Wednesday, August 5
Shadow

Author: admin

ਜਿ਼ਲ੍ਹਾ ਮੈਜਿਸਟਰੇਟ ਨੇ ਜਿ਼ਲ੍ਹੇ ਦੀ ਹਦੂਦ ਅੰਦਰ 17 ਅਕਤੂਬਰ ਨੂੰ ਆਂਡੇ,ਮੀਟ ਦੀਆਂ ਦੁਕਾਨਾਂ ਅਤੇ ਅਹਾਤਿਆਂ ਨੂੰ ਬੰਦ ਰੱਖਣ ਦੇ ਹੁਕਮ ਕੀਤੇ ਜਾਰੀ

ਜਿ਼ਲ੍ਹਾ ਮੈਜਿਸਟਰੇਟ ਨੇ ਜਿ਼ਲ੍ਹੇ ਦੀ ਹਦੂਦ ਅੰਦਰ 17 ਅਕਤੂਬਰ ਨੂੰ ਆਂਡੇ,ਮੀਟ ਦੀਆਂ ਦੁਕਾਨਾਂ ਅਤੇ ਅਹਾਤਿਆਂ ਨੂੰ ਬੰਦ ਰੱਖਣ ਦੇ ਹੁਕਮ ਕੀਤੇ ਜਾਰੀ

National, Politics, Punjab
ਸ੍ਰੀ ਮੁਕਤਸਰ ਸਾਹਿਬ  16  ਅਕਤੂਬਰ ਸ੍ਰੀ ਰਾਜੇਸ਼ ਤ੍ਰਿਪਾਠੀ ਜਿਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਨੇ ਭਾਰਤੀਯ ਨਾਗਰਿਕ ਸੁਰੱਖਿਆ ਸੁਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦਾ ਹੋਇਆ 17 ਅਕਤੂਬਰ 2024 ਨੂੰ (ਇੱਕ ਦਿਨ) ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਮੌਕੇ ਤੇ ਜਿ਼ਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਆਂਡੇ,ਮੀਟ ਦੀਆਂ ਦੁਕਾਨਾਂ ਅਤੇ ਅਹਾਤਿਆਂ ਨੂੰ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।...
ਖੇਤੀਬਾੜੀ ਵਿਭਾਗ ਦੀਆਂ ਟੀਮਾਂ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਕੀਤਾ ਜਾਗਰੂਕ

ਖੇਤੀਬਾੜੀ ਵਿਭਾਗ ਦੀਆਂ ਟੀਮਾਂ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਕੀਤਾ ਜਾਗਰੂਕ

National, Politics, Punjab
ਫਾਜ਼ਿਲਕਾ, 16 ਅਕਤੂਬਰ ਖੇਤੀਬਾੜੀ ਅਤੇ ਕਿਸਾਨ ਕਲਿਆਣ ਵਿਭਾਗ ਦੀਆਂ ਟੀਮਾਂ ਲਗਾਤਾਰ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਪ੍ਰਤੀ ਪ੍ਜਾਗਰੂਕ ਕਰ ਰਹੀਆਂ ਹਨ। ਮੁੱਖ ਖੇਤੀਬਾੜੀ ਅਫ਼ਸਰ ਸੰਦੀਪ ਰਿਣਵਾਂ ਨੇ ਦੱਸਿਆ ਕਿ ਵਿਭਾਗ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕਰਨ ਹਿੱਤ ਜਾਗਰੂਕ ਵੈਨਾ ਪਿੰਡਾਂ ਵਿੱਚ ਭੇਜੀਆਂ ਜਾ ਰਹੀਆਂ ਹਨ ਜਿਸ ਰਾਹੀਂ ਪਰਾਲੀ ਸਾੜਨ ਦੇ ਨੁਕਸਾਨ ਬਾਰੇ ਕਿਸਾਨਾਂ ਨੂੰ ਦੱਸਿਆ ਜਾ ਰਿਹਾ ਹੈ| ਉਨ੍ਹਾਂ ਕਿਹਾ ਕਿ ਖੇਤੀਬਾੜੀ ਅਧਿਕਾਰੀ ਵੀ ਕਿਸਾਨਾਂ ਨਾਲ ਪਿੰਡਾਂ ਤੇ ਖੇਤਾਂ ਤੱਕ ਪਹੁੰਚ ਕਰਕੇ ਉਨ੍ਹਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰ ਰਹੇ ਹਨ। ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਵਿਭਾਗ ਦੀਆਂ ਟੀਮਾਂ ਵੱਲੋਂ ਪਿੰਡ ਪਿੰਡ ਚੱਕ ਸਿੰਘੇ ਵਾਲਾ, ਹੋਜ ਖਾਸ, ਕੌੜਿਆਂ ਵਾਲੀ, ਰਾਮਗੜ੍ਹ, ਚੱਕ ਬੰਨ ਵਾਲਾ,  ਜੋੜਕੀ ਅੰਧੇਵਾਲੀ, ਉਜਾਵਾਲੀ, ਲਾਲੋਵਾਲੀ, ਚਿਮਨੇਵਾਲਾ, ਜੰਡਵਾਲਾ ਭੀਮੇ ਸ਼ਾਹ, ਝੋਟਿਆਂ ਵਾਲੀ, ਬੇਗਾਂਵਾਲੀ ਆਦਿ ਦਾ ਦੌਰਾ ਕਰਕੇ ਕਿਸਾਨਾਂ ਨਾਲ ਰਾਬਤਾ ਕੀਤਾ ਗਿਆ ਅਤੇ ਕਿਸਾਨਾਂ ਨੂੰ ਪਰਾਲੀ ਦੇ ਸਹੀ ਪ੍ਰਬੰਧਨ ਬਾਰੇ ਜਾਣਕਾਰੀ ਦਿੱਤ...
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਚਾਇਤੀ ਚੋਣਾਂ ਦੌਰਾਨ ਪਾਈ ਵੋਟ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਚਾਇਤੀ ਚੋਣਾਂ ਦੌਰਾਨ ਪਾਈ ਵੋਟ

National, Politics, Punjab
ਚੰਡੀਗੜ੍ਹ, 15 ਅਕਤੂਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਚਾਇਤੀ ਚੋਣਾਂ ਵਿੱਚ ਆਪਣੇ ਜਮਹੂਰੀ ਹੱਕ ਦੀ ਵਰਤੋਂ ਕਰਦਿਆਂ ਪਰਿਵਾਰ ਸਮੇਤ ਆਪਣੇ ਜੱਦੀ ਪਿੰਡ ਸੰਧਵਾਂ ਦੇ ਬੂਥ ਨੰਬਰ 95 'ਤੇ ਵੋਟ ਪਾਈ। ਜ਼ਮਹੂਰੀਅਤ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਨਾਗਰਿਕਾਂ ਨੂੰ ਚੋਣ ਪ੍ਰਕਿਰਿਆ ਵਿਚ ਸਰਗਰਮੀ ਨਾਲ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਪੰਚਾਇਤੀ ਚੋਣਾਂ ਸਥਾਨਕ ਵਿਕਾਸ ਅਤੇ ਭਾਈਚਾਰਕ ਸਾਂਝ ਲਈ ਮਹੱਤਵਪੂਰਨ ਹਨ। ਜ਼ਿਕਰਯੋਗ ਹੈ ਕਿ ਸਪੀਕਰ ਸ. ਸੰਧਵਾਂ ਦਾ ਸਿਆਸੀ ਸਫ਼ਰ ਪੰਚਾਇਤੀ ਚੋਣਾਂ ਨਾਲ ਹੀ ਸ਼ੁਰੂ ਹੋਇਆ ਸੀ, ਜੋ ਉਨ੍ਹਾਂ ਦੀ ਸਥਾਨਕ ਪ੍ਰਸ਼ਾਸਨ ਅਤੇ ਭਾਈਚਾਰਕ ਵਿਕਾਸ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਹ ਜ਼ਮੀਨੀ ਪਹੁੰਚ ਉਨ੍ਹਾਂ ਦੀ ਸਿਆਸੀ ਧਾਰਨਾ ਨੂੰ ਪਰਪੱਕ ਕਰਦੀ ਹੈ। ਸਪੀਕਰ ਨੇ ਅੱਗੇ ਕਿਹਾ ਕਿ ਪੰਚਾਇਤੀ ਚੋਣਾਂ ਭਾਰਤ ਦੀ ਲੋਕਤੰਤਰੀ ਪ੍ਰਣਾਲੀ ਦੀ ਨੀਂਹ ਹਨ ਅਤੇ ਇੱਥੋਂ ਹੀ ਸਿਆਸੀ ਸਫ਼ਰ ਸ਼ੁਰੂ ਕਰਨਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ।...
ਜ਼ਿਲ੍ਹੇ ਵਿੱਚ ਝੋਨੇ ਦੀ ਨਿਰਵਿਘਨ ਖਰੀਦ ਜਾਰੀ- ਵਿਨੀਤ ਕੁਮਾਰ

ਜ਼ਿਲ੍ਹੇ ਵਿੱਚ ਝੋਨੇ ਦੀ ਨਿਰਵਿਘਨ ਖਰੀਦ ਜਾਰੀ- ਵਿਨੀਤ ਕੁਮਾਰ

National, Politics, Punjab
ਫਰੀਦਕੋਟ 15 ਅਕਤੂਬਰ ( ) ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਜ਼ਿਲੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਨਿਰਵਿਘਨ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ 16922 ਮੀਟਰਕ ਟਨ ਝੋਨੇ ਦੀ ਆਮਦ ਹੋਈ ਜਦਕਿ 5243 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਝੋਨੇ ਦੀ ਲਿਫਟਿੰਗ ਦਾ ਕੰਮ ਵੀ ਲਗਾਤਾਰ ਜੰਗੀ ਪੱਧਰ ਤੇ ਜਾਰੀ ਹੈ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਬਿਲਕੁਲ ਸੁੱਕਾ ਝੋਨਾ ਹੀ ਮੰਡੀ ਵਿੱਚ ਲੈ ਕੇ ਆਉਣ ਤਾਂ ਜੋ ਉਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਜ਼ਿਲਾ ਖੁਰਾਕ ਤੇ ਸਪਲਾਈ ਕੰਟਰੋਲਰ ਮੈਡਮ ਵੰਦਨਾ ਕੰਬੋਜ਼ ਨੇ ਦੱਸਿਆ ਕਿ ਮੰਡੀਆਂ ਵਿਚ ਝੋਨੇ ਦੀ ਕੱਲ ਸ਼ਾਮ ਤੱਕ ਹੋਈ ਖਰੀਦ ਦੇ ਅੰਕੜਿਆਂ ਮੁਤਾਬਕ ਵੱਖ ਵੱਖ ਏਜੰਸੀਆਂ ਜਿੰਨਾਂ ਵਿੱਚ ਪਨਗ੍ਰੇਨ ਨੇ  1126 ਮੀਟ੍ਰਿਕ ਟਨ,ਮਾਰਕਫੈਡ ਨੇ  1574.7 ਮੀਟ੍ਰਿਕ ਟਨ, ਪਨਸਪ ਨੇ 1348.1 ਮੀਟ੍ਰਿਕ ਟਨ ਅਤੇ ਪੰਜਾਬ ਰਾਜ ਗੋਦਾਮ ਨਿਗਮ ਨੇ 954 ਮੀਟ੍ਰਿਕ ਟਨ,  ਅਤੇ ਪ੍ਰਾਈਵੇਟ ਵਪਾਰੀਆਂ ਨੇ  241 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਹੈ। ਖਰੀਦੇ ਗਏ ਝੋਨੇ ਵਿੱਚੋਂ 5202 ਮੀਟ੍ਰਿਕ ਟਨ ਝੋਨੇ ...
ਜਲਾਲਾਬਾਦ ਦੀ ਅਗਰਵਾਲ ਕਲੋਨੀ ਵਿੱਚ ਕਰਵਾਈ ਗਈ ਸਫਾਈ: ਕਾਰਜ ਸਾਧਕ ਅਫ਼ਸਰ

ਜਲਾਲਾਬਾਦ ਦੀ ਅਗਰਵਾਲ ਕਲੋਨੀ ਵਿੱਚ ਕਰਵਾਈ ਗਈ ਸਫਾਈ: ਕਾਰਜ ਸਾਧਕ ਅਫ਼ਸਰ

National, Politics, Punjab
ਜਲਾਲਾਬਾਦ 15 ਅਕਤੂਬਰ           ਕਾਰਜ ਸਾਧਕ ਅਫ਼ਸਰ ਨਗਰ ਕੌਂਸਲ ਜਲਾਲਾਬਾਦ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਗਰਵਾਲ ਕਲੋਨੀ ਵਿੱਚ ਪਾਣੀ ਦੇ ਓਵਰਫਲੋਅ ਹੋਣ ਕਾਰਨ ਗੰਦਗੀ ਫੈਲੀ ਸੀ ਜਿਸ ਨੂੰ ਠੀਕ ਕਰਵਾ ਕੇ ਉਸ ਜਗ੍ਹਾ ਦੀ ਚੰਗੀ ਤਰ੍ਹਾਂ ਸਫ਼ਾਈ ਕਰਵਾ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਵੱਲੋਂ ਆਪਣੀ ਜ਼ਿੰਮੇਵਾਰੀ ਨਾਲ ਲਗਾਤਾਰ ਸ਼ਹਿਰ ਅੰਦਰ ਸਫਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਸਫ਼ਾਈ ਪੱਖੋਂ ਪ੍ਰੇਸ਼ਾਨ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਜੇਕਰ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਤੁਰੰਤ ਉਨ੍ਹਾਂ ਦੇ ਧਿਆਨ ਵਿੱਚ ਲਿਆਉਣ ਦੀ ਪ੍ਰੇਸ਼ਾਨੀ ਦਾ ਪਹਿਲ ਦੇ ਆਧਾਰ ਦੇ ਹੱਲ ਕੀਤਾ ਜਾਵੇਗਾ।...
ਦੀਵਾਲੀ ਅਤੇ ਗੁਰਪੁਰਬ ਮੌਕੇ ਪਟਾਕਿਆਂ ਦੀ ਵਿੱਕਰੀ ਲਈ ਜਿ਼ਲ੍ਹਾ ਪ੍ਰਸ਼ਾਸਨ ਵਲੋਂ ਆਰਜੀ ਲਾਇਸੰਸ ਦੇਣ ਲਈ ਅਰਜੀਆਂ ਦੀ ਮੰਗ

ਦੀਵਾਲੀ ਅਤੇ ਗੁਰਪੁਰਬ ਮੌਕੇ ਪਟਾਕਿਆਂ ਦੀ ਵਿੱਕਰੀ ਲਈ ਜਿ਼ਲ੍ਹਾ ਪ੍ਰਸ਼ਾਸਨ ਵਲੋਂ ਆਰਜੀ ਲਾਇਸੰਸ ਦੇਣ ਲਈ ਅਰਜੀਆਂ ਦੀ ਮੰਗ

National, Politics, Punjab
ਸ੍ਰੀ ਮੁਕਤਸਰ ਸਾਹਿਬ, 15 ਅਕਤੂਬਰ           ਸ੍ਰੀ ਰਾਜੇਸ਼ ਤ੍ਰਿਪਾਠੀ ਜਿਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਅਨੁਸਾਰ ਦੀਵਾਲੀ ਅਤੇ ਗੁਰਪੁਰਬ ਮੌਕੇ ਪਟਾਕਿਆਂ ਦੀ ਵਿੱਕਰੀ ਸਬੰਧੀ ਜਿ਼ਲ੍ਹਾ ਪ੍ਰਸ਼ਾਸਨ ਵਲੋਂ ਆਰਜੀ ਲਾਇਸੰਸ ਲਈ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਵੱਖ-ਵੱਖ ਥਾਵਾਂ ਨਿਰਧਾਰਤ ਕੀਤੀਆਂ ਗਈਆਂ ਹਨ।  ਉਹਨਾਂ  ਨੇ ਦੱਸਿਆ ਕਿ ਇਨ੍ਹਾਂ ਥਾਵਾਂ ਤੇ ਪਟਾਕਿਆਂ ਦੇ ਲਾਇਸੰਸ ਜਾਰੀ ਕਰਨ ਸਬੰਧੀ ਅਰਜੀਆਂ 16 ਅਕਤੂਬਰ 2024 ਤੋਂ 21 ਅਕਤੂਬਰ  2024 ਨੂੰ ਸ਼ਾਮ 05:00 ਵਜੇ ਤੱਕ ਸੇਵਾ ਕੇਂਦਰ, ਸ੍ਰੀ ਮੁਕਤਸਰ ਸਾਹਿਬ,ਮਲੋਟ ਅਤੇ ਗਿੱਦੜਬਾਹਾ ਵਿਖੇ ਪ੍ਰਾਪਤ ਕੀਤੀਆਂ ਜਾਣਗੀਆਂ ਅਤੇ 2 3 ਅਕਤੂਬਰ 2024  ਨੂੰ ਬਾਅਦ ਦੁਪਹਿਰ 03:30 ਵਜੇ ਡਰਾਅ ਮਾਧਿਅਮ ਰਾਹੀਂ ਪਟਾਕੇ ਵੇਚਣ ਸਬੰਧੀ ਲਾਇਸੰਸ ਜਾਰੀ ਕੀਤੇ ਜਾਣਗੇ।             ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਿਸਚਿਤ ਮਿਤੀ ਤੋਂ ਬਾਅਦ ਪ੍ਰਾਪਤ ਅਰਜੀਆਂ ਨੂੰ ਵਿਚਾਰਿਆ ਨਹੀਂ ਜਾਵੇਗਾ। ਚਾਹਵਾਨ ਵਿਅਕਤੀ ਆਪਣੀ ਅਰਜੀ ਸਬੰਧਿਤ ਸਬ ਡਵੀਜ਼ਨ ਵਿਖੇ ਬਣ...
ਮੁੱਖ ਮੰਤਰੀ ਨੇ ਪੰਜਾਬ ਨੂੰ ਦੇਸ਼ ਦੇ ਡਿਜੀਟਲ ਹੱਬ ਵਜੋਂ ਉਭਾਰਨ ਦਾ ਲਿਆ ਅਹਿਦ

ਮੁੱਖ ਮੰਤਰੀ ਨੇ ਪੰਜਾਬ ਨੂੰ ਦੇਸ਼ ਦੇ ਡਿਜੀਟਲ ਹੱਬ ਵਜੋਂ ਉਭਾਰਨ ਦਾ ਲਿਆ ਅਹਿਦ

National, Politics, Punjab
ਚੰਡੀਗੜ੍ਹ, 15 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਪੰਜਾਬ ਜਲਦੀ ਹੀ ਦੇਸ਼ ਦੇ ਡਿਜੀਟਲ ਹੱਬ ਵਜੋਂ ਉੱਭਰੇਗਾ। ਆਊਟਸੋਰਸਡ ਡਿਜ਼ੀਟਲ ਕਾਰੋਬਾਰੀ ਸੇਵਾਵਾਂ ਲਈ ਗਲੋਬਲ ਲੀਡਰ ਟੈਲੀਪਰਫਾਰਮੈਂਸ (ਟੀ.ਪੀ.) ਦੇ ਚੇਅਰਮੈਨ ਅਤੇ ਸੀ.ਈ.ਓ. ਡੇਨੀਅਲ ਜੂਲੀਅਨ ਨਾਲ ਇੱਥੇ ਆਪਣੀ ਸਰਕਾਰੀ ਰਿਹਾਇਸ਼ 'ਤੇ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਇਸ ਵਿਸ਼ਾਲ ਖੇਤਰ ਵਿੱਚ ਅਥਾਹ ਸੰਭਾਵਨਾਵਾਂ ਹਨ। ਉਨ੍ਹਾਂ ਇਸ ਗੱਲ ਦੀ ਸ਼ਲਾਘਾ ਕੀਤੀ ਕਿ ਟੈਲੀਪਰਫਾਰਮੈਂਸ ਦੇ ਮੋਹਾਲੀ ਵਿੱਚ 16 ਹਜ਼ਾਰ ਤੋਂ ਵੱਧ ਕਰਮਚਾਰੀ ਹਨ। ਉਨ੍ਹਾਂ ਜੂਲੀਅਨ ਨੂੰ ਪੰਜਾਬ ਵਿੱਚ ਹੋਰ ਵਿਸਥਾਰ ਲਈ ਵਿਚਾਰ ਕਰਨ ਦੀ ਅਪੀਲ ਕੀਤੀ ਅਤੇ ਜੂਲੀਅਨ ਨੇ ਇਸ ਪੇਸ਼ਕਸ਼ ਨੂੰ ਸਹਿਜੇ ਹੀ ਸਵੀਕਾਰ ਕਰ ਲਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਟੈਲੀਪਰਫਾਰਮੈਂਸ ਸੇਵਾਵਾਂ ਦੀਆਂ ਮੋਹਾਲੀ ਵਿੱਚ ਆਪਣੀਆਂ ਤਿੰਨ ਸਾਈਟਾਂ ਹਨ, ਜਿਨ੍ਹਾਂ ਕੋਲ ਬੀ.ਐਫ.ਐਸ., ਟਰੈਵਲ, ਈ-ਕਾਮਰਸ, ਤਕਨਾਲੋਜੀ, ਮੀਡੀਆ ਅਤੇ ਟੈਲੀਕਾਮ ਸਮੇਤ ਸਾਰੇ ਉਦਯੋਗਾਂ ਦੇ ਮੋਹ...
ਰੈੱਡ ਕਰਾਸ ਸੁਸਾਇਟੀ ਜ਼ਿਲ੍ਹਾ ਫ਼ਰੀਦਕੋਟ ਵੱਲੋਂ ਮੁੱਢਲੀ ਸਹਾਇਤਾ ਟਰੇਨਿੰਗ ਦਾ ਨਵਾਂ ਬੈਚ ਸ਼ੁਰੂ

ਰੈੱਡ ਕਰਾਸ ਸੁਸਾਇਟੀ ਜ਼ਿਲ੍ਹਾ ਫ਼ਰੀਦਕੋਟ ਵੱਲੋਂ ਮੁੱਢਲੀ ਸਹਾਇਤਾ ਟਰੇਨਿੰਗ ਦਾ ਨਵਾਂ ਬੈਚ ਸ਼ੁਰੂ

National, Politics, Punjab
ਫਰੀਦਕੋਟ 15 ਅਕਤੂਬਰ ( ) ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਦੀ ਅਗਵਾਈ ਅਤੇ ਉਦੇ ਰੰਦੇਵ ਫਸਟ ਏਡ ਟ੍ਰੇਨਰ ਦੀ ਦੇਖ-ਰੇਖ ਹੇਠ ਰੈੱਡ ਕਰਾਸ ਭਵਨ ਫਰੀਦਕੋਟ ਵਿਖੇ ਸੈਂਟ ਜਾਨ ਐਂਬੂਲੈਂਸ ਐਸੋਸੀਏਸ਼ਨ ਅਤੇ ਇੰਡੀਅਨ ਰੈੱਡ ਕਰਾਸ ਸੁਸਾਇਟੀ ਚੰਡੀਗੜ੍ਹ ਦੀ ਅਗਵਾਈ ਵਿੱਚ ਮੁੱਢਲੀ ਸਹਾਇਤਾ ਸਿਖਲਾਈ ਦਾ ਇੱਕ ਨਵਾਂ ਬੈਚ ਸ਼ੁਰੂ ਹੋ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਸਕੱਤਰ ਰੈੱਡ ਕਰਾਸ ਸੁਸਾਇਟੀ ਸ. ਮਨਦੀਪ ਸਿੰਘ ਨੇ ਦੱਸਿਆ ਕਿ ਇਸ ਮੁੱਢਲੀ ਸਹਾਇਤਾ ਸਿਖਲਾਈ ਕੈਂਪ ਵਿੱਚ ਘਰੇਲੂ ਕੰਮ ਕਰਨ ਵਾਲੇ ਮਰਦ ਅਤੇ ਔਰਤਾਂ, ਬੱਸ ਕੰਡਕਟਰ, ਵਿਦੇਸ਼ ਜਾਣ ਵਾਲੇ, ਨਵਾਂ ਡਰਾਈਵਿੰਗ ਲਾਇਸੰਸ ਅਤੇ ਲਾਇਸੈਂਸ ਦੀ ਮਿਆਦ ਵਧਾਉਣ ਦੇ ਚਾਹਵਾਨ ਵਿਅਕਤੀ ਇਹ ਸਿਖਲਾਈ ਲੈ ਰਹੇ ਹਨ।  ਜ਼ਿਲ੍ਹਾ ਫ਼ਰੀਦਕੋਟ ਰੈੱਡ ਕਰਾਸ ਸੁਸਾਇਟੀ ਵੱਲੋਂ ਅਜਿਹੇ ਸਮਾਗਮ ਅਤੇ ਉਪਰਾਲੇ ਲਗਾਤਾਰ ਕੀਤੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਉਹ ਖੁਦ ਮੁੱਢਲੀ ਸਹਾਇਤਾ ਦੀ ਸਿਖਲਾਈ ਲੈ ਕੇ ਸਮਾਜ ਦੇ ਮਾੜੇ ਹਾਲਾਤਾਂ ਵਿੱਚ ਚੰਗੀ ਭੂਮਿਕਾ ਨਿਭਾਅ ਸਕਣ।  ਉਨ੍ਹਾਂ ਸਾਰਿਆਂ ਨੂੰ ਅਜਿਹੀਆਂ ਸਹ...
ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਮੈਡੀਕਲ ਕਾਲਜਾਂ ਦੇ ਨਿਰਮਾਣ ਕਾਰਜ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਕਿਹਾ

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਮੈਡੀਕਲ ਕਾਲਜਾਂ ਦੇ ਨਿਰਮਾਣ ਕਾਰਜ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਕਿਹਾ

Politics, Punjab
ਚੰਡੀਗੜ੍ਹ, 15 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਪੰਜਾਬ ਨੂੰ ਮੈਡੀਕਲ ਸਿੱਖਿਆ ਦੇ ਧੁਰੇ ਵਜੋਂ ਉਭਾਰਨ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ। ਸੂਬੇ ਵਿੱਚ ਚੱਲ ਰਹੇ ਮੈਡੀਕਲ ਕਾਲਜਾਂ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਹ ਯਕੀਨੀ ਬਣਾਉਣ ਕਿ ਇਸ ਕੰਮ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਐਸ.ਏ.ਐਸ.ਨਗਰ (ਮੁਹਾਲੀ), ਕਪੂਰਥਲਾ, ਸੰਗਰੂਰ, ਹੁਸ਼ਿਆਰਪੁਰ ਅਤੇ ਮਲੇਰਕੋਟਲਾ ਵਿਖੇ ਮੈਡੀਕਲ ਕਾਲਜਾਂ ਦੀ ਉਸਾਰੀ ਲਈ ਕੰਮ ਪੂਰੇ ਜ਼ੋਰਾਂ 'ਤੇ ਚੱਲ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਮੈਡੀਕਲ ਕਾਲਜਾਂ ਅਤੇ ਹਸਪਤਾਲਾਂ ਦਾ ਉਦੇਸ਼ ਸੂਬੇ ਨੂੰ ਦੇਸ਼ ਭਰ ਵਿੱਚ ਮੈਡੀਕਲ ਸਿੱਖਿਆ ਦਾ ਧੁਰਾ ਬਣਾਉਣਾ ਹੈ, ਜਿਸ ਨਾਲ ਪੰਜਾਬ ਦੇ ਲੋਕਾਂ ਨੂੰ ਬਹੁਤ ਲਾਭ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਮੈਡੀਕਲ ਕਾਲਜਾਂ ਦੀ ਉਸਾਰੀ ਦਾ ਕੰਮ ਸਮਾਂਬੱਧ ਢੰਗ ਨਾਲ ਮੁਕੰਮਲ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਸਸਤੀਆਂ ਦਰਾਂ 'ਤੇ ਬਿਹਤਰ ਸਿਹਤ ਸ...
ਹੁਣ ਤੋਂ ਖੇਤਾਂ ਚ ਹੋਰ ਅੱਗ ਦੀਆਂ ਘਟਨਾਵਾਂ ਬਰਦਾਸ਼ਤ ਨਹੀਂ, ਡੀ ਸੀ ਨੇ  ਅਧਿਕਾਰੀਆਂ ਨੂੰ ਕੀਤਾ ਸਪਸ਼ਟ

ਹੁਣ ਤੋਂ ਖੇਤਾਂ ਚ ਹੋਰ ਅੱਗ ਦੀਆਂ ਘਟਨਾਵਾਂ ਬਰਦਾਸ਼ਤ ਨਹੀਂ, ਡੀ ਸੀ ਨੇ ਅਧਿਕਾਰੀਆਂ ਨੂੰ ਕੀਤਾ ਸਪਸ਼ਟ

National, Politics, Punjab
ਅੰਮ੍ਰਿਤਸਰ, 15 ਅਕਤੂਬਰ, 2024:               ਖੇਤਾਂ ਵਿੱਚ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਵਿੱਚ ਅਚਾਨਕ ਹੋਏ ਵਾਧੇ ਨੂੰ ਲੈ ਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਸਾਕਸ਼ੀ ਸਾਹਨੀ ਨੇ ਸਾਰੇ ਭਾਗੀਦਾਰਾਂ ਨੂੰ ਸਖ਼ਤ ਸੰਕੇਤ ਦਿੰਦੇ ਹੋਏ ਕਿਹਾ ਕਿ ਹੁਣ ਤੋਂ ਡਿਊਟੀ ਚ ਲਾਪ੍ਰਵਾਹੀ ਕਰਨ ਵਾਲੇ ਨੋਡਲ ਅਫਸਰਾਂ ਅਤੇ ਸਬੰਧਤ ਐਸ ਐਚ ਓ/ਬੀਟ ਅਫਸਰ ਖ਼ਿਲਾਫ਼ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਦੀਆਂ ਹਾਲੀਆ ਹਦਾਇਤਾਂ ਅਨੁਸਾਰ ਅਦਾਲਤ ਚ ਕੇਸ ਦਾਇਰ ਕੀਤੇ ਜਾਣਗੇ। ਦੱਸਣਯੋਗ ਹੈ ਕਿ  ਕਮਿਸ਼ਨ ਨੇ 10 ਅਕਤੂਬਰ, 2024 ਦੇ ਆਪਣੇ ਆਦੇਸ਼ ਵਿੱਚ ਕਿਹਾ ਹੈ, “ਸੈਕਸ਼ਨ ਐਲ 4(2) ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਕਮਿਸ਼ਨ, ਪੰਜਾਬ, ਹਰਿਆਣਾ, ਐਨ.ਸੀ.ਆਰ ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਦੇ ਖੇਤਰ ਅਤੇ ਦਿੱਲੀ ਦੇ ਐਨ ਸੀ ਟੀ ਵਿੱਚ ਤਾਇਨਾਤ ਡਿਪਟੀ ਕਮਿਸ਼ਨਰ/ਜ਼ਿਲ੍ਹਾ ਕੁਲੈਕਟਰ/ਜ਼ਿਲ੍ਹਾ ਮੈਜਿਸਟ੍ਰੇਟ ਨੂੰ ਆਪਣੇ-ਆਪਣੇ ਅਧਿਕਾਰ ਖੇਤਰ ਵਿੱਚ ਝੋਨੇ ਦੀ ਪਰਾਲੀ ਨੂੰ ਸਾੜਨ ਨੂੰ ਰੋਕਣ ਲਈ ਵੱਖ-ਵੱਖ ਪੱਧਰਾਂ ਅਤੇ ਸਟੇਸ਼ਨਾਂ 'ਤੇ ਤਾਇਨਾਤ ਨੋਡਲ ਅਫ਼ਸਰ, ਸੁਪਰਵਾਈਜ਼ਰੀ ਅਫ਼ਸਰ ਅਤੇ ਸਟੇਸ਼ਨ ਹਾਊਸ ਅਫਸਰ, ਜੋ ਕਿ ਇਨ੍...