ਵਧਦੀ ਉਮਰ ਨਾਲ ਅੱਖਾਂ ਦੀ ਰੋਸ਼ਨੀ ਕਮਜ਼ੋਰ ਨਹੀਂ ਹੋਣੀ ਚਾਹੀਦੀ, ਹੁਣ ਤੋਂ ਹੀ ਧਿਆਨ ਰੱਖੋ: ਡਾ ਗੌਰੀ ਸ਼ੰਕਰ
ਫਾਜ਼ਿਲਕਾ 10 ਅਕਤੂਬਰ
ਅੱਖਾਂ ਨੂੰ ਪ੍ਰਮਾਤਮਾ ਦੀ ਦਾਤ ਮੰਨਿਆ ਜਾਂਦਾ ਹੈ ਜਿਸ ਦੀ ਮਦਦ ਨਾਲ ਅਸੀਂ ਇਸ ਦੁਨੀਆ ਦੇ ਖੂਬਸੂਰਤ ਨਜ਼ਾਰੇ ਦੇਖ ਸਕਦੇ ਹਾਂ। ਹਾਲਾਂਕਿ, ਜੀਵਨ ਸ਼ੈਲੀ ਅਤੇ ਖੁਰਾਕ ਵਿੱਚ ਗੜਬੜੀ ਕਾਰਨ ਅੱਖਾਂ ਨਾਲ ਸਬੰਧਤ ਕਈ ਤਰ੍ਹਾਂ ਦੀਆਂ ਬਿਮਾਰੀਆਂ ਵੱਧ ਰਹੀਆਂ ਹਨ। ਹਾਲਾਤ ਇਹ ਹਨ ਕਿ ਛੋਟੀ ਉਮਰ ਵਿੱਚ ਹੀ ਅੱਖਾਂ ਦੀ ਰੌਸ਼ਨੀ ਘੱਟ ਹੋਣ ਕਾਰਨ ਲੋਕ ਐਨਕਾਂ ਲਾਉਣ ਲਈ ਮਜਬੂਰ ਹਨ। ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਵਿੱਚ ਵੀ ਅੱਖਾਂ ਨਾਲ ਸਬੰਧਤ ਸਮੱਸਿਆਵਾਂ ਦੇਖਣ ਨੂੰ ਮਿਲ ਰਹੀਆਂ ਹਨ। ਇਹ ਗੱਲਾਂ ਏ.ਐਮ.ਓ ਡਾ.ਗੋਰੀ ਸ਼ੰਕਰ ਨੇ ਅੱਜ ਸੀ.ਐਚ.ਸੀ ਖੂਈਖੇੜਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਵਿਕਾਸ ਗਾਂਧੀ ਦੀ ਦੇਖ-ਰੇਖ ਹੇਠ ਕਰਵਾਏ ਵਿਸ਼ਵ ਦ੍ਰਿਸ਼ਟੀ ਦਿਵਸ ਮੌਕੇ ਸਰਕਾਰੀ ਸਕੂਲ ਵਿੱਚ ਬੱਚਿਆਂ ਅਤੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਕਹੀਆਂ।
ਉਨ੍ਹਾਂ ਕਿਹਾ ਕਿ ਵਧਦੀ ਉਮਰ ਦੇ ਨਾਲ ਸਰੀਰ ਦਾ ਲਗਭਗ ਹਰ ਅੰਗ ਪ੍ਰਭਾਵਿਤ ਹੁੰਦਾ ਹੈ, ਅੱਖਾਂ ਵੀ ਇਨ੍ਹਾਂ ਵਿੱਚੋਂ ਇੱਕ ਹਨ। ਨਜ਼ਰ ਦੀ ਕਮਜ਼ੋਰੀ ਅਤੇ ਅੰਨ੍ਹੇਪਣ ਤੋਂ ਪੀੜਤ ਜ਼ਿਆਦਾਤਰ ਲੋਕ 50 ਸਾਲ ਤੋਂ ਵੱਧ ਉਮਰ ਦੇ ਹਨ। ਜੇਕਰ ਛੋਟੀ ਉਮਰ ਤੋਂ ਹੀ ...








