ਸਾਲ 2025 ਦਾ ਲੇਖਾ-ਜੋਖਾ; ਟਰਾਂਸਪੋਰਟ ਵਿਭਾਗ ਨਾਲ ਸਬੰਧਤ 56 ਸਮਾਰਟ ਸੇਵਾਵਾਂ 24×7 ਉਪਲਬਧ ਕਰਵਾਈਆਂ: ਲਾਲਜੀਤ ਸਿੰਘ ਭੁੱਲਰ
ਚੰਡੀਗੜ੍ਹ, 22 ਦਸੰਬਰ:
ਪੰਜਾਬ ਸਰਕਾਰ ਨੇ ਚਾਲੂ ਸਾਲ 2025 ਦੌਰਾਨ ਆਪਣੀ ਕੁਸ਼ਲ ਪ੍ਰਸ਼ਾਸਨ ਦੇਣ ਦੀ ਵਚਨਬੱਧਤਾ ਤਹਿਤ ਸੂਬੇ ਦੇ ਨਾਗਰਿਕਾਂ ਨੂੰ ਡਰਾਈਵਿੰਗ ਲਾਇਸੈਂਸ ਅਤੇ ਵਾਹਨ ਰਜਿਸਟ੍ਰੇਸ਼ਨ ਨਾਲ ਸਬੰਧਤ 56 ਸਮਾਰਟ ਸੇਵਾਵਾਂ 24 ਘੰਟੇ ਉਪਲੱਬਧ ਕਰਵਾਈਆਂ ਹਨ, ਜਿਨ੍ਹਾਂ ਦਾ ਲਾਭ ਪ੍ਰਾਰਥੀਆਂ ਵੱਲੋਂ ਆਨਲਾਈਨ ਅਪਲਾਈ ਕਰਕੇ ਜਾਂ ਸੇਵਾ ਕੇਂਦਰ ਰਾਹੀਂ (ਦਫਤਰੀ ਸਮੇਂ ਦੌਰਾਨ) ਜਾਂ ਫਿਰ 1076 ਹੈਲਪਲਾਈਨ ਨੰਬਰ 'ਤੇ ਕਾਲ ਕਰਕੇ ਆਪਣੇ ਘਰ ਵਿਖੇ ਹੀ ਲਿਆ ਜਾ ਸਕਦਾ ਹੈ।
ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ ਲੱਗਭੱਗ ਸਾਢੇ 3 ਸਾਲਾਂ ਤੋਂ ਆਮ ਨਾਗਰਿਕਾਂ ਨੂੰ ਆਵਾਜਾਈ ਦੇ ਖੇਤਰ ਵਿੱਚ ਬਿਹਤਰ ਸੇਵਾਵਾਂ ਮੁਹੱਈਆਂ ਕਰਵਾਈਆਂ ਹਨ, ਜਿਸ ਨਾਲ ਜਿੱਥੇ ਆਮ ਲੋਕਾਂ ਦੀ ਖੱਜਲ-ਖੁਆਰੀ ਘਟੀ ਹੈ, ਉੱਥੇ ਹੀ ਪਾਰਦਰਸ਼ੀ ਪ੍ਰਕਿਰਿਆ ਅਪਣਾਉਂਦਿਆਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਕਰਕੇ ਭ੍ਰਿਸ਼ਟਚਾਰ ਦਾ ਖਾਤਮਾ ਕੀਤਾ ਗਿਆ ਹੈ|
ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਦੇ ਨਾਗਰਿਕਾਂ ਲਈ ਇਹ ਸੇਵਾਵਾਂ ਵਿਭਾਗ ਦੀ ਸਾਈਟ ਰਾਹੀਂ http://www.parivah...








