Shadow

Author: admin

ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਚੋਣ ਅਧਿਕਾਰੀਆਂ ਅਤੇ ਆਮ ਲੋਕਾਂ ਦੀ ਸਹੂਲਤ ਲਈ ਆਨਲਾਈਨ ਐਪਲੀਕੇਸ਼ਨ “ਲੋਕਲ ਬਾਡੀਜ਼ ਪੋਲ ਐਕਟੀਵਿਟੀ ਮਾਨੀਟਰਿੰਗ ਸਿਸਟਮ” ਲਾਂਚ

ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਚੋਣ ਅਧਿਕਾਰੀਆਂ ਅਤੇ ਆਮ ਲੋਕਾਂ ਦੀ ਸਹੂਲਤ ਲਈ ਆਨਲਾਈਨ ਐਪਲੀਕੇਸ਼ਨ “ਲੋਕਲ ਬਾਡੀਜ਼ ਪੋਲ ਐਕਟੀਵਿਟੀ ਮਾਨੀਟਰਿੰਗ ਸਿਸਟਮ” ਲਾਂਚ

National, Politics, Punjab
ਚੰਡੀਗੜ੍ਹ, 6 ਅਕਤੂਬਰ 2024: ਪੰਜਾਬ ਰਾਜ ਚੋਣ ਕਮਿਸ਼ਨ ਨੇ ਪੰਚਾਇਤੀ ਚੋਣਾਂ 2024 ਦੇ ਸਬੰਧ ਵਿੱਚ ਚੋਣ ਅਧਿਕਾਰੀਆਂ ਅਤੇ ਆਮ ਲੋਕਾਂ ਦੀ ਸਹੂਲਤ ਲਈ "ਲੋਕਲ ਬਾਡੀਜ਼ ਪੋਲ ਐਕਟੀਵਿਟੀ ਮਾਨੀਟਰਿੰਗ ਸਿਸਟਮ" (ਐਲ.ਬੀ.ਪੀ.ਏ.ਐਮ.ਐਸ) ਨਾਮ ਦੀ ਇੱਕ ਨਵੀਂ ਆਨਲਾਈਨ ਐਪਲੀਕੇਸ਼ਨ ਤਿਆਰ ਕੀਤੀ ਹੈ। ਦੱਸਣਯੋਗ ਹੈ ਕਿ ਇਹ ਐਪਲੀਕੇਸ਼ਨ ਕਮਿਸ਼ਨ ਦੀ ਵੈੱਬਸਾਈਟ sec.punjab.gov.in 'ਤੇ ਉਪਲੱਬਧ ਹੈ।। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਲੋਕਲ ਬਾਡੀਜ਼ ਦੀਆਂ ਚੋਣਾਂ ਜਿਵੇਂ ਕਿ ਪੰਚਾਇਤੀ ਅਤੇ ਨਗਰ ਨਿਗਮ ਦੀਆਂ ਚੋਣਾਂ ਦੇ ਵਿਸ਼ੇਸ਼ ਸੰਦਰਭ ਵਿੱਚ ਚੋਣ ਪ੍ਰਕਿਰਿਆ ਦੇ ਆਧੁਨਿਕੀਕਰਨ ਲਈ ਇਹ ਇੱਕ ਨਵੀਂ ਪਹਿਲਕਦਮੀ ਹੈ ਅਤੇ ਪੰਜਾਬ ਰਾਜ ਚੋਣ ਕਮਿਸ਼ਨ ਨੇ ਭਾਰਤੀ ਚੋਣ ਕਮਿਸ਼ਨ ਵੱਲੋਂ ਅਪਣਾਏ ਜਾ ਰਹੇ ਬਿਹਤਰ ਅਭਿਆਸਾਂ ਨੂੰ ਅਪਣਾਉਣ ਦਾ ਫੈਸਲਾ ਲਿਆ ਹੈ ਤਾਂ ਜੋ ਲੋਕਲ ਬਾਡੀਜ਼ ਦੀਆਂ ਚੋਣਾਂ ਨੂੰ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਅੱਗੇ ਦੱਸਿਆ ਕਿ ਐਲ.ਬੀ.ਪੀ.ਏ.ਐਮ.ਐਸ. ਐਪਲੀਕੇਸ਼ਨ ਦੀ ਸ਼ੁਰੂਆਤ ਨਾਲ ਚੋਣ ਪ੍ਰਬੰਧਨ ਪ...
ਪੜਤਾਲ ਉਪਰੰਤ 853 ਸਰਪੰਚ ਦੇ ਅਹੁਦੇ ਅਤੇ 2123 ਪੰਚ ਦੇ ਅਹੁਦੇ ਲਈ ਉਮੀਦਵਾਰ ਮੈਦਾਨ ਵਿੱਚ- ਏ ਡੀ ਸੀ ਸੁਭਾਸ਼ ਚੰਦਰ

ਪੜਤਾਲ ਉਪਰੰਤ 853 ਸਰਪੰਚ ਦੇ ਅਹੁਦੇ ਅਤੇ 2123 ਪੰਚ ਦੇ ਅਹੁਦੇ ਲਈ ਉਮੀਦਵਾਰ ਮੈਦਾਨ ਵਿੱਚ- ਏ ਡੀ ਸੀ ਸੁਭਾਸ਼ ਚੰਦਰ

National, Politics, Punjab
ਫਾਜਿਲਕਾ 6 ਅਕਤੂਬਰ ਫਾਜ਼ਿਲਕਾ ਜ਼ਿਲ੍ਹੇ ਵਿੱਚ ਆਮ ਪੰਚਾਇਤੀ ਚੋਣਾਂ ਲਈ ਉਮੀਦਵਾਰਾਂ ਵੱਲੋਂ ਦਾਖਲ ਕੀਤੇ ਨਾਮਜਦਗੀ ਪਰਚਿਆਂ ਦੀ ਪੜਤਾਲ ਦਾ ਕੰਮ ਮੁਕੰਮਲ ਹੋ ਗਿਆ ਹੈ। ਪੜਤਾਲ ਉਪਰੰਤ 853 ਸਰਪੰਚ ਦੇ ਅਹੁਦੇ ਅਤੇ 2123 ਪੰਚ ਦੇ ਅਹੁਦੇ ਲਈ ਉਮੀਦਵਾਰ ਮੈਦਾਨ ਵਿੱਚ ਰਹਿ ਗਏ ਹਨ ਅਤੇ ਪੜਤਾਲ ਦੌਰਾਨ ਸਰਪੰਚੀ ਤੇ ਅਹੁਦੇ ਲਈ ਸਿਰਫ 52 ਨਾਮਜਦਗੀਆਂ ਅਤੇ ਪੰਚ ਦੇ ਅਹੁਦੇ ਲਈ ਸਿਰਫ 138 ਨਾਮਜਦਗੀਆਂ ਰੱਦ ਹੋਈਆਂ ਹਨ। ਇਹ ਜਾਣਕਾਰੀ ਵਧੀਕ ਜ਼ਿਲਾ ਚੋਣਕਾਰ ਅਫਸਰ ਕਮ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੁਭਾਸ਼ ਚੰਦਰ ਨੇ ਦਿੱਤੀ ਹੈ। ਨਾਮਜਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ ਹੁਣ ਅਬੋਹਰ ਬਲਾਕ ਵਿੱਚ ਸਰਪੰਚ ਦੇ ਅਹੁਦੇ ਲਈ 463 ਅਤੇ ਪੰਚ ਦੇ ਅਹੁਦੇ ਲਈ 1296 ਉਮੀਦਵਾਰ ਮੈਦਾਨ ਵਿੱਚ ਹਨ । ਖੂਹੀਆਂ ਸਰਵਰ ਬਲਾਕ ਵਿੱਚ ਸਰਪੰਚ ਦੇ ਅਹੁਦੇ ਲਈ 376 ਅਤੇ ਪੰਚ ਦੇ ਅਹੁਦੇ ਲਈ 1092 ਉਮੀਦਵਾਰ ਮੈਦਾਨ ਵਿੱਚ ਹਨ । ਅਰਨੀ ਵਾਲਾ ਸੇਖ ਸੁਭਾਨ ਬਲਾਕ ਵਿੱਚ ਸਰਪੰਚ ਤੇ ਅਹੁਦੇ ਲਈ 251 ਅਤੇ ਪੰਚ ਤੇ ਅਹੁਦੇ ਲਈ 716 ਉਮੀਦਵਾਰ ਮੈਦਾਨ ਵਿੱਚ ਹਨ। ਫਾਜ਼ਿਲਕਾ ਬਲਾਕ ਵਿੱਚ ਸਰਪੰਚ ਦੇ ਅਹੁਦੇ ਲਈ 608 ਉਮੀਦਵਾਰ ਹਨ ਅਤੇ ਪੰ...
ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਵਿਅਕਤੀਆਂ ਨੂੰ ਕਿਸੇ ਵੀ ਕੀਮਤ ‘ਤੇ ਨਹੀਂ ਬਖਸ਼ਿਆ ਜਾਵੇਗਾ: ਡੀ ਐਸ ਪੀ ਕਰਨੈਲ ਸਿੰਘ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਵਿਅਕਤੀਆਂ ਨੂੰ ਕਿਸੇ ਵੀ ਕੀਮਤ ‘ਤੇ ਨਹੀਂ ਬਖਸ਼ਿਆ ਜਾਵੇਗਾ: ਡੀ ਐਸ ਪੀ ਕਰਨੈਲ ਸਿੰਘ

National, Politics, Punjab
ਐਸ ਏ ਐਸ ਨਗਰ, 6 ਅਕਤੂਬਰ: ਦੇਸ਼ ਦੀ ਸਰਵਉੱਚ ਅਦਾਲਤ ਸੁਪਰੀਮ ਕੋਰਟ ਤੇ ਹਾਈ ਕੋਰਟ ਦੇ ਆਦੇਸ਼ਾਂ ‘ਤੇ ਅਤੇ ਸੀਨੀਅਰ ਕਪਤਾਨ ਪੁਲਿਸ ਐੱਸ ਏ ਐੱਸ ਨਗਰ ਦੀਪਕ ਪਾਰਿਕ ਆਈ ਪੀ ਐੱਸ, ਕਪਤਾਨ ਪੁਲਿਸ ਟ੍ਰੈਫਿਕ ਐੱਸਏਐੱਸ ਨਗਰ ਹਰਿੰਦਰ ਸਿੰਘ ਮਾਨ ਪੀ ਪੀ ਐੱਸ ਵੱਲੋਂ ਦਿੱਤੇ ਦਿਸ਼ਾ-ਨਿਰਦੇਸ਼ਾਂ ਤਹਿਤ ਉੱਪ ਕਪਤਾਨ ਪੁਲਿਸ ਟ੍ਰੈਫਿਕ ਐੱਸਏਐੱਸ ਨਗਰ ਕਰਨੈਲ ਸਿੰਘ ਪੀ ਪੀ ਐਸ ਦੀ ਅਗਵਾਈ ਹੇਠ 5 ਅਕਤੂਬਰ 2024 ਨੂੰ ਟ੍ਰੈਫਿਕ ਇੰਚਾਰਜਾਂ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ‘ਡਰਿੰਕ ਐਂਡ ਡਰਾਈਵ’ ਦੇ ਖਿਲਾਫ਼ ਚਲਾਏ ਅਭਿਆਨ ਤਹਿਤ ਸਪੈਸ਼ਲ ਨਾਕਾਬੰਦੀ ਕੀਤੀ ਗਈ। ਨਾਕਾਬੰਦੀ ਦੌਰਾਨ ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲੇ ਚਾਲਕਾਂ ਦੇ ਕੁੱਲ 53 ਚਲਾਨ ਕੀਤੇ ਗਏ। ਵਧੇਰੇ ਜਾਣਕਾਰੀ ਦਿੰਦਿਆਂ ਡੀ ਐਸ ਪੀ ਕਰਨੈਲ ਸਿੰਘ ਨੇ ਕਿਹਾ ਕਿ ਭਵਿੱਖ ਵਿੱਚ ਵੀ ਜੇਕਰ ਕੋਈ ਵੀ ਵਾਹਨ ਚਾਲਕ ਸ਼ਰਾਬ ਪੀ ਕੇ ਵਾਹਨ ਚਲਾਉਂਦਾ ਹੈ ਜਾਂ ਹੋਰ ਕੋਈ ਵੀ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਵਾਹਨ ਚਾਲਕ ਦਾ ਟ੍ਰੈਫਿਕ ਨਿਯਮਾਂ ਅਨੁਸਾਰ ਚਲਾਣ ਤੋਂ ਇਲਾਵਾ ਬਣਦੀ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ। ਡੀ ਐਸ ਪੀ ਕਰਨੈਲ ਸਿੰਘ ਨੇ ਅੱਗੇ ਕਿਹਾ...
ਮੁੱਖ ਮੰਤਰੀ ਭਗਵੰਤ ਮਾਨ ਦੀ ਵਾਤਾਵਰਨ ਬਚਾਉਣ ਲਈ ਵੱਡੀ ਪਹਿਲਕਦਮੀਃ ਸੂਬੇ ਦੇ ਸਹਿਕਾਰੀ ਬੈਂਕਾਂ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ 80 ਫੀਸਦੀ ਤੱਕ ਸਬਸਿਡੀ ਉਤੇ ਕਰਜ਼ੇ ਦੀ ਪੇਸ਼ਕਸ਼

ਮੁੱਖ ਮੰਤਰੀ ਭਗਵੰਤ ਮਾਨ ਦੀ ਵਾਤਾਵਰਨ ਬਚਾਉਣ ਲਈ ਵੱਡੀ ਪਹਿਲਕਦਮੀਃ ਸੂਬੇ ਦੇ ਸਹਿਕਾਰੀ ਬੈਂਕਾਂ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ 80 ਫੀਸਦੀ ਤੱਕ ਸਬਸਿਡੀ ਉਤੇ ਕਰਜ਼ੇ ਦੀ ਪੇਸ਼ਕਸ਼

National, Politics, Punjab
ਚੰਡੀਗੜ੍ਹ, 6 ਅਕਤੂਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਰਾਲੀ ਫੂਕਣ ਦੇ ਖ਼ਤਰੇ ਨਾਲ ਨਜਿੱਠਣ ਦੀ ਵਚਨਬੱਧਤਾ ਤਹਿਤ ਪੰਜਾਬ ਭਰ ਦੇ ਸਹਿਕਾਰੀ ਬੈਂਕਾਂ ਨੇ ‘ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਕਰਜ਼ਾ ਯੋਜਨਾ’ ਸ਼ੁਰੂ ਕੀਤੀ ਹੈ। ਇਸ ਬਾਰੇ ਵੇਰਵੇ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਕੀਮ ਦਾ ਮੁੱਖ ਮੰਤਵ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਦੇ ਢੁਕਵੇਂ ਪ੍ਰਬੰਧਨ ਲਈ ਮਸ਼ੀਨਰੀ ਖਰੀਦਣ ਲਈ ਕਰਜ਼ਾ ਆਸਾਨੀ ਨਾਲ ਉਪਲਬਧ ਕਰਵਾਉਣਾ ਹੈ ਤਾਂ ਜੋ ਪਰਾਲੀ ਸਾੜਨ ਨਾਲ ਹੋਣ ਵਾਲੇ ਵਾਤਾਵਰਨ ਪ੍ਰਦੂਸ਼ਣ ਨੂੰ ਰੋਕਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਹ ਸਕੀਮ ਰਾਜ ਸਹਿਕਾਰੀ ਬੈਂਕ ਚੰਡੀਗੜ੍ਹ ਅਤੇ ਜ਼ਿਲ੍ਹਾ ਸਹਿਕਾਰੀ ਬੈਂਕਾਂ ਦੀਆਂ 802 ਸ਼ਾਖਾਵਾਂ ਵਿੱਚ ਸ਼ੁਰੂ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸਾਨ ਸਰਲ ਅਤੇ ਆਸਾਨ ਵਿਧੀ ਰਾਹੀਂ ਇਸ ਸਕੀਮ ਦਾ ਲਾਭ ਲੈ ਸਕਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪਿੰਡਾਂ ਦੀਆਂ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ (ਪੀ.ਏ.ਸੀ.) ਅਤੇ ਹੋਰ ਅਗਾਂਹਵਧੂ ਕਿਸਾਨ ਇਸ ਸਕੀਮ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ...
ਚੋਣ ਆਬਜ਼ਰਬਰ ਵੱਲੋਂ ਪੰਚਾਇਤੀ ਚੋਣਾਂ ਨੂੰ ਲੈ ਕੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਚੋਣ ਆਬਜ਼ਰਬਰ ਵੱਲੋਂ ਪੰਚਾਇਤੀ ਚੋਣਾਂ ਨੂੰ ਲੈ ਕੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

National, Politics, Punjab
ਅੰਮ੍ਰਿਤਸਰ, 6 ਅਕਤੂਬਰ 2024-- ਪੰਚਾਇਤ ਚੋਣਾਂ ਸਬੰਧੀ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਸਰਕਾਰ ਵਲੋਂ ਅੰਮ੍ਰਿਤਸਰ ਵਿੱਖੇ ਨਿਯੁਕਤ ਕੀਤੇ ਗਏ ਚੋਣ ਆਬਜ਼ਰਵਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਹਨਾਂ ਨਾਲ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਮੈਡਮ ਸ਼ਾਕਸ਼ੀ ਸਾਹਨੀ, ਵਧੀਕ ਡਿਪਟੀ ਕਮਿਸ਼ਨਰ ਕਮ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਪਰਮਜੀਤ ਕੌਰ, ਐਸ.ਐਸ.ਪੀ. ਦਿਹਾਤੀ ਸ: ਚਰਨਜੀਤ ਸਿੰਘ, ਸਹਾਇਕ ਕਮਿਸ਼ਨਰ ਸ੍ਰੀਮਤੀ ਗੁਰਸਿਮਰਨਜੀਤ ਕੌਰ, ਐਸ.ਡੀ.ਐਮ. ਅਜਨਾਲਾ ਸ: ਰਵਿੰਦਰ ਸਿੰਘ ਅਰੋੜਾ, ਐਸ.ਡੀ.ਐਮ. ਬਾਬਾ ਬਕਾਲਾ ਸ: ਅਮਨਦੀਪ ਸਿੰਘ, ਐਸ.ਡੀ.ਐਮ. ਅੰਮ੍ਰਿਤਸਰ-2 ਮਨਕੰਵਲ ਸਿੰਘ ਚਾਹਲ, ਡੀ.ਐਸ.ਪੀ. ਸ੍ਰੀ ਸਮਰ ਵਿਨੀਤ , ਜਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਸੰਦੀਪ ਮਲਹੋਤਰਾ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ। ਚੋਣ ਅਬਜ਼ਰਵਰ ਸ੍ਰੀ ਸੂਦਨ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪੰਚਾਇਤੀ ਚੋਣਾਂ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਭੈਅ ਮੁਕਤ ਮਾਹੌਲ ਵਿੱਚ ਕਰਵਾਈਆਂ ਜਾਣ। ਉਨਾਂ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਪਿੰਡ  ਵਿੱਚ ਸ਼ਰਾਰਤੀ ਅ...
ਜਿਲ੍ਹੇ ਵਿੱਚ 224260 ਮੀਟਰੀਕ ਟਨ ਬਾਸਮਤੀ ਦੀ ਹੋਈ ਖਰੀਦ – ਡਿਪਟੀ ਕਮਿਸ਼ਨਰ

ਜਿਲ੍ਹੇ ਵਿੱਚ 224260 ਮੀਟਰੀਕ ਟਨ ਬਾਸਮਤੀ ਦੀ ਹੋਈ ਖਰੀਦ – ਡਿਪਟੀ ਕਮਿਸ਼ਨਰ

National, Politics, Punjab
ਅੰਮ੍ਰਿਤਸਰ 6 ਅਕਤੂਬਰ 2024--- ਝੋਨੇ ਦੇ ਸੀਜ਼ਨ ਦੌਰਾਨ ਮੰਡੀਆਂ ਵਿੱਚ ਪੁਖਤਾ ਇੰਤਜ਼ਾਮ ਕੀਤੇ ਗਏ ਹਨ ਅਤੇ ਹੁਣ ਤੱਕ ਮੰਡੀਆਂ ਵਿੱਚ 224260 ਮੀਟਰੀਕ ਟਨ ਬਾਸਮਤੀ ਅਤੇ 9570 ਮੀਟਰੀਕ ਟਨ ਝੋਨਾ ਪਹੁੰਚ ਚੁਕਿਆ ਹੈ। ਇਹ ਪ੍ਰਗਟਾਵਾ ਅੱਜ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਵਲੋਂ ਜਿਲ੍ਹਾ ਮੰਡੀ ਅਫ਼ਸਰ ਸ: ਅਮਨਦੀਪ ਸਿੰਘ, ਜਿਲ੍ਹਾ ਖੁਰਾਕ ਤੇ ਸਪਲਾਈ ਅਫ਼ਸਰ ਸ: ਸਰਤਾਜ ਸਿੰਘ, ਜਿਲ੍ਹਾ ਮੈਨੇਜਰ ਵੇਅਰ ਹਾਊਸ ਗਗਨਦੀਪ ਸਿੰਘ ਰੰਧਾਵਾ, ਜਿਲਾ ਮੈਨੇਜਰ ਪਨਸਪ ਸੁਖਵਿੰਦਰਜੀਤ ਸਿੰਘ ਅਤੇ ਜਿਲ੍ਹਾ ਮੈਨੇਜਰ ਸ: ਮਨਿੰਦਰ ਸਿੰਘ ਨਾਲ ਮੀਟਿੰਗ ਕਰਦਿਆਂ ਕੀਤਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜੇਕਰ ਜਿਲ੍ਹੇ ਵਿੱਚ ਕਿਸੇ ਆੜਤੀਏ ਜਾਂ ਕਿਸਾਨ ਨੁੰ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਉਹ ਸਵੇਰੇ 9:30 ਤੋਂ 10:00 ਵਜੇ ਤੱਕ ਨਿੱਜੀ ਤੌਰ ਤੇ ਦਫ਼ਤਰ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵਿਖੇ ਆ ਕੇ ਮਿਲ ਸਕਦੇ ਹਨ ਜਾਂ ਆਪਣੇ ਮੋਬਾਇਲ ਫੋਨ ਰਾਹੀਂ ਹੀ ਦਿੱਤੇ ਗਏ ਲਿੰਕ https://us06web.zoom.us/j/84607130576?pwd=DqjsDRlsG3aRby1izPTWpp98N3O94A.1 ਤੇ ਜਾ ਕੇ ਮੀਟਿੰਗ ਸਬੰਧੀ ਦਿੱਤੇ ਗਏ ਆਈ ਡੀ ਕੋਡ 846 0713 0576...
ਸੀ ਐਮ ਦੀ ਯੋਗਸ਼ਾਲਾ ਤਹਿਤ ਚੱਲ ਰਹੀਆਂ ਯੋਗਾ ਕਲਾਸਾਂ ਲੋਕਾਂ ਦੀ ਜੀਵਨ ਸ਼ੈਲੀ ਵਿੱਚ ਤਬਦੀਲੀ ਦੀਆਂ ਵਾਹਕ ਬਣੀਆਂ

ਸੀ ਐਮ ਦੀ ਯੋਗਸ਼ਾਲਾ ਤਹਿਤ ਚੱਲ ਰਹੀਆਂ ਯੋਗਾ ਕਲਾਸਾਂ ਲੋਕਾਂ ਦੀ ਜੀਵਨ ਸ਼ੈਲੀ ਵਿੱਚ ਤਬਦੀਲੀ ਦੀਆਂ ਵਾਹਕ ਬਣੀਆਂ

National, Politics, Punjab
ਨਿਊ ਚੰਡੀਗੜ੍ਹ (ਐਸ.ਏ.ਐਸ. ਨਗਰ), 6 ਅਕਤੂਬਰ: ਭਗਵੰਤ ਮਾਨ ਸਰਕਾਰ ਦੀ ਪਹਿਲਕਦਮੀ ਤਹਿਤ ਸੀ ਐਮ ਦੀ ਯੋਗਸ਼ਾਲਾ ਤਹਿਤ ਲਾਈਆਂ ਜਾ ਰਹੀਆਂ ਯੋਗਾ ਕਲਾਸਾਂ ਨਿਊ ਚੰਡੀਗੜ੍ਹ ਇਲਾਕੇ ਦੇ ਵਸਨੀਕਾਂ ਦੀ ਜੀਵਨ ਸ਼ੈਲੀ 'ਚ ਜ਼ਬਰਦਸਤ ਤਬਦੀਲੀ ਲਿਆ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹੇ ਦੀ ਯੋਗਾ ਕੋਆਰਡੀਨੇਟਰ ਪ੍ਰਤਿਮਾ ਡਾਵਰ ਨੇ ਦੱਸਿਆ ਕਿ ਲੋਕ ਯੋਗ ਆਸਣਾਂ ਨਾਲ ਆਰਾਮ ਮਹਿਸੂਸ ਕਰਦੇ ਹਨ ਅਤੇ ਰੋਜ਼ਾਨਾ ਯੋਗਾ ਕਰਕੇ ਆਪਣੀਆਂ ਪੁਰਾਣੀਆਂ ਬਿਮਾਰੀਆਂ ਜਿਵੇਂ ਕਿ ਕਮਰ ਦਰਦ, ਬੈਠਣ ਸੰਬੰਧੀ ਸਮੱਸਿਆਵਾਂ, ਔਰਤਾਂ ਨਾਲ ਸਬੰਧਤ ਸਮੱਸਿਆਵਾਂ, ਹਾਈ ਬੀ ਪੀ ਅਤੇ ਬਲੱਡ ਸ਼ੂਗਰ ਤੋਂ ਛੁਟਕਾਰਾ ਪਾ ਰਹੇ ਹਨ। ਕਵਿਤਾ, ਇੱਥੋਂ ਦੀ ਨੌਜਵਾਨ ਟ੍ਰੇਨਰ ਅਤੇ ਬ੍ਰਹਮਰਿਸ਼ੀ ਯੋਗਾ ਕਾਲਜ, ਸੈਕਟਰ 19, ਚੰਡੀਗੜ੍ਹ ਤੋਂ ਬੀ ਐੱਡ ਇੰਨ ਯੋਗਾ, ਦੱਸਦੀ ਹੈ ਕਿ ਨਵੇਂ ਚੰਡੀਗੜ੍ਹ ਦੇ ਓਮੈਕਸ ਖੇਤਰ ਵਿੱਚ ਇੱਥੇ ਇੱਕ ਦਿਨ ਵਿੱਚ ਛੇ ਕਲਾਸਾਂ ਲਾਈਆਂ ਜਾਂਦੀਆਂ ਹਨ। ਲਗਭਗ 150-170 ਭਾਗੀਦਾਰ ਰੋਜ਼ਾਨਾ ਸਵੇਰੇ ਤੋਂ ਸ਼ਾਮ ਤੱਕ ਐਂਬਰੋਸੀਆ ਪਾਰਕ, ​​ਸਿਲਵਰ ਪਾਰਕ ਅਤੇ ਅੰਬਿਕਾ ਪਾਰਕ ਵਿੱਚ ਆਪਣੇ ਢੁਕਵੇਂ ਸਮੇਂ ਅਨੁਸਾਰ ਕਲਾਸਾਂ ਵਿੱਚ ਸ਼ਾਮ...
ਜਿਲਾ ਕਚਹਿਰੀ, ਅੰਮ੍ਰਿਤਸਰ ਵਿਖੇ ਸਵੱਛਤਾ ਅਭਿਆਨ ਸਵੱਛਤਾ ਹੀ ਸੇਵਾ  ਦੀ ਸੁਰੂਆਤ

ਜਿਲਾ ਕਚਹਿਰੀ, ਅੰਮ੍ਰਿਤਸਰ ਵਿਖੇ ਸਵੱਛਤਾ ਅਭਿਆਨ ਸਵੱਛਤਾ ਹੀ ਸੇਵਾ ਦੀ ਸੁਰੂਆਤ

Politics, Punjab
  ਅੰਮ੍ਰਿਤਸਰ 5 ਅਕਤੂਬਰ 2024:----ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸ੍ਰੀ ਅਮਰਿੰਦਰ ਸਿੰਘ ਗਰੇਵਾਲ, ਜਿਲ੍ਹਾਂ ਅਤੇ ਸੈਸ਼ਨ ਜੱਜ—ਕਮ—ਚੈਅਰਮੈਨ, ਜਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਸ੍ਰੀ ਅਮਰਦੀਪ ਸਿੰਘ ਬੈਂਸ਼, ਸਕੱਤਰ, ਜਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਦੁਆਰਾ ਜਿਲ੍ਹਾਂ ਕਚਹਿਰੀਆਂ ਅੰਮਿਤਸਰ ਵਿਖੇ ਸਵੱਛਤਾ ਅਭਿਆਨ “ ਸਵੱਛਤਾ ਹੀ ਸੇਵਾ 2024” ਦੇ ਬੈਨਰ ਹੇਠ ਜਿਲ੍ਹਾਂ ਕਚਹਿਰੀਆ, ਅੰਮ੍ਰਿਤਸਰ ਵਿਖੇ ਸਫਾਈ ਅਭਿਆਨ ਦਾ ਆਯੋਜਨ ਕੀਤਾ ਗਿਆ।  ਇਸ ਮੌਕੇ ਸ੍ਰੀ ਅਮਰਦੀਪ ਸਿੰਘ ਬੈਂਸ਼, ਮਾਨਯੋਗ ਸਕੱਤਰ, ਜਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਵਲੋ ਆਪਣੇ ਦਫਤਰ ਦੇ ਸਟਾਫ ਅਤੇ ਸਫਾਈ ਸੇਵਕਾਂ ਦੇ ਨਾਲ ਸਫਾਈ ਅਭਿਆਨ ਵਿੱਚ ਭਾਗ ਲਿਆ ਗਿਆ ਅਤੇ ਇਸ ਮੌਕੇ ਸ੍ਰੀ ਅਮਰਦੀਪ ਸਿੰਘ ਬੈਂਸ਼, ਸਕੱਤਰ, ਜਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਦੁਆਰਾ ਜਿਲ੍ਹਾਂ ਕਚਹਿਰੀਆ ਦੇ ਸਾਰੇ ਸਫਾਈ ਕਰਮਚਾਰੀਆ ਨੂੰ ਸਫਾਈ ਰੱਖਣ ਬਾਰੇ ਕਿਹਾ ਗਿਆ।...
ਕੇਂਦਰੀ ਜੇਲ੍ਹ ਅੰਮ੍ਰਿਤਸਰ ਮੈਡੀਕਲ ਕੈਂਪ ਲਗਾਇਆ: ਜੱਜ ਅਮਰਦੀਪ ਸਿੰਘ ਬੈਂਸ

ਕੇਂਦਰੀ ਜੇਲ੍ਹ ਅੰਮ੍ਰਿਤਸਰ ਮੈਡੀਕਲ ਕੈਂਪ ਲਗਾਇਆ: ਜੱਜ ਅਮਰਦੀਪ ਸਿੰਘ ਬੈਂਸ

National, Politics, Punjab
ਅੰਮ੍ਰਿਤਸਰ 5 ਅਕਤੂਬਰ 2024:——ਸ੍ਰ਼ੀ ਅਮਰਿੰਦਰ ਸਿੰਘ ਗਰੇਵਾਲ, ਜਿਲ੍ਹਾ ਅਤੇ ਸੇਸ਼ਨਜ—ਕਮ—ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ  ਦੇ ਦਿਸ਼ਾ ਨਿਰਦੇਸ਼ਾ ਅਨੁਸਾਰl ਸ਼੍ਰੀ ਅਮਰਦੀਪ ਸਿੰਘ, ਸਿਵਲ ਜੱਜ (ਸੀਨੀਅਰ ਡਵੀਜਨ)—ਕਮ—ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਵੱਲੋ ਕੇਂਦਰੀ ਜੇਲ੍ਹ, ਅੰਮ੍ਰਿਤਸਰ ਵਿੱਖੇ ਇਕ ਉੱਚ ਪੱਧਰੀ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ।                         ਇਸ ਦੌਰਾਨ ਵੱਖ ਵੱਖ ਬਿਮਾਰੀਆਂ ਦੇ ਮਾਹਰ ਡਾਕਟਰਾਂ ਨੂੰ ਸ਼ਾਮਿਲ ਕੀਤਾ ਗਿਆ। ਜਿਸ ਵਿੱਚ ਮੁੱਖ ਤੌਰ ਤੇ ਡਾ: ਅਨੂਰਾਗ ਕੁਮਾਰ, ਹੱਡੀਆਂ ਦੇ ਮਾਹਰ, ਡਾ: ਮਨਪ੍ਰੀਤ ਅਤੇ ਡਾ: ਸੁਨੀਤਾ ਅਰੌੜਾ, ਚਮੜੀ ਰੋਗਾਂ ਦੇ ਮਾਹਰ, ਡਾ: ਸੁਨੀਤਾ, ਇਸਤਰੀ ਰੋਗਾ ਦੇ ਮਾਹਰ ਅਤੇ ਡਾ: ਸਤੀਸ਼ ਮਲਕ ਮੈਡੀਸਨ ਦੇ ਮਾਹਰ ਨੇ ਯੋਗਦਾਨ ਦਿੱਤਾ ਅਤੇ ਜੇਲ੍ਹ ਵਿੱਚ ਬੰਦ ਹਵਾਲਾਤੀਆਂ ਅਤੇ ਕੇਦੀਆਂ ਨੂੰ ਉਹਨਾ ਵੱਲੋਂ ਪੇਸ਼ ਆ ਰਹੀਆਂ ਬਿਮਾਰੀਆਂ ਦਾ ਇਲਾਜ ਕੀਤਾ ਗਿਆ ਅਤੇ ਮੌਕੇ ਪਰ ਹੀ ਮੁਫਤ ਦਵਾਇਆਂ ਮੁਹਇਆ ਕਰਵਾਈਆ ਗਈਆ। ਇਸ ਸਾਰੇ ਕਾਰਜ ਵਿੱਚ ਸਮਾਜ ਸੇਵੀ ਸੰਸਥਾ ਲੀਗਲ ਐਕਸ਼ਨ ਏਡ ਵੇਲਫੇਅਰ ਅੇਸੋ...
ਸਿਵਲ ਸਰਜਨ ਵਲੋਂ ਵੱਖ-ਵੱਖ ਸਿਹਤ ਸੰਸਥਾਵਾਂ ਦੀ ਅਚਨਚੇਤ ਚੈਕਿੰਗ

ਸਿਵਲ ਸਰਜਨ ਵਲੋਂ ਵੱਖ-ਵੱਖ ਸਿਹਤ ਸੰਸਥਾਵਾਂ ਦੀ ਅਚਨਚੇਤ ਚੈਕਿੰਗ

National, Politics, Punjab
ਅੰਮ੍ਰਿਤਸਰ 5 ਅਕਤੂਬਰ (         )---ਪੰਜਾਬ ਸਰਕਾਰ ਦੇ ਹੁਕਮਾਂ ਅਨੂਸਾਰ ਸਿਵਲ ਸਰਜਨ ਡਾ ਕਿਰਨਦੀਪ ਕੌਰ ਵਲੋਂ ਵੱਖ-ਵੱਖ ਸਿਹਤ ਸੰਸਥਾਵਾਂ ਵਿੱਚ ਅਚਨਚੇਤ ਚੈਕਿੰਗ ਕੀਤੀ । ਇਹ ਜਾਣਕਾਰੀ ਦਿੰਦਿਆ ਡਾ ਕਿਰਨਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਪੱਧਰ ਤੇ ਸਵੇਰੇ 8 ਵਜੇ ਤੋਂ ਹੀ ਚੈਕਿੰਗ ਦੀ ਸ਼ੁਰੂਆਤ ਕੀਤੀ ਗਈ, ਜਿਸ ਦੌਰਾਣ ਉਹਨਾਂ ਵਲੋਂ ਸੈਟੇਲਾਈਟ ਹਸਪਤਾਲ ਤੇ ਆਮ ਆਦਮੀਂ ਕਲੀਨਿਕ ਸੱਕਤਰੀ ਬਾਗ, ਯੂ.ਪੀ.ਐਚ.ਸੀ. ਤੇ ਆਮ ਆਦਮੀਂ ਕਲੀਨਿਕ ਭਗਤਾਂਵਾਲਾ, ਯੂ.ਪੀ.ਐਚ.ਸੀ. ਤੇ ਆਮ ਆਦਮੀਂ ਕਲੀਨਿਕ ਜੌਧ ਨਗਰ, ਆਮ ਆਦਮੀਂ ਕਲੀਨਿਕ ਈਸਟ ਮੋਹਨ ਨਗਰ, ਆਮ ਆਦਮੀਂ ਕਲੀਨਿਕ ਫੋਕਲ ਪੁਆਇਂਟ, ਯੂ.ਪੀ.ਐਚ.ਸੀ. ਤੇ ਆਮ ਆਦਮੀਂ ਕਲੀਨਿਕ ਗਵਾਲ ਮੰਡੀ, ਯੂ.ਪੀ.ਐਚ.ਸੀ. ਤੇ ਆਮ ਆਦਮੀਂ ਕਲੀਨਿਕ ਪੁਤਲੀਘਰ ਅਤੇ ਆਮ ਆਦਮੀਂ ਕਲੀਨਿਕ ਰਣਜੀਤ ਐਵੀਨਿਓ ਵਿਖੇ ਚੈਕਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ  ਇਸਦੇ ਨਾਲ ਹੀ ਦੂਸਰੀ ਟੀਮ ਵਿਚ ਸਹਾਇਕ ਸਿਵਲ ਸਰਜਨ ਡਾ ਰਜਿੰਦਰ ਪਾਲ ਕੌਰ ਵਲੋਂ ਆਮ ਆਦਮੀਂ ਕਲੀਨਿਕ ਤਹਿਸੀਲਪੁਰਾ, ਆਮ ਆਦਮੀਂ ਕਲੀਨਿਕ ਨਵਾਂ ਪਿੰਡ, ਆਮ ਆਦਮੀਂ ਕਲੀਨਿਕ ਤੇ ਪੀ.ਐਚ.ਸੀ. ਜੰਡਿਆਲਾ ਗੁਰੂ ਅਤੇ ਸੀ.ਐਚ.ਸੀ. ਮਾਨਾਂਵਾਲਾ ਵਿਖੇ...