ਝਗੜਾ ਰਹਿਤ ਇੰਤਕਾਲ ਦੇ ਨਿਪਟਾਰੇ ਚ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਇੱਕ ਮਹੀਨੇ ਅੰਦਰ ਪੈਂਡਿੰਗ ਕੇਸ ਮੁਕੰਮਲ ਹੋਣ: ਹਰਦੀਪ ਸਿੰਘ ਮੁੰਡੀਆ
ਚੰਡੀਗੜ੍ਹ, 29 ਨਵੰਬਰ
ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਵੱਲੋਂ ਇੰਤਕਾਲ ਦੇ ਕੇਸਾਂ ਦੇ ਤੁਰੰਤ ਨਿਪਟਾਰੇ ਅਤੇ ਲੋਕਾਂ ਦੀ ਖੱਜਲ ਖੁਆਰੀ ਖਤਮ ਕਰਨ ਲਈ ਮਾਲ ਵਿਭਾਗ ਵੱਲੋਂ ਸੂਬੇ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਵਿਸ਼ੇਸ਼ ਮੁਹਿੰਮ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਗਿਆ।
ਮਾਲ ਤੇ ਮੁੜ ਵਸੇਬਾ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇੱਥੇ ਜਾਰੀ ਬਿਆਨ ਵਿੱਚ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਝਗੜਾ ਰਹਿਤ ਇੰਤਕਾਲਾਂ ਦਾ ਫੈਸਲਾ 45 ਦਿਨਾਂ ਦੇ ਅੰਦਰ ਕਰਨਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵਿਸ਼ੇਸ ਮੁਹਿੰਮ ਚਲਾਈ ਜਾਵੇਗੀ ਅਤੇ ਇੱਕ ਮਹੀਨੇ ਅੰਦਰ ਅਜਿਹੇ ਸਾਰੇ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 31 ਦਸੰਬਰ ਤੋਂ ਬਾਅਦ, ਜੇ 45 ਦਿਨ ਦੀ ਸਮਾਂ ਸੀਮਾਂ ਤੋਂ ਵੱਧ ਕੋਈ ਝਗੜਾ ਰਹਿਤ ਇੰਤਕਾਲ ਕਿਸੇ ਤਹਿਸੀਲ/ਸਬ-ਤਹਿਸੀਲ ਵਿੱਚ ਪੈਂਡਿੰਗ ਪਾਇਆ ਜਾਂਦਾ ਹੈ ਤਾਂ ਇਸ ਲਈ ਜ਼ਿੰਮੇਵਾਰ ਸਬੰਧਤ ਅਧਿਕਾਰੀ/ਕਰਮਚਾਰੀ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।
ਸ. ਮੁੰਡੀਆ ਨੇ ਅੱਗੇ ਕਿਹਾ ਕਿ ਵਿਭਾਗ ਦੇ ਧਿਆਨ ਵਿੱਚ ਆਇਆ ਹੈ ਕਿ ਸਰਕਾਰ ਦੀਆਂ ਸਪੱਸ਼ਟ ਹਦਾਇਤਾਂ ਦੇ ਬਾਵਜੂਦ ਕਾਫ...







