ਮਾਨਸਿਕ ਰੋਗ ਨੂੰ ਨਾ ਛੁਪਾਓ, ਇਸ ਬਾਰੇ ਦੱਸੋ ਅਤੇ ਬਿਮਾਰੀ ਤੋਂ ਛੁਟਕਾਰਾ ਪਾਓ- ਡਾ ਚੰਦਰ ਸ਼ੇਖਰ
ਫ਼ਰੀਦਕੋਟ,10 ਅਕਤੂਬਰ ( ) ਜਿਲ੍ਹਾ ਸਿਹਤ ਵਿਭਾਗ ਫ਼ਰੀਦਕੋਟ ਵੱਲੋਂ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਦੀ ਪ੍ਰਧਾਨਗੀ ਵਿੱਚ ਓਟ ਕਲੀਨਿਕ ਸਿਵਲ ਹਸਪਤਾਲ ਫ਼ਰੀਦਕੋਟ ਵਿਖੇ ਵਿਸ਼ਵ ਮਾਨਸਿਕ ਸਿਹਤ ਦਿਵਸ ਪ੍ਰਾਪਤ ਥੀਮ " ਕੰਮ ਕਰਨ ਵਾਲੇ ਸਥਾਨ ਤੇ ਮਾਨਸਿਕ ਸਿਹਤ ਨੂੰ ਤਰਜੀਹ" ਤਹਿਤ ਜਾਗਰੂਕਤਾ ਸਮਾਗਮ ਕਰਵਾਇਆ ਗਿਆ।
ਵਿਸ਼ਵ ਮਾਨਸਿਕ ਸਿਹਤ ਦਿਵਸ ਤੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਚੰਦਰ ਸ਼ੇਖਰ ਨੇ ਦੱਸਿਆ ਕਿ ਇਹ ਦਿਨ ਮਨਾਉਣ ਦਾ ਮਕਸਦ ਹੈ ਕਿ ਲੋਕਾਂ ਨੂੰ ਮਾਨਸਿਕ ਰੋਗਾਂ ਸਬੰਧੀ ਜਾਗਰੂਕ ਕਰਨਾ ਹੈ। ਇਨ੍ਹਾਂ ਰੋਗਾਂ ਤੋਂ ਕਿਵੇਂ ਬਚਿਆ ਜਾ ਸਕਦਾ ਹੈ ਇਨ੍ਹਾਂ ਰੋਗਾਂ ਦਾ ਇਲਾਜ ਕਿਹੜੇ ਹਸਪਤਾਲਾਂ ਵਿੱਚ ਉਪਲਬਧ ਹੈ, ਬਾਰੇ ਜਾਗਰੂਕ ਕਰਨਾ ਹੈ। ਉਹਨਾਂ ਦੱਸਿਆ ਕਿ ਵਿਸ਼ਵ ਸਿਹਤ ਸੰਸਥਾ ਵੱਲੋਂ ਮਾਨਸਿਕ ਰੋਗਾਂ ਸਬੰਧੀ ਵਿਸ਼ਵ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਮੁਹਿੰਮ ਵਿੱਢੀ ਗਈ ਹੈ। ਉਨਾ ਕਿਹਾ ਇਸ ਵਾਰ ਕਿਸੇ ਸਰਕਾਰੀ ਜਾਂ ਪ੍ਰਾਇਵੇਟ ਅਦਾਰੇ ਵਿੱਚ ਕੰਮ ਕਰਨ ਵਾਲੇ ਵਿਅਕਤੀਆਂ ਦੀ ਮਾਨਸਿਕ ਸਿਹਤ ਨੂੰ ਬੜਾਵਾ ਦੇਣਾ ਹੈ ਤਾਂ ਜੋ ਉਹ ਆਪਣੇ ਕੰਮ ਨੂੰ ਸੁਚੱਜੇ ਤਰੀਕੇ ਨਾਲ ਨਿਭਾਅ ਸਕਣ ।
ਇਸ ਮੌਕ...








