Shadow

Author: admin

ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 07 ਅਕਤੂਬਰ ਨੂੰ ਲਗਾਇਆ ਜਾਵੇਗਾ ਰੋਜ਼ਗਾਰ ਕੈਂਪ

ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 07 ਅਕਤੂਬਰ ਨੂੰ ਲਗਾਇਆ ਜਾਵੇਗਾ ਰੋਜ਼ਗਾਰ ਕੈਂਪ

National, Politics, Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ¸ 04 ਅਕਤੂਬਰ: ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਸ.ਏ.ਐਸ ਨਗਰ ਵੱਲੋਂ ਮਿਤੀ 07-10-2024 (ਸੋਮਵਾਰ) ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਜ਼ਿਲ੍ਹਾ ਰੋਜ਼ਗਾਰ ਬਿਊਰੋ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਕਮਰਾ ਨੰ: 461, ਤੀਜੀ ਮੰਜਿਲ, ਸੈਕਟਰ-76,ਵਿਖੇ ਕੀਤਾ ਜਾ ਰਿਹਾ ਹੈ ਜਿਸ ਦਾ ਸਮਾਂ ਸਵੇਰੇ 10:00 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ। ਡੀ.ਬੀ.ਈ.ਈ.ਐਸ.ਏ.ਐਸ ਨਗਰ ਦੇ ਡਿਪਟੀ ਡਾਇਰੈਕਟਰ ਹਰਪ੍ਰੀਤ ਸਿੰਘ ਮਾਨਸ਼ਾਹੀਆ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਦਾ ਉਪਰਾਲਾ ਲਗਾਤਾਰ ਕੀਤਾ ਜਾ ਰਿਹਾ ਹੈ, ਜਿਸ ਵਿੱਚ ਸੋਮਵਾਰ ਮਿਤੀ 07-10-2024 ਨੂੰ ਪਲੇਸਮੈਂਟ ਕੈਂਪ ਆਯੋਜਿਤ ਕੀਤਾ ਜਾਣਾ ਹੈ। ਜਿਸ ਵਿੱਚ ਗਲੋਬ ਆਟੋ ਮੋਬਾਇਲ (ਟੋਯੋਟਾ), ਪ੍ਰੋਟਾਕ ਸੋਲੂਸ਼ਨਜ਼, ਪ੍ਰੋਮਾਰਕ ਟੈਕ ਸੋਲੂਸ਼ਨਜ, ਆਈ.ਸੀ.ਆਈ.ਸੀ.ਆਈ. ਬੈਂਕ (ਆਈਪ੍ਰੋਸੈਸ), ਐਕਸਿਸ ਬੈਂਕ (Globe Auto Mobiles (Toyota), Protalk Solutions, Promark Tech Solutions, ICICI Banik (iProcess...
2018 ਤੋਂ ਝੋਨੇ ਦੀ ਪਰਾਲੀ ਦਾ ਪ੍ਰਬੰਧਨ ਕਰਕੇ ਹੋਰਨਾ ਕਿਸਾਨਾਂ ਲਈ ਮਿਸਾਲ ਬਣਿਆ ਕਿਸਾਨ ਜਗਦੀਸ਼ ਸਿੰਘ

2018 ਤੋਂ ਝੋਨੇ ਦੀ ਪਰਾਲੀ ਦਾ ਪ੍ਰਬੰਧਨ ਕਰਕੇ ਹੋਰਨਾ ਕਿਸਾਨਾਂ ਲਈ ਮਿਸਾਲ ਬਣਿਆ ਕਿਸਾਨ ਜਗਦੀਸ਼ ਸਿੰਘ

National, Politics, Punjab
ਫ਼ਰੀਦਕੋਟ 4, ਅਕਤੂਬਰ () ਜਿਲ੍ਹੇ ਦੇ ਪਿੰਡ ਵਾੜਾ ਭਾਈਕਾ ਦਾ ਵਸਨੀਕ ਕਿਸਾਨ ਸ. ਜਗਦੀਸ਼ ਸਿੰਘ ਸਾਲ 2018 ਤੋਂ ਝੋਨੇ ਦੀ ਪਰਾਲੀ ਦਾ ਸਫਲ ਪ੍ਰਬੰਧਨ ਕਰਕੇ ਹੋਰਨਾ ਕਿਸਾਨਾਂ ਲਈ ਮਿਸਾਲ ਪੈਦਾ ਕਰ ਰਿਹਾ ਹੈ ਅਤੇ ਵਾਤਾਵਰਨ ਦੀ ਸੰਭਾਲ ਅਤੇ ਧਰਤੀ ਵਿਚਲੇ ਕੁਦਰਤੀ ਤੱਤਾਂ ਨੂੰ ਸੰਭਾਲ ਰਿਹਾ ਹੈ। ਕਿਸਾਨ ਜਗਦੀਸ ਸਿੰਘ ਨੇ ਦੱਸਿਆ ਕਿ ਝੋਨਾ-ਕਣਕ ਦੇ ਰਵਾਇਤੀ ਫਸਲੀ ਚੱਕਰ ਵਿੱਚ ਕਣਕ ਦੇ ਨਾੜ ਅਤੇ ਝੋਨੇ ਦੀ ਪਰਾਲੀ ਨੂੰ ਸਾੜਨ ਨਾਲ ਜਮੀਨ ਦੀ ਸਿਹਤ ਦੇ ਡਿਗਦੇ ਪੱਧਰ ਜਿਸ ਵਿੱਚ ਜੈਵਿਕ ਮਾਦਾ ਘਟਣਾ, ਸੂਖਮ ਜੀਵ ਅਤੇ ਹੋਰ ਮਿੱਤਰ ਕੀੜਿਆਂ ਦਾ ਸੜ ਜਾਣਾ ਅਤੇ ਦਿਨੋ ਦਿਨ ਪ੍ਰਦੂਸ਼ਤ ਹੋ ਰਹੇ ਵਾਤਾਵਰਨ ਤੋਂ ਚਿੰਤਤ ਹੁੰਦਿਆਂ ਉਨ੍ਹਾਂ ਸਾਲ 2018 ਤੋਂ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਹੀ ਸਾਂਭ ਕੇ ਫਸਲਾਂ ਬੀਜਣ ਦਾ ਫੈਸਲਾ ਲਿਆ ਅਤੇ ਸਫਲਤਾ ਹਾਸਲ ਕਰਨ ਉਪਰੰਤ ਹੋਰਨਾਂ ਕਿਸਾਨਾਂ ਨੂੰ ਵੀ ਇਸ ਲਈ ਪ੍ਰੇਰਿਤ ਕੀਤਾ।  ਉਨ੍ਹਾਂ ਦੱਸਿਆ ਕਿ ਉਸ  ਵੱਲੋਂ ਲਗਭਗ 17 ਏਕੜ ਰਕਬੇ ਚ ਕਣਕ-ਝੋਨਾ, ਹਰਾ ਚਾਰਾ, ਘਰੇਲੂ ਜਰੂਰਤ ਅਨੁਸਾਰ ਸਬਜੀਆਂ ਆਦਿ ਫਸਲਾਂ ਦੀ ਕਾਸ਼ਤ ਕੀਤੀ ਜਾਂਦੀ ਹੈ। ਉਸ ਵੱਲੋਂ ਸ਼ੁਰੂ ਵਿੱਚ ਹੈਪੀ ਸੀਡਰ ਨਾਲ ਕਣਕ...
ਫਾਜ਼ਿਲਕਾ ਜ਼ਿਲ੍ਹੇ ਵਿਚ 16369 ਐਨਓਸੀ ਜਾਰੀ ਹੋਈਆਂ-ਸੁਭਾਸ਼ ਚੰਦਰ

ਫਾਜ਼ਿਲਕਾ ਜ਼ਿਲ੍ਹੇ ਵਿਚ 16369 ਐਨਓਸੀ ਜਾਰੀ ਹੋਈਆਂ-ਸੁਭਾਸ਼ ਚੰਦਰ

National, Politics, Punjab
ਫਾਜ਼ਿਲਕਾ, 4 ਅਕਤੂਬਰ ਫਾਜ਼ਿਲਕਾ ਜ਼ਿਲ੍ਹੇ ਵਿਚ ਆਮ ਪੰਚਾਇਤੀ ਚੋਣਾਂ ਵਿਚ ਕਿਸੇ ਨੂੰ ਕੋਈ ਦਿੱਕਤ ਨਾ ਆਵੇ ਇਸ ਲਈ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਨਦੇਹੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ। ਬੀਤੀ ਸ਼ਾਮ ਤੱਕ ਜ਼ਿਲ੍ਹੇ ਵਿਚ 16369 ਲੋਕਾਂ ਨੂੰ ਪੰਚਾਇਤ ਚੋਣਾਂ ਸਬੰਧੀ ਐਨਓਸੀ ਜਾਰੀ ਹੋ ਚੁੱਕੀਆਂ ਹਨ। ਇਹ ਜਾਣਕਾਰੀ ਜ਼ਿਲ੍ਹੇ ਦੇ ਵਧੀਕ ਜ਼ਿਲ੍ਹਾ ਚੋਣਕਾਰ ਅਫਸਰ ਕਮ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੁਭਾਸ਼ ਚੰਦਰ ਨੇ ਦਿੱਤੀ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ 5 ਬਲਾਕਾਂ ਦੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰਾਂ ਦੇ ਦਫ਼ਤਰ 2 ਅਤੇ 3 ਅਕਤੂਬਰ ਨੂੰ ਛੁੱਟੀ ਵਾਲੇ ਦਿਨ ਵੀ ਖੁੱਲੇ ਰੱਖੇ ਗਏ ਤਾਂ ਜੋ ਲੋਕਾਂ ਨੂੰ ਉਨ੍ਹਾਂ ਦੀ ਮੰਗ ਅਨੁਸਾਰ ਐਨਓਸੀ ਜਾਰੀ ਕੀਤੀਆਂ ਜਾ ਸਕਨ। ਉਨ੍ਹਾਂ ਨੇ ਦੱਸਿਆ ਕਿ 2 ਅਕਤੂਬਰ ਨੂੰ ਜ਼ਿਲ੍ਹੇ ਵਿਚ 4294 ਅਤੇ 3 ਅਕਤੂਬਰ ਨੂੰ 3574 ਐਨਓਸੀ ਜਾਰੀ ਕੀਤੀਆਂ ਗਈਆਂ ਹਨ। ਇਸ ਤੋਂ ਪਹਿਲਾਂ 1 ਅਕਤੂਬਰ ਤੱਕ ਜ਼ਿਲ੍ਹੇ ਵਿਚ ਸਰਪੰਚਾਂ ਲਈ 459 ਅਤੇ ਪੰਚਾਂ ਲਈ 804 ਨਾਮਜਦਗੀਆਂ ਹੋਈਆਂ ਹਨ। ਜਿਕਰਯੋਗ ਹੈ ਕਿ ਜ਼ਿਲ੍ਹੇ ਵਿਚ 835 ਗ੍ਰਾਮ ਪੰਚਾਇ...
ਪਿੰਡ ਵਲੇ ਸ਼ਾਹ ਉਤਾੜ ਵਿਖੇ ਪੋਸ਼ਣ ਮਾਹ ਦੌਰਾਨ ਪੋਸ਼ਟਿਕ ਆਹਾਰ ਬਾਰੇ ਦਿੱਤੀ ਜਾਣਕਾਰੀ

ਪਿੰਡ ਵਲੇ ਸ਼ਾਹ ਉਤਾੜ ਵਿਖੇ ਪੋਸ਼ਣ ਮਾਹ ਦੌਰਾਨ ਪੋਸ਼ਟਿਕ ਆਹਾਰ ਬਾਰੇ ਦਿੱਤੀ ਜਾਣਕਾਰੀ

National, Politics, Punjab
ਫਾਜ਼ਿਲਕਾ, 4 ਅਕਤੂਬਰ ਹਸਤਾ ਕਲਾਂ ਸਰਕਲ ਸੁਪਰਵਾਈਜਰ ਮੈਡਮ ਜੋਗਿੰਦਰ ਕੌਰ ਅਤੇ ਬਲਾਕ ਫਾਜ਼ਿਲਕਾ ਦੇ ਪੋਸ਼ਣ ਕੁਆਰਡੀਨੇਟਰ ਇੰਦਰਜੀਤ  ਅਤੇ ਹਸਤਾ ਕਲਾਂ ਦੀਆਂ ਸਮੂਹ ਵਰਕਰਾਂ ਨੇ ਮਿਲ ਕੇ ਪਿੰਡ ਵਲੇ ਸ਼ਾਹ ਉਤਾੜ ਵਿਖੇ ਪੋਸ਼ਣ ਮਾਹ ਮਨਾਇਆ। ਇਯ ਮੌਕੇ ਪੁਜੀਆ ਨਵ ਵਿਆਹੀਅ ਤੇ ਗਰਭਵਤੀ ਔਰਤਾਂ ਦੀ ਗੋਦ ਭਰਾਈ ਦੀ ਰਸਮ ਅਦਾ ਕੀਤੀ ਅਤੇ ਨਾਲ 6 ਮਹੀਨੇ ਦੇ ਉਪਰ ਦੇ ਬਚਿਆਂ ਦੀ ਇਕ ਰਸਮ ਨੁੰ ਨਿਭਾਇਆ ਗਿਆ। ਪੋਸ਼ਣ ਮਾਹ ਦੌਰਾਨ ਲਾਭਪਾਤਰੀਆਂ ਨੂੰ ਪੋਸ਼ਟਿਕ ਆਹਾਰ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਘੱਟ ਲਾਗਤ ਨਾਲ ਘਰ ਵਿਚ ਹੀ ਪੋਸ਼ਟਿਕ ਆਹਾਰ ਤਿਆਰ ਕਰਨ ਦੀਆਂ ਵਿਧੀਆਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਪ੍ਰਧਾ ਮੰਤਰੀ ਮਾਤ੍ਰਤਵ ਵਦਨਾ ਯੋਜਨਾ, ਬੇਟੀ ਬਚਾਓ ਬੇਟੀ ਪੜ੍ਹਾਓ, ਮਾ ਦੇ ਦੁੱਧ ਦੀ ਮਹੱਤਤਾ, ਕੰਨਿਆ ਸਮ੍ਰਿਧੀ ਯੋਜਨਾ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਰਕਲ ਪ੍ਰਧਾਨ ਸੁਮਿਤਰਾ ਰਾਣੀ, ਆਂਗਣਵਾੜੀ ਵਰਕਰ ਪ੍ਕਾਸ਼ ਕੌਰ, ਮਨਜੀਤ ਕੌਰ ਅਤੇ ਵਰਕਰਾਂ ਮੌਜੂਦ ਸਨ। ਇਹ ਸਾਰੇ ਪ੍ਰੋਗਰਾਮ ਜਿਲ੍ਹਾ ਕੋਆਰਡੀਨੇਟਰ ਮੈਡਮ ਸੰਜੋਲੀ ਦੀ ਦੇਖ ਰੇਖ ਵਿੱਚ ਕੀਤੇ ਜਾ ਰਹੇ ਹਨ।ਪੋਸ਼ਣ ਮਾਹ ਦੀ ਸਮਾਪਤੀ ਦਾ ਪ੍ਰੋਗਰਾਮ ਉੱਘ...
ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ਕਿਸਾਨ : ਡਿਪਟੀ ਕਮਿਸ਼ਨਰ

ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ਕਿਸਾਨ : ਡਿਪਟੀ ਕਮਿਸ਼ਨਰ

National, Politics, Punjab
ਬਠਿੰਡਾ, 4 ਅਕਤੂਬਰ : ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਝੋਨੇ ਦੀ ਖਰੀਦ ਦੇ ਮੱਦੇਨਜ਼ਰ ਕਿਸਾਨਾਂ ਨੂੰ ਅਪੀਲ ਕਰਦਿਆ ਕਿਹਾ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਫ਼ਸਲ ਵੇਚਣ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਪੁਰਜ਼ੋਰ ਅਪੀਲ ਕੀਤੀ ਕਿ ਉਹ ਵਾਤਾਵਰਨ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਣ ਲਈ ਝੋਨੇ ਦੀ ਪਰਾਲੀ ਤੇ ਇਸ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ।         ਸ੍ਰੀ ਸ਼ੌਕਤ ਅਹਿਮਦ ਪਰੇ ਨੇ ਕੰਬਾਇਨ ਮਾਲਕਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਅੰਦਰ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨੇ ਨੂੰ ਨਾ ਕੱਟਣ। ਉਨ੍ਹਾਂ ਕਿਹਾ ਕਿ ਜੇਕਰ ਨਿਰਧਾਰਿਤ ਸਮੇਂ ਦੌਰਾਨ ਕੋਈ ਕੰਬਾਈਨ ਝੋਨੇ ਦੀ ਫ਼ਸਲ ਕੱਟਦੀ ਫੜੀ ਗਈ ਤਾਂ ਉਸ ਨੂੰ ਤੁਰੰਤ ਪੂਰੇ ਸੀਜ਼ਨ ਲਈ ਜਬਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੰਬਾਈਨਾਂ ਰਾਤ ਵੇਲੇ ਹਰਾ ਝੋਨਾ ਜੋ ਕਿ ਚੰਗੀ ਤਰ੍ਹਾਂ ਪੱਕਿਆ ਨਹੀਂ ਹੁੰਦਾ, ਕੱਚਾ ਦਾਣਾ ਹੀ ਕੱਟ ਦਿੰਦੀਆਂ ਹਨ, ਜਿਸ ਨਾਲ ਝੋਨੇ ਦੀ ਕੁਆਲਿਟ...
15 ਦਿਨਾਂ ਦੇ ਅੰਦਰ-ਅੰਦਰ ਹਿੱਟ ਐਂਡ ਰਨ ਦੇ ਪੈਂਡਿੰਗ ਕੇਸਾਂ ਦਾ ਕੀਤਾ ਜਾਵੇ ਨਿਪਟਾਰਾ : ਡਿਪਟੀ ਕਮਿਸ਼ਨਰ

15 ਦਿਨਾਂ ਦੇ ਅੰਦਰ-ਅੰਦਰ ਹਿੱਟ ਐਂਡ ਰਨ ਦੇ ਪੈਂਡਿੰਗ ਕੇਸਾਂ ਦਾ ਕੀਤਾ ਜਾਵੇ ਨਿਪਟਾਰਾ : ਡਿਪਟੀ ਕਮਿਸ਼ਨਰ

National, Politics, Punjab
ਬਠਿੰਡਾ, 4 ਅਕਤੂਬਰ : ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਹਿੱਟ ਐਂਡ ਰਨ ਕੇਸਾਂ ਦੇ ਮੱਦੇਨਜ਼ਰ ਅਧਿਕਾਰੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਬੈਠਕ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ 15 ਦਿਨਾਂ ਦੇ ਅੰਦਰ-ਅੰਦਰ ਹਿਟ ਐਂਡ ਰਨ ਦੇ ਸੰਬੰਧ ਵਿੱਚ ਪੈਂਡਿੰਗ ਪਏ ਕੇਸਾਂ ਦਾ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਜ਼ਿਲ੍ਹੇ ਵਿੱਚ ਸੜਕ ਹਾਦਸਿਆਂ ਵਿੱਚ ਵਾਹਨਾਂ ਰਾਹੀਂ, ਹਿੱਟ ਐਂਡ ਰਨ ਮਾਮਲਿਆਂ ਅਤੇ ਆਵਾਰਾ ਪਸ਼ੂਆਂ ਨਾਲ ਹੋਣ ਵਾਲੀਆਂ ਦੁਰਘਟਨਾਵਾਂ ਦਾ ਵੱਖੋ-ਵੱਖ ਡਾਟਾ ਇਕੱਠਾ ਕਰਨ ਲਈ ਵੀ ਆਦੇਸ਼ ਦਿੱਤੇ ਤਾਂ ਜੋ ਉਸ ਨੂੰ ਸਟੱਡੀ ਦੇ ਆਧਾਰ ’ਤੇ ਅਗਲੀ ਰਣਨੀਤੀ ਉਲੀਕਦਿਆਂ ਦੁਰਘਟਨਾਵਾਂ ਅਤੇ ਮੌਤ ਦਰ ਨੂੰ ਘਟਾਇਆ ਜਾ ਸਕੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਖ਼ਾਸ ਤੌਰ ’ਤੇ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ’ਤੇ ਸਖ਼ਤੀ ਕੀਤੀ ਜਾਵੇ ਤਾਂ ਜੋ ਸੜਕ ਹਾਦਸਿਆਂ ’ਚ ਜਾਂਦੀਆਂ ਜਾਨਾਂ ਨੂੰ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਰਲ ਕੇ ਹੰਭਲਾ ਮਾਰੀਏ ...
ਜਿ਼ਲ੍ਹਾ ਮੈਜਿਸਟਰੇਟ ਨੇ ਅਸਲਾ ਲਾਇਸੰਸੀਆਂ ਨੂੰ ਆਪਣੇ ਹਥਿਆਰ ਚੁੱਕ ਕੇ ਚੱਲਣ ਤੇ ਲਗਾਈ ਪਾਬੰਦੀ

ਜਿ਼ਲ੍ਹਾ ਮੈਜਿਸਟਰੇਟ ਨੇ ਅਸਲਾ ਲਾਇਸੰਸੀਆਂ ਨੂੰ ਆਪਣੇ ਹਥਿਆਰ ਚੁੱਕ ਕੇ ਚੱਲਣ ਤੇ ਲਗਾਈ ਪਾਬੰਦੀ

Politics, Punjab
ਸ੍ਰੀ ਮੁਕਤਸਰ ਸਾਹਿਬ 4  ਅਕਤੂਬਰ ਸ੍ਰੀ ਰਾਜੇਸ਼ ਤ੍ਰਿਪਾਠੀ ਜਿਲ੍ਹਾ ਮੈਜਿਸਟਰੇਟ, ਸ੍ਰੀ ਮੁਕਤਸਰ ਸਾਹਿਬ ਸਾਹਿਬ ਨੇ ਪੰਚਾਇਤੀ ਚੋਣਾਂ ਨੂੰ ਸਫਲਤਾ ਪੂਰਵਕ ਨੇਪਰੇ ਚੜਾਉਣ ਲਈ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਾਰੇ ਅਸਲਾ ਲਾਇਸੰਸੀ  ਆਪਣੇ ਹਥਿਆਰ ਚੁੱਕ ਕੇ ਚੱਲਣ  ਤੇ  ਸਖਤ ਪਾਬੰਦੀ ਲਗਾ ਦਿੱਤੀ ਹੈ ਤਾਂ ਜੋ ਅਣਸੁਖਾਵੀ ਘਟਨਾਵਾਂ ਨੂੰ ਵਾਪਰਣ ਤੋਂ ਰੋਕਿਆ ਜਾ ਸਕੇ। ਇਹ ਹੁਕਮ ਆਰਮੀ ਪ੍ਰਸੋਨਲ, ਪੈਰਾ ਮਿਲਟਰੀ ਫੋਰਸਿਜ਼, ਬਾਵਰਦੀ ਪੁਲਿਸ ਕਰਮਚਾਰੀਆਂ ਤੇ ਲਾਗੂ ਨਹੀਂ ਹੋਣਗੇ, ਇਸ ਤੋਂ ਇਲਾਵਾ  ਚੋਣ ਉਮੀਦਵਾਰਾਂ ਦੇ ਸੁਰੱਖਿਆ ਲਈ ਤਾਇਨਾਤ ਕਰਮਚਾਰੀਆਂ ਅਤੇ ਐਸ.ਪੀ.ਓਜ਼ ਵੀ ਪੋਲਿੰਗ ਸਟੇਸ਼ਨਾਂ ਦੇ ਅੰਦਰ ਹਥਿਆਰ ਲੈ ਕੇ ਨਹੀਂ ਜਾ ਸਕਣਗੇ। ਇਹ ਹੁਕਮ ਤੁਰੰਤ ਲਾਗੂ ਹੋ ਗਏ ਹਨ ਅਤੇ 15 ਅਕਤੂਬਰ 2024 ਤੱਕ ਪੰਚਾਇਤੀ ਚੋਣ ਪ੍ਰਕਿਰਿਆ ਸਮਾਪਤ ਹੋਣ ਤੱਕ ਲਾਗੂ ਰਹਿਣਗੇ। ਇਹਨਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।...
ਵਧੀਕ ਡਿਪਟੀ ਕਮਿਸ਼ਨਰ ਨੇ ਕਿਸਾਨ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਧੀਕ ਡਿਪਟੀ ਕਮਿਸ਼ਨਰ ਨੇ ਕਿਸਾਨ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

National, Politics, Punjab
ਫਾਜਿਲਕਾ, 4 ਅਕਤੂਬਰ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਪਰਾਲੀ ਨੂੰ ਅੱਗ ਲਗਣ ਤੋਂ ਰੋਕਣ ਲਈ ਕਿਸਾਨਾਂ ਨਾਲ ਰਾਬਤਾ ਕਾਇਮ ਕਰਦਿਆਂ ਲਗਾਤਾਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਫਾਜ਼ਿਲਕਾ ਵੱਲੋਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਪ੍ਰੇਰਿਤ ਕਰਨ ਲਈ ਤਿਆਰ ਕੀਤੀ ਗਈ ਜਾਗਰੂਕਤਾ ਵੈਨ ਨੂੰ ਵਧੀਕ ਡਿਪਟੀ ਕਮਿਸ਼ਨਰ ਡਾ. ਮਨਦੀਪ ਕੌਰ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਹ ਜਾਗਰੂਕਤਾ ਵੈਨ ਲੜੀਵਾਰ ਜ਼ਿਲ੍ਹੇ ਦੇ ਸਮੂਹ ਬਲਾਕਾਂ ਵਿਚ ਜਾ ਕੇ ਪਿੰਡ-ਪਿੰਡ ਪ੍ਰਚਾਰ ਕਰੇਗੀ ਅਤੇ ਪਰਾਲੀ ਸਾੜਨ ਦੇ ਰੁਝਾਨ ਨੂੰ ਖਤਮ ਕਰਨ ਲਈ ਕਿਸਾਨਾਂ ਅੰਦਰ ਜਾਗਰੂਕਤਾ ਪੈਦਾ ਕਰੇਗੀ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਾਗਰੂਕਤਾ ਵੈਨ ਚਲਾਉਣ ਦਾ ਮਕਸਦ ਕਿਸਾਨ ਅੰਦਰ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨਾ ਹੈ ਤਾਂ ਜ਼ੋ ਕਿਸਾਨ ਵੀਰ ਪਰਾਲੀ ਨੂੰ ਅੱਗ ਨਾ ਲਗਾ ਕੇ ਜਮੀਨ ਵਿਚ ਹੀ ਜਜਬ ਕਰਨ ਅਤੇ ਵਾਤਾਵਰਣ ਨੂੰ ਬਚਾਉਣ ਵਿਚ ਆਪਣਾ ਯੋਗਦਾਨ ਪਾ ਸਕਣ। ਉਨ੍ਹਾਂ ਕਿਹਾ ਕਿ ਜਾਗਰੂਕਤਾ ਵੈਨ ਵਿਚ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਆਡੀਓ ਸੰਦੇਸ਼ ਤਿਆਰ ਕੀਤਾ...
ਫਿਨਲੈਂਡ ਵਿਖੇ ਟ੍ਰੇਨਿੰਗ ਕਰਨ ਹਿੱਤ ਜਾਣ ਵਾਲੇ ਪ੍ਰਾਇਮਰੀ ਅਧਿਆਪਕਾਂ ਦੀ ਚੋਣ ਪ੍ਰਕਿਰਿਆ ਮੁਕੰਮਲ: ਹਰਜੋਤ ਸਿੰਘ ਬੈਂਸ

ਫਿਨਲੈਂਡ ਵਿਖੇ ਟ੍ਰੇਨਿੰਗ ਕਰਨ ਹਿੱਤ ਜਾਣ ਵਾਲੇ ਪ੍ਰਾਇਮਰੀ ਅਧਿਆਪਕਾਂ ਦੀ ਚੋਣ ਪ੍ਰਕਿਰਿਆ ਮੁਕੰਮਲ: ਹਰਜੋਤ ਸਿੰਘ ਬੈਂਸ

National, Politics, Punjab
ਚੰਡੀਗੜ੍ਹ, 3 ਅਕਤੂਬਰ: ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਟ੍ਰੇਨਿੰਗ ਮੁੱਹਈਆ ਕਰਵਾਉਣ ਲਈ  ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਤੁਰਕੂ ਵਿਖੇ  ਭੇਜੇ ਜਾਣ ਵਾਲੇ 72 ਅਧਿਆਪਕਾਂ ਦੀ ਚੋਣ ਪ੍ਰਕਿਰਿਆ ਦਾ ਕੰਮ ਅੱਜ ਮੁਕੰਮਲ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪ੍ਰਾਇਮਰੀ ਸਕੂਲ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਟ੍ਰੇਨਿੰਗ ਮੁੱਹਈਆ ਕਰਵਾਉਣ ਦਾ ਫ਼ੈਸਲਾ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਿਆ ਗਿਆ ਹੈ। ਜਿਨ੍ਹਾਂ ਪ੍ਰਾਇਮਰੀ ਅਧਿਆਪਕ ਦੀ ਇਸ ਟ੍ਰੇਨਿੰਗ ਲਈ ਚੋਣ ਹੋਈ ਹੈ ਉਹ ਤਿੰਨ ਹਫ਼ਤਿਆਂ ਦੀ ਟ੍ਰੇਨਿੰਗ ਯੂਨੀਵਰਸਿਟੀ ਆਫ਼ ਤੁਰਕੂ ਵਿਖੇ ਹਾਂਸਲ ਕਰਨਗੇ। ਸਿੱਖਿਆ ਮੰਤਰੀ ਨੇ ਦੱਸਿਆ ਕਿ ਜਿਹੜੇ ਅਧਿਆਪਕ ਇਸ ਟ੍ਰੇਨਿੰਗ 'ਤੇ ਜਾਣ ਲਈ ਅਪਲਾਈ ਕੀਤਾ ਸੀ ਉਨ੍ਹਾਂ ਦੇ ਪੜ੍ਹਾਈ ਕਰਵਾਉਣ ਦੀ ਵਿਧੀ ਸਬੰਧੀ ਉਨ੍ਹਾਂ ਕੋਲੋਂ ਸਿੱਖਿਆ ਹਾਸਲ ਕਰ ਚੁੱਕੇ ਵਿਦਿਆਰਥੀਆਂ ਅਤੇ ਮੌਜੂਦਾ ਸਮੇਂ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਅਤੇ ...
ਖੇਤਾਂ ਚ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਡੀ ਸੀ ਅਤੇ ਐਸ ਐਸ ਪੀ ਨੇ ਸਾਂਝਾ ਦੌਰਾ ਕਰ ਕਿਸਾਨ ਮਿਲਣੀਆਂ ਕੀਤੀਆਂ

ਖੇਤਾਂ ਚ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਡੀ ਸੀ ਅਤੇ ਐਸ ਐਸ ਪੀ ਨੇ ਸਾਂਝਾ ਦੌਰਾ ਕਰ ਕਿਸਾਨ ਮਿਲਣੀਆਂ ਕੀਤੀਆਂ

National, Politics, Punjab
ਐਸ.ਏ.ਐਸ.ਨਗਰ, 3 ਅਕਤੂਬਰ, 2024: ਜ਼ਿਲ੍ਹੇ ਨੂੰ ਖੇਤਾਂ ਵਿੱਚ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਤੋਂ ਮੁਕਤ ਰੱਖਣ ਲਈ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਡੀ ਸੀ ਆਸ਼ਿਕਾ ਜੈਨ ਅਤੇ ਐਸ ਐਸ ਪੀ ਦੀਪਕ ਪਾਰਿਕ ਨੇ ਵੀਰਵਾਰ ਨੂੰ ਰੁੜਕੀ ਪੁਖਤਾ, ਘੜੂੰਆਂ, ਮਾਮੂਪੁਰ ਅਤੇ ਕੁਰਾਲੀ ਖੇਤਰ ਵਿੱਚ ਕਿਸਾਨਾਂ ਅਤੇ ਪਿੰਡ ਵਾਸੀਆਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਨੂੰ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਰੀ ਦੀ ਪਰਾਲੀ ਨੂੰ ਸਾੜਨ ਦੇ ਵਿਕਲਪ ਵਜੋਂ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਇਨ੍ਹਾਂ ਪਿੰਡਾਂ ਵਿੱਚ ਆਸ-ਪਾਸ ਦੇ ਪਿੰਡਾਂ ਦੇ ਕਿਸਾਨਾਂ, ਸਾਬਕਾ ਪੰਚਾਂ-ਸਰਪੰਚਾਂ ਅਤੇ ਨੰਬਰਦਾਰਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਮਾਨਯੋਗ ਸੁਪਰੀਮ ਕੋਰਟ, ਨੈਸ਼ਨਲ ਗ੍ਰੀਨ ਟ੍ਰਿਬਿਊਨਲ ਅਤੇ ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ (ਰਾਸ਼ਟਰੀ ਰਾਜਧਾਨੀ ਖੇਤਰ ਅਤੇ ਨਾਲ ਲੱਗਦੇ ਖੇਤਰ) ਦੇ ਸਖ਼ਤ ਨਿਰਦੇਸ਼ਾਂ ਅਨੁਸਾਰ ਸਰਕਾਰ ਨੇ ਇਸ ਵਾਰ ਪਰਾਲੀ ਸਾੜਨ ਲਈ ਜ਼ੀਰੋ ਸਹਿਣਸ਼ੀਲਤਾ ਨੀਤੀ ਤੈਅ ਕੀਤੀ ਹੈ। ਕਿਉਂਕਿ ਜ਼ਿਲੇ ਵਿੱਚ ਪਰਾਲੀ ਦੇ ਪ੍ਰਬੰਧਨ ਲਈ ਸਬਸਿਡੀ ਵਾਲੀ ਮਸ਼ੀਨਰੀ ਪਹਿਲਾਂ ਹੀ ਵੱਡੀ ਗਿਣਤੀ ...