Wednesday, August 5
Shadow

Author: admin

ਲੁਧਿਆਣਾ ਵਿਖੇ ਹੋਣ ਵਾਲੀਆਂ ਪੈਰਾ-ਖੇਡਾਂ ਦੇ ਜ਼ਿਲ੍ਹੇ ਵਿਚੋਂ ਜਾਣ ਵਾਲੇ ਖਿਡਾਰੀਆਂ ਦੀ ਕਲਾਸੀਫਿਕੇਸ਼ਨ ਕੀਤੀ ਗਈ

ਲੁਧਿਆਣਾ ਵਿਖੇ ਹੋਣ ਵਾਲੀਆਂ ਪੈਰਾ-ਖੇਡਾਂ ਦੇ ਜ਼ਿਲ੍ਹੇ ਵਿਚੋਂ ਜਾਣ ਵਾਲੇ ਖਿਡਾਰੀਆਂ ਦੀ ਕਲਾਸੀਫਿਕੇਸ਼ਨ ਕੀਤੀ ਗਈ

National, Politics, Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਅਕਤੂਬਰ: ਪੈਰਾ-ਖੇਡਾਂ ਵਤਨ ਪੰਜਾਬ ਦੀਆਂ-2024 ਜੋ ਕਿ 20 ਨਵੰਬਰ ਤੋਂ 25 ਨਵੰਬਰ ਤੱਕ ਲੁਧਿਆਣਾ ਵਿਖੇ ਸ਼ੁਰੂ ਹੋਣ ਜਾ ਰਹੀਆਂ ਹਨ। ਇਹਨਾਂ ਖੇਡਾਂ ਦੇ ਮੁੱਢਲੇ ਪ੍ਰਬੰਧਾਂ ਅਧੀਨ ਖਿਡਾਰੀਆਂ ਦੀ ਕਲਾਸੀਫਿਕੇਸ਼ਨ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕੀਤੀ ਜਾ ਰਹੀ ਹੈ। ਇਸ ਤਹਿਤ ਅੱਜ ਮੋਹਾਲੀ ਵਿਖੇ ਬਹੁ-ਮੰਤਵੀ ਖੇਡ ਭਵਨ, ਸੈਕਟਰ-78, ਮੋਹਾਲੀ ਵਿਖੇ ਖਿਡਾਰੀਆਂ ਦੀ ਕਲਾਸੀਫਿਕੇਸ਼ਨ ਕੀਤੀ ਗਈ। ਪੈਰਾ-ਖੇਡਾਂ ਦੇ ਕਨਵੀਨਰ ਜਸਪ੍ਰੀਤ ਸਿੰਘ ਸਿੰਘ ਅਤੇ ਉਨਾਂ ਦੇ ਨਾਲ ਡਾਕਟਰੀ ਟੀਮ ਨੇ ਖਿਡਾਰੀਆਂ ਦੀ ਕਲਾਸੀਫਿਕੇਸ਼ਨ ਕੀਤੀ। ਜ਼ਿਲ੍ਹਾ ਖੇਡ ਅਫਸਰ ਰੁਪੇਸ਼ ਕੁਮਾਰ ਬੇਗੜਾ ਅਨੁਸਾਰ ਇਸ ਕੰਮ ਨੂੰ ਨੇਪਰੇ ਚੜਨ ਦੇ ਲਈ ਜ਼ਿਲ੍ਹਾ ਖੇਡ ਦਫਤਰ ਦੇ ਕੋਚ ਵੀ ਨਾਲ ਸਨ। ਜਿਨਾਂ 40 ਖਿਡਾਰੀਆਂ ਦੀ ਅੱਜ ਕਲਾਸੀਫਿਕੇਸ਼ਨ ਕੀਤੀ ਗਈ ਹੈ, ਇਹ ਖਿਡਾਰੀ 20 ਨਵੰਬਰ ਨੂੰ ਪੈਰਾ-ਖੇਡਾਂ ਵਤਨ ਪੰਜਾਬ ਦੀਆਂ ਵਿੱਚ ਭਾਗ ਲੈ ਸਕਣਗੇ।...
ਡੀ.ਜੀ.ਪੀ. ਗੌਰਵ ਯਾਦਵ ਨੇ ‘ਨਾਈਟ ਡੌਮੀਨੇਸ਼ਨ’ ਤਹਿਤ ਪੰਜਾਬ ਭਰ ’ਚ ਨਾਕਿਆਂ, ਥਾਣਿਆਂ ਦੀ ਕੀਤੀ ਜਾਂਚ

ਡੀ.ਜੀ.ਪੀ. ਗੌਰਵ ਯਾਦਵ ਨੇ ‘ਨਾਈਟ ਡੌਮੀਨੇਸ਼ਨ’ ਤਹਿਤ ਪੰਜਾਬ ਭਰ ’ਚ ਨਾਕਿਆਂ, ਥਾਣਿਆਂ ਦੀ ਕੀਤੀ ਜਾਂਚ

National, Politics, Punjab
ਚੰਡੀਗੜ੍ਹ, 19 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਾਨੂੰਨ –ਵਿਵਸਥਾ ਲਾਗੂ ਕਰਨ ਅਤੇ ਭਾਈਚਾਰਕ ਸਾਂਝ ਨੂੰ ਬਿਹਤਰ ਬਣਾਉਣ ਦੇ ਮਕਸਦ ਨਾਲ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ਨੀਵਾਰ  ਨੂੰ ਤੜਕਸਾਰ  ‘ਨਾਈਟ ਡੌਮੀਨੇਸ਼ਨ ’ ਤਹਿਤ ਸੂਬੇ ਦੇ ਚਾਰ ਜ਼ਿਲਿ੍ਹਆਂ ਦਾ ਅਚਨਚੇਤ ਦੌਰਾ ਕਰਦਿਆਂ, ਵੱਖ-ਵੱਖ ਨਾਕਿਆਂ ਅਤੇ ਪੁਲਿਸ ਥਾਣਿਆਂ ਦਾ ਨਿਰੀਖਣ ਕੀਤਾ ਅਤੇ ਸਬੰਧਤ ਅਧਿਕਾਰੀਆਂ ਅਤੇ ਨਾਗਰਿਕਾਂ ਨਾਲ ਸਿੱਧੇ ਤੌਰ ’ਤੇ ਰਾਬਤਾ ਕੀਤਾ। ਰਾਤ  ਦੇ ਸਮੇਂ ਐਸ.ਏ.ਐਸ.ਨਗਰ, ਲੁਧਿਆਣਾ, ਖੰਨਾ, ਅਤੇ ਫਤਹਿਗੜ੍ਹ ਸਾਹਿਬ ਜ਼ਿਲਿ੍ਹਆਂ ਦੇ ਅਚਨਚੇਤ ਦੌਰੇ ਦਾ ਉਦੇਸ਼ ਨਾਈਟ ਡੌਮੀਨੇਸ਼ਨ ਅਪ੍ਰੇਸ਼ਨਾਂ ਦੀ ਪ੍ਰਭਾਵਸ਼ੀਲਤਾ ਦਾ ਮੁਲਾਂਕਣ ਕਰਨ ਤੋਂ ਇਲਾਵਾ ਵਿਸ਼ੇਸ਼ ਚੌਕੀਆਂ ਦੇ ਕੰਮਕਾਜ ਦੀ ਸਮੀਖਿਆ ਅਤੇ ਜ਼ਮੀਨੀ ਪੁਲਿਸ ਦੇ ਕੰਮ ਦੀ ਨਿਗਰਾਨੀ ਕਰਨਾ ਸੀ। ਆਪਣੇ ਦੌਰੇ ਦੌਰਾਨ, ਡੀਜੀਪੀ ਗੌਰਵ ਯਾਦਵ ਨੇ ਪੁਲਿਸ ਅਤੇ  ਲੋਕਾਂ ਦਰਮਿਆਨ ਤਜ਼ਰਬਿਆਂ ਬਾਰੇ ਸਿੱਧੀ ਫੀਡਬੈਕ ਲੈਣ ਲਈ ਨਾਗਰਿਕਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ , ‘‘ਮੈਨੂੰ ਇਹ ਜਾਣ ਕੇ ਖੁਸ਼ੀ ਹੋ ਰਹੀ ਹੈ ਕਿ ਪੁਲੀਸ...
ਬੂੰਦੀ ਜ਼ਿਲ੍ਹਾ ਰਾਜਸਥਾਨ ਦਾ ਕੱਚੀ ਘੋੜੀ ਲੋਕ-ਨਾਚ ਸਰਸ ਮੇਲੇ ਵਿੱਚ ਬਣਿਆ ਮੇਲੀਆਂ ਲਈ ਖਿੱਚ ਦਾ ਕੇਂਦਰ

ਬੂੰਦੀ ਜ਼ਿਲ੍ਹਾ ਰਾਜਸਥਾਨ ਦਾ ਕੱਚੀ ਘੋੜੀ ਲੋਕ-ਨਾਚ ਸਰਸ ਮੇਲੇ ਵਿੱਚ ਬਣਿਆ ਮੇਲੀਆਂ ਲਈ ਖਿੱਚ ਦਾ ਕੇਂਦਰ

National, Politics, Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਅਕਤੂਬਰ 2024: ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਮੋਹਾਲੀ ਦੇ ਵਿਹੜੇ 'ਚ ਸਜੇ ਸਰਸ ਮੇਲੇ 'ਚ ਵੱਖ ਵੱਖ ਰਾਜਾਂ ਦੇ ਕਲਾਕਾਰ ਆਪਣੀ ਕਲਾਕਾਰੀ ਅਤੇ ਮਿੱਟੀ ਦੀ ਮਹਿਕ ਨਾਲ ਜੁੜੇ ਵੱਖੋ-ਵੱਖ ਲੋਕ ਨਾਚ ਪੇਸ਼ ਕਰਕੇ ਮੇਲੇ ਵਿੱਚ ਆਏ ਲੋਕਾਂ ਦਾ ਮਨ ਮੋਹ ਰਹੇ ਹਨ। ਸੱਭਿਆਚਾਰਕ ਪ੍ਰੋਗਰਾਮਾਂ ਦੀ ਦੇਖ-ਰੇਖ ਕਰ ਰਹੇ ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ ਨੇ ਦੱਸਿਆ ਕਿ ਰਾਜਸਥਾਨ ਦੇ ਬੂੰਦੀ ਜ਼ਿਲ੍ਹੇ ਦੇ ਸ਼ੇਖਾਵਟੀ ਖੇਤਰ ਵਿੱਚ ਕੱਚੀ ਘੋੜੀ ਲੋਕ ਨਾਚ ਦੀ ਪੇਸ਼ਕਾਰੀ ਦਰਸ਼ਕਾਂ ਵਿਚ ਵਿਸ਼ੇਸ਼ ਖਿੱਚ ਦਾ ਕੇਂਦਰ ਬਣ ਰਿਹਾ ਹੈ। ਜੈਸਲਮੇਰ ਦੇ ਟਿੱਬਿਆਂ ਦੇ ਕੱਕੇ ਰੇਤੇ ਵਿੱਚੋਂ ਉਪਜਿਆ ਰਾਜਸਥਾਨ ਦੀ ਧਰਤੀ ਦਾ ਇਹ ਲੋਕ ਨਾਚ ਗੁਜਰਾਤ, ਰਾਜਸਥਾਨ ਅਤੇ ਮਹਾਰਾਸ਼ਟਰ ਰਾਜਾਂ ਵਿੱਚ ਖਾਸ ਤੌਰ ‘ਤੇ ਪੇਸ਼ ਕੀਤਾ ਜਾਂਦਾ ਹੈ। ਇਹ ਨਾਚ ਸਭ ਤੋਂ ਜ਼ਿਆਦਾ ਰਾਜਸਥਾਨ ਵਿੱਚ ਪ੍ਰਚਲਿਤ ਹੈ। ਇਸ ਲੋਕ ਨਾਚ ਦੀ ਅਗਵਾਈ ਕਰ ਰਹੇ ਗਣੇਸ਼ ਕੁਮਾਰ ਸੋਨੀ ਨੇ ਦੱਸਿਆ ਕਿ ਸਤੰਬਰ ਮਹੀਨੇ ਵਿੱਚ ਤੇਜਾ ਦਸਵੀਂ ਦੇ ਸਮੇਂ ਬਾਬਾ ਰਾਮਦੇਵ ਪੀਰ ਦੀ ਯਾਦ ਵਿੱਚ ਰਾਜਸਥਾਨ ਦੇ ਪੋਖਰਨ ਵਿਖੇ ਮਨਾਇਆ ਜਾਂਦਾ ਹੈ। ਇਸ ਲੋਕ-ਨਾਚ ਵਿੱਚ ਅਲਗੋਜ਼ਾ, ਢੋਲ, ...
ਬਾਬਾ ਬਕਾਲਾ ਅਤੇ ਰਈਆ ਵਾਸੀਆਂ ਨੂੰ ਸਫਾਈ ਪੱਖੋਂ ਨਹੀਂ ਹੋਵੇਗੀ ਕੋਈ ਸ਼ਿਕਾਇਤ –ਵਿਧਾਇਕ ਦਲਬੀਰ ਸਿੰਘ ਟੌਂਗ

ਬਾਬਾ ਬਕਾਲਾ ਅਤੇ ਰਈਆ ਵਾਸੀਆਂ ਨੂੰ ਸਫਾਈ ਪੱਖੋਂ ਨਹੀਂ ਹੋਵੇਗੀ ਕੋਈ ਸ਼ਿਕਾਇਤ –ਵਿਧਾਇਕ ਦਲਬੀਰ ਸਿੰਘ ਟੌਂਗ

National, Politics, Punjab
ਅੰਮ੍ਰਿਤਸਰ, 18 ਅਕਤੂਬਰ:           ਪੰਜਾਬ ਸਰਕਾਰ ਰਾਜ ਦੇ ਲੋਕਾਂ ਨੂੰ ਮਿਆਰੀ  ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ ਉਥੇ ਸਿਖਿਆ ਦੇ ਖੇਤਰ ਵਿੱਚ ਕੋਈ ਕਮੀ ਨਹੀਂ ਆਉਣ ਦੇਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿਖਿਆ ਦਾ ਪੱਧਰ ਉਚਾ ਚੁੱਕਣ ਲਈ ਸਕੂਲ ਆਫ ਐਮੀਨੈਂਸ ਬਣਾਏ ਗਏ ਅਤੇ ਅਧਿਆਪਕਾਂ ਨੂੰ ਪੂਰੀ ਤਨਦੇਹੀ ਨਾਲ ਬੱਚਿਆਂ ਨੂੰ ਸਿਖਿਆ ਪ੍ਰਦਾਨ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਹਨ। ਉਨਾਂ ਕਿਹਾ ਕਿ ਸਾਡੀ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਹਰ ਹੀਲੇ ਪੂਰੇ ਕਰੇਗੀ।           ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਹਲਕਾ ਬਾਬਾ ਬਕਾਲਾ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਨੇ ਕਰਦਿਆਂ ਕਿਹਾ ਕਿ ਬਾਬਾ ਬਕਾਲਾ ਸਾਹਿਬ ਖੇਤਰ ਦੀ ਸਫਾਈ 2 ਟਰੈਕਟਰ ਟਰਾਲੀਆਂ ਅਤੇ 4 ਛੋਟੇ ਹਾਥੀ ਹੋਰ ਦਿੱਤੇ ਗਏ ਹਨ।  ਇਸੇ ਤਰ੍ਹਾਂ ਰਈਆ ਖੇਤਰ ਵਿੱਚ ਸਫਾਈ ਮੁਹਿੰਮ ਵਿੱਚ ਤੇਜੀ ਲਿਆਉਂਦੇ ਹੋਏ 4 ਛੋਟੇ ਹਾਥੀ ਹੋਰ ਲਗਾ ਦਿੱਤੇ ਗਏ। ਉਨ੍ਹਾਂ ਕਿ ਸਾਡੀ ਸਰਕਾਰ ਸਫਾਈ ਦਾ ਵਿਸ਼ੇਸ਼ ਧਿਆਨ ਰੱਖ ਰਹੀ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣੀਆਂ ਹਨ। ਉਨ੍ਹਾਂ ਕਿਹਾ ਕਿ ਲੋ...
ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਸਮਾਜ ਲਈ ਚਾਨਣ ਮੁਨਾਰਾ : ਈ ਟੀ ਓ

ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਸਮਾਜ ਲਈ ਚਾਨਣ ਮੁਨਾਰਾ : ਈ ਟੀ ਓ

National, Politics, Punjab
ਅੰਮ੍ਰਿਤਸਰ 18 ਅਕਤੂਬਰ                 ਕੈਬਨਿਟ ਮੰਤਰੀ ਪੰਜਾਬ ਸ ਹਰਭਜਨ ਸਿੰਘ ਈਟੀਓ ਜੋ ਕਿ ਸ੍ਰੀ ਵਾਲਮੀਕ ਤੀਰਥ ਵਿਖੇ ਬੀਤੀ ਸ਼ਾਮ ਭਗਵਾਨ ਵਾਲਮੀਕ ਦੇ ਪ੍ਰਗਟ ਦਿਵਸ ਸਬੰਧੀ ਕਰਵਾਏ ਗਏ ਪ੍ਰੋਗਰਾਮਾਂ ਵਿਚ ਆਤਿਸ਼ਬਾਜੀ ਦਾ ਨਜ਼ਾਰਾ ਲੈਣ ਲਈ ਤੀਰਥ ਵਿਖੇ ਪਹੁੰਚੇ,  ਨੇ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਦੇ ਪਵਿੱਤਰ ਦਿਹਾੜੇ ’ਤੇ ਸਭ ਨੂੰ ਵਧਾਈ ਦਿੰਦਿਆਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਸਮਾਜ ਲਈ ਚਾਨਣ ਮੁਨਾਰੇ ਵਰਗੀਆਂ ਹਨ, ਜੋ ਸਮਾਜ ਨੂੰ ਸਦੀਆਂ ਤੋਂ ਸੇਧ ਦਿੰਦੀਆਂ ਆ ਰਹੀਆਂ ਹਨ।                 ਕੈਬਨਿਟ ਮੰਤਰੀ ਨੇ ਕਿਹਾ ਕਿ ਸੰਸਕ੍ਰਿਤ ਦੇ ਪਹਿਲੇ ਕਵੀ ਭਗਵਾਨ ਵਾਲਮੀਕਿ ਜੀ ਦੀ ਅਮਰ ਰਚਨਾ ਮਹਾਨ ਮਹਾਂਕਾਵਿ ਰਾਮਾਇਣ ਰਹਿੰਦੀ ਦੁਨੀਆਂ ਤੱਕ ਲੁਕਾਈ ਨੂੰ ਸੱਚ ਦਾ ਰਾਹ ਦਿਖਾਉਂਦੀ ਰਹੇਗੀ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਨੇ ਆਪਣੀਆਂ ਰਚਨਾਵਾਂ ਰਾਹੀਂ ਮਨੁੱਖਤਾ ਨੂੰ ਨੈਤਿਕ ਕਦਰਾਂ ਕੀਮਤਾਂ ਅਤੇ ਮਾਨਵਤਾ ਦੀ ਭਲਾਈ ਦਾ ਰਸਤਾ ਦਿਖਾਉਂਦੇ ਹੋਏ ਨਿਰੋਏ ਸਮਾਜ ਦੀ ਸਿਰਜਣਾ ’ਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀਆਂ ਸਦੀਆਂ ਪਹਿਲਾਂ ਲਿਖੀਆਂ ਰ...
ਸਿਹਤ ਸਿੱਖਿਆ ਵਿਦਿਆਰਥੀਆਂ ਦੀ ਮੁੱਢਲੀ ਸਿੱਖਿਆ ਦਾ ਬਣੇਗੀ ਹਿੱਸਾ: ਡਾ. ਬਲਬੀਰ ਸਿੰਘ

ਸਿਹਤ ਸਿੱਖਿਆ ਵਿਦਿਆਰਥੀਆਂ ਦੀ ਮੁੱਢਲੀ ਸਿੱਖਿਆ ਦਾ ਬਣੇਗੀ ਹਿੱਸਾ: ਡਾ. ਬਲਬੀਰ ਸਿੰਘ

National, Politics, Punjab
ਅੰਮ੍ਰਿਤਸਰ, 18 ਅਕਤੂਬਰ (): ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜਦੇ 40 ਲੱਖ ਵਿਦਿਆਰਥੀਆਂ  ਵਿੱਚੋਂ 10 ਲੱਖ ਵੱਡੀਆਂ ਕਲਾਸਾਂ ਦੇ ਵਿਦਿਆਰਥੀਆਂ ਨੂੰ ਵੈਕਟਰ ਬੋਰਨ ਡਿਸੀਜ਼ ਬਾਰੇ ਜੇਕਰ ਜਾਗਰੂਕ ਕਰ ਦਿੱਤਾ ਜਾਵੇ ਤਾਂ ਮੱਛਰ-ਮੱਖੀ ਤੋਂ ਹੋਣ ਵਾਲੀਆਂ ਬਿਮਾਰੀਆਂ ਡੇਂਗੂ, ਚਿਕਨਗੁਨੀਆ, ਮਲੇਰੀਆ ਤੇ ਡਾਇਰੀਆ ਤੋਂ ਬਚਾਅ ਕੀਤਾ ਜਾ ਸਕਦਾ ਹੈ। ਇਹ ਗੱਲ ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਛੇਹਰਟਾ ਸਥਿਤ ਸਕੂਲ ਆਫ ਐਮੀਨੈਂਸ ਵਿਖੇ ਸਿਹਤ ਵਿਭਾਗ ਅੰਮ੍ਰਿਤਸਰ ਵੱਲੋਂ ਕਰਵਾਏ ਗਏ 'ਹਰ ਸ਼ੁਕਰਵਾਰ-ਡੇਂਗੂ ਤੇ ਵਾਰ' ਕੰਪੇਨ ਦੇ ਦੌਰਾਨ ਕਹੇ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਸਰੀਨ, ਸਿਵਲ ਸਰਜਨ ਡਾਕਟਰ ਕਿਰਨਦੀਪ ਕੌਰ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਉਨਾਂ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਸਵਾਗਤ ਕੀਤਾ ਗਿਆ। ਇਸ ਦੌਰਾਨ ਹਲਕਾ ਵਿਧਾਇਕ ਡਾਕਟਰ ਜਸਬੀਰ ਸਿੰਘ ਉਹਨਾਂ ਨਾਲ ਮੌਜੂਦ ਸਨ। ਇਸ ਦੌਰਾਨ ਸਕੂਲੀ ਬੱਚਿਆਂ ਨੂੰ ਸੰਬੋਧਨ ਕਰਦੇ ਹੋਏ ਡਾਕਟਰ ਬਲਬੀਰ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਸਿਹਤ ਸਿੱਖਿਆ ਵਿਦਿਆਰਥੀਆਂ ਦੀ ਸਿੱਖਿਆ ਦਾ ਹਿੱਸਾ ਬਣਾਉਣ ਜਾ ਰਹੇ ਹਨ। ਜਿਸ ਦੇ...
ਸਰਕਾਰੀ ਮੈਡੀਕਲ ਕਾਲਜ ਮਰੀਜ਼ਾਂ ਲਈ ਵਿਸ਼ਵ ਪੱਧਰੀ ਸਹੂਲਤਾਂ ਨਾਲ ਹੋਣਗੇ ਲੈਸ- ਸਿਹਤ ਮੰਤਰੀ

ਸਰਕਾਰੀ ਮੈਡੀਕਲ ਕਾਲਜ ਮਰੀਜ਼ਾਂ ਲਈ ਵਿਸ਼ਵ ਪੱਧਰੀ ਸਹੂਲਤਾਂ ਨਾਲ ਹੋਣਗੇ ਲੈਸ- ਸਿਹਤ ਮੰਤਰੀ

National, Politics, Punjab
ਅੰਮ੍ਰਿਤਸਰ, 18 ਅਕਤੂਬਰ 2024 (            )-           ਅੱਜ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਮੈਡੀਕਲ ਕਾਲਜ ਵਿਖੇ ਸੁਪਰ ਸਪੈਸ਼ਿਲਿਟੀ ਡਾਕਟਰਾਂ ਅਤੇ ਵਿਭਾਗਾਂ ਦੇ ਮੁਖੀਆਂ ਨਾਲ ਵਿਸ਼ੇਸ਼ ਮੀਟਿੰਗ ਕਰਦੇ ਹੋਏ ਕਿਹਾ ਕਿ ਸੂਬੇ ਵਿੱਚ ਚਾਰ ਹੋਰ ਨਵੇਂ ਮੈਡੀਕਲ ਕਾਲਜ ਖੋਲ੍ਹੇ ਜਾ ਰਹੇ ਹਨ। ਇਨਾਂ ਕਾਲਜਾਂ ਵਿੱਚ ਨਵੀਆਂ ਆਸਾਮੀਆਂ ਪੁਰ ਕੀਤੀਆਂ ਜਾਣਗੀਆਂ। ਉਨਾਂ ਦੱਸਿਆ ਕਿ ਸੁਪਰ ਸਪੈਸ਼ਲਿਟੀ ਡਾਕਟਰਾਂ ਦੀਆਂ ਆਸਾਮੀਆਂ ਨੂੰ ਵੀ ਪੁਰ ਕਰਨ ਲਈ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਇਨਾਂ ਖਾਲੀ ਪਈਆਂ ਆਸਾਮੀਆਂ ਨੂੰ ਭਰ ਦਿੱਤਾ ਜਾਵੇਗਾ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸੁਪਰ ਸਪੈਸ਼ਿਲਿਟੀ ਡਾਕਟਰਾਂ ਅਤੇ ਵਿਭਾਗਾਂ ਦੇ ਮੁਖੀਆਂ ਨੂੰ ਕਿਹਾ ਕਿ ਉਹ ਆਪਣੇ ਵਿਭਾਗਾਂ ਦੀਆਂ ਕਮੀਆਂ ਸਬੰਧੀ ਰਿਪੋਰਟ ਬਣਾ ਕੇ ਉਨਾਂ ਨੂੰ ਭੇਜਣ ਤਾਂ ਜੋ ਉਨਾਂ ਨੂੰ ਪਹਿਲ ਦੇ ਆਧਾਰ ਤੇ ਹਲ ਕੀਤਾ ਜਾਵੇ। ਸਿਹਤ ਮੰਤਰੀ ਨੇ ਕਿਹਾ ਕਿ ਹਰੇਕ ਵਿਭਾਗ ਆਪਣਾ ਇਕ ਡਾਕੂਮੈਂਟ ਵਿਜ਼ਨ ਤਿਆਰ ਕਰਕੇ ਭੇਜੇ ਜਿਸ ਵਿੱਚ ਉਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ, ਨਵੇਂ ਉਪਕਰਨਾਂ ਦੀ ਲੋੜ, ਸਟਾਫ ਸਬੰਧੀ ਜ਼ਿਕਰ ਹੋਵੇ ਉਹ ਭੇਜਿਆ ਜਾਵੇ। ਉਨਾਂ ਕਿ...
ਦਿਵਿਆਂਗਜਨਾਂ ਦੀ ਭਲਾਈ ਦੇ ਖੇਤਰ ਵਿੱਚ ਯੋਗਦਾਨ ਪਾਉਣ ਬਦਲੇ ਪੁਰਸਕਾਰਾਂ ਲਈ ਅਰਜ਼ੀਆਂ ਦੀ ਮੰਗ

ਦਿਵਿਆਂਗਜਨਾਂ ਦੀ ਭਲਾਈ ਦੇ ਖੇਤਰ ਵਿੱਚ ਯੋਗਦਾਨ ਪਾਉਣ ਬਦਲੇ ਪੁਰਸਕਾਰਾਂ ਲਈ ਅਰਜ਼ੀਆਂ ਦੀ ਮੰਗ

National, Politics, Punjab
-ਮੁਕੰਮਲ ਦਸਤਾਵੇਜ ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ ਵਿਖੇ 30 ਅਕਤੂਬਰ ਤੱਕ ਜਮ੍ਹਾਂ ਕਰਵਾਏ ਜਾਣ-ਡਿਪਟੀ ਕਮਿਸ਼ਨਰ ਮੋਗਾ, 18 ਅਕਤੂਬ, ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਰਾਜ ਸਰਕਾਰ ਵੱਲੋਂ ਦਿਵਿਆਂਗਜਨ ਵਿਅਕਤੀਆਂ, ਕਰਮਚਾਰੀਆਂ, ਖਿਡਾਰੀਆਂ ਤੇ ਸੰਸਥਾਵਾਂ ਜਿਹਨਾਂ ਵੱਲੋਂ ਦਿਵਿਆਂਗ ਵਿਅਕਤੀਆਂ ਦੀ ਭਲਾਈ ਦੇ ਖੇਤਰ ਵਿੱਚ ਸ਼ਲਾਘਾਯੋਗ ਕੰਮ ਕੀਤੇ ਗਏ ਹਨ, ਨੂੰ ਸਟੇਟ ਐਵਾਰਡ ਟੂ ਦਿ ਫਿਜ਼ੀਕਲ ਹੈਂਡੀਕੈਪਡ ਨਾਲ ਸਨਮਾਨਿਤ ਕੀਤਾ ਜਾਣਾ ਹੈ। ਇਸ ਸਬੰਧੀ ਨਿਰਧਾਰਿਤ ਪ੍ਰੋਫਾਰਮੇ ਦਫਤਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਮੋਗਾ, ਕਮਰਾ ਨੰਬਰ 20, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਵਿਖੇ 30 ਅਕਤੂਬਰ 2024 ਤੱਕ ਦਿੱਤੇ ਜਾ ਸਕਦੇ ਹਨ। ਅਧੂਰੇ ਅਤੇ ਮਿਥੀ ਤਰੀਕ ਤੋਂ ਬਾਅਦ ਜਮ੍ਹਾਂ ਕਰਵਾਏ ਪ੍ਰੋਫਾਰਮੇ ਦੇ ਵਿਚਾਰ ਨਹੀਂ ਕੀਤਾ ਜਾਵੇਗਾ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਸ਼੍ਰੀਮਤੀ ਇੰਦਰਪ੍ਰੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਪੱਧਰ ਤੇ ਅਰਜੀਆਂ ਤੇ ਵਿਚਾਰ ਕਰਨ ਲਈ ਡਿਪਟੀ ਕਮਿਸ਼ਨਰ ਮੋਗਾ ਵੱਲੋਂ ਕਮੇਟੀ ਦਾ ਗਠਨ ਕੀਤਾ ਜਾਵੇਗਾ। ਇਸ ਸਕੀਮ ਅਧੀਨ ਚਾਰ ਸ਼੍ਰ...
ਜ਼ਮੀਨ ਦੀ ਸਿਹਤ ਸੁਧਾਰਨ ਲਈ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਹੀ ਸੰਭਾਲ ਕਰਨ ਦੀ  ਜ਼ਰੂਰਤ : ਮੁੱਖ ਖੇਤੀਬਾੜੀ ਅਫ਼ਸਰ

ਜ਼ਮੀਨ ਦੀ ਸਿਹਤ ਸੁਧਾਰਨ ਲਈ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਹੀ ਸੰਭਾਲ ਕਰਨ ਦੀ ਜ਼ਰੂਰਤ : ਮੁੱਖ ਖੇਤੀਬਾੜੀ ਅਫ਼ਸਰ

National, Politics, Punjab
ਫ਼ਰੀਦਕੋਟ 18 ਅਕਤੂਬਰ 2024  (     ) ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ,ਜ਼ਿਲਾ ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹਾ ਫਰੀਦਕੋਟ ਵਿੱਚ ਪਰਾਲੀ ਨੁੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ ਤੇ ਲਿਆਉਣ ਲਈ ਆਰੰਭੀ ਮੁਹਿੰਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਜੈਤੋ ਸਥਿਤ ਖੇਤੀਬਾੜੀ ਦਫ਼ਤਰ ਵਿਚ ਭਾਰਤੀ ਕਿਸਾਨ ਯੂਨੀਅਨ ਦੇ ਅਹੁਦੇਦਾਰਾਂ ਨਾਲ ਮੁਲਾਕਾਤ ਕਰਕੇ ਕਿਸਾਨਾਂ ਆਗੂਆਂ ਨੂੰ ਫਸਲੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਕਾਰਨ ਹੋਣ ਵਾਲੇ ਨੁਕਸਾਨਾਂ ਦੇ ਮਦੇਨਜ਼ਰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਪਰਾਲੀ ਪ੍ਰਬੰਧਨ ਬਾਰੇ ਵਿਚਾਰ ਚਰਚਾ ਕੀਤੀ ਗਈ ਅਤੇ ਕਿਸਾਨ ਆਗੂਆਂ ਨੂੰ ਇਸ ਮੁਹਿੰਮ ਦੀ ਕਾਮਯਾਬੀ ਲਈ ਸਹਿਯੋਗ ਕਰਨ ਦੀ ਬੇਨਤੀ ਕੀਤੀ ਗਈ। ਇਸ ਮੌਕੇ ਮੁੱਖ ਖੇਤੀਬਾੜ੍ਹੀ ਅਫ਼ਸਰ ਡਾ. ਅਮਰੀਕ ਸਿੰਘ  ਨੇ ਕਿਹਾ ਕਿ ਸਾਲ 2023-24 ਦੌਰਾਨ ਜ਼ਿਲ੍ਹਾ ਫ਼ਰੀਦਕੋਟ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੇ 2022 ਵਾਕਿਆ ਦਰਜ ਕੀਤੇ ਗਏ ਸਨ । ਉਨ੍ਹਾਂ ਕਿਹਾ ਕਿ ਸਾਲ 2024-25 ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਜ਼ਿਲ੍ਹ...
ਭਾਸ਼ਾ ਵਿਭਾਗ ਨੇ ਜ਼ਿਲ੍ਹਾ ਪੱਧਰੀ ਕੁਇਜ਼  ਮੁਕਾਬਲੇ ਕਰਵਾਏ

ਭਾਸ਼ਾ ਵਿਭਾਗ ਨੇ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ ਕਰਵਾਏ

National, Politics, Punjab
ਮਾਨਸਾ, 18 ਅਕਤੂਬਰ : ਸਕੱਤਰ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਅਤੇ ਡਾਇਰੈਕਟਰ ਭਾਸ਼ਾ ਵਿਭਾਗ, ਪੰਜਾਬ ਪਟਿਆਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਭਾਸ਼ਾ ਦਫ਼ਤਰ ਮਾਨਸਾ ਵੱਲੋਂ ਜ਼ਿਲ੍ਹਾ ਕੁਇਜ਼ ਮੁਕਾਬਲੇ ਕਰਵਾਏ ਗਏ। ਜ਼ਿਲ੍ਹਾ ਭਾਸ਼ਾ ਅਫਸਰ ਤੇਜਿੰਦਰ ਕੌਰ ਨੇ ਮੁਕਾਬਲੇ ਲਈ ਆਏ ਹੋਏ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਭਾਸ਼ਾ ਵਿਭਾਗ ਦੀਆਂ ਸਰਗਰਮੀਆਂ ਤੋਂ ਜਾਣੂ ਕਰਵਾਉਂਦਿਆਂ ਸਭ ਨੂੰ ਜੀ ਆਇਆਂ ਨੂੰ ਕਿਹਾ। ਉਨ੍ਹਾਂ ਦੱਸਿਆ ਕਿ ਇਸ ਕੁਇਜ਼ ਮੁਕਾਬਲੇ ਵਿਚ ਵੱਖ-ਵੱਖ ਵਰਗਾਂ ਦੇ ਜ਼ਿਲ੍ਹੇ ਦੇ 100 ਤੋਂ ਵੱਧ ਵਿਦਿਆਰਥੀਆਂ ਨੇ ਹਿੱਸਾ ਲਿਆ। ਹਰ ਵਿਧਾ ਵਿੱਚ ਬੜਾ ਸਖ਼ਤ ਮੁਕਾਬਲਾ ਦੇਖਣ ਨੂੰ ਮਿਲਿਆ। ਉਨ੍ਹਾਂ ਦੱਸਿਆ ਕਿ ਤਿੰਨੇ ਵਰਗਾਂ ਵਿੱਚ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਕ੍ਰਮਵਾਰ 1000 ਰੁਪਏ, 750 ਰੁਪਏ, 500 ਰੁਪਏ ਨਕਦ ਇਨਾਮ ਤੇ ਸਰਟੀਫਿਕੇਟ ਦਿੱਤੇ ਗਏ। ਉਨ੍ਹਾਂ ਦੱਸਿਆ ਕਿ ਪਹਿਲੇ ਵਰਗ ‘ੳ’  ਵਿੱਚ ਪਹਿਲਾ ਸਥਾਨ ਕੰਵਲਜੋਤ ਕੌਰ ਜਮਾਤ ਅੱਠਵੀਂ ਸਰਵਹਿੱਤਕਾਰੀ ਵਿਦਿਆ ਮੰਦਿਰ ਮਾਨਸਾ, ਦੂਜਾ ਸਥਾਨ ਸੰਚਪ੍ਰੀਤ ਕੌਰ ਜਮਾਤ ਅੱਠਵੀਂ ਸਰਵਹਿੱਤਕਾਰੀ ਵਿੱਦਿਆ ਮੰਦਿਰ ਮਾਨਸਾ ਅਤੇ ਤੀਜਾ...