ਡੀ ਸੀ ਨੇ ਐਸ.ਡੀ.ਐਮਜ਼ ਅਤੇ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੁਖੀਆਂ ਨੂੰ ਮੰਡੀਆਂ ਵਿੱਚ ਰੋਜ਼ਾਨਾ ਦੌਰੇ ਕਰਨ ਲਈ ਕਿਹਾ
ਐਸ.ਏ.ਐਸ.ਨਗਰ, 13 ਅਕਤੂਬਰ, 2024:
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਐਸ.ਡੀ.ਐਮਜ਼ ਅਤੇ ਜ਼ਿਲ੍ਹਾ ਖਰੀਦ ਏਜੰਸੀਆਂ ਦੇ ਮੁਖੀਆਂ ਨੂੰ ਝੋਨੇ ਦੇ ਚੱਲ ਰਹੇ ਖਰੀਦ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਮੰਡੀਆਂ ਵਿੱਚ ਮੌਜੂਦ ਰਹਿਣ ਲਈ ਕਿਹਾ ਤਾਂ ਜੋ ਖਰੀਦ ਅਤੇ ਲਿਫਟਿੰਗ ਵਿੱਚ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਨਾ ਆਵੇ।
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਐਸ.ਏ.ਐਸ.ਨਗਰ ਮੁਹਾਲੀ ਵਿਖੇ ਐਤਵਾਰ ਨੂੰ ਖਰੀਦ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਖਰੀਦ ਕਾਰਜਾਂ ਵਿੱਚ ਲੱਗੇ ਸਮੂਹ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਕਿ ਛੁੱਟੀ ਵਾਲੇ ਦਿਨ ਵੀ ਖਰੀਦ ਕਾਰਜਾਂ ਵਿੱਚ ਕੋਈ ਰੁਕਾਵਟ ਨਾ ਆਉਣ ਦਿੱਤੀ ਜਾਵੇ।
*ਉਨ੍ਹਾਂ ਕਿਹਾ ਕਿ ਅੱਜ ਸ਼ਾਮ ਆਮਦ 42701 ਮੀਟਰਿਕ ਟਨ ਤੱਕ ਪਹੁੰਚ ਗਈ ਹੈ, ਰੋਜ਼ਾਨਾ ਔਸਤ 6000 ਤੋਂ 7000 ਮੀਟਰਕ ਟਨ ਦੀ ਹੈ, ਇਸ ਲਈ ਏਜੰਸੀਆਂ ਨੂੰ ਖਰੀਦ ਵਿੱਚ ਕੋਈ ਢਿੱਲ ਨਹੀਂ ਵਰਤਣੀ ਚਾਹੀਦੀ।*
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਭਾਰਤੀ ਖੁਰਾਕ ਨਿਗਮ ਨੂੰ ਸਨੇਟਾ ਅਤੇ ਭਾਗੀਮਾਜਰਾ ਮੰਡੀਆਂ ਤੋਂ ਇਲਾਵਾ ਡੇਰਾਬੱਸੀ ਦੇ ਨਗਲਾ ਅਤੇ ਲਾਲੜੂ ਦੇ ਅਸ਼ੋਕ ਬੱਤਰਾ ਯਾਰਡ (ਅਸਥਾਈ ਮੰਡੀ) ਵਿੱਚ ਵੀ ਖਰੀਦ...







