ਪੰਜਾਬ ਪੁਲਿਸ ਵੱਲੋਂ ਗੈਰ-ਕਾਨੂੰਨੀ ਟਰੈਵਲ ਏਜੰਸੀਆਂ ਵਿਰੁੱਧ ਕਾਰਵਾਈ ਜਾਰੀ; 18 ਹੋਰ ਵਿਰੁੱਧ ਮਾਮਲਾ ਦਰਜ
ਚੰਡੀਗੜ੍ਹ, 13 ਅਕਤੂਬਰ:
ਵਿਦੇਸ਼ਾਂ ਵਿੱਚ ਵੱਸਣ ਦੇ ਚਾਹਵਾਨ ਨੌਜਵਾਨਾਂ ਦੀ ਸੁਰੱਖਿਆ ਲਈ ਗੈਰ-ਕਾਨੂੰਨੀ ਟਰੈਵਲ ਏਜੰਟਾਂ ਵਿਰੁੱਧ ਕਾਰਵਾਈ ਨੂੰ ਜਾਰੀ ਰੱਖਦਿਆਂ ਪੰਜਾਬ ਪੁਲਿਸ ਦੇ ਐਨ.ਆਰ.ਆਈ. ਮਾਮਲੇ ਵਿੰਗ ਅਤੇ ਸਾਈਬਰ ਕ੍ਰਾਈਮ ਵਿੰਗ ਵੱਲੋਂ ਪ੍ਰੋਟੈਕਟੋਰੇਟ ਆਫ਼ ਇਮੀਗ੍ਰੈਂਟਸ, ਚੰਡੀਗੜ੍ਹ ਨਾਲ ਤਾਲਮੇਲ ਕਰਕੇ ਸੂਬੇ ਵਿੱਚ 18 ਹੋਰ ਟਰੈਵਲ ਏਜੰਸੀਆਂ ਵਿਰੁੱਧ ਗੈਰ-ਕਾਨੂੰਨੀ ਢੰਗ ਨਾਲ ਸੋਸ਼ਲ ਮੀਡੀਆ ‘ਤੇ ਰੋਜ਼ਗਾਰ ਸਬੰਧੀ ਇਸ਼ਤਿਹਾਰ ਦੇਣ ਬਾਰੇ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਕਾਰਵਾਈ ਅਗਸਤ, 2024 ਦੇ ਮਹੀਨੇ ਵਿੱਚ ਅਜਿਹੀਆਂ 25 ਗੈਰ-ਕਾਨੂੰਨੀ ਟਰੈਵਲ ਏਜੰਸੀਆਂ ਦੇ ਖਿਲਾਫ ਘੱਟੋ-ਘੱਟ 20 ਐੱਫ.ਆਈ.ਆਰਜ਼. ਦਰਜ ਕਰਨ ਉਪਰੰਤ ਅਮਲ ਵਿੱਚ ਲਿਆਂਦੀ ਗਈ। ਹੁਣ ਤੱਕ ਦਰਜ ਕੀਤੇ ਮਾਮਲਿਆਂ ਵਿੱਚ ਗੈਰ-ਕਾਨੂੰਨੀ ਟਰੈਵਲ ਏਜੰਸੀਆਂ ਦੀ ਗਿਣਤੀ 43 ਤੱਕ ਪਹੁੰਚ ਗਈ ਹੈ।
ਜ਼ਿਕਰਯੋਗ ਹੈ ਕਿ ਪ੍ਰੋਟੈਕਟੋਰੇਟ ਆਫ਼ ਇਮੀਗ੍ਰੈਂਟਸ ਨੇ ਅਜਿਹੀਆਂ ਟਰੈਵਲ ਏਜੰਸੀਆਂ ਵੱਲੋਂ ਵਿਦੇਸ਼ਾਂ ਵਿੱਚ ਨੌਕਰੀਆਂ ਲਈ ਇੰਸਟਾਗ੍ਰਾਮ ਅਤੇ ਫੇਸਬੁੱਕ 'ਤੇ ਦਿੱਤੇ ਜਾਂਦੇ ਇਸ਼ਤਿਹਾਰਾਂ ਸਬੰਧੀ ਗੰਭੀਰ ਨੋਟਿਸ ਲਿਆ ਹੈ।
ਏਡੀਜੀਪੀ ਐਨਆਰਆਈ ...








