Wednesday, August 5
Shadow

Author: admin

ਮੁੱਖ ਮੰਤਰੀ ਵੱਲੋਂ ਪੰਚਾਇਤੀ ਚੋਣਾਂ ਲਈ ਰਾਹ ਪੱਧਰਾ ਕਰਨ ਵਾਲੇ ਹਾਈ ਕੋਰਟ ਦੇ ਫੈਸਲੇ ਦੀ ਸ਼ਲਾਘਾ

ਮੁੱਖ ਮੰਤਰੀ ਵੱਲੋਂ ਪੰਚਾਇਤੀ ਚੋਣਾਂ ਲਈ ਰਾਹ ਪੱਧਰਾ ਕਰਨ ਵਾਲੇ ਹਾਈ ਕੋਰਟ ਦੇ ਫੈਸਲੇ ਦੀ ਸ਼ਲਾਘਾ

National, Politics, Punjab
ਚੰਡੀਗੜ੍ਹ, 14 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਚਾਇਤੀ ਚੋਣਾਂ ‘ਤੇ ਲਗਾਈ ਰੋਕ ਹਟਾਉਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਧੰਨਵਾਦ ਕਰਦਿਆਂ ਪੰਜਾਬ ਦੇ ਲੋਕਾਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਸੁਤੰਤਰਤਾ ਅਤੇ ਨਿਰਪੱਖਤਾ ਨਾਲ ਕਰਨ ਦੀ ਅਪੀਲ ਕੀਤੀ। ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਇਸ ਫੈਸਲੇ ਨਾਲ ਇਨ੍ਹਾਂ ਚੋਣਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਦਾ ਰਾਹ ਪੱਧਰਾ ਹੋ ਗਿਆ ਹੈ। ਉਨ੍ਹਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਤਹਿ ਦਿਲੋਂ ਧੰਨਵਾਦ ਕੀਤਾ ਜਿਸ ਨੇ ਲੋਕਾਂ ਨੂੰ ਇਨ੍ਹਾਂ ਚੋਣਾਂ ਵਿਚ ਖੁੱਲ੍ਹ ਕੇ ਹਿੱਸਾ ਲੈਣ ਦੀ ਇਜਾਜ਼ਤ ਦਿੱਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 15 ਅਕਤੂਬਰ ਨੂੰ ਸੂਬੇ ਭਰ ਵਿੱਚ ਪੰਚਾਇਤੀ ਚੋਣਾਂ ਹੋਣਗੀਆਂ। ਮੁੱਖ ਮੰਤਰੀ ਨੇ ਪੰਜਾਬੀਆਂ ਨੂੰ ਫਿਰਕੂ ਸਦਭਾਵਨਾ, ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਦਿਆਂ ਬਿਨਾਂ ਕਿਸੇ ਭੈਅ ਦੇ ਆਜ਼ਾਦ ਅਤੇ ਨਿਰਪੱਖ ਢੰਗ ਨਾਲ ਇਨ੍ਹਾਂ ਚੋਣਾਂ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਨੂੰ ਵੋਟ...
ਪਲਾਟ ਦੇ ਇੰਤਕਾਲ ਬਦਲੇ ਕਿਸ਼ਤਾਂ ਵਿੱਚ 65000 ਰੁਪਏ ਰਿਸ਼ਵਤ ਲੈਣ ਵਾਲਾ ਪਟਵਾਰੀ ਅਤੇ ਉਸਦਾ ਸਾਥੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪਲਾਟ ਦੇ ਇੰਤਕਾਲ ਬਦਲੇ ਕਿਸ਼ਤਾਂ ਵਿੱਚ 65000 ਰੁਪਏ ਰਿਸ਼ਵਤ ਲੈਣ ਵਾਲਾ ਪਟਵਾਰੀ ਅਤੇ ਉਸਦਾ ਸਾਥੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

National, Politics, Punjab
ਚੰਡੀਗੜ੍ਹ, 14 ਅਕਤੂਬਰ, 2024: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਮਾਲ ਹਲਕਾ ਗਿੱਲ ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਰਿਹਾ ਪਟਵਾਰੀ ਗੁਰਨਾਮ ਸਿੰਘ (ਹੁਣ ਸੇਵਾ ਮੁਕਤ) ਅਤੇ ਉਸ ਦੇ ਦੋ ਸਾਥੀਆਂ ਬੂਟਾ ਸਿੰਘ ਤੇ ਰਾਣਾ ਸਿੰਘ ਵਾਸੀ ਪਿੰਡ ਗਿੱਲ, ਜ਼ਿਲ੍ਹਾ ਲੁਧਿਆਣਾ ਵੱਲੋਂ ਮਿਲੀਭੁਗਤ ਕਰਕੇ ਕਿਸ਼ਤਾਂ ਵਿੱਚ ਰਿਸ਼ਵਤ ਵਜੋਂ 65000 ਰੁਪਏ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਵਿਜੀਲੈਂਸ ਬਿਊਰੋ ਨੇ ਪਟਵਾਰੀ ਗੁਰਨਾਮ ਸਿੰਘ ਅਤੇ ਉਸ ਦੇ ਸਹਾਇਕ ਰਾਣਾ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਨ੍ਹਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਵਿਰੁੱਧ ਇਹ ਕੇਸ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਦੂਲੇ ਦੇ ਵਾਸੀ ਸਰਬਜੀਤ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ। ਸ਼ਿਕਾਇਤ ਵਿਚ ਦੋਸ਼ ਲਾਇਆ ਗਿਆ ਹੈ ਕਿ ਬੂਟਾ ਸਿੰਘ ਅਤੇ ਰਾਣਾ ਸਿੰਘ ਨਾਮੀ ਦੋ ਵਿਅਕਤੀਆਂ ਨੇ ਉਸ ਦੀ ਮੁਲਾਕਾਤ ਪਟਵਾਰੀ ਗੁਰਨਾਮ ...
ਕਲੋਨਾਈਜ਼ਰਾਂ ਦੇ ਪੈਂਡਿੰਗ ਕੰਮਾਂ ਦੇ ਨਿਪਟਾਰੇ ਲਈ ਪਹਿਲੀ ਵਾਰ 16 ਅਕਤੂਬਰ ਨੂੰ ਲੱਗੇਗਾ ਵਿਸ਼ੇਸ਼ ਕੈਂਪ: ਹਰਦੀਪ ਸਿੰਘ ਮੁੰਡੀਆ

ਕਲੋਨਾਈਜ਼ਰਾਂ ਦੇ ਪੈਂਡਿੰਗ ਕੰਮਾਂ ਦੇ ਨਿਪਟਾਰੇ ਲਈ ਪਹਿਲੀ ਵਾਰ 16 ਅਕਤੂਬਰ ਨੂੰ ਲੱਗੇਗਾ ਵਿਸ਼ੇਸ਼ ਕੈਂਪ: ਹਰਦੀਪ ਸਿੰਘ ਮੁੰਡੀਆ

National, Politics, Punjab
ਚੰਡੀਗੜ੍ਹ, 14 ਅਕਤੂਬਰ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਸ਼ਹਿਰੀਆਂ ਅਤੇ ਕਲੋਨਾਈਜ਼ਰਾਂ ਦੇ ਪੈਂਡਿੰਗ ਕੰਮਾਂ ਦੇ ਨਿਪਟਾਰੇ ਲਈ ਵੱਲੋਂ ਪਹਿਲੀ ਵਾਰ 16 ਅਕਤੂਬਰ ਨੂੰ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ ਜਿਸ ਵਿੱਚ ਕਲੋਨਾਈਜ਼ਰਾਂ ਦੇ ਘੱਟੋ-ਘੱਟ 50 ਕੇਸਾਂ ਨੂੰ ਸਰਟੀਫਿਕੇਟ ਦਿੱਤੇ ਜਾਣਗੇ। ਇਹ ਗੱਲ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਅੱਜ ਇੱਥੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਕਲੋਨਾਈਨਜ਼ਰਾਂ ਦੀ ਕਨਫੈਡਰੇਸ਼ਨ ਨਾਲ ਮੀਟਿੰਗ ਦੌਰਾਨ ਆਖੀ ਗਈ। ਸ. ਮੁੰਡੀਆ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ਉਤੇ ਨਿਰਵਿਘਨ ਤੇ ਸਮਾਂਬੱਧ ਸੇਵਾਵਾਂ ਦੇਣ ਲਈ ਕਲੋਨਾਈਜ਼ਰਾਂ ਤੇ ਸ਼ਹਿਰ ਵਾਸੀਆਂ ਦੇ ਕੰਮਾਂ ਦੀ ਪੈਂਡੇਸੀ ਬਿਲਕੁਲ ਖਤਮ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ 16 ਅਕਤੂਬਰ ਦੇ ਪਹਿਲੇ ਕੈਂਪ ਤੋਂ ਬਾਅਦ ਨਵੰਬਰ ਦੇ ਅਖੀਰ ਵਿੱਚ ਇਸ ਤਰ੍ਹਾਂ ਦਾ ਹੀ ਦੂਜਾ ਕੈਂਪ ਲਗਾਇਆ ਜਾਵੇਗਾ ਜਿਸ ਵਿੱਚ ਵੱਧ ਤੋਂ ਵੱਧ ਪੈਂਡਿੰਗ ਕੇਸਾਂ ਨੂੰ ਨਿਪਟਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਅੱਗੇ ਕਿਹਾ...
ਜਿ਼ਲ੍ਹੇ ਵਿੱਚ ਝੋਨੇ ਦੀ ਕਟਾਈ  ਸੁਪਰ ਐੱਸ.ਐੱਮ.ਐੱਸ ਯੰਤਰ ਲੱਗੀਆਂ ਕੰਬਾਇਨਾਂ ਨਾਲ ਹੀ ਕੀਤੀ ਜਾਵੇ– ਡਿਪਟੀ ਕਮਿਸ਼ਨਰ

ਜਿ਼ਲ੍ਹੇ ਵਿੱਚ ਝੋਨੇ ਦੀ ਕਟਾਈ ਸੁਪਰ ਐੱਸ.ਐੱਮ.ਐੱਸ ਯੰਤਰ ਲੱਗੀਆਂ ਕੰਬਾਇਨਾਂ ਨਾਲ ਹੀ ਕੀਤੀ ਜਾਵੇ– ਡਿਪਟੀ ਕਮਿਸ਼ਨਰ

National, Politics, Punjab
ਸ੍ਰੀ ਮੁਕਤਸਰ ਸਾਹਿਬ 14 ਅਕਤੂਬਰ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਸੂਬਾ ਸਰਕਾਰ ਵੱਲੋਂ ਸਮੇਂ-ਸਮੇਂ ‘ਤੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸੇ ਤਹਿਤ ਸ਼੍ਰੀ ਮੁਕਤਸਰ ਸਾਹਿਬ ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਵੀ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਜਿ਼ਲ੍ਹੇ ਦੇ ਪਿੰਡਾਂ ਵਿੱਚ ਜਾਗਰੂਕਤਾ ਮੁਹਿੰਮ ਵੀ ਚਲਾਈ ਜਾ ਰਹੀ ਹੈ। ਜਿਸ ਅਨੁਸਾਰ ਸਿਵਲ ਅਤੇ ਪੁਲਿਸ ਵਿਭਾਗ ਦੀਆਂ ਟੀਮਾਂ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਕੰਮ ਕਰ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਤ੍ਰਿਪਾਠੀ, ਆਈ.ਏ.ਐਸ ਨੇ ਕੰਬਾਈਨ ਮਾਲਕਾਂ ਨੂੰ ਆਪਣੀਆਂ ਕੰਬਾਈਨਾਂ ’ਤੇ ਸੁਪਰ ਐਸ. ਐਮ. ਐਸ ਲਵਾਉਣ ਦੀ ਅਪੀਲ ਕੀਤੀ ਅਤੇ ਨਾਲ ਹੀ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਝੋਨੇ ਅਤੇ ਬਾਸਮਤੀ ਦੀ ਕਟਾਈ ਸਵੇਰੇ 10:00 ਵਜੇ ਤੋਂ ਸ਼ਾਮ 06:00 ਵਜੇ ਤੱਕ ਐੱਸ.ਐੱਮ.ਐੱਸ ਯੰਤਰ ਲੱਗੀਆਂ  ਕੰਬਾਇਨਾਂ ਨਾਲ ਹੀ ਕਰਵਾਉਣ। ਉਨਾਂ ਦੱਸਿਆ ਕਿ ਸੂਬੇ ਵਿਚ ਝੋਨੇ ਦੀ ਪਰਾਲੀ ਸਾੜਨ ਦੀ ਸਮੱਸਿਆ ਅਤੇ ਇਸ ਦੇ ਵਾਤਾਵਰਨ ’ਤੇ ਪੈ ਰਹੇ ਮਾਰੂ ਪ੍ਰਭਾਵ ਦੇ ਕਾਰਨ ਹਵਾ (ਪ੍ਰਦੂਸ਼ਣ ਦੀ ਰੋਕਥਾਮ...
ਸਿਹਤ ਵਿਭਾਗ ਵਲੋਂ ਡੇਂਗੂ ਤੋਂ ਬਚਾਅ ਲਈ ਫ਼ਾਜ਼ਿਲਕਾ ਵਿਖੇ ਐਂਟੀ ਡੇਂਗੂ ਲਾਰਵਾ  ਗਤੀਵਿਧੀਆਂ ਜਾਰੀ

ਸਿਹਤ ਵਿਭਾਗ ਵਲੋਂ ਡੇਂਗੂ ਤੋਂ ਬਚਾਅ ਲਈ ਫ਼ਾਜ਼ਿਲਕਾ ਵਿਖੇ ਐਂਟੀ ਡੇਂਗੂ ਲਾਰਵਾ ਗਤੀਵਿਧੀਆਂ ਜਾਰੀ

National, Politics, Punjab
ਫਾਜ਼ਿਲਕਾ 14 ਅਕਤੂਬਰ ਸਿਹਤ ਵਿਭਾਗ  ਵਲੋ ਡੇਂਗੂ ਤੋਂ ਬਚਾਅ ਲਈ  ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹੈ।  ਜਿਸ ਦੇ ਤਹਿਤ ਵਿਭਾਗ ਵਲੋ  ਕਾਰਜਕਾਰੀ ਸਿਵਲ ਸਰਜਨ ਡਾਕਟਰ ਐਰਿਕ ਐਡੀਸਨ ਦੇ ਦਿਸ਼ਾ ਨਿਰਦੇਸ਼  ਅਤੇ ਜਿਲਾ ਮਹਾਮਾਰੀ ਅਫਸਰ ਡਾਕਟਰ ਸੁਨੀਤਾ ਕੰਬੋਜ ਅਤੇ  ਐੱਸ ਐਮ ਓ ਡਾਕਟਰ ਰੋਹਿਤ ਗੋਇਲ ਦੀ ਅਗਵਾਈ ਤਹਿਤ ਫਾਜ਼ਿਲਕਾ ਵਿਖੇ ਅੱਜ ਸੋਮਵਾਰ ਨੂੰ ਕਾਂਸ਼ੀ ਰਾਮ ਕਲੋਨੀ, ਬਸਤੀ ਹਜ਼ੂਰ ਸਿੰਘ, ਘਾਸ ਮੰਡੀ ਮਾਧਵ ਨਾਗਰਿ ਰਾਧਾ ਸਵਾਮੀ ਕਲੋਨੀ ਵਿਚ ਡੇਂਗੂ ਜਾਗਰੂਕਤਾ ਅਤੇ ਐਂਟੀ ਡੇਂਗੂ ਲਾਰਵਾ ਮੁਹਿੰਮ  ਕੀਤੀ ਜਾ ਰਹੀ ਹੈ ਜਿਸਦੇ ਤਹਿਤ ਨੂੰ ਡੇਂਗੂ ਲਾਰਵਾ ਦੇ ਮੱਛਰਾਂ ਦੀ  ਚੈਕਿੰਗ ਕੀਤੀ ਗਈ ਅਤੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਤਾਕਿ ਇਹ ਸੰਦੇਸ਼ ਘਰ ਘਰ ਪਹੁੰਚ ਸਕੇ ਕੇ ਇਸ ਵਾਰ ਡੇਂਗੂ ਨੂੰ ਰੋਕਣ ਲਈ ਸਾਰਿਆ ਦੀ ਭਾਗੀਦਾਰੀ ਦੀ ਜਰੂਰਤ ਹੈ।   ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਸਿਹਤ ਕਰਮਚਾਰੀ ਰਾਵਿੰਦਰ ਸ਼ਰਮਾ ਅਤੇ ਸੁਖਜਿੰਦਰ ਸਿੰਘ, ਕ੍ਰਿਸ਼ਨ ਕਬੋਜ, ਸਵਰਨ ਸਿੰਘ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ "ਹਰ ਸ਼ੁੱਕਰਵਾਰ-ਡੇਂਗੂ ਤੇ ਵਾਰ ਅਧੀਨ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ...
ਪਟਾਖੇ ਵੇਚਣ ਦੇ ਆਰਜੀ ਲਾਇਸੰਸ ਲੈਣ ਦੇ ਚਾਹਵਾਨ ਵਿਅਕਤੀ 16 ਤੋਂ 18 ਅਕਤੂਬਰ ਤੱਕ ਦੇ ਸਕਦੇ ਆਪਣੀਆਂ ਦਰਖਾਸਤਾਂ

ਪਟਾਖੇ ਵੇਚਣ ਦੇ ਆਰਜੀ ਲਾਇਸੰਸ ਲੈਣ ਦੇ ਚਾਹਵਾਨ ਵਿਅਕਤੀ 16 ਤੋਂ 18 ਅਕਤੂਬਰ ਤੱਕ ਦੇ ਸਕਦੇ ਆਪਣੀਆਂ ਦਰਖਾਸਤਾਂ

National, Politics, Punjab
ਫਿਰੋਜ਼ਪੁਰ 14 ਅਕਤੂਬਰ (      ) ਵਧੀਕ ਜ਼ਿਲ੍ਹਾ ਮੈਜਿਸਟਰੇਟ ਡਾ. ਨਿਧੀ ਕੁਮੁਦ ਬੰਬਾਹ ਨੇ ਦੱਸਿਆ ਕਿ ਸਾਲ 2024 ਦੌਰਾਨ ਦੀਵਾਲੀ, ਗੁਰਪੂਰਬ, ਕ੍ਰਿਸਮਿਸ ਅਤੇ ਨਿਊ-ਈਅਰ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਵੱਲੋਂ ਸਿਵਲ ਰਿੱਟ ਪਟੀਸ਼ਨ ਨੰਬਰ 23548 ਆਫ 2017 ਵਿੱਚ ਦਿੱਤੇ ਗਏ ਆਦੇਸ਼ਾ ਦੀ ਪਾਲਣਾ ਵਿੱਚ ਜ਼ਿਲ੍ਹਾ ਫਿਰੋਜਪੁਰ ਦੇ ਸਮੂਹ ਵਾਸੀਆਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਪਟਾਖੇ ਵੇਚਣ ਦੇ ਆਰਜੀ ਲਾਇਸੰਸ ਲੈਣ ਲਈ ਚਾਹਵਾਨ ਵਿਅਕਤੀ ਆਪਣੀ ਮੁਕੰਮਲ ਦਰਖਾਸਤ ਸਮੇਤ ਸਾਰੇ ਦਸਤਾਵੇਜ ਸਵੈ-ਘੋਸ਼ਣਾ, ਆਧਾਰ ਕਾਰਡ ਦੀ ਕਾਪੀ, ਚਲਾਨ ਫਾਰਮ ਆਦਿ ਭਰਨ ਉਪਰੰਤ 16 ਅਕਤੂਬਰ 2024 ਤੋਂ 18 ਅਕਤੂਬਰ 2024 ਸ਼ਾਮ 05 ਵਜੇ ਤੱਕ ਸੇਵਾ ਕੇਂਦਰ, ਮਿੰਨੀ ਸਕੱਤਰੇਤ, ਫਿਰੋਜ਼ਪੁਰ ਵਿੱਚ ਪੇਸ਼ ਕਰ ਸਕਦੇ ਹਨ।  ਪ੍ਰਾਪਤ ਹੋਈਆਂ ਦਰਖਾਸਤਾ ਵਿੱਚ ਮਾਣਯੋਗ ਹਾਈਕੋਰਟ ਦੇ ਆਦੇਸ਼ਾ ਦੀ ਪਾਲਣਾ ਵਿੱਚ ਪਟਾਖੇ ਵੇਚਣ ਸਬੰਧੀ ਆਰਜੀ ਲਾਇਸੰਸ 22 ਅਕਤੂਬਰ 2024 ਨੂੰ ਸਵੇਰੇ 11:30 ਵਜੇ ਮੀਟਿੰਗ ਹਾਲ, ਦੂਜੀ ਮੰਜਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਰਾਅ ਰਾਹੀਂ ਜਾਰੀ ਕੀਤੇ ਜਾਣਗੇ। ਉ...
ਜਿਲੇ ਦੀਆਂ ਮੰਡੀਆਂ ਵਿੱਚ ਹੁਣ ਤੱਕ ਹੋਈ 13377 ਮੀਟਰਕ ਟਨ ਝੋਨੇ ਦੀ ਆਮਦ

ਜਿਲੇ ਦੀਆਂ ਮੰਡੀਆਂ ਵਿੱਚ ਹੁਣ ਤੱਕ ਹੋਈ 13377 ਮੀਟਰਕ ਟਨ ਝੋਨੇ ਦੀ ਆਮਦ

National, Politics, Punjab
ਫਰੀਦਕੋਟ 14 ਅਕਤੂਬਰ ( ) ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਜ਼ਿਲੇ ਅੰਦਰ ਝੋਨੇ ਦੀ ਸਰਕਾਰੀ ਖਰੀਦ ਦਾ ਕੰਮ ਲਗਾਤਾਰ ਜਾਰੀ ਹੈ ਤੇ  ਵੱਖ ਵੱਖ ਏਜੰਸੀਆਂ ਵੱਲੋਂ ਬੀਤੀ ਸ਼ਾਮ ਤੱਕ 3399 ਮੀਟਰਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਝੋਨੇ ਦੀ ਲਿਫਟਿੰਗ ਦਾ ਕੰਮ ਵੀ ਲਗਾਤਾਰ ਜੰਗੀ ਪੱਧਰ ਤੇ ਜਾਰੀ ਹੈ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਬਿਲਕੁਲ ਸੁੱਕਾ ਝੋਨਾ ਹੀ ਮੰਡੀ ਵਿੱਚ ਲੈ ਕੇ ਆਉਣ ਤਾਂ ਜੋ ਉਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਨੇ ਦੱਸਿਆ ਕਿ ਮੰਡੀਆਂ ਵਿਚ ਝੋਨੇ ਦੀ ਕੱਲ ਸ਼ਾਮ ਤੱਕ ਜਿਲ੍ਹੇ ਦੀਆਂ ਵੱਖ ਵੱਖ ਮੰਡੀਆਂ ਵਿੱਚ 13377 ਮੀਟਰਕ ਟਨ ਝੋਨੇ ਦੀ ਆਮਦ ਹੋਈ ਅਤੇ ਖਰੀਦ ਦੇ ਅੰਕੜਿਆਂ ਮੁਤਾਬਕ 3399 ਮੀਟਰਕ ਟਨ ਵੱਖ ਵੱਖ ਏਜੰਸੀਆਂ ਵੱਲੋਂ ਖਰੀਦਿਆ ਗਿਆ, ਜਿੰਨਾਂ ਵਿੱਚ ਪਨਗ੍ਰੇਨ ਨੇ 207 ਮੀਟ੍ਰਿਕ ਟਨ, ਮਾਰਕਫੈਡ ਨੇ 528 ਮੀਟ੍ਰਿਕ ਟਨ,  ਪਨਸਪ 180 ਮੀਟ੍ਰਿਕ ਟਨ ਅਤੇ ਪੰਜਾਬ ਰਾਜ ਗੋਦਾਮ ਨਿਗਮ ਨੇ 251 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਹੈ। ਖਰੀਦੇ ਗਏ ਝੋਨੇ ਦੀ ਲਿਫਟਿੰਗ ਦਾ ਕੰਮ ਵੀ ਲਗਾਤਾਰ ਹੋ ਰਿਹਾ ਹੈ। ਇਸ ਮੌਕ...
60 ਏਕੜ ਦੀ ਖੇਤੀ ਕਰਨ ਵਾਲੇ ਕਿਸਾਨ ਜਗਮੋਹਣ ਸਿੰਘ ਨੇ ਪਿਛਲੇ 15 ਸਾਲਾਂ ਤੋਂ ਨਹੀਂ ਜਲਾਈ ਪਰਾਲੀ

60 ਏਕੜ ਦੀ ਖੇਤੀ ਕਰਨ ਵਾਲੇ ਕਿਸਾਨ ਜਗਮੋਹਣ ਸਿੰਘ ਨੇ ਪਿਛਲੇ 15 ਸਾਲਾਂ ਤੋਂ ਨਹੀਂ ਜਲਾਈ ਪਰਾਲੀ

National, Politics, Punjab
ਮੋਗਾ, 14 ਅਕਤੂਬਰ: ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੇ ਜਿੱਥੇ ਮਨੁੱਖੀ ਸਿਹਤ ਨੂੰ ਕਈ ਬਿਮਾਰੀਆਂ ਲੱਗਣ ਦਾ ਖ਼ਤਰਾ ਬਣਿਆ ਰਹਿੰਦਾ ਹੈ, ਉੱਥੇ ਹੀ ਇਸਦਾ ਮਾੜਾ ਪ੍ਰਭਾਵ ਵਾਤਾਵਰਨ ਅਤੇ ਖੇਤ ਦੀ ਮਿੱਟੀ ਉੱਪਰ ਵੀ ਪੈਂਦਾ ਹੈ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਤੇ ਖੇਤੀਬਾੜੀ ਟੈਕਨੋਲਾਜੀ ਮੈਨੇਜਮੈਂਟ ਏਜੰਸੀ (ਆਤਮਾ), ਜ਼ਿਲ੍ਹਾ ਮੋਗਾ ਦੀ ਸਹਾਇਤਾ ਨਾਲ ਪਿੰਡ ਜੈ ਸਿੰਘ ਵਾਲਾ ਦਾ ਕਿਸਾਨ ਜਗਮੋਹਣ ਸਿੰਘ ਪਿਛਲੇ 15 ਸਾਲਾਂ ਤੋਂ 60 ਏਕੜ (33 ਏਕੜ ਮਾਲਕੀ ਅਤੇ 27 ਏਕੜ ਠੇਕੇ ਤੇ) ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰਨ ਅਤੇ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਕਰਨ ਕਰਕੇ ਹੋਰਨਾਂ ਕਿਸਾਨਾਂ ਲਈ ਮਿਸਾਲ ਬਣਿਆ ਹੋਇਆ ਹੈ। ਜਗਮੋਹਣ ਸਿੰਘ ਦਾ ਕਹਿਣਾ ਹੈ ਕਿ ਉਸਨੇ ਵਾਤਾਵਰਨ ਦੀ ਸ਼ੁੱਧਤਾ ਦੀ ਅਹਿਮੀਅਤ ਨੂੰ ਸਮਝਦਿਆਂ 15 ਸਾਲ ਪਹਿਲਾਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣੀ ਬਿਲਕੁਲ ਬੰਦ ਕਰ ਦਿੱਤੀ ਸੀ। ਉਸਤੋਂ ਬਾਅਦ ਹਰ ਸਾਲ ਉਹ ਝੋਨੇ ਦੀ ਕੰਬਾਈਨ ਨਾਲ ਕਟਾਈ ਕਰਨ ਮਗਰੋਂ ਖੁੱਲ੍ਹੀ ਪਈ ਪਰਾਲੀ ਅਤੇ ਖੜ੍ਹੇ ਕਰਚਿਆਂ ਵਿੱਚ ਮਲਚਰ ਮਾਰ ਕੇ ਆਲੂਆਂ ਦੀ ਬਿਜਾਈ ਕਰਦਾ ਹੈ। ਉਸਨੇ ਦੱਸਿਆ ਕਿ ਉਹ ਝੋਨੇ ਦੀ ਵੀ ਸਿ...
ਜਿਲ੍ਹੇ ਵਿੱਚ ਪੰਚਾਇਤੀ ਚੋਣਾਂ ਲਈ  ਪੋਲਿੰਗ ਪਾਰਟੀਆਂ ਰਵਾਨਾ

ਜਿਲ੍ਹੇ ਵਿੱਚ ਪੰਚਾਇਤੀ ਚੋਣਾਂ ਲਈ ਪੋਲਿੰਗ ਪਾਰਟੀਆਂ ਰਵਾਨਾ

National, Politics, Punjab
ਫਰੀਦਕੋਟ 14 ਅਕਤੂਬਰ ()15 ਅਕਤੂਬਰ ਨੂੰ ਹੋ ਰਹੀਆਂ ਪੰਚਾਇਤੀ ਚੋਣਾਂ ਲਈ ਜਿਲ੍ਹੇ ਅੰਦਰ ਚੋਣਾਂ ਨੂੰ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਲਈ ਪੋਲਿੰਗ ਪਾਰਟੀਆਂ ਤੇ ਸੁਰੱਖਿਆ ਸਮੇਤ ਸਾਰੇ ਪ੍ਰਬੰਧ ਮੁਕੰਮਲ ਕਰ ਲਈ ਗਏ ਹਨ। ਇਹ ਜਾਣਕਾਰੀ ਜਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਜਿਲ੍ਹੇ ਦੀਆਂ ਪੰਚਾਇਤਾਂ ਲਈ 381 ਬੂਥਾਂ ਲਈ ਪੋਲਿੰਗ ਪਾਰਟੀਆਂ, ਸੁਰੱਖਿਆ ਦਸਤੇ ਆਦਿ ਨੂੰ ਸਬੰਧਤ ਐਸ.ਡੀ.ਐਮਜ਼ ਵੱਲੋਂ ਅੱਜ ਚੋਣ ਸਮੱਗਰੀ ਨਾਲ ਰਵਾਨਾ ਕਰ ਦਿੱਤਾ ਗਿਆ ਹੈ। ਉਨ੍ਹਾਂ ਜਿਲ੍ਹੇ ਦੇ ਪਿੰਡਾਂ ਦੇ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਮਨ ਸ਼ਾਂਤੀ ਦੀ ਸਥਿਤੀ ਬਣਾਈ ਰੱਖਣ ਅਤੇ ਬਿਨਾਂ ਕਿਸੇ ਭੈਅ ਅਤੇ ਤਣਾਅ ਮੁਕਤ ਹੋ ਕੇ ਆਪਣੀ ਵੋਟ ਦੀ ਵਰਤੋਂ ਕਰਕੇ ਆਪਣੇ ਪੰਸਦੀਦਾ ਵਿਅਕਤੀ ਦੀ ਚੋਣ ਕਰਨ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਚਾਇਤ ਚੋਣਾਂ ਸਾਂਤਮਈ ਅਤੇ ਨਿਰਪੱਖ ਤਰੀਕੇ ਨਾਲ ਕਰਵਾਈਆਂ ਜਾਣਗੀਆਂ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ. ਨਰਭਿੰਦਰ ਸਿੰਘ ਗਰੇਵਾਲ ਨੇ ਦੱਸਿਆ ਕਿ ਜਿਲ੍ਹੇ ਦੀਆਂ ਪੰਚਾਇਤੀ ਚੋਣਾਂ ਲਈ ਕੁ...
ਪਿੰਡ ਕੋਟ ਲੱਲੂ ਦੇ ਉੱਦਮੀ ਕਿਸਾਨ ਗੁਰਪ੍ਰੀਤ ਸਿੰਘ ਨੇ ਪੰਜ ਏਕੜ ਦੀ ਪਰਾਲੀ ਸੁਚੱਜੇ ਪ੍ਰਬੰਧਨ ਨਾਲ ਇਕੱਠੀ ਕਰਕੇ ਗਊਸ਼ਾਲਾ ਬੁਢਲਾਡਾ ਨੂੰ ਦਿੱਤੀ

ਪਿੰਡ ਕੋਟ ਲੱਲੂ ਦੇ ਉੱਦਮੀ ਕਿਸਾਨ ਗੁਰਪ੍ਰੀਤ ਸਿੰਘ ਨੇ ਪੰਜ ਏਕੜ ਦੀ ਪਰਾਲੀ ਸੁਚੱਜੇ ਪ੍ਰਬੰਧਨ ਨਾਲ ਇਕੱਠੀ ਕਰਕੇ ਗਊਸ਼ਾਲਾ ਬੁਢਲਾਡਾ ਨੂੰ ਦਿੱਤੀ

National, Politics, Punjab
ਮਾਨਸਾ, 14 ਅਕਤੂਬਰ: ਜ਼ਿਲ੍ਹੇ ਦੇ ਪਿੰਡ ਕੋਟ ਲੱਲੂ ਦੇ ਉੱਦਮੀ ਨੌਜਵਾਨ ਕਿਸਾਨ ਗੁਰਪ੍ਰੀਤ ਸਿੰਘ ਨੇ ਪੰਜ ਏਕੜ ਦੀ ਪਰਾਲੀ ਖੇਤ ਵਿੱਚੋਂ ਇਕੱਠੀ ਕਰਕੇ ਗਊਸ਼ਾਲਾ ਬੁਢਲਾਡਾ ਵਿਖੇ ਪਹੁੰਚਾਈ ਹੈ। ਨੌਜਵਾਨ ਕਿਸਾਨ ਦੇ ਖੇਤ ਵਿੱਚ ਵਿਸ਼ੇਸ਼ ਤੌਰ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਉੱਦਮੀ ਨੌਜਵਾਨ ਕਿਸਾਨ ਗੁਰਪ੍ਰੀਤ ਸਿੰਘ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਾਰੇ ਕਿਸਾਨਾਂ ਨੂੰ ਇਸ ਕਿਸਾਨ ਤੋਂ ਪ੍ਰੇਰਿਤ ਹੋ ਕੇ ਖੇਤੀਬਾੜੀ ਵਿਭਾਗ ਦੀਆਂ ਸਿਫਾਰਸ਼ਾਂ ਅਨੁਸਾਰ ਵੱਖ ਵੱਖ ਤਕਨੀਕਾਂ ਦੀ ਵਰਤੋਂ ਕਰਕੇ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਸੁਚੱਜਾ ਪ੍ਰਬੰਧ ਕਰਨਾ ਚਾਹੀਦਾ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤ ਵਿੱਚੋਂ ਪਰਾਲੀ ਇਕੱਠੀ ਕਰਕੇ ਨਜ਼ਦੀਕੀ ਗਊਸ਼ਾਲਾ ਨੂੰ ਪਹੁੰਚਾਈ ਜਾਵੇ ਤਾਂ ਜੋ ਹਰੇ ਚਾਰੇ ਨਾਲ ਪਰਾਲੀ ਨੂੰ ਮਿਲਾ ਕੇ ਪਸ਼ੂਆਂ ਨੂੰ ਪਾਈ ਜਾ ਸਕੇ। ਇਸ ਤਰ੍ਹਾਂ ਕਰਨ ਨਾਲ ਪਰਾਲੀ ਦਾ ਪ੍ਰਬੰਧਨ ਵੀ ਸੁਚੱਜੇ ਢੰਗ ਨਾਲ ਹੋ ਜਾਂਦਾ ਹੈ ਅਤੇ ਵਾਤਾਵਰਨ ਵੀ ਦੂਸ਼ਿਤ ਨਹੀਂ ਹੁੰਦਾ। ਮੁੱਖ ਖੇਤੀਬਾੜੀ ਅਫਸਰ, ਸ੍ਰ. ਹਰਵਿੰਦਰ ਸਿੰਘ ਨੇ ਇਸ ਦੌਰਾਨ ਕਿਸਾਨਾਂ ਨੂੰ ਸੰਬੋਧਨ ਕਰਦਿਆ...