Wednesday, August 5
Shadow

Author: admin

ਪਰਾਲੀ ਪ੍ਰਬੰਧਨ ਸਬੰਧੀ ਖੇਤੀਬਾੜੀ ਵਿਭਾਗ ਵੱਲੋਂ ਕੰਟਰੋਲ ਰੂਮ ਸਥਾਪਿਤ

ਪਰਾਲੀ ਪ੍ਰਬੰਧਨ ਸਬੰਧੀ ਖੇਤੀਬਾੜੀ ਵਿਭਾਗ ਵੱਲੋਂ ਕੰਟਰੋਲ ਰੂਮ ਸਥਾਪਿਤ

National, Politics, Punjab
ਫਾਜ਼ਿਲਕਾ, 18 ਅਕਤੂਬਰ ਖੇਤੀਬਾੜੀ ਅਤੇ ਕਿਸਾਨ ਕਲਿਆਣ ਵਿਭਾਗ ਨੇ ਪਰਾਲੀ ਪ੍ਰਬੰਧਨ ਸਬੰਧੀ ਜ਼ਿਲ੍ਹੇ ਦੇ ਕਿਸਾਨਾਂ ਦੇ ਮਾਰਗਦਰਸ਼ਨ ਅਤੇ ਸਹਾਇਤਾ ਲਈ ਕੰਟਰੋਲ ਰੂਮ ਸਥਾਪਿਤ ਕੀਤਾ ਹੈ। ਇਹ ਜਾਣਕਾਰੀ ਮੁੱਖ ਖੇਤੀਬਾੜੀ ਅਫ਼ਸਰ ਡਾ: ਸੰਦੀਪ ਰਿਣਵਾਂ ਨੇ ਦਿੱਤੀ ਹੈ। ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਦਾ ਨੰਬਰ 95307-25052 ਹੈ। ਕਿਸਾਨ ਵੀਰ ਸਵੇਰੇ 9 ਤੋਂ ਸ਼ਾਮ 6 ਵਜੇ ਤੱਕ ਇਸ ਨੰਬਰ ਤੇ ਕਾਲ ਕਰ ਸਕਦੇ ਹਨ। ਇੱਥੇ ਕਾਲ ਕਰਕੇ ਕਿਸਾਨ ਪਰਾਲੀ ਪ੍ਰਬੰਧਨ ਸਕੀਮਾਂ ਦੀ ਜਾਣਕਾਰੀ ਪ੍ਰਾਪਤ ਕਰਨ ਦੇ ਨਾਲ ਨਾਲ ਆਪਣੇ ਨੇੜੇ ਜਾਂ ਆਪਣੇ ਪਿੰਡ ਵਿਚ ਉਪਲਬੱਧ ਪਰਾਲੀ ਪ੍ਰਬੰਧਨ ਵਾਲੀਆਂ ਮਸ਼ੀਨਾਂ ਦੀ ਜਾਣਕਾਰੀ ਵੀ ਹਾਸਲ ਕਰ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਇਹ ਕੰਟਰੋਲ ਰੂਮ ਕਿਸਾਨਾਂ ਲਈ ਬਹੁਤ ਲਾਭਕਾਰੀ ਸਿੱਧ ਹੋਵੇਗਾ ਕਿਉਂਕਿ ਇੱਥੋਂ ਉਨ੍ਹਾਂ ਨੂੰ ਪਰਾਲੀ ਦੀ ਸੰਭਾਲ ਵਿਚ ਪੂਰਾ ਮਾਰਗਦਰਸ਼ਨ ਕੀਤਾ ਜਾਵੇਗਾ। ਇਸ ਨੰਬਰ ਤੇ ਕਾਲ ਕਰਕੇ ਕਿਸਾਨ ਆਪਣੇ ਪਿੰਡ ਨਾਲ ਸੰਬਧਤ ਖੇਤੀਬਾੜੀ ਵਿਕਾਸ ਅਫ਼ਸਰ ਅਤੇ  ਪਰਾਲੀ ਪ੍ਰਬੰਧਨ ਲਈ ਤਾਇਨਾਤ ਕੀਤੇ ਨੋਡਲ ਅਫ਼ਸਰ ਦਾ ਨੰਬਰ ਵੀ ਲੈ ਸਕਦੇ ਹਨ। ਡਾ: ਸੰਦੀਪ ਰਿ...
ਸੀ ਐਮ ਦੀ ਯੋਗਸ਼ਾਲਾ ਮੋਹਾਲੀ ਦੇ ਵਸਨੀਕਾਂ ਨੂੰ ਪੁਰਾਣੀਆਂ ਬਿਮਾਰੀਆਂ ਤੋਂ ਠੀਕ ਹੋਣ ਵਿੱਚ ਮਦਦ ਕਰ ਰਹੀ ਹੈ

ਸੀ ਐਮ ਦੀ ਯੋਗਸ਼ਾਲਾ ਮੋਹਾਲੀ ਦੇ ਵਸਨੀਕਾਂ ਨੂੰ ਪੁਰਾਣੀਆਂ ਬਿਮਾਰੀਆਂ ਤੋਂ ਠੀਕ ਹੋਣ ਵਿੱਚ ਮਦਦ ਕਰ ਰਹੀ ਹੈ

National, Politics, Punjab
ਐਸ.ਏ.ਐਸ.ਨਗਰ, 18 ਅਕਤੂਬਰ, 2024: ਲੋਕਾਂ ਨੂੰ ਯੋਗ ਆਸਣਾਂ ਤੋਂ ਜਾਣੂ ਕਰਵਾ ਕੇ ਉਨ੍ਹਾਂ ਨੂੰ ਸਿਹਤਮੰਦ ਰੱਖਣ ਲਈ, ਮੋਹਾਲੀ ਸ਼ਹਿਰ ਵਿੱਚ ਸੀਐਮ ਦੀ ਯੋਗਸ਼ਾਲਾ ਦੇ ਅਧੀਨ ਕਰਵਾਏ ਗਏ ਯੋਗਾ ਸੈਸ਼ਨਾਂ ਲੋਕਾਂ ਦੀ ਸਿਹਤਮੰਦ ਹੋਣ ਵਿੱਚ ਵੱਡੀ ਮਦਦ ਕਰ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਨੋਡਲ ਅਫ਼ਸਰ ਸੀ.ਐਮ.ਡੀ.ਵਾਈ (ਸੀ.ਐਮ. ਡੀ ਯੋਗਸ਼ਾਲਾ), ਟੀ ਬੈਨੀਥ, ਕਮਿਸ਼ਨਰ, ਨਗਰ ਨਿਗਮ, ਮੋਹਾਲੀ ਨੇ ਦੱਸਿਆ ਕਿ ਸ਼ਹਿਰ ਦੇ ਹਰੇਕ ਹਿੱਸੇ ਨੂੰ ਕਵਰ ਕਰਨ ਲਈ ਲਗਾਤਾਰ ਯੋਗਾ ਕੈਂਪ ਲਗਾਏ ਜਾ ਰਹੇ ਹਨ। ਫੇਜ਼ 3ਬੀ1, ਫੇਜ਼ 4 ਅਤੇ ਫੇਜ਼ 6 ਦੇ ਸਥਾਨਾਂ ਦਾ ਵੇਰਵਾ ਦਿੰਦੇ ਹੋਏ ਦੱਸਿਆ ਕਿ ਇੱਥੇ ਯੋਗਾ ਟ੍ਰੇਨਰ ਸ਼ਿਵਨੇਤਰ ਸਿੰਘ ਸਵੇਰੇ 5 ਵਜੇ ਤੋਂ ਸ਼ਾਮ 6:35 ਵਜੇ ਤੱਕ ਰੋਜ਼ਾਨਾ ਪੰਜ ਕਲਾਸਾਂ ਲਗਾ ਰਹੇ ਹਨ। ਉਨ੍ਹਾਂ ਕਿਹਾ ਕਿ ਯੋਗਾ ਸੈਸ਼ਨ ਲੋਕਾਂ ਨੂੰ ਪੁਰਾਣੀਆਂ ਬਿਮਾਰੀਆਂ ਜਿਵੇਂ ਕਿ ਸ਼ੂਗਰ, ਡਿਪਰੈਸ਼ਨ, ਸਰਵਾਈਕਲ, ਜੋੜਾਂ ਦੇ ਦਰਦ ਅਤੇ ਹਾਈ ਬੀਪੀ ਦੀਆਂ ਸਮੱਸਿਆਵਾਂ ਤੋਂ ਬਾਹਰ ਆਉਣ ਵਿੱਚ ਸਹਾਇਤਾ ਕਰਦੇ ਹਨ ਅਤੇ ਜੋ ਲੋਕ ਨਿਯਮਿਤ ਤੌਰ 'ਤੇ ਕਲਾਸਾਂ ਵਿੱਚ ਹਾਜ਼ਰ ਹੁੰਦੇ ਹਨ, ਉਹ ਇਸ ਦੀ ਪੁਸ਼ਟੀ...
ਜ਼ਿਲ੍ਹਾ ਟਾਸਕ ਫੋਰਸ ਵੱਲੋਂ ਜੀਵਨਜੋਤ ਪ੍ਰੋਜੈਕਟ ਤਹਿਤ ਬਾਲ ਭਿੱਖਿਆ ਦੀ ਰੋਕਥਾਮ ਲਈ ਜਾਗਰੂਕਤਾ ਅਭਿਆਨ ਚਲਾਇਆ

ਜ਼ਿਲ੍ਹਾ ਟਾਸਕ ਫੋਰਸ ਵੱਲੋਂ ਜੀਵਨਜੋਤ ਪ੍ਰੋਜੈਕਟ ਤਹਿਤ ਬਾਲ ਭਿੱਖਿਆ ਦੀ ਰੋਕਥਾਮ ਲਈ ਜਾਗਰੂਕਤਾ ਅਭਿਆਨ ਚਲਾਇਆ

National, Politics, Punjab
- 2 ਬੱਚਿਆਂ ਦਾ ਰੈਸਕਿਊ ਵੀ ਕਰਵਾਇਆ ਲੁਧਿਆਣਾ, 18 ਅਕਤੂਬਰ (000) - ਜੀਵਨਜੋਤ ਪ੍ਰੋਜੈਕਟ ਤਹਿਤ ਬਾਲ ਭਿੱਖਿਆ ਦੀ ਰੋਕਥਾਮ ਲਈ ਜ਼ਿਲ੍ਹਾ ਟਾਸਕ ਫੋਰਸ ਟੀਮ ਵੱਲੋ ਰੇਲਵੇ ਸਟੇਸ਼ਨ, ਲੁਧਿਆਣਾ ਵਿਖੇ ਜਾਗਰੂਕਤਾ ਅਭਿਆਨ ਚਲਾਇਆ ਗਿਆ। ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਲੁਧਿਆਣਾ ਸ਼੍ਰੀਮਤੀ ਰਸ਼ਮੀ ਦੀ ਅਗਵਾਈ ਹੇਠ ਜ਼ਿਲ੍ਹਾ ਟਾਸਕ ਫੋਰਸ ਵੱਲੋਂ ਰੇਲਵੇ ਸਟੇਸ਼ਨ 'ਤੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਕਿ ਛੋਟੇ ਬੱਚਿਆਂ ਨੂੰ ਇਕੱਲਾ ਨਾ ਛੱਡਿਆ ਜਾਵੇ। ਉਨ੍ਹਾਂ ਵੱਖ-ਵੱਖ ਰੇਲ ਗੱਡੀਆਂ ਵਿੱਚ ਮੁਸਾਫਿਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਆਪਣੇ ਨਾਲ ਸਫਰ ਕਰ ਰਹੇ ਬੱਚਿਆਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਅਤੇ ਬੱਚਿਆਂ ਨੂੰ ਬਾਲ ਮਜਦੂਰੀ ਅਤੇ ਬਾਲ ਭਿੱਖਿਆ ਤੋਂ ਰੋਕਣ ਵਿੱਚ ਪ੍ਰਸ਼ਾਸ਼ਨ ਦਾ ਸਹਿਯੋਗ ਕੀਤਾ ਜਾਵੇ। ਇਸ ਤੋਂ ਇਲਾਵਾ ਜ਼ਿਲ੍ਹਾ ਟਾਸਕ ਫੋਰਸ ਵੱਲੋਂ ਰੇਲਵੇ ਸਟੇਸ਼ਨ ਦੇ ਅੰਦਰ ਬਣੀਆਂ ਦੁਕਾਨਾਂ 'ਤੇ ਵੀ ਜਾਂਚ ਕੀਤੀ ਅਤੇ ਬਾਲ ਮਜ਼ਦੂਰੀ ਕਰਵਾਉਣ ਤੋਂ ਗੁਰੇਜ਼ ਕਰਨ ਲਈ ਪ੍ਰੇਰਿਤ ਕੀਤਾ। ਇਸ ਜਾਗਰੂਕਤਾ ਅਭਿਆਨ ਦੌਰਾਨ 2 ਬੱਚਿਆਂ ਨੂੰ ਭੀਖ ਮੰਗਦਿਆਂ ਰੈਸਕਿਊ ਕਰਵਾਇਆ ਅਤੇ ਬਾਲ ਭਲਾਈ ਕਮੇਟੀ ਦੇ ਸਾਹਮਣੇ ਪੇਸ਼ ਕੀਤਾ ...
ਭਾਸ਼ਾ ਵਿਭਾਗ ਵੱਲੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਵੱਲੋਂ ਕੁਇਜ਼ ਮੁਕਾਬਲੇ 2024 ਦਾ ਆਯੋਜਨ

ਭਾਸ਼ਾ ਵਿਭਾਗ ਵੱਲੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਵੱਲੋਂ ਕੁਇਜ਼ ਮੁਕਾਬਲੇ 2024 ਦਾ ਆਯੋਜਨ

National, Politics, Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 18 ਅਕਤੂਬਰ: ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਅਤੇ ਡਾਇਰੈਕਟਰ ਭਾਸ਼ਾ ਵਿਭਾਗ, ਪੰਜਾਬ ਸ. ਜਸਵੰਤ ਸਿੰਘ ਜ਼ਫ਼ਰ ਦੇ ਦਿਸ਼ਾ-ਨਿਰਦੇਸ਼ ਹੇਠ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਅੱਜ ਖਾਲਸਾ ਕਾਲਜ, ਫ਼ੇਜ਼ 3 (ਏ), ਮੋਹਾਲੀ ਵਿਖੇ ਜ਼ਿਲ੍ਹੇ ਨਾਲ ਸਬੰਧਿਤ ਵਿਦਿਆਰਥੀਆਂ ਦੇ ਵੱਖ-ਵੱਖ ਵਰਗਾਂ ਦੇ ਲਿਖਤੀ ਬਾਲ ਸਾਹਿਤ ਕੁਇਜ਼ ਮੁਕਾਬਲੇ ਕਰਵਾਏ ਗਏ। ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਰਸ਼ਨ ਕੌਰ ਵੱਲੋਂ ਮੁਕਾਬਲਿਆਂ ਵਿੱਚ ਸ਼ਿਰਕਤ ਕਰਨ ਲਈ ਪਹੁੰਚੇ ਵਿਦਿਆਰਥੀਆਂ, ਅਧਿਆਪਕਾਂ, ਮਾਪਿਆਂ ਅਤੇ ਪਤਵੰਤਿਆਂ ਨੂੰ ਜੀ ਆਇਆਂ ਨੂੰ ਕਿਹਾ ਗਿਆ ਅਤੇ ਵਿਦਿਆਰਥੀਆਂ ਨੂੰ ਇਹਨਾਂ ਮੁਕਾਬਲਿਆਂ ਲਈ ਤਿਆਰੀ ਕਰਵਾ ਕੇ ਭੇਜਣ ਲਈ ਸਕੂਲ ਮੁਖੀਆਂ ਅਤੇ ਅਧਿਆਪਕਾਂ ਦਾ ਧੰਨਵਾਦ ਕੀਤਾ ਗਿਆ। ਕੁਇਜ਼ ਮੁਕਾਬਲਿਆਂ ਦੇ ਨਿਯਮਾਂ ਅਨੁਸਾਰ ਇਹ ਮੁਕਾਬਲੇ ਲਿਖਤੀ ਕਰਵਾਏ ਗਏ ਅਤੇ ਇਹਨਾਂ ਲਈ ਇੱਕ ਘੰਟਾ ਸਮਾਂ ਨਿਰਧਾਰਿਤ ਕੀਤਾ ਗਿਆ ਸੀ। ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ, ਸਾਹਿਤ, ਧਰਮ, ਸ਼ਖਸੀਅਤਾਂ, ਸੱਭਿਆਚਾਰਕ, ਇਤਿਹਾਸ ਅਤੇ ਭੂਗੋਲ ਨਾਲ ਸਬੰਧਿਤ ਕੁੱਲ...
ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਵੱਲੋਂ ਕਰਵਾਏ ਗਏ ਪ੍ਰਸ਼ਨੋਤਰੀ ਮੁਕਾਬਲੇ

ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਵੱਲੋਂ ਕਰਵਾਏ ਗਏ ਪ੍ਰਸ਼ਨੋਤਰੀ ਮੁਕਾਬਲੇ

National, Politics, Punjab
ਫਿਰੋਜ਼ਪੁਰ 18 ਅਕਤੂਬਰ (         )    ਮਾਣਯੋਗ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਅਤੇ ਡਾਇਰੈਕਟਰ ਭਾਸ਼ਾ ਵਿਭਾਗ, ਪੰਜਾਬ ਸ. ਜਸਵੰਤ ਸਿੰਘ ਜਫ਼ਰ ਦੇ ਨਿਰਦੇਸ਼ਾਂ ਤਹਿਤ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਫ਼ਿਰੋਜ਼ਪੁਰ ਵੱਲੋੰ ਵਿਵੇਕਾਨੰਦ ਵਰਲਡ ਪਬਲਿਕ ਸਕੂਲ ਫ਼ਿਰੋਜ਼ਪੁਰ ਵਿਖੇ ਜ਼ਿਲ੍ਹੇ ਦੇ ਸਮੂਹ ਸਰਕਾਰੀ,ਅਰਧ ਸਰਕਾਰੀ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਦੇ ਵੱਖ-ਵੱਖ ਵਰਗਾਂ ਦੇ ਲਿਖਤੀ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ।   ਇਸ ਮੌਕੇ 'ਤੇ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਜਗਦੀਪ ਸਿੰਘ ਸੰਧੂ  ਵੱਲੋਂ ਮੁਕਾਬਲਿਆਂ ਵਿੱਚ ਸ਼ਿਰਕਤ ਕਰਨ ਲਈ ਪਹੁੰਚੇ ਵਿਦਿਆਰਥੀਆਂ, ਅਧਿਆਪਕਾਂ, ਮਾਪਿਆਂ ਅਤੇ ਪਤਵੰਤਿਆਂ ਨੂੰ 'ਜੀ ਆਇਆਂ ਨੂੰ' ਕਹਿੰਦਿਆਂ  ਕਿਹਾ ਗਿਆ ਕਿ ਵਿਦਿਆਰਥੀਆਂ ਨੂੰ ਇਹਨਾਂ ਮੁਕਾਬਲਿਆਂ ਲਈ ਅਧਿਆਪਕਾਂ ਅਤੇ ਸਕੂਲ ਮੁਖੀਆਂ ਦੁਆਰਾ ਤਿਆਰੀ ਕਰਵਾ ਕੇ ਭੇਜਣਾ ਸਲਾਹੁਣਯੋਗ ਕਦਮ ਹੈ।  ਵਰਤਮਾਨ ਯੁੱਗ ਮੁਕਾਬਲੇ ਦਾ ਜਿਸ ਵਿੱਚ ਤੁਹਾਨੂੰ ਕੋਈ ਵੱਡੀ ਪ੍ਰਾਪਤੀ ਕਰਨ ਲਈ ਸਖਤ ਮੁਕਾਬਲੇ ਦੀ ਪ੍ਰੀਖਿਆ ਵਿੱਚੋੰ ਗੁਜ਼ਰਣਾ ਪੈੰਦਾ ਹੈ । ਇਸ ਲਈ ਭਾਸ਼ਾ ਵਿਭਾਗ, ਪੰਜਾਬ...
ਮੁੱਖ ਖੇਤੀਬਾੜੀ ਅਫਸਰ ਨੇ ਝੋਨੇ ਦੀ ਪਰਾਲੀ ਨੂੰ ਮਿਟੀ ਵਿਚ ਮਿਲਾਉਣ ਦੇ ਦੱਸੇ ਨੁਕਤੇ

ਮੁੱਖ ਖੇਤੀਬਾੜੀ ਅਫਸਰ ਨੇ ਝੋਨੇ ਦੀ ਪਰਾਲੀ ਨੂੰ ਮਿਟੀ ਵਿਚ ਮਿਲਾਉਣ ਦੇ ਦੱਸੇ ਨੁਕਤੇ

National, Politics, Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 18 ਅਕਤੂਬਰ: ਡਿਪਟੀ ਕਮਿਸ਼ਨਰ ਐਸ ਏ ਐਸ ਨਗਰ ਸ੍ਰੀਮਤੀ ਆਸ਼ਿਕਾ ਜੈਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਮੁੱਖ ਖੇਤੀਬਾੜੀ ਅਫਸਰ ਗੁਰਮੇਲ ਸਿੰਘ ਦੀ ਅਗਵਾਈ ਹੇਠ ਸਾਉਣੀ 2024-25 ਦੌਰਾਨ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧ ਲਈ ਖੇਤੀਬਾੜੀ ਵਿਭਾਗ ਵੱਲੋਂ ਉਪਰਾਲੇ ਕੀਤੇ ਜਾ ਰਹੇ ਹਨ। ਇਹਨਾਂ ਉਪਰਾਲਿਆਂ ਅਧੀਨ ਜ਼ਿਲ੍ਹਾ ਐਸ ਏ ਐਸ ਨਗਰ ਨੂੰ 8000 ਪੈਕੇਟ (750 ਗ੍ਰਾਮ) ਪਰਾਲੀ ਗਾਲਣ ਲਈ ਬਾਇਓ ਡੀਕੰਪੋਜਰ ਦੇ ਟ੍ਰਾਇਲ ਦਿੱਤੇ ਗਏ ਹਨ। ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਇੱਕ ਪੈਕੇਟ (750 ਗ੍ਰਾਮ) ਪੂਸਾ ਡੀਕੰਪੋਜਰ ਪਾਊਡਰ ਨੂੰ 200 ਲੀਟਰ ਪਾਣੀ ਵਿੱਚ ਘੋਲ ਕੇ ਮਿਸ਼ਰਨ ਨੂੰ ਇੱਕ ਏਕੜ ਜਮੀਨ ਤੇ ਸਪਰੇ ਮਸ਼ੀਨ ਦੀ ਸਹਾਇਤਾ ਨਾਲ ਛਿੜਕਾ ਕੀਤਾ ਜਾਵੇ ਅਤੇ ਰੋਟਾਵੇਟਰ ਦੀ ਵਰਤੋਂ ਕਰਕੇ ਝੋਨੇ ਦੀ ਪਰਾਲੀ ਨੂੰ ਮਿੱਟੀ ਵਿੱਚ ਮਿਲਾ ਕੇ ਚੰਗੀ ਤਰ੍ਹਾਂ ਤਿਆਰ ਕਰਨ ਲਈ ਕਿਹਾ। ਉਹਨਾਂ ਨੇ ਜਾਣਕਾਰੀ ਦਿੱਤੀ ਕਿ ਅਜਿਹਾ ਕਰਨ ਦੇ 15-20 ਦਿਨਾਂ ਬਾਅਦ ਅਗਲੀ ਫਸਲ ਬੀਜੀ ਜਾ ਸਕਦੀ ਹੈ। ਮੁੱਖ ਖੇਤੀਬਾੜੀ ਅਫਸਰ ਨੇ ਜਾਣਕਾਰੀ ਦਿੱਤੀ ਕਿ 1 ਮੀ ਟਨ ਪਰਾਲੀ ਭੂਮੀ ਵਿੱਚ ਮਿਲਾਉਣ ਨਾਲ 5.5 ਕਿੱਲੋ ਨਾ...
ਜਿ਼ਲ੍ਹਾ ਚੋਣ ਅਫਸਰ ਨੇ ਜਿਮਨੀ ਚੋਣ  ਗਿੱਦੜਬਾਹਾ ਸਬੰਧੀ ਨੋਡਲ ਅਫਸਰਾਂ ਨਾਲ ਕੀਤੀ ਮੀਟਿੰਗ

ਜਿ਼ਲ੍ਹਾ ਚੋਣ ਅਫਸਰ ਨੇ ਜਿਮਨੀ ਚੋਣ ਗਿੱਦੜਬਾਹਾ ਸਬੰਧੀ ਨੋਡਲ ਅਫਸਰਾਂ ਨਾਲ ਕੀਤੀ ਮੀਟਿੰਗ

National, Politics, Punjab
ਸ੍ਰੀ ਮੁਕਤਸਰ ਸਾਹਿਬ 18 ਅਕਤੂਬਰ ਭਾਰਤੀ ਚੋਣ ਕਮਿਸ਼ਨ ਵਲੋਂ  ਵਿਧਾਨ ਸਭਾ ਚੋਣ ਹਲਕਾ  84-ਗਿੱਦੜਬਾਹਾ ਦੀ ਉਪ ਚੋਣ ਲਈ ਕੀਤੇ ਜਾ ਰਹੇ ਪੁਖਤਾਂ ਪ੍ਰਬੰਧਾਂ ਸਬੰਧੀ ਸ੍ਰੀ ਰਾਜੇਸ਼ ਤ੍ਰਿਪਾਠੀ ਜਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਅੱਜ ਤਾਇਨਾਤ ਕੀਤੇ ਗਏ ਨੋਡਲ ਅਫਸਰਾਂ ਨਾਲ ਮੀਟਿੰਗ ਕੀਤੀ। ਉਹਨਾਂ ਦੱਸਿਆਂ ਕਿ 84-ਗਿੱਦੜਬਾਹਾ ਦੀ ਉਪ ਚੋਣ ਕਰਵਾਉਣ ਲਈ ਵੱਖ-ਵੱਖ ਟੀਮਾਂ ਦਾ ਗਠਨ ਕਰ ਦਿੱਤਾ ਗਿਆ ਹੈ, ਜੋ ਪੂਰੀ ਪਾਰਦਰਸ਼ੀ ਢੰਗ ਨਾਲ ਇਸ ਚੋਣ ਪ੍ਰਕਿਰਿਆਂ ਨੂੰ ਨੇਪਰੇ ਚਾੜਿਆ ਜਾ ਸਕੇ। ਉਹਨਾਂ ਨੋਡਲ ਅਫਸਰਾਂ ਨੂੰ ਹਦਾਇਤ ਕੀਤੀ ਕਿ ਉਹ ਭਾਰਤ ਦੇ ਚੋਣ ਕਮਿਸ਼ਨ ਵਲੋਂ ਜਾਰੀ ਆਦਰਸ਼ ਚੋਣ ਜਾਬਤੇ ਦੀਆਂ ਹਦਾਇਤਾਂ ਨੂੰ ਇੰਨ-ਬਿੰਨ ਪਾਲਣ ਕਰਨ ਅਤੇ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਹਨਾਂ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਵੋਟਰਾਂ ਨੂੰ ਜਾਗਰੂਕ ਕਰਨ ਲਈ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਵੀਪ ਗਤੀਵਿਧੀਆਂ ਤੁਰੰਤ ਸ਼ੁਰੂ ਕੀਤੀਆਂ ਜਾਣਗੀ। ਗਿੱਦੜਬਾਹਾ ਦੀ ਉਪ ਚੋਣ ਲਈ ਪੁਲਿਸ ਪ੍ਰਸ਼ਾਸਨ ਵਲੋਂ ਵੀ ਪੂਰੀ ਮੁਸਤੈਦੀ ਵਰਤੀ ਜਾਵੇਗੀ ਤਾਂ ਜੋ ...
ਸੀ.ਐਮ. ਦੀ ਯੋਗਸ਼ਾਲਾ ਲੋਕਾਂ ਨੂੰ ਸਰੀਰਕ ਤੇ ਮਾਨਸਿਕ ਬਿਮਾਰੀਆਂ ਤੋਂ ਦੇ ਰਹੀ ਛੁਟਕਾਰਾ

ਸੀ.ਐਮ. ਦੀ ਯੋਗਸ਼ਾਲਾ ਲੋਕਾਂ ਨੂੰ ਸਰੀਰਕ ਤੇ ਮਾਨਸਿਕ ਬਿਮਾਰੀਆਂ ਤੋਂ ਦੇ ਰਹੀ ਛੁਟਕਾਰਾ

National, Politics, Punjab
ਫ਼ਿਰੋਜ਼ਪੁਰ, 18 ਅਕਤੂਬਰ 2024: ਸੀਐੱਮ ਦੀ ਯੋਗਸ਼ਾਲਾ ਤਹਿਤ ਰਾਜ ਸਰਕਾਰ ਵੱਲੋਂ ਰਾਜ ਦੇ ਲੋਕਾਂ ਨੂੰ ਆਪਣੀ ਜੀਵਨ ਸ਼ੈਲੀ ’ਚ ਸਿਹਤਮੰਦ ਤਬਦੀਲੀਆਂ ਲਿਆਉਣ ਲਈ ਆਰੰਭਿਆ ਉਪਰਾਲਾ ਆਮ ਲੋਕਾਂ ਲਈ ਸਰੀਰਕ ਅਤੇ ਮਾਨਸਿਕ ਬਿਮਾਰੀਆਂ ਤੋਂ ਯੋਗ ਰਾਹੀਂ ਰਾਹਤ ਪਾਉਣ ’ਚ ਮਦਦਗਾਰ ਹੋ ਰਿਹਾ ਹੈ। ਫ਼ਿਰੋਜ਼ਪੁਰ ਜ਼ਿਲ੍ਹੇ ’ਚ 80 ਥਾਵਾਂ ਤੇ ਲਗਾਈਆਂ ਜਾ ਰਹੀਆਂ ਯੋਗ ਕਲਾਸਾਂ ਵਿੱਚ ਰੋਜ਼ਾਨਾ ਲਗਭਗ 2350 ਲੋਕ ਯੋਗ ਸਿੱਖਣ ਆਉਂਦੇ ਹਨ। ਇਹ ਪ੍ਰਗਟਾਵਾ ਜ਼ਿਲ੍ਹਾ ਯੋਗ ਸੁਪਰਵਾਈਜ਼ਰ ਫ਼ਿਰੋਜ਼ਪੁਰ ਮੈਡਮ ਅਮਨਪ੍ਰੀਤ ਕੌਰ ਨੇ ਕੀਤਾ। ਮੈਡਮ ਅਮਨਪ੍ਰੀਤ ਕੌਰ ਨੇ ਕਿਹਾ ਕਿ ਅੱਜ-ਕਲ੍ਹ ਦੀ ਰੁਝੇਵਿਆਂ ਭਰੀ ਜ਼ਿੰਦਗੀ ’ਚ ਲੋਕ ਵੱਖ-ਵੱਖ ਤਰ੍ਹਾਂ ਦੀਆਂ ਸਰੀਰਕ ਤੇ ਮਾਨਸਿਕ ਬਿਮਾਰੀਆਂ ਤੋਂ ਪੀੜਤ ਹੋਣ ਕਾਰਨ ਯੋਗ ਨੂੰ ਇਨ੍ਹਾਂ ਤੋਂ ਰਾਹਤ ਲਈ ਬਿਹਤਰੀਨ ਉਪਾਅ ਸਮਝਦੇ ਹਨ। ਉਨ੍ਹਾਂ ਦੱਸਿਆ ਕਿ ਪਰਮਜੀਤ ਕੌਰ ਨਾਮ ਦੀ ਔਰਤ ਨੂੰ 18-20 ਸਾਲ ਤੋਂ ਕਮਰ ਦਰਦ ਸੀ, ਜੋ ਕਿ ਹੁਣ ਯੋਗ ਅਭਿਆਸ ਨਾਲ ਠੀਕ ਹੋ ਗਈ ਹੈ। ਸੀ ਐਮ ਦੀ ਯੋਗਸਾਲਾ ਵਿਚ ਯੋਗ ਅਭਿਆਸ ਕਰਨ ਨਾਲ ਹੋਰ ਵੀ ਰੋਗਾਂ ਤੋਂ ਰਾਹਤ ਮਹਿਸੂਸ ਕਰਨ ਲੱਗੀ ਹੈ।ਇਸੇ ਤਰ੍ਹਾਂ ਬਹੁਤ ਸਾਰੇ ਲੋਕ ਜੋ ...
ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

National, Politics, Punjab
ਫ਼ਿਰੋਜ਼ਪੁਰ 18 ਅਕਤੂਬਰ 2024.           ਵਧੀਕ ਜ਼ਿਲ੍ਹਾ ਮੈਜਿਸਟਰੇਟ ਫ਼ਿਰੋਜ਼ਪੁਰ ਡਾ. ਨਿਧੀ ਕੁਮੁਦ ਬੰਬਾਹ ਪੀ.ਸੀ.ਐਸ. ਵੱਲੋਂ ਭਾਰਤੀਯ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163  ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ।             ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਦੇਸ਼ ਦੀ ਸਰਵਉੱਚ ਅਦਾਲਤ ਵੱਲੋਂ ਰਿੱਟ ਪਟੀਸ਼ਨ (ਸਿਵਲ ਨੰ. 36 ਆਫ਼ 2009) ਵਿੱਚ ਪਾਸ ਕੀਤੇ ਹੁਕਮ ਦੀ ਰੋਸ਼ਨੀ ’ਚ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਵਿਚ ਬੋਰਵੈੱਲਾਂ/ਟਿਊਬਵੈੱਲਾਂ ਦੀ ਖੁਦਾਈ/ਮੁਰੰਮਤ ਦੇ ਮੱਦੇਨਜ਼ਰ ਸ਼ਹਿਰੀ ਅਤੇ ਪੇਂਡੂ ਖੇਤਰਾਂ ’ਚ ਕੱਚੀਆਂ ਖੂਹੀਆਂ ਅਤੇ ਟਿਊਬਵੈੱਲ ਪੁੱਟਣ ਕਾਰਨ ਲੋਕਾਂ ਅਤੇ ਬੱਚਿਆਂ ਦੇ ਇਨ੍ਹਾਂ ਬੋਰਵੈਲਾਂ ’ਚ ਡਿੱਗਣ ਦੇ ਖਦਸ਼ੇ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਬਿਨਾਂ ਮਨਜੂਰੀ ਬੋਰਵੈੱਲ ਪੁੱਟਣ ਜਾਂ ਡੂੰਘੇ ਕਰਨ ’ਤੇ ਰੋਕ ਲਗਾਉਂਦਿਆਂ, ਇਸ ਲਈ ਸਮਰੱਥ ਅਧਿਕਾਰੀ ਪਾਸੋਂ ਬਾ-ਸ਼ਰਤ ਪ੍ਰਵਾਨਗੀ ਲਾਜ਼ਮੀ ਕਰ ਦਿੱਤੀ ਹੈ।            ਜਾਰੀ ਹੁਕਮ ਅਨੁਸਾਰ ਜ਼ਮੀਨ ਮਾਲਕ ਵਾਸਤੇ ਬੋਰਵੈੱਲ ਪੁੱਟਣ ਤੋਂ ਪਹਿਲਾਂ ਸਬੰਧਤ ਜ਼ਿਲ੍ਹਾ ਕੁਲੈਕਟਰ, ਬੀ.ਡੀ.ਪੀ.ਓ...
ਭਾਰਤੀ ਚੋਣ ਕਮਿਸ਼ਨ ਵੱਲੋਂ  ‘ਸਰਵੋਤਮ ਵੋਟਰ ਸਿੱਖਿਆ ਅਤੇ ਜਾਗਰੂਕਤਾ ਮੁਹਿੰਮ-2024’ ਲਈ ਮੀਡੀਆ ਐਵਾਰਡਾਂ ਦਾ ਐਲਾਨ

ਭਾਰਤੀ ਚੋਣ ਕਮਿਸ਼ਨ ਵੱਲੋਂ ‘ਸਰਵੋਤਮ ਵੋਟਰ ਸਿੱਖਿਆ ਅਤੇ ਜਾਗਰੂਕਤਾ ਮੁਹਿੰਮ-2024’ ਲਈ ਮੀਡੀਆ ਐਵਾਰਡਾਂ ਦਾ ਐਲਾਨ

National, Politics, Punjab
ਚੰਡੀਗੜ੍ਹ, 18 ਅਕਤੂਬਰ : ਭਾਰਤੀ ਚੋਣ ਕਮਿਸ਼ਨ  ਨੇ 2024 ਦੌਰਾਨ ਵੋਟਰ ਸਿੱਖਿਆ ਅਤੇ ਚੋਣ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਲਈ ਮੀਡੀਆ ਹਾਊਸਾਂ ਦੇ ਸ਼ਾਨਦਾਰ ਯਤਨਾਂ ਨੂੰ ਮਾਨਤਾ ਦੇਣ ਦੇ ਮੱਦੇਨਜ਼ਰ ਵਿਸ਼ੇਸ਼ ਮੀਡੀਆ ਐਵਾਰਡਾਂ ਦਾ ਐਲਾਨ ਕੀਤਾ ਹੈ। ਇਹ ਪੁਰਸਕਾਰ ਉਨ੍ਹਾਂ ਮੁਹਿੰਮਾਂ ਨੂੰ ਸਨਮਾਨ ਵਜੋਂ ਦਿੱਤੇ ਜਾਣਗੇ ਜਿਨ੍ਹਾਂ ਨੇ ਵੋਟਿੰਗ ਪ੍ਰਕਿਰਿਆ, ਚੋਣਾਂ ਸਬੰਧੀ “ਆਈ.ਟੀ. ਐਪਲੀਕੇਸ਼ਨਾਂ ਅਤੇ ਹੋਰ ਮੁੱਖ ਚੋਣ ਵਿਸ਼ਿਆਂ ਬਾਰੇ ਜਾਗਰੂਕਤਾ ਪੈਦਾ ਕਰਕੇ ਵੋਟਰਾਂ ਦੀ ਭਾਗੀਦਾਰੀ ਵਧਾਉਣ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ। ਪੁਰਸਕਾਰ, ਇੱਕ ਪ੍ਰਸ਼ੰਸਾ ਪੱਤਰ ਅਤੇ ਮੋਮੈਂਟੋ ਦੇ ਰੂਪ ਵਿੱਚ ਹੋਣਗੇ, ਜੋ ਕਿ ਰਾਸ਼ਟਰੀ ਵੋਟਰ ਦਿਵਸ, 25 ਜਨਵਰੀ, 2025 ਨੂੰ ਦਿੱਤੇ ਜਾਣਗੇ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਇਹ ਪੁਰਸਕਾਰ ਚਾਰ ਸ਼੍ਰੇਣੀਆਂ, ਪ੍ਰਿੰਟ ਮੀਡੀਆ, ਟੈਲੀਵਿਜ਼ਨ, ਰੇਡੀਓ ਅਤੇ ਔਨਲਾਈਨ/ਸੋਸ਼ਲ ਮੀਡੀਆ ਨੂੰ ਦਿੱਤੇ ਜਾਣਗੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਨ੍ਹਾਂ ਪੁਰਸਕਾਰਾਂ ਦਾ ਮੁਲਾਂਕਣ ਵੋਟਰ ਜਾਗਰੂਕਤਾ ਮੁਹਿੰਮਾਂ ਦੀ ਕੁਆਲਿਟੀ, ਪੇਸ਼ ਕੀਤੀ ਗਈ ਜਾਣਕਾਰੀ ਦੀ ਭਰੋਸੇਯੋਗਤਾ ਅਤੇ ਮੁ...