ਟ੍ਰੈਫਿਕ ਨਿਯਮਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ – ਚੀਫ ਜੁਡੀਸ਼ੀਅਲ ਮੈਜਿਸਟ੍ਰੇਟ
ਫਿਰੋਜ਼ਪੁਰ,14ਨਵੰਬਰ ( ) ਸਿਹਤ ਵਿਭਾਗ ਅਤੇ ਟਰਾਂਸਪੋਰਟ ਵਿਭਾਗ ਵੱਲੋਂ ਸਾਂਝੇ ਉਪਰਾਲੇ ਹੇਠ ਦਾਸ ਐਂਡ ਬ੍ਰਾਊਨ ਸਕੂਲ ਵਿਖੇ ਸਕੂਲੀ ਵਿਦਿਆਰਥੀਆਂ ਅਤੇ ਸਕੂਲ ਵੈਨ ਡਰਾਈਵਰਾਂ, ਸਹਾਇਕਾਂ ਦੀ ਅੱਖਾਂ ਦੀ ਜਾਂਚ ਦਾ ਕੈਂਪ ਲਗਾਇਆ ਗਿਆ। ਇਸ ਜਾਂਚ ਕੈਂਪ ਦਾ ਉਦਘਾਟਨ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮੈਡਮ ਅਨੁਰਾਧਾ ਵਲੋਂ ਕੀਤਾ ਗਿਆ। ਉਨ੍ਹਾਂ ਨਾਲ ਸਹਾਇਕ ਰਿਜਨਲ ਟਰਾਂਸਪੋਰਟ ਅਧਿਕਾਰੀ ਰਾਕੇਸ਼ ਕੁਮਾਰ ਬਾਂਸਲ ਵੀ ਹਾਜ਼ਰ ਸਨ।
ਇਸ ਦੌਰਾਨ ਮੈਡਮ ਅਨੁਰਾਧਾ ਨੇ ਕਿਹਾ ਕਿ ਕਿਸੇ ਵੀ ਵਾਹਨ ਨੂੰ ਚਲਾਉਣ ਵੇਲੇ ਅੱਖਾਂ ਦੀ ਤੰਦਰੁਸਤੀ ਸੱਭ ਤੋਂ ਜ਼ਰੂਰੀ ਹੂੰਦੀ ਹੈ, ਖ਼ਾਸਕਰ ਸਕੂਲ ਵੈਨ ਚਾਲਕਾਂ ਨੂੰ ਸਮੇਂ-ਸਮੇਂ ’ਤੇ ਆਪਣੀਆਂ ਅੱਖਾਂ ਦੀ ਜਾਂਚ ਜ਼ਰੂਰ ਕਰਵਾਉਣੀ ਚਾਹੀਦੀ ਹੈ ਕਿਉਂਕਿ ਉਨ੍ਹਾਂ ਤੇ 35 ਤੋਂ 40 ਸਕੂਲੀ ਵਿਦਿਆਰਥੀਆਂ ਨੂੰ ਸੁਰੱਖਿਅਤ ਘਰ ਤੋਂ ਸਕੂਲ ਅਤੇ ਸਕੂਲ ਤੋਂ ਘਰ ਪਹੁੰਚਾਉਣ ਦੀ ਜਿੰਮੇਵਾਰੀ ਹੁੰਦੀ ਹੈ। ਇਸ ਗੱਲ ਨੂੰ ਧਿਆਨ ਵਿਚ ਰੱਖਦਿਆਂ ਅੱਜ ਦਾਸ ਐਂਡ ਬ੍ਰਾਊਨ ਸਕੂਲ ਵਿੱਖੇ ਵਿਦਿਆਰਥੀਆਂ ਦੇ ਨਾਲ-ਨਾਲ ਸਕੂਲ ਵੈਨ ਡਰਾਈਵਰਾਂ ਅਤੇ ਸਹ...








