Wednesday, August 5
Shadow

Author: admin

ਪੰਚਾਇਤੀ ਚੋਣਾਂ ਦੇ ਨਤੀਜੇ ਨੇ 2027 ਦੀ ਜਿੱਤ ਲਈ ਰਾਹ ਪੱਧਰਾ ਕੀਤਾ- ਧਾਲੀਵਾਲ

ਪੰਚਾਇਤੀ ਚੋਣਾਂ ਦੇ ਨਤੀਜੇ ਨੇ 2027 ਦੀ ਜਿੱਤ ਲਈ ਰਾਹ ਪੱਧਰਾ ਕੀਤਾ- ਧਾਲੀਵਾਲ

National, Politics, Punjab
ਅਜਨਾਲਾ 20 ਅਕਤੂਬਰ 2024--- ਅਜਨਾਲਾ ਹਲਕੇ ਵਿੱਚ ਆਮ ਆਦਮੀ ਪਾਰਟੀ ਦੀ ਹਮਾਇਤ ਨਾਲ ਬਣੀਆਂ 155 ਪੰਚਾਇਤਾਂ ਦੇ ਪੰਚਾਂ ਸਰਪੰਚਾਂ ਦੇ ਮਾਣ ਸਨਮਾਨ ਵਿੱਚ ਕਰਵਾਏ ਫਤਿਹ ਸਨਮਾਨ ਦਿਵਸ ਸਮਾਰੋਹ ਨੂੰ ਸੰਬੋਧਨ ਕਰਦੇ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਇੰਨਾ ਚੋਣਾਂ ਦੇ ਨਤੀਜੇ ਨੇ 2027 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀ ਜਿੱਤ ਲਈ ਰਾਹ ਪੱਧਰਾ ਕੀਤਾ ਹੈ । ਉਹਨਾਂ ਕਿਹਾ ਕਿ ਲੋਕਾਂ ਨੇ ਫਤਵਾ ਦੇ ਕੇ ਸਿੱਧ ਕਰ ਦਿੱਤਾ ਹੈ ਕਿ ਲੋਕ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕੰਮ ਕਰ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਤੋਂ ਖੁਸ਼ ਹਨ। ਉਹਨਾਂ ਕਿਹਾ ਕਿ ਅਸੀਂ ਨਾ ਕਿਸੇ ਦੇ ਕਾਗਜ਼ ਰੱਦ ਕਰਵਾਏ, ਨਾ ਕਿਸੇ ਉੱਤੇ ਪਰਚੇ ਕਰਵਾਏ, ਇਹ ਲੋਕਾਂ ਨੇ ਵੋਟਾਂ ਪਾ ਕੇ ਸਰਪੰਚ ਚੁਣੇ ਹਨ। ਅਜਨਾਲਾ ਹਲਕੇ ਦੀ ਗੱਲ ਕਰਦੇ ਉਹਨਾਂ ਕਿਹਾ ਕਿ ਮੈਂ ਪਿਛਲੇ ਕਰੀਬ ਢਾਈ ਸਾਲਾਂ ਵਿੱਚ 325 ਕਰੋੜ ਰੁਪਏ ਅਜਨਾਲਾ ਹਲਕੇ ਦੇ ਵਿਕਾਸ ਉੱਤੇ ਲਗਾ ਦਿੱਤੇ ਹਨ । ਉਹਨਾਂ ਕਿਹਾ ਕਿ ਬੀਤੇ ਦਿਨ ਹੀ ਮੁੱਖ ਮੰਤਰੀ ਪੰਜਾਬ ਨੇ 2400 ਕਰੋੜ ਰੁਪਇਆ ਪੰਜਾਬ ਭਰ ਵਿੱਚ ਸੜਕਾਂ ਬਣਾਉਣ ਲਈ ਜਾਰੀ ...
ਪੰਜਾਬ ਪੁਲਿਸ ਨੇ ਬੰਬੀਹਾ-ਕੌਸ਼ਲ ਗੈਂਗ ਦੇ ਪੰਜ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਮਿੱਥ ਕੇ ਕਤਲ ਕਰਨ ਦੀਆਂ ਤਿੰਨ ਸੰਭਾਵਿਤ  ਘਟਨਾਵਾਂ ਨੂੰ ਟਾਲਿਆ; 9 ਹਥਿਆਰ ਹੋਏ ਬਰਾਮਦ

ਪੰਜਾਬ ਪੁਲਿਸ ਨੇ ਬੰਬੀਹਾ-ਕੌਸ਼ਲ ਗੈਂਗ ਦੇ ਪੰਜ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਮਿੱਥ ਕੇ ਕਤਲ ਕਰਨ ਦੀਆਂ ਤਿੰਨ ਸੰਭਾਵਿਤ ਘਟਨਾਵਾਂ ਨੂੰ ਟਾਲਿਆ; 9 ਹਥਿਆਰ ਹੋਏ ਬਰਾਮਦ

Crime, National, Politics, Punjab
ਚੰਡੀਗੜ੍ਹ/ਜਲੰਧਰ, 20 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਚੋਂ ਸੰਗਠਿਤ ਅਪਰਾਧਾਂ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ  ਚਲਾਈ ਜਾ ਰਹੀ ਮੁਹਿੰਮ ਤਹਿਤ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਬੰਬੀਹਾ-ਕੌਸ਼ਲ ਗਿਰੋਹ ਦੇ ਪੰਜ ਮੁੱਖ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਮਿੱਥ ਕੇ ਕਤਲ ਦੀਆਂ ਤਿੰਨ ਸੰਭਾਵਿਤ ਘਟਨਾਵਾਂ ਨੂੰ ਨਾਕਾਮ ਕਰ ਦਿੱਤਾ। ਇਹ ਜਾਣਕਾਰੀ ਦਿੰਦਿਆਂ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਐਤਵਾਰ ਨੂੰ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਜਲੰਧਰ ਦੇ ਪਿੰਡ ਬੋਪਾਰਾਏ ਕਲਾਂ ਦੇ ਜਸਪ੍ਰੀਤ ਸਿੰਘ ਉਰਫ ਜੱਸਾ, ਹੁਸ਼ਿਆਰਪੁਰ ਦੇ ਪਿੰਡ ਗਰਾਜ ਮਹਿਦੂਦ ਦੇ ਹਰਸ਼ਦੀਪ ਸਿੰਘ, ਤਰਨਤਾਰਨ ਦੇ ਪਿੰਡ ਮੁਰਾਦਪੁਰ ਦੇ ਸ਼ੇਖਰ,  ਨਿਊ ਮਾਡਲ ਹਾਊਸ ,ਜਲੰਧਰ ਦੇ ਗਗਨਦੀਪ ਸਿੰਘ ਉਰਫ ਗਿੰਨੀ ਬਾਜਵਾ ਅਤੇ ਜਲੰਧਰ ਦੇ ਪਿੰਡ ਬੰਬੀਆਂ ਵਾਲ ਦੇ ਅਮਿਤ ਸਹੋਤਾ ਵਜੋਂ ਹੋਈ ਹੈ।  ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ’ਚੋਂ ਕੁੱਲ 9 ਹਥਿਆਰ ਜਿਨ੍ਹਾਂ ਵਿੱਚ ਅੱਠ ਪਿਸਤੌਲਾਂ ਅਤੇ ਇੱਕ ਰਿਵਾਲਵਰ  ਸ਼ਾਮਲ ਹੈ, ਸਮੇਤ 15 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਡੀਜੀਪੀ ਗੌਰਵ ਯਾਦਵ ਨੇ ਦੱ...
ਖੇਤੀਬਾੜੀ ਵਿਭਾਗ ਦੀਆਂ ਟੀਮਾਂ ਐਤਵਾਰ ਨੂੰ ਵੀ ਜ਼ਿਲ੍ਹੇ ਦੇ ਪਿੰਡਾਂ ਵਿੱਚ ਪਰਾਲੀ ਸਾੜਨ ਦੇ ਰੁਝਾਨ ਨੂੰ ਰੋਕਣ ਲਈ ਫੈਲਾ ਰਹੀਆਂ ਜਾਗਰੂਕਤਾ

ਖੇਤੀਬਾੜੀ ਵਿਭਾਗ ਦੀਆਂ ਟੀਮਾਂ ਐਤਵਾਰ ਨੂੰ ਵੀ ਜ਼ਿਲ੍ਹੇ ਦੇ ਪਿੰਡਾਂ ਵਿੱਚ ਪਰਾਲੀ ਸਾੜਨ ਦੇ ਰੁਝਾਨ ਨੂੰ ਰੋਕਣ ਲਈ ਫੈਲਾ ਰਹੀਆਂ ਜਾਗਰੂਕਤਾ

National, Politics, Punjab
ਫਾਜ਼ਿਲਕਾ, 20 ਅਕਤੂਬਰ ਖੇਤੀਬਾੜੀ  ਵਿਭਾਗ ਦੀਆਂ ਟੀਮਾਂ ਐਤਵਾਰ ਨੂੰ ਵੀ ਜ਼ਿਲ੍ਹੇ ਅੰਦਰ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਦੇ ਰੁਝਾਨ ਨੂੰ ਰੋਕਣ ਲਈ ਜਾਗਰੁਕਤਾ ਫੈਲਾ ਰਹੀਆਂ ਹਨ|  ਜਾਣਕਾਰੀ ਦਿੰਦਿਆ ਮੁੱਖ ਖੇਤੀਬਾੜੀ ਅਫ਼ਸਰ ਸੰਦੀਪ ਰਿਣਵਾਂ ਨੇ ਦੱਸਿਆ ਕਿ ਵਿਭਾਗ ਦੇ ਅਧਿਕਾਰੀਆਂ ਵੱਲੋਂ ਛੁੱਟੀ ਵਾਲੇ ਦਿਨ ਵੀ ਕਿਸਾਨਾਂ ਨਾਲ ਰਾਬਤਾ ਕਾਇਮ ਕਰਦਿਆਂ ਝੋਨੇ ਦੀ ਪਰਾਲੀ ਨਾ ਸਾੜਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ|  ਉਨਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਬਲਾਕ ਜਲਾਲਾਬਾਦ, ਅਬੋਹਰ, ਫਾਜ਼ਿਲਕਾ ਸਮੇਤ  ਵੱਖ ਵੱਖ ਪਿੰਡਾਂ ਵਿੱਚ ਪਹੁੰਚ ਰਿਹਾ ਹੈ ਤੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਇਸ ਦਾ ਸੁਯੋਗ ਢੰਗ ਨਾਲ ਪ੍ਰੇਰਿਤ ਕਰ ਰਿਹਾ ਹੈ | ਉਹਨਾਂ ਕਿਹਾ ਕਿ ਕਿਸਾਨਾਂ ਨੂੰ ਪ੍ਰੇਰਿਤ ਕਰਨ ਹਿੱਤ ਵਿਭਾਗ ਵੱਲੋਂ ਜਾਗਰੂਕਤਾ ਵੈਨਾ ਪਿੰਡਾਂ ਵਿੱਚ ਭੇਜੀਆਂ ਗਈਆਂ ਹਨ ਜਿਸ ਰਾਹੀਂ ਪਰਾਲੀ ਸਾੜਨ ਦੇ ਨੁਕਸਾਨ ਬਾਰੇ ਕਿਸਾਨਾਂ ਨੂੰ ਦੱਸਿਆ ਜਾ ਰਿਹਾ ਹੈ|       ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਵਿਭਾਗ ਦੀਆਂ ਟੀਮਾਂ ਵੱਲੋਂ ਚੱਕ ਦੁਮਾਲ, ਚੱਕ ਪਾਲੀ ਵਾਲਾ, ਢਾਬ ਘੜਿਆਲ, ਤੋ...
ਮੋਹਾਲੀ ਪ੍ਰਸ਼ਾਸਨ ਵੱਲੋਂ ਖੇਤਾਂ ਵਿੱਚ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ- ਡੀ ਸੀ ਮੋਹਾਲੀ

ਮੋਹਾਲੀ ਪ੍ਰਸ਼ਾਸਨ ਵੱਲੋਂ ਖੇਤਾਂ ਵਿੱਚ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ- ਡੀ ਸੀ ਮੋਹਾਲੀ

National
ਐਸ.ਏ.ਐਸ.ਨਗਰ, 20 ਅਕਤੂਬਰ, 2024: ਮੁਹਾਲੀ ਜ਼ਿਲ੍ਹੇ ਵਿੱਚ ਖੇਤਾਂ ਵਿੱਚ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਪ੍ਰਸ਼ਾਸਨ ਵੱਲੋਂ ਸੀਨੀਅਰ ਅਧਿਕਾਰੀਆਂ ਨੂੰ ਰੋਕਥਾਮ ਲਈ ’ਤੇ ਤਾਇਨਾਤ ਕਰ ਕੇ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਡੀ ਸੀ ਤੋਂ ਸ਼ੁਰੂ ਹੋ ਕੇ ਏ ਡੀ ਸੀਜ਼, ਐਸ ਡੀ ਐਮਜ਼, ਡੀ ਆਰ ਕੋਆਪਰੇਟਿਵ ਅਤੇ ਪੀ ਪੀ ਸੀ ਬੀ ਦੇ ਅਧਿਕਾਰੀ ਫੀਲਡ ਏਰੀਏ ਦਾ ਦੌਰਾ ਕਰਕੇ ਨੋਡਲ ਅਫਸਰਾਂ ਦੇ ਨਾਲ-ਨਾਲ ਪਿੰਡਾਂ ਵਿੱਚ ਤਾਇਨਾਤ ਫੀਲਡ ਅਫਸਰਾਂ ਦੀ ਮੌਜੂਦਗੀ ਦੀ ਜਾਂਚ ਕਰਨ ਤੋਂ ਇਲਾਵਾ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਟੀਮਾਂ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਵਾਪਰਨ ਦੀ ਸੂਰਤ ਵਿੱਚ ਫਾਇਰ ਟੈਂਡਰਾਂ ਜਾਂ ਹੋਰ ਉਪਾਵਾਂ ਦੀ ਮਦਦ ਨਾਲ ਤੁਰੰਤ ਕਾਰਵਾਈ ਕਰਨ ਲਈ ਕਿਹਾ ਗਿਆ ਹੈ। ਕਿਸਾਨ ਵੱਲੋਂ ਵਿਰੋਧ ਕਰਨ ਦੀ ਸੂਰਤ ਵਿੱਚ ਕਿਸੇ ਵੀ ਸਮੇਂ ਖੇਤ ਦਾ ਦੌਰਾ ਕਰਨ ਲਈ ਪੁਲੀਸ ਨੂੰ ਵੀ ਚੌਕਸ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਵਧੀਕ ਡਿਪਟੀ ਕਮਿਸ਼ਨਰ (ਜਨਰਲ ਅਤੇ ...
ਭਾਸ਼ਾ ਦਫ਼ਤਰ ਫਾਜ਼ਿਲਕਾ ਵੱਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ

ਭਾਸ਼ਾ ਦਫ਼ਤਰ ਫਾਜ਼ਿਲਕਾ ਵੱਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ

National, Politics, Punjab
 ਫਾਜ਼ਿਲਕਾ 19 ਅਕਤੂਬਰ ਪੰਜਾਬ ਸਰਕਾਰ ਦੀ ਸੁਚੱਜੀ ਰਹਿਨੁਮਾਈ ਵਿੱਚ ਅਤੇ  ਭਾਸ਼ਾ ਵਿਭਾਗ, ਪੰਜਾਬ ਦੇ  ਡਾਇਰੈਕਟਰ ਸ. ਜਸਵੰਤ  ਸਿੰਘ  ਜ਼ਫ਼ਰ ਦੇ ਦਿਸ਼ਾ ਨਿਰਦੇਸ਼ ਹੇਠ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਫ਼ਾਜ਼ਿਲਕਾ ਵੱਲੋਂ ਜ਼ਿਲ੍ਹਾ ਪੱਧਰੀ ਕੁਇਜ਼ (ਲਿਖਤੀ) ਮੁਕਾਬਲਾ ਮਿਤੀ 18 ਅਕਤੂਬਰ (ਦਿਨ ਸ਼ੁੱਕਰਵਾਰ) 2024 ਨੂੰ 10:00 ਵਜੇ ਸਵੇਰੇ ਸਰਕਾਰੀ ਐਮ.ਆਰ.ਕਾਲਜ, ਫ਼ਾਜ਼ਿਲਕਾ ਵਿਖੇ ਕਰਵਾਇਆ ਗਿਆ । ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ ਵਿੱਚ ਵਰਗ: (ੳ) ਮਿਡਲ ਸ਼੍ਰੇਣੀ ਤੱਕ, ਵਰਗ: (ਅ) ਨੌਵੀ ਤੋਂ 12ਵੀਂ ਤੱਕ ਅਤੇ ਵਰਗ: (ੲ) ਬੀ.ਏ./ਬੀ.ਕਾਮ./ਬੀ.ਐੱਸ.ਸੀ. ਅਤੇ ਬੀ.ਸੀ.ਏ. (ਗ੍ਰੈਜੂਏਸ਼ਨ ਤੱਕ) ਨੇ ਭਾਗ ਲਿਆ ।  ਜ਼ਿਲ੍ਹਾ  ਭਾਸ਼ਾ ਅਫ਼ਸਰ  ਫ਼ਾਜ਼ਿਲਕਾ ਭੁਪਿੰਦਰ ਉਤਰੇਜਾ  ਨੇ ਸਨਮਾਨ ਸਮਾਰੋਹ   ਵਿੱਚ ਪਹੁੰਚਣ ਤੇ  ਮਹਿਮਾਨਾਂ ਦਾ ਨਿੱਘਾ ਸਵਾਗਤ ਕਰਦਿਆਂ  ਜੇਤੂ  ਵਿਦਿਆਰਥੀਆਂ  ਨੂੰ  ਮੁਬਾਰਕਬਾਦ ਦਿੱਤੀ । ਸਮਾਰੋਹ ਵਿੱਚ ਬਤੌਰ ਮੁੱਖ ਮਹਿਮਾਨ ਸ਼੍ਰੀਮਤੀ ਸੁਨੀਤਾ ਬੁਲੰਦੀ (ਸ.ਸ.ਸ. ਗਰਲਜ਼ ਸਕੂਲ, ਅਬੋਹਰ) ਅਤੇ   ਸ਼੍ਰੀ ਵਿਜੈ ਪਾਲ (ਨੋਡਲ ਅਫ਼ਸਰ, ਫ਼ਾਜ਼ਿਲਕਾ) ਅਤੇ ਸ਼੍ਰੀ ਮਤੀ ਅੰਸ਼ੂ ਸ਼ਰਮਾ (ਕਾਰਜਕਾਰੀ ਪ੍ਰਿੰਸੀਪਲ) ਵਿਸ਼ੇਸ਼ ਮਹਿਮਾਨ...
ਸ਼ਹੀਦਾਂ ਦੀ ਯਾਦ ਨੂੰ ਤਾਜ਼ਾ ਰੱਖਣ ਅਤੇ ਸ਼ਰਧਾਂਜਲੀ ਦੇਣ ਲਈ 21 ਅਕਤੂਬਰ ਨੂੰ ਪੁਲਿਸ ਲਾਈਨ ਫਾਜ਼ਿਲਕਾ ਵਿਖੇ ਮਨਾਇਆ ਜਾਵੇਗਾ ਪੁਲਿਸ ਸਮ੍ਰਿਤੀ ਦਿਵਸ-ਵਰਿੰਦਰ ਸਿੰਘ ਬਰਾੜ

ਸ਼ਹੀਦਾਂ ਦੀ ਯਾਦ ਨੂੰ ਤਾਜ਼ਾ ਰੱਖਣ ਅਤੇ ਸ਼ਰਧਾਂਜਲੀ ਦੇਣ ਲਈ 21 ਅਕਤੂਬਰ ਨੂੰ ਪੁਲਿਸ ਲਾਈਨ ਫਾਜ਼ਿਲਕਾ ਵਿਖੇ ਮਨਾਇਆ ਜਾਵੇਗਾ ਪੁਲਿਸ ਸਮ੍ਰਿਤੀ ਦਿਵਸ-ਵਰਿੰਦਰ ਸਿੰਘ ਬਰਾੜ

National, Politics, Punjab
ਫਾਜ਼ਿਲਕਾ 19 ਅਕਤੂਬਰ ਜ਼ਿਲ੍ਹਾ ਪੁਲਿਸ ਮੁਖੀ ਸ. ਵਰਿੰਦਰ ਸਿੰਘ ਬਰਾੜ ਨੇ ਦੱਸਿਆ ਕਿ 21 ਅਕਤੂਬਰ ਦਾ ਦਿਨ ਜ਼ੋ ਸਾਰੇ ਭਾਰਤ ਵਿੱਚ ਰਾਸ਼ਟਰੀ ਪੁਲਿਸ ਦਿਵਸ ਵੱਜੋ ਮਨਾਇਆ ਜਾਂਦਾ ਹੈ, ਇਸ ਦਿਨ ਦਾ ਮਹੱਤਵ ਹੈ ਕਿ 21 ਅਕਤੂਬਰ 1959 ਨੂੰ ਚੀਨ ਵਿਰੁੱਧ ਲੜਾਈ ਦੋਰਾਨ ਲੇਹ ਲੱਦਾਖ ਦੇ ਹੋਟ ਸਪਰਿੰਗ ਇਲਾਕਾ ਵਿੱਚ ਤਾਇਨਾਤ ਕੀਤੇ ਗਏ ਜਵਾਨਾਂ ਦੀ ਇੱਕ ਟੁਕੜੀ ਪਰ ਚੀਨ ਵੱਲੋ ਅਚਾਨਕ ਘਾਤ ਲਗਾ ਕੇ ਹਮਲਾ ਕੀਤਾ ਗਿਆ। ਜਿਸ ਵਿੱਚ ਭਾਰਤੀ ਪੁਲਿਸ ਦੇ 10 ਜਵਾਨ ਸ਼ਹੀਦ ਹੋ ਗਏ ਸਨ। ਜਿਹਨਾਂ ਦੀ ਯਾਦ ਵਿੱਚ ਅਤੇ ਵੱਖ-ਵੱਖ ਡਿਊਟੀਆਂ ਦੋਰਾਨ ਹੋਰ ਸ਼ਹੀਦ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਦੀ ਯਾਦ ਨੂੰ ਤਾਜ਼ਾ ਰੱਖਣ ਲਈ ਸਾਲ 1960 ਵਿੱਚ ਸਮੂਹ ਸਟੇਟਾਂ ਦੇ ਮਾਨਯੋਗ ਆਈ.ਜੀ.ਪੀਜ਼. ਦੀ ਕਾਨਫਰੰਸ ਵਿੱਚ ਇਹ ਫੈਸਲਾ ਕੀਤਾ ਗਿਆ ਕਿ ਹਰ ਸਾਲ ਸਾਰੇ ਦੇਸ਼ ਵਿੱਚ ਜਿਲ੍ਹਾ ਹੈਡਕੁਆਟਰਾਂ ਅਤੇ ਹੋਰ ਪੁਲਿਸ ਯੂਨਿਟਾਂ ਵਿੱਚ 21 ਅਕਤੂਬਰ ਨੂੰ ਪੁਲਿਸ ਸ੍ਰਮਿਤੀ ਦਿਵਸ ਵੱਜੋ ਮਨਾਇਆ ਜਾਇਆ ਜਾਇਆ ਕਰੇਗਾ। ਉਨ੍ਹਾਂ ਦੱਸਿਆ ਕਿ ਅੱਤਵਾਦ ਸਮੇਂ ਦੋਰਾਨ ਪੰਜਾਬ ਵਿੱਚ ਕੁੱਲ 1784 ਪੁਲਿਸ ਅਧਿਕਾਰੀ/ਕਰਮਚਾਰੀ ਸ਼ਹੀਦ ਹੋਏ ਜਿਨ੍ਹਾਂ ਵਿਚ 2 ਡੀ.ਆਈ.ਜੀ, ...
22 ਤੋਂ 24 ਅਕਤੂਬਰ ਤੱਕ ਹੋਣ ਵਾਲੀ ਮਾਰਸ ਸਾਇੰਸ ਪ੍ਰਦਰਸ਼ਨੀ ਦੀ ਤਿਆਰੀਆਂ ਦਾ ਮੀਟਿੰਗ ਦੌਰਾਨ ਲਿਆ ਜਾਇਜ਼ਾ

22 ਤੋਂ 24 ਅਕਤੂਬਰ ਤੱਕ ਹੋਣ ਵਾਲੀ ਮਾਰਸ ਸਾਇੰਸ ਪ੍ਰਦਰਸ਼ਨੀ ਦੀ ਤਿਆਰੀਆਂ ਦਾ ਮੀਟਿੰਗ ਦੌਰਾਨ ਲਿਆ ਜਾਇਜ਼ਾ

National, Politics, Punjab
ਮਾਨਸਾ, 19 ਅਕਤੂਬਰ : ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਨਿਰਮਲ ਓਸਪੇਚਨ ਦੇ ਦਿਸ਼ਾ-ਨਿਰਦੇਸ਼ਾ ਹੇਠ 22 ਤੋਂ 24 ਅਕਤੂਬਰ 2024 ਤੱਕ ਸੇਂਟ ਜੇਵੀਅਰ ਸਕੂਲ ਮਾਨਸਾ ਵਿਖੇ ਕਰਵਾਈ ਜਾ ਰਹੀ ਮਾਰਸ ਸਾਇੰਸ ਪ੍ਰਦਰਸ਼ਨੀ ਸਬੰਧੀ ਵੱਖ-ਵੱਖ ਕਮੇਟੀਆਂ ਦੀ ਮੀਟਿੰਗ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਭੁਪਿੰਦਰ ਕੌਰ ਦੀ ਅਗਵਾਈ ਵਿੱਚ ਸਥਾਨਕ ਸੇਂਟ ਜ਼ੇਵੀਅਰ ਸਕੂਲ ਮਾਨਸਾ ਵਿਖੇ ਹੋਈ। ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਮਾਨਸਾ ਸ਼੍ਰੀਮਤੀ ਭੁਪਿੰਦਰ ਕੌਰ ਨੇ ਕਿਹਾ ਕਿ ਇਸ ਸਾਇੰਸ ਪ੍ਰਦਰਸ਼ਨੀ ਲਈ ਬਣਾਈਆਂ ਗਈਆਂ ਕਮੇਟੀਆਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ, ਤਾਂ ਜੋ ਇਸ ਸਾਇੰਸ ਪ੍ਰਦਰਸ਼ਨੀ ਨੂੰ ਸਫ਼ਲ ਬਣਾਇਆ ਜਾ ਸਕੇ।  ਉਨ੍ਹਾਂ ਕਿਹਾ ਕਿ ਹਰੇਕ ਕਮੇਟੀ ਸਾਇੰਸ ਪ੍ਰਦਰਸ਼ਨੀ ਦੌਰਾਨ ਆਪਣੀ ਡਿਊਟੀ ਪ੍ਰਤੀ ਪਾਬੰਦ ਰਹੇ। ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਪਰਮਜੀਤ ਸਿੰਘ, ਮਦਨ ਲਾਲ ਕਟਾਰੀਆ ਨੇ ਕਿਹਾ ਕਿ ਇਹ ਸਾਇੰਸ ਪ੍ਰਦਰਸ਼ਨੀ ਬੱਚਿਆਂ ਅੰਦਰ ਵਿਗਿਆਨਕ ਦ੍ਰਿਸ਼ਟੀਕੋਣ ਪੈਦਾ ਕਰਨ ਵਿੱਚ ਸਹਾਇਕ ਸਿੱਧ ਹੋਵੇਗੀ। ਨੈਸ਼ਨਲ ਅਵਾਰਡੀ ਅਮਰਜੀਤ ਸਿੰਘ ਚ...
ਸਕੱਤਰ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ  ਜਿਲ੍ਹਾ ਜੇਲ੍ਹ ਵਿੱਚ ਲਗਾਈ ਕੈਂਪ ਕੋਰਟ

ਸਕੱਤਰ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਜਿਲ੍ਹਾ ਜੇਲ੍ਹ ਵਿੱਚ ਲਗਾਈ ਕੈਂਪ ਕੋਰਟ

National, Politics, Punjab
ਸ੍ਰੀ ਮੁਕਤਸਰ ਸਾਹਿਬ 19 ਅਕਤੂਬਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਅਦੀਆਂ ਹਦਾਇਤਾਂ ਤੇ  ਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਅਤੇ ਸ੍ਰੀ ਰਾਜ ਕੁਮਾਰ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਡਾ. ਗਗਨਦੀਪ ਕੌਰ, ਸੀ.ਜੀ.ਐੱਮ/ਸਕੱਤਰ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ  ਵੱਲੋ ਜ਼ਿਲ੍ਹਾ ਜੇਲ੍ਹ, ਸ੍ਰੀ ਮੁਕਤਸਰ ਸਾਹਿਬ ਵਿਖੇ ਕੈਂਪ ਕੋਰਟ ਲਗਾਈ ਗਈ। ਇਸ ਵਿੱਚ ਬੰਦ ਹਵਾਲਾਤੀ/ਕੈਦੀਆਂ ਨਾਲ ਮੁਲਾਕਾਤ ਕਰਕੇ ਉਨਾਂ ਦੀਆਂ ਮੁਸਕਿਲਾਂ ਸੁਣੀਆਂ ਗਈਆਂ ਅਤੇ ਉਨ੍ਹਾਂ ਨੂੰ ਵਿਸ਼ਵਾਸ ਦਵਾਇਆ ਕਿ ਜਲਦ ਹੀ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਹੱਲ ਕੀਤਾ ਜਾਵੇਗਾ ਅਤੇ ਉਨ੍ਹਾਂ ਨੇ ਜੇਲ੍ਹ ਵਿਚ ਚੱਲ ਰਹੇ ਲੀਗਲ ਏਡ ਕਲੀਨਿਕ ਵਿਚ ਮੌਜੂਦ ਵਕੀਲ ਸਾਹਿਬਾਨ ਅਤੇ ਪੈਰਾ ਲੀਗਲ ਵਲੰਟੀਅਰਜ਼ ਵੱਲੋਂ ਕੈਦੀਆਂ/ਹਵਾਲਾਤੀਆਂ ਨੂੰ ਮਿਲ ਰਹੀ ਕਾਨੂੰਨੀ ਸਹਾਇਤਾ ਤੇ ਤਸੱਲੀ ਪ੍ਰਗਟ ਕੀਤੀ। ਸਕੱਤਰ ਨੇ  ਜੇਲ੍ਹ ਵਿੱਚ ਬੰਦ ਕੈਦੀਆਂ ਅਤੇ ਹਵਾਲਾਤੀਆ ਨੂੰ 14 ਦਸੰਬਰ 2024 ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਬਾਰੇ ਜਾਣਕਾਰੀ ਦਿੱਤੀ...
”ਨਸ਼ਾਖੋਰੀ-ਮਨੁੱਖਤਾ ਦਾ ਨੁਕਸਾਨ ” ਮੁਹਿੰਮ ਤਹਿਤ ਓਟ ਸੈਂਟਰ, ਸੀ.ਐੱਚ.ਸੀ. ਢੁੱਡੀਕੇ ਵਿਖੇ ਲਗਾਇਆ ਗਿਆ ਸੈਮੀਨਾਰ

”ਨਸ਼ਾਖੋਰੀ-ਮਨੁੱਖਤਾ ਦਾ ਨੁਕਸਾਨ ” ਮੁਹਿੰਮ ਤਹਿਤ ਓਟ ਸੈਂਟਰ, ਸੀ.ਐੱਚ.ਸੀ. ਢੁੱਡੀਕੇ ਵਿਖੇ ਲਗਾਇਆ ਗਿਆ ਸੈਮੀਨਾਰ

National, Politics, Punjab
ਮੋਗਾ 19 ਅਕਤੂਬਰ: ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ, ਜੱਜ, ਪੰਜਾਬ ਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਮਨਜਿੰਦਰ ਸਿੰਘ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਿਤੀ 5 ਅਕਤੂਬਰ 2024 ਤੋਂ 31 ਅਕਤੂਬਰ 2024 ਤੱਕ ਦੌਰਾਨ ਪੂਰੇ ਪੰਜਾਬ ਵਿੱਚ “ਨਸ਼ਾਖੋਰੀ-ਮਨੁੱਖਤਾ ਦਾ ਨੁਕਸਾਨ  ” ਮੁਹਿੰਮ ਚਲਾਈ ਜਾ ਰਹੀ ਹੈ । ਸ. ਸਰਬਜੀਤ ਸਿੰਘ ਧਾਲੀਵਾਲ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ  ਚੇਅਰਮੈਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੀ ਅਗਵਾਈ ਹੇਠ ਕਿਰਨ ਜਯੋਤੀ ਸੀ.ਜੇ.ਐੱਮ-ਕਮ-ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਅੱਜ ਮਿਤੀ 19 ਅਕਤੂਬਰ 2024 ਨੂੰ ਓਟ ਸੈਂਟਰ, ਸੀ.ਐੱਚ.ਸੀ. ਢੁੱਡੀਕੇ ਵਿਖੇ ਉਕਤ ਮੁਹਿੰਮ ਅਧੀਨ ਸੈਮੀਨਾਰ ਲਗਾਇਆ ਗਿਆ। ਇਸ ਮੌਕੇ ਤੇ ਉਨ੍ਹਾਂ ਦੇ ਨਾਲ ਪੁਲਿਸ ਵਿਭਾਗ ਤੋਂ ਏ.ਐੱਸ.ਆਈ. ਕੇਵਲ ਸਿੰਘ ਅਤੇ ਹੈੱਡ ਕਾਂਸਟੇਬਲ ਸੁਖਜਿੰਦਰ ਸਿੰਘ ਤੇ ਸਿਹਤ ਵਿਭਾਗ ਮੋਗਾ ਤੋਂ ਅਮਨਦੀਪ ਕੌਰ ਕਾਊਂਸਲਰ ਵੀ ਮੌਜੂਦ ਸਨ। ਕਿਰਨ ਜਯੋਤੀ ਸੀ.ਜੇ.ਐੱਮ-ਕਮ-ਸਕ...

ਸਬਸਿਡੀ ਤੇ ਖੇਤੀ ਮਸ਼ੀਨਰੀ ਲੈਣ ਵਾਲੇ ਕਿਸਾਨਾਂ ਲਈ ਕਿਰਾਏ ਤੇ ਹੋਰਨਾਂ ਕਿਸਾਨਾਂ ਦੀ ਪਰਾਲੀ ਦਾ ਪ੍ਰਬੰਧਨ ਕਰਨਾ ਜ਼ਰੂਰੀ : ਡਿਪਟੀ ਕਮਿਸ਼ਨਰ

National, Politics, Punjab
ਫਰੀਦਕੋਟ : 19 ਅਕਤੂਬਰ 2024 (      ) ਜ਼ਿਲਾ ਫਰੀਦਕੋਟ ਵਿੱਚ ਝੋਨੇ ਦੀ ਪਰਾਲੀ ਨੂੰ ਜ਼ੀਰੋ ਪੱਧਰ ਤੇ ਲਿਆਉਣ ਦੇ ਟੀਚੇ ਦੀ ਪੂਰਤੀ ਲਈ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਕੀਤੇ ਜਾ ਰਹੇ ਲਗਾਤਾਰ ਉਪਰਾਲਿਆਂ ਤਹਿਤ    ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਵੱਲੋਂ ਕਿਸਾਨਾਂ ਵਿਸ਼ੇਸ਼ ਕਰਕੇ ਛੋਟੇ ਕਿਸਾਨਾਂ ਦੀ ਸਹੂਲਤ ਲਈ ਜਿਲ੍ਹਾ ਫਰੀਦਕੋਟ ਵਿੱਚ ਪੰਜਾਬ ਸਰਕਾਰ ਵਲੋਂ ਸਬਸਿਡੀ ਤੇ ਖੇਤੀ ਮਸ਼ੀਨਰੀ ਦੀ ਪਿੰਡ ਵਾਰ ਸੂਚੀ ਵੈੱਬਸਾਈਟ ਤੇ ਅੱਪਲੋਡ ਕਰਕੇ ਜਾਰੀ ਕੀਤੀ  ਅਤੇ ਇਸ ਸੂਚੀ ਤਕ ਪਹੁੰਚ ਵਧਾਉਣ ਲਈ QR code ਵੀ ਜਾਰੀ ਕੀਤਾ ਗਿਆ,ਜਿਸ ਦੀ ਵਰਤੋਂ ਕਰਕੇ ਕੋਈ ਵੀ ਕਿਸਾਨ ਆਪਣੇ ਪਿੰਡ ਵਿੱਚ ਨਿੱਜੀ ਕਿਸਾਨਾਂ ਜਾਂ ਸਹਿਕਾਰੀ ਸਭਾਵਾਂ ਕੋਲ ਮੌਜੂਦ ਸਬਸਿਡੀ ਵਾਲੀ ਖੇਤੀ ਮਸ਼ੀਨਰੀ ਦਾ ਪਤਾ ਲਗਾ ਕੇ ਕਿਰਾਏ ਤੇ ਲੈ ਕੇ ਆਪਣੀ ਕਣਕ ਦੀ ਬਿਜਾਈ ਕਰ ਸਕਦਾ ਹੈ।  ਕਿਸਾਨਾਂ ਤਕ ਖੇਤੀ ਮਸ਼ੀਨਰੀ ਦੀ ਪਹੁੰਚ ਵਧਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿਛਲੇ ਪੰਜ ਸਾਲ ਵਿਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਬਸਿਡੀ ਤੇ ਕਿਸਾਨਾਂ ਨੂੰ 6200 ਮਸ਼ੀਨਾਂ ਉਪਲਬਧ ਕਰ...