Saturday, March 14
Shadow

Author: Sukhjinder Singh

ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

National
ਚੰਡੀਗੜ੍ਹ/ਫ਼ਤਹਿਗੜ੍ਹ ਸਾਹਿਬ, 25 ਦਸੰਬਰ: ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੀ ਯਾਦ ਵਿੱਚ ਸਾਲਾਨਾ ਸ਼ਹੀਦੀ ਸਭਾ ਸ਼ੁਰੂ ਹੋਣ ਦੇ ਮੱਦੇਨਜ਼ਰ, ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਅੱਜ ਇਸ ਪਵਿੱਤਰ ਸਥਾਨ 'ਤੇ ਨਤਮਸਤਕ ਹੋਏ ਅਤੇ ਧਾਰਮਿਕ ਸਮਾਗਮ ਦੇ ਸੁਚਾਰੂ, ਸੁਰੱਖਿਅਤ ਅਤੇ ਵਿਵਸਥਿਤ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਬਹੁ-ਪੱਧਰੀ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਨ ਯੋਜਨਾ ਦਾ ਨਿੱਜੀ ਤੌਰ 'ਤੇ ਜਾਇਜ਼ਾ ਲਿਆ। ਦਸਵੇਂ ਗੁਰੂ ਸਾਹਿਬ, ਸ੍ਰੀ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਦੀ ਸ਼ਹਾਦਤ ਨੂੰ ਸਮਰਪਿਤ ਤਿੰਨ ਰੋਜ਼ਾ ਸਾਲਾਨਾ ਸ਼ਹੀਦੀ ਸਭਾ ਅੱਜ ਤੋਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ਼ੁਰੂ ਹੋ ਗਈ ਹੈ। ਇਸ ਮੌਕੇ ਡੀਜੀਪੀ ਨੇ ਡੀਆਈਜੀ ਰੋਪੜ ਰੇਂਜ ਨਾਨਕ ਸਿੰਘ ਅਤੇ ਐਸਐਸਪੀ ਸ੍ਰੀ ਫ਼ਤਹਿਗੜ੍ਹ ਸਾਹਿਬ ਸ਼ੁਭਮ ਅਗਰਵਾਲ ਦੇ ਨਾਲ ਧਾਰਮਿਕ ਸਮਾਗਮ ਨੂੰ ਸ਼ਾਂਤੀਪੂਰਨ ਢੰਗ ਨਾਲ ਯਕੀਨੀ ਬਣਾਉਣ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ। ਮੀਡੀਆ ਨਾਲ ਗੱਲਬਾਤ ਕਰਦਿਆਂ, ਡੀਜੀਪੀ ਗੌਰ...
ਤਕਨੀਕ-ਸੰਚਾਲਿਤ ਜਣੇਪਾ ਦੇਖਭਾਲ ਦਾ ਵਿਸਤਾਰ ਕਰੇਗਾ ਪੰਜਾਬ, ਜਣੇਪਾ ਮੌਤ ਦਰ ਨੂੰ ਘਟਾਉਣ ਲਈ ਟੀਚਾ ਕੀਤਾ ਨਿਰਧਾਰਤ

ਤਕਨੀਕ-ਸੰਚਾਲਿਤ ਜਣੇਪਾ ਦੇਖਭਾਲ ਦਾ ਵਿਸਤਾਰ ਕਰੇਗਾ ਪੰਜਾਬ, ਜਣੇਪਾ ਮੌਤ ਦਰ ਨੂੰ ਘਟਾਉਣ ਲਈ ਟੀਚਾ ਕੀਤਾ ਨਿਰਧਾਰਤ

National
ਚੰਡੀਗੜ੍ਹ, 23 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਔਰਤਾਂ ਦੀ ਸਿਹਤ ਸੰਭਾਲ ਨੂੰ ਮਜ਼ਬੂਤ ਕਰਨ ਲਈ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਰਾਜ ਵਿੱਚ ਜਣੇਪੇ ਦੌਰਾਨ ਮਾਵਾਂ ਦੀ ਮੌਤ ਦਰ (ਐਮ.ਐਮ.ਆਰ.) ਨੂੰ ਘਟਾਉਣ ਲਈ ਸਰਕਾਰੀ ਸਿਹਤ ਸਹੂਲਤਾਂ ’ਤੇ ਪ੍ਰਮਾਣਿਤ ਤਕਨਾਲੋਜੀ-ਅਧਾਰਤ ਦਖਲ ਦੇ ਰਾਜ ਵਿਆਪੀ ਵਿਸਥਾਰ ਦਾ ਐਲਾਨ ਕੀਤਾ। ‘ਮਿਸ਼ਨ ਤੰਦਰੁਸਤ ਪੰਜਾਬ’ ਅਧੀਨ ਵਾਤਾਵਰਣ ਅਤੇ ਜਲਵਾਯੂ ਪਰਿਵਰਤਨ ਡਾਇਰੈਕਟੋਰੇਟ ਦੇ ਸਹਿਯੋਗ ਨਾਲ ‘ਜਣੇਪੇ ਦੌਰਾਨ ਮਾਵਾਂ ਦੀ ਮੌਤ ਦਰ (ਐਮ.ਐਮ.ਆਰ.) ਘਟਾਉਣ ਲਈ ਤਕਨੀਕੀ ਦਖਲਅੰਦਾਜ਼ੀ’ ਵਿਸ਼ੇ ’ਤੇ ਕਰਵਾਈ ਰਾਜ ਪੱਧਰੀ ਵਰਕਸ਼ਾਪ ਨੂੰ ਸੰਬੋਧਨ ਕਰਦੇ ਹੋਏ, ਸਿਹਤ ਮੰਤਰੀ ਨੇ ਕਿਹਾ ਕਿ ਸੂਬੇ ਵੱਲੋਂ ਮਾਵਾਂ ਦੀ ਮੌਤ, ਖਾਸ ਕਰਕੇ ਪੋਸਟ –ਪਾਰਟਮ ਹੈਮਰੇਜ(ਪੀ.ਪੀ.ਐਚ.) ਕਾਰਨ ਹੋਣ ਵਾਲੀਆਂ ਮੌਤਾਂ ਨੂੰ ਰੋਕਣ ਲਈ ਹਰ ਢੁਕਵੇਂ ਤਕਨੀਕੀ ਹੱਲ ਅਪਣਾਏ ਜਾਣਗੇ। ਪੰਜਾਬ ਵਿੱਚ ਇਸ ਵੇਲੇ ਪ੍ਰਤੀ ਇੱਕ ਲੱਖ ਜੀਵਤ ਜਣੇਪਿਆਂ ਵਿੱਚ 95 ਐਮ.ਐਮ.ਆਰ. ਦਰਜ ਹੈ, ਜਦੋਂ ਕਿ ਰਾਸ਼ਟਰੀ ਔਸਤ 88 ਹੈ। ਡ...
‘ਯੁੱਧ ਨਸ਼ਿਆਂ ਵਿਰੁੱਧ’ ਦੇ 297ਵੇਂ ਦਿਨ ਪੰਜਾਬ ਪੁਲਿਸ ਵੱਲੋਂ 12.8 ਕਿਲੋ ਹੈਰੋਇਨ ਸਮੇਤ 97 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 297ਵੇਂ ਦਿਨ ਪੰਜਾਬ ਪੁਲਿਸ ਵੱਲੋਂ 12.8 ਕਿਲੋ ਹੈਰੋਇਨ ਸਮੇਤ 97 ਨਸ਼ਾ ਤਸਕਰ ਕਾਬੂ

National
ਚੰਡੀਗੜ੍ਹ, 23 ਦਸੰਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 297ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 321 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 74 ਐਫਆਈਆਰਜ਼ ਦਰਜ ਕਰਕੇ 97 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 297 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 41,449 ਹੋ ਗਈ ਹੈ। ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 12.8 ਕਿਲੋਗ੍ਰਾਮ ਹੈਰੋਇਨ, 3667 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 30,080 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ। ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਪ੍ਰਮੁੱਖ ਮੈਡੀਕਲ ਕਾਲਜਾਂ ਨੂੰ ਅਪਗ੍ਰੇਡ ਕਰਨ ਲਈ ₹68.98 ਕਰੋੜ ਦੇ ਫੰਡ ਤੁਰੰਤ ਜਾਰੀ ਕਰਨ ਦੇ ਹੁਕਮ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਪ੍ਰਮੁੱਖ ਮੈਡੀਕਲ ਕਾਲਜਾਂ ਨੂੰ ਅਪਗ੍ਰੇਡ ਕਰਨ ਲਈ ₹68.98 ਕਰੋੜ ਦੇ ਫੰਡ ਤੁਰੰਤ ਜਾਰੀ ਕਰਨ ਦੇ ਹੁਕਮ ਦਿੱਤੇ

National
ਚੰਡੀਗੜ੍ਹ, 23 ਦਸੰਬਰ: ਮੈਡੀਕਲ ਕਾਲਜਾਂ ਵਿੱਚ ਲੋਕਾਂ ਨੂੰ ਮਿਆਰੀ ਇਲਾਜ ਤੇ ਮੈਡੀਕਲ ਟੈਸਟਾਂ ਦੀਆਂ ਸਹੂਲਤਾਂ ਮੁਹੱਈਆ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਪ੍ਰਮੁੱਖ ਮੈਡੀਕਲ ਕਾਲਜਾਂ ਦੀ ਕਾਇਆ-ਕਲਪ ਕਰਨ ਵਾਸਤੇ 68.98 ਕਰੋੜ ਰੁਪਏ ਦੇ ਫੰਡ ਫੌਰੀ ਜਾਰੀ ਕਰਨ ਦਾ ਆਦੇਸ਼ ਦਿੱਤਾ। ਇੱਥੇ ਅੱਜ ਮੈਡੀਕਲ ਸਿੱਖਿਆ ਦੇ ਖੋਜ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਅਗਵਾਈ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਇਨ੍ਹਾਂ ਮੈਡੀਕਲ ਕਾਲਜਾਂ ਵਿੱਚ ਇਨ੍ਹਾਂ ਸਹੂਲਤਾਂ ਦਾ ਵਿਸਤਾਰ ਕਰਨਾ ਸਮੇਂ ਦੀ ਲੋੜ ਸੀ ਤਾਂ ਕਿ ਲੋਕਾਂ ਨੂੰ ਵਧੀਆ ਇਲਾਜ ਦੇ ਨਾਲ-ਨਾਲ ਮੈਡੀਕਲ ਟੈਸਟਾਂ ਦੀ ਸਹੂਲਤ ਯਕੀਨੀ ਬਣੇ। ਉਨ੍ਹਾਂ ਕਿਹਾ ਕਿ ਇਨ੍ਹਾਂ ਮੈਡੀਕਲ ਕਾਲਜਾਂ ਨੂੰ ਅਤਿ-ਆਧੁਨਿਕ ਤੇ ਵਿਸ਼ਵ ਪੱਧਰੀ ਮਸ਼ੀਨਰੀ ਨਾਲ ਲੈਸ ਕਰਨਾ ਜ਼ਰੂਰੀ ਹੈ ਤਾਂ ਕਿ ਇਹ ਮਰੀਜ਼ਾਂ ਨੂੰ ਬਿਹਤਰ ਤਰੀਕੇ ਨਾਲ ਸੇਵਾਵਾਂ ਦੇ ਸਕਣ। ਭਗਵੰਤ ਸਿੰਘ ਮਾਨ ਨੇ ਮੈਡੀਕਲ ਸਿੱਖਿਆ ਵਿਭਾਗ ਨੂੰ ਕਿਹਾ ਕਿ ਇਨ੍ਹਾਂ ਮੈਡੀਕਲ ਕਾਲਜਾਂ ਵਿੱਚ ਸਹੂਲਤਾਂ ਨੂੰ ਅਪਗ੍ਰੇਡ ਕਰਨ ਲਈ ਫੌਰੀ 68.98 ਕਰੋੜ ਰੁਪਏ ਜਾਰੀ ਕੀਤੇ ਜਾਣ। ਮੁੱਖ ਮੰਤਰੀ ਨੇ ਕਿ...
ਪੰਜਾਬ ਸਰਕਾਰ ਵੱਲੋਂ ਝੋਨਾ ਛੱਡ ਕੇ ਸਾਉਣੀ ਦੀ ਮੱਕੀ ਬੀਜਣ ਵਾਲੇ ਅਗਾਂਹਵਧੂ ਕਿਸਾਨਾਂ ਦਾ ਸਨਮਾਨ

ਪੰਜਾਬ ਸਰਕਾਰ ਵੱਲੋਂ ਝੋਨਾ ਛੱਡ ਕੇ ਸਾਉਣੀ ਦੀ ਮੱਕੀ ਬੀਜਣ ਵਾਲੇ ਅਗਾਂਹਵਧੂ ਕਿਸਾਨਾਂ ਦਾ ਸਨਮਾਨ

National
ਚੰਡੀਗੜ੍ਹ, 23 ਦਸੰਬਰ: ਸੂਬੇ ਵਿੱਚ ਸਾਉਣੀ ਦੀ ਮੱਕੀ ਦੇ ਪਾਇਲਟ ਪ੍ਰੋਜੈਕਟ ਦੀ ਸਫਲਤਾ ਦੇ ਮੱਦੇਨਜ਼ਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਉਨ੍ਹਾਂ ਅਗਾਂਹਵਧੂ ਮੱਕੀ ਕਾਸ਼ਤਕਾਰਾਂ ਦਾ ਸਨਮਾਨ ਕੀਤਾ, ਜਿਨ੍ਹਾਂ ਨੇ ਪਾਣੀ ਦੀ ਜ਼ਿਆਦਾ ਖਪਤ ਵਾਲੇ ਝੋਨੇ ਦੀ ਫਸਲ ਦੀ ਥਾਂ ਸਾਉਣੀ ਦੀ ਮੱਕੀ ਦੀ ਖੇਤੀ ਵੱਲ ਰੁਖ਼ ਕੀਤਾ। ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅਗਾਂਹਵਧੂ ਮੱਕੀ ਕਾਸ਼ਤਕਾਰਾਂ ਨੂੰ ਪ੍ਰਸੰਸਾ ਸਰਟੀਫਿਕੇਟ ਦਿੱਤੇ ਅਤੇ ਉਨ੍ਹਾਂ ਨੂੰ ਪ੍ਰੇਰਿਆ ਕਿ ਉਹ ਹੋਰ ਕਿਸਾਨਾਂ ਨੂੰ ਵੀ ਸਾਉਣੀ ਦੀ ਮੱਕੀ ਦੀ ਕਾਸ਼ਤ ਲਈ ਜਾਗਰੂਕ ਕਰਨ। ਉਨ੍ਹਾਂ ਕਿਹਾ ਕਿ ਸਾਉਣੀ ਦੀ ਮੱਕੀ ਪਾਇਲਟ ਪ੍ਰੋਜੈਕਟ, ਜਿਸਦਾ ਉਦੇਸ਼ ਫਸਲੀ ਵਿਭਿੰਨਤਾ, ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣਾ, ਮਿੱਟੀ ਦੀ ਸਿਹਤ ਵਿੱਚ ਸੁਧਾਰ ਕਰਨਾ ਅਤੇ ਕਿਸਾਨਾਂ ਦੀ ਆਮਦਨ ਵਧਾਉਣਾ ਹੈ, ਦੇ ਸਕਾਰਾਤਮਕ ਨਤੀਜੇ ਸਾਹਮਣੇ ਆਏ ਹਨ। ਸਰਕਾਰ ਅਗਲੇ ਸੀਜ਼ਨ ਲਈ ਇਸ ਪ੍ਰੋਗਰਾਮ ਦੇ ਵਿਸਥਾਰ ’ਤੇ ਵਿਚਾਰ ਕਰ ਰਹੀ ਹੈ ਤਾਂ ਜੋ ਹੋਰ ਕਿਸਾਨਾਂ ਨੂੰ ਪਾਣੀ ਦੀ ਜ਼ਿਆਦਾ ਵ...
ਸਰਕਾਰੀ ਆਈ.ਟੀ.ਆਈ. ਬਾਬਾ ਬਕਾਲਾ ਸਾਹਿਬ ਦਾ ਨਾਮ ਭਾਈ ਜੈਤਾ ਜੀ ਦੇ ਨਾਂ ਤੇ ਰੱਖਿਆ ਜਾਵੇਗਾ – ਈ.ਟੀ.ਓ.

ਸਰਕਾਰੀ ਆਈ.ਟੀ.ਆਈ. ਬਾਬਾ ਬਕਾਲਾ ਸਾਹਿਬ ਦਾ ਨਾਮ ਭਾਈ ਜੈਤਾ ਜੀ ਦੇ ਨਾਂ ਤੇ ਰੱਖਿਆ ਜਾਵੇਗਾ – ਈ.ਟੀ.ਓ.

National
ਚੰਡੀਗੜ੍ਹ/ਅੰਮ੍ਰਿਤਸਰ 23 ਦਸੰਬਰ: ਪੰਜਾਬ ਸਰਕਾਰ ਵਲੋਂ ਬਾਬਾ ਬਕਾਲਾ ਸਾਹਿਬ ਵਿਖੇ ਸ਼ਹੀਦ ਬਾਬਾ ਜੀਵਨ ਸਿੰਘ ਜੀ (ਭਾਈ ਜੈਤਾ ਜੀ) ਦੇ  ਮਨਾਏ ਗਏ ਰਾਜ ਪੱਧਰੀ ਸਮਾਗਮ  ਦੇ ਮੁੱਖ ਮਹਿਮਾਨ ਸ: ਹਰਭਜਨ ਸਿੰਘ ਈ.ਟੀ.ਓ. ਕੈਬਨਿਟ ਮੰਤਰੀ ਪੰਜਾਬ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰੀ ਆਈ.ਟੀ.ਆਈ. ਬਾਬਾ ਬਕਾਲਾ ਸਾਹਿਬ ਦਾ ਨਾਮ ਭਾਈ ਜੈਤਾ ਜੀ ਦੇ ਨਾਂ ਤੇ ਰੱਖਿਆ ਜਾਵੇਗਾ। ਕੈਬਨਿਟ ਮੰਤਰੀ ਸ: ਈ.ਟੀ.ਓ. ਨੇ ਸਮਾਗਮ ਵਿੱਚ ਹਾਜ਼ਰ ਵੱਡੀ ਗਿਣਤੀ ਵਿੱਚ ਆਈਆਂ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਸਰਕਾਰ ਵਲੋਂ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਮੌਕੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਭਾਈ ਜੈਤਾ ਜੀ ਦੇ ਸਮਾਰਕ ਵਿਖੇ ਵਿਧਾਨ ਸਭਾ ਦਾ ਸ਼ੈਸ਼ਨ ਹੋਇਆ ਹੈ। ਉਨਾਂ ਕਿਹਾ ਕਿ ਬੜੇ ਮਾਨ ਵਾਲੀ ਗੱਲ ਹੈ ਕਿ ਮਾਨ ਸਰਕਾਰ ਵਲੋਂ 21 ਕਰੋੜ ਰੁਪਏ ਦੀ ਲਾਗਤ ਨਾਲ ਭਾਈ ਜੈਤਾ ਜੀ ਦਾ ਸਮਾਰਕ ਉਸਾਰਿਆ ਗਿਆ ਹੈ। ਉਨਾਂ ਕਿਹਾ ਕਿ ਭਾਈ ਜੈਤਾ ਜੀ ਇਕੋ ਇਕ ਸਿੱਖ ਸਨ ਜਿਨਾਂ ਦੇ ਦੋ ਨਾਮ ਦੋ ਗੁਰੂ ਸਾਹਿਬ ...
ਸ਼ਹੀਦੀ ਸਭਾ: ਫਤਹਿਗੜ੍ਹ ਸਾਹਿਬ ਵਿੱਚ ਮੱਥਾ ਟੇਕਣ ਲਈ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ 3400 ਪੁਲਿਸ ਕਰਮੀਆਂ, 22 ਪਾਰਕਿੰਗ ਸਥਾਨ, ਸ਼ਟਲ ਬੱਸਾਂ

ਸ਼ਹੀਦੀ ਸਭਾ: ਫਤਹਿਗੜ੍ਹ ਸਾਹਿਬ ਵਿੱਚ ਮੱਥਾ ਟੇਕਣ ਲਈ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ 3400 ਪੁਲਿਸ ਕਰਮੀਆਂ, 22 ਪਾਰਕਿੰਗ ਸਥਾਨ, ਸ਼ਟਲ ਬੱਸਾਂ

National
ਚੰਡੀਗੜ੍ਹ/ਫਤਹਿਗੜ੍ਹ ਸਾਹਿਬ, 23 ਦਸੰਬਰ: ਸ਼ਹੀਦੀ ਸਭਾ ਦੇ ਮੱਦੇਨਜ਼ਰ ਪੁਲਿਸ ਦੇ ਵਿਸ਼ੇਸ਼ ਡਾਇਰੈਕਟਰ ਜਨਰਲ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਅੱਜ ਫਤਹਿਗੜ੍ਹ ਸਾਹਿਬ ਦਾ ਦੌਰਾ ਕੀਤਾ ਅਤੇ  ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਤਾਂ ਜੋ ਜ਼ਿਲ੍ਹੇ ਵਿੱਚ ਸੁਚਾਰੂ ਅਤੇ ਸੁਰੱਖਿਅਤ ਢੰਗ ਨਾਲ ਸਮਾਗਮ ਯਕੀਨੀ ਬਣਾਇਆ ਜਾ ਸਕੇ। ਦਸਵੇਂ ਸਿੱਖ ਗੁਰੂ, ਸ੍ਰੀ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦਿਆਂ - ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਿਹ ਸਿੰਘ, ਦੀ ਲਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਦੇਣ ਲਈ ਤਿੰਨ ਦਿਨਾਂ ਸਾਲਾਨਾ ਸ਼ਹੀਦੀ ਸਭਾ 25 ਦਸੰਬਰ ਤੋਂ 27 ਦਸੰਬਰ, 2025 ਤੱਕ ਫਤਿਹਗੜ੍ਹ ਸਾਹਿਬ ਵਿਖੇ ਹੋਵੇਗੀ। ਜ਼ਿਕਰਯੋਗ ਹੈ ਕਿ ਪੂਰੇ ਖੇਤਰ ਨੂੰ ਯੋਜਨਾਬੱਧ ਢੰਗ ਨਾਲ ਛੇ ਸੈਕਟਰਾਂ ਵਿੱਚ ਵੰਡਿਆ ਗਿਆ ਹੈ ਅਤੇ ਦੁਨੀਆ ਭਰ ਤੋਂ ਆਉਣ ਵਾਲੀਆਂ ਲੱਖਾਂ ਸੰਗਤਾਂ ਦੀ ਸੁਰੱਖਿਆ, ਸੁਚੱਜੀ ਆਵਾਜਾਈ ਅਤੇ ਲੋੜੀਂਦੀਆਂ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਛੇ ਐਸ.ਪੀ. ਰੈਂਕ ਦੇ ਅਧਿਕਾਰੀਆਂ ਅਤੇ 24 ਡੀ.ਐਸ.ਪੀ. ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ 3400 ਤੋਂ ਵੱਧ ਪੁਲਿਸ ਕਰਮੀਆਂ ਦੀ ਨਫ਼ਰੀ ਵਾਲ...
ਅੰਮ੍ਰਿਤਸਰ ਵਿੱਚ ਡਰੋਨ ਰਾਹੀਂ ਭੇਜੀ 12 ਕਿਲੋਗ੍ਰਾਮ ਹੈਰੋਇਨ ਦੀ ਖੇਪ ਬਰਾਮਦ

ਅੰਮ੍ਰਿਤਸਰ ਵਿੱਚ ਡਰੋਨ ਰਾਹੀਂ ਭੇਜੀ 12 ਕਿਲੋਗ੍ਰਾਮ ਹੈਰੋਇਨ ਦੀ ਖੇਪ ਬਰਾਮਦ

National
ਚੰਡੀਗੜ੍ਹ/ਅੰਮ੍ਰਿਤਸਰ, 23 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਬਾਰਡਰ ਰੇਂਜ ਵੱਲੋਂ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਤਾਲਮੇਲ ਨਾਲ, ਪਿੰਡ ਡਾਲੇਕੇ, ਲੋਪੋਕੇ, ਅੰਮ੍ਰਿਤਸਰ ਨੇੜਿਓਂ ਲਗਭਗ 12.050 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਡੀਜੀਪੀ ਨੇ ਕਿਹਾ ਕਿ ਪਛਾਣੇ ਗਏ ਸੰਵੇਦਨਸ਼ੀਲ ਸਥਾਨਾਂ ਦੀ ਨਿਯਮਤ ਗਸ਼ਤ ਦੌਰਾਨ, ਡਾਲੇਕੇ ਪਿੰਡ ਦੇ ਖੇਤਰ ਨੇੜੇ ਖੇਤਾਂ ਵਿੱਚ ਡਰੋਨ ਦੀ ਮੌਜੂਦਗੀ ਬਾਰੇ ਸੂਚਨਾ ਮਿਲੀ। ਉਨ੍ਹਾਂ ਦੱਸਿਆ ਕਿ ਇਸ ਸੂਚਨਾ 'ਤੇ ਤੁਰੰਤ ਕਾਰਵਾਈ ਕਰਦਿਆਂ, ਐਸਪੀ ਗੁਰਪ੍ਰੀਤ ਸਿੰਘ ਦੀ ਨਿਗਰਾਨੀ ਹੇਠ ਏਐਨਟੀਐਫ ਦੀਆਂ ਸਾਂਝੀਆਂ ਟੀਮਾਂ ਨੇ ਸ਼ੱਕੀ ਸਥਾਨ ਦੀ ਯੋਜਨਾਬੱਧ ਤਲਾਸ਼ੀ ਲਈ। ਉਨ੍ਹਾਂ ਦੱਸਿਆ ਕਿ ਇਸ ਦੌਰਾਨ, ਪਿੰਡ ਡਾਲੇਕੇ ਨੇੜਿਓਂ ਖੇਤਾਂ ਵਿੱਚੋਂ ਹੈਰੋਇਨ ਦੀ ਇੱਕ ਖੇਪ ਬਰਾਮਦ ਕੀਤੀ ਗਈ। ਬਰਾਮਦ ਕੀ...
ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪੰਜਾਬ ਵਿੱਚ ਐਚ.ਐਮ.ਈ.ਐਲ. ਦੀਆਂ 2600 ਕਰੋੜ ਦੀਆਂ ਪ੍ਰਮੁੱਖ ਉਦਯੋਗਿਕ ਵਿਸਥਾਰ ਯੋਜਨਾਵਾਂ ਨੂੰ ਕੀਤਾ ਉਜਾਗਰ

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪੰਜਾਬ ਵਿੱਚ ਐਚ.ਐਮ.ਈ.ਐਲ. ਦੀਆਂ 2600 ਕਰੋੜ ਦੀਆਂ ਪ੍ਰਮੁੱਖ ਉਦਯੋਗਿਕ ਵਿਸਥਾਰ ਯੋਜਨਾਵਾਂ ਨੂੰ ਕੀਤਾ ਉਜਾਗਰ

National
ਚੰਡੀਗੜ੍ਹ 23 ਦਸੰਬਰ : ਪੰਜਾਬ ਸਰਕਾਰ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਐਨਆਰਆਈ ਮਾਮਲਿਆਂ ਦੇ  ਮੰਤਰੀ, ਸ਼੍ਰੀ ਸੰਜੀਵ ਅਰੋੜਾ ਨੇ ।ਅੱਜ ਐਚ.ਪੀ.ਸੀ.ਐਲ.-ਮਿੱਤਲ ਐਨਰਜੀ ਲਿਮਟਿਡ (ਐਚ.ਐਮ.ਈ.ਐਲ.) ਦੇ ਮਹੱਤਵਪੂਰਨ ਉਦਯੋਗਿਕ ਯੋਗਦਾਨ ਅਤੇ ਭਵਿੱਖੀ ਵਿਸਥਾਰ ਯੋਜਨਾਵਾਂ ਨੂੰ ਉਜਾਗਰ ਕੀਤਾ ਤਾਂ ਜੋ ਰਾਸ਼ਟਰੀ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਐਸ. ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਅਗਵਾਈ ਹੇਠ ਰਾਜ ਸਰਕਾਰ ਦੀ ਵਚਨਬੱਧਤਾ ਤਹਿਤ ਵੱਡੇ ਪੱਧਰ ’ਤੇ ਨਿਵੇਸ਼ਾਂ ਦਾ ਸਮਰਥਨ  ਅਤੇ ਪੰਜਾਬ ਦੇ ਉਦਯੋਗਿਕ ਵਾਤਾਵਰਣ ਨੂੰ ਮਜ਼ਬੂਤ  ਕੀਤਾ ਜਾ ਸਕੇ। ਐਚ.ਐਮ.ਈ.ਐਲ. ਦੇ ਮੈਨੇਜਿੰਗ ਡਾਇਰੈਕਟਰ ਅਤੇ ਸੀ.ਈ.ਓ. ਸ਼੍ਰੀ ਪ੍ਰਭ ਦਾਸ ਨੇ ਦੱਸਿਆ ਕਿ ਅਸੀਂ ਬਠਿੰਡਾ ਵਿੱਚ ਇੱਕ ਰਿਫਾਇਨਰੀ ਅਤੇ ਪੈਟਰੋਕੈਮੀਕਲ ਕੰਪਲੈਕਸ ਵਿੱਚ ਨਿਵੇਸ਼ ਕਰਨ ਜਾ ਰਹੇ ਹਾਂ। ਅਸੀਂ ਪੈਟਰੋਲ, ਡੀਜ਼ਲ, ਐਲਪੀਜੀ, ਏਟੀਐਫ ਵਰਗੇ ਬਾਲਣਾਂ ਦੇ ਨਾਲ-ਨਾਲ ਪੋਲੀਥਿਾਲੀਨ ਅਤੇ ਪੌਲੀਪ੍ਰੋਪਾਈਲੀਨ ਸਮੇਤ ਪੋਲੀਮਰ ਵੀ ਪੈਦਾ ਕਰਦੇ ਹਾਂ। ਇਸ ਵਿਸ਼ਾਲ ਕੰਪਲੈਕਸ ਦੇ ਨਿਰਮਾਣ ਅਤੇ ਸੰਚਾਲਨ ਦੌਰਾਨ ਸਾਨੂੰ ਪੰਜਾਬ ਦੇ ਲੋਕਾਂ ਦੇ...
ਵਿੱਤੀ ਸਾਲ 2025-26 ਦੌਰਾਨ ਜੀ.ਐੱਸ.ਟੀ. ਪ੍ਰਾਪਤੀ ਵਿੱਚ 16% ਦਾ ਵਾਧਾ ਅਤੇ ਆਬਕਾਰੀ ਮਾਲੀਆ 7,401 ਕਰੋੜ ਰੁਪਏ ਤੱਕ ਪਹੁੰਚਿਆ: ਹਰਪਾਲ ਸਿੰਘ ਚੀਮਾ

ਵਿੱਤੀ ਸਾਲ 2025-26 ਦੌਰਾਨ ਜੀ.ਐੱਸ.ਟੀ. ਪ੍ਰਾਪਤੀ ਵਿੱਚ 16% ਦਾ ਵਾਧਾ ਅਤੇ ਆਬਕਾਰੀ ਮਾਲੀਆ 7,401 ਕਰੋੜ ਰੁਪਏ ਤੱਕ ਪਹੁੰਚਿਆ: ਹਰਪਾਲ ਸਿੰਘ ਚੀਮਾ

National
ਚੰਡੀਗੜ੍ਹ, 23 ਦਸੰਬਰ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬੇ ਨੇ ਵਿੱਤੀ ਸਾਲ 2025-26 ਦੌਰਾਨ ਇੱਕ ਵੱਡੀ ਵਿੱਤੀ ਸਫਲਤਾ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਨਵੰਬਰ 2025 ਤੱਕ ਸੂਬੇ ਨੇ ਜੀ.ਐੱਸ.ਟੀ. ਪ੍ਰਾਪਤੀ ਵਿੱਚ 16.03% ਦਾ ਵਾਧਾ ਦਰਜ ਕਰਦਿਆਂ 17,860.09 ਕਰੋੜ ਰੁਪਏ ਪ੍ਰਾਪਤ ਕੀਤੇ, ਜਦਕਿ ਆਬਕਾਰੀ ਮਾਲੀਆ 7,401 ਕਰੋੜ ਰੁਪਏ ਰਿਹਾ। ਵਿੱਤ ਮੰਤਰੀ ਨੇ ਇਸ ਸਫਲਤਾ ਦਾ ਸਿਹਰਾ ਵਿਭਾਗ ਦੀ ਨਵੀਨਤਾ ਅਤੇ ਚੌਕਸੀ ਨੂੰ ਦਿੰਦਿਆਂ ਦੱਸਿਆ ਕਿ ਆਬਕਾਰੀ ਅਤੇ ਕਰ ਵਿਭਾਗ ਨੇ ਨਾ ਸਿਰਫ਼ ਪੁਰਾਣੇ ਰਿਕਾਰਡ ਤੋੜੇ ਹਨ, ਸਗੋਂ ਯਕਮੁਸ਼ਤ ਨਿਪਟਾਰਾ ਸਕੀਮ-2025 ਅਤੇ ਆਧੁਨਿਕ ਡਾਟਾ ਐਨਾਲਿਟਿਕਸ ਰਾਹੀਂ ਟੈਕਸ ਚੋਰੀ ਨੂੰ ਰੋਕਣ ਵਿੱਚ ਵੀ ਵੱਡੀ ਸਫਲਤਾ ਹਾਸਲ ਕੀਤੀ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੱਖ-ਵੱਖ ਖੇਤਰਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਜੀ.ਐੱਸ.ਟੀ. ਪ੍ਰਾਪਤੀ ਵਿੱਚ ਪਿਛਲੇ ਸਾਲ ਦੇ ਮੁਕਾਬਲੇ 2,467.30 ਕਰੋੜ ਰੁਪਏ ਦਾ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਸਤੰਬਰ 2025 ਵਿੱਚ ਜੀ.ਐੱਸ.ਟੀ....