ਸੀ ਐਮ ਦੀ ਯੋਗਸ਼ਾਲਾ ਦਾ ਮੋਹਾਲੀ ਵਸਨੀਕ ਲੈ ਰਹੇ ਨੇ ਭਰਪੂਰ ਲਾਹਾ
ਐਸ.ਏ.ਐਸ.ਨਗਰ, 23 ਅਕਤੂਬਰ, 2024:
ਅੱਜ ਦੇ ਭੱਜਦਦੌੜ ਦੇ ਸਮੇਂ ਵਿੱਚ ਲੋਕਾਂ ਦਾ ਜੀਵਨ ਤਨਾਅ ਮੁਕਤ ਕਰਨ ਅਤੇ ਸਿਹਤ ਨੂੰ ਤੰਦਰੁਸਤ ਰੱਖਣ ਲਈ ਸ਼ੁਰੂ ਕੀਤੀ ਗਈ ਸੀ ਐਮ ਦੀ ਯੋਗਸ਼ਾਲਾ ਲੋਕਾਂ ਲਈ ਬਹੁਤ ਲਾਹੇਵੰਦ ਸਾਬਤ ਹੋ ਰਹੀ ਹੈ। ਲੋਕ ਇਸ ਯੋਗਸ਼ਾਲਾ ਵਿੱਚ ਹਿੱਸਾ ਲੈ ਕੇ ਆਪਣੀ ਸਿਹਤ ਨੂੰ ਯੋਗ ਆਸਣਾਂ ਰਾਹੀਂ ਪੁਰਾਣੀਆਂ ਬਿਮਾਰੀਆਂ ਤੋਂ ਨਿਜਾਤ ਪਾ ਰਹੇ ਹਨ। ਮੋਹਾਲੀ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ਤੇ ਸੀ.ਐਮ ਦੀ ਯੋਗਸ਼ਾਲਾ ਦੇ ਅਧੀਨ ਲਾਏ ਜਾ ਰਹੇ ਯੋਗਾ ਸੈਸ਼ਨ ਲੋਕਾਂ ਦੀ ਸਿਹਤਮੰਦ ਹੋਣ ਵਿੱਚ ਵੱਡੀ ਮਦਦ ਕਰ ਰਹੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਨੋਡਲ ਅਫ਼ਸਰ ਸੀ.ਐਮ.ਡੀ.ਵਾਈ (ਸੀ.ਐਮ. ਦੀ ਯੋਗਸ਼ਾਲਾ), ਟੀ ਬੈਨੀਥ, ਕਮਿਸ਼ਨਰ, ਨਗਰ ਨਿਗਮ, ਮੋਹਾਲੀ ਨੇ ਦੱਸਿਆ ਕਿ ਸ਼ਹਿਰ ਦੇ ਹਰੇਕ ਹਿੱਸੇ ਨੂੰ ਕਵਰ ਕਰਨ ਲਈ ਲਗਾਤਾਰ ਯੋਗਾ ਕੈਂਪ ਲਗਾਏ ਜਾ ਰਹੇ ਹਨ।
ਉਨ੍ਹਾਂ ਫੇਜ਼ 3ਬੀ1, ਫੇਜ਼ 3ਬੀ2, ਫੇਜ਼-2 ਅਤੇ ਫੇਜ਼ 5 ਦੇ ਸਥਾਨਾਂ ਦਾ ਵੇਰਵਾ ਦਿੰਦੇ ਹੋਏ ਦੱਸਿਆ ਕਿ ਇੱਥੇ ਯੋਗਾ ਟ੍ਰੇਨਰ ਸ਼ੁਭਾਂਗੀ ਸਵੇਰੇ 5.30 ਵਜੇ ਤੋਂ ਸ਼ਾਮ 6:15 ਵਜੇ ਤੱਕ ਰੋਜ਼ਾਨਾ 4 ਕਲਾਸਾਂ ਲਗਾ ਰਹੇ ਹਨ।
ਉਨ੍ਹਾਂ ਕਿਹਾ...








