Shadow

Author: admin

ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੀ ਤਸਕਰੀ ਲਈ ਜੈਕਟਾਂ ਦੀ ਵਰਤੋਂ ਕਰਨ ਵਾਲੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਪਰਦਾਫਾਸ਼; 1.5 ਕਿਲੋ ਹੈਰੋਇਨ ਸਮੇਤ ਦੋ ਮੁਲਜ਼ਮ ਕਾਬੂ

ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੀ ਤਸਕਰੀ ਲਈ ਜੈਕਟਾਂ ਦੀ ਵਰਤੋਂ ਕਰਨ ਵਾਲੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਪਰਦਾਫਾਸ਼; 1.5 ਕਿਲੋ ਹੈਰੋਇਨ ਸਮੇਤ ਦੋ ਮੁਲਜ਼ਮ ਕਾਬੂ

National, Politics, Punjab
ਚੰਡੀਗੜ੍ਹ/ਐਸਏਐਸ ਨਗਰ, 4 ਅਕਤੂਬਰ:   ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਐਸ.ਏ.ਐਸ.ਨਗਰ ਪੁਲਿਸ ਨੇ ਅੰਤਰਰਾਸ਼ਟਰੀ ਨਸ਼ਾ ਤਸਕਰੀ ਸਿੰਡੀਕੇਟ, ਜੋ ਸੂਬੇ ਵਿੱਚ ਹੈਰੋਇਨ ਦੀ ਤਸਕਰੀ ਲਈ ਜੈਕਟਾਂ ਦੀ ਵਰਤੋਂ ਕਰਦਾ ਸੀ, ਦਾ ਪਰਦਾਫਾਸ਼ ਕਰਦਿਆਂ ਇਸਦੇ ਦੋ ਕਾਰਕੁਨਾਂ ਨੂੰ 500-500 ਗ੍ਰਾਮ ਹੈਰੋਇਨ ਨਾਲ ਭਰੀਆਂ ਤਿੰਨ ਹਾਫ ਸਲੀਵ ਜੈਕਟਾਂ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਫਰੀਦਕੋਟ ਦੇ ਭਾਨਾ ਦੇ ਰਹਿਣ ਵਾਲੇ ਸੁਖਦੀਪ ਸਿੰਘ ਉਰਫ ਰਾਜਾ ਅਤੇ ਰੋਹਤਕ ਦੇ ਅਜੈਬ ਦੇ ਰਹਿਣ ਵਾਲੇ ਕ੍ਰਿਸ਼ਨ ਵਜੋਂ ਹੋਈ ਹੈ। ਉਹਨਾਂ ਦੱਸਿਆ ਕਿ ਮੁਲਜ਼ਮਾਂ ਕੋਲੋਂ 1.5 ਕਿਲੋਗ੍ਰਾਮ ਹੈਰੋਇਨ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੀ ਚਿੱਟੇ ਰੰਗ ਦੀ ਹੁੰਡਈ ਔਰਾ (ਐਚਆਰ 12 ਏਟੀ 7091) ਕਾਰ ਨੂੰ ਵੀ ਜ਼ਬਤ ਕੀਤਾ ਹੈ, ਜਿਸ ਨੂੰ ਉਹ ਟੈਕਸੀ ਵਜੋਂ ਵਰਤਦਿਆਂ ਉਸ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰ ਰਹੇ ਸਨ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ...
ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ’ਤੇ ਚਲਾਇਆ ਸਫ਼ਾਈ ਅਭਿਆਨ

ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ’ਤੇ ਚਲਾਇਆ ਸਫ਼ਾਈ ਅਭਿਆਨ

National, Politics, Punjab
ਮਾਨਸਾ, 04 ਅਕਤੂਬਰ : ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੀਆਂ ਹਦਾਇਤਾਂ ਅਤੇ ਜਿਲ੍ਹਾ ਅਤੇ ਸੈਸ਼ਨ ਜੱਜ ਸ਼੍ਰੀ ਐਚ.ਐਸ.ਗਰੇਵਾਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਆਸਰਾ ਲੋਕ ਸੇਵਾ ਕਲੱਬ ਮਾਨਸਾ ਦੇ ਚੇਅਰਮੈਨ ਸ਼੍ਰੀ ਤਰਸੇਮ ਸੇਮੀ ਦੇ ਸਹਿਯੋਗ ਨਾਲ ‘ਸਵੱਛਤਾ ਹੀ ਸੇਵਾ-2024’ ਮੁਹਿੰਮ ਤਹਿਤ ਮਾਨਸਾ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ਜਿਵੇਂ ਜ਼ਿਲ੍ਹਾ ਕਚਿਹਰੀਆਂ, ਮਾਤਾ ਸੁੰਦਰੀ ਕਾਲਜ, ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਗਾਂਧੀ ਸੀਨੀਅਰ ਸੈਕੰਡਰੀ ਸਕੂਲ, ਸਰਕਾਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਸਫਾਈ ਅਭਿਆਨ ਚਲਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਮੈਡਮ ਰਾਜਵਿੰਦਰ ਕੌਰ ਨੇ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਮੰਤਵ ਆਪਣੇ ਆਲੇ ਦੁਆਲੇ ਨੂੰ ਸਾਫ ਰੱਖਣਾ ਹੈ ਅਤੇ ਲੋਕਾਂ ਨੂੰ ਸਫਾਈ ’ਤੇ ਧਿਆਨ ਦੇਣ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਅਸੀਂ ਆਪਣੇ ਆਲੇ-ਦੁਆਲੇ ਨੂੰ ਸਾਫ ਰੱਖੀਏ, ਤਾਂ ਜੋ ਬਿਮਾਰੀਆਂ ਤੋਂ ਬਚਿਆ ਜਾ ਸਕੇ। ਇਸ ਮੁਹਿੰਮ ਵਿੱਚ ਪ੍ਰਿੰਸੀਪਲ ਮਾਤਾ ਸ...
ਡਿਪਟੀ ਕਮਿਸ਼ਨਰ ਨੇ ਪਰਾਲੀ ਨਾ ਸਾੜਨ ਪ੍ਰਤੀ ਜਾਗਰੂਕ ਕਰਨ ਵਾਲੀਆਂ 2 ਪ੍ਰਚਾਰ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਡਿਪਟੀ ਕਮਿਸ਼ਨਰ ਨੇ ਪਰਾਲੀ ਨਾ ਸਾੜਨ ਪ੍ਰਤੀ ਜਾਗਰੂਕ ਕਰਨ ਵਾਲੀਆਂ 2 ਪ੍ਰਚਾਰ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

National, Politics, Punjab
ਫਰੀਦਕੋਟ 4 ਅਕਤੂਬਰ () ਝੋਨੇ ਦੀ ਪਰਾਲੀ ਨੂੰ ਖੇਤਾਂ ਵਿਚ ਹੀ ਵਾਹੁਣ ਅਤੇ ਅੱਗ ਨਾ ਲਾਉਣ ਸਬੰਧੀ ਪ੍ਰੇਰਿਤ ਕਰਨ ਲਈ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਤਿਆਰ ਕੀਤੀਆਂ ਪ੍ਰਚਾਰ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਨ੍ਹਾਂ ਵੈਨਾਂ ਦਾ ਮੁੱਖ ਮੰਤਵ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਪ੍ਰੇਰਿਤ ਕਰਨਾ, ਪਰਾਲੀ ਨੂੰ ਖੇਤਾਂ ਵਿਚ ਹੀ ਵਾਹੁਣ ਦੇ ਫਾਇਦੇ ਦੱਸਣੇ ਅਤੇ ਅੱਗ ਲਾਉਣ ਦੇ ਨੁਕਸਾਨਾਂ ਸਬੰਧੀ ਜਾਗਰੂਕ ਕਰਨਾ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਓਜਸਵੀ ਆਈ.ਏ.ਐਸ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਆਪਣੇ ਖੇਤਾਂ ਵਿਚ ਹੀ ਵਾਹ ਕੇ ਜਾਂ ਇਸ ਦੀਆਂ ਗੱਠਾਂ ਬੰਨਵਾ ਕੇ ਇਸ ਦੀ ਸੁੱਚਜੀ ਸਾਂਭ ਸੰਭਾਲ ਕੀਤੀ ਜਾਵੇ ਅਤੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਕਿਸਾਨ ਆਪਣਾ ਬਹੁਮੁੱਲਾ ਯੋਗਦਾਨ ਦੇਣ। ਉਨ੍ਹਾਂ ਦੱਸਿਆ ਕਿ ਹੁਣ ਤਾਂ ਕਿਸਾਨਾਂ ਦੀ ਸਹੂਲਤ ਲਈ ਵਾਤਾਵਰਨ ਪ...
ਜ਼ਿਲ੍ਹਾ ਮਾਨਸਾ ਦੇ 547 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ

ਜ਼ਿਲ੍ਹਾ ਮਾਨਸਾ ਦੇ 547 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ

National, Politics, Punjab
ਮਾਨਸਾ, 04 ਅਕਤੂਬਰ : ਮਾਨਸਾ ਜ਼ਿਲ੍ਹੇ ਵਿਖੇ ਨਿਯੁਕਤ ਕੀਤੇ ਆਬਜ਼ਰਵਰ ਕਮਿਸ਼ਨਰ ਜਲੰਧਰ ਡਵੀਜ਼ਨ ਜਲੰਧਰ ਸ਼੍ਰੀ ਪ੍ਰਦੀਪ ਕੁਮਾਰ ਆਈ.ਏ.ਐਸ. ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਨਸਾ ਸ੍ਰੀ ਕੁਲਵੰਤ ਸਿੰਘ ਆਈ.ਏ.ਐਸ. ਦੀ ਨਿਗਰਾਨੀ ਹੇਠ ਗ੍ਰਾਮ ਪੰਚਾਇਤ ਚੋਣਾਂ-2024 ਦੇ ਮੱਦੇਨਜ਼ਰ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਪ੍ਰਕਿਰਿਆ ਮੁਕੰਮਲ ਹੋਈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਦੇ ਪੰਜ ਬਲਾਕਾਂ  ਦੇ 547 ਪੋਲਿੰਗ ਸਟੇਸ਼ਨਾਂ ਵਿਖੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਵੰਡ ਸਬੰਧੀ ਪਹਿਲੀ ਰੈਂਡੇਮਾਈਜੇਸ਼ਨ ਅੱਜ ਪੂਰੀ ਹੋ ਗਈ ਹੈ। ਜਿਸ ਵਿੱਚ ਪ੍ਰੀਜ਼ਾਈਡਿੰਗ ਅਫ਼ਸਰ, ਸਹਾਇਕ ਪ੍ਰੀਜ਼ਾਈਡਿੰਗ ਅਫ਼ਸਰ ਅਤੇ ਪੋਲਿੰਗ ਅਫ਼ਸਰ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ 15 ਅਕਤੂਬਰ 2024 ਨੂੰ ਪੈਣ ਵਾਲੀਆਂ ਵੋਟਾਂ ਦੀ ਸਮੁੱਚੀ ਪ੍ਰਕਿਰਿਆ ਨੂੰ ਪਾਰਦਰਸ਼ੀ, ਨਿਰਵਿਘਨ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਜ਼ਿਲ੍ਹਾ ਮਾਨਸਾ ਵਿੱਚ ਚੋਣ ਸਟਾਫ਼ ਦੀ ਤਾਇਨਾਤੀ ਕੀਤੀ ਜਾ ਰਹੀ ਹੈ, ਜਿੰਨ੍ਹਾਂ ਦੀ ਪਹਿਲੀ ਰਿਹਰਸਲ 06 ਅਕਤੂਬਰ ਨੂੰ ਮਾਨਸਾ, ਸਰਦੂਲਗੜ੍ਹ, ਝੁਨੀਰ, ਭੀਖੀ ਅਤੇ ਬੁਢਲਾਡਾ ਵਿਖੇ ਸਵੇਰੇ 10 ਵਜੇ ਹੋਵ...
ਅਗਲੇ ਸਾਲ ਮਾਰਚ ਤੱਕ 90 ਲੱਖ ਮੀਟਰਕ ਟਨ ਭੰਡਾਰਨ ਦੀ ਥਾਂ ਪੈਦਾ ਹੋਵੇਗੀ: ਲਾਲ ਚੰਦ ਕਟਾਰੂਚੱਕ

ਅਗਲੇ ਸਾਲ ਮਾਰਚ ਤੱਕ 90 ਲੱਖ ਮੀਟਰਕ ਟਨ ਭੰਡਾਰਨ ਦੀ ਥਾਂ ਪੈਦਾ ਹੋਵੇਗੀ: ਲਾਲ ਚੰਦ ਕਟਾਰੂਚੱਕ

National, Politics, Punjab
ਚੰਡੀਗੜ੍ਹ, 4 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਝੋਨੇ ਦੀ ਖਰੀਦ ਦੇ ਚੱਲ ਰਹੇ ਸੀਜ਼ਨ ਦੇ ਮੱਦੇਨਜ਼ਰ ਭੰਡਾਰਨ ਲਈ ਲੋੜੀਂਦੀ ਥਾਂ ਬਣਾਉਣ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਸੂਬਾ ਸਰਕਾਰ ਵੱਲੋਂ ਕੀਤੇ ਗਏ ਅਣਥੱਕ ਯਤਨਾਂ ਸਦਕਾ ਭਾਰਤੀ ਖੁਰਾਕ ਨਿਗਮ (ਐਫਸੀਆਈ) ਵੱਲੋਂ ਅਕਤੂਬਰ ਦੇ ਅੰਤ ਤੱਕ ਪੰਜਾਬ ਤੋਂ 15 ਲੱਖ ਮੀਟ੍ਰਿਕ ਟਨ ਚੌਲ ਦੀ ਚੁਕਾਈ ਕੀਤੀ ਜਾਵੇਗੀ  ਅਤੇ ਇਹ ਕੰਮ 20 ਰੇਲ ਗੱਡੀਆਂ, 3 ਕੰਟੇਨਰਾਂ ਅਤੇ ਕੁਝ ਛੋਟੇ ਟਰੱਕਾਂ ਨੂੰ ਇਸਤੇਮਾਲ ਕਰਦਿਆਂ ਪੂਰਾ ਕੀਤਾ ਜਾਵੇਗਾ। । ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ 31 ਦਸੰਬਰ, 2024 ਤੱਕ ਸੂਬੇ ਦੇ ਗੋਦਾਮਾਂ ਤੋਂ ਲਗਭਗ 40 ਲੱਖ ਮੀਟਰਕ ਟਨ ਚੌਲਾਂ ਦੀ ਚੁਕਾਈ ਕੀਤੀ ਜਾਵੇਗੀ ਤਾਂ ਜੋ ਨਵੀਂ ਫਸਲ ਦੇ ਭੰਡਾਰਨ ਲਈ ਲੋੜੀਂਦੀ ਥਾਂ ਮੁਹੱਈਆ ਕਰਵਾਈ ਜਾ ਸਕੇ। ਮੰਤਰੀ ਨੇ ਦੱਸਿਆ ਕਿ  ਪਬਲਿਕ ਪ੍ਰਾਈਵੇਟ ਪਾਰਟਨਰਸ਼ਿਪ (ਪੀਪੀਪੀ) ਮੋਡ ਰਾਹੀਂ ਹੋਰ ਗੋਦਾਮਾਂ ਦਾ ਨਿਰਮਾਣ ਵੀ ਕੀਤਾ ਜਾ ਰਿਹ...
ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪੰਜਾਬ ‘ਚ ਉਦਯੋਗਾਂ ਲਈ ਹੋਰ ਸੁਖਾਵਾਂ ਮਾਹੌਲ ਬਣਾਉਣ ਦੇ ਨਿਰਦੇਸ਼

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪੰਜਾਬ ‘ਚ ਉਦਯੋਗਾਂ ਲਈ ਹੋਰ ਸੁਖਾਵਾਂ ਮਾਹੌਲ ਬਣਾਉਣ ਦੇ ਨਿਰਦੇਸ਼

National, Politics, Punjab
ਚੰਡੀਗੜ੍ਹ, 4 ਅਕਤੂਬਰ: ਪੰਜਾਬ ਦੇ ਪੂੰਜੀ ਨਿਵੇਸ਼ ਪ੍ਰੋਤਸਾਹਨ ਅਤੇ ਉਦਯੋਗ ਤੇ ਕਾਮਰਸ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸੂਬੇ ਵਿਚ ਉਦਯੋਗਾਂ ਲਈ ਹੋਰ ਸੁਖਾਵਾਂ, ਪਾਰਦਰਸ਼ੀ ਤੇ ਦਿੱਕਤ ਰਹਿਤ ਮਾਹੌਲ ਬਣਾਉਣ ਲਈ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਸੈਕਟਰ 17 ਸਥਿਤ ਉਦਯੋਗ ਭਵਨ ਵਿਖੇ ਪੂੰਜੀ ਨਿਵੇਸ਼ ਪ੍ਰੋਤਸਾਹਨ, ਉਦਯੋਗ ਤੇ ਕਾਮਰਸ, ਇਨਵੈਸਟ ਪੰਜਾਬ ਅਤੇ ਉਦਯੋਗ ਵਿਭਾਗ ਨਾਲ ਸਬੰਧਤ ਕਾਰਪੋਰੇਸ਼ਨਾਂ/ਬੋਰਡਾਂ ਦੇ ਉੱਚ ਅਧਿਕਾਰੀਆਂ ਦੀ ਸਮੀਖਿਆ ਮੀਟਿੰਗ ਦੌਰਾਨ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸਨਅਤੀ ਖੇਤਰ ਵਿੱਚ ਅੱਵਲ ਨੰਬਰ ‘ਤੇ ਲੈ ਕੇ ਜਾਣਾ ਉਨ੍ਹਾਂ ਦੇ ਟੀਚਿਆਂ ਵਿਚ ਸ਼ਾਮਲ ਹੈ। ਇਸ ਮਕਸਦ ਦੀ ਪੂਰਤੀ ਲਈ ਸੌਂਦ ਨੇ ਸਾਰੇ ਅਧਿਕਾਰੀਆਂ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਸਾਥ ਦੇਣ ਲਈ ਕਿਹਾ। ਅਧਿਕਾਰੀਆਂ ਨੂੰ ਸੰਬੋਧਨ ਹੁੰਦਿਆਂ ਸੌਂਦ ਨੇ ਕਿਹਾ ਕਿ ਉਦਯੋਗਾਂ ਨਾਲ ਸਬੰਧਤ ਸਰਕਾਰੀ ਸਕੀਮਾਂ, ਨੀਤੀਆਂ ਤੇ ਯੋਜਨਾਵਾਂ ਹੇਠਲੇ ਪੱਧਰ ਦੇ ਉਦਯੋਗਾਂ ਤੱਕ ਪਹੁੰਚਾਉਣ ਲਈ ਹੋਰ ਹੰਭਲੇ ਮਾਰਨ ਦੀ ਲੋੜ ਹੈ। ਉਨ੍ਹਾਂ ...
ਐਨ ਸੀ ਡੀ ਕਲੀਨਿਕ ਵਿਖੇ ਹਰ ਸ਼ਨੀਵਾਰ ਸਪੈਸ਼ਲ ਓ.ਪੀ.ਡੀ ਸੇਵਾਵਾਂ ਸ਼ੁਰੂ-ਸਿਵਲ ਸਰਜਨ

ਐਨ ਸੀ ਡੀ ਕਲੀਨਿਕ ਵਿਖੇ ਹਰ ਸ਼ਨੀਵਾਰ ਸਪੈਸ਼ਲ ਓ.ਪੀ.ਡੀ ਸੇਵਾਵਾਂ ਸ਼ੁਰੂ-ਸਿਵਲ ਸਰਜਨ

National, Politics, Punjab
ਫਰੀਦਕੋਟ, 4 ਅਕਤੂਬਰ () ਸਿਵਲ ਹਸਪਤਾਲ ਫਰੀਦਕੋਟ ਵਿੱਚ ਐਨ ਸੀ ਡੀ ਕਲੀਨਿਕ ਵਿਖੇ ਗੈਰ ਸੰਚਾਰੀ ਰੋਗਾਂ ( ਬਲੱਡ ਪ੍ਰੈਸ਼ਰ,ਸ਼ੂਗਰ, ਕੈਸਰ) ਦੀ ਜਾਂਚ ਲਈ ਅਕਤੂਬਰ ਮਹੀਨੇ ਤੋਂ ਹਰ ਸ਼ਨੀਵਾਰ ਸਪੈਸ਼ਲ ਓ.ਪੀ.ਡੀ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਹਨ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਨੇ ਕੀਤਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸਾਡੇ ਦੇਸ਼ ਵਿੱਚ ਵੱਡੀ ਗਿਣਤੀ ਲੋਕ ਬਲੱਡ ਪ੍ਰੈਸ਼ਰ ਅਤੇ ਸ਼ੂਗਰ ਤੋ ਪੀੜਤ ਹਨ, ਚਿੰਤਾ ਦੀ ਗੱਲ ਇਹ ਹੈ ਕਿ ਜਿੰਨਾਂ ਲੋਕਾਂ ਇਹ ਬਿਮਾਰੀ ਹੈ ਉਨ੍ਹਾਂ ਨੂੰ ਪਤਾ ਹੀ ਨਹੀਂ ਕਿਉਂਕਿ ਅਸੀਂ ਜਾਂਚ ਹੀ ਨਹੀ ਕਰਵਾਉਦੇ। ਇਸ ਤਰ੍ਹਾਂ ਲਗਾਤਾਰ ਗੈਰ ਸੰਚਾਰੀ ਰੋਗਾਂ ਤੋ ਪੀੜਤ ਵਿਅਕਤੀਆਂ ਦੀ ਗਿਣਤੀ ਵਿੱਚ ਵਾਧਾ ਹੋ ਰਿਹਾ ਹੈ ਅਤੇ ਨੋਜਵਾਨ ਪੀੜੀ ਵੀ ਇਨਾਂ ਰੋਗਾਂ ਦੀ ਲਪੇਟ ਵਿੱਚ ਆ ਰਹੀ ਹੈ। ਉਨਾਂ ਦੱਸਿਆਂ ਕਿ ਪਿੰਡ ਪੱਧਰ ਤੋਂ ਲੈ ਕੇ ਜਿਲ੍ਹਾਂ ਪੱਧਰ ਤੱਕ ਪੀੜਤ ਮਰੀਜਾਂ ਦੀ ਰਜਿਸ਼ਟਰੇਸ਼ਨ, ਜਾਂਚ, ਅਤੇ ਮੁਫਤ ਦਵਾਈਆਂ ਦਿੱਤੀਆਂ ਜਾ ਰਹੀਆ ਹਨ। ਪਿੰਡਾਂ ਵਿੱਚ ਇਹ ਸੇਵਾਵਾਂ ਕਮਿਊਨਟੀ ਹੈਲਥ ਅਫਸਰ ਵੱਲੋ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ...
ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਬਜੁਰਗਾਂ ਨੂੰ ਦਿੱਤੀਆਂ ਜਾ ਰਹੀਆਂ ਹਨ ਮੁਫਤ ਸਿਹਤ ਸਹੂਲਤਾਂ

ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਬਜੁਰਗਾਂ ਨੂੰ ਦਿੱਤੀਆਂ ਜਾ ਰਹੀਆਂ ਹਨ ਮੁਫਤ ਸਿਹਤ ਸਹੂਲਤਾਂ

National, Politics, Punjab
ਫਾਜਿਲਕਾ 4 ਅਕਤੂਬਰ            ਪੰਜਾਬ ਸਰਕਾਰ ਬਜੁਰਗਾਂ ਦੀ ਚੰਗੀ ਸਿਹਤ ਸੰਭਾਲ ਲਈ ਵਚਨਬੱਧ ਵਿਸ਼ੇ ਤਹਿਤ ਡਾ. ਬਲਬੀਰ ਸਿੰਘ ਸਿਹਤ ਮੰਤਰੀ ਪੰਜਾਬ ਦੇ ਦਿਸਾ ਨਿਰਦੇਸਾਂ ਤਹਿਤ ਸਿਹਤ ਵਿਭਾਗ  ਫ਼ਾਜ਼ਿਲਕਾ ਬਜੁਰਗਾਂ ਨੂੰ ਪਹਿਲ ਦੇ ਆਧਾਰ ਤੇ ਸਿਹਤ ਸੇਵਾਵਾਂ ਦੇ ਰਿਹਾ ਹੈ।           ਅਬੋਹਰ ਵਿੱਖੇ ਬਣੇ 3 ਸੈਂਟਰ  ਵਿਖੇ 43 ਬਜ਼ੁਰਗਾਂ ਦੀ ਜਾਂਚ ਕੀਤੀ ਗਈ. ਸਿਹਤ ਵਿਭਾਗ ਵੱਲੋਂ “ਬਜ਼ੁਰਗਾਂ ਦੀ ਦੇਖਭਾਲ " ਸਬੰਧੀ  ਮਿਤੀ 1 ਤੋਂ 5 ਅਕਤੂਬਰ ਤੱਕ ਜਿਲ੍ਹਾ ਫ਼ਾਜ਼ਿਲਕਾ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਬਜੁਰਗਾਂ ਦਾ ਬਲੱਡ ਪ੍ਰੈਸਰ,ਸੂਗਰ , ਅੱਖਾਂ ਅਤੇ ਹੋਰ ਬਿਮਾਰੀਆ ਦੀ ਪਹਿਚਾਣ ਲਈ 50 ਸਾਲ ਤੋਂ ਵੱਧ ਉਮਰ ਦੇ ਬਜੁਰਗਾਂ ਦਾ ਸਰਕਾਰੀ ਹਸਪਤਾਲਾਂ ਅਤੇ ਪਿੰਡਾਂ ਵਿੱਚ ਵਿਸੇਸ ਕੈਂਪ ਦੌਰਾਨ ਚੈੱਕਅੱਪ ਕਰਕੇ ਦਵਾਈਆਂ ਅਤੇ ਮੋਤੀਆ ਦੇ ਮਰੀਜਾਂ ਦੀ ਪਹਿਚਾਣ ਕਰਨ ਸਬੰਧੀ ਸਮੂਹ ਐਸ.ਐਮ.ਓ. ਨੂੰ ਹਦਾਇਤ ਕੀਤੀ ਗਈ ਹੈ।               ਸੀਨੀਅਰ ਮੈਡੀਕਲ ਅਫਸਰ ਅਬੋਹਰ ਡਾਕਟਰ ਨੀਰਜਾ ਗੁਪਤਾ ਨੇ ਦੱਸਿਆ ਕਿ ਬਜੁਰਗਾਂ ਨੂੰ ਕੋਈ ਮੁਸਕਿਲ ਨਾ ਆਵੇ ਇਸ ਲਈ ਹਸਪਤਾਲਾਂ ਚ ਵੱਖਰੀ ਓ ਪੀ ਡੀ ਕਤਾਰ ਦਾ ਪ੍ਰਬੰਧ ਕੀਤਾ ਗਿਆ ਹ...
ਡੇਂਗੂ ਬੁਖ਼ਾਰ ਦੇ ਲੱਛਣ ਦਿਸਣ ’ਤੇ ਤੁਰੰਤ ਜਾਂਚ ਕਰਵਾਈ ਜਾਵੇ : ਜ਼ਿਲ੍ਹਾ ਸਿਹਤ ਵਿਭਾਗ

ਡੇਂਗੂ ਬੁਖ਼ਾਰ ਦੇ ਲੱਛਣ ਦਿਸਣ ’ਤੇ ਤੁਰੰਤ ਜਾਂਚ ਕਰਵਾਈ ਜਾਵੇ : ਜ਼ਿਲ੍ਹਾ ਸਿਹਤ ਵਿਭਾਗ

National, Politics, Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 4 ਅਕਤੂਬਰ : ਜ਼ਿਲ੍ਹਾ ਸਿਹਤ ਵਿਭਾਗ ਨੇ ਜ਼ਿਲ੍ਹਾ ਵਾਸੀਆਂ ਨੂੰ ਮੁੜ ਅਪੀਲ ਕਰਦਿਆਂ ਆਖਿਆ ਹੈ ਕਿ ਡੇਂਗੂ ਬੁਖ਼ਾਰ ਤੋਂ ਬਚਾਅ ਲਈ ਕਿਤੇ ਵੀ ਪਾਣੀ ਜਮ੍ਹਾਂ ਨਾ ਹੋਣ ਦਿਤਾ ਜਾਵੇ ਅਤੇ ਡੇਂਗੂ ਬੁਖ਼ਾਰ ਤੇ ਲੱਛਣ ਦਿਸਣ ’ਤੇ ਤੁਰੰਤ ਸਰਕਾਰੀ ਸਿਹਤ ਸੰਸਥਾ ਵਿਚ ਜਾਂਚ ਕਰਵਾਈ ਜਾਵੇ। ਕਾਰਜਕਾਰੀ ਸਿਵਲ ਸਰਜਨ ਡਾ. ਰੇਨੂੰ ਸਿੰਘ ਨੇ ਕਿਹਾ ਕਿ ਅੱਜ ਕਲ ਡੇਂਗੂ ਬੁਖ਼ਾਰ ਦਾ ਮੌਸਮ ਚੱਲ ਰਿਹਾ ਹੈ, ਜਿਸ ਕਾਰਨ ਸਾਵਧਾਨੀਆਂ ਵਰਤਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਏਡੀਜ਼ ਅਜਿਪਟੀ ਨਾਂ ਦੇ ਮੱਛਰ ਦੇ ਕੱਟਣ ਕਰਕੇ ਡੇਂਗੂ ਬੁਖ਼ਾਰ ਹੋ ਜਾਂਦਾ ਹੈ, ਜੋ ਕਾਫ਼ੀ ਖ਼ਤਰਨਾਕ ਹੈ ਅਤੇ ਵਿਅਕਤੀ ਦੀ ਜਾਨ ਵੀ ਲੈ ਸਕਦਾ ਹੈ। ਇਹ ਮੱਛਰ ਖੜੇ ਸਾਫ਼ ਪਾਣੀ ਵਿਚ ਪੈਦਾ ਹੁੰਦਾ ਹੈ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਘਰ ਦੇ ਅੰਦਰ ਅਤੇ ਬਾਹਰ ਪੂਰਾ ਸਰੀਰ ਢਕਣ ਵਾਲੇ ਕੱਪੜੇ ਪਾ ਕੇ ਰੱਖੇ ਜਾਣ ਜਿਵੇਂ ਪੂਰੀਆਂ ਬਾਹਾਂ ਵਾਲੀਆਂ ਕਮੀਜ਼ਾਂ, ਪੈਂਟ/ਪਜਾਮੇ, ਸਲਵਾਰ, ਜੁਰਾਬਾਂ ਆਦਿ ਤਾਂਕਿ ਮੱਛਰ ਕੱਟ ਨਾ ਸਕੇ। ਉਨ੍ਹਾਂ ਦਸਿਆ ਕਿ ਜ਼ਿਲ੍ਹਾ ਸਿਹਤ ਵਿਭਾਗ ਦੀਆਂ  ਟੀਮਾਂ ਲੋਕਾਂ ਨੂੰ ਇਸ ਬੀਮਾਰੀ ਤੋਂ ਬਚਾਉਣ ਅਤੇ ਇਸ ਦੇ ਫੈਲਾ...
ਖੇਤੀਬਾੜੀ ਵਿਭਾਗ ਵਲੋਂ ਪਰਾਲੀ ਨੂੰ ਅੱਗ ਤੋਂ ਬਚਾਉਣ ਲਗਾਏ ਗਏ ਕਿਸਾਨ ਜਾਗਰੂਕਤਾਂ ਕੈਂਪ

ਖੇਤੀਬਾੜੀ ਵਿਭਾਗ ਵਲੋਂ ਪਰਾਲੀ ਨੂੰ ਅੱਗ ਤੋਂ ਬਚਾਉਣ ਲਗਾਏ ਗਏ ਕਿਸਾਨ ਜਾਗਰੂਕਤਾਂ ਕੈਂਪ

National, Politics, Punjab
ਗਿੱਦੜਬਾਹਾ / ਸ੍ਰੀ ਮੁਕਤਸਰ ਸਾਹਿਬ, 4 ਅਕਤੂਬਰ ਖੇਤੀਬਾੜੀ ਵਿਭਾਗ ਵਲੋਂ ਪਰਾਲੀ ਨੂੰ ਅੱਗ ਤੋਂ ਬਚਾਉਣ ਲਈ ਲਗਾਤਾਰ ਕਿਸਾਨ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਵਾਤਾਵਰਣ ਨੂੰ ਗੰਧਲਾ ਹੋਣ ਤੋਂ ਬਚਾਇਆ ਜਾ ਸਕੇ। ਇਸ ਸਬੰਧ ਵਿੱਚ ਗਿੱਦੜਬਾਹਾ ਬਲਾਕ ਦੇ ਪਿੰਡ ਮਧੀਰ ਅਤੇ ਗਿਲਜੇਵਾਲਾ ਵਿਖੇ ਕਿਸਾਨ ਜਾਗਰੂਕਤਾਂ ਕੈਂਪ ਦਾ ਆਯੋਜਨ ਕੀਤਾ ਗਿਆ । ਇਹਨਾਂ ਕੈਂਪਾਂ ਦੀ ਪ੍ਰਧਾਨਗੀ ਸ.ਜਸਪਾਲ ਸਿੰਘ ਐਸ.ਡੀ.ਐਮ ਗਿੱਦੜਬਾਹਾ ਨੇ ਕੀਤੀ। ਇਸ ਮੌੇਕੇ ਉਹਨਾਂ ਕਿਸਾਨਾਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਝੋਨੇ ਅਤੇ ਬਾਸਮਤੀ ਦੀ ਪਰਾਲੀ ਦਾ ਆਧੁਨਿਕ ਤਰੀਕੇ ਨਾਲ  ਪ੍ਰਬੰਧਨ ਕਰਨ ਅਤੇ ਵਾਤਾਵਰਣ ਨੂੰ ਸਾਫ ਸੁਥਰਾ ਰਹਿਣ ਵਿੱਚ ਆਪਣਾ ਅਹਿਮ ਯੋਗਦਾਨ ਪਾਉਣ। ਇਸ ਮੌਕੇ ਤੇ ਖੇਤੀਬਾੜੀ ਵਿਭਾਗ ਵਲੋਂ ਪਰਾਲੀ ਪ੍ਰਬੰਧਨ ਸਬੰਧੀ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਸਬੰਧੀ ਵੀ ਜਾਣਕਾਰੀ ਦਿੱਤੀ। ਇਸ ਮੌਕੇ ਸ਼੍ਰੀ ਜਗਤਾਰ ਸਿੰਘ ਖੇਤੀਬਾੜੀ ਵਿਸਥਾਰ ਅਫਸਰ, ਸ਼੍ਰੀ ਅਰਸ਼ਦੀਪ ਸਿੰਘ, ਏ.ਐਸ.ਆਈ. ਅਤੇ ਸ਼੍ਰੀ ਜਗਪ੍ਰੀਤ ਸਿੰਘ, ਏ.ਟੀ.ਐਮ. ਤੋਂ ਇਲਾਵਾ ਪਤਵੰਤੇ ਵਿਅਕਤੀ ਵੀ ਮੌਜੂਦ ਸਨ।...