Wednesday, August 5
Shadow

Author: admin

ਖਾਣ ਪੀਣ ਦੀਆਂ ਸਾਫ ਸੁਥਰੀਆਂ ਦੁਕਾਨਾਂ ਨੂੰ ਜਿਲ੍ਹਾ ਪ੍ਰਸਾਸ਼ਨ ਕਰੇਗਾ ਸਨਮਾਨਤ-ਡਿਪਟੀ ਕਮਿਸ਼ਨਰ

ਖਾਣ ਪੀਣ ਦੀਆਂ ਸਾਫ ਸੁਥਰੀਆਂ ਦੁਕਾਨਾਂ ਨੂੰ ਜਿਲ੍ਹਾ ਪ੍ਰਸਾਸ਼ਨ ਕਰੇਗਾ ਸਨਮਾਨਤ-ਡਿਪਟੀ ਕਮਿਸ਼ਨਰ

National, Politics, Punjab
ਅੰਮ੍ਰਿਤਸਰ, 15 ਅਕਤੂਬਰ:             ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ  ਵੱਲੋਂ ਸਾਫ ਸੁਥਰਾ ਵਾਤਾਵਰਣ ਅਤੇ ਸਿਹਤਮੰਦ ਪਕਵਾਨ ਨੂੰ ਉਤਸ਼ਾਹਤ ਕਰਨ ਲਈ ਨਵੀਂ ਪਹਿਲ ਸ਼ੁਰੂ ਕੀਤੀ ਗਈ ਹੈ। ਇਸ ਦੇ ਚੱਲਦੇ ਸਬ ਡਵੀਜਨ ਪੱਧਰ ਤੇ ਕਮੇਟੀਆਂ ਬਣਾਈਆਂ ਗਈਆਂ ਹਨ ਜੋ ਕਿ ਹਰ ਰੋਜ ਆਪਣੇ ਖੇਤਰ ਵਿੱਚ ਖਾਣ ਪੀਣ ਦੀਆਂ ਦੁਕਾਨਾਂ, ਹੋਟਲ, ਰੈਸਟੋਰੈਂਟ, ਢਾਬੇ, ਡੇਅਰੀਆਂ, ਬੇਕਰੀਆਂ ਆਦਿ ਦੀ ਜਾਂਚ ਕਰਨਗੇ ਅਤੇ ਇਸ ਦੀ ਰੋਜਾਨਾ ਰਿਪੋਰਟ ਜਿਲ੍ਹਾ ਪੱਧਰ ਦੇ ਨੋਡਲ ਅਧਿਕਾਰੀ ਸਿਵਲ ਸਰਜਨ ਅੰਮ੍ਰਿਤਸਰ ਨੂੰ ਦੇਣਗੇ ਜੋ ਕਿ ਹਰ ਹਫਤੇ ਇਨ੍ਹਾਂ ਦੀਆਂ ਰਿਪੋਰਟਾਂ ਦੀ ਘੋਖ ਮਗਰੋਂ ਹਰੇਕ ਸਬ ਡਵੀਜਨ ਵਿੱਚ 3 ਤੋਂ 5 ਦੁਕਾਨਾਂ ਦੀ ਚੋਣ ਸਫਾਈ ਅਤੇ ਸਿਹਤਮੰਦ ਪਕਵਾਨ  ਦੇ ਅਧਾਰ ਤੇ ਕਰਨਗੇ ਅਤੇ ਉਨ੍ਹਾਂ ਨੂੰ ਜਿਲ੍ਹਾ ਪ੍ਰਸਾਸ਼ਨ ਵੱਲੋਂ ਸਵੱਛ ਦੁਕਾਨ ਸਵੱਸਥ ਪਕਵਾਨ ਤਹਿਤ ਪ੍ਰਸੰਸਾ ਪੱਤਰ ਜਾਰੀ ਕਰਨਗੇ।           ਸਿਵਲ ਸਰਜਨ ਡਾ: ਕਿਰਨਦੀਪ ਕੌਰ ਨੇ ਦੱਸਿਆ ਕਿ ਇਸ ਮੁਹਿੰਮ ਨਾਲ ਬਾਕੀ ਦੁਕਾਨਦਾਰ ਵੀ ਸਾਫ ਸਫਾਈ ਅਤੇ ਸਿਹਤਮੰਦ ਪਕਵਾਨਾਂ ਲਈ ਉਤਸ਼ਾਹਤ ਹੋਣਗੇ। ਇਸ ਤੋਂ ਇਲਾਵਾ ਜਾਂਚ ਦੌਰਾਨ ਮਾੜੀ ਕਾਰਗੁਜਾਰੀ ਵਾਲੇ ...
ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਦੁਕਾਨਦਾਰਾਂ ਨੂੰ ਸ਼ੁੱਧ ਤੇ ਮਿਆਰੀ ਮਠਿਆਈਆਂ ਵੇਚਣ ਦੀਆਂ ਹਦਾਇਤਾਂ

ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਦੁਕਾਨਦਾਰਾਂ ਨੂੰ ਸ਼ੁੱਧ ਤੇ ਮਿਆਰੀ ਮਠਿਆਈਆਂ ਵੇਚਣ ਦੀਆਂ ਹਦਾਇਤਾਂ

National, Politics, Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਅਕਤੂਬਰ, 2024: ਤਿਉਹਾਰਾਂ ਦੇ ਚਾਲੂ ਸੀਜ਼ਨ ਦੌਰਾਨ ਜ਼ਿਲ੍ਹਾ ਸਿਹਤ ਵਿਭਾਗ ਨੇ ਖਾਣ-ਪੀਣ ਦੀਆਂ ਵਸਤਾਂ ਬਣਾਉਣ ਅਤੇ ਵੇਚਣ ਵਾਲੇ ਦੁਕਾਨਦਾਰਾਂ ਖ਼ਾਸਕਰ ਹਲਵਾਈਆਂ ਅਤੇ ਹੋਰ ਫ਼ੂਡ ਬਿਜ਼ਨਸ ਆਪਰੇਟਰਜ਼ (ਐਫ਼.ਬੀ.ਓਜ਼.) ਨੂੰ ਹਦਾਇਤ ਕੀਤੀ ਹੈ ਕਿ ਉਹ ਸ਼ੁੱਧ, ਮਿਆਰੀ ਤੇ ਸਾਫ਼-ਸੁਥਰੀਆਂ ਚੀਜ਼ਾਂ ਵੇਚਣ। ਕਾਰਜਕਾਰੀ ਸਿਵਲ ਸਰਜਨ ਡਾ. ਰੇਨੂੰ ਸਿੰਘ ਨੇ ਆਖਿਆ ਕਿ ਜੇ ਕੋਈ ਹਲਵਾਈ ਜਾਂ ਹੋਰ ਦੁਕਾਨਦਾਰ ਮਿਲਾਵਟੀ ਖਾਧ ਪਦਾਰਥ ਬਣਾਉਂਦਾ ਜਾਂ ਵੇਚਦਾ ਫੜਿਆ ਜਾਂਦਾ ਹੈ ਤਾਂ ਉਸ ਵਿਰੁਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ “ਫ਼ੂਡ ਸੇਫ਼ਟੀ ਸਟੈਂਡਰਡਜ਼ ਐਂਡ ਰੈਗੂਲੇਸ਼ਨ ਐਕਟ” ਤਹਿਤ ਹਰ ਦੁਕਾਨਦਾਰ, ਦੋਧੀ ਜਾਂ ਹੋਰ ਸਬੰਧਤ ਵਿਅਕਤੀ ਲਈ ਸ਼ੁੱਧ, ਮਿਲਾਵਟ-ਰਹਿਤ ਤੇ ਪੌਸ਼ਟਿਕ ਚੀਜ਼ਾਂ ਵੇਚਣਾ ਜ਼ਰੂਰੀ ਹੈ। ਅਜਿਹਾ ਨਾ ਕਰਨ ਦੀ ਹਾਲਤ ਵਿਚ ਉਨ੍ਹਾਂ ਦਾ ਵਿਕਰੀ ਲਾਇਸੰਸ ਰੱਦ ਕੀਤਾ ਜਾਵੇਗਾ ਅਤੇ ਨਾਲ ਹੀ ਕਾਨੂੰਨ ਵਿਚ ਜੁਰਮਾਨੇ ਅਤੇ ਸਜ਼ਾ ਦਾ ਵੀ ਪ੍ਰਬੰਧ ਹੈ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਖ਼ੁਦ ਵੀ ਜਾਗਰੂਕ ਹੋਣ ਅਤੇ ਖਾਣ-ਪੀਣ ਦੀਆਂ ਚੀਜ਼ਾਂ ਦੀ ਖ਼ਰੀਦ ਸਮੇਂ ਮਿਆਰ ਅਤੇ ਸ਼ੁ...
3 ਕਰੋੜ ਰੁਪਏ ਦੇ ਗਬਨ ਦੇ ਦੋਸ਼ ਹੇਠ ਨਗਰ ਨਿਗਮ ਲੁਧਿਆਣਾ ਦੇ ਐਸ.ਈ., ਐਕਸੀਅਨ, ਡੀ.ਸੀ.ਐਫ.ਏ. ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਕੇਸ ਦਰਜ, ਐਕਸੀਅਨ ਗ੍ਰਿਫ਼ਤਾਰ

3 ਕਰੋੜ ਰੁਪਏ ਦੇ ਗਬਨ ਦੇ ਦੋਸ਼ ਹੇਠ ਨਗਰ ਨਿਗਮ ਲੁਧਿਆਣਾ ਦੇ ਐਸ.ਈ., ਐਕਸੀਅਨ, ਡੀ.ਸੀ.ਐਫ.ਏ. ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਕੇਸ ਦਰਜ, ਐਕਸੀਅਨ ਗ੍ਰਿਫ਼ਤਾਰ

National, Politics, Punjab
ਚੰਡੀਗੜ੍ਹ, 15 ਅਕਤੂਬਰ, 2024: ਪੰਜਾਬ ਵਿਜੀਲੈਂਸ ਬਿਊਰੋ ਨੇ ਨਗਰ ਨਿਗਮ, ਲੁਧਿਆਣਾ ਵਿਖੇ ਤਾਇਨਾਤ ਸੁਪਰਡੰਟ ਇੰਜੀਨੀਅਰ ਰਾਜਿੰਦਰ ਸਿੰਘ (ਹੁਣ ਸੇਵਾਮੁਕਤ), ਕਾਰਜਕਾਰੀ ਇੰਜਨੀਅਰ (ਐਕਸੀਅਨ) ਰਣਬੀਰ ਸਿੰਘ ਅਤੇ ਡਿਪਟੀ ਕੰਟਰੋਲਰ ਵਿੱਤ ਅਤੇ ਲੇਖਾ (ਡੀ.ਸੀ.ਐਫ.ਏ.) ਪੰਕਜ ਗਰਗ ਵਿਰੁੱਧ 3,16,58,421 ਰੁਪਏ ਦੇ ਗਬਨ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਹੈ। ਇਸ ਕੇਸ ਵਿੱਚ ਐਕਸੀਅਨ ਰਣਬੀਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਵਿਰੁੱਧ ਇਹ ਕੇਸ ਜਸਪਿੰਦਰ ਸਿੰਘ, ਇਲੈਕਟ੍ਰਿਕ ਪੰਪ ਡਰਾਈਵਰ, ਜ਼ੋਨ ਸੀ, ਨਗਰ ਨਿਗਮ ਲੁਧਿਆਣਾ ਵੱਲੋਂ ਦਰਜ ਕਰਵਾਈ ਸ਼ਿਕਾਇਤ ਨੰਬਰ 359/2023  ਦੀ ਪੜਤਾਲ ਉਪਰੰਤ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਸੰਚਾਲਨ ਅਤੇ ਰੱਖ-ਰਖਾਅ ਸ਼ਾਖਾ ਵਿੱਚ ਤਾਇਨਾਤ ਐਕਸੀਅਨ ਰਣਬੀਰ ਸਿੰਘ ਨੇ ਵੱਖ-ਵੱਖ ਟਿਊਬਵੈੱਲਾਂ ਸਬੰਧੀ ਕਾਰਜਾਂ ਲਈ ਲਈ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ...
ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਦਾ ਐਲਾਨ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਦਾ ਐਲਾਨ

National, Politics, Punjab
ਚੰਡੀਗੜ੍ਹ, 15 ਅਕਤੂਬਰ : ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ 10-ਡੇਰਾ ਬਾਬਾ ਨਾਨਕ, 44-ਚੱਬੇਵਾਲ (ਐਸ.ਸੀ), 84- ਗਿੱਦੜਬਾਹਾ ਅਤੇ 103 ਬਰਨਾਲਾ ਲਈ ਜ਼ਿਮਨੀ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਚਾਰ ਵਿਧਾਨ ਸਭਾ ਹਲਕਿਆਂ ਦੀ ਜ਼ਿਮਨੀ ਚੋਣ ਲਈ ਜਾਰੀ ਕੀਤੇ ਗਏ ਪ੍ਰੋਗਰਾਮ ਮੁਤਾਬਕ 18 ਅਕਤੂਬਰ (ਸ਼ੁੱਕਰਵਾਰ) ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 25 ਅਕਤੂਬਰ (ਸ਼ੁੱਕਰਵਾਰ) ਹੋਵੇਗੀ ਅਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ 28 ਅਕਤੂਬਰ (ਸੋਮਵਾਰ) ਨੂੰ ਕੀਤੀ ਜਾਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਅੰਤਿਮ ਮਿਤੀ 30 ਅਕਤੂਬਰ (ਬੁੱਧਵਾਰ) ਹੈ। ਸਿਬਿਨ ਸੀ ਨੇ ਦੱਸਿਆ ਕਿ ਚਾਰੋਂ ਸੀਟਾਂ ਉੱਤੇ 13 ਨਵੰਬਰ (ਬੁੱਧਵਾਰ) ਨੂੰ ਵੋਟਾਂ ਪੈਣਗੀਆਂ ਅਤੇ 23 ਨਵੰਬਰ (ਸ਼ਨਿਚਰਵਾਰ) ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਜ਼ਿਮਨੀ ਚੋਣ ਦੇ ਐਲਾਨ ਨਾਲ ਹੀ ਅੱਜ...
ਮੁੱਖ ਮੰਤਰੀ ਨੇ 2436.49 ਕਰੋੜ ਰੁਪਏ ਦੀ ਲਾਗਤ ਨਾਲ 13400 ਕਿਲੋਮੀਟਰ ਲਿੰਕ ਸੜਕਾਂ ਦੀ ਉਸਾਰੀ ਨੂੰ ਦਿੱਤੀ ਮਨਜ਼ੂਰੀ

ਮੁੱਖ ਮੰਤਰੀ ਨੇ 2436.49 ਕਰੋੜ ਰੁਪਏ ਦੀ ਲਾਗਤ ਨਾਲ 13400 ਕਿਲੋਮੀਟਰ ਲਿੰਕ ਸੜਕਾਂ ਦੀ ਉਸਾਰੀ ਨੂੰ ਦਿੱਤੀ ਮਨਜ਼ੂਰੀ

National, Politics, Punjab
ਚੰਡੀਗੜ੍ਹ, 15 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਲੋਕਾਂ ਦੀ ਸਹੂਲਤ ਲਈ ਇੱਕ ਵੱਡਾ ਕਦਮ ਚੁੱਕਦਿਆਂ ਅੱਜ ਅਧਿਕਾਰੀਆਂ ਨੂੰ 2436.49 ਕਰੋੜ ਰੁਪਏ ਦੀ ਲਾਗਤ ਨਾਲ 13400 ਕਿਲੋਮੀਟਰ ਲਿੰਕ ਸੜਕਾਂ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਅੱਜ ਇੱਥੇ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਲਿੰਕ ਸੜਕਾਂ ਲੋਕਾਂ ਤੱਕ ਵਸਤੂਆਂ ਅਤੇ ਸੇਵਾਵਾਂ ਦੀ ਨਿਰਵਿਘਨ ਸਪਲਾਈ ਤੋਂ ਇਲਾਵਾ ਉਹਨਾਂ ਦੇ ਆਉਣ-ਜਾਣ ਲਈ ਬਹੁਤ ਸਹਾਇਕ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਲਿੰਕ ਸੜਕਾਂ ਸੂਬੇ ਦੇ ਆਰਥਿਕ ਵਿਕਾਸ ਨੂੰ ਹੁਲਾਰਾ ਦਿੰਦੀਆਂ ਹਨ ਅਤੇ ਪੇਂਡੂ ਵਾਸੀਆਂ ਲਈ ਬਹੁਤ ਲਾਹੇਵੰਦ ਹੁੰਦੀਆਂ ਹਨ। ਭਗਵੰਤ ਸਿੰਘ ਮਾਨ ਨੇ ਇਨ੍ਹਾਂ ਸੜਕਾਂ ਦੀ ਉਸਾਰੀ ਦੀ ਲੋੜ 'ਤੇ ਜ਼ੋਰ ਦਿੱਤਾ ਕਿਉਂਕਿ 6 ਸਾਲ ਦਾ ਸਮਾਂ ਬੀਤਣ ਤੋਂ ਬਾਅਦ ਵੀ ਇਨ੍ਹਾਂ 'ਚੋਂ ਬਹੁਤੀਆਂ ਸੜਕਾਂ ਨੂੰ ਅਣਦੇਖਿਆ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸੜਕਾਂ ਨੂੰ ਤਰਜੀਹੀ ਤੌਰ ‘ਤੇ ਸ਼੍ਰੇਣੀਬੱਧ ਕਰਕੇ ਉਸਾਰਿਆ ਜਾਣਾ ਚਾਹੀਦਾ ਹੈ ਤਾਂ ਜੋ ਲੋਕਾਂ ਨੂੰ ਇਸ ਦਾ ਭਰਪੂਰ ਲਾਭ ਮਿਲ ਸਕੇ। ਭਗਵੰਤ ਸਿੰਘ ਮ...
ਪੰਜਾਬ ਸਰਕਾਰ ਵੱਲੋਂ ਤਿਉਹਾਰਾਂ ਦੇ ਸੀਜ਼ਨ ਦੌਰਾਨ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਸਬੰਧੀ ਹਦਾਇਤਾਂ ਜਾਰੀ

ਪੰਜਾਬ ਸਰਕਾਰ ਵੱਲੋਂ ਤਿਉਹਾਰਾਂ ਦੇ ਸੀਜ਼ਨ ਦੌਰਾਨ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਸਬੰਧੀ ਹਦਾਇਤਾਂ ਜਾਰੀ

National, Politics, Punjab
ਚੰਡੀਗੜ੍ਹ, 14 ਅਕਤੂਬਰ: ਪੰਜਾਬ ਸਰਕਾਰ ਵੱਲੋਂ ਆਗਾਮੀ ਤਿਉਹਾਰਾਂ ਦੇ ਸੀਜ਼ਨ ਦੌਰਾਨ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਸੂਬੇ ਵਿੱਚ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਸਬੰਧੀ ਵਿਆਪਕ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਸੂਬਾ ਸਰਕਾਰ ਦੇ ਇੱਕ ਸਰਕਾਰੀ ਬੁਲਾਰੇ ਨੇ ਅੱਜ ਦੱਸਿਆ ਕਿ ਇਨ੍ਹਾਂ ਤਿਉਹਾਰਾਂ ਵਿੱਚ ਆਮ ਤੌਰ 'ਤੇ ਪਟਾਕਿਆਂ ਦੀ ਵਰਤੋਂ ਕੀਤੀ ਜਾਂਦੀ ਹੈ, ਜਿਸ ਨਾਲ ਬਜ਼ੁਰਗਾਂ ਸਮੇਤ ਸਾਹ ਦੀ ਬੀਮਾਰੀ ਨਾਲ ਪੀੜਤ ਮਰੀਜ਼ਾਂ ਦੀ ਸਿਹਤ 'ਤੇ ਮਾੜਾ ਪ੍ਰਭਾਵ ਪੈ ਸਕਦਾ ਹੈ। ਬੁਲਾਰੇ ਨੇ ਭਾਰਤ ਦੀ ਮਾਨਯੋਗ ਸੁਪਰੀਮ ਕੋਰਟ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੇ ਹੁਕਮਾਂ ਦਾ ਹਵਾਲਾ ਦਿੱਤਾ, ਜੋ ਪਟਾਕਿਆਂ ਦੀ ਵਰਤੋਂ ਬਾਰੇ ਸੂਬਾ ਸਰਕਾਰ ਵੱਲੋਂ ਪਾਲਣਾ ਕਰਨਾ ਯਕੀਨੀ ਬਣਾਉਣ ਲਈ ਸਮੇਂ-ਸਮੇਂ 'ਤੇ ਜਾਰੀ ਕੀਤੇ ਜਾਂਦੇ ਹਨ। ਇਨ੍ਹਾਂ ਹੁਕਮਾਂ ਦੇ ਅਨੁਸਾਰ, ਵਾਤਾਵਰਣ (ਸੁਰੱਖਿਆ) ਐਕਟ, 1986 ਦੀ ਧਾਰਾ 5 ਅਧੀਨ ਕੇਂਦਰ ਸਰਕਾਰ ਦੁਆਰਾ ਸੌਂਪੀਆਂ ਗਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ, ਪੰਜਾਬ ਸਰਕਾਰ ਸੂਬੇ ਭਰ ਵਿੱਚ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਸਬੰਧੀ ਮਨਾਹੀ, ਪਾਬੰਦੀਆਂ ਅਤੇ ਨਿਯਮਾਂ ਨ...
ਡੀਜੀਪੀ ਗੌਰਵ ਯਾਦਵ ਵੱਲੋਂ ‘ਸਾਈਬਰ ਹੈਲਪਲਾਈਨ 1930’ ਅਪਗ੍ਰੇਡਿਡ ਕਾਲ ਸੈਂਟਰ ਦਾ ਉਦਘਾਟਨ

ਡੀਜੀਪੀ ਗੌਰਵ ਯਾਦਵ ਵੱਲੋਂ ‘ਸਾਈਬਰ ਹੈਲਪਲਾਈਨ 1930’ ਅਪਗ੍ਰੇਡਿਡ ਕਾਲ ਸੈਂਟਰ ਦਾ ਉਦਘਾਟਨ

National, Politics, Punjab
ਚੰਡੀਗੜ੍ਹ, 14 ਅਕਤੂਬਰ: 'ਸਾਈਬਰ ਹੈਲਪਲਾਈਨ 1930' ਨੂੰ ਹੋਰ ਮਜ਼ਬੂਤ ਕਰਨ ਲਈ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਸਾਈਬਰ ਵਿੱਤੀ ਧੋਖਾਧੜੀ ਦੀ ਸਮੇਂ ਸਿਰ ਰਿਪੋਰਟ ਕਰਨ ਵਿੱਚ ਲੋਕਾਂ ਦੀ ਮਦਦ ਕਰਨ ਵਾਸਤੇ 'ਸਾਈਬਰ ਹੈਲਪਲਾਈਨ 1930' ਅਪਗ੍ਰੇਡਿਡ ਕਾਲ ਸੈਂਟਰ ਦਾ ਉਦਘਾਟਨ ਕੀਤਾ ਅਤੇ ਸਾਈਬਰ ਅਪਰਾਧਾਂ ਨਾਲ ਸਬੰਧਤ ਮੁੱਦਿਆਂ ਲਈ ਲੋਕਾਂ ਦੀ ਸਹਾਇਤਾ ਵਾਸਤੇ 'ਸਾਈਬਰ ਮਿੱਤਰ ਚੈਟਬੋਟ' ਵੀ ਲਾਂਚ ਕੀਤਾ। ਹੈਲਪਲਾਈਨ ਦੀ ਪ੍ਰਭਾਵਸ਼ੀਲਤਾ ਨੂੰ ਯਕੀਨੀ ਬਣਾਉਣ ਲਈ, ਡੀਜੀਪੀ ਨੇ ਉਦਘਾਟਨ ਦੌਰਾਨ 1930 'ਤੇ ਟ੍ਰਾਇਲ ਕਾਲ ਕਰਕੇ ਹੈਲਪਲਾਈਨ ਦੇ ਕੰਮਕਾਜ ਨੂੰ ਸਮਝਣ ਲਈ ਪ੍ਰਤੀਨਿਧੀ ਨਾਲ ਗੱਲਬਾਤ ਕੀਤੀ। ਜ਼ਿਕਰਯੋਗ ਹੈ ਕਿ ਸਾਈਬਰ ਹੈਲਪਲਾਈਨ 1930 ਇੰਡੀਅਨ ਸਾਈਬਰ ਕ੍ਰਾਈਮ ਕੋਆਰਡੀਨੇਸ਼ਨ ਸੈਂਟਰ (I4ਸੀ) ਅਧੀਨ ਗ੍ਰਹਿ ਮੰਤਰਾਲੇ ਦੀ ਇੱਕ ਨਾਗਰਿਕ ਵਿੱਤੀ ਸਾਈਬਰ ਧੋਖਾਧੜੀ ਸਬੰਧੀ ਰਿਪੋਰਟਿੰਗ ਅਤੇ ਪ੍ਰਬੰਧਨ ਪ੍ਰਣਾਲੀ (ਸੀਐਫਸੀਐਫਆਰਐਮਐਸ) ਹੈ, ਜਿਸ ਨਾਲ ਇਸ ਹੈਲਪਲਾਈਨ 'ਤੇ ਸ਼ਿਕਾਇਤ ਦਰਜ ਹੋਣ ਤੋਂ ਤੁਰੰਤ ਬਾਅਦ ਸਾਈਬਰ ਵਿੱਤੀ ਧੋਖਾਧੜੀ ਦੇ ਪੀੜਤਾਂ ਦੇ ਪੈਸਿਆਂ ਨੂੰ ਦੋਸ਼ੀਆਂ/ਸ਼ੱ...
ਨਗਰ ਕੀਰਤਨ ਵਾਲੇ ਰੂਟ ਉਤੇ ਸ਼ਰਾਬ ਦੇ ਠੇਕੇ ਬੰਦ ਰੱਖਣ ਦੇ ਹੁਕਮ

ਨਗਰ ਕੀਰਤਨ ਵਾਲੇ ਰੂਟ ਉਤੇ ਸ਼ਰਾਬ ਦੇ ਠੇਕੇ ਬੰਦ ਰੱਖਣ ਦੇ ਹੁਕਮ

National, Politics, Punjab
ਅੰਮ੍ਰਿਤਸਰ 14 ਅਕਤੂਬਰ 2024— ਡਿਪਟੀ ਕਮਿਸ਼ਨਰ ਕਮ ਜਿਲ੍ਹਾ ਮੈਜਿਸਟਰੇਟ, ਸ੍ਰੀਮਤੀ ਸਾਕਸ਼ੀ ਸਾਹਨੀ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸਹਿੰਤਾ, 2023 ਦੀ ਧਾਰਾ 163 ਬੀ.ਐਨ.ਐਸ.ਐਸ. ਅਤੇ ਪੰਜਾਬ ਆਬਕਾਰੀ ਐਕਟ, 1914 ਦੀ ਧਾਰਾ 54(1) ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ , ਜਿਲ੍ਹਾ ਅੰਮ੍ਰਿਤਸਰ ਵਿੱਚ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਮਹਾਰਾਜ ਦੇ ਪ੍ਰਕਾਸ਼ ਗੁਰਪੂਰਬ ਮੌਕੇ ਮਿਤੀ 18 ਅਕਤੂਬਰ ਅਤੇ 19 ਅਕਤੂਬਰ 2024 ਨੂੰ ਨਗਰ ਕੀਰਤਨ ਵਾਲੇ ਰੂਟ/ਰਸਤਿਆਂ ਵਿੱਚ ਸ਼ਰਾਬ ਦੇ ਠੇਕੇ, ਦੁਕਾਨਾਂ ਅਤੇ ਅਹਾਤੇ ਬੰਦ ਰਹਿਣਗੇ।         ਦੱਸਣਯੋਗ ਹੈ ਕਿ ਜਨਰਲ ਮੈਨੇਜਰ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਇਸ ਸਬੰਧੀ ਮੰਗ ਪੱਤਰ ਦੇ ਕੇ ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦੇ ਹੋਏ 18 ਅਕਤੂਬਰ  ਅਤੇ 19 ਅਕਤੂਬਰ 2024 ਵਾਲੇ ਦਿਨ ਸ਼ਰਾਬ ਦੇ ਠੇਕੇ ਅਤੇ ਦੁਕਾਨਾਂ ਬੰਦ ਕਰਨ ਦੀ ਅਪੀਲ ਕੀਤੀ ਸੀ। ਜਿਲਾ ਮੈਜਿਸਟਰੇਟ ਨੇ ਇਹ ਮੰਗ ਪੱਤਰ ਨੂੰ ਸਵੀਕਾਰ ਕਰਦੇ ਹੋਏ ਇਹ ਹੁਕਮ ਜਾਰੀ ਕੀਤੇ ਹਨ।...
ਵਿਧਾਇਕ ਨਿੱਝਰ ਨੇ ਵਾਰਡ ਨੰ: 64 ਵਿਖੇ ਸੀਵਰੇਜ ਵਿਛਾਉਣ ਦੇ ਕੰਮ ਦਾ ਕੀਤਾ ਉਦਘਾਟਨ

ਵਿਧਾਇਕ ਨਿੱਝਰ ਨੇ ਵਾਰਡ ਨੰ: 64 ਵਿਖੇ ਸੀਵਰੇਜ ਵਿਛਾਉਣ ਦੇ ਕੰਮ ਦਾ ਕੀਤਾ ਉਦਘਾਟਨ

National, Politics, Punjab
ਅੰਮ੍ਰਿਤਸਰ, 14 ਅਕਤੂਬਰ: ਹਲਕਾ ਦੱਖਣੀ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਹਲਕਾ ਦੱਖਣੀ ਵਿੱਚ ਪੈਂਦੀਆਂ ਸਾਰੀਆਂ ਵਾਰਡਾਂ ਦੇ ਵਿਕਾਸ ਕਾਰਜਾਂ ਵਿੱਚ ਹੋਰ ਤੇਜੀ ਲਿਆਂਦੀ ਜਾਵੇਗੀ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਹਲਕਾ ਵਿਧਾਇਕ ਦੱਖਣੀ ਡਾ: ਇੰਦਰਬੀਰ ਸਿੰਘ ਨਿੱਝਰ ਨੇ ਵਾਰਡ 64 ਅਧੀਨ ਪੈਂਦੇ ਇਲਾਕ ਜੱਟਾਂ ਵਾਲਾ ਬਾਜਾਰ ਵਿਖੇ 15 ਲੱਖ 23 ਹਜ਼ਾਰ ਰੁਪਏ ਦੀ ਲਾਗਤ ਨਾਲ ਸੀਵਰੇਜ ਲਾਈਨ ਵਿਛਾਉਣ ਦੇ ਕੰਮ ਦਾ ਉਦਘਾਟਨ ਕਰਨ ਪਿਛੋਂ ਕੀਤਾ।  ਡਾ: ਨਿੱਝਰ ਨੇ ਕਿਹਾ ਕਿ ਜੱਟਾਂ ਵਾਲੇ ਬਾਜਾਰ ਪਹਿਲਾਂ ਹੀ ਸੀਵਰੇਜ ਪੈ ਚੁੱਕਾ ਸੀ ਪ੍ਰੰਤੂ ਕੁਝ ਗਲੀਆਂ ਸੀਵਰੇਜ ਲਾਈਨ ਨਾਲ ਜੁੜਣੀਆਂ ਬਾਕੀ ਸਨ ਜਿਸ ਦੇ ਕੰਮ ਦੀ ਅੱਜ ਸ਼ੁਰੂਆਤ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਹਲਕਾ ਦੱਖਣੀ ਦੇ ਸਾਰੇ ਵਾਰਡਾਂ ਵਿੱਚ ਵਿਕਾਸ ਕਾਰਜਾਂ ਵਿੱਚ ਤੇਜੀ ਨਾਲ ਵਿਕਾਸ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਪਿਛਲੀਆਂ ਸਰਕਾਰਾਂ ਨੇ ਹਲਕਾ ਦੱਖਣੀ ਦੇ ਵਿਕਾਸ ਕੋਈ ਵੀ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਹਲਕਾ ਦੱਖਣੀ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ...
ਪੰਜਾਬ ਪੁਲਿਸ ਨੇ ਰਾਜਸਥਾਨ ਅਧਾਰਤ ਸੁਭਾਸ਼ ਸੋਹੂ ਦੇ ਕਤਲ ਦੀ ਗੁੱਥੀ ਸੁਲਝਾਈ, ਗ੍ਰਿਫ਼ਤਾਰ ਕੀਤੇ ਗਏ ਹਥਿਆਰ ਸਪਲਾਇਰ ਹੀ ਨਿਕਲੇ ਕਾਤਲ

ਪੰਜਾਬ ਪੁਲਿਸ ਨੇ ਰਾਜਸਥਾਨ ਅਧਾਰਤ ਸੁਭਾਸ਼ ਸੋਹੂ ਦੇ ਕਤਲ ਦੀ ਗੁੱਥੀ ਸੁਲਝਾਈ, ਗ੍ਰਿਫ਼ਤਾਰ ਕੀਤੇ ਗਏ ਹਥਿਆਰ ਸਪਲਾਇਰ ਹੀ ਨਿਕਲੇ ਕਾਤਲ

National, Politics, Punjab
ਚੰਡੀਗੜ੍ਹ/ਐਸਏਐਸ ਨਗਰ, 14 ਅਕਤੂਬਰ: ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਐਸ.ਏ.ਐਸ.ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਸੁਭਾਸ਼ ਉਰਫ਼ ਸੋਹੂ ਦੇ ਦਿਨ-ਦਿਹਾੜੇ ਸਨਸਨੀਖੇਜ਼ ਕਤਲ ਕੇਸ ਵਿੱਚ ਰਾਜਸਥਾਨ ਆਧਾਰਤ ਹਥਿਆਰ ਸਪਲਾਇਰ ਨੂੰ ਗ੍ਰਿਫ਼ਤਾਰ ਕਰਕੇ ਇਸ ਗੁੱਥੀ ਨੂੰ ਸੁਲਝਾ ਲਿਆ ਹੈ। ਦੱਸਣਯੋਗ ਹੈ ਕਿ ਇਸ ਸਾਲ 8 ਅਕਤੂਬਰ ਨੂੰ ਜੋਧਪੁਰ ਦੇ ਸੰਗਰੀਆ ਵਿੱਚ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਸਿਰ ਵਿੱਚ ਪੰਜ ਗੋਲੀਆਂ ਮਾਰ ਕੇ ਉਸ ਦਾ ਬੇਰਹਿਮੀ ਕਤਲ ਕਰ ਦਿੱਤਾ ਗਿਆ ਸੀ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਉਨ੍ਹਾਂ ਕਿਹਾ ਕਿ ਇਹ ਸਫ਼ਲਤਾ ਰਾਜਸਥਾਨ ਦੇ ਜ਼ਿਲ੍ਹਾ ਬਲੋਤਰਾ ਦੇ ਰਹਿਣ ਵਾਲੇ ਤਿੰਨ ਹਥਿਆਰ ਸਪਲਾਇਰਾਂ ਭਾਨੂ ਸਿਸੋਦੀਆ, ਮੁਹੰਮਦ ਆਸਿਫ਼ ਅਤੇ ਅਨਿਲ ਕੁਮਾਰ ਦੀ ਗ੍ਰਿਫਤਾਰੀ ਸਬੰਧੀ ਬਾਰੀਕੀ ਨਾਲ ਕੀਤੀ ਗਈ ਜਾਂਚ ਅਤੇ ਅਗਲੇ–ਪਿਛਲੇ ਸਬੰਧਾਂ ਦੀ ਘੋਖ ਉਪਰੰਤ ਮਿਲੀ ਹੈ। ਦੱਸਣਯੋਗ ਹੈ ਕਿ ਉਕਤ ਹਥਿਆਰ ਸਪਲਾਇਰਾਂ ਨੂੰ ਮੁਲਜ਼ਮ ਨਵਜੋਤ ਸਿੰਘ ਉਰਫ਼ ਜੋਤਾ ਸਮੇਤ ਸ਼ੁੱਕਰਵਾਰ ਨੂੰ ਏਜੀਟੀਐਫ ਅਤੇ ਐਸਏਐਸ ਨਗਰ ਪੁਲਿਸ ਦੀਆਂ...