ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਭਾਗ ਦੇ ਕੰਮਕਾਜ ਦੀ ਸਮੀਖਿਆ
ਚੰਡੀਗੜ੍ਹ, 1 ਜੁਲਾਈ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗਵਾਨੀ ਖੇਤਰ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਵਾਸਤੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਚੰਡੀਗੜ੍ਹ ਵਿਖੇ ਬਾਗਬਾਨੀ ਵਿਭਾਗ ਦੇ ਕੰਮਾਂ ਦੀ ਵਿਸੇਸ਼ ਸਮੀਖਿਆ ਮੀਟਿੰਗ ਕੀਤੀ। ਇਸ ਮੌਕੇ ਬਾਗ਼ਬਾਨੀ ਸਕੱਤਰ ਅਰਸ਼ਦੀਪ ਸਿੰਘ ਥਿੰਦ, ਡਾਇਰੈਕਟਰ ਬਾਗਬਾਨੀ ਮਨੀਸ਼ ਕੁਮਾਰ ਵਿਸੇਸ਼ ਤੌਰ ਤੇ ਹਾਜ਼ਰ ਸਨ।
ਮੀਟਿੰਗ ਦੌਰਾਨ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਬਾਗ਼ਬਾਨੀ ਵਿਭਾਗ ਦੀਆਂ ਵੱਖ-ਵੱਖ ਯੋਜਨਾਵਾਂ ਅਤੇ ਪਹਿਲਕਦਮੀਆਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਲੰਬਿਤ ਪ੍ਰੋਜੈਕਟਾਂ ਅਤੇ ਪ੍ਰਸ਼ਸਨਿਕ ਮਾਮਲਿਆਂ ਨੂੰ ਸਮਾਂਬੱਧ ਢੰਗ ਨਾਲ ਪੂਰਾ ਕੀਤਾ ਜਾਵੇ ਤਾਂ ਜੋ ਬਾਗਬਾਨੀ ਖੇਤਰ ਨੂੰ ਹੋਰ ਪ੍ਰਫੁੱਲਤ ਕੀਤਾ ਜਾ ਸਕੇ ਅਤੇ ਕਿਸਾਨਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ। ਉਨ੍ਹਾਂ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਬਸਿਡੀਆਂ ਵਿੱਚ ਤੇਜ਼ੀ ਅਤੇ ਪਾਰਦਰਸ਼ਤਾ ਤੇ ...








