Wednesday, August 5
Shadow

Author: admin

ਲੋੜਵੰਦਾਂ ਦੀ ਮਦਦ ਕਰਨਾ ਸਭ ਤੋਂ ਵੱਡਾ ਪੁੰਨ – ਵਿਧਾਇਕਾ ਜੀਵਨਜੋਤ ਕੌਰ

ਲੋੜਵੰਦਾਂ ਦੀ ਮਦਦ ਕਰਨਾ ਸਭ ਤੋਂ ਵੱਡਾ ਪੁੰਨ – ਵਿਧਾਇਕਾ ਜੀਵਨਜੋਤ ਕੌਰ

National, Politics, Punjab
ਅੰਮ੍ਰਿਤਸਰ, 16 ਅਕਤੂਬਰ 2024- ਜ਼ਿਲ੍ਹਾ ਪ੍ਰਸ਼ਾਸਨ, ਅੰਮ੍ਰਿਤਸਰ ਵੱਲੋਂ 18 ਅਕਤੂਬਰ ਤੱਕ  ਚੱਲਣ ਵਾਲੇ ਦਾਨ ਉਤਸਵ ਦੌਰਾਨ ਵੱਡੀ ਗਿਣਤੀ ਵਿੱਚ ਸ਼ਹਿਰਵਾਸੀਆਂ, ਸਕੂਲੀ ਬੱਚਿਆਂ ਆਪਣੇ ਘਰਾਂ ਵਿੱਚ ਪਏ ਹੋਏ ਅਣਵਰਤੋਂ ਸਾਮਾਨ ਨੂੰ ਲੋੜਵੰਦਾਂ ਲਈ ਦਾਨ ਕਰਨ ਲਈ ਅੱਗੇ ਆ ਰਹੇ ਹਨ। ਅੱਜ ਵਿਧਾਇਕਾ ਸ੍ਰੀਮਤੀ ਜੀਵਨ ਜੋਤ ਕੌਰ ਵਿਸ਼ੇਸ਼ ਤੌਰ ਤੇ ਦਾਨ ਉਤਸਵ ਮੌਕੇ ਰਣਜੀਤ ਐਵੀਨਿਊ ਕਮਿਊਨਿਟੀ ਕੇਂਦਰ ਵਿਖੇ ਪੁੱਜੇ। ਉਨਾਂ ਕਿਹਾ ਕਿ ਜਿਲ੍ਹਾ ਪ੍ਰਸ਼ਾਸ਼ਨ ਦਾ ਇਹ ਉਪਰਾਲਾ ਬਹੁਤ ਸ਼ਲਾਘਾਯੋਗ ਹੈ ਕਿ ਉਹ ਸ਼ਹਿਰ ਦੀਆਂ ਵੱਖ-ਵੱਖ ਗੈਰ ਸਰਕਾਰੀ ਸੰਗਠਨਾਂ ਨਾਲ ਮਿਲ ਕੇ ਲੋੜਵੰਦਾਂ ਦੀ ਮਦਦ ਲਈ ਕੰਮ ਕਰ ਰਿਹਾ ਹੈ। ਉਨਾਂ ਕਿਹਾ ਕਿ ਅੱਜ ਦੇ ਯੁੱਗ ਵਿੱਚ ਲੋੜਵੰਦਾਂ ਦੀ ਮਦਦ ਕਰਨਾ ਸਭ ਤੋਂ ਵੱਡਾ ਪੁੰਨ ਹੈ ਅਤੇ ਸਾਡਾ ਸਾਰੀਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਲੋੜਵੰਦਾਂ ਦੀ ਸਹਾਇਤਾ ਲਈ ਅੱਗੇ ਆਈਏ। ਉਨਾਂ ਨੇ ਨੋਜਵਾਨਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਉਹ ਲੋੜਵੰਦਾਂ ਦੀ ਮਦਦ ਲਈ ਅੱਗੇ ਆਉਣ। ਉਨਾਂ ਕਿਹਾ ਕਿ ਆਮ ਵੇਖਣ ਵਿਚ ਆਉਂਦਾ ਹੈ ਕਿ ਸਾਡੇ ਘਰਾਂ ਵਿੱਚ ਕਈ ਤਰ੍ਹਾਂ ਦੇ ਸਨਮਾਨ ਫਜ਼ੂਲ ਹੀ ਪਿਆ ਰਹਿੰਦਾ ਹੈ ਜਿਸਨੂੰ ਕਿ ਅਸੀਂ ਪ੍ਰਯ...
ਕੈਬਿਨਿਟ ਮੰਤਰੀ ਧਾਲੀਵਾਲ ਨੇ ਪੰਚਾਇਤੀ ਚੋਣਾਂ ਦੇ ਅਮਨ ਸ਼ਾਂਤੀ ਨਾਲ ਮੁਕੰਮਲ ਹੋਣ ਤੇ ਸੂਬਾ ਵਾਸੀਆਂ ਦਾ ਕੀਤਾ ਧੰਨਵਾਦ

ਕੈਬਿਨਿਟ ਮੰਤਰੀ ਧਾਲੀਵਾਲ ਨੇ ਪੰਚਾਇਤੀ ਚੋਣਾਂ ਦੇ ਅਮਨ ਸ਼ਾਂਤੀ ਨਾਲ ਮੁਕੰਮਲ ਹੋਣ ਤੇ ਸੂਬਾ ਵਾਸੀਆਂ ਦਾ ਕੀਤਾ ਧੰਨਵਾਦ

National, Politics, Punjab
ਅੰਮ੍ਰਿਤਸਰ, 16 ਅਕਤੂਬਰ 2024: ਕੈਬਨਿਟ ਮੰਤਰੀ ਸ: ਕੁਲਦੀਪ ਸਿੰਘ ਧਾਲੀਵਾਲ ਨੇ ਸੂਬਾ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨਾਂ ਨੇ ਪੰਚਾਇਤੀ ਚੋਣਾਂ ਵਿੱਚ ਵੱਧ ਚੜ੍ਹ ਕੇ ਭਾਗ ਲਿਆ ਅਤੇ ਅਮਨ ਅਤੇ ਸ਼ਾਂਤੀਪੂਰਵਕ ਚੋਣਾਂ ਨੂੰ ਨੇਪਰੇ ਚਾੜ੍ਹਿਆ। ਸ: ਧਾਲੀਵਾਲ ਨੇ ਕਿਹਾ ਕਿ ਮੇਰੇ ਹਲਕੇ ਅਜਨਾਲਾ ਵਿੱਚ ਅਜਨਾਲਾ ਵਾਸੀਆਂ ਨੇ ਸਰਬਸੰਮਤੀ ਨਾਲ 61 ਸਰਪੰਚਾਂ ਦੀ ਚੋਣ ਕੀਤੀ ਅਤੇ ਬਾਕੀ ਰਹਿੰਦੇ ਪੰਚਾਂ ਸਰਪੰਚਾਂ ਦੀ ਚੋਣ ਬੜੇ ਹੀ ਸ਼ਾਂਤੀ ਢੰਗ ਨਾਲ ਵੋਟਾਂ ਪਾ ਕੇ ਕੀਤੀ। ਉਨਾਂ ਕਿਹਾ ਕਿ ਅਜਨਾਲਾ ਹਲਕੇ ਦੇ ਲੋਕਾਂ ਨੇ ਬੜੀ ਸੂਝ ਬੂਝ ਨਾਲ ਸਰਪੰਚਾਂ ਅਤੇ ਪੰਚਾਂ ਦੀ ਚੋਣ ਕੀਤੀ ਹੈ ਅਤੇ ਹੁਣ ਇਨਾਂ ਪਚਾਂ –ਸਰਪੰਚਾਂ ਨੂੰ ਨਾਲ ਲੈ ਕੇ ਅਜਨਾਲਾ ਹਲਕੇ ਦਾ ਹੋਰ ਵਿਕਾਸ ਕੀਤਾ ਜਾਵੇਗਾ। ਉਨਾਂ ਕਿਹਾ ਕਿ ਨਵੀਆਂ ਪੰਚਾਇਤਾਂ ਨਾਲ ਮਿਲ ਕੇ ਪਿੰਡਾਂ ਦੇ ਵਿਕਾਸ ਵਿੱਚ ਹੋਰ ਤੇਜੀ ਲਿਆਂਦੀ ਜਾਵੇਗੀ। ਉਨਾਂ ਅਜਨਾਲਾ ਵਾਸੀਆਂ ਦਾਂ ਧੰਨਵਾਦ ਕਰਦਿਆਂ ਕਿਹਾ ਕਿ ਉਨਾਂ ਨੇ ਪਹਿਲਾਂ ਮੇਰੇ ਵਰਗੇ ਗਰੀਬ ਨਿਮਾਣੇ ਵਿਅਕਤੀ ਨੂੰ ਵੋਟਾਂ ਪਾ ਕੇ ਐਮ.ਐਲ.ਏ ਬਣਾਇਆ ਸੀ ਅਤੇ ਫਿਰ ਲੋਕਸਭਾ ਵੋਟਾਂ ਦੌਰਾਨ ਵੀ ਮੈਨੂੰ ਕਾਫ਼ੀ ਵੋਟਾਂ ਪਾਈਆਂ...
ਮਾਨਸਾ ਖੁਰਦ ਦੀ ਫਰੈਸ਼ ਪੋਲ ਹੋਈ ਅਮਨ-ਅਮਾਨ ਨਾਲ ਮੁਕੰਮਲ

ਮਾਨਸਾ ਖੁਰਦ ਦੀ ਫਰੈਸ਼ ਪੋਲ ਹੋਈ ਅਮਨ-ਅਮਾਨ ਨਾਲ ਮੁਕੰਮਲ

National, Politics, Punjab
ਮਾਨਸਾ, 16 ਅਕਤੂਬਰ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਕਿਸੇ ਕਾਰਨਾਂ ਕਾਰਨ 15 ਅਕਤੂਬਰ ਨੂੰ ਰੱਦ ਹੋਈ ਮਾਨਸਾ ਖੁਰਦ ਦੀ ਚੋਣ ਸਬੰਧੀ ਫਰੈਸ਼ ਪੋਲ 16 ਅਕਤੂਬਰ 2024 ਨੂੰ ਮਾਨਸਾ ਖੁਰਦ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਕਰਵਾਈ ਗਈ ਜੋ ਪੂਰੇ ਅਮਨ-ਅਮਾਨ ਨਾਲ ਨੇਪਰੇ ਚੜ੍ਹੀ। ਇਸ ਤੋਂ ਪਹਿਲਾਂ ਜ਼ਿਲ੍ਹਾ ਚੋਣ ਅਫ਼ਸਰ ਨੇ ਮਾਨਸਾ ਖੁਰਦ ਵਿਖੇ ਦੌਰਾ ਕਰਕੇ ਕਰਵਾਈ ਜਾ ਰਹੀ ਪੋਲਿੰਗ ਪ੍ਰਕਿਰਿਆ ਦਾ ਜਾਇਜ਼ਾ ਲਿਆ ਅਤੇ ਚੋਣ ਅਮਲੇ ਨੂੰ ਪੂਰੀ ਪਾਰਦਰਸ਼ਤਾ ਅਤੇ ਨਿਰਪੱਖ ਢੰਗ ਨਾਲ ਵੋਟਿੰਗ ਅਤੇ ਗਿਣਤੀ ਕਰਨ ਦੇ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਵੋਟਰਾਂ ਨੂੰ ਬਿਨ੍ਹਾਂ ਕਿਸੇ ਡਰ ਅਤੇ ਭੈਅ ਦੇ ਆਪਣੇ ਮਤਦਾਨ ਦੀ ਵਰਤੋਂ ਕਰਨ ਲਈ ਕਿਹਾ। ਉਨ੍ਹਾਂ ਦੱਸਿਆ ਕਿ ਮਾਨਸਾ ਖੁਰਦ ਵਿਖੇ ਕਰਵਾਈ ਗਈ ਫਰੈਸ਼ ਪੋਲ ਦੌਰਾਨ ਲੋਕਾਂ ਨੇ ਆਪਣਾ ਪੂਰਾ ਉਤਸ਼ਾਹ ਦਿਖਾਇਆ ਅਤੇ  75.87 ਫੀਸਦੀ ਵੋਟਾਂ ਪੋਲ ਹੋਈਆਂ। ਉਨ੍ਹਾਂ ਮਾਨਸਾ ਖੁਰਦ ਦੇ ਵੋਟਰਾਂ ਦਾ ਸ਼ਾਂਤਮਈ ਅਤੇ ਏਕੇ ਦਾ ਸਬੂਤ ਦਿੰਦੇ ਹੋਏ ਵੋਟਾਂ ਭੁਗਤਾਉਣ ਲਈ ਧੰਨਵਾਦ ਕੀਤਾ।...
ਪੰਚਾਇਤਾਂ ਦੇ ਚੁਣੇ ਹੋਏ ਨੁਮਾਇੰਦਿਆਂ ਸਰਪੰਚ, ਪੰਚ ਸਮੇਤ ਨੰਬਰਦਾਰ ਅਤੇ ਸਰਕਾਰੀ ਕਰਮਚਾਰੀ ਦੁਆਰਾ ਪਰਾਲੀ ਨੂੰ ਅੱਗ ਲਗਾਉਣ ਤੇ ਹੋਵੇਗੀ ਕਾਨੂੰਨੀ ਕਾਰਵਾਈ  – ਡਿਪਟੀ ਕਮਿਸ਼ਨਰ

ਪੰਚਾਇਤਾਂ ਦੇ ਚੁਣੇ ਹੋਏ ਨੁਮਾਇੰਦਿਆਂ ਸਰਪੰਚ, ਪੰਚ ਸਮੇਤ ਨੰਬਰਦਾਰ ਅਤੇ ਸਰਕਾਰੀ ਕਰਮਚਾਰੀ ਦੁਆਰਾ ਪਰਾਲੀ ਨੂੰ ਅੱਗ ਲਗਾਉਣ ਤੇ ਹੋਵੇਗੀ ਕਾਨੂੰਨੀ ਕਾਰਵਾਈ – ਡਿਪਟੀ ਕਮਿਸ਼ਨਰ

National, Politics, Punjab
ਸ੍ਰੀ ਮੁਕਤਸਰ ਸਾਹਿਬ 16 ਅਕਤੂਬਰ ਝੋਨੇ ਦੀ ਕਟਾਈ ਦਾ ਸੀਜ਼ਨ ਚੱਲ ਰਿਹਾ ਹੈ ਅਤੇ ਪਿਛਲੇ ਸਮਿਆਂ ਵਿੱਚ ਕਿਸਾਨਾਂ ਵੱਲੋਂ ਅਕਸਰ ਹੀ ਆਪਣੀ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾ ਦਿੱਤੀ ਜਾਂਦੀ ਹੈ, ਜਿਸ ਨਾਲ ਵਾਤਾਵਰਣ ਅਤੇ ਆਮ ਜਨ-ਜੀਵਨ ਕਾਫ਼ੀ ਪ੍ਰਭਾਵਿਤ ਹੁੰਦਾ ਹੈ । ਇਸ ਸਬੰਧੀ ਸਰਕਾਰ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਲੋਂ ਸਖ਼ਤ ਹਦਾਇਤਾ ਜਾਰੀ ਕੀਤੀਆਂ ਗਈਆਂ ਹਨ ਕਿ ਖੇਤਾਂ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ । ਪੰਜਾਬ ਰਾਜ ਵਿੱਚ ਝੋਨੇ ਦੀ ਪਰਾਲੀ ਨੂੰ ਸਾਂਭ-ਸੰਭਾਲ ਲਈ ਰਾਜ ਸਰਕਾਰ ਵੱਲੋਂ ਯੋਗ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਕਿਸਾਨਾਂ ਨੂੰ ਪਰਾਲੀ ਨਾ ਸਾੜ੍ਹਨ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ । ਇਸ ਤਹਿਤ ਸ੍ਰੀ ਰਾਜੇਸ਼ ਤ੍ਰਿਪਾਠੀ, ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਪਿੰਡਾਂ ਦੀਆਂ ਪੰਚਾਇਤਾਂ ਵਿੱਚ ਚੁਣੇ ਹੋਏ ਨੁਮਾਇੰਦਿਆਂ ਸਰਪੰਚ, ਪੰਚ ਸਮੇਤ ਨੰਬਰਦਾਰ ਅਤੇ ਸਰਕਾਰੀ ਕਰਮਚਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਉਹ ਇੱਕ ਜਿੰਮੇਵਾਰ ਨਾਗਰਿਕ ਹੋਣ ਦੇ ਨਾਤੇ ਸਮਾਜ ਵਿੱਚ ਇਹ ਸੁਨੇਹਾ ਦੇਣ ਕਿ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਅਤੇ ਪਰਾਲੀ ਦੀ ਸਾਂਭ-ਸੰਭਾਲ ਵਾਤਾ...
ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪਿਛਲੀ ਤਿਮਾਹੀ ਦੌਰਾਨ 300 ਕਾਨੂੰਨੀ ਸਹਾਇਤਾ ਮੰਗਣ ਵਾਲਿਆਂ ਨੂੰ ਕਾਨੂੰਨੀ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ-ਸੈਸ਼ਨ ਜੱਜ ਅਤੁਲ ਕਸਾਨਾ

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪਿਛਲੀ ਤਿਮਾਹੀ ਦੌਰਾਨ 300 ਕਾਨੂੰਨੀ ਸਹਾਇਤਾ ਮੰਗਣ ਵਾਲਿਆਂ ਨੂੰ ਕਾਨੂੰਨੀ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ-ਸੈਸ਼ਨ ਜੱਜ ਅਤੁਲ ਕਸਾਨਾ

National, Politics, Punjab
ਐਸ.ਏ.ਐਸ.ਨਗਰ, 16 ਅਕਤੂਬਰ, 2024: ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅਤੁਲ ਕਸਾਨਾ ਨੇ ਤਿਮਾਹੀ ਸਮੀਖਿਆ ਮੀਟਿੰਗ ਦੌਰਾਨ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ.ਨਗਰ ਨੇ ਪਿਛਲੀ ਤਿਮਾਹੀ ਦੌਰਾਨ 300 ਕਾਨੂੰਨੀ ਸਹਾਇਤਾ ਪ੍ਰਾਪਤ ਕਰਨ ਵਾਲਿਆਂ ਨੂੰ ਕਾਨੂੰਨੀ ਸੇਵਾਵਾਂ ਪ੍ਰਦਾਨ ਕੀਤੀਆਂ ਹਨ।      ਉਨ੍ਹਾਂ ਅੱਗੇ ਦੱਸਿਆ ਕਿ ਵਿਚੋਲਗੀ ਰਾਹੀਂ ਕੇਸਾਂ ਦੇ ਨਿਪਟਾਰੇ ਨੂੰ ਉਤਸ਼ਾਹਿਤ ਕਰਨ ਲਈ 315 ਕੇਸ ਮੀਡੀਏਸ਼ਨ ਕੇਂਦਰ ਨੂੰ ਭੇਜੇ ਗਏ ਹਨ।       ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ.ਨਗਰ ਦੀ 30 ਸਤੰਬਰ, 2024 ਨੂੰ ਸਮਾਪਤ ਹੋਣ ਵਾਲੀ ਤਿਮਾਹੀ ਦੀ ਤਿਮਾਹੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹਾ ਅਤੇ ਸੈਸ਼ਨ ਜੱਜ ਅਤੁਲ ਕਸਾਨਾ ਨੇ ਦੱਸਿਆ ਕਿ ਇਸ ਤੋਂ ਇਲਾਵਾ ਇਸ ਤੋਂ ਇਲਾਵਾ ਸਪੈਸ਼ਲ ਜੁਵੇਨਾਈਲ ਪੁਲਿਸ ਅਧਿਕਾਰੀਆਂ ਨੂੰ ਜੁਵੇਨਾਈਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ਼ ਚਿਲਡਰਨ) ਐਕਟ, 2015 ਸਬੰਧੀ ਜਾਗਰੂਕ ਕਰਨ ਲਈ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।       ਮੀਟਿੰਗ ਦੌਰਾਨ ਇਹ ਵੀ ਦੱਸਿਆ ਗਿਆ ਕਿ ਵੱਖ-ਵੱ...
ਪੰਜਾਬ ਨੇ 2035 ਤੱਕ ਈਂਧਣ ਦੀ 20 ਫ਼ੀਸਦ ਮੰਗ ਨੂੰ ਬਾਇਓਫਿਊਲਜ਼ ਰਾਹੀਂ ਪੂਰਾ ਕਰਨ ਦਾ ਟੀਚਾ ਮਿੱਥਿਆ: ਅਮਨ ਅਰੋੜਾ

ਪੰਜਾਬ ਨੇ 2035 ਤੱਕ ਈਂਧਣ ਦੀ 20 ਫ਼ੀਸਦ ਮੰਗ ਨੂੰ ਬਾਇਓਫਿਊਲਜ਼ ਰਾਹੀਂ ਪੂਰਾ ਕਰਨ ਦਾ ਟੀਚਾ ਮਿੱਥਿਆ: ਅਮਨ ਅਰੋੜਾ

National, Politics, Punjab
ਚੰਡੀਗੜ੍ਹ, 16 ਅਕਤੂਬਰ: ਪੰਜਾਬ ਨੂੰ ਬਾਇਓਫਿਊਲਜ਼ ਉਤਪਾਦਨ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਪੰਜਾਬ ਸਰਕਾਰ ਨੇ ਬਾਇਓਫਿਊਲਜ਼ ਨੀਤੀ ਤਿਆਰ ਕੀਤੀ ਹੈ, ਜਿਸ ਦਾ ਉਦੇਸ਼ ਸਾਲ 2035 ਤੱਕ ਸੂਬੇ ਦੀ ਸਮੁੱਚੀ ਈਂਧਨ ਮੰਗ ਦੇ 20 ਫ਼ੀਸਦੀ ਨੂੰ ਬਾਇਓਫਿਊਲਜ਼ ਰਾਹੀਂ ਪੂਰਾ ਕਰਨਾ ਹੈ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ "ਬਾਇਓਫਿਊਲਜ਼: ਰੀ-ਇਮੈਜਨਿੰਗ ਇੰਡੀਆ’ਜ਼ ਅਨੈਰਜੀ ਸੈਕਟਰ ਐਂਡ ਸਸਟੇਨਬਿਲਟੀ ਇਨ ਐਗਰੀਕਲਚਰ" ਵਿਸ਼ੇ 'ਤੇ ਕਰਵਾਈ ਗਈ ਰਾਊਂਡ ਟੇਬਲ ਚਰਚਾ ਦੌਰਾਨ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਨੀਤੀ ਦਾ ਉਦੇਸ਼ ਪੰਜਾਬ ਵਿੱਚ ਫ਼ਸਲੀ ਰਹਿੰਦ-ਖੂੰਹਦ ਤੋਂ ਬਾਇਓਫਿਊਲਜ਼, ਜਿਨ੍ਹਾਂ ਵਿੱਚ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.), 2ਜੀ ਬਾਇਓ-ਈਥਾਨੌਲ ਅਤੇ ਬਾਇਓਮਾਸ ਪੈਲੇਟਸ ਸ਼ਾਮਲ ਹਨ, ਦੇ ਉਤਪਾਦਨ ਨੂੰ ਉਤਸ਼ਾਹਿਤ ਕਰਨਾ ਹੈ। ਇਸ ਨੀਤੀ ਤਹਿਤ ਘੱਟੋ-ਘੱਟ 50 ਫ਼ੀਸਦ ਖੇਤੀਬਾੜੀ ਅਤੇ ਹੋਰ ਰਹਿੰਦ-ਖੂੰਹਦ ਦੀ ਵਰਤੋਂ ਕੀਤੀ ਜਾਵੇਗੀ, ਜਿਸ ਨਾਲ ਮਿੱਟੀ ਵਿੱਚ ਜੈਵਿਕ ਸਮੱਗਰੀ 5 ਫ਼ੀਸਦ ਤੱਕ ਵਧਣ ਦੀ ਉਮੀਦ ਹੈ। ਇਸ ਨਾਲ ਸੂਬੇ ਦੇ ਕਿਸਾਨਾਂ ਨੂੰ ਬਾਇਓਫਿਊਲਜ਼ ਫਸ...
ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸ਼ਹਿਰੀਆਂ ਨੂੰ ਪਾਰਦਰਸ਼ੀ ਤੇ ਸੁਖਾਲੀਆਂ ਸੇਵਾਵਾਂ ਦੇਣ ਦੀ ਦਿਸ਼ਾ ਵਿੱਚ ਅਹਿਮ ਕਦਮ

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸ਼ਹਿਰੀਆਂ ਨੂੰ ਪਾਰਦਰਸ਼ੀ ਤੇ ਸੁਖਾਲੀਆਂ ਸੇਵਾਵਾਂ ਦੇਣ ਦੀ ਦਿਸ਼ਾ ਵਿੱਚ ਅਹਿਮ ਕਦਮ

National, Politics, Punjab
ਚੰਡੀਗੜ੍ਹ, 16 ਅਕਤੂਬਰ ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਪਾਰਦਰਸ਼ੀ, ਨਿਰਵਿਘਨ, ਭ੍ਰਿਸ਼ਟਾਚਾਰ ਮੁਕਤ ਤੇ ਸੁਖਾਲੀਆਂ ਸੇਵਾਵਾਂ ਦੇਣ ਦੀ ਵਚਨਬੱਧਤਾ ਤਹਿਤ ਅੱਜ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਨੇ ਆਪਣੇ ਤਰ੍ਹਾਂ ਦਾ ਨਿਵੇਕਲਾ ਅਤੇ ਪਹਿਲਾ ਕੈਂਪ ਲਗਾ ਕੇ ਰੀਅਲ ਅਸਟੇਟ ਨਾਲ ਜੁੜੇ 51 ਕਲੋਨਾਈਜ਼ਰਾਂ ਨੂੰ ਕਲੀਅਰੈਂਸ ਸਰਟੀਫਿਕੇਟ ਜਾਰੀ ਕੀਤੇ ਗਏ। ਪੰਜਾਬ ਭਵਨ ਵਿਖੇ ਲਗਾਏ ਕੈਂਪ ਵਿੱਚ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆ ਤੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ 51 ਪ੍ਰਮੋਟਰਾਂ/ਬਿਲਡਰਾਂ ਨੂੰ ਕਲੋਨੀਆਂ ਦੇ ਲਾਇਸੈਂਸ, ਕੰਪਲੀਸ਼ਨ ਸਰਟੀਫਿਕੇਟ ਪਾਰਸ਼ੀਅਲ ਕੰਪਲੀਸ਼ਨ ਸਰਟੀਫਿਕੇਟ, ਲੈਟਰ ਆਫ ਇਟੈਂਟ, ਜ਼ੋਨਿੰਗ ਪਲੈਨ, ਬਿਲਡਿੰਗ ਪਲਾਨ, ਪ੍ਰਮੋਟਰ ਰਜਿਸਟ੍ਰੇਸ਼ਨ ਸਰਟੀਫਿਕੇਟ ਅਤੇ ਲੇ-ਆਊਟ ਪਲਾਨ ਆਦਿ ਸੌਂਪੇ ਗਏ। ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ. ਮੁੰਡੀਆ ਨੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਰੀਅਲ ਅਸਟੇਟ ਨਾਲ ਜੁੜੇ ਲੋਕਾਂ ਦੇ ਪੈਂਡਿੰਗ ਕੰਮਾਂ ਦੇ ਨਿਪਟਾਰੇ ਲਈ ਵੱਲੋਂ ਅੱਜ ਪਹਿਲੀ ਵਾਰ ਅਜਿਹਾ ਵਿਸ਼ੇਸ਼ ...
ਟਰਾਂਸਪੋਰਟ ਮੰਤਰੀ ਵੱਲੋਂ ਜਾਇਜ਼ ਮੰਗਾਂ ਮੰਨਣ ਦੇ ਭਰੋਸੇ ਪਿੱਛੋਂ ਪੰਜਾਬ ਰੋਡਵੇਜ਼/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਹੜਤਾਲ ਦਾ ਸੱਦਾ ਵਾਪਸ

ਟਰਾਂਸਪੋਰਟ ਮੰਤਰੀ ਵੱਲੋਂ ਜਾਇਜ਼ ਮੰਗਾਂ ਮੰਨਣ ਦੇ ਭਰੋਸੇ ਪਿੱਛੋਂ ਪੰਜਾਬ ਰੋਡਵੇਜ਼/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਹੜਤਾਲ ਦਾ ਸੱਦਾ ਵਾਪਸ

National, Politics, Punjab
ਚੰਡੀਗੜ੍ਹ, 16 ਅਕਤੂਬਰ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਜਾਇਜ਼ ਮੰਗਾਂ ਮੰਨੇ ਜਾਣ ਦੇ ਭਰੋਸੇ ਤੋਂ ਬਾਅਦ ਅੱਜ ਪੰਜਾਬ ਰੋਡਵੇਜ਼/ਪਨਬੱਸ ਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਨੇ 21 ਅਕਤੂਬਰ ਤੋਂ ਦਿੱਤਾ ਹੜਤਾਲ ਦਾ ਸੱਦਾ ਵਾਪਸ ਲੈ ਲਿਆ ਹੈ। ਇਥੇ ਪੰਜਾਬ ਸਿਵਲ ਸਕੱਤਰੇਤ-2 ਵਿਖੇ ਯੂਨੀਅਨ ਦੇ ਅਹੁਦੇਦਾਰਾਂ ਨਾਲ ਹੋਈ ਮੀਟਿੰਗ ਦੌਰਾਨ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਮੁਲਾਜ਼ਮਾਂ ਦੀ ਹਰ ਸਮੱਸਿਆ ਦੇ ਸਮਾਂਬੱਧ ਹੱਲ ਲਈ ਵਚਨਬੱਧ ਹੈ ਅਤੇ ਇਸੇ ਲਈ ਮੁੱਖ ਮੰਤਰੀ ਵੱਲੋਂ ਪੰਜਾਬ ਰੋਡਵੇਜ਼/ਪਨਬੱਸ ਤੇ ਪੀ.ਆਰ.ਟੀ.ਸੀ. ਵਿੱਚ ਠੇਕਾ ਆਧਾਰਤ ਡਰਾਈਵਰਾਂ ਤੇ ਕੰਡਕਟਰਾਂ ਦੇ ਮਸਲਿਆਂ ਦੇ ਹੱਲ ਲਈ ਵਿਸ਼ੇਸ਼ ਵਿਭਾਗੀ ਕਮੇਟੀ ਗਠਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਹੋਈਆਂ ਕਮੇਟੀ ਦੀਆਂ ਮੀਟਿੰਗਾਂ ਵਿੱਚ ਮੁਲਾਜ਼ਮਾਂ ਦੀਆਂ ਕਾਫ਼ੀ ਮੰਗਾਂ 'ਤੇ ਸਹਿਮਤੀ ਬਣੀ ਹੈ। ਟਰਾਂਸਪੋਰਟ ਮੰਤਰੀ ਨੇ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਯੂਨੀਅਨ ਨਾਲ 22 ਅਕਤੂਬਰ ਨੂੰ ਅਗਲ...
ਪ੍ਰਗਤੀਸ਼ੀਲ ਤੇ ਖ਼ੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਭਗਵਾਨ ਵਾਲਮੀਕਿ ਜੀ ਦੇ ਨਕਸ਼ੇ-ਕਦਮ ਉਤੇ ਚੱਲੋ: ਮੁੱਖ ਮੰਤਰੀ ਦੀ ਲੋਕਾਂ ਨੂੰ ਅਪੀਲ

ਪ੍ਰਗਤੀਸ਼ੀਲ ਤੇ ਖ਼ੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਭਗਵਾਨ ਵਾਲਮੀਕਿ ਜੀ ਦੇ ਨਕਸ਼ੇ-ਕਦਮ ਉਤੇ ਚੱਲੋ: ਮੁੱਖ ਮੰਤਰੀ ਦੀ ਲੋਕਾਂ ਨੂੰ ਅਪੀਲ

National, Politics, Punjab
ਜਲੰਧਰ, 16 ਅਕਤੂਬਰ: ‘ਕਰੁਨਾ ਸਾਗਰ’ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸ਼ੁੱਭ ਮੌਕੇ ਉਤੇ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਗਤੀਸ਼ੀਲ ਤੇ ਖ਼ੁਸ਼ਹਾਲ ਪੰਜਾਬ ਬਣਾਉਣ ਲਈ ਲੋਕਾਂ ਨੂੰ ਭਗਵਾਨ ਵਾਲਮੀਕਿ ਜੀ ਦੇ ਨਕਸ਼ੇ-ਕਦਮ ਉਤੇ ਚੱਲਣ ਦੀ ਅਪੀਲ ਕੀਤੀ। ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸਬੰਧੀ ਸ਼ੋਭਾ ਯਾਤਰਾ ਵਿੱਚ ਸ਼ਾਮਲ ਹੋਣ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਮਹਾਰਾਜ ਸੰਸਕ੍ਰਿਤ ਭਾਸ਼ਾ ਦੇ ਪਿਤਾਮਾ ਸਨ ਅਤੇ ਉਹ ਵਿਸ਼ਵ ਦੇ ਆਦਿ ਕਵੀ ਹਨ, ਜਿਨ੍ਹਾਂ ਆਪਣੀ ਅਮਰ ਤੇ ਮਹਾਨ ਰਚਨਾ ‘ਰਾਮਾਇਣ’ ਰਾਹੀਂ ਬਦੀ ਉਤੇ ਨੇਕੀ ਦੀ ਜਿੱਤ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਇਹ ਮਹਾਨ ਮਹਾਂਕਾਵਿ ਸਦੀਆਂ ਤੋਂ ਲੋਕਾਂ ਨੂੰ ਜੀਵਨ ਜਾਚ ਸਿਖਾ ਰਿਹਾ ਹੈ ਅਤੇ ਲੋਕਾਂ ਲਈ ਨੈਤਿਕ ਕਦਰਾਂ-ਕੀਮਤਾਂ ਪੱਖੋਂ ਚਾਨਣ ਮੁਨਾਰਾ ਹੈ, ਜੋ ਅਜੋਕੇ ਪਦਾਰਥਵਾਦੀ ਸਮਾਜ ਵਿੱਚ ਜ਼ਿਆਦਾ ਪ੍ਰਸੰਗਿਕ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਮਹਾਰਾਜ ਨੇ ਸਮਾਜ ਵਿੱਚ ਬਰਾਬਰੀ ਦੇ ਨਾਲ-ਨਾਲ ਸੂਬੇ ਜਾਂ ਸਮਾਜ ਨੂੰ ਆਦਰਸ਼ ਬਣਾਉਣ...
ਵਿਜੈ ਕੁਮਾਰ ਜੰਜੂਆ ਨੇ ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਕਮਿਸ਼ਨ ਦੇ ਚੀਫ਼ ਕਮਿਸ਼ਨਰ ਵਜੋਂ ਸਹੁੰ ਚੁੱਕੀ

ਵਿਜੈ ਕੁਮਾਰ ਜੰਜੂਆ ਨੇ ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਕਮਿਸ਼ਨ ਦੇ ਚੀਫ਼ ਕਮਿਸ਼ਨਰ ਵਜੋਂ ਸਹੁੰ ਚੁੱਕੀ

National, Politics, Punjab
ਚੰਡੀਗੜ੍ਹ, 16 ਅਕਤੂਬਰ: ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਅੱਜ ਵਿਜੈ ਕੁਮਾਰ ਜੰਜੂਆ ਨੂੰ ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਕਮਿਸ਼ਨ ਦੇ ਨਵੇਂ ਚੀਫ਼ ਕਮਿਸ਼ਨਰ ਵਜੋਂ ਸਹੁੰ ਚੁਕਾਈ। 1989 ਬੈਚ ਦੇ ਪੰਜਾਬ ਕੇਡਰ ਦੇ ਸੇਵਾਮੁਕਤ ਆਈ.ਏ.ਐਸ. ਅਧਿਕਾਰੀ ਵਿਜੈ ਕੁਮਾਰ ਜੰਜੂਆ ਨੇ ਪਹਿਲਾਂ ਸੂਬੇ ਦੇ ਮੁੱਖ ਸਕੱਤਰ ਵਜੋਂ ਸੇਵਾਵਾਂ ਨਿਭਾਈਆਂ ਸਨ। ਜ਼ਿਕਰਯੋਗ ਹੈ ਕਿ ਸ੍ਰੀ ਜੰਜੂਆ ਨੇ ਪੰਜਾਬ ਦੇ ਪੇਂਡੂ ਵਿਕਾਸ, ਉਦਯੋਗ, ਕਿਰਤ, ਪਸ਼ੂ ਪਾਲਣ ਸਮੇਤ ਵੱਖ-ਵੱਖ ਵਿਭਾਗਾਂ ਵਿੱਚ ਵੀ ਕੰਮ ਕੀਤਾ। ਉਨ੍ਹਾਂ ਨੇ ਭਾਰਤ ਸਰਕਾਰ ਦੇ ਉਦਯੋਗਿਕ ਨੀਤੀ ਅਤੇ ਪ੍ਰੋਤਸਾਹਨ ਵਿਭਾਗ ਵਿੱਚ ਉਦਯੋਗਾਂ ਦੇ ਡਾਇਰੈਕਟਰ ਵਜੋਂ ਤਿੰਨ ਸਾਲ ਸੇਵਾ ਨਿਭਾਈ। ਇਸ ਦੇ ਨਾਲ ਹੀ ਉਨ੍ਹਾਂ ਨੇ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਜੋਂ ਵੀ ਸੇਵਾਵਾਂ ਨਿਭਾਈਆਂ। ਇਸ ਸਹੁੰ ਚੁੱਕ ਸਮਾਗਮ ਦਾ ਸੰਚਾਲਨ ਸਕੱਤਰ ਪ੍ਰਸੋਨਲ ਗੁਰਪ੍ਰੀਤ ਕੌਰ ਸਪਰਾ ਵੱਲੋਂ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਸ਼ੇਸ਼ ਸਕੱਤਰ ਗੌਰੀ ਪਰਾਸ਼ਰ ਜੋਸ਼ੀ, ਰਜਿਸਟਰਾਰ ਸਹਿਕਾਰੀ ਸਭਾਵਾਂ ਵਿਮਲ ਸੇਤੀਆ, ਡਾਇਰੈਕਟਰ ਪ੍ਰਸ਼ਾਸ਼ਨਿਕ ਸੁਧਾਰ ਗਿ...