ਹੈਪੀ ਸੀਡਰ ਅਤੇ ਸੁਪਰ ਸੀਡਰ ਵਰਗੀਆਂ ਆਧੁਨਿਕ ਮਸ਼ੀਨਾਂ ਨਾਲ ਫ਼ਸਲ ਦਾ ਝਾੜ ਵੱਧ ਤੇ ਖਰਚਾ ਘੱਟ ਹੁੰਦਾ ਹੈ : ਡਿਪਟੀ ਕਮਿਸ਼ਨਰ
ਬਠਿੰਡਾ, 9 ਨਵੰਬਰ : ਹੈਪੀ ਸੀਡਰ ਅਤੇ ਸੁਪਰ ਸੀਡਰ ਵਰਗੀਆਂ ਆਧੁਨਿਕ ਮਸ਼ੀਨਾਂ ਦੇ ਨਾਲ ਫਸਲ ਦਾ ਝਾੜ ਵੱਧ ਅਤੇ ਖਰਚਾ ਘੱਟ ਹੁੰਦਾ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਰਾਮਪੁਰਾ, ਬਾਲਿਆਂਵਾਲੀ ਅਤੇ ਭਾਈ ਬਖਤੌਰ ਦੇ ਆਸ-ਪਾਸ ਦੇ ਖੇਤਾਂ 'ਚ ਪਰਾਲੀ ਪ੍ਰਬੰਧਨ ਦੇ ਮੱਦੇਨਜ਼ਰ ਦੌਰਾ ਕਰਕੇ ਜਾਇਜ਼ਾ ਲੈਣ ਮੌਕੇ ਕੀਤਾ। ਇਸ ਮੌਕੇ ਉਹਨਾਂ ਦੇ ਨਾਲ ਐਸਐਸਪੀ ਮੈਡਮ ਅਮਨੀਤ ਕੌਂਡਲ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਆਧੁਨਿਕ ਮਸ਼ੀਨਰੀ ਦੀ ਵਰਤੋਂ ਕਰਨ ਵਾਲੇ ਕਿਸਾਨਾਂ ਤੋਂ ਸੇਧ ਲੈਣ ਅਤੇ ਪਰਾਲੀ ਨੂੰ ਅੱਗ ਨਾ ਲਗਾਉਣ। ਇਸ ਤਰ੍ਹਾਂ ਕਰਨ ਦੇ ਨਾਲ ਜਿੱਥੇ ਉਹ ਵਾਤਾਵਰਨ ਦੀ ਸਾਂਭ-ਸੰਭਾਲ ਵਿੱਚ ਆਪਣਾ ਪੂਰਨ ਯੋਗਦਾਨ ਪਾਉਣਗੇ, ਉਥੇ ਹੀ ਉਹ ਆਪਣੀ ਫਸਲ ਦੇ ਝਾੜ ਵਿੱਚ ਚੋਖਾ ਮੁਨਾਫਾ ਕਰਨਗੇ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਲਗਭਗ 250 ਬੇਲਰ ਅਤੇ ਤਕਰੀਬਨ 4 ਹਜ਼ਾਰ ਸੁਪਰ ਸੀਡਰ ਹਨ, ਜਿਨਾਂ ਦੀ ਵਰਤੋਂ ਕਰਨ ਲਈ ਪ੍ਰਸ਼ਾਸਨ ਕਿਸਾਨਾਂ ਨੂੰ ਪਰਾਲੀ ਸਾੜ...








