ਝੋਨੇ ਦੀ ਪਰਾਲੀ ਦਾ ਧੂੰਆਂ ਬੱਚਿਆਂ,ਬਜ਼ੁਰਗਾਂ ਅਤੇ ਗਰਭਵਤੀ ਔਰਤਾਂ ਦੀ ਸਿਹਤ ਤੇ ਮਾੜ੍ਹਾ ਪ੍ਰਭਾਵ ਪਾਉਂਦਾ ਹੈ: ਮੁੱਖ ਖੇਤੀਬਾੜੀ ਅਫਸਰ
ਫ਼ਰੀਦਕੋਟ: 23 ਅਕਤੂਬਰ 2024 ( ) ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਫ਼ਸਲਾਂ ਦੀ ਰਹਿੰਦ ਖੂੰਹਦ ਦੇ ਪ੍ਰਬੰਧਨ (ਆਈ.ਈ.ਸੀ) ਕੰਪੋਨੈਂਟ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪੱਖੀ ਕਲਾਂ ਦੇ ਬੱਚਿਆਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਸਾੜਣ ਨਾਲ ਹੋਣ ਵਾਲੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਤਾਂ ਜੋ ਬੱਚੇ ਆਪਣੇ ਮਾਪਿਆਂ ਨੂੰ ਝੋਨੇ ਦੀ ਪਰਾਲੀ ਨੂੰ ਨਾ ਸਾੜਣ ਲਈ ਪ੍ਰੇਰਿਤ ਕਰ ਸਕਣ। ਇਸ ਮੌਕੇ ਬੱਚਿਆਂ ਦੇ ਭਾਸ਼ਣ ,ਪੇਂਟਿੰਗ ਅਤੇ ਲੇਖ ਮੁਕਾਬਲੇ ਵੀ ਕਰਵਾਏ ਗਏ।
ਝੋਨੇ ਦੀ ਪਰਾਲੀ ਸਾੜਣ ਨਾਲ ਹੋਣ ਵਾਲੇ ਨੁਕਸਾਨ ਅਤੇ ਸਾਂਭ ਸੰਭਾਲ ਬਾਰੇ ਬੱਚਿਆਂ ਨੂੰ ਜਾਗਰੂਕ ਕਰਦਿਆਂ ਡਾ.ਅਮਰੀਕ ਸਿੰਘ ਨੇ ਕਿਹਾ ਕਿ ਪਰਾਲੀ ਨੂੰ ਅੱਗ ਲੱਗਣ ਨਾਲ ਪੈਦਾ ਹੋਈਆ ਜ਼ਹਿਰੀਲੀਆ ਗੈਸਾਂ ਨਾਲ ਬੱਚਿਆਂ ,ਬਜੁਰਗਾਂ ਅਤੇ ਗਰਭਵਤੀ ਔਰਤਾਂ ਦੀ ਸਿਹਤ ਤੇ ਸਭ ਤੋਂ ਮਾੜਾ ਪ੍ਰਭਾਵ ਪੈਂਦਾ ਹੈ। ਉਨ੍ਹਾਂ ਕਿਹਾ ਕਿ ਨਵੰਬਰ ਮਹੀਨੇ ਤਾਪਮਾਨ ਵਿੱਚ ਕਮੀ ਹੋਣ ਕਾਰਨ ਪ੍ਰਦੂਸ਼ਣ ਦੀ ਸਮੱਸਿਆ ਹੋਰ ਵਧ ਜਾਂਦੀ ਹੈ ਜੋ 6 ਸਾਲ ਤੱਕ ਦੇ ਬੱਚਿਆਂ,ਬਜ਼ੁ...








