ਪੁਲਿਸ ਤਿਓਹਾਰਾਂ ਅਤੇ ਪੰਚਾਇਤੀ ਚੋਣਾਂ ਦੇ ਮੱਦੇਨਜਰ ਪੂਰੀ ਤਰਾਂ ਮੁਸਤੈਦ-ਆਈ.ਜੀ ਉਮਰਾਨੰਗਲ
ਫਾਜ਼ਿਲਕਾ, 9 ਅਕਤੂਬਰ
ਡੀ.ਜੀ.ਪੀ ਪੰਜਾਬ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਫਾਜ਼ਿਲਕਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਭਰ ਵਿਚ ਵਿਸੇਸ਼ ਜਾਂਚ ਅਭਿਆਨ (CASO) ਚਲਾਇਆ ਗਿਆ। ਜਿਸ ਦੀ ਅਗਵਾਈ ਫਾਜ਼ਿਲਕਾ ਜ਼ਿਲ੍ਹੇ ਵਿਚ ਆਈ.ਜੀ ਸ੍ਰੀ ਪਰਮਰਾਜ ਸਿੰਘ ਉਮਰਾਨੰਗਲ ਨੇ ਕੀਤੀ। ਜ਼ਿਲ੍ਹੇ ਦੇ ਐਸ.ਐਸ.ਪੀ ਵਰਿੰਦਰ ਸਿੰਘ ਬਰਾੜ ਵੀ ਵਿਸੇਸ਼ ਤੌਰ ਤੇ ਉਨ੍ਹਾਂ ਦੇ ਨਾਲ ਰਹੇ। ਇਸ ਸਬੰਧ ਵਿਚ ਫਾਜ਼ਿਲਕਾ ਦੇ ਰੇਲਵੇ ਸਟੇਸ਼ਨ ਤੇ ਜਿੱਥੇ ਪੁਲਿਸ ਵੱਲੋਂ ਵਿਆਪਕ ਪੱਧਰ ਤੇ ਸਰਚ ਅਭਿਆਨ ਚਲਾਇਆ ਗਿਆ ਉਥੇ ਹੀ ਵੱਖ ਵੱਖ ਸਬ ਡਵੀਜਨਾਂ ਵਿਚ ਵੀ ਇਸੇ ਤਰਾਂ ਦੇ ਜਾਂਚ ਅਭਿਆਨ ਚਲਾਏ ਗਏ।
ਇਸ ਮੌਕੇ ਰੇਲਵੇ ਸਟੇਸ਼ਨ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਈ.ਜੀ ਸ੍ਰੀ ਪਰਮਰਾਜ ਸਿੰਘ ਉਮਰਾਨੰਗਲ ਆਈ.ਪੀ.ਐਸ ਨੇ ਆਖਿਆ ਕਿ ਤਿਓਹਾਰਾਂ ਅਤੇ ਪੰਚਾਇਤੀ ਚੋਣਾਂ ਦੇ ਮੱਦੇਨਜਰ ਪੁਲਿਸ ਪੂਰੀ ਤਰਾਂ ਨਾਲ ਮੁਸਤੈਦ ਹੈ। ਉਨ੍ਹਾਂ ਨੇ ਕਿਹਾ ਕਿ ਤਿਓਹਾਰਾਂ ਕਾਰਨ ਪੁਲਿਸ ਵੱਲੋਂ ਸਖ਼ਤ ਚੌਕਸੀ ਰੱਖੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਚਾਇਤ ਚੋਣਾਂ ਵਿਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਚੋਣਾਂ ਪੂਰੀ ਤਰ...







