Friday, March 13
Shadow

Author: Sukhjinder Singh

‘ਯੁੱਧ ਨਸ਼ਿਆਂ ਵਿਰੁੱਧ’: 300ਵੇਂ ਦਿਨ, ਪੰਜਾਬ ਪੁਲਿਸ ਵੱਲੋਂ 2.8 ਕਿਲੋਗ੍ਰਾਮ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’: 300ਵੇਂ ਦਿਨ, ਪੰਜਾਬ ਪੁਲਿਸ ਵੱਲੋਂ 2.8 ਕਿਲੋਗ੍ਰਾਮ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ

National
ਚੰਡੀਗੜ੍ਹ, 26 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 300ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 327 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 63 ਐਫਆਈਆਰਜ਼ ਦਰਜ ਕਰਕੇ 84 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 300 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 41,881 ਹੋ ਗਈ ਹੈ। ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 2.8 ਕਿਲੋ ਹੈਰੋਇਨ, 1 ਕਿਲੋ ਅਫੀਮ, 518 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 8890 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕ...
ਉੱਤਰਾਖੰਡ ਦੇ ਰਾਜਪਾਲ ਵੱਲੋਂ ਵੀਰ ਬਾਲ ਦਿਵਸ 2025 ਨੂੰ ਸਮਰਪਿਤ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਦੀ ਸਾਹਿਤਕ ਚਿੱਤਰਕਾਰੀ ਰਚਨਾ ਲਾਂਚ

ਉੱਤਰਾਖੰਡ ਦੇ ਰਾਜਪਾਲ ਵੱਲੋਂ ਵੀਰ ਬਾਲ ਦਿਵਸ 2025 ਨੂੰ ਸਮਰਪਿਤ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਦੀ ਸਾਹਿਤਕ ਚਿੱਤਰਕਾਰੀ ਰਚਨਾ ਲਾਂਚ

National
ਚੰਡੀਗੜ੍ਹ/ਦੇਹਰਾਦੂਨ, 26 ਦਸੰਬਰ: ਉੱਤਰਾਖੰਡ ਦੇ ਰਾਜਪਾਲ, ਲੈਫਟੀਨੈਂਟ ਜਨਰਲ (ਸੇਵਾਮੁਕਤ) ਗੁਰਮੀਤ ਸਿੰਘ ਨੇ ਅੱਜ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਿਹ ਸਿੰਘ ਜੀ ਅਤੇ ਗੁਰੂ ਗੋਬਿੰਦ ਸਿੰਘ ਜੀ ਦੇ ਸਤਿਕਾਰਯੋਗ ਮਾਤਾ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਪਵਿੱਤਰ ਯਾਦ ਵਿੱਚ ਲੋਕ ਭਵਨ, ਦੇਹਰਾਦੂਨ ਵਿਖੇ ਕਰਵਾਏ ਵੀਰ ਬਾਲ ਦਿਵਸ ਸਮਾਰੋਹ ਦੌਰਾਨ ਵੀਰ ਬਾਲ ਦਿਵਸ ਨੂੰ ਸਮਰਪਿਤ ਸਾਹਿਤਕ ਚਿੱਤਰਕਾਰੀ ਬਰੋਸ਼ਰ ਲਾਂਚ ਕੀਤਾ। ਇਹ ਬਰੋਸ਼ਰ ਰਾਜ ਸੂਚਨਾ ਕਮਿਸ਼ਨਰ, ਪੰਜਾਬ ਹਰਪ੍ਰੀਤ ਸੰਧੂ ਵੱਲੋਂ ਤਿੰਨ ਗੁਰਧਾਮਾਂ ਦੀ ਪਵਿੱਤਰਤਾ ਅਤੇ ਇਤਿਹਾਸਕ ਮਹੱਤਤਾ ਨੂੰ ਦਰਸਾਉਣ ਲਈ ਤਿਆਰ ਕੀਤਾ ਗਿਆ ਹੈ। ਇਸ ਬਰੋਸ਼ਰ ਵਿੱਚ ਦਰਸਾਏ ਗਏ ਤਿੰਨ ਗੁਰਧਾਮਾਂ ਵਿੱਚ ਗੁਰਦੁਆਰਾ ਠੰਡਾ ਬੁਰਜ, ਜਿੱਥੇ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਨੂੰ ਉਨ੍ਹਾਂ ਦੀ ਸ਼ਹਾਦਤ ਤੋਂ ਪਹਿਲਾਂ 1705 ਵਿੱਚ ਅਤਿ ਦੀ ਠੰਡ ਵਿੱਚ ਰੱਖਿਆ ਗਿਆ ਸੀ,  ਗੁਰਦੁਆਰਾ ਫ਼ਤਿਹਗੜ੍ਹ ਸਾਹਿਬ ਜਿੱਥੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਿਹ ਸਿੰਘ ਜੀ ਨੂੰ ਜ਼ਿੰਦਾ ਦੀਵਾਰ ਵਿੱਚ ਚਿਣ ਕੇ ਸ਼ਹੀਦ ਕਰ ਦਿੱਤ...
ਜੇਲ੍ਹ ਵਿਭਾਗ ਪੰਜਾਬ ‘ਚ ਸੁਧਾਰ, ਨਵੀਨਤਾ ਅਤੇ ਕੈਦੀ ਸਸ਼ਕਤੀਕਰਨ ਦੇ ਨਾਂ ਰਿਹਾ ਸਾਲ 2025: ਲਾਲਜੀਤ ਸਿੰਘ ਭੁੱਲਰ

ਜੇਲ੍ਹ ਵਿਭਾਗ ਪੰਜਾਬ ‘ਚ ਸੁਧਾਰ, ਨਵੀਨਤਾ ਅਤੇ ਕੈਦੀ ਸਸ਼ਕਤੀਕਰਨ ਦੇ ਨਾਂ ਰਿਹਾ ਸਾਲ 2025: ਲਾਲਜੀਤ ਸਿੰਘ ਭੁੱਲਰ

National
ਚੰਡੀਗੜ੍ਹ, 26 ਦਸੰਬਰ: ਪੰਜਾਬ ਜੇਲ੍ਹ ਵਿਭਾਗ ਨੇ ਅੱਜ ਆਪਣੀ ਸਾਲ-ਅੰਤ ਪ੍ਰਾਪਤੀ ਰਿਪੋਰਟ ਜਾਰੀ ਕਰਦਿਆਂ ਵਿਭਿੰਨ ਪਹਿਲਕਦਮੀਆਂ ਨੂੰ ਉਜਾਗਰ ਕੀਤਾ ਹੈ, ਜਿਨ੍ਹਾਂ ਨੇ ਸੂਬੇ ਦੀਆਂ ਸੁਧਾਰ ਸਹੂਲਤਾਂ ਨੂੰ ਪੁਨਰਵਾਸ, ਸਥਿਰਤਾ ਅਤੇ ਆਧੁਨਿਕ ਸੁਰੱਖਿਆ ਦੇ ਕੇਂਦਰਾਂ ਵਿੱਚ ਬਦਲ ਦਿੱਤਾ ਹੈ। ਪੰਜਾਬ ਦੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਜੇਲ੍ਹ ਵਿਭਾਗ ਅੰਦਰ ਆਪਣੀਆਂ ਮਾਨਵਪੱਖੀ ਪਹਿਲਕਦਮੀਆਂ ਦਾ ਵਿਸਥਾਰ ਕਰਨ, ਤਕਨਾਲੋਜੀ ਰਾਹੀਂ ਸੁਰੱਖਿਆ ਵਧਾਉਣ, ਅਤੇ ਕੈਦੀਆਂ ਨੂੰ ਹੁਨਰਾਮੰਦ ਬਣਾਉਣ ਲਈ ਕਿੱਤਾਮੁਖੀ ਸਿਖਲਾਈ ਨੂੰ ਵਧਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਚਾਲੂ ਵਰ੍ਹੇ ਦੌਰਾਨ ਪੰਜਾਬ ਦੀਆਂ ਜੇਲ੍ਹਾਂ ਨੂੰ ਸਾਫ ਸੁਥਰੇ ਵਾਤਾਵਰਨ ਤੋਂ ਲੈ ਕੇ ਉੱਚ-ਤਕਨੀਕੀ ਸੁਰੱਖਿਆ ਤੱਕ ਮੁੜ ਪਰਿਭਾਸ਼ਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ "ਸਾਡਾ ਧਿਆਨ ਕੈਦੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਂਦੇ ਹੋਏ ਉਨ੍ਹਾਂ ਦੇ ਜੀਵਨ ਨੂੰ ਦੁਬਾਰਾ ਬਣਾਉਣ ਦਾ ਮੌਕਾ ਦੇਣ 'ਤੇ ਰਿਹਾ ਹੈ।" ਸਾਲ 2025 ਦੀਆਂ ਮੁੱਖ ਉਪਲੱਬਧੀਆਂ ਬਾਰੇ ਜਾਣਕਾਰੀ ਦਿੰਦਿਆਂ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਕੈਦ...
ਜਿਲ੍ਹਾ ਫਰੀਦਕੋਟ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੰਮ੍ਰਿਤਸਰ ਲਈ ਬੱਸਾਂ ਰਵਾਨਾ

ਜਿਲ੍ਹਾ ਫਰੀਦਕੋਟ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੰਮ੍ਰਿਤਸਰ ਲਈ ਬੱਸਾਂ ਰਵਾਨਾ

National
ਕੋਟਕਪੂਰਾ/ਫਰੀਦਕੋਟ/ਜੈਤੋ 26 ਦਸੰਬਰ (     ) ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਹਲਕੇ ਦੇ ਪਿੰਡ ਮੋਰਾਂਵਾਲੀ ਵਿਖੇ ਅੱਜ ਸਵੇਰੇ ਅੰਮ੍ਰਿਤਸਰ ਦੇ ਤੀਰਥ ਯਾਤਰਾ ਲਈ 45 ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਤੀਰਥ ਯਾਤਰਾ ਯੋਜਨਾ ਤਹਿਤ ਸਰਧਾਲੂਆਂ ਨੂੰ ਪਵਿੱਤਰ ਸਥਾਨਾਂ ਦੇ ਦਰਸ਼ਨ ਕਰਵਾਉਣ ਦੀ ਪਹਿਲਕਦਮੀ ਬਹੁਤ ਹੀ ਸ਼ਲਾਘਯੋਗ ਹੈ। ਇਸ ਮੌਕੇ ਉਨ੍ਹਾਂ ਨੇ ਯਾਤਰੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸੁਖਮਈ ਅਤੇ ਸੁਰੱਖਿਅਤ ਯਾਤਰਾ ਲਈ ਕਾਮਨਾ ਕੀਤੀ। ਸ. ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਪੰਜਾਬ ਸਰਕਾਰ ਦੀ ਇੱਕ ਮਹੱਤਵਪੂਰਨ ਲੋਕ-ਕਲਿਆਣ ਯੋਜਨਾ ਹੈ, ਜਿਸ ਦਾ ਮੁੱਖ ਉਦੇਸ਼ ਵੱਡੀ ਉਮਰ ਦੇ ਨਾਗਰਿਕਾਂ, ਔਰਤਾਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਨੂੰ ਮੁਫ਼ਤ ਤੀਰਥ ਯਾਤਰਾ ਦੀ ਸਹੂਲਤ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਰਾਜ ਦੇ ਵੱਖ-ਵੱਖ ਹਿੱਸਿਆਂ ਤੋਂ ਸ਼...
314 ਕਰੋੜ ਦੀ ਸਹਾਇਤਾ ਨਾਲ ਅਨਾਥ ਤੇ ਆਸ਼ਰਿਤ ਬੱਚਿਆਂ ਦਾ ਭਵਿੱਖ ਮਜ਼ਬੂਤ — ਡਾ. ਬਲਜੀਤ ਕੌਰ

314 ਕਰੋੜ ਦੀ ਸਹਾਇਤਾ ਨਾਲ ਅਨਾਥ ਤੇ ਆਸ਼ਰਿਤ ਬੱਚਿਆਂ ਦਾ ਭਵਿੱਖ ਮਜ਼ਬੂਤ — ਡਾ. ਬਲਜੀਤ ਕੌਰ

National
ਚੰਡੀਗੜ੍ਹ, 26 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਇਸੇ ਕੜੀ ਤਹਿਤ ਆਸ਼ਰਿਤ ਅਤੇ ਅਨਾਥ ਬੱਚਿਆਂ ਦੇ ਸੁਰੱਖਿਅਤ, ਸਨਮਾਨਤ ਅਤੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਸਰਕਾਰ ਵੱਲੋਂ ਲਗਾਤਾਰ ਢੁੱਕਵੇਂ ਕਦਮ ਚੁੱਕੇ ਜਾ ਰਹੇ ਹਨ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਸੂਬੇ ਦੇ ਆਸ਼ਰਿਤ ਅਤੇ ਅਨਾਥ ਬੱਚਿਆਂ ਲਈ 314.22 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਜਾ ਚੁੱਕੀ ਹੈ, ਜਿਸ ਨਾਲ ਹਜ਼ਾਰਾਂ ਬੱਚਿਆਂ ਦੇ ਜੀਵਨ ਵਿੱਚ ਸੁਰੱਖਿਆ ਅਤੇ ਸਥਿਰਤਾ ਆਈ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਸੂਬੇ ਦੇ 2 ਲੱਖ 37 ਹਜ਼ਾਰ 406 ਆਸ਼ਰਿਤ ਅਤੇ ਅਨਾਥ ਬੱਚਿਆਂ ਨੂੰ ਨਿਯਮਿਤ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ, ਤਾਂ ਜੋ ਇਹ ਬੱਚੇ ਆਰਥਿਕ ਸਹਾਰੇ ਨਾਲ ਪੜ੍ਹ-ਲਿਖ ਕੇ ਸਮਾਜ ਦੀ ਮੁੱਖ ਧਾਰਾ ਨਾਲ ਜੁੜ ਸਕਣ ਅਤੇ ਆਤਮ-ਨਿਰਭਰ ਜੀਵਨ ਵੱਲ ਅੱਗੇ ਵਧ ਸਕਣ। ਡਾ. ਬਲਜੀਤ ਕੌਰ ਨੇ ਕਿਹਾ ਕਿ ਆਸ਼ਰਿਤ ਅਤੇ ਅਨਾਥ ਬੱਚੇ ਸਿਰਫ਼...
ਸ਼ਹੀਦੀ ਸਭਾ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ

ਸ਼ਹੀਦੀ ਸਭਾ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ

National
ਫ਼ਤਹਿਗੜ੍ਹ ਸਾਹਿਬ, 26 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਵੇਰੇ ਇੱਥੇ ਇਤਿਹਾਸਕ ਗੁਰਦਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਜੀ ਦੀ ਲਾਸਾਨੀ ਕੁਰਬਾਨੀ ਨੂੰ ਸਿਜਦਾ ਕੀਤਾ। ਸ਼ਹੀਦੀ ਸਭਾ ਦੇ ਦਿਨਾਂ ਦੀ ਮਹੱਤਤਾ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਮੁੱਚਾ ਪੰਜਾਬ ਇਨ੍ਹਾਂ ਦਿਨਾਂ ਨੂੰ ‘ਸੋਗ ਦੇ ਦਿਨਾਂ’ ਵਜੋਂ ਮਨਾਉਂਦਾ ਹੈ ਕਿਉਂਕਿ ਇਨ੍ਹਾਂ ਦਿਨਾਂ ਦੌਰਾਨ ਜ਼ਾਲਮ ਹਾਕਮਾਂ ਵੱਲੋਂ ਛੋਟੇ ਸਾਹਿਬਜ਼ਾਦਿਆਂ ਨੂੰ ਜਿਉਂਦਿਆਂ ਹੀ ਨੀਂਹ ਵਿੱਚ ਚਿਣ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਪੂਰੇ ਵਿਸ਼ਵ ਨੂੰ ਇਸ ਲਾਸਾਨੀ ਅਤੇ ਬੇਮਿਸਾਲ ਕੁਰਬਾਨੀ 'ਤੇ ਮਾਣ ਹੈ, ਜੋ ਪੰਜਾਬੀਆਂ ਤੇ ਸਾਡੇ ਦੇਸ਼ ਵਾਸੀਆਂ ਲਈ ਹੀ ਨਹੀਂ, ਸਗੋਂ ਦੁਨੀਆ ਭਰ ਵਿਚ ਵਸਦੇ ਹਰੇਕ ਵਿਅਕਤੀ ਲਈ ਅਦੁੱਤੀ ਵਰਤਾਰਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦੀ ਸਭਾ ਦੌਰਾਨ ਕਰੀਬ 50 ਲੱਖ ਸ਼ਰਧਾਲੂ ਫਤਹਿਗੜ੍ਹ ਸਾਹਿਬ ਪਹੁੰਚ ਕੇ ਗੁਰੂ ਘਰ ਦਾ ਅਸ਼ੀਰਵਾਦ ਪ੍ਰਾਪਤ ਕਰਨਗੇ। ਗੁਰੂ ਘਰ ਵਿੱਚ ਨਤਮਸਤਕ ਹੋਣ ਤੋਂ ਬਾਅਦ ਪੱਤਰਕਾਰ...
ਪਸ਼ੂਆਂ ਨੂੰ ਤੰਦਰੁਸਤ ਰੱਖਣ ਲਈ ਕੀਤੇ ਜਾਣ ਉਪਰਾਲੇ: ਡਿਪਟੀ ਡਾਇਰੈਕਟਰ

ਪਸ਼ੂਆਂ ਨੂੰ ਤੰਦਰੁਸਤ ਰੱਖਣ ਲਈ ਕੀਤੇ ਜਾਣ ਉਪਰਾਲੇ: ਡਿਪਟੀ ਡਾਇਰੈਕਟਰ

National
ਸ੍ਰੀ ਮੁਕਤਸਰ ਸਾਹਿਬ, 26 ਦਸੰਬਰ: ਕੈਬਨਿਟ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ (ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ) ਦੀ ਰਹਿਨੁਮਾਈ ਹੇਠ ਪਸ਼ੂ ਪਾਲਕਾਂ ਦੀ ਭਲਾਈ ਲਈ ਪਸ਼ੂ ਪਾਲਣ ਵਿਭਾਗ ਪੰਜਾਬ ਵੱਲੋਂ ਵੱਖ-ਵੱਖ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਇਸ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਹੋਏ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਡਾ. ਗੁਰਦਿੱਤ ਸਿੰਘ ਔਲਖ ਨੇ ਦੱਸਿਆ ਕਿ ਪਸ਼ੂਆਂ ਨੂੰ ਮਲੱਪ ਰਹਿਤ ਕਰਨ ਲਈ ਵਿਭਾਗ ਵੱਲੋਂ ਸਮੇਂ-ਸਮੇਂ ’ਤੇ ਮੁਫਤ ਡੀ-ਵਾਰਮਿੰਗ ਕੀਤੀ ਜਾਂਦੀ ਹੈ ਅਤੇ ਮਾਰੂ ਬਿਮਾਰੀਆਂ ਤੋਂ ਬਚਾਅ ਲਈ ਪਸ਼ੂਆਂ ਵਿੱਚ ਮੂੰਹ-ਖੁਰ, ਗਲ-ਘੋਟੂ, ਲੰਪੀ ਸਕਿਨ ਬਿਮਾਰੀ ਦੀ ਵੈਕਸੀਨ ਲਗਾਉਣ ਤੋਂ ਇਲਾਵਾ, ਬੱਕਰੀਆਂ, ਭੇਡਾਂ ਵਿੱਚ ਪੀ ਪੀ ਆਰ ਅਤੇ ਈ ਟੀ ਵੀ, ਘੋੜਿਆਂ ਅਤੇ ਖੱਚਰਾਂ ਵਿੱਚ ਟੈਟਨੱਸ ਵੈਕਸੀਨ ਅਤੇ ਕੁੱਤਿਆਂ ਵਿੱਚ ਹਲਕਾਅ ਤੋਂ ਬਚਾਅ ਲਈ ਮੁਫਤ ਐਂਟੀ ਰੇਬਿਜ ਵੈਕਸੀਨ ਲਗਾਈ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਪਸ਼ੂ ਪਾਲਕਾਂ ਨੂੰ ਬਿਹਤਰ ਪਸ਼ੂਆਂ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵੈਟਨਰੀ ਪੋਲੀਕਲੀਨਿਕ ਬਾਦਲ ਵਿਖੇ ਇੰਨਡੋਰ ...
ਚਾਈਨਾ ਡੋਰ ਦੀ ਵਿਕਰੀ ਦੀ ਵਰਤੋਂ ਨਾ ਕੀਤੀ ਜਾਵੇ- ਸਪੀਕਰ ਸੰਧਵਾ

ਚਾਈਨਾ ਡੋਰ ਦੀ ਵਿਕਰੀ ਦੀ ਵਰਤੋਂ ਨਾ ਕੀਤੀ ਜਾਵੇ- ਸਪੀਕਰ ਸੰਧਵਾ

National
ਫ਼ਰੀਦਕੋਟ/ਕੋਟਕਪੂਰਾ/ਜੈਤੋ 26 ਦਸੰਬਰ,2025 ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਚਾਈਨਾ ਡੋਰ ਦੀ ਵਿਕਰੀ ਅਤੇ ਵਰਤੋਂ ਉਪਰ ਪੂਰੇ ਪੰਜਾਬ ਵਿੱਚ ਪਾਬੰਦੀ ਲਗਾਈ ਗਈ ਹੈ। ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਨੇ ਚਾਈਨਾ ਡੋਰ ਦੀ ਵਿਕਰੀ ਅਤੇ ਵਰਤੋਂ ਬਾਰੇ ਬੋਲਦਿਆ ਕਿਹਾ ਕਿ ਚਾਈਨਾ ਡੋਰ ਦੇ ਬਹੁਤ ਬੁਰੇ ਪ੍ਰਭਾਵ ਹਨ। ਉਨ੍ਹਾਂ ਕਿਹਾ ਕਿ ਆਮ ਲੋਕਾਂ ਤੋਂ ਇਲਾਵਾ ਬੱਚਿਆਂ ਅਤੇ ਪੰਛੀਆਂ ਨੂੰ ਜਾਨੀ ਨੁਕਸਾਨ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ ਅਤੇ ਇਹ ਚਾਈਨਾ ਡੋਰ ਵਾਤਾਵਰਨ ਲਈ ਵੀ ਨੁਕਸਾਨਦਾਇਕ ਹੈ। ਇਸ ਮੌਕੇ ਉਨ੍ਹਾਂ ਨੇ ਮਾਪਿਆਂ ਨੂੰ ਅਪੀਲ ਕੀਤੀ ਕੀ ਚਾਈਨਾ ਡੋਰ ਬੱਚਿਆਂ ਨੂੰ ਖਰੀਦ ਕੇ ਨਾ ਲੈ ਕੇ ਦਿੱਤੀ ਜਾਵੇ ਅਤੇ  ਨੌਜਵਾਨ ਬੱਚਿਆਂ ਨੂੰ ਵੀ ਕਿਹਾ ਕਿ ਚਾਈਨਾ ਡੋਰ ਦੀ ਵਰਤੋ ਨਾ ਕਰਨ। ਉਨ੍ਹਾਂ ਨੇ ਦੁਕਾਨਦਾਰ ਨੂੰ ਵੀ ਅਪੀਲ ਕੀਤੀ ਕਿ ਚਾਈਨਾ ਡੋਰ ਸਟੋਰ ਕਰਕੇ ਨਾ ਰੱਖਣ ਅਤੇ ਜੇਕਰ ਕੋਈ ਆਸ ਪਾਸ ਚਾਈਨਾ ਡੋਰ ਦੀ ਵਿਕਰੀ ਕਰਦਾ ਹੈ ਤਾਂ ਉਨ੍ਹਾਂ ਬਾਰੇ ਮੇਰੇ ਧਿਆਨ ਵਿਚ ਲਿਆਂਦਾ ਜਾਵੇ, ਦੱਸਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ। ਉਨ੍ਹਾਂ ਨੇ ਪ੍ਰਸ਼ਾਸਨ ਨੂੰ ਵੀ ਸਖਤ ਹਦਾਇਤ ਕੀਤੀ ਕਿ ਚਾਈਨ...
16 ਅਤੇ 17 ਜਨਵਰੀ ਨੂੰ ਕਰਵਾਇਆ ਜਾਵੇਗਾ ਰਾਜ ਪੱਧਰੀ ਬਸੰਤ ਮੇਲਾ

16 ਅਤੇ 17 ਜਨਵਰੀ ਨੂੰ ਕਰਵਾਇਆ ਜਾਵੇਗਾ ਰਾਜ ਪੱਧਰੀ ਬਸੰਤ ਮੇਲਾ

National
ਫ਼ਿਰੋਜ਼ਪੁਰ, 26 ਦਸੰਬਰ 2025 ( ) ਪੰਜਾਬ ਸਰਕਾਰ ਵੱਲੋਂ ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਰਾਜ ਪੱਧਰੀ ਬਸੰਤ ਮੇਲਾ ਫਿਰੋਜ਼ਪੁਰ ਵਿਖੇ ਪੂਰੀ ਧੂਮਧਾਮ ਨਾਲ ਮਨਾਇਆ ਜਾਵੇਗਾ। ਇਹ ਮੇਲਾ 16 ਅਤੇ 17 ਜਨਵਰੀ 2026 ਨੂੰ ਫਿਰੋਜ਼ਪੁਰ ਵਿਖੇ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿੱਚ ਕਰਵਾਇਆ ਜਾਵੇਗਾ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ.) ਡਾ. ਨਿੱਧੀ ਕੁਮੂਦ ਬੰਬਾਰ ਨੇ ਮੇਲੇ ਦੀਆਂ ਤਿਆਰੀਆਂ ਦੇ ਸਬੰਧ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ਼ ਬੈਠਕ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ  ਬਸੰਤ ਮੇਲਾ 2026 ਲਈ ਪਤੰਗਬਾਜ਼ੀ ਦੇ ਮੁਕਾਬਲਿਆਂ ਲਈ 29 ਦਸੰਬਰ 2025 ਤੋਂ 06 ਜਨਵਰੀ 2026 ਤੱਕ ਰਜਿਸਟਰੇਸ਼ਨ ਕੀਤੀ ਜਾ ਸਕੇਗੀ ਅਤੇ 08 ਜਨਵਰੀ 2026 ਤੋਂ ਪਤੰਗਬਾਜੀ ਦੇ ਮੁਕਾਬਲਿਆਂ ਦੀ ਸ਼ੁਰੂਆਤ ਹੋਵੇਗੀ। ਮੁਕਾਬਲਿਆਂ ਦੀ ਰਜਿਸਟਰੇਸ਼ਨ ਲਈ ਜਲਦੀ ਹੀ ਆਨਲਾਈਨ ਲਿੰਕ ਅਤੇ ਵੈੱਭਸਾਈਟ ਸ਼ੇਅਰ ਕਰ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਮੇਲੇ ਦੌਰਾਨ ਵੱਖ-ਵੱਖ ਤਰ੍ਹਾਂ ਦੇ ਪਤੰਗਬਾਜ਼ੀ ਦੇ ਮੁਕਾਬਲੇ ਹੋਣਗੇ ਅਤੇ ਪਹਿਲੇ ਸਥਾਨ ’ਤੇ ਰਹਿਣ ਵਾਲਿਆਂ ਨੂੰ ਇਨਾਮ ਵੀ ਦਿੱਤੇ ਜਾਣਗੇ। ਇਸ ਮੌਕੇ ਉਨ੍ਹਾਂ ...
ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਜ਼ੋਨ ਦਾ ਰਾਜ ਪੱਧਰੀ ਪੁਰਸਕਾਰ ਨਾਲ ਹੋਇਆ ਸਨਮਾਨਿਤ

ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਜ਼ੋਨ ਦਾ ਰਾਜ ਪੱਧਰੀ ਪੁਰਸਕਾਰ ਨਾਲ ਹੋਇਆ ਸਨਮਾਨਿਤ

National
ਰੂਪਨਗਰ, 26 ਦਸੰਬਰ: ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਨੇ ਕਿਸਾਨਾਂ ਦੀ ਭਲਾਈ ਅਤੇ ਖੇਤੀਬਾੜੀ ਵਿੱਚ ਨਵੀਂ ਤਕਨੀਕਾਂ ਦੇ ਪ੍ਰਸਾਰ ਲਈ ਸ਼ਾਨਦਾਰ ਯੋਗਦਾਨ ਪਾਇਆ ਹੈ। ਇਸ ਯੋਗਦਾਨ ਦੀ ਪ੍ਰਸ਼ੰਸਾ ਕਰਦਿਆਂ ਆਈ.ਸੀ.ਏ.ਆਰ. ਅਟਾਰੀ ਜ਼ੋਨ-1 ਵੱਲੋਂ ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਨੂੰ ਇਸ ਸਾਲ 2025 ਦੇ ਪੰਜਾਬ ਦੇ ਸਰਵਸ਼੍ਰੇਸ਼ਠ ਕੇ.ਵੀ.ਕੇ. ਵਜੋਂ ਸਨਮਾਨਿਤ ਕੀਤਾ ਗਿਆ ਹੈ। ਇਹ ਪੁਰਸਕਾਰ ਆਈ.ਸੀ.ਏ.ਆਰ. ਅਟਾਰੀ ਜ਼ੋਨ-1 ਵੱਲੋਂ ਸ਼ੇਰ-ਏ-ਕਸ਼ਮੀਰ ਯੂਨੀਵਰਸਿਟੀ ਦਾ ਐਗਰੀਕਲਚਰਲ ਸਾਇੰਸਿਜ਼ ਐਂਡ ਤਕਨਾਲੋਜੀ ਜੰਮੂ ਵਿੱਚ 22 ਤੋਂ 24 ਦਸੰਬਰ 2025 ਤੱਕ ਹੋਈ ਸਾਲਾਨਾ ਜ਼ੋਨਲ ਵਰਕਸ਼ਾਪ ਦੌਰਾਨ ਪ੍ਰਦਾਨ ਕੀਤਾ ਗਿਆ। ਇਸ ਵਰਕਸ਼ਾਪ ਵਿੱਚ ਜ਼ੋਨ-1 ਦੇ 72 ਕੇ.ਵੀ.ਕੇਜ਼ ਅਤੇ ਵੱਖ-ਵੱਖ ਯੂਨੀਵਰਸਿਟੀਆਂ ਦੇ 8 ਡਾਇਰੈਕਟੋਰੇਟਸ ਨੇ ਭਾਗ ਲਿਆ। ਜ਼ਿਕਰਯੋਗ ਕਿ ਪੰਜਾਬ ਵਿੱਚ ਕੇ.ਵੀ.ਕੇ. ਰੋਪੜ ਸਮੇਤ ਕੁੱਲ 22 ਕੇ.ਵੀ.ਕੇਜ਼ ਹਨ ਜਿਨ੍ਹਾਂ ਵਿੱਚੋਂ 18 ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ (ਪੀਏਯੂ) ਦੇ ਡਾਇਰੈਕਟੋਰੇਟ ਆਫ਼ ਐਕਸਟੈਂਸ਼ਨ ਐਜੂਕੇਸ਼ਨ ਦੇ ਪ੍ਰਸ਼ਾਸਨਿਕ ਪ੍ਰਬੰਧਨ ਅਧੀਨ ਕੰਮ ਕਰ ਰਹੇ ਹਨ। ਕੇ.ਵੀ.ਕੇ. ਰੋਪੜ ਦੇ ਮੁਖੀ ਤੇ ਐਸ...