ਐਂਟੀ ਡਰੱਗ ਕੈਂਪੇਨ ਤਹਿਤ ਜ਼ਿਲੇ ਦੇ ਵੱਖ- ਵੱਖ ਆਂਗਣਵਾੜੀ ਸੈਂਟਰਾਂ ਵਿੱਚ ਨਸ਼ਿਆਂ ਵਿਰੁੱਧ ਕੀਤਾ ਜਾਗਰੂਕਤ
ਮਾਲੇਰਕੋਟਲਾ, 25 ਦਸੰਬਰ -
ਸਮਾਜਿਕ ਸੁਰੱਖਿਆ ਅਤੇ ਇਸਤਰੀ ਬਾਲ ਵਿਕਾਸ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਐਂਟੀ ਡਰੱਗ ਕੈਂਪੇਨ ਤਹਿਤ ਵੱਖ-ਵੱਖ ਆਂਗਣਵਾੜੀ ਸੈਂਟਰਾਂ ਵਿੱਚ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ। ਇਹ ਅਭਿਆਨ ਆਂਗਣਵਾੜੀ ਸੁਪਰਵਾਈਜ਼ਰਾਂ ਅਤੇ ਵਰਕਰਾਂ ਦੇ ਸਹਿਯੋਗ ਨਾਲ ਸਫਲਤਾਪੂਰਵਕ ਆਯੋਜਿਤ ਕੀਤਾ ਗਿਆ। ਇਸ ਦੌਰਾਨ ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਅਤੇ ਸਥਾਨਕ ਲੋਕਾਂ ਨੂੰ ਨਸ਼ਿਆਂ ਦੇ ਭਿਆਨਕ ਨੁਕਸਾਨਾਂ ਬਾਰੇ ਵਿਸਥਾਰਪੂਰਕ ਜਾਣਕਾਰੀ ਦਿੱਤੀ ਗਈ।
ਸੁਪਰਵਾਈਜ਼ਰਾਂ ਵੱਲੋਂ ਦੱਸਿਆ ਗਿਆ ਕਿ ਨਸ਼ਾ ਸਿਰਫ਼ ਵਿਅਕਤੀ ਦੀ ਸਿਹਤ ਨੂੰ ਹੀ ਨਹੀਂ, ਸਗੋਂ ਪੂਰੇ ਪਰਿਵਾਰ ਅਤੇ ਸਮਾਜ ਨੂੰ ਵੀ ਗੰਭੀਰ ਨੁਕਸਾਨ ਪਹੁੰਚਾਉਂਦਾ ਹੈ। ਆਂਗਣਵਾੜੀ ਵਰਕਰਾਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਨੌਜਵਾਨ ਵਰਗ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਪਰਿਵਾਰ ਦੀ ਭੂਮਿਕਾ ਸਭ ਤੋਂ ਮਹੱਤਵਪੂਰਨ ਹੈ। ਜਾਗਰੂਕਤਾ ਕੈਂਪੇਨ ਦੌਰਾਨ ਪੋਸਟਰਾਂ, ਨਾਰਿਆਂ ਅਤੇ ਸਾਧਾਰਨ ਭਾਸ਼ਾ ਵਿੱਚ ਦਿੱਤੇ ਗਏ ਸੰਦੇਸ਼ਾਂ ਰਾਹੀਂ ਨਸ਼ਾ ਮੁਕਤ ਜੀਵਨ ਅਪਣਾਉਣ ਦੀ ਅਪੀਲ ਕੀਤੀ ਗਈ। ਸੁਪਰਵਾ...








