Wednesday, August 5
Shadow

Author: admin

ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਦੀ ਤਜਵੀਜ਼ ਨੂੰ ਭਾਰਤ ਚੋਣ ਕਮਿਸ਼ਨ ਵੱਲੋਂ ਮਿਲੀ ਪ੍ਰਵਾਨਗੀ – ਜਿਲ੍ਹਾ ਚੋਣ ਅਫਸਰ

ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਦੀ ਤਜਵੀਜ਼ ਨੂੰ ਭਾਰਤ ਚੋਣ ਕਮਿਸ਼ਨ ਵੱਲੋਂ ਮਿਲੀ ਪ੍ਰਵਾਨਗੀ – ਜਿਲ੍ਹਾ ਚੋਣ ਅਫਸਰ

National, Politics, Punjab
ਸ੍ਰੀ ਮੁਕਤਸਰ ਸਾਹਿਬ  17 ਅਕਤੂਬਰ                ਸ੍ਰੀ ਰਾਜੇਸ਼ ਤ੍ਰਿਪਾਠੀ ਜਿਲ੍ਹਾ ਚੋਣ ਅਫਸਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਦੀ ਤਜਵੀਜ਼ ਨੂੰ ਭਾਰਤ ਚੋਣ ਕਮਿਸ਼ਨ ਵੱਲੋਂ ਪ੍ਰਵਾਨਗੀ ਦੇ ਦਿੱਤੀ ਗਈ ਹੈ।  ਪੋਲਿੰਗ ਸਟੇਸ਼ਨਾਂ ਦੀ ਫਾਈਨਲ ਸੂਚੀ ਜਿਲ੍ਹਾ ਚੋਣ ਦਫਤਰ, ਕਮਰਾ ਨੰ.70, ਦੂਜੀ ਮੰਜਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸ੍ਰੀ ਮੁਕਤਸਰ ਸਾਹਿਬ ਅਤੇ ਜ਼ਿਲ੍ਹੇ ਦੇ ਚਾਰੇ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਦੇ ਦਫਤਰਾਂ ਵਿਖੇ ਵੇਖਣ ਲਈ ਉਪਲੱਬਧ ਹੈ। ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਚਾਰ ਵਿਧਾਨ ਸਭਾ ਚੋਣ ਹਲਕੇ ਪੈਂਦੇ ਹਨ। ਵਿਧਾਨ ਸਭਾ ਚੋਣ ਹਲਕਾ, 84-ਗਿੱਦੜਬਾਹਾ ਦੇ ਚੋਣਕਾਰ ਰਜਿਸਟ੍ਰੇਸ਼ਨ ਅਫਸਰ ਉਪ ਮੰਡਲ ਮੈਜਿਸਟਰੇਟ, ਗਿੱਦੜਬਾਹਾ (01637-230295), 85-ਮਲੋਟ ਦੇ ਚੋਣਕਾਰ ਰਜਿਸਟ੍ਰੇਸ਼ਨ ਅਫਸਰ ਉਪ ਮੰਡਲ ਮੈਜਿਸਟਰੇਟ, ਮਲੋਟ (01637-263001) ਅਤੇ 86-ਮੁਕਤਸਰ ਦੇ ਚੋਣਕਾਰ ਰਜਿਸਟ੍ਰੇਸ਼ਨ ਅਫਸਰ ਉਪ ਮੰਡਲ ਮੈਜਿਸਟਰੇਟ, ਸ੍ਰੀ ਮੁਕਤਸਰ ਸਾਹਿਬ (01633-262031) ਅਤੇ ਵਿਧਾਨ ਸਭਾ ਚ...
ਪਿੰਡ ਫੱਤਾ ਮਾਲੋਕਾ ਅਤੇ ਸਰਦੂਲੇਵਾਲਾ ਵਿਖੇ ਦਿੱਤੀ ਆਫ਼ਤ ਪ੍ਰਬੰਧਨ ਸਬੰਧੀ ਸਿਖਲਾਈ

ਪਿੰਡ ਫੱਤਾ ਮਾਲੋਕਾ ਅਤੇ ਸਰਦੂਲੇਵਾਲਾ ਵਿਖੇ ਦਿੱਤੀ ਆਫ਼ਤ ਪ੍ਰਬੰਧਨ ਸਬੰਧੀ ਸਿਖਲਾਈ

National, Politics, Punjab
ਮਾਨਸਾ, 17 ਅਕਤੂਬਰ : ਇੰਸਪੈਕਟਰ ਸ਼੍ਰੀ ਸੰਦੀਪ ਕੁਮਾਰ ਦੀ ਅਗਵਾਈ ਹੇਠ ਬਠਿੰਡਾ ਤੋਂ ਐਨ.ਡੀ.ਆਰ.ਐਫ. ਦੀ ਟੀਮ ਵੱਲੋਂ ਜ਼ਿਲ੍ਹਾ ਮਾਨਸਾ ਵਿਖੇ ਆਫ਼ਤ ਪ੍ਰਬੰਧਨ ਦੀ ਸਿਖਲਾਈ ਦੇਣ ਸਬੰਧੀ ਮੁਹਿੰਮ ਤਹਿਤ ਅੱਜ ਸਰਦੂਲਗੜ੍ਹ ਹਲਕੇ ਦੇ ਪਿੰਡਾਂ ਫੱਤਾ ਮਾਲੋਕਾ ਅਤੇ ਸਰਦੂਲੇਵਾਲਾ ਵਿਖੇ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸਬ ਇੰਸਪੈਕਟਰ ਰਾਜਿੰਦਰ ਸਿੰਘ ਵੀ ਮੌਜੂਦ ਸਨ। ਅੱਜ ਦੇ ਸਿਖਲਾਈ ਸੈਸ਼ਨ ਦੌਰਾਨ ਟੀਮ ਦੇ ਮਾਹਿਰਾਂ ਵੱਲੋਂ ਪਿੰਡ ਵਾਸੀਆਂ ਨੂੰ ਜ਼ਖ਼ਮੀ ਵਿਅਕਤੀ ਦੀ ਮੁੱਢਲੀ ਸਹਾਇਤਾ ਕਿਸ ਤਰ੍ਹਾਂ ਕਰਨੀ ਚਾਹੀਦੀ ਹੈ ਅਤੇ ਤੁਫਾਨ ਅਤੇ ਬਿਜਲੀ ਦੀ ਸਥਿਤੀ ਵਿੱਚ ਕੀ ਕਰਨਾ ਚਾਹੀਦਾ ਹੈ ਅਤੇ ਕੀ ਨਹੀਂ ਕਰਨਾ ਚਾਹੀਦਾ ਸਬੰਧੀ ਨੁਕਤੇ ਸਾਂਝੇ ਕੀਤੇ। ਉਨ੍ਹਾਂ ਡੈਮੋ ਸਹਿਤ ਦਿਖਾਇਆ ਕਿ ਭੁਚਾਲ ਆਉਣ ਦੀ ਸਥਿਤੀ ਵਿੱਚ ਸਾਨੂੰ ਤੁਰੰਤ ਕੀ-ਕੀ ਸਾਵਧਾਨੀਆਂ ਵਰਤਨੀਆਂ ਚਾਹੀਦੀਆਂ ਹਨ। ਇਸ ਤੋਂ ਇਲਾਵਾ ਐਨ.ਡੀ.ਆਰ.ਐਫ. ਦੀ ਟੀਮ ਵੱਲੋਂ ਪਿੰਡ ਵਾਸੀਆਂ ਨੂੰ ਕੁਦਰਤੀ ਜਾਂ ਹੋਰ ਆਫ਼ਤਾਂ ਤੋਂ ਬਚਣ ਦੇ ਉਪਾਅ ਦੱਸੇ ਗਏ। ਉਨ੍ਹਾਂ ਦੱਸਿਆ ਕਿ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਸਾਹਮਣੇ ਆ ਜਾਵੇ ਜੇਕਰ ਅਸੀਂ ਬਿਨ੍ਹਾਂ ਡਰੇ ...
ਮੁੱਖ ਮੰਤਰੀ ਨੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਸਥਲ (ਰਾਮ ਤੀਰਥ), ਅੰਮ੍ਰਿਤਸਰ ਵਿਖੇ ਭਗਵਾਨ ਵਾਲਮੀਕਿ ਜੀ ਪੈਨੋਰਮਾ ਕੀਤਾ ਲੋਕਾਈ ਨੂੰ ਸਮਰਪਿਤ

ਮੁੱਖ ਮੰਤਰੀ ਨੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਸਥਲ (ਰਾਮ ਤੀਰਥ), ਅੰਮ੍ਰਿਤਸਰ ਵਿਖੇ ਭਗਵਾਨ ਵਾਲਮੀਕਿ ਜੀ ਪੈਨੋਰਮਾ ਕੀਤਾ ਲੋਕਾਈ ਨੂੰ ਸਮਰਪਿਤ

National, Politics, Punjab
ਅੰਮ੍ਰਿਤਸਰ, 17 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਭਗਵਾਨ ਸ੍ਰੀ ਵਾਲਮੀਕਿ ਤੀਰਥ ਸਥਲ (ਰਾਮ ਤੀਰਥ) ਵਿਖੇ ਸਥਿਤ ਅਤਿ ਆਧੁਨਿਕ ਭਗਵਾਨ ਵਾਲਮੀਕਿ ਜੀ ਪੈਨੋਰਮਾ ਲੋਕਾਈ ਨੂੰ ਸਮਰਪਿਤ ਕੀਤਾ। ਇਹ ਪ੍ਰੋਜੈਕਟ ਲੋਕਾਈ ਨੂੰ ਸਮਰਪਿਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਸ਼ਵ ਦਾ ਪਹਿਲਾ ਮਹਾਂਕਾਵਿ ਰਾਮਾਇਣ ਆਦਿ ਕਵੀ ਭਗਵਾਨ ਵਾਲਮੀਕਿ ਜੀ ਵੱਲੋਂ ਲਿਖਿਆ ਗਿਆ ਸੀ, ਜਿਨ੍ਹਾਂ ਆਪਣੀ ਸਿਆਣਪ ਅਤੇ ਫ਼ਲਸਫ਼ੇ ਨਾਲ ਦੁਨੀਆ ਨੂੰ ਰੌਸ਼ਨ ਕੀਤਾ। ਉਨ੍ਹਾਂ ਕਿਹਾ ਕਿ ਆਪਣੀ ਕਿਸਮ ਦੇ ਇਸ ਪਹਿਲੇ ਪੈਨੋਰਮਾ ਵਿੱਚ ਤਕਨਾਲੋਜੀ ਦਾ ਜਾਦੂ ਡੂੰਘੇ ਬਿਰਤਾਂਤ ਨਾਲ ਮੇਲ ਖਾਂਦਾ ਹੈ, ਜਿਸ ਨਾਲ ਸੈਲਾਨੀਆਂ ਲਈ ਇਲਾਹੀ ਮਾਹੌਲ ਪੈਦਾ ਹੁੰਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪੈਨੋਰਮਾ ਸ਼ਾਨ, ਸੁਹਜ ਅਤੇ ਆਰਕੀਟੈਕਚਰ ਦਾ ਸੰਪੂਰਨ ਸੁਮੇਲ ਹੈ ਅਤੇ ਇਹ ਸੂਬਾ ਸਰਕਾਰ ਵੱਲੋਂ ਭਗਵਾਨ ਸ੍ਰੀ ਵਾਲਮੀਕਿ ਜੀ ਨੂੰ ਨਿਮਰ ਸ਼ਰਧਾਂਜਲੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੈਨੋਰਮਾ ਕੰਪਲੈਕਸ 9 ਏਕੜ ਰਕਬੇ ਵਿੱਚ ਬਣਾਇਆ ਗਿਆ ਹੈ ਅਤੇ ਇਸ ਦੀ ਉਸਾਰੀ 32.78 ਕਰੋੜ ਰੁਪਏ ਦੀ ਲਾਗਤ ਨਾਲ ਕੀਤੀ ਗਈ ਹੈ। ਉਨ...
ਪਿੰਡਾਂ ‘ਚ ਜਾ ਕੇ ਕਿਸਾਨਾਂ ਨੂੰ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਬਾਰੇ ਕੀਤਾ ਜਾਵੇ ਜਾਗਰੂਕ: ਡਿਪਟੀ ਕਮਿਸ਼ਨਰ

ਪਿੰਡਾਂ ‘ਚ ਜਾ ਕੇ ਕਿਸਾਨਾਂ ਨੂੰ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਬਾਰੇ ਕੀਤਾ ਜਾਵੇ ਜਾਗਰੂਕ: ਡਿਪਟੀ ਕਮਿਸ਼ਨਰ

National, Politics, Punjab
ਬਠਿੰਡਾ, 17 : ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਦੇ ਮੱਦੇਨਜ਼ਰ ਸਿਵਲ ਤੇ ਪੁਲਿਸ ਪ੍ਰਸ਼ਾਸਨ ਤੋਂ ਇਲਾਵਾ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨਾਂ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਵੀ ਦਿੱਤੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਦੀ ਸਾਂਭ-ਸੰਭਾਲ ਬਾਰੇ ਜਾਗਰੂਕ ਕਰਨਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਉਹਨਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਆਪਣੀ ਡਿਊਟੀ ਪ੍ਰਤੀ ਕੁਤਾਹੀ ਵਰਤਨ ਵਾਲੇ ਅਧਿਕਾਰੀ ਤੇ ਕਰਮਚਾਰੀ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਖੇਤੀਬਾੜੀ ਅਧਿਕਾਰੀਆਂ ਨੂੰ ਸਖਤ ਆਦੇਸ਼ ਦਿੰਦਿਆਂ ਕਿਹਾ ਕਿ ਕਿਸਾਨਾਂ ਨੂੰ ਉਨਤ ਕਿਸਾਨ ਐਪ ਉਨ੍ਹਾਂ ਦੇ ਮੋਬਾਇਲਾਂ ਉਪਰ ਡਾਊਨਲੋਡ ਕਰਵਾਕੇ ਇਸ ਬਾਰੇ ਉਨ੍ਹਾਂ ਨੂੰ ਵੱਧ ਤੋਂ ਵੱਧ ਜਾਣੂੰ ਕਰਵਾਇਆ ਜਾਵੇ ਤਾਂ ਜੋ ਕਿਸਾਨ ਇਸ ਐਪ ਰਾਹੀਂ ਪਰਾਲੀ ਪ੍ਰਬੰਧਨ ਲਈ ਵਰਤੀ ਜਾਣ ਵਾਲੀ ਮਸ਼ੀਨਰੀ ਬਾਰੇ ਵੱਧ ਤੋਂ ਵੱਧ ਜਾਣਕਾਰੀ ਹਾਸਲ ਕਰਦਿਆਂ ਇਸ ਮਸ਼ੀਨਰੀ ਦੀ ਬੁਕਿੰਗ ਕਰਵਾ ਸਕਣ। ਡਿ...
ਲਾਲਜੀਤ ਸਿੰਘ ਭੁੱਲਰ ਵੱਲੋਂ ਸੂਬੇ ਦੀਆਂ ਜੇਲਾਂ ਨੂੰ ਹੋਰ ਸੁਰੱਖਿਅਤ ਬਣਾਉਣ ਲਈ ਏ.ਆਈ. ਆਧਾਰਤ ਅਤੇ ਅਤਿ-ਆਧੁਨਿਕ ਤਕਨਾਲੌਜੀ ਅਪਨਾਉਣ ‘ਤੇ ਜ਼ੋਰ

ਲਾਲਜੀਤ ਸਿੰਘ ਭੁੱਲਰ ਵੱਲੋਂ ਸੂਬੇ ਦੀਆਂ ਜੇਲਾਂ ਨੂੰ ਹੋਰ ਸੁਰੱਖਿਅਤ ਬਣਾਉਣ ਲਈ ਏ.ਆਈ. ਆਧਾਰਤ ਅਤੇ ਅਤਿ-ਆਧੁਨਿਕ ਤਕਨਾਲੌਜੀ ਅਪਨਾਉਣ ‘ਤੇ ਜ਼ੋਰ

National, Politics, Punjab
ਚੰਡੀਗੜ੍ਹ, 17 ਅਕਤੂਬਰ ਪੰਜਾਬ ਦੇ ਜੇਲਾਂ ਬਾਰੇ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਸੂਬੇ ਦੀਆਂ ਜੇਲਾਂ ਨੂੰ ਹੋਰ ਸੁਰੱਖਿਅਤ ਬਣਾਉਣ ਲਈ ਆਰਟੀਫਿਸ਼ਲ ਇੰਟੈਲੀਜੈਂਸ (ਏ.ਆਈ) ਆਧਾਰਤ ਅਤੇ ਅਤਿ-ਆਧੁਨਿਕ ਤਕਨਾਲੌਜੀ ਅਪਨਾਉਣ 'ਤੇ ਜ਼ੋਰ ਦਿੱਤਾ ਹੈ। ਇਥੇ ਜੇਲ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਸੂਬੇ ਦੀਆਂ ਸਮੂਹ ਜੇਲਾਂ ਦੇ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਜੇਲਾਂ ਨੂੰ ਪੂਰੀ ਤਰ੍ਹਾਂ ਅਪਰਾਧ-ਮੁਕਤ ਕਰਨ ਅਤੇ ਮੋਬਾਈਲ ਆਦਿ ਉਪਕਰਣਾਂ ਦੀ ਮੁਕੰਮਲ ਰੋਕਥਾਮ ਲਈ ਨਵੀਨਤਮ ਤਕਨਾਲੌਜੀ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜੇਲਾਂ ਵਿੱਚ ਐਡਵਾਂਸਡ ਸਰਵੀਲੈਂਸ ਉਪਕਰਣ ਲਗਾਉਣ ਲਈ ਕਾਰਵਾਈ ਤੁਰੰਤ ਅਮਲ ਵਿੱਚ ਲਿਆਂਦੀ ਜਾਵੇ। ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਉਹ ਜੇਲ ਵਿਭਾਗ ਲਈ ਲੋੜੀਂਦੇ ਫ਼ੰਡਾਂ ਵਾਸਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨਾਲ ਛੇਤੀ ਮੁਲਾਕਾਤ ਕਰਨਗੇ ਅਤੇ ਜੇਲਾਂ ਦੇ ਆਧੁਨਿਕੀਕਰਨ ਅਤੇ ਉਥੇ ਮੁਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਫ਼ੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਜੇਲਾਂ ਵਿੱਚ ਕੈਦੀਆਂ ਦੀ ਵੱਧ ਤਾਦਾਦ ਦ...
ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ ‘ਤੇ ਚੱਲ ਕੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਕਰਾਂਗੇ: ਮੁੱਖ ਮੰਤਰੀ

ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ ‘ਤੇ ਚੱਲ ਕੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਕਰਾਂਗੇ: ਮੁੱਖ ਮੰਤਰੀ

National, Politics, Punjab
ਅੰਮ੍ਰਿਤਸਰ, 17 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਸੂਬਾ ਸਰਕਾਰ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ ਅਤੇ ਉੱਚ ਆਦਰਸ਼ਾਂ 'ਤੇ ਚੱਲ ਰਹੀ ਹੈ ਤਾਂ ਜੋ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਭਗਵਾਨ ਸ੍ਰੀ ਵਾਲਮੀਕਿ ਤੀਰਥ ਸਥਲ (ਰਾਮ ਤੀਰਥ) ਅੰਮ੍ਰਿਤਸਰ ਵਿਖੇ ਨਤਮਸਤਕ ਹੋਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਦੁਹਰਾਇਆ ਕਿ ਭਗਵਾਨ ਵਾਲਮੀਕਿ ਜੀ ਸੰਸਕ੍ਰਿਤ ਭਾਸ਼ਾ ਦੇ “ਪਿਤਾਮਾ” ਅਤੇ ਵਿਸ਼ਵ ਦੇ ਪਹਿਲੇ ਕਵੀ ਜਾਂ ਆਦਿ ਕਵੀ ਸਨ, ਜਿਨ੍ਹਾਂ ਨੇ ਆਪਣੀ ਅਮਰ ਅਤੇ ਮਹਾਨ ਰਚਨਾ "ਰਾਮਾਇਣ" ਰਾਹੀਂ ਬੁਰਾਈ ਉੱਤੇ ਚੰਗਿਆਈ ਦੀ ਜਿੱਤ ਦਾ ਸੰਦੇਸ਼ ਦਿੱਤਾ। ਭਗਵੰਤ ਸਿੰਘ ਮਾਨ ਨੇ ਇਹ ਵੀ ਕਿਹਾ ਕਿ ਇਹ ਮਹਾਨ ਮਹਾਂਕਾਵਿ ਸਦੀਆਂ ਤੋਂ ਲੋਕਾਂ ਨੂੰ ਜੀਵਨ ਜਾਚ ਸਿਖਾਉਂਦਾ ਆਇਆ ਹੈ ਅਤੇ ਲੋਕਾਂ ਲਈ ਨੈਤਿਕ ਜੀਵਨ ਜਾਚ ਦਾ ਚਾਨਣ ਮੁਨਾਰਾ ਰਿਹਾ ਹੈ, ਜੋ ਕਿ ਅਜੋਕੇ ਪਦਾਰਥਵਾਦੀ ਯੁੱਗ ਵਿੱਚ ਕਿਤੇ ਜ਼ਿਆਦਾ ਪ੍ਰਸੰਗਿਕ ਹੈ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਨੇ ਆਦਰਸ਼ ਰਾਜ ਜਾਂ ਸਮਾਜ ਦੀ ਸਿਰਜਣਾ ਲਈ ਆਦਰਸ਼ ਮਨੁੱਖ, ਆਦਰਸ਼ ਸ਼...
ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਹੋਇਆ ਸਖ਼ਤ

ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਹੋਇਆ ਸਖ਼ਤ

National, Politics, Punjab
ਮੋਗਾ 17 ਅਕਤੂਬਰ: ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਹਵਾ (ਰੋਕਥਾਮ ਅਤੇ ਕੰਟਰੋਲ ਆਫ ਪ੍ਰਦੂਸ਼ਣ) ਐਕਟ, 1981 ਦੀ ਧਾਰਾ 19 (5) ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹੇ ਵਿੱਚ ਫਸਲਾਂ ਦੀ ਨਾੜ/ਰਹਿੰਦ-ਖੂੰਹਦ ਨੂੰ ਅੱਗ ਲਗਾਏ ਜਾਣ ਦੀ ਮਨਾਹੀ ਕੀਤੀ ਗਈ ਹੈ ਅਤੇ  ਨੈਸ਼ਨਲ ਗਰੀਨ ਟ੍ਰਿਬਿਊਨਲ ਨਵੀਂ ਦਿੱਲੀ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਨ ਹਿੱਤ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਅਤੇ ਪੰਜਾਬ ਸਰਕਾਰ ਪਾਸੋਂ ਪ੍ਰਾਪਤ ਹੋਈਆਂ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ ਫਸਲਾਂ ਦੀ ਨਾੜ/ਰਹਿੰਦ-ਖੂੰਹਦ ਨੂੰ ਅੱਗ ਲਗਾਏ ਜਾਣ ਤੋਂ ਰੋਕਣ ਅਤੇ ਇਸਨੂੰ ਅੱਗ ਲਗਾਏ ਜਾਣ  ਦੀ ਸੂਰਤ ਵਿੱਚ ਕਾਰਵਾਈ ਕਰਨ ਲਈ ਨੋਡਲ ਅਫਸਰ ਅਤੇ ਕਲਸਟਰ ਅਫਸਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਤਾਂ ਕਿ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।  334 ਨੋਡਲ ਅਫਸਰ 22 ਕਲੱਸਟਰ ਅਫਸਰਾਂ ਦੀਆਂ ਟੀਮਾਂ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਉਪਰ ਬਾਜ ਅੱਖ ਰੱਖ ਰਹੀਆਂ ਹਨ। ਜਾਣਕਾਰੀ ਦਿੰਦਿਆਂ ਐਸ ਡੀ ਐਮ ਮੋਗਾ ਸ੍ਰ ਸਾਰੰਗਪ੍ਰੀਤ ਸਿੰਘ ਔਜਲਾ ਨੇ ਦੱਸਿਆ ਕਿ ਸਬ ਡਵੀਜਨ ਮੋਗਾ ਵਿੱਚ ਪੈਂਦੇ ਪਿੰਡ ਬੁੱਟਰ ਪੱਤੀ ਭੁੱਲਰ ਵਿ...
ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਬੰਪਰ ਆਮਦ ਸ਼ੁਰੂ – ਹਰਚੰਦ ਸਿੰਘ ਬਰਸਟ

ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਬੰਪਰ ਆਮਦ ਸ਼ੁਰੂ – ਹਰਚੰਦ ਸਿੰਘ ਬਰਸਟ

National, Politics, Punjab
ਮੋਹਾਲੀ / ਚੰਡੀਗੜ੍ਹ, 17 ਅਕਤੂਬਰ, 2024 (                                                       ) ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਅੱਜ ਪੂਰੇ ਪੰਜਾਬ ਦੇ ਵਿੱਚ ਝੋਨੇ ਦੀ ਬੰਪਰ ਫਸਲ ਮੰਡੀਆਂ ਵਿੱਚ ਆਉਣੀ ਸ਼ੁਰੂ ਹੋ ਗਈ ਹੈ। ਭਾਵੇਂ ਇਸ ਵਾਰ ਪਿਛਲੇ ਸੀਜਨ ਨਾਲੋਂ ਫਸਲ 10-12 ਦਿਨ ਲੇਟ ਹੈ, ਪਰ ਹੁਣ ਮੰਡੀਆਂ ਵਿੱਚ ਭਾਰੀ ਮਾਤਰਾ ਵਿੱਚ ਫਸਲ ਆ ਰਹੀ ਹੈ। ਉਨ੍ਹਾਂ ਸਾਰੇ ਆੜ੍ਹਤੀਆਂ, ਮੰਡੀਆਂ ਨਾਲ ਸਬੰਧਿਤ ਏਜੰਸੀਆਂ ਖਾਸ ਤੌਰ ਤੇ ਐਫ.ਸੀ.ਆਈ., ਪਨਗਰੇਨ, ਪਨਸਪ ਸਮੇਤ ਸਾਰੀਆਂ ਨੂੰ ਅਪੀਲ ਕੀਤੀ ਹੈ ਕਿ ਕਿਸਾਨਾਂ ਨੇ ਪਿਛਲੇ ਪੰਜ ਮਹੀਨੇ ਤੋਂ ਬਹੁਤ ਮਿਹਨਤ ਕਰਕੇ ਆਪਣੀ ਫਸਲ ਨੂੰ ਪੁੱਤਾ ਵਾਂਗ ਪਾਲਿਆ ਅਤੇ ਇਸਦੀ ਖਰੀਦ ਵਿੱਚ ਕਿਸੇ ਵੀ ਕਿਸਾਨ ਨੂੰ ਕੋਈ ਸਮੱਸਿਆ ਨਾ ਆਵੇ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨਾਲ ਕੀਤੇ ਵਿਤਕਰੇ ਦੀ ਵਜ੍ਹਾਂ ਕਾਰਨ ਹੀ ਅੱਜ ਪੰਜਾਬ ਦੇ ਸੈਲਰਾਂ ਵਿੱਚ ਤਕਰੀਬਨ 20 ਹਜਾਰ ਮੀਟ੍ਰਿਕ ਟਨ ਚੌਲ ਸਟੋਰ ਦੇ ਵਿੱਚ ਪਿਆ ਹੈ। ਇਸੇ ਤਰ੍ਹਾਂ ਪੰਜਾਬ ਦੇ ਗੁਦਾਮਾ...
ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅਧਿਕਾਰੀਆਂ ਨੂੰ ਕਿਹਾ! ਨਿਮਰਤਾ, ਇਮਾਨਦਾਰੀ ਤੇ ਪਾਰਦਰਸ਼ਤਾ ਹਰ ਹੀਲੇ ਕਾਇਮ ਰੱਖੀ ਜਾਵੇ

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅਧਿਕਾਰੀਆਂ ਨੂੰ ਕਿਹਾ! ਨਿਮਰਤਾ, ਇਮਾਨਦਾਰੀ ਤੇ ਪਾਰਦਰਸ਼ਤਾ ਹਰ ਹੀਲੇ ਕਾਇਮ ਰੱਖੀ ਜਾਵੇ

National, Politics, Punjab
ਲੁਧਿਆਣਾ, 16 ਅਕਤੂਬਰ (000) - ਕੈਬਨਿਟ ਮੰਤਰੀ ਬਣਨ ਤੋਂ ਬਾਅਦ ਲੁਧਿਆਣਾ ਵਿਖੇ ਆਪਣੀ ਪਹਿਲੀ ਅਧਿਕਾਰਤ ਮੀਟਿੰਗ ਦੌਰਾਨ ਪੰਜਾਬ ਦੇ ਮਾਲ ਤੇ ਮੁੜ ਵਸੇਬਾ, ਆਫ਼ਤ ਪ੍ਰਬੰਧਨ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅਧਿਕਾਰੀਆਂ/ਕਰਮਚਾਰੀਆਂ ਵਿੱਚ ਨਿਮਰਤਾ, ਸਬਰ, ਧਾਰਮਿਕਤਾ ਅਤੇ ਪਾਰਦਰਸ਼ਤਾ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਪਾਰਦਰਸ਼ੀ ਅਤੇ ਨਿਮਰਤਾ ਨਾਲ ਆਮ ਲੋਕਾਂ ਦੇ ਮਸਲੇ ਅਤੇ ਸ਼ਿਕਾਇਤਾਂ ਸੁਣੀਆਂ ਜਾਣ। ਕੈਬਨਿਟ ਮੰਤਰੀ ਮੁੰਡੀਆਂ ਨੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਲੋਕਾਂ ਨੂੰ 'ਆਪ' ਸਰਕਾਰ ਤੋਂ ਬਹੁਤ ਉਮੀਦਾਂ ਹਨ ਅਤੇ ਸਾਰਿਆਂ ਨੂੰ ਪੂਰਾ ਕਰਨ ਦੀ ਲੋੜ ਹੈ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਅਤੇ ਟੀਮ ਭਾਵਨਾ ਨਾਲ ਕੰਮ ਕਰਨ। ਉਨ੍ਹਾਂ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਲਈ ਆਪਣੀ ਸਮਰੱਥਾ ਅਨੁਸਾਰ ਨਿਰਸਵਾਰਥ ਸੇਵਾਵਾਂ ਪ੍ਰਦਾਨ ਕਰਨ ਲਈ ਕਿਹਾ। ਉਨ੍...
ਵਿਧਾਇਕ ਡਾ: ਅਜੈ ਗੁਪਤਾ ਨੇ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਜਿੱਤਣ ਵਾਲੇ ਤਿੰਨਾਂ ਪੰਚਾਇਤਾਂ ਦੇ ਸਰਪੰਚਾਂ ਅਤੇ ਪੰਚਾਂ ਨੂੰ ਕੀਤਾ ਸਨਮਾਨਿਤ

ਵਿਧਾਇਕ ਡਾ: ਅਜੈ ਗੁਪਤਾ ਨੇ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਜਿੱਤਣ ਵਾਲੇ ਤਿੰਨਾਂ ਪੰਚਾਇਤਾਂ ਦੇ ਸਰਪੰਚਾਂ ਅਤੇ ਪੰਚਾਂ ਨੂੰ ਕੀਤਾ ਸਨਮਾਨਿਤ

National, Politics, Punjab
 ਅੰਮ੍ਰਿਤਸਰ, 16 ਅਕਤੂਬਰ 2024: ਕੇਂਦਰੀ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਵਿੱਚ ਪੈਂਦੀਆਂ ਤਿੰਨ ਪੰਚਾਇਤਾਂ ਵਿੱਚੋਂ ਜੇਤੂ ਰਹੇ ਆਮ ਆਦਮੀ ਪਾਰਟੀ ਦੇ ਹਮਾਇਤੀ ਸਰਪੰਚਾਂ ਅਤੇ ਪੰਚਾਂ ਨੂੰ ਵਿਧਾਇਕ ਡਾ: ਅਜੇ ਗੁਪਤਾ ਨੇ ਸਨਮਾਨਿਤ ਕੀਤਾ।  ਵਿਧਾਇਕ ਡਾ: ਗੁਪਤਾ ਨੇ ਸਾਰਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਹੁਣ ਲੋਕਾਂ ਦੀ ਸੇਵਾ ਵਿਚ ਜੁੱਟ ਜਾਣ।  ਉਨ੍ਹਾਂ ਕਿਹਾ ਕਿ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਪੈਂਦੀਆਂ ਤਿੰਨ ਪੰਚਾਇਤਾਂ ਮੂਲੇਚੱਕਾ, ਪਿੰਡ ਥਾਂਦੇ ਅਤੇ ਕੀਰਤਨ ਗੜ੍ਹ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਫਤਵਾ ਦੇ ਦਿੱਤਾ ਹੈ।  ਉਨ੍ਹਾਂ ਕਿਹਾ ਕਿ ਉਹ ਪਹਿਲਾਂ ਹੀ ਇਨ੍ਹਾਂ ਤਿੰਨਾਂ ਪੰਚਾਇਤਾਂ ਦੇ ਖੇਤਰਾਂ ਵਿੱਚ ਵਿਕਾਸ ਕਾਰਜ ਕਰਵਾ ਰਹੇ ਹਨ।  ਉਨ੍ਹਾਂ ਕਿਹਾ ਕਿ ਹੁਣ ਉਨ੍ਹਾਂ ਨੂੰ ਇਨ੍ਹਾਂ ਪੰਚਾਇਤਾਂ ਵਿੱਚੋਂ ਚੁਣੇ ਗਏ ਸਰਪੰਚ ਅਤੇ ਪੰਚਾਂ ਦੀ ਟੀਮ ਮਿਲ ਗਈ ਹੈ।  ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ ਇਨ੍ਹਾਂ ਪੰਚਾਇਤਾਂ ਵਿੱਚ ਪੈਂਦੇ ਸਕੂਲਾਂ ਅਤੇ ਡਿਸਪੈਂਸਰੀਆਂ ਨੂੰ ਅਪਗ੍ਰੇਡ ਕੀਤਾ ਜਾਵੇਗਾ।  ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਹ ਖੁਦ ਲੋਕਾਂ ਦੀ ਸੇਵਾ ਵਿੱਚ ...