Wednesday, August 5
Shadow

Author: admin

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

National, Politics, Punjab
ਫ਼ਿਰੋਜ਼ਪੁਰ 18 ਅਕਤੂਬਰ 2024.           ਵਧੀਕ ਜ਼ਿਲ੍ਹਾ ਮੈਜਿਸਟਰੇਟ ਫ਼ਿਰੋਜ਼ਪੁਰ ਡਾ. ਨਿਧੀ ਕੁਮੁਦ ਬੰਬਾਹ ਪੀ.ਸੀ.ਐਸ. ਵੱਲੋਂ ਭਾਰਤੀਯ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163  ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ।             ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਦੇਸ਼ ਦੀ ਸਰਵਉੱਚ ਅਦਾਲਤ ਵੱਲੋਂ ਰਿੱਟ ਪਟੀਸ਼ਨ (ਸਿਵਲ ਨੰ. 36 ਆਫ਼ 2009) ਵਿੱਚ ਪਾਸ ਕੀਤੇ ਹੁਕਮ ਦੀ ਰੋਸ਼ਨੀ ’ਚ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਵਿਚ ਬੋਰਵੈੱਲਾਂ/ਟਿਊਬਵੈੱਲਾਂ ਦੀ ਖੁਦਾਈ/ਮੁਰੰਮਤ ਦੇ ਮੱਦੇਨਜ਼ਰ ਸ਼ਹਿਰੀ ਅਤੇ ਪੇਂਡੂ ਖੇਤਰਾਂ ’ਚ ਕੱਚੀਆਂ ਖੂਹੀਆਂ ਅਤੇ ਟਿਊਬਵੈੱਲ ਪੁੱਟਣ ਕਾਰਨ ਲੋਕਾਂ ਅਤੇ ਬੱਚਿਆਂ ਦੇ ਇਨ੍ਹਾਂ ਬੋਰਵੈਲਾਂ ’ਚ ਡਿੱਗਣ ਦੇ ਖਦਸ਼ੇ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਬਿਨਾਂ ਮਨਜੂਰੀ ਬੋਰਵੈੱਲ ਪੁੱਟਣ ਜਾਂ ਡੂੰਘੇ ਕਰਨ ’ਤੇ ਰੋਕ ਲਗਾਉਂਦਿਆਂ, ਇਸ ਲਈ ਸਮਰੱਥ ਅਧਿਕਾਰੀ ਪਾਸੋਂ ਬਾ-ਸ਼ਰਤ ਪ੍ਰਵਾਨਗੀ ਲਾਜ਼ਮੀ ਕਰ ਦਿੱਤੀ ਹੈ।            ਜਾਰੀ ਹੁਕਮ ਅਨੁਸਾਰ ਜ਼ਮੀਨ ਮਾਲਕ ਵਾਸਤੇ ਬੋਰਵੈੱਲ ਪੁੱਟਣ ਤੋਂ ਪਹਿਲਾਂ ਸਬੰਧਤ ਜ਼ਿਲ੍ਹਾ ਕੁਲੈਕਟਰ, ਬੀ.ਡੀ.ਪੀ.ਓ...
ਭਾਰਤੀ ਚੋਣ ਕਮਿਸ਼ਨ ਵੱਲੋਂ  ‘ਸਰਵੋਤਮ ਵੋਟਰ ਸਿੱਖਿਆ ਅਤੇ ਜਾਗਰੂਕਤਾ ਮੁਹਿੰਮ-2024’ ਲਈ ਮੀਡੀਆ ਐਵਾਰਡਾਂ ਦਾ ਐਲਾਨ

ਭਾਰਤੀ ਚੋਣ ਕਮਿਸ਼ਨ ਵੱਲੋਂ ‘ਸਰਵੋਤਮ ਵੋਟਰ ਸਿੱਖਿਆ ਅਤੇ ਜਾਗਰੂਕਤਾ ਮੁਹਿੰਮ-2024’ ਲਈ ਮੀਡੀਆ ਐਵਾਰਡਾਂ ਦਾ ਐਲਾਨ

National, Politics, Punjab
ਚੰਡੀਗੜ੍ਹ, 18 ਅਕਤੂਬਰ : ਭਾਰਤੀ ਚੋਣ ਕਮਿਸ਼ਨ  ਨੇ 2024 ਦੌਰਾਨ ਵੋਟਰ ਸਿੱਖਿਆ ਅਤੇ ਚੋਣ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਲਈ ਮੀਡੀਆ ਹਾਊਸਾਂ ਦੇ ਸ਼ਾਨਦਾਰ ਯਤਨਾਂ ਨੂੰ ਮਾਨਤਾ ਦੇਣ ਦੇ ਮੱਦੇਨਜ਼ਰ ਵਿਸ਼ੇਸ਼ ਮੀਡੀਆ ਐਵਾਰਡਾਂ ਦਾ ਐਲਾਨ ਕੀਤਾ ਹੈ। ਇਹ ਪੁਰਸਕਾਰ ਉਨ੍ਹਾਂ ਮੁਹਿੰਮਾਂ ਨੂੰ ਸਨਮਾਨ ਵਜੋਂ ਦਿੱਤੇ ਜਾਣਗੇ ਜਿਨ੍ਹਾਂ ਨੇ ਵੋਟਿੰਗ ਪ੍ਰਕਿਰਿਆ, ਚੋਣਾਂ ਸਬੰਧੀ “ਆਈ.ਟੀ. ਐਪਲੀਕੇਸ਼ਨਾਂ ਅਤੇ ਹੋਰ ਮੁੱਖ ਚੋਣ ਵਿਸ਼ਿਆਂ ਬਾਰੇ ਜਾਗਰੂਕਤਾ ਪੈਦਾ ਕਰਕੇ ਵੋਟਰਾਂ ਦੀ ਭਾਗੀਦਾਰੀ ਵਧਾਉਣ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ। ਪੁਰਸਕਾਰ, ਇੱਕ ਪ੍ਰਸ਼ੰਸਾ ਪੱਤਰ ਅਤੇ ਮੋਮੈਂਟੋ ਦੇ ਰੂਪ ਵਿੱਚ ਹੋਣਗੇ, ਜੋ ਕਿ ਰਾਸ਼ਟਰੀ ਵੋਟਰ ਦਿਵਸ, 25 ਜਨਵਰੀ, 2025 ਨੂੰ ਦਿੱਤੇ ਜਾਣਗੇ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਇਹ ਪੁਰਸਕਾਰ ਚਾਰ ਸ਼੍ਰੇਣੀਆਂ, ਪ੍ਰਿੰਟ ਮੀਡੀਆ, ਟੈਲੀਵਿਜ਼ਨ, ਰੇਡੀਓ ਅਤੇ ਔਨਲਾਈਨ/ਸੋਸ਼ਲ ਮੀਡੀਆ ਨੂੰ ਦਿੱਤੇ ਜਾਣਗੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਨ੍ਹਾਂ ਪੁਰਸਕਾਰਾਂ ਦਾ ਮੁਲਾਂਕਣ ਵੋਟਰ ਜਾਗਰੂਕਤਾ ਮੁਹਿੰਮਾਂ ਦੀ ਕੁਆਲਿਟੀ, ਪੇਸ਼ ਕੀਤੀ ਗਈ ਜਾਣਕਾਰੀ ਦੀ ਭਰੋਸੇਯੋਗਤਾ ਅਤੇ ਮੁ...
ਭਗਵੰਤ ਮਾਨ ਸਰਕਾਰ ਨੇ ਹੁਣ ਤੱਕ 500 ਤੋਂ ਵੱਧ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ੀ ਮੁਲਕਾਂ ਅਤੇ ਦੇਸ਼ ਦੀਆਂ ਵੱਕਾਰੀ ਸੰਸਥਾਵਾਂ ਵਿੱਚ ਭੇਜ ਕੇ ਨਵਾਂ ਮੀਲ ਪੱਥਰ ਕਾਇਮ ਕੀਤਾ

ਭਗਵੰਤ ਮਾਨ ਸਰਕਾਰ ਨੇ ਹੁਣ ਤੱਕ 500 ਤੋਂ ਵੱਧ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ੀ ਮੁਲਕਾਂ ਅਤੇ ਦੇਸ਼ ਦੀਆਂ ਵੱਕਾਰੀ ਸੰਸਥਾਵਾਂ ਵਿੱਚ ਭੇਜ ਕੇ ਨਵਾਂ ਮੀਲ ਪੱਥਰ ਕਾਇਮ ਕੀਤਾ

International, National, Politics, Punjab
ਚੰਡੀਗੜ੍ਹ, 18 ਅਕਤੂਬਰ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਸੂਬੇ ਦੇ ਅਧਿਆਪਕਾਂ ਦਾ ਹੁਨਰ ਨਿਖਾਰਨ ਵਾਸਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਦੇ ਤਹਿਤ ਸੂਬਾ ਸਰਕਾਰ ਹੁਣ ਤੱਕ 500 ਤੋਂ ਵੱਧ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ੀ ਮੁਲਕ ਸਿੰਗਾਪੁਰ, ਫਿਨਲੈਂਡ ਅਤੇ ਇੱਥੋਂ ਤੱਕ ਕਿ ਦੇਸ਼ ਦੇ ਅੰਦਰ ਵੱਕਾਰੀ ਸੰਸਥਾ ਆਈ.ਆਈ.ਐਮ. ਲਈ ਭੇਜ ਚੁੱਕੀ ਹੈ। ਅਧਿਆਪਕ ਸਿਖਲਾਈ ਪ੍ਰੋਗਰਾਮ ਦੀ ਮਹੱਤਤਾ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਇਸ ਪ੍ਰੋਗਰਾਮ ਦਾ ਇਕ ਨੁਕਾਤੀ ਉਦੇਸ਼ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਕਾਨਵੈਂਟ ਸਕੂਲਾਂ ਵਿੱਚ ਪੜ੍ਹ ਰਹੇ ਹਾਣੀਆਂ ਨਾਲ ਆਲਮੀ ਪੱਧਰ ਉਤੇ ਮੁਕਾਬਲਾ ਕਰਨ ਦੇ ਸਮਰੱਥ ਬਣਾਉਣਾ ਹੈ।” ਮੁੱਖ ਮੰਤਰੀ ਨੇ ਕਿਹਾ ਕਿ ਅਧਿਆਪਕਾਂ ਅਤੇ ਸਕੂਲ ਮੁਖੀਆਂ ਦੀ ਕਾਬਲੀਅਤ ਅਤੇ ਯੋਗਤਾ ਸਿੱਧੇ ਤੌਰ ’ਤੇ ਵਿਦਿਆਰਥੀਆਂ ਦੇ ਸਿੱਖਣ ਦੇ ਪੱਧਰ ਅਤੇ ਸਕੂਲਾਂ ਦੀ ਕਾਰਗੁਜ਼ਾਰੀ ਨੂੰ ਅਸਰਅੰਦਾਜ਼ ਕਰਦੀ ਹੈ। ਇਸ ਦੇ ਪਿਛੋਕੜ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਸ ਉਮੀ...
ਪੰਜਾਬ ਪੁਲਿਸ ਨੇ ਗੁਰਪ੍ਰੀਤ ਸਿੰਘ ਹਰੀ ਨੌ ਕਤਲ ਕਾਂਡ ਦੀ ਗੁੱਥੀ ਸੁਲਝਾਈ, ਅਰਸ਼ ਡੱਲਾ ਨਿਕਲਿਆ ਮਾਸਟਰਮਾਈਂਡ; ਰੇਕੀ ਮਾਡਿਊਲ ਦੇ ਤਿੰਨ ਵਿਅਕਤੀ ਕਾਬੂ

ਪੰਜਾਬ ਪੁਲਿਸ ਨੇ ਗੁਰਪ੍ਰੀਤ ਸਿੰਘ ਹਰੀ ਨੌ ਕਤਲ ਕਾਂਡ ਦੀ ਗੁੱਥੀ ਸੁਲਝਾਈ, ਅਰਸ਼ ਡੱਲਾ ਨਿਕਲਿਆ ਮਾਸਟਰਮਾਈਂਡ; ਰੇਕੀ ਮਾਡਿਊਲ ਦੇ ਤਿੰਨ ਵਿਅਕਤੀ ਕਾਬੂ

Crime, International, National, Politics, Punjab
ਚੰਡੀਗੜ੍ਹ, 18 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਮਹੱਤਵਪੂਰਨ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਗੁਰਪ੍ਰੀਤ ਸਿੰਘ ਹਰੀ ਨੌ ਉਰਫ਼ ਭੋਡੀ ਦੇ ਕਤਲ ਕਾਂਡ ਦੇ ਮਾਸਟਰਮਾਈਂਡ ਗੈਂਗਸਟਰ ਤੋਂ ਅੱਤਵਾਦੀ ਬਣੇ ਅਰਸ਼ਦੀਪ ਸਿੰਘ ਉਰਫ਼ ਅਰਸ਼ ਡੱਲਾ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਕਤਲ ਕਾਂਡ ਦੀ ਗੁੱਥੀ ਸੁਲਝਾ ਦਿੱਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਡੀਜੀਪੀ ਅੱਜ ਇੱਥੇ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਡਾ. ਸੁਖਚੈਨ ਸਿੰਘ ਗਿੱਲ, ਡੀਆਈਜੀ ਫਰੀਦਕੋਟ ਰੇਂਜ ਅਸ਼ਵਨੀ ਕਪੂਰ ਅਤੇ ਐਸਐਸਪੀ ਫਰੀਦਕੋਟ ਡਾ. ਪ੍ਰਗਿਆ ਜੈਨ ਨਾਲ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬਿਲਾਲ ਅਹਿਮਦ ਉਰਫ਼ ਫੌਜੀ, ਗੁਰਮਰਦੀਪ ਸਿੰਘ ਉਰਫ ਪੋਂਟੂ ਅਤੇ ਅਰਸ਼ਦੀਪ ਸਿੰਘ ਉਰਫ ਝੰਡੂ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ 9 ਅਕਤੂਬਰ 2024 ਨੂੰ ਗੁਰਪ...
ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਲਈ ਅਧਿਆਪਕਾਂ, ਸਕੂਲਾਂ ਤੇ ਵਿਦਿਆਰਥੀਆਂ ਲਈ ਲਾਮਿਸਾਲ ਨਿਵੇਸ਼ ਕਰ ਰਹੇ ਹਾਂ: ਮੁੱਖ ਮੰਤਰੀ

ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਲਈ ਅਧਿਆਪਕਾਂ, ਸਕੂਲਾਂ ਤੇ ਵਿਦਿਆਰਥੀਆਂ ਲਈ ਲਾਮਿਸਾਲ ਨਿਵੇਸ਼ ਕਰ ਰਹੇ ਹਾਂ: ਮੁੱਖ ਮੰਤਰੀ

National, Politics, Punjab
ਨਵੀਂ ਦਿੱਲੀ/ਚੰਡੀਗੜ੍ਹ, 18 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਸਾਡੀ ਸਰਕਾਰ ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਦਿਆਂ ਅਧਿਆਪਕਾਂ, ਵਿਦਿਆਰਥੀਆਂ ਤੇ ਸਕੂਲਾਂ ਵਿੱਚ ਨਿਵੇਸ਼ ਕਰ ਰਹੀ ਹੈ। ਫਿਨਲੈਂਡ ਵਿੱਚ ਸਿਖਲਾਈ ਲਈ ਜਾਣ ਵਾਲੇ ਅਧਿਆਪਕਾਂ ਦੇ ਪਹਿਲੇ ਬੈਚ ਨੂੰ ਰਵਾਨਾ ਕਰਦਿਆਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਦਾ ਦਿਨ ਪੰਜਾਬ ਦੇ ਸਿੱਖਿਆ ਢਾਂਚੇ ਵਿੱਚ ਇਕ ਅਹਿਮ ਮੀਲ ਪੱਥਰ ਹੈ ਕਿਉਂਕਿ ਅੱਜ ਅਸੀਂ ਇੱਥੇ ਆਪਣੇ 72 ਪ੍ਰਾਇਮਰੀ ਅਧਿਆਪਕਾਂ ਨੂੰ ਪੇਸ਼ੇਵਰ ਸਿੱਖਿਆ ਲਈ ਫਿਨਲੈਂਡ ਦੇ ਸਫ਼ਰ ਵਾਸਤੇ ਰਵਾਨਾ ਕਰਨ ਆਏ ਹਾਂ। ਉਨ੍ਹਾਂ ਕਿਹਾ ਕਿ ਇਹ ਮਹਿਜ਼ ਨਵੇਂ ਮੁਲਕ ਦਾ ਸਫ਼ਰ ਹੀ ਨਹੀਂ ਹੈ, ਸਗੋਂ ਪੰਜਾਬ ਵਿੱਚ ਸਿੱਖਿਆ ਦੇ ਭਵਿੱਖੀ ਨਕਸ਼ ਘੜਨ ਦੀ ਦਿਸ਼ਾ ਵਿੱਚ ਨਵੀਆਂ ਅਧਿਆਪਨ ਤਕਨੀਕਾਂ, ਬਿਹਤਰੀਨ ਰਵਾਇਤਾਂ ਅਤੇ ਨਵੇਂ ਤਰੀਕਿਆਂ ਬਾਰੇ ਸਮਝਣ ਦਾ ਮੌਕਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਿੱਖਿਆ ਕਿਸੇ ਵੀ ਸਮਾਜ ਦੀ ਰੀੜ੍ਹ ਦੀ ਹੱਡੀ ਹੁੰਦੀ ਹੈ ਅਤੇ ਪੰਜਾਬ ਵਿੱਚ ਸੂਬਾ ਸਰ...
ਪੇਂਡੂ ਖੇਤਰਾਂ ਵਿੱਚ ਪੀਣ ਵਾਲੇ ਸਾਫ਼ ਪਾਣੀ ਅਤੇ ਸੈਨੀਟੇਸ਼ਨ ਸੇਵਾਵਾਂ ਨੂੰ ਯਕੀਨੀ ਬਣਾਇਆ ਜਾਵੇ: ਹਰਦੀਪ ਸਿੰਘ ਮੁੰਡੀਆਂ

ਪੇਂਡੂ ਖੇਤਰਾਂ ਵਿੱਚ ਪੀਣ ਵਾਲੇ ਸਾਫ਼ ਪਾਣੀ ਅਤੇ ਸੈਨੀਟੇਸ਼ਨ ਸੇਵਾਵਾਂ ਨੂੰ ਯਕੀਨੀ ਬਣਾਇਆ ਜਾਵੇ: ਹਰਦੀਪ ਸਿੰਘ ਮੁੰਡੀਆਂ

National, Politics, Punjab
ਚੰਡੀਗੜ੍ਹ, 18 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਵਿਸ਼ੇਸ਼ ਕਰਕੇ ਪੇਂਡੂ ਖੇਤਰਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਉਪਲਬਧਤਾ ਅਤੇ ਪਹਿਲ ਦੇ ਆਧਾਰ ’ਤੇ ਸੈਨੀਟੇਸ਼ਨ ਸੇਵਾਵਾਂ ਯਕੀਨੀ ਬਣਾਉਣ ਲਈ ਵਚਨਬੱਧ ਹੈ। ਇਸ ਉਦੇਸ਼ ਦੀ ਪ੍ਰਾਪਤੀ ਨੂੰ ਯਕੀਨੀ ਬਣਾਉਣ ’ਤੇ ਪੂਰੀ ਸੁਹਿਰਦਤਾ ਨਾਲ ਧਿਆਨ ਕੇਂਦਰਿਤ ਹੈ। ਅੱਜ ਇੱਥੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਵਿਭਾਗ ਦੀ ਸ਼ੁਰੂਆਤੀ ਮੀਟਿੰਗ ਦੌਰਾਨ ਇਹ ਪ੍ਰਗਟਾਵਾ ਕਰਦਿਆਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸੂਬੇ ਭਰ ਦੇ ਮਾਲ ਦਫ਼ਤਰਾਂ (ਪਟਵਾਰਖਾਨਿਆਂ) ਵਿੱਚ ਵਿਸ਼ੇਸ਼ ਤੌਰ ’ਤੇ ਮਹਿਲਾ ਸਟਾਫ਼ ਅਤੇ ਆਉਣ-ਜਾਣ ਵਾਲਿਆਂ ਲਈ ਪਖਾਨੇ ਮੁਹੱਈਆ ਕਰਵਾਉਣ ’ਤੇ ਜ਼ੋਰ ਦਿੱਤਾ। ਪਾਣੀ ਨੂੰ ਵਡਮੁੱਲਾ ਸਰੋਤ ਦੱਸਦਿਆਂ ਸ ਮੁੰਡੀਆ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਾਣੀ ਦੀ ਬਰਬਾਦੀ ਕਰਨ ਵਾਲਿਆਂ ਨੂੰ ਵਾਟਰ ਐਕਟ ਤਹਿਤ ਜੁਰਮਾਨਾ ਕਰਕੇ ਸਖ਼ਤੀ ਨਾਲ ਨੱਥ ਪਾਈ ਜਾਵੇ ਤਾਂ ਜੋ ਸਾਰੇ ਘਰਾਂ ਨੂੰ ਨਿਰਵਿਘਨ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾ ਸਕੇ। ਇਸ ਤ...
ਸਿੱਖਿਆ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਉਣ ਲਈ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਦੀ ਸ਼ਲਾਘਾ

ਸਿੱਖਿਆ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਉਣ ਲਈ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਦੀ ਸ਼ਲਾਘਾ

National, Politics, Punjab
ਨਵੀਂ ਦਿੱਲੀ/ਚੰਡੀਗੜ੍ਹ, 18 ਅਕਤੂਬਰ: ਸੂਬੇ ਦੇ ਅਧਿਆਪਕਾਂ ਨੂੰ ਵਿਸ਼ਵ ਪੱਧਰੀ ਸਿਖਲਾਈ ਦੇਣ ਲਈ ਵਿਦੇਸ਼ ਭੇਜ ਕੇ ਸੂਬੇ ਦੇ ਸਿੱਖਿਆ ਢਾਂਚੇ ਨੂੰ ਅਪਗ੍ਰੇਡ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਕੋਸ਼ਿਸ਼ਾਂ ਨੂੰ ਸਾਕਾਰਤਮਕ ਹੁੰਗਾਰਾ ਦਿੰਦਿਆਂ ਫਿਨਲੈਂਡ ਜਾ ਰਹੇ ਅਧਿਆਪਕਾਂ ਨੇ ਅੱਜ ਸੂਬੇ ਸਰਕਾਰ ਦੇ ਉਪਰਾਲਿਆਂ ਦੀ ਭਰਵੀਂ ਸ਼ਲਾਘਾ ਕੀਤੀ। ਅੱਜ ਨਵੀਂ ਦਿੱਲੀ ਵਿਖੇ ਪੰਜਾਬ ਭਵਨ ਵਿੱਚ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਗੱਲਬਾਤ ਦੌਰਾਨ ਆਪਣੇ ਤਜਰਬੇ ਸਾਂਝੇ ਕਰਦਿਆਂ ਫਿਰੋਜ਼ਪੁਰ ਤੋਂ ਅਧਿਆਪਕ ਵਿਨੇ ਸ਼ਾਤਨਾ ਨੇ ਕਿਹਾ ਕਿ ਉਹ ਬੀਤੇ 23 ਸਾਲਾਂ ਤੋਂ ਬਤੌਰ ਅਧਿਆਪਕ ਸੇਵਾ ਨਿਭਾਅ ਰਿਹਾ ਹੈ ਅਤੇ ਫਿਨਲੈਂਡ ਜਾਣ ਦਾ ਮੌਕਾ ਮਿਲਣ ਨਾਲ ਉਸ ਨੂੰ ਬਹੁਤ ਖੁਸ਼ੀ ਹੋਈ ਹੈ। ਇਸ ਮੌਕੇ ਪਟਿਆਲਾ ਤੋਂ ਅਧਿਆਪਕ ਗੁਰਪ੍ਰੀਤ ਸਿੰਘ ਨੇ ਇਸ ਮੌਕੇ ਲਈ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਸ ਨੇ ਕਦੇ ਕਲਪਨਾ ਵੀ ਨਹੀਂ ਕੀਤੀ ਸੀ ਕਿ ਅਧਿਆਪਕਾਂ ਨੂੰ ਆਪਣੀ ਮੁਹਾਰਤ ਨਿਖਾਰਨ ਲਈ ਕਦੇ ਅਜਿਹਾ ਮੌਕਾ ਮਿਲੇਗਾ। ਉਨ੍ਹਾਂ ਕਿਹਾ ਕਿ ਜ਼ਿੰਦਗੀ ਵਿੱਚ ਪਹਿਲੀ ਵਾਰ ਉਸ ਨੂੰ ਮੁੱਖ ਮ...
ਵਿਜੀਲੈਂਸ ਵੱਲੋਂ ਦੁਰਘਟਨਾ ਮਾਮਲੇ ‘ਚ ਕਾਰਵਾਈ ਕਰਨ ਬਦਲੇ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਕਾਬੂ

ਵਿਜੀਲੈਂਸ ਵੱਲੋਂ ਦੁਰਘਟਨਾ ਮਾਮਲੇ ‘ਚ ਕਾਰਵਾਈ ਕਰਨ ਬਦਲੇ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਕਾਬੂ

National, Politics, Punjab
ਚੰਡੀਗੜ੍ਹ, 18 ਅਕਤੂਬਰ: ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਸਦਰ ਬਰਨਾਲਾ ਵਿਖੇ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਭੋਲਾ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਏ.ਐਸ.ਆਈ. ਭੋਲਾ ਸਿੰਘ ਨੂੰ ਜਗਤਾਰ ਸਿੰਘ ਵਾਸੀ ਜ਼ਿਲ੍ਹਾ ਬਰਨਾਲਾ ਦੀ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਸਿਟੀ ਬਰਨਾਲਾ ਨਜ਼ਦੀਕ ਪਿੰਡ ਫਰਵਾਹੀ ਵਿਖੇ ਲੱਖਾ ਸਿੰਘ ਦੇ ਟਰੈਕਟਰ-ਟਰਾਲੀ ਨਾਲ ਉਸ ਦੀ ਕਾਰ ਦੀ ਟੱਕਰ ਹੋ ਗਈ ਸੀ। ਇਸ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਲਈ ਉਸ ਨੇ ਥਾਣਾ ਸਦਰ ਬਰਨਾਲਾ ਵਿੱਚ ਪਹੁੰਚ ਕੀਤੀ। ਸ਼ਿਕਾਇਤਕਰਤਾ ਜਗਤਾਰ ਸਿੰਘ ਨੇ ਦੋਸ਼ ਲਾਇਆ ਕਿ ਉਕਤ ਏ.ਐਸ.ਆਈ. ਭੋਲਾ ਸਿੰਘ ਨੇ ਇਸ ਮਾਮਲੇ ਵਿੱਚ ਕਾਰਵਾਈ ਕਰਨ ਬਦਲੇ ਉਸ ਕੋਲੋਂ 10,000 ਰੁਪਏ ਰਿਸ਼ਵਤ ਮੰਗੀ ਸੀ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਪਟਿਆਲਾ...
ਸਮਾਰਟ ਸਿਟੀ ਵੱਲ ਸੁਲਤਾਨਪੁਰ ਲੋਧੀ ਦੀ ਵੱਡੀ ਪੁਲਾਂਘ

ਸਮਾਰਟ ਸਿਟੀ ਵੱਲ ਸੁਲਤਾਨਪੁਰ ਲੋਧੀ ਦੀ ਵੱਡੀ ਪੁਲਾਂਘ

National, Politics, Punjab
ਚੰਡੀਗੜ੍ਹ/ਸੁਲਤਾਨਪੁਰ ਲੋਧੀ , 18 ਅਕਤੂਬਰ ਸੁਲਤਾਨਪੁਰ ਲੋਧੀ ਨੂੰ ਸਮਾਰਟ ਸਿਟੀ ਵਜੋਂ ਵਿਕਸਤ ਕਰਨ ਵੱਲ ਵੱਡੀ ਪੁਲਾਂਘ ਪੁੱਟਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਰਵਜੋਤ ਸਿੰਘ ਵਲੋਂ ਸਮਾਰਟ ਸਿਟੀ ਪ੍ਰਾਜੈਕਟ ਤਹਿਤ 4 ਐਮ.ਐੱਲ.ਡੀ. ਦੀ ਸਮਰੱਥਾ ਵਾਲਾ ਸੀਵਰੇਜ ਟਰੀਟਮੈਂਟ ਪਲਾਂਟ ਸੁਲਤਾਨਪੁਰ ਵਾਸੀਆਂ ਨੂੰ ਸਮਰਪਿਤ ਕੀਤਾ। ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਅਤੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਸਮੇਤ ਪ੍ਰਾਜੈਕਟ ਦਾ ਉਦਘਾਟਨ ਕਰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਕਿਹਾ ਕਿ “ ਬਤੌਰ ਕੈਬਨਿਟ ਮੰਤਰੀ ਉਨ੍ਹਾਂ ਨੂੰ ਪਹਿਲਾ ਸਰਕਾਰੀ ਪ੍ਰਾਜੈਕਟ ਪਵਿੱਤਰ ਨਗਰੀ ਵਿਖੇ ਲੋਕ ਅਰਪਣ ਕਰਨ ਦਾ ਸੁਭਾਗ ਮਿਲਿਆ ਹੈ”। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਨੂੰ ਸੈਰ-ਸਪਾਟਾ ਦੇ ਹੱਬ ਵਜੋਂ ਵਿਕਸਿਤ ਕੀਤਾ ਜਾ ਰਿਹਾ ਹੈ ਕਿਉਂਕਿ ਹਰ ਸਾਲ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਇਥੇ ਵੱਖ-ਵੱਖ ਧਾਰਮਿਕ ਸਥਾਨਾਂ ਵਿਖੇ ਨਤਮਸਤਕ ਹੋਣ ਲਈ ਆਉਂਦੀਆਂ ਹਨ। ਉਨ੍ਹਾਂ ਦੱਸਿਆ ਕਿ ਉਦਘਾਟਨ ਕੀਤੇ ਗਏ ਸੀਵਰੇਜ ਟਰੀਟਮੈਂਟ ਪਲਾਂਟ ’...

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਦਿਹਾਤੀ ਨੇ ਮੌਕੇ ਤੇ ਪਹੁੰਚ ਕੇ ਬੁਝਾਈ ਖੇਤਾਂ ਵਿੱਚ ਅੱਗ

National, Politics, Punjab
ਅੰਮ੍ਰਿਤਸਰ, 17 ਅਕਤੂਬਰ, 2024:                   ਖੇਤਾਂ ਵਿੱਚ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਵਿੱਚ ਅਚਾਨਕ ਹੋਏ ਵਾਧੇ ਨੂੰ ਲੈ ਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਸਾਕਸ਼ੀ ਸਾਹਨੀ ਅਤੇ ਐਸ.ਐਸ.ਪੀ. ਦਿਹਾਤੀ ਸ: ਚਰਨਜੀਤ ਸਿੰਘ ਖੁਦ ਵੱਖ ਵਖ ਪਿੰਡਾਂ ਵਿੱਚ ਪਹੁੰਚੇ ਅਤੇ ਖੇਤਾਂ ਵਿੱਚ ਲੱਗੀ ਅੱਗ ਨੂੰ ਮੌਕੇ ਤੇ ਹੀ ਫਾਇਰ ਬ੍ਰਿਗੇਡ ਨੂੰ ਸੱਦ ਕੇ ਬੁਝਾਇਆ ਗਿਆ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕਰਦਿਆਂ ਕਿਹਾ ਕਿ ਡਿਊਟੀ ਚ ਲਾਪ੍ਰਵਾਹੀ ਕਰਨ ਵਾਲੇ ਨੋਡਲ ਅਫਸਰਾਂ ਅਤੇ ਸਬੰਧਤ ਐਸ ਐਚ ਓ/ਬੀਟ ਅਫਸਰ ਖ਼ਿਲਾਫ਼ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਦੀਆਂ ਹਾਲੀਆ ਹਦਾਇਤਾਂ ਅਨੁਸਾਰ ਅਦਾਲਤ ਚ ਕੇਸ ਦਾਇਰ ਕੀਤੇ ਜਾਣਗੇ।                 ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਦਿਹਾਤੀ ਸਭ ਤੋਂ ਪਹਿਲਾਂ ਪਿੰਡ ਮਹਿਲਾਂਵਾਲ ਵਿਖੇ ਪੁੱਜੇ ਅਤੇ ਖੇਤਾਂ ਵਿੱਚ ਲੱਗੀ ਅੱਗ ਨੂੰ ਬੁਝਾਇਆ ਗਿਆ ਤੇ ਇਸ ਉਪਰੰਤ ਅਦਲੀਵਾਲ, ਜਗਦੇਵ ਕਲਾਂ, ਮੱਲੂ ਨੰਗਰ, ਸਹਿਸਰਾ, ਰਾਜਾਸਾਂਸੀ ਅਤੇ  ਹਰਸ਼ਾਛੀਨਾ, ਵਿੱਖੇ ਪੁਜੇ ਅਤੇ ਖੇਤਾਂ ਵਿੱਚ ਲੱਗੀ ਅੱਗ ਨੂੰ ਦੇਖ ਕੇ ਮੌਕੇ ਤੇ ਹੀ ਫਾਇਰ ਬ੍ਰਿਗੇਡ ਨੂੰ ਸੱਦ ਕੇ ਅੱਗ ਬ...