ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦ ਤੇ ਲਿਫਟਿੰਗ ਦਾ ਕੰਮ ਨਿਰਵਿਘਨ ਜਾਰੀ : ਸ਼ੌਕਤ ਅਹਿਮਦ ਪਰੇ
ਬਠਿੰਡਾ, 8 ਨਵੰਬਰ : ਜ਼ਿਲ੍ਹੇ ਦੀਆਂ 95 ਫੀਸਦੀ ਮੰਡੀਆਂ ਵਿੱਚ ਝੋਨੇ ਦੀ ਖਰੀਦ ਤੇ ਲਿਫਟਿੰਗ ਦਾ ਕੰਮ ਨਿਰਵਿਘਨ ਚੱਲ ਰਿਹਾ ਹੈ ਤੇ 5 ਫੀਸਦੀ ਮੰਡੀਆਂ ਵਿੱਚ ਥੋੜੀ ਬਹੁਤੀ ਸਮੱਸਿਆ ਹੈ ਜੋ ਕਿ ਜਲਦ ਹੱਲ ਕਰ ਦਿੱਤੀ ਜਾਵੇਗੀ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਦੇ ਪਿੰਡ ਸਿਰੀਏਵਾਲਾ ਦੀ ਆਨਾਜ ਮੰਡੀ ਦਾ ਦੌਰਾ ਕਰਕੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਪੁਲੀਸ ਮੁਖੀ ਮੈਡਮ ਅਮਨੀਤ ਕੌਂਡਲ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।
ਇਸ ਮੌਕੇ ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ। ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਮੰਡੀਆਂ ਵਿੱਚ ਝੋਨੇ ਦੀ ਖਰੀਦ ਤੇ ਲਿਫਟਿੰਗ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆ ਰਹੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਉਨਾਂ ਨੂੰ ਆਪਣੀ ਫਸਲ ਵੇਚਣ ਵਿੱਚ ਕੋਈ ਸਮੱਸਿਆ ਨਾ ਆਵੇ।
ਇਸ ਤੋਂ ਪਹਿਲਾਂ ਜ਼ਿਲ੍ਹਾ ਦੇ ਪਿੰਡਾਂ ਦੇ ਖੇਤਾਂ ਦੇ ਦੌਰਾ ਕਰਕੇ ਪਰਾਲੀ ਪ੍ਰਬੰਧਨ ਵਿਚ ਲੱਗੇ ਕਿਸਾਨਾਂ ਨਾਲ ਗੱ...








