Wednesday, August 5
Shadow

Author: admin

ਡਿਪਟੀ ਕਮਿਸ਼ਨਰ ਅਤੇ ਐਸ ਐਸ ਪੀ ਨੇ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਕੀਤਾ ਪ੍ਰੇਰਿਤ

ਡਿਪਟੀ ਕਮਿਸ਼ਨਰ ਅਤੇ ਐਸ ਐਸ ਪੀ ਨੇ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਕੀਤਾ ਪ੍ਰੇਰਿਤ

National, Politics, Punjab
ਸ੍ਰੀ ਮੁਕਤਸਰ ਸਾਹਿਬ 19 ਅਕਤੂਬਰ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਲਈ ਜਿਥੇ ਸਿਵਲ ਪ੍ਰਸ਼ਾਸਨ, ਪੁਲਿਸ ਪ੍ਰਸ਼ਾਸਨ,ਖੇਤੀਬਾੜੀ  ਅਤੇ ਹੋਰ ਵੱਖ-ਵੱਖ ਵਿਭਾਗਾਂ ਵਲੋਂ ਜਿ਼ਲ੍ਹੇ ਦੇ ਵਿੱਚ ਪਰਾਲੀ ਨੂੰ ਅੱਗ ਨਾ ਲਾਉਣ ਤੇ ਪਰਾਲੀ ਦੀ ਸਾਂਭ - ਸੰਭਾਲ ਸਬੰਧੀ  ਜਾਗਰੂਕ ਅਭਿਆਨ ਚਲਾਇਆ ਜਾ ਰਿਹਾ ਹੈ, ਉਥੇ  ਹੀ ਸ੍ਰੀਮਤੀ ਨਿਸ਼ਥਾ ਤ੍ਰਿਪਾਠੀ ਪ੍ਰੋਫੈਸਰ ਹਿਸਟਰੀ ਸਰਕਾਰੀ ਕਾਲਜ ਮੋਹਾਲੀ ਅਤੇ ਚੇਅਰਪਰਸ਼ਨ ਹਸਪਤਾਲ ਭਲਾਈ ਸੰਸਥਾ ਸ੍ਰੀ ਮੁਕਤਸਰ ਸਾਹਿਬ ਅਤੇ ਸ੍ਰੀਮਤੀ ਸਰੀਸ਼ਟੀ ਗੁਪਤਾ ਵਲੋਂ ਵੀ ਅੱਜ ਸਕੂਲੀ  ਬੱਚਿਆਂ ਨੂੰ ਪਰਾਲੀ ਨਾ ਸਾੜਣ ਸਬੰਧੀ ਜਾਗਰੂਕ ਕੀਤਾ ਗਿਆ। ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਤ੍ਰਿਪਾਠੀ ਅਤੇ ਸ੍ਰੀ ਤੁਸ਼ਾਰ ਗੁਪਤਾ ਐਸ.ਐਸ.ਪੀ ਨੇ ਅੱਜ ਥਾਂਦੇਵਾਲਾ, ਸੂਰੇਵਾਲਾ,ਹਰੀ ਕੇ ਕਲਾਂ, ਕਾਨਿਆਂਵਾਲੀ,ਗੁਲਾਬੇਵਾਲਾ ਅਤੇ ਰੋੜ੍ਹਾਂਵਾਲਾ ਦੇ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ ਨੂੰ ਪਰਾਲੀ ਨਾ ਸਾੜਨ ਲਈ ਅਪੀਲ ਕਰਦਿਆਂ ਉਨ੍ਹਾਂ ਨੂੰ ਪਰਾਲੀ ਦੀ ਸਾਂਭ- ਸੰਭਾਲ ਲਈ ਵੀ ਉਤਸਾਹਿਤ ਤੇ ਪ੍ਰੇਰਿਤ ਕੀਤਾ । ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸੰਬੰਧਿਤ ਪਿੰਡਾਂ ਦੇ ਕਲਸਟਰ ਅਤੇ ...
ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਝੋਨੇ ਦੀ ਮਿਲਿੰਗ ਲਈ ਪਲਾਨ ਬੀ ਤਿਆਰ: ਮੁੱਖ ਮੰਤਰੀ

ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਝੋਨੇ ਦੀ ਮਿਲਿੰਗ ਲਈ ਪਲਾਨ ਬੀ ਤਿਆਰ: ਮੁੱਖ ਮੰਤਰੀ

National, Politics, Punjab
ਚੰਡੀਗੜ੍ਹ, 19 ਅਕਤੂਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਕਿਹਾ ਕਿ ਪੰਜਾਬ ਸਰਕਾਰ ਕੋਲ ਵਡੇਰੇ ਜਨਤਕ ਹਿੱਤ ਵਿੱਚ ਸੂਬੇ ਭਰ ਵਿੱਚ ਝੋਨੇ ਦੀ ਮਿਲਿੰਗ ਕਰਨ ਲਈ ਪਲਾਨ ਬੀ ਤਿਆਰ ਹੈ। ਇੱਥੇ ਪੰਜਾਬ ਭਵਨ ਵਿਖੇ ਸਾਂਝੇ ਕਿਸਾਨ ਮੋਰਚਾ ਦੇ ਵਫ਼ਦ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ, ਆੜ੍ਹਤੀਏ ਅਤੇ ਮਿੱਲ ਮਾਲਕ ਸੂਬੇ ਵਿੱਚ ਅਨਾਜ ਪੈਦਾਵਾਰ ਦੀ ਅਹਿਮ ਕੜੀ ਹਨ ਅਤੇ ਇਸ ਕੜੀ ਨੂੰ ਤੋੜਿਆ ਨਹੀਂ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਕੜੀ ਦੇ ਹਰ ਹਿੱਸੇਦਾਰ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸੇ ਵੀ ਹਿੱਸੇਦਾਰ ਨੂੰ ਬਲੈਕਮੇਲ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਜੇ ਲੋੜ ਪਈ ਤਾਂ ਸੂਬਾ ਸਰਕਾਰ ਸੂਬੇ ਤੋਂ ਬਾਹਰੋਂ ਚੌਲਾਂ ਦੀ ਮਿਲਿੰਗ ਕਰਵਾਉਣ ਤੋਂ ਵੀ ਗੁਰੇਜ਼ ਨਹੀਂ ਕਰੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਕੋਲ ਆਮ ਅਨਾਜ ਉਤਪਾਦਕਾਂ ਦੇ ਹਿੱਤਾਂ ਦੀ ਰਾਖੀ ਲਈ ਚੌਲਾਂ ਦੀ ਮਿਲਿੰਗ ਕਰਵਾਉਣ ਲਈ ਪਲਾਨ ਬੀ ਤਿਆਰ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੇ ਵਡੇਰੇ ਹਿੱਤਾਂ ਦੇ ਮੱਦੇਨਜ਼...
ਐਸ ਏ ਐਸ ਨਗਰ ਦੀਆਂ ਮੰਡੀਆਂ ਵਿੱਚ ਲਗਪਗ 85000 ਮੀਟਰਿਕ ਟਨ ਝੋਨੇ ਦੀ ਖਰੀਦ ਹੋਈ

ਐਸ ਏ ਐਸ ਨਗਰ ਦੀਆਂ ਮੰਡੀਆਂ ਵਿੱਚ ਲਗਪਗ 85000 ਮੀਟਰਿਕ ਟਨ ਝੋਨੇ ਦੀ ਖਰੀਦ ਹੋਈ

National, Politics, Punjab
ਐਸ.ਏ.ਐਸ.ਨਗਰ, 19 ਅਕਤੂਬਰ, 2024: ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਆਂ ਮੰਡੀਆਂ ਵਿੱਚ ਸ਼ਨੀਵਾਰ ਸ਼ਾਮ ਤੱਕ ਕਰੀਬ 88000 ਮੀਟਰਿਕ ਟਨ ਦੀ ਆਮਦ ਦਰਜ ਕੀਤੀ ਗਈ ਹੈ ਅਤੇ ਇਸ ਵਿੱਚੋਂ ਏਜੰਸੀਆਂ ਵੱਲੋਂ 85000 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਡੀ ਸੀ ਆਸ਼ਿਕਾ ਜੈਨ ਨੇ ਖਰੀਦ ਕਾਰਜਾਂ ਨੂੰ ਨਿਰਵਿਘਨ ਬਣਾਈ ਰੱਖਣ ਤੇ ਜ਼ੋਰ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਝੋਨੇ ਦੀ ਨਿਰੰਤਰ ਖਰੀਦ ਨੂੰ ਯਕੀਨੀ ਬਣਾਉਣ ਲਈ ਕੁੱਲ 18 ਖਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਏਜੰਸੀਆਂ ਨੂੰ ਅਨਾਜ ਮੰਡੀਆਂ ਵਿੱਚ ਭੀੜ-ਭੜੱਕੇ ਤੋਂ ਬਚਣ ਲਈ ਲਿਫਟਿੰਗ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਖਾਤਿਆਂ ਵਿੱਚ 154 ਕਰੋੜ ਰੁਪਏ ਦੀ ਰਕਮ ਟਰਾਂਸਫਰ ਕੀਤੀ ਗਈ ਹੈ ਜੋ ਕਿ 48 ਘੰਟਿਆਂ ਦੀ ਸ਼ਰਤ ਅਨੁਸਾਰ 103 ਫੀਸਦੀ ਬਣਦੀ ਹੈ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਖਰੀਦ ਏਜੰਸੀਆਂ ਵੱਲੋਂ ਝੋਨੇ ਦਾ ਇੱਕ-ਇੱਕ ਦਾਣਾ ਖ਼ਰੀਦਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਦਿੱਕਤ ਨਾ ਆਵੇ ਇਸ ਲਈ ਫੂਡ ਏਜੰਸੀਆਂ ਅਤੇ ਮੰਡੀ ਬੋਰ...
ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਤਿੰਨ ਦੋਸ਼ੀ ਕਾਬੂ ਖੋਹ ਕੀਤੀ ਕਾਰ ਅਤੇ ਮੋਬਾਇਲ ਬਰਾਮਦ

ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਤਿੰਨ ਦੋਸ਼ੀ ਕਾਬੂ ਖੋਹ ਕੀਤੀ ਕਾਰ ਅਤੇ ਮੋਬਾਇਲ ਬਰਾਮਦ

Crime, National, Politics, Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਅਕਤੂਬਰ: ਜ਼ਿਲ੍ਹਾ ਪੁਲਿਸ ਨੇ ਸੀਨੀਅਰ ਕਪਤਾਨ ਪੁਲਿਸ, ਜਿਲਾ ਐਸ.ਏ.ਐਸ. ਨਗਰ ਸ਼੍ਰੀ ਦੀਪਕ ਪਾਰਿਕ ਦੇ ਦਿਸ਼ਾਂ ਨਿਰਦੇਸ਼ਾਂ ਮੁਤਾਬਕ ਕਰਵਾਈ ਕਰਦੇ ਹੋਏ ਬੀਤੀ 29/30-09-2024 ਦੀ ਦਰਮਿਆਨੀ ਰਾਤ ਨੂੰ ਥਾਣਾ ਜੀਰਕਪੁਰ ਦੇ ਏਰੀਆ ਵਿੱਚ ਨੇੜੇ ਛੱਤ ਲਾਈਟਾਂ ਏਅਰਪੋਰਟ ਰੋਡ ਤੋਂ 03 ਨਾ-ਮਾਲੂਮ ਦੋਸ਼ੀਆਂ ਵੱਲੋਂ ਤੇਜਧਾਰ ਹਥਿਆਰਾਂ ਦੀ ਨੋਕ ਤੇ ਖੋਹ ਕੀਤੀ ਕਾਰ ਦੀ ਵਾਰਦਾਤ ਨੂੰ ਟਰੇਸ ਕਰਦੇ ਹੋਏ 03 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਪਾਸੋਂ ਖੋਹ ਕੀਤੀ ਕਾਰ ਬ੍ਰਾਮਦ ਕਰਾਉਣ ਵਿੱਚ ਸਫਲਤਾ ਹਾਸਲ ਕੀਤੀ ਹੈ। ਮਿਤੀ 30-09-2024 ਨੂੰ ਅਸ਼ੋਕ ਕੁਮਾਰ ਪੁੱਤਰ ਲੇਟ ਸ਼੍ਰੀ ਵਿਜੇ ਰਾਮ ਵਾਸੀ ਗਡਾਵਨ ਥਾਣਾ ਡਲ਼ੀ ਜਿਲਾ ਸ਼ਿਮਲਾ, ਹਿਮਾਚਲ ਪ੍ਰਦੇਸ਼ ਦੇ ਬਿਆਨਾਂ ਦੇ ਅਧਾਰ ਤੇ 03 ਨਾ-ਮਾਲੂਮ ਵਿਅਕਤੀਆਂ ਵਿਰੁੱਧ ਮੁਕੱਦਮਾ ਨੰ: 434 ਮਿਤੀ 30-09-2024 ਅ/ਧ 309(4), 3(5), 341(2) BNS ਥਾਣਾ ਜੀਰਕਪੁਰ ਦਰਜ ਰਜਿਸਟਰ ਹੋਇਆ ਸੀ ਕਿ ਉਹ ਗੱਡੀ ਨੰ: HP01-A-8533 ਬਤੌਰ ਟੈਕਸੀ ਚਲਾਉਂਦਾ ਹੈ, ਮਿਤੀ 30-09-2024 ਨੂੰ ਉਸਨੇ ਏਅਰਪੋਰਟ, ਮੋਹਾਲ਼ੀ ਤੋਂ ਸਵੇਰੇ 06:00 ਏ.ਐਮ. ਤੇ ਸਵਾਰੀ ਪਿੱਕ ਕਰਨੀ...
ਤਰੁਨਪ੍ਰੀਤ ਸੌਂਦ ਅਤੇ ਡਾ. ਰਵਜੋਤ  ਵੱਲੋਂ ਉਦਯੋਗਪਤੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਪੰਜਾਬ ਦੇ ਫੋਕਲ ਪੁਆਇੰਟਾਂ ਦੇ ਦੌਰੇ ਕਰਨ ਦੇ ਨਿਰਦੇਸ਼

ਤਰੁਨਪ੍ਰੀਤ ਸੌਂਦ ਅਤੇ ਡਾ. ਰਵਜੋਤ ਵੱਲੋਂ ਉਦਯੋਗਪਤੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਪੰਜਾਬ ਦੇ ਫੋਕਲ ਪੁਆਇੰਟਾਂ ਦੇ ਦੌਰੇ ਕਰਨ ਦੇ ਨਿਰਦੇਸ਼

National, Politics, Punjab
ਚੰਡੀਗੜ੍ਹ, 19 ਅਕਤੂਬਰ: ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਸੂਬੇ ਵਿੱਚ ਉਦਯੋਗਿਕ ਫੋਕਲ ਪੁਆਇੰਟਾਂ ਨੂੰ ਅੱਪਗ੍ਰੇਡ ਕਰਨ ਸਬੰਧੀ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਦੋਵਾਂ ਮੰਤਰੀਆਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸੂਬੇ ਭਰ ਦੇ ਫੋਕਲ ਪੁਆਇੰਟਾਂ ਦਾ ਦੌਰਾ ਕਰਕੇ ਸਾਰੇ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ। ਉਨ੍ਹਾਂ ਕਿਹਾ ਕਿ ਉਦਯੋਗਪਤੀ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਹਨ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਉਨ੍ਹਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਸ਼ਹਿਰੀ ਸਥਾਨਕ ਇਕਾਈਆਂ ਦੇ ਚੱਲ ਰਹੇ ਕੰਮਾਂ ਨੂੰ ਨਿਰਧਾਰਤ ਸਮਾਂ ਸੀਮਾ ਅਨੁਸਾਰ ਪੂਰਾ ਕੀਤਾ ਜਾਵੇ। ਮੰਤਰੀਆਂ ਨੇ ਨਿਰਦੇਸ਼ ਦਿੱਤੇ ਕਿ ਸਾਰੇ ਨਗਰ ਨਿਗਮ ਕਮਿਸ਼ਨਰ ਸਬੰਧਤ ਉਦਯੋਗਿਕ ਫੋਕਲ ਪੁਆਇੰਟਾਂ ਦਾ ਦੌਰਾ ਕਰਨ ਅਤੇ ਚੱਲ ਰਹੇ ਕੰਮਾਂ ਦੀ ਜਾਂਚ ਕਰਨ। ਉਨ੍ਹਾਂ ਕਿਹਾ ਕਿ ਸਾਰੀਆਂ ਉਦਯੋਗਿਕ ਐਸੋਸੀਏਸ਼ਨਾਂ ਦੀ ...
ਹੁਣ ਤੱਕ ਲਗਭਗ 90 ਫੀਸਦ ਝੋਨੇ ਦੀ ਹੋਈ ਖ਼ਰੀਦ : ਲਾਲ ਚੰਦ ਕਟਾਰੂਚੱਕ

ਹੁਣ ਤੱਕ ਲਗਭਗ 90 ਫੀਸਦ ਝੋਨੇ ਦੀ ਹੋਈ ਖ਼ਰੀਦ : ਲਾਲ ਚੰਦ ਕਟਾਰੂਚੱਕ

National, Politics, Punjab
ਚੰਡੀਗੜ੍ਹ, 19 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਝੋਨੇ ਦੀ ਖ਼ਰੀਦ ਪ੍ਰਕਿਰਿਆ ਨਾਲ ਜੁੜੇ ਸਾਰੇ ਭਾਈਵਾਲਾਂ ਦੇ ਹਿੱਤਾਂ ਨੂੰ ਹਮੇਸ਼ਾ ਤਰਜੀਹ ਦਿੱਤੀ ਹੈ। ਇਸ ਤੱਥ ਦੀ ਪੁਸ਼ਟੀ ਇੱਥੋਂ ਹੁੰਦੀ ਹੈ ਕਿ ਚੱਲ ਰਹੇ ਖ਼ਰੀਦ ਸੀਜ਼ਨ ਦੌਰਾਨ ਸੂਬੇ ਦੀਆਂ ਮੰਡੀਆਂ ਵਿੱਚ ਬੀਤੀ ਦੇਰ ਸ਼ਾਮ ਤੱਕ ਕੁੱਲ 18,31,588 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ, ਜਿਸ ਵਿੱਚੋਂ 16,37,517 ਮੀਟ੍ਰਿਕ ਟਨ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ, ਜੋ ਕਿ 90 ਫੀਸਦ ਬਣਦੀ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਹੁਣ ਤੱਕ ਕਿਸਾਨਾਂ ਦੇ ਖਾਤਿਆਂ ਵਿੱਚ ਲਗਭਗ 3000 ਕਰੋੜ ਰੁਪਏ ਬਤੌਰ ਅਦਾਇਗੀ ਜਮ੍ਹਾਂ ਕਰਵਾ ਦਿੱਤੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਮੰਤਰੀ ਨੇ ਕਿਹਾ ਕਿ ਖ਼ਰੀਦ ਸੀਜ਼ਨ ਨੂੰ ਨਿਰਵਿਘਨ ਅਤੇ ਸੁਚਾਰੂ ਬਣਾਉਣ ਦੇ ਮੱਦੇਨਜ਼ਰ ਰਾਜ ਸਰਕਾਰ ਨੇ 2651 ਖ਼ਰੀਦ ਕੇਂਦਰ ਚਾਲੂ ਕੀਤੇ ਹਨ। ਇਸ ਤੋਂ ਇਲਾਵਾ ਹੁਣ ਤੱਕ 2184 ਚੌਲ ਮਿੱਲ ਮਾਲਕਾਂ ਨੇ ਚੌਲ ਮਿੱਲਾਂ ਦੀ ਅਲਾਟਮੈਂਟ ...
ਖੇਤੀਬਾੜੀ ਵਿਭਾਗ ਦੀਆਂ ਟੀਮਾਂ ਜ਼ਿਲ੍ਹੇ ਦੇ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਕਰ ਰਹੀਆਂ ਜਾਗਰੂਕ

ਖੇਤੀਬਾੜੀ ਵਿਭਾਗ ਦੀਆਂ ਟੀਮਾਂ ਜ਼ਿਲ੍ਹੇ ਦੇ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਕਰ ਰਹੀਆਂ ਜਾਗਰੂਕ

National, Politics, Punjab
ਫਾਜ਼ਿਲਕਾ, 19 ਅਕਤੂਬਰ ਖੇਤੀਬਾੜੀ ਅਤੇ ਕਿਸਾਨ ਕਲਿਆਣ ਵਿਭਾਗ ਦੀਆਂ ਟੀਮਾਂ ਲਗਾਤਾਰ ਜ਼ਿਲ੍ਹੇ ਅੰਦਰ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਪ੍ਰਤੀ ਜਾਗਰੂਕ ਕਰ ਰਹੀਆਂ ਹਨ। ਮੁੱਖ ਖੇਤੀਬਾੜੀ ਅਫ਼ਸਰ ਸੰਦੀਪ ਰਿਣਵਾਂ ਨੇ ਦੱਸਿਆ ਕਿ ਵਿਭਾਗ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕਰਨ ਹਿੱਤ ਜਾਗਰੂਕ ਵੈਨਾ ਪਿੰਡਾਂ ਵਿੱਚ ਭੇਜੀਆਂ ਗਈਆਂ ਹਨ ਜਿਸ ਰਾਹੀਂ ਪਰਾਲੀ ਸਾੜਨ ਦੇ ਨੁਕਸਾਨ ਬਾਰੇ ਕਿਸਾਨਾਂ ਨੂੰ ਦੱਸਿਆ ਜਾ ਰਿਹਾ ਹੈ| ਉਨ੍ਹਾਂ ਕਿਹਾ ਕਿ ਖੇਤੀਬਾੜੀ ਅਧਿਕਾਰੀ ਵੀ ਕਿਸਾਨਾਂ ਨਾਲ ਪਿੰਡਾਂ ਤੇ ਖੇਤਾਂ ਤੱਕ ਪਹੁੰਚ ਕਰਕੇ ਉਨ੍ਹਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰ ਰਹੇ ਹਨ।       ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਵਿਭਾਗ ਦੀਆਂ ਟੀਮਾਂ ਵੱਲੋਂ ਪਿੰਡ ਤਾਜ਼ਾ ਪੱਟੀ, ਬੱਲੂਆਣਾ, ਰਾਮਗੜ੍ਹ, ਪੱਟੀਬਿੱਲਾ, ਦਲਮੀਰਖੇੜਾ, ਲਾਲੋਵਾਲੀ, ਜੋੜਕੀ ਕੰਕਰਵਾਲੀ, ਬਹਿਕ ਖਾਸ, ਅਭੁੱਨ, ਛੱਪੜੀ ਵਾਲਾ, ਹੀਰਾਂਵਾਲੀ, ਘੱਲੂ, ਚੱਕ ਖਿਓ ਵਾਲਾ, ਮਹੂਆਣਾ ਬੋਦਲਾ, ਰਾਮਸਰਾ, ਖੀਰਪੁਰ, ਵਾਹਵ ਵਾਲਾ, ਮੰਨੇਵਾਲਾ, ਬਾਹਮਣੀ, ਚੱਕ ਪੁਨਾ ਵਾਲੀ, ਖੂਬਨ, ਮੋਹਰ ਸਿੰਘ ਵਾਲਾ, ਆਲਮਗੜ੍ਹ...

ਮੁੱਢਲੀਆਂ ਸਹਿਕਾਰੀ ਸੁਸਾਇਟੀਆਂ ਦੇ ਡਿਜੀਟਾਈਜੇਸ਼ਨ ਦੀ ਪ੍ਰਕਿਰਿਆ 31 ਦਸੰਬਰ ਤੱਕ ਪੂਰੀ ਕਰੋ; ਵਿਸ਼ੇਸ਼ ਮੁੱਖ ਸਕੱਤਰ ਵੀ.ਕੇ, ਸਿੰਘ ਨੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

National, Politics, Punjab
ਚੰਡੀਗੜ੍ਹ, 19 ਅਕਤੂਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਹਿਕਾਰੀ ਖੇਤਰ ਨੂੰ ਮਜ਼ਬੂਤ ਕਰਨ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਸ੍ਰੀ ਵੀ.ਕੇ. ਸਿੰਘ ਨੇ ਸ਼ਨੀਵਾਰ ਨੂੰ ਅਧਿਕਾਰੀਆਂ ਨੂੰ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ (ਪੀ.ਏ.ਸੀ.ਐਸ.) ਦੇ ਕੰਪਿਊਟਰੀਕਰਨ ਦੀ ਚੱਲ ਰਹੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਅਤੇ ਇਸ ਪ੍ਰਕਿਰਿਆ ਨੂੰ 31 ਦਸੰਬਰ ਤੱਕ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਰਾਜ ਪੱਧਰੀ ਇੰਪਲੀਮੈਨਟੇਸ਼ਨ ਅਤੇ ਮੌਨੀਟਰਿੰਗ ਕਮੇਟੀ (ਐਸ.ਐਲ.ਆਈ.ਐਮ.ਸੀ.) ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿਸ਼ੇਸ਼ ਮੁੱਖ ਸਕੱਤਰ ਨੇ ਪੰਜਾਬ ਵਿੱਚ ਸਹਿਕਾਰੀ ਲਹਿਰ ਦੀ ਰੀੜ੍ਹ ਦੀ ਹੱਡੀ ਵਜੋਂ ਮੁੱਢਲੀਆਂ ਸਹਿਕਾਰੀ ਸੁਸਾਇਟੀਆਂ ਦੀ ਮਹੱਤਤਾ ਦੀ ਨਿਸ਼ਾਨਦੇਹੀ ਕੀਤੀ। ਉਨ੍ਹਾਂ ਕਿਹਾ ਕਿ ਸੁਸਾਇਟੀਆਂ ਜ਼ਮੀਨੀ ਪੱਧਰ 'ਤੇ ਕਿਸਾਨਾਂ ਦੀ ਭਲਾਈ ਯਕੀਨੀ ਬਣਾਉਣ ਲਈ ਪ੍ਰੇਰਕ ਵਜੋਂ ਕੰਮ ਕਰਦੀਆਂ ਹਨ। ਸ੍ਰੀ ਵੀ.ਕੇ. ਸਿੰਘ ਨੇ ਕਿਹਾ ਕਿ ਇਨ੍ਹਾਂ ਸਭਾਵਾਂ ਦੇ ਕੰਪਿਊਟਰੀਕਰਨ ਨਾਲ ਸੁਸਾਇਟੀਆਂ ਦੇ ਕੰਮਕਾਜ ਵਿੱਚ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਆਵੇਗੀ, ਜਿ...
ਮੋਗਾ ਦੇ ਐਸ ਸੀ ਐਸ ਟੀ ਉੱਦਮੀਆਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਨੈਸ਼ਨਲ ਐਸ ਸੀ ਐਸ ਟੀ ਸੰਮੇਲਨ ਦਾ ਸਫ਼ਲ ਆਯੋਜਨ

ਮੋਗਾ ਦੇ ਐਸ ਸੀ ਐਸ ਟੀ ਉੱਦਮੀਆਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਨੈਸ਼ਨਲ ਐਸ ਸੀ ਐਸ ਟੀ ਸੰਮੇਲਨ ਦਾ ਸਫ਼ਲ ਆਯੋਜਨ

National, Politics, Punjab
ਮੋਗਾ 19 ਅਕਤੂਬਰ ਭਾਰਤ ਸਰਕਾਰ ਦੇ ਸੂਖਮ, ਲਘੂ ਅਤੇ ਦਰਮਿਆਨੇ ਉੱਦਮ (ਐਮ.ਐਸ.ਐਮ.ਈ.) ਮੰਤਰਾਲਾ ਵੱਲੋਂ ਆਈ ਐਸ ਐੱਫ ਫਾਰਮੇਸੀ ਕਾਲਜ ਵਿਖੇ ਇੱਕ ਮੈਗਾ ਸੰਮੇਲਨ ਦਾ ਸਫ਼ਲ ਆਯੋਜਨ ਕੀਤਾ ਗਿਆ,ਜਿਸ ਵਿੱਚ ਉੱਦਮਤਾ ਨੂੰ ਉਤਸ਼ਾਹਿਤ ਕਰਨ ਅਤੇ ਨੈਸ਼ਨਲ ਐਸ.ਸੀ. ਐਸ.ਟੀ  (ਐਨ.ਐਸ.ਐਸ.ਐਚ.) ਸਕੀਮ ਅਤੇ ਐਮ.ਐਸ.ਐਮ.ਈ ਨਾਲ ਸੰਬੰਧਿਤ ਹੋਰ ਸਕੀਮਾਂ ਬਾਰੇ ਜਾਗਰੂਕਤਾ ਫੈਲਾਈ ਗਈ। ਐਮ.ਐਸ.ਐਮ.ਈ ਮੰਤਰਾਲੇ, ਦੇ ਸੰਯੁਕਤ ਸਕੱਤਰ ਸ਼੍ਰੀਮਤੀ ਮਰਸੀ ਈਪਾਓ, ਐਨ.ਐਸ.ਆਈ.ਸੀ ਦੇ ਸੀ.ਐਮ.ਡੀ ਡਾ. ਸੁਭਰਾਸ਼ੂ ਸੇਖਰ ਅਚਾਰੀਆ, ਵਿਦੇਸ਼ ਵਪਾਰ ਦੇ ਡਿਪਟੀ ਡਾਇਰੈਕਟਰ ਡਾ ਮਨਜੀਤ ਸਿੰਘ, ਰਾਜ ਗ੍ਰਾਮੀਣ ਆਜੀਵਿਕਾ ਮਿਸ਼ਨ ਪੰਜਾਬ ਦੇ ਵਧੀਕ ਸੀ ਈ ਓ ਸ਼੍ਰੀ ਐਸ ਪੀ ਆਂਗਰਾ ਸਹਾਇਕ ਉਦਯੋਗ ਸ਼੍ਰੀ ਹਿਤੇਸ਼ ਵੀਰ ਗੁਪਤਾ, ਜ਼ਿਲ੍ਹਾ ਉਦਯੋਗ ਕੇਂਦਰ ਦੇ ਜਨਰਲ ਮੈਨੇਜਰ ਸ੍ਰ ਸੁਖਮਿੰਦਰ ਸਿੰਘ ਰੇਖੀ ਜੀ ਐੱਮ ਆਦਿ ਹਾਜਰ ਸਨ। ਇਸ ਪ੍ਰੋਗਰਾਮ ਵਿੱਚ ਲਗਭਗ 700 ਸੰਭਾਵੀ ਅਤੇ ਮੌਜੂਦਾ ਐਸ ਐਸ ਸੀ ਐਸ ਟੀ  ਉੱਦਮੀਆਂ ਨੇ ਭਾਗ ਲਿਆ। ਐਨ.ਐਸ.ਆਈ.ਸੀ ਦੇ ਸੀ.ਐਮ.ਡੀ ਡਾ. ਅਚਾਰੀਆ ਨੇ ਆਪਣੇ ਸੰਬੋਧਨ ਵਿੱਚ ਸਾਰੇ ਪਤਵੰਤਿਆਂ ਅਤੇ ਭਾਗੀਦਾਰਾਂ ਨੂੰ ਦਿਨ ਦੇ ਏਜੰਡੇ...
ਸਵੱਛ ਭਾਰਤ ਨੂੰ ਸਮਰਪਿਤ ਰਿਹਾ ਸਰਸ ਮੇਲੇ ਦਾ ਦੂਜਾ ਦਿਨ

ਸਵੱਛ ਭਾਰਤ ਨੂੰ ਸਮਰਪਿਤ ਰਿਹਾ ਸਰਸ ਮੇਲੇ ਦਾ ਦੂਜਾ ਦਿਨ

National, Politics, Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਅਕਤੂਬਰ 2024: ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਪਹਿਲੀ ਵਾਰ ਲੱਗ ਰਹੇ ਸਰਸ ਮੇਲੇ ਦੌਰਾਨ ਜਿੱਥੇ ਮੇਲੀਆਂ ਦੇ ਮੰਨੋਰੰਜਨ ਲਈ ਵੱਖ-ਵੱਖ ਕਲਾਕਾਰ ਆਪਣੀਆਂ ਪੇਸ਼ਕਾਰੀਆਂ ਦੇ ਰਹੇ ਹਨ ਉੱਥੇ ਹੀ ਜ਼ਿਲ੍ਹੇ ਦੇ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਰੰਗਾ-ਰੰਗ ਪ੍ਰੋਗਰਾਮਾਂ ਦੇ ਨਾਲ਼-ਨਾਲ਼ ਸਮਾਜਿਕ ਬੁਰਾਈਆਂ ਅਤੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਸਮਝਦੇ ਹੋਏ ਜਾਗਰੂਕਤਾ ਸੁਨੇਹੇ ਦਿੱਤੇ ਜਾ ਰਹੇ ਹਨ। ਸੱਭਿਆਚਾਰਕ ਪ੍ਰੋਗਰਾਮਾਂ ਦੀ ਦੇਖ-ਰੇਖ ਕਰ ਰਹੇ ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ ਨੇ ਦੱਸਿਆ ਕਿ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਤੇ ਮੇਲਾ ਅਫਸਰ ਸੋਨਮ ਚੌਧਰੀ ਦੀ ਅਗਵਾਈ ਵਿੱਚ ਮੇਲੇ ਦਾ ਦੂਜਾ ਦਿਨ ‘ਸਵੱਛ ਭਾਰਤ ਅਤੇ ਸ਼ੁੱਧ ਵਾਤਾਵਰਨ’ ਨੂੰ ਸਮਰਪਿਤ ਕੀਤਾ ਗਿਆ। ਇਸ ਦੌਰਾਨ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਡਾ. ਗਿੰਨੀ ਦੁੱਗਲ ਦੇ ਸਹਿਯੋਗ ਨਾਲ਼ ਪੋਸਟਰ ਮੇਕਿੰਗ, ਕਵਿਤਾ ਉਚਾਰਨ, ਸਕਿੱਟ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਤਕਰੀਬਨ 20 ਸਕੂਲਾਂ ਨੇ ਭਾਗ ਲਿਆ। ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੇ ਇੱਕ ਖੂਬਸੂਰਤ ਕੋਰੀਓਗ੍ਰਾਫੀ ਪੇਸ਼ ਕਰਦੇ ਹੋਏ...