Sunday, September 13
Shadow

Author: admin

ਐਸ.ਸੀ. ਕਮਿਸ਼ਨ ਵਲੋਂ ਸਕੂਲ ਸਿੱਖਿਆ ਵਿਭਾਗ ਦਾ ਸਕੱਤਰ ਤਲਬ

ਐਸ.ਸੀ. ਕਮਿਸ਼ਨ ਵਲੋਂ ਸਕੂਲ ਸਿੱਖਿਆ ਵਿਭਾਗ ਦਾ ਸਕੱਤਰ ਤਲਬ

hot news
ਚੰਡੀਗੜ੍ਹ,30 ਜੂਨ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਅੱਜ  ਸੂ-ਮੋਟੋ-ਨੋਟਿਸ ਲੈਂਦਿਆਂ ਸਿੱਖਿਆ ਵਿਭਾਗ ਦੇ ਭਰਤੀ ਬੋਰਡ ਵਲੋਂ ਲੈਕਚਰਾਰਾਂ ਦੀਆਂ ਅਸਾਮੀਆਂ ਲਈ ਜਾਰੀ ਇਸ਼ਤਿਹਾਰ ਵਿੱਚ ਅਨੂਸੂਚਿਤ ਜਾਤੀਆਂ ਵਰਗ ਲਈ ਲਾਗੂ ਰਾਖਵਾਂਕਰਨ ਨੀਤੀ ਦੀ ਅਣਦੇਖੀ ਕਰਨ ਦੇ ਮਾਮਲੇ ਵਿਚ ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਸਰਕਾਰ ਨੂੰ ਤਲਬ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ ਜਿਸ ਤੇ ਕਾਰਵਾਈ ਕਰਦਿਆਂ ਕਮਿਸ਼ਨ ਵਲੋਂ ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਨੂੰ  3 ਜੁਲਾਈ 2026  ਨੂੰ ਨਿੱਜੀ ਪੱਧਰ ਤੇ ਕਮਿਸ਼ਨ ਅੱਗੇ ਪੇਸ਼ ਹੋਣ ਦਾ ਹੁਕਮ ਦਿੱਤਾ ਹੈ।...
ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਰੀਬ 2 ਕਰੋੜ ਰੁਪਏ ਦੀ ਲਾਗਤ ਨਾਲ 3,524 ਮੁਫ਼ਤ ਅੱਖਾਂ ਦੇ ਆਪ੍ਰੇਸ਼ਨ ਕਰਵਾਏ

ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਰੀਬ 2 ਕਰੋੜ ਰੁਪਏ ਦੀ ਲਾਗਤ ਨਾਲ 3,524 ਮੁਫ਼ਤ ਅੱਖਾਂ ਦੇ ਆਪ੍ਰੇਸ਼ਨ ਕਰਵਾਏ

breaking news
ਚੰਡੀਗੜ੍ਹ, 30 ਜੂਨ 2026: ਪੰਜਾਬ ਸਰਕਾਰ ਮੁੱਖ ਮੰਤਰੀ ਸਿਹਤ ਯੋਜਨਾ ਰਾਹੀਂ ਅੱਖਾਂ ਦੀਆਂ ਗੁਣਵੱਤਾਪੂਰਨ ਸਿਹਤ ਸੇਵਾਵਾਂ ਦਾ ਦਾਇਰਾ ਲਗਾਤਾਰ ਵਧਾ ਰਹੀ ਹੈ। ਇਸ ਯੋਜਨਾ ਤਹਿਤ ਹਜ਼ਾਰਾਂ ਮਰੀਜ਼ਾਂ ਨੂੰ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਮੁਫ਼ਤ ਅੱਖਾਂ ਦੇ ਆਪ੍ਰੇਸ਼ਨ ਦੀ ਸਹੂਲਤ ਮਿਲ ਰਹੀ ਹੈ। ਇਸ ਨਾਲ ਇਲਾਜ ਵਿੱਚ ਹੋਣ ਵਾਲੀ ਦੇਰੀ ਘਟੀ ਹੈ, ਮਾਹਿਰ ਨੇਤਰ ਚਿਕਿਤਸਾ ਤੱਕ ਲੋਕਾਂ ਦੀ ਪਹੁੰਚ ਵਧੀ ਹੈ ਅਤੇ ਖਾਸ ਕਰਕੇ ਬਜ਼ੁਰਗ ਮਰੀਜ਼ਾਂ ਉੱਤੇ ਪੈਣ ਵਾਲਾ ਆਰਥਿਕ ਬੋਝ ਘਟਿਆ ਹੈ। ਯੋਜਨਾ ਦੇ ਅੰਕੜਿਆਂ ਅਨੁਸਾਰ ਹੁਣ ਤੱਕ 3,524 ਮਰੀਜ਼ਾਂ ਦੀਆਂ ਕਰੀਬ 1,98,68,890 ਰੁਪਏ ਦੀ ਲਾਗਤ ਨਾਲ ਅੱਖਾਂ ਦੀਆਂ ਸਰਜਰੀਆਂ ਮੁਫ਼ਤ ਕੀਤੀਆਂ ਜਾ ਚੁੱਕੀਆਂ ਹਨ। ਇਨ੍ਹਾਂ ਵਿੱਚ ਸਭ ਤੋਂ ਵੱਧ ਗਿਣਤੀ ਮੋਤੀਆਬਿੰਦ ਦੇ ਆਪ੍ਰੇਸ਼ਨਾਂ ਦੀ ਰਹੀ, ਕਿਉਂਕਿ ਇਹ ਬਜ਼ੁਰਗਾਂ ਵਿੱਚ ਅੰਨ੍ਹੇਪਣ ਦਾ ਮੁੱਖ ਕਾਰਨ ਹੈ। ਸਭ ਤੋਂ ਵੱਧ 3,070 ਮਰੀਜ਼ਾਂ ਦੇ ਸਮਾਲ ਇੰਸੀਜ਼ਨ ਕੈਟਰੈਕਟ ਸਰਜਰੀ (ਐਸਆਈਸੀਐਸ) ਨਾਨ-ਫੋਲਡੇਬਲ ਇੰਟਰਾ-ਆਕੂਲਰ ਲੈਂਸ (ਆਈਓਐਲ) ਨਾਲ ਕੀਤੇ ਗਏ, ਜਿਨ੍ਹਾਂ ਦੀ ਕੁੱਲ ਲਾਗਤ 1,54,40,380 ਰੁ...
ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ ਸੰਦੇਸ਼ ਪੰਜਾਬ ਦੇ ਕੋਨੇ-ਕੋਨੇ ਤੱਕ ਪਹੁੰਚੇਗਾ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਾਕੂਮੈਂਟਰੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ ਸੰਦੇਸ਼ ਪੰਜਾਬ ਦੇ ਕੋਨੇ-ਕੋਨੇ ਤੱਕ ਪਹੁੰਚੇਗਾ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਾਕੂਮੈਂਟਰੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

breaking news
ਸੰਗਰੂਰ; 30 ਜੂਨ-  ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਇਤਿਹਾਸਕ ਅਤੇ ਸ਼ਰਧਾ ਪੂਰਵਕ ਮਨਾਉਣ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 50 ਮੋਬਾਈਲ ਡਾਕੂਮੈਂਟਰੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਵੈਨਾਂ ਗੁਰੂ ਜੀ ਦੇ ਬਰਾਬਰੀ, ਸਮਾਜਿਕ ਨਿਆਂ, ਸ਼ਰਧਾ ਅਤੇ ਵਿਸ਼ਵਵਿਆਪੀ ਸਾਂਝੀਵਾਲਤਾ ਦੇ ਸਦੀਵੀ ਸੰਦੇਸ਼ ਨੂੰ ਸੂਬੇ ਦੇ ਕੋਨੇ-ਕੋਨੇ ਤੱਕ ਪਹੁੰਚਾਉਣਗੀਆਂ। ਇਸ ਵਿਸ਼ੇਸ਼ ਤੌਰ 'ਤੇ ਤਿਆਰ ਕੀਤੀ ਗਈ ਮੁਹਿੰਮ ਤਹਿਤ ਐਲ.ਈ.ਡੀ. ਨਾਲ ਲੈਸ ਮੋਬਾਈਲ ਵੈਨਾਂ ਰਾਹੀਂ ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਦੇ ਲਗਪਗ 13,000 ਪਿੰਡਾਂ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਫਲਸਫੇ ਅਤੇ ਪਵਿੱਤਰ ਸਿੱਖਿਆਵਾਂ 'ਤੇ ਆਧਾਰਤ 30 ਮਿੰਟ ਦੀ ਦਸਤਾਵੇਜ਼ੀ ਦਿਖਾਈ ਜਾਵੇਗੀ। ਇਸ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਹਰ ਘਰ, ਖਾਸ ਕਰਕੇ ਨੌਜਵਾਨ ਪੀੜ੍ਹੀ, ਗੁਰੂ ਜੀ ਦੇ ਭੇਦਭਾਵ ਰਹਿਤ ਬਰਾਬਰੀ ਵਾਲੇ ਸਮਾਜ ਦੀ ਸੇਧ ਤੋਂ ਪ੍ਰੇਰਿਤ ਹੋ ਸਕੇ। ਇਹ ਪਹਿਲਕਦਮੀ ਭਗਵੰਤ ਮਾਨ ਸਰਕਾਰ ਵੱਲੋਂ 650ਵੇਂ ਪ੍ਰਕਾਸ਼ ਪੁਰਬ ...
ਏਸ਼ੀਅਨ, ਵਰਲਡ ਅਤੇ ਓਲੰਪਿਕ ਚੈਂਪੀਅਨਾਂ ਲਈ ਨਰਸਰੀ ਬਣ ਕੇ ਉੱਭਰੇਗਾ ਸੰਗਰੂਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਏਸ਼ੀਅਨ, ਵਰਲਡ ਅਤੇ ਓਲੰਪਿਕ ਚੈਂਪੀਅਨਾਂ ਲਈ ਨਰਸਰੀ ਬਣ ਕੇ ਉੱਭਰੇਗਾ ਸੰਗਰੂਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

breaking news
*ਸੰਗਰੂਰ, 30 ਜੂਨ: * ਪੰਜਾਬ ਨੂੰ ਭਾਰਤ ਦਾ ਖੇਡ ਧੁਰਾ ਬਣਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੰਗਰੂਰ ਵਿਖੇ 9.50 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਓਲੰਪਿਕ ਪੱਧਰ ਦੇ ਸਵਿਮਿੰਗ ਪੂਲ ਦਾ ਉਦਘਾਟਨ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਸੰਗਰੂਰ ਜ਼ਿਲ੍ਹਾ ਏਸ਼ੀਅਨ, ਵਰਲਡ ਅਤੇ ਓਲੰਪਿਕ ਚੈਂਪੀਅਨਾਂ ਲਈ ਨਰਸਰੀ ਵਜੋਂ ਉਭਰੇਗਾ। ਖੇਡਾਂ ਦੇ ਬੁਨਿਆਦੀ ਢਾਂਚੇ ਵਿੱਚ ਸਰਕਾਰ ਵੱਲੋਂ ਕੀਤੇ ਗਏ ਬੇਮਿਸਾਲ ਨਿਵੇਸ਼ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਹੇ ਕਿ ਪਿਛਲੀਆਂ ਸਰਕਾਰਾਂ ਨੇ ਕਦੇ ਵੀ ਪੰਜਾਬ ਦਾ ਖੇਡ ਬਜਟ 200 ਕਰੋੜ ਰੁਪਏ ਤੋਂ ਨਹੀਂ ਵਧਾਇਆ ਸੀ ਜਦਕਿ ਸਾਡੀ ਸਰਕਾਰ ਨੇ ਖੇਡ ਬਜਟ ਨੂੰ ਵਧਾ ਕੇ 1,790 ਕਰੋੜ ਰੁਪਏ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਪੰਜਾਬ ਨੇ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟਰਾਫੀ ਦੀ ਮੇਜ਼ਬਾਨੀ ਹਾਸਲ ਕੀਤੀ ਹੈ ਅਤੇ ਸੂਬਾ ਹੁਣ ਅੰਤਰਰਾਸ਼ਟਰੀ ਪੱਧਰ ਦੀ ਪ੍ਰਤਿਭਾ ਨੂੰ ਨਿਖਾਰਨ ਲਈ ਕ੍ਰਿਕਟ ਅਤੇ ਹਾਕੀ ਪ੍ਰੀਮੀਅਰ ਲੀਗ ਸ਼ੁਰੂ ਕਰਨ ਲਈ ਵੀ ਤਿਆਰ ਹੈ।ਇਸ ਪ੍ਰੋਗਰਾਮ ਦੀ ਵੀਡੀਓ ‘ਐਕਸ’ 'ਤੇ ...
ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਸਾਡੀ ਸਰਕਾਰ 7,000 ਕਿਲੋਮੀਟਰ ਨਵੀਂਆਂ ਪਾਈਪਲਾਈਨਾਂ ਵਿਛਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਸਾਡੀ ਸਰਕਾਰ 7,000 ਕਿਲੋਮੀਟਰ ਨਵੀਂਆਂ ਪਾਈਪਲਾਈਨਾਂ ਵਿਛਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

breaking news
*ਮੋਗਾ; 29 ਜੂਨ: * ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਦੇ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਉਨ੍ਹਾਂ ਦੀ ਸਰਕਾਰ ਇਸ ਸਾਲ ਦੇ ਅੰਤ ਤੱਕ 7,000 ਕਿਲੋਮੀਟਰ ਹੋਰ ਪਾਈਪਲਾਈਨਾਂ ਵਿਛਾਏਗੀ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਵਿੱਚ 14,000 ਕਿਲੋਮੀਟਰ ਪਾਈਪਲਾਈਨਾਂ ਪਹਿਲਾਂ ਹੀ ਵਿਛਾਈਆਂ ਜਾ ਚੁੱਕੀਆਂ ਹਨ ਜੋ ਕੈਨੇਡਾ ਤੋਂ ਮੋਗਾ ਤੱਕ ਦੀ ਦੂਰੀ ਦੇ ਬਰਾਬਰ ਹਨ। ਉਨ੍ਹਾਂ ਕਿਹਾ ਕਿ ਸਰਕਾਰ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਵਾਟਰ ਰੀਚਾਰਜ ਪੁਆਇੰਟ ਵੀ ਬਣਾ ਰਹੀ ਹੈ।ਮੋਗਾ ਦੇ ਭੱਲੂਰ ਵਿਖੇ ਇੱਕ 'ਲੋਕ ਮਿਲਣੀ' ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਲਗਭਗ 80 ਫੀਸਦ ਖੇਤੀਬਾੜੀ ਯੋਗ ਜ਼ਮੀਨ ਤੱਕ ਨਹਿਰੀ ਪਾਣੀ ਪਹੁੰਚਾਉਣਾ ਯਕੀਨੀ ਬਣਾਇਆ ਹੈ, ਜਦਕਿ ਪਿਛਲੀਆਂ ਸਰਕਾਰਾਂ ਨੇ ਕਿਸਾਨਾਂ ਨੂੰ ਅਣਗੌਲਿਆ ਕੀਤਾ ਸੀ।ਮੁੱਖ ਮੰਤਰੀ ਨੇ ਇਹ ਵੀ ਦਾਅਵਾ ਕੀਤਾ ਕਿ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਲੋਕਾਂ ਵੱਲੋਂ ਨਕਾਰੀਆਂ ਗਈਆਂ ਪਾਰਟੀਆਂ ਮੇਰੇ ਖ਼ਿਲਾਫ਼ ਇਸ ਲਈ ਇੱਕਜੁ...
ਅਗਰਵਾਲ ਸਮਾਜ ਵੱਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਨਗਰ ਕੌਂਸਲ ਟੀਮ ਦਾ ਸਨਮਾਨ

ਅਗਰਵਾਲ ਸਮਾਜ ਵੱਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਨਗਰ ਕੌਂਸਲ ਟੀਮ ਦਾ ਸਨਮਾਨ

hot news
ਸੁਨਾਮ, 29 ਜੂਨ ਸਥਾਨਕ ਸ਼ਿਵ ਨਿਕੇਤਨ ਧਰਮਸ਼ਾਲਾ ਵਿਖੇ ਅਗਰਵਾਲ ਸਭਾ ਸੁਨਾਮ ਵੱਲੋਂ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਦੇ ਸਨਮਾਨ ਵਿੱਚ ਇੱਕ ਵਿਸ਼ੇਸ਼ ਧੰਨਵਾਦ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਅਗਰਵਾਲ ਸਮਾਜ ਅਤੇ ਸ਼ਹਿਰ ਦੀਆਂ ਹੋਰ ਪ੍ਰਮੁੱਖ ਸੰਸਥਾਵਾਂ ਵੱਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਹਲਕੇ ਦੇ ਵਿਕਾਸ ਲਈ ਕੀਤੇ ਜਾ ਰਹੇ ਅਣਥੱਕ ਯਤਨਾਂ ਦੀ ਭਰਪੂਰ ਸ਼ਲਾਘਾ ਕਰਦਿਆਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਸਮਾਗਮ ਦੌਰਾਨ ਸ੍ਰੀ ਅਮਨ ਅਰੋੜਾ ਦੇ ਨਾਲ-ਨਾਲ ਨਗਰ ਕੌਂਸਲ ਸੁਨਾਮ ਦੇ ਨਵ-ਨਿਯੁਕਤ ਪ੍ਰਧਾਨ ਮਨਪ੍ਰੀਤ ਬਾਂਸਲ, ਸੀਨੀਅਰ ਉਪ ਪ੍ਰਧਾਨ ਯਾਦਵਿੰਦਰ ਸਿੰਘ ਨਿਰਮਾਣ, ਉਪ ਪ੍ਰਧਾਨ ਮੀਨਾ ਰਾਣੀ ਅਤੇ ਸਮੂਹ ਨਗਰ ਕੌਂਸਲਰਾਂ ਦਾ ਵੀ ਉਚੇਚੇ ਤੌਰ 'ਤੇ ਸਨਮਾਨ ਕੀਤਾ ਗਿਆ। ਸਮਾਜ ਦੇ ਆਗੂਆਂ ਨੇ ਉਮੀਦ ਜਤਾਈ ਕਿ ਨਗਰ ਕੌਂਸਲ ਦੀ ਇਹ ਨਵੀਂ ਟੀਮ ਕੈਬਨਿਟ ਮੰਤਰੀ ਦੀ ਰਹਿਨੁਮਾਈ ਹੇਠ ਸੁਨਾਮ ਸ਼ਹਿਰ ਦੀ ਨੁਹਾਰ ਬਦਲਣ ਵਿੱਚ ਅਹਿਮ ਭੂਮਿਕਾ ਨਿਭਾਏਗੀ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ੍ਰੀ...
ਆਮ ਆਦਮੀ ਪਾਰਟੀ ਨੇ ਸ਼ਹਿਰਾਂ ‘ਚ ਰਿਕਾਰਡ ਤੋੜ ਵਿਕਾਸ ਕਾਰਜ ਕਰਵਾਏ : ਬ੍ਰਮ ਸ਼ੰਕਰ ਜਿੰਪਾ

ਆਮ ਆਦਮੀ ਪਾਰਟੀ ਨੇ ਸ਼ਹਿਰਾਂ ‘ਚ ਰਿਕਾਰਡ ਤੋੜ ਵਿਕਾਸ ਕਾਰਜ ਕਰਵਾਏ : ਬ੍ਰਮ ਸ਼ੰਕਰ ਜਿੰਪਾ

hot news
ਹੁਸ਼ਿਆਰਪੁਰ, 29 ਜੂਨ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹੁਸ਼ਿਆਰਪੁਰ ਤੋਂ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਅੱਜ ਵਾਰਡ ਨੰਬਰ 29 ਤੋਂ ਪਾਰਟੀ ਦੀ ਉਮੀਦਵਾਰ ਨੀਰਜ ਰਾਣੀ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਸ਼ਹਿਰੀ ਖੇਤਰਾਂ ਵਿਚ ਰਿਕਾਰਡ ਤੋੜ ਵਿਕਾਸ ਕਾਰਜ ਕਰਵਾਏ ਹਨ। ਇਸ ਮੌਕੇ ਉਨ੍ਹਾਂ ਨਾਲ ਪਾਰਟੀ ਦੇ ਆਗੂਆਂ, ਵਰਕਰਾਂ ਅਤੇ ਵੱਡੀ ਗਿਣਤੀ ਵਿੱਚ ਵਾਰਡ ਵਾਸੀਆਂ ਨੇ ਘਰ-ਘਰ ਜਾ ਕੇ ਚੋਣ ਪ੍ਰਚਾਰ ਵੀ ਕੀਤਾ। ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਵਿੱਚ ਵੱਡੇ ਪੱਧਰ ‘ਤੇ ਲੋਕ ਪੱਖੀ ਕੰਮ ਕਰਵਾਕੇ ਰਾਜ ਅੰਦਰ ਵਿਕਾਸ ਕੰਮਾਂ ਨੂੰ ਨਵੀਂ ਦਿੱਖ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਅੰਦਰ ਪਹਿਲੀ ਵਾਰ ਹੋਇਆ ਹੈ ਕਿ ਸੜਕਾਂ, ਗਲੀਆਂ, ਸੀਵਰੇਜ, ਸਾਫ਼-ਸਫ਼ਾਈ, ਸਿੱਖਿਆ ਅਤੇ ਸਿਹਤ ਸਹੂਲਤਾਂ ਸ਼ਾਨਦਾਰ ਢੰਗ ਨਾਲ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਲੋਕਾਂ ਨਾਲ ਕੀਤੇ ਵਾਅਦਿਆਂ ਨੂ...

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ ਸਿੱਖ ਵਿਧਾਇਕ ਅਤੇ ਮੰਤਰੀ,ਪੰਜਾਬ ਸਰਕਾਰ ਨੇ ਡੂੰਘੀ ਸ਼ਰਧਾ ਪ੍ਰਗਟਾਈ ਅਤੇ ਸੁਝਾਵਾਂ ‘ਤੇ ਵਿਚਾਰ ਕਰਨ ਦਾ ਦਿੱਤਾ ਭਰੋਸਾ

breaking news
ਸ੍ਰੀ ਅੰਮ੍ਰਿਤਸਰ ਸਾਹਿਬ, 29 ਜੂਨ- ਨਿਮਰਤਾ ਅਤੇ ਸ਼ਰਧਾ ਦੀ ਭਾਵਨਾ ਨਾਲ, ਪੰਜਾਬ ਦੇ ਸਿੱਖ ਵਿਧਾਇਕਾਂ ਅਤੇ ਮੰਤਰੀਆਂ ਨੇ ਸੋਮਵਾਰ ਨੂੰ ਅੰਮ੍ਰਿਤਸਰ ਵਿਖੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨੰਗੇ ਪੈਰੀਂ ਹਾਜ਼ਰੀ ਭਰੀ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿੱਖਾਂ ਦੀ ਸਰਵਉੱਚ ਸੰਸਥਾ ਪ੍ਰਤੀ ਆਪਣੀ ਡੂੰਘੀ ਸ਼ਰਧਾ ਨੂੰ ਦੁਹਰਾਇਆ ਅਤੇ ਕਿਹਾ ਕਿ ਪੰਜਾਬ ਸਰਕਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਅਤੇ ਪਵਿੱਤਰਤਾ ਨੂੰ ਪੂਰੀ ਤਰ੍ਹਾਂ ਕਾਇਮ ਰੱਖਦੇ ਹੋਏ ਪ੍ਰਾਪਤ ਹੋਏ ਸੁਝਾਵਾਂ 'ਤੇ ਯੋਗ ਵਿਚਾਰ ਕਰੇਗੀ। ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਅਤੇ ਕੈਬਨਿਟ ਮੰਤਰੀਆਂ ਤੇ ਵਿਧਾਇਕਾਂ ਸਮੇਤ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਉਨ੍ਹਾਂ ਨੂੰ ਗੁਰੂ ਰਾਮਦਾਸ ਜੀ ਦਾ ਆਸ਼ੀਰਵਾਦ ਲੈਣ ਅਤੇ ਸਤਿਕਾਰਯੋਗ ਜਥੇਦਾਰ ਸਾਹਿਬ ਨਾਲ ਸਾਰਥਕ ਵਿਚਾਰ-ਵਟਾਂਦਰਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹ...
ਕਾਦੀਆਂ ਹਲਕੇ ਨੂੰ ਛੇਤੀ ਮਿਲੇਗਾ ਸਬ-ਡਵੀਜ਼ਨ ਦਾ ਦਰਜਾ; ਲੋਕਾਂ ਨੂੰ ਸਾਰੀਆਂ ਸਰਕਾਰੀ ਸਹੂਲਤਾਂ ਇੱਕੋ ਛੱਤ ਹੇਠ ਮਿਲਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕਾਦੀਆਂ ਹਲਕੇ ਨੂੰ ਛੇਤੀ ਮਿਲੇਗਾ ਸਬ-ਡਵੀਜ਼ਨ ਦਾ ਦਰਜਾ; ਲੋਕਾਂ ਨੂੰ ਸਾਰੀਆਂ ਸਰਕਾਰੀ ਸਹੂਲਤਾਂ ਇੱਕੋ ਛੱਤ ਹੇਠ ਮਿਲਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

breaking news
*ਗੁਰਦਾਸਪੁਰ; 29 ਜੂਨ* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਕਾਦੀਆਂ ਹਲਕੇ ਨੂੰ ਸਬ-ਡਵੀਜ਼ਨ ਵਜੋਂ ਅਪਗ੍ਰੇਡ ਕੀਤਾ ਜਾਵੇਗਾ, ਜਿਸ ਨਾਲ ਲੋਕਾਂ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਪੂਰੀ ਹੋਵੇਗੀ ਅਤੇ ਆਧੁਨਿਕ ਪ੍ਰਸ਼ਾਸਨਿਕ ਕੰਪਲੈਕਸ ਰਾਹੀਂ ਸਾਰੀਆਂ ਪ੍ਰਮੁੱਖ ਸਰਕਾਰੀ ਸੇਵਾਵਾਂ ਇੱਕੋ ਛੱਤ ਹੇਠ ਉਪਲਬਧ ਹੋਣਗੀਆਂ। ਕਾਦੀਆਂ ਵਿੱਚ ਵਿਸ਼ੇਸ਼ ਜਨਤਕ ਪ੍ਰੋਗਰਾਮ ਦੌਰਾਨ ਉਨ੍ਹਾਂ ਨੇ ਅਕਾਲੀ ਲੀਡਰਸ਼ਿਪ 'ਤੇ ਤਿੱਖੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਉਨ੍ਹਾਂ ਨੇ ਵੋਟਾਂ ਹਾਸਲ ਕਰਨ ਲਈ ਲੋਕਾਂ ਨੂੰ ਡਰਾਇਆ-ਧਮਕਾਇਆ ਅਤੇ ਸਾਲਾਂਬੱਧੀ ਪੰਜਾਬ ਨੂੰ ਲੁੱਟਿਆ। ਪੰਜਾਬੀਆਂ ਨੂੰ “ਚੋਰਾਂ, ਲੁਟੇਰਿਆਂ ਅਤੇ ਠੱਗਾਂ” ਵਿਰੁੱਧ ਇਕਜੁੱਟ ਹੋਣ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਾਲ 2027 ਦੀਆਂ ਚੋਣਾਂ ਵਿੱਚ ‘ਝਾੜੂ’ ਨੂੰ ਇੰਨੇ ਫੈਸਲਾਕੁੰਨ ਢੰਗ ਨਾਲ ਚਲਾਉਣ ਕਿ ਵਿਰੋਧੀ ਧਿਰ ਨੂੰ ਸੂਬੇ ਨੂੰ ਗੰਧਲਾ ਕਰਨ ਦਾ ਦੁਬਾਰਾ ਕੋਈ ਮੌਕਾ ਨਾ ਮਿਲੇ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਇਹ ਭਰੋਸਾ ਵੀ ਦਿੱਤਾ ਕਿ ਕੀੜੀ ਸ਼ੂਗਰ ਮਿੱਲ ਦੇ ਗੰਨੇ ਦੇ ਬਕਾਏ ...
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਮਾਰਚ 2022 ਤੋਂ ਮਈ 2026 ਤੱਕ 16,000 ਤੋਂ ਵੱਧ ਸ਼ਿਕਾਇਤਾਂ ਪ੍ਰਾਪਤ ਹੋਈਆਂ

ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਮਾਰਚ 2022 ਤੋਂ ਮਈ 2026 ਤੱਕ 16,000 ਤੋਂ ਵੱਧ ਸ਼ਿਕਾਇਤਾਂ ਪ੍ਰਾਪਤ ਹੋਈਆਂ

hot news
ਚੰਡੀਗੜ੍ਹ, 29 ਜੂਨ 2026: ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਰਾਹੀਂ ਵੱਡੇ ਮੀਲ ਪੱਥਰ ਸਥਾਪਤ ਕੀਤੇ ਹਨ। ਸ਼ਾਸਨ ਪ੍ਰਣਾਲੀ ‘ਚੋਂ ਭ੍ਰਿਸ਼ਟਾਚਾਰ ਦਾ ਮੁਕੰਮਲ ਖਾਤਮਾ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ ਰਹੀ ਹੈ।ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਨੰਬਰ 9501 200 200 ਦੀ ਸ਼ੁਰੂਆਤ 23 ਮਾਰਚ 2022 ਨੂੰ ਕੀਤੀ ਗਈ ਸੀ, ਇਹ ਪਹਿਲਕਦਮੀ ਨਾਗਰਿਕਾਂ ਨੂੰ ਅੱਗੇ ਆਉਣ ਅਤੇ ਪੰਜਾਬ ਭਰ ਦੇ ਸਰਕਾਰੀ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਨਿਡਰ ਹੋ ਕੇ ਰਿਪੋਰਟ ਕਰਨ ਲਈ ਉਤਸ਼ਾਹਿਤ ਕਰਦੀ ਹੈ।ਇਸ ਸਬੰਧੀ ਅੱਜ ਇੱਥੇ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ 23-03-2022 ਤੋਂ 31-05-2026 ਤੱਕ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਆਡੀਓ-ਵੀਡੀਓ ਰਿਕਾਰਡਿੰਗਾਂ ਸਮੇਤ ਕੁੱਲ 16,950 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ। ਇਸ ਵਿੱਚੋਂ 10,951 ਸ਼ਿਕਾਇਤਾਂ ਦੂਜੇ ਵਿਭਾਗਾਂ ਨਾਲ ਸਬੰਧਤ ਹੋਣ ਕਰਕੇ ਇਹ ਸ਼ਿਕਾਇਤਾਂ ਯੋਗ ਕਾਰਵਾਈ ਲਈ ਸਬੰਧਤ ਵਿਭਾਗਾਂ ਨੂੰ ...