‘ਡੋਰ ਸਟੈੱਪ ਡਿਲਵਰੀ’ ਰਾਹੀਂ 43 ਤਰ੍ਹਾਂ ਦੀ ਸੇਵਾਵਾਂ ਦਾ ਲਾਹਾ ਲੈਣ ਲਈ 1076 ’ਤੇ ਕਰੋ ਕਾਲ: ਡਿਪਟੀ ਕਮਿਸ਼ਨਰ
ਸ੍ਰੀ ਮੁਕਤਸਰ ਸਾਹਿਬ, 30 ਨਵੰਬਰ:
ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਅਗਵਾਈ ਹੇਠ 43 ਤਰ੍ਹਾਂ ਦੀਆਂ ਪ੍ਰਸ਼ਾਸਨਿਕ ਸੇਵਾਵਾਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਹੀ ਉਪਲੱਬਧ ਕਰਵਾਉਣ ਦੀ ਚਲਾਈ ਜਾ ਰਹੀ ਮੁਹਿੰਮ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ, ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਸਾਂਝੀ ਕੀਤੀ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਨਿਵਾਸੀਆਂ ਨੂੰ ਆਪਣੇ ਕੰਮ ਕਰਵਾਉਣ ਲਈ ਸਰਕਾਰੀ ਦਫ਼ਤਰਾਂ ਵਿੱਚ ਵਾਰ-ਵਾਰ ਚੱਕਰ ਲਗਾਉਣ ਤੋਂ ਰਾਹਤ ਦੇਣ ਲਈ ਹੈਲਪਲਾਈਨ ਨੰਬਰ 1076 ਮੁਹੱਈਆ ਕਰਵਾਉਂਦੇ ਹੋਏ ਲੋਕਾਂ ਨੂੰ 43 ਕਿਸਮ ਦੀਆਂ ਪ੍ਰਸਾਸ਼ਨਿਕ ਸੇਵਾਵਾਂ ਨਿਰਧਿਰਤ ਸਮੇਂ ਅੰਦਰ ਉਨ੍ਹਾਂ ਨੂੰ ਘਰ ਬੈਠੇ ਹੀ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਈ ਵੀ ਨਾਗਰਿਕ ਹੈਲਪਲਾਈਨ ਨੰਬਰ 1076 ’ਤੇ ਕਾਲ ਕਰ ਕੇ 43 ਪ੍ਰਕਾਰ ਦੀਆਂ ਸੇਵਾਵਾਂ ਜਿਵੇਂ ਕਿ ਬੁਢਾਪਾ, ਵਿਧਵਾ, ਅੰਗਹੀਣ ਅਤੇ ਆਸ਼ਰਿਤ ਪੈਨਸ਼ਨ, ਆਮਦਨ ਸਰਟੀਫਿਕੇਟ, ਹਲਫੀਆ ਬਿਆਨ, ਭਾਰ ਰਹਿਤ ਸਰਟੀਫਿਕੇਟ, ਜ਼ਮ੍ਹਾਂਬੰਦੀ ਕਢਵਾਉਣ ਸਬੰਧੀ, ਜਮੀਨ ਦੀ ਨਿਸ਼ਾਨਦੇਹੀ, ਜ...








