ਖੇਤੀਬਾੜੀ ਮੰਤਰੀ ਨੇ ਝੋਨੇ ਦੀ ਲਿਫ਼ਟਿੰਗ ‘ਚ ਢਿੱਲ ਲਈ ਕੇਂਦਰ ਨੂੰ ਜ਼ਿੰਮੇਵਾਰ ਠਹਿਰਾਇਆ, ਮੰਡੀਆਂ ‘ਚ ਆਈ ਫ਼ਸਲ ‘ਚੋਂ 90 ਫੀਸਦ ਖ਼ਰੀਦੀ
ਚੰਡੀਗੜ੍ਹ, 22 ਅਕਤੂਬਰ:
ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸੂਬੇ ਦੇ ਗੋਦਾਮਾਂ ‘ਚ ਪਹਿਲਾਂ ਪਈਆਂ ਫ਼ਸਲਾਂ ਨੂੰ ਸ਼ਿਫਟ ਕਰਨ ਵਿੱਚ ਜਾਣਬੁੱਝ ਕੇ ਦੇਰੀ ਕੀਤੇ ਜਾਣ ਕਾਰਨ ਝੋਨੇ ਦੇ ਖਰੀਦ ਕਾਰਜਾਂ ਨੂੰ ਢਾਹ ਲੱਗ ਰਹੀ ਹੈ। ਉਨ੍ਹਾਂ ਨੇ ਮੰਡੀਆਂ ‘ਚੋਂ ਝੋਨੇ ਦੀ ਲਿਫ਼ਟਿੰਗ ਵਿੱਚ ਢਿੱਲ ਲਈ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਕੇਂਦਰ ਸਰਕਾਰ ਦੇ ਇਸ ਰਵੱਈਏ ਕਰਕੇ ਕਿਸਾਨਾਂ ਅਤੇ ਰਾਈਸ ਮਿੱਲਰਾਂ ਨੇ ਸੂਬੇ ਵਿੱਚ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤੇ ਹਨ।
ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਦੀਆਂ ਅਨਾਜ ਮੰਡੀਆਂ ਵਿੱਚ ਹੁਣ ਤੱਕ ਆਏ ਕੁੱਲ 31 ਲੱਖ ਮੀਟਰਕ ਟਨ ਝੋਨੇ ਦੀ ਫ਼ਸਲ ਵਿੱਚੋਂ 28 ਲੱਖ ਮੀਟਰਕ ਟਨ ਤੋਂ ਵੱਧ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕੀਤੇ ਜਾ ਰਹੇ ਇਸ ਮਤਰੇਈ ਮਾਂ ਵਾਲੇ ਸਲੂਕ ਕਰਕੇ ਪੰਜਾਬ ਨੂੰ ਹਮੇਸ਼ਾ ਹੀ ਚੁਣੌਤੀਆਂ ਦਾ ਸਾਹਮਣਾ ਕਰਨਾ ਪਿਆ ਹੈ। ਉਨ੍ਹਾਂ ...








