ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ‘CASO’ ਪ੍ਰੋਗਰਾਮ ਤਹਿਤ ਚਲਾਇਆ ਸਰਚ ਅਭਿਆਨ
ਸ੍ਰੀ ਮੁਕਤਸਰ ਸਾਹਿਬ, 09 ਅਕਤੂਬਰ
ਸ੍ਰੀ ਗੋਰਵ ਯਾਦਵ ਆਈ.ਪੀ.ਐਸ. ਡੀ.ਜੀ.ਪੀ. ਪੰਜਾਬ ਵੱਲੋਂ ਸ਼ਰਾਰਤੀ ਅਨਸਰਾਂ ਅਤੇ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਦੇ ਹੋਏ ਸੂਬੇ ਅੰਦਰ ‘CASO’ ਪ੍ਰੋਗਰਾਮ ਚਲਾਇਆ ਗਿਆ ਇਸੇ ਤਹਿਤ ਹੀ ਸ੍ਰੀ ਪ੍ਰਦੀਪ ਕੁਮਾਰ ਯਾਦਵ ਆਈ.ਜੀ ਟੈਕਨੀਕਲ ਸਰਵਿਸਿਸ ਪੰਜਾਬ (TSS) ਅਤੇ ਸ੍ਰੀ ਤੁਸ਼ਾਰ ਗੁਪਤਾ ਆਈ.ਪੀ.ਐਸ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਅਗਵਾਈ ਹੇਠ CASO ਪ੍ਰੋਗਰਾਮ ਤਹਿਤ ਪੁਲਿਸ ਦੀਆਂ ਅਲੱਗ ਅਲੱਗ ਟੁਕੜੀਆਂ ਬਣਾ ਕੇ ਜਿਲੇ ਦੀਆਂ ਚਾਰੇ ਸਬ ਡਿਵੀਜ਼ਨਾਂ, ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਲੰਬੀ ਦੇ ਪਿੰਡਾਂ ਅਤੇ ਕਸਬਿਆ ਅੰਦਰ ਸਰਚ ਅਪ੍ਰੈਸ਼ਨ ਚਲਾਇਆ ਗਿਆ। ਇਸ “CASO OPERATION” ਦੌਰਾਨ ਸ੍ਰੀ ਕਵਲਪ੍ਰੀਤ ਸਿੰਘ ਚਾਹਲ ਐਸ.ਪੀ(ਐੱਚ), ਸ ਮਨਵਿੰਦਰਬੀਰ ਸਿੰਘ ਐਸ.ਪੀ (ਪੀ.ਬੀ.ਆਈ), ਸ. ਸਤਨਾਮ ਸਿੰਘ ਡੀ.ਐਸ.ਪੀ (ਸ੍ਰੀ ਮੁਕਤਸਰ ਸਾਹਿਬ ), ਸ. ਜਸਪਾਲ ਸਿੰਘ ਡੀ.ਐਸ.ਪੀ (ਲੰਬੀ), ਸ. ਅਵਤਾਰ ਸਿੰਘ ਡੀ.ਐਸ.ਪੀ (ਗਿੱਦੜਬਾਹਾ), ਸ. ਇਕਬਾਲ ਸਿੰਘ ਡੀ.ਐਸ.ਪੀ (ਮਲੋਟ). ਸ੍ਰੀ ਅਮਨਦੀਪ ਸਿੰਘ ਡੀ.ਐਸ.ਪੀ (ਐਚ), ਸਮੂਹ ਮੁੱਖ ਅਫਸਰਾਨ ਥਾਣਾ ਤੇ ਪੁਲਿਸ ਅਧਿਕਾਰੀ/ਕਰਮ...








