Shadow

Author: admin

ਮੁੱਖ ਮੰਤਰੀ ਵੱਲੋਂ ਪਿੰਡ ਵਾਸੀਆਂ ਨੂੰ ਵਿਕਾਸ ਲਈ ਪੰਚਾਇਤਾਂ ਦੀ ਚੋਣ ਸਰਬਸੰਮਤੀ ਨਾਲ ਕਰਨ ਦੀ ਅਪੀਲ

ਮੁੱਖ ਮੰਤਰੀ ਵੱਲੋਂ ਪਿੰਡ ਵਾਸੀਆਂ ਨੂੰ ਵਿਕਾਸ ਲਈ ਪੰਚਾਇਤਾਂ ਦੀ ਚੋਣ ਸਰਬਸੰਮਤੀ ਨਾਲ ਕਰਨ ਦੀ ਅਪੀਲ

National, Politics, Punjab
ਸਤੌਜ (ਸੰਗਰੂਰ), 3 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਲੋਕਾਂ ਨੂੰ ਆਗਾਮੀ ਪੰਚਾਇਤੀ ਚੋਣਾਂ ਦੌਰਾਨ ਪੈਸੇ ਅਤੇ ਤਾਕਤ ਦੀ ਵਰਤੋਂ ਕਰਨ ਵਾਲਿਆਂ ਨੂੰ ਪੂਰੀ ਤਰ੍ਹਾਂ ਨਕਾਰਨ ਦਾ ਸੱਦਾ ਦਿੱਤਾ ਹੈ। ਆਪਣੇ ਪਿੰਡ ਦੇ ਦੌਰੇ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਚਾਇਤੀ ਚੋਣਾਂ ਦੇਸ਼ ਵਿੱਚ ਜਮਹੂਰੀ ਪ੍ਰਣਾਲੀ ਦਾ ਆਧਾਰ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਦਾ ਮਕਸਦ ਲੋਕਾਂ ਨੂੰ ਜ਼ਮੀਨੀ ਪੱਧਰ 'ਤੇ ਲੋਕਤੰਤਰ ਦਾ ਹਿੱਸਾ ਬਣਾਉਣਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਚੋਣਾਂ ਨੂੰ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਕਿਹਾ ਕਿ ਲੋਕ ਪੰਚਾਇਤਾਂ ਵਿੱਚ ਚੁਣੇ ਜਾਣ ਵਾਲੇ ਉਮੀਦਵਾਰਾਂ ਬਾਰੇ ਸਰਬਸੰਮਤੀ ਬਣਾਉਣ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਨ੍ਹਾਂ ਚੋਣਾਂ ਵਿੱਚ ਪੈਸੇ ਅਤੇ ਤਾਕਤ ਦੀ ਵਰਤੋਂ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਤਾਂ ਜੋ ਉਹ ਜਮਹੂਰੀ ਪ੍ਰਕਿਰਿਆ ਦਾ ਅਨਿੱਖੜਵਾਂ ਅੰਗ ਬਣਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੂਬੇ ਭਰ ਦੇ ਪਿੰਡਾਂ ਦੇ ਸਰਵਪੱਖੀ ਵਿਕਾਸ ਦ...
ਵਧੀਕ ਡਿਪਟੀ ਕਮਿਸ਼ਨਰ ਨੇ  ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਕੀਤਾ ਜਾਗਰੂਕ

ਵਧੀਕ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਕੀਤਾ ਜਾਗਰੂਕ

National, Politics, Punjab
ਫਰੀਦਕੋਟ, 3 ਅਕਤੂਬਰ (  )           ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ ਖੂੰਹਦ ਦੇ ਨਿਪਟਾਰੇ ਲਈ ਨਵੀਨਤਮ ਤਕਨੀਕਾਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕਰਨ ਦੇ ਮਕਸਦ ਨਾਲ ਅੱਜ ਖੇਤੀਬਾੜੀ ਵਿਭਾਗ , ਪ੍ਰਦੂਸ਼ਨ ਬੋਰਡ ਦੇ ਅਧਿਕਾਰੀਆਂ ਨਾਲ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਓਜਸਵੀ ਆਈ . ਏ.ਐਸ ਵੱਲੋ ਪਿੰਡਾਂ ’ਚ ਜਾ ਕੇ ਕਿਸਾਨਾਂ ਨੂੰ ਮਿਲੇ ਤੇ ਪਰਾਲੀ ਪ੍ਰਬੰਧਨ ਸਬੰਧੀ ਕਿਸਾਨਾਂ ਨੂੰ ਜਾਗਰੂਕ ਕੀਤਾ।           ਜ਼ਿਲ੍ਹੇ ਦੇ ਪਿੰਡ ਦੀਪ ਸਿੰਘ ਵਾਲਾ ਸਮੇਤ ਵੱਡੀ ਗਿਣਤੀ ਵਿਚ ਪਿੰਡਾਂ   ਦਾ ਦੌਰਾ ਕਰਦਿਆਂ ਉਨ੍ਹਾਂ  ਕਿਸਾਨਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਕੀਤੇ ਗਏ ਉਪਰਾਲਿਆਂ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਕਿਸਾਨ ਮਸ਼ੀਨਰੀ ਲਈ ਆਪਣੇ ਪਿੰਡ ਦੇ ਵਿਲੇਜ਼ ਲੈਵਲ ਅਫ਼ਸਰ ਨਾਲ ਸੰਪਰਕ ਕਰ ਸਕਦੇ ਹਨ ਜਾ ਫੇਰ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਸਹੂਲਤ ਲਈ ਬਣਾਈ ਗਈ ’ਉੱਨਤ ਕਿਸਾਨ’ ਐਪ ਰਾਹੀਂ ਲੋੜੀਂਦੀ ਮਸ਼ੀਨਰੀ ਦੀ ਬੁਕਿੰਗ ਕਰਵਾ ਸਕਦੇ ਹਨ। ਇਸ ਦੌਰਾਨ ਉਨ੍ਹਾਂ ਕਿਸਾਨਾਂ ਤੇ ਪਿੰਡਾਂ ਦੇ ਹੋਰਨਾਂ ਵਸਨੀਕਾਂ ਨੂੰ ਪਰਾਲੀ ਨੂੰ ਅੱਗ ਲਾਏ ਜਾਣ ਕਾਰਨ ਕਿਸਾਨਾਂ ਦਾ ਖੁਦ ਦ...
ਪੰਜਾਬ ਦੀਆਂ ਆਈ.ਟੀ.ਆਈਜ.ਦੀ ਬਦਲੇਗੀ ਨੁਹਾਰ : ਹਰਜੋਤ ਸਿੰਘ ਬੈਂਸ

ਪੰਜਾਬ ਦੀਆਂ ਆਈ.ਟੀ.ਆਈਜ.ਦੀ ਬਦਲੇਗੀ ਨੁਹਾਰ : ਹਰਜੋਤ ਸਿੰਘ ਬੈਂਸ

National, Politics, Punjab
ਚੰਡੀਗੜ੍ਹ, 3 ਅਕਤੂਬਰ: ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਉਪਰਾਲੇ ਨਾਲ ਸੂਬੇ ਦੀਆਂ ਛੇ  ਆਈ.ਟੀ.ਆਈਜ. ਨੂੰ ਰਾਜ ਸਭਾ ਮੈਂਬਰ ਵਿਕਰਮ ਜੀਤ ਸਿੰਘ ਸਾਹਨੀ ਵਲੋਂ ਅਪਨਾਉਣ ਸਬੰਧੀ ਅੱਜ ਐਮ.ਉ.ਯੂ. ਸਾਈਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਦੇ ਨੋਜਵਾਨਾਂ ਨੂੰ ਕਿੱਤਾਮੁਖੀ ਸਿਖਲਾਈ ਦੇਣ ਲਈ ਤਕਨੀਕੀ ਸਿੱਖਿਆ ਵਿਭਾਗ ਵਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਪ੍ਰੰਤੂ ਦਿਨੋਂ ਦਿਨ ਤਕਨੀਕੀ ਵਿਕਾਸ ਕਾਰਨ ਸਾਡੀਆਂ  ਆਈ.ਟੀ.ਆਈਜ. ਨਵੀਨਤਮ ਸਿੱਖਿਆ ਦੇਣ ਵਿਚ ਕੁਝ ਘਾਟ ਮਹਿਸੂਸ ਹੋ ਰਹੀ ਸੀ ਜਿਸ ਲਈ ਮੈਂ ਵਿਕਰਮਜੀਤ ਸਿੰਘ ਸਾਹਨੀ ਨਾਲ ਤਾਲਮੇਲ ਕਰਕੇ ਉਨ੍ਹਾਂ ਨੂੰ ਕਿਹਾ ਕਿ ਉਹ ਇਸ ਮਾਮਲੇ ਵਿਚ ਸਾਡੀ ਮਦਦ ਕਰਨ ਜਿਸ ਨੂੰ ਸਵੀਕਾਰ ਕਰਦਿਆਂ ਸ੍ਰੀ ਸਾਹਨੀ ਨੇ ਸੂਬੇ ਦੀਆਂ ਛੇ  ਆਈ.ਟੀ.ਆਈਜ. ਨੂੰ ਅਪਨਾਉਣ ਸਬੰਧੀ ਅੱਜ ਐਮ.ਉ.ਯੂ.ਸਾਈਨ ਕੀਤਾ ਗਿਆ ਹੈ। ਐਮ.ਉ.ਯੂ  ਦੇ ਅਨੁਸਾਰ ਡਾ. ਸਾਹਨੀ ਜਿਨ੍ਹਾਂ ਛੇ ਆਈਂ. ਟੀ.ਆਈ. ਦੇ ਅਪਗ੍ਰੇਡੇਸ਼ਨ ਲਈ 11 ਕਰੋੜ ਰੁਪਏ ਖਰਚ ਕਰਕੇ ਅਪਗ੍ਰੇਡ ਕਰਨਗੇ ਉਨ੍ਹਾਂ ਵਿਚ ਆਈਂ. ਟੀ.ਆਈ.ਲੁਧਿ...
ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਜਿਲ੍ਹਾ ਪ੍ਰਸਾਸ਼ਨ ਵੱਲੋਂ ਚੁੱਕੇ ਜਾ ਰਹੇ ਹਨ ਅਹਿਮ ਕਦਮ

ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਜਿਲ੍ਹਾ ਪ੍ਰਸਾਸ਼ਨ ਵੱਲੋਂ ਚੁੱਕੇ ਜਾ ਰਹੇ ਹਨ ਅਹਿਮ ਕਦਮ

National, Politics, Punjab
ਗਿੱਦੜਬਾਹਾ/ਮਲੋਟ/ਸ੍ਰੀ ਮੁਕਤਸਰ ਸਾਹਿਬ, 3 ਅਕਤੂਬਰ ਜ਼ਿਲ੍ਹਾ ਪ੍ਰਸ਼ਾਸ਼ਨ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਯਤਨਸ਼ੀਲ ਹੈ, ਇਹਨਾਂ ਮਾਮਲਿਆਂ ਨੂੰ ਜ਼ੀਰੋ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਕਿਸਾਨਾਂ ਨੂੰ ਆਧੁਨਿਕ ਖੇਤੀਬਾੜੀ ਸੰਦ ਵੀ ਸਬਸਿਡੀ ਉੱਪਰ ਦਿੱਤੇ ਜਾ ਰਹੇ ਹਨ, ਜਿਹੜੇ ਫ਼ਸਲ ਦੀ ਰਹਿੰਦ ਖੂਹੰਦ ਨੂੰ ਬਿਨਾਂ ਅੱਗ ਲਗਾਏ ਅਗਲੀ ਫਸਲ ਦੀ ਬਿਜਾਈ ਨੂੰ ਪੂਰਨ ਸੌਖਾਲਾ ਕਰ ਦਿੰਦੇ ਹਨ, ਇਹ ਪ੍ਰਗਟਾਵਾ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਖੇਤੀਬਾੜੀ ਵਿਭਾਗ ਵੱਲੋਂ ਹਾਟ ਸਪਾਟ ਪਿੰਡ ਭੂੰਦੜ, ਵਾਦੀਆਂ, ਝੋਰੜ ਅਤੇ ਆਲਮਵਾਲਾ ਵਿੱਚ ਲਗਾਏ ਗਏ ਜਾਗਰੂਕਤਾ ਕੈਂਪਾਂ ਦੀ ਪ੍ਰਧਾਨਗੀ ਕਰਦਿਆਂ ਕੀਤਾ। ਉਹਨਾਂ ਕਿਸਾਨਾਂ ਨੂੰ ਕਿਹਾ ਕਿ ਉਹ ਵਾਤਾਵਰਨ ਦੀ ਸ਼ੁੱਧਤਾ ਵਿੱਚ ਯੋਗਦਾਨ ਪਾਉਣ, ਕਿਉਂਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਪਰਾਲੀ ਨੂੰ ਅੱਗ ਤੋਂ ਬਚਾਉਣ ਲਈ ਆਦੇਸ਼ ਵੀ ਜਾਰੀ ਕੀਤੇ ਗਏ ਹਨ, ਜਿਹਨਾਂ ਦੀ ਪਾਲਣਾ ਕਰਨੀ ਅਤਿ ਜਰੂਰੀ ਹੈ ।           ਉਹਨਾਂ ਕੰਬਾਈਨ ਆਪ੍ਰੇਟਰਾਂ/ਮਾਲਕਾਂ ਨੂੰ ਪਰਾਲੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ...
ਜੀ.ਐਸ.ਟੀ. ਵਿਭਾਗ ਵੱਲੋਂ ਬਜ਼ਾਰਾਂ ’ਚ ਕੀਤੀ ਗਈ ਅਚਨਚੇਤ ਚੈਕਿੰਗ

ਜੀ.ਐਸ.ਟੀ. ਵਿਭਾਗ ਵੱਲੋਂ ਬਜ਼ਾਰਾਂ ’ਚ ਕੀਤੀ ਗਈ ਅਚਨਚੇਤ ਚੈਕਿੰਗ

National, Politics, Punjab
ਸ੍ਰੀ ਮੁਕਤਸਰ ਸਾਹਿਬ, 03 ਅਕਤੂਬਰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਟੈਕਸ ਚੋਰੀ ਦੇ ਮਾਮਲਿਆਂ ਨੂੰ ਠੱਲ੍ਹ ਪਾਉਣ ਲਈ ਜੀ.ਐਸ.ਟੀ. ਵਿਭਾਗ ਵੱਲੋਂ ਸਖਤੀ ਕਰਨੀ ਸ਼ੁਰੂ ਕਰ ਦਿੱਤੀ ਹੈ, ਇਸੇ ਲੜੀ ਤਹਿਤ ਸਹਾਇਕ ਕਮਿਸ਼ਨਰ ਰਾਜ ਕਰ, ਸ੍ਰੀ ਮੁਕਤਸਰ ਸਾਹਿਬ ਸ੍ਰੀ ਰੋਹਿਤ ਗਰਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਭਾਗ ਦੇ ਅਫ਼ਸਰਾਂ ਵੱਲੋਂ ਬਾਜ਼ਾਰਾਂ ਵਿੱਚ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ ਵਿਭਾਗ ਦੇ ਅਫ਼ਸਰਾਂ ਵੱਲੋਂ ਸ਼ਹਿਰ ਦੇ ਮੁੱਖ ਬਾਜ਼ਾਰ, ਗਾਂਧੀ ਚੌਂਕ, ਘਾਹ ਮੰਡੀ ਚੌਂਕ, ਰੇਲਵੇ ਰੋਡ ਅਤੇ ਬੈਂਕ ਰੋਡ ’ਤੇ ਪਲਿਸ ਵਿਭਾਗ ਦੇ ਸਹਿਯੋਗ ਨਾਲ ਦੁਕਾਨਾਦਾਰਾਂ ਵੱਲੋਂ ਸੇਲ ਲਈ ਜਾਰੀ ਕੀਤੇ ਜਾਂਦੇ ਰਿਟੇਲ ਬਿੱਲਾਂ ਦੀ ਚੈਕਿੰਗ ਕੀਤੀ ਗਈ। ਇਸ ਚੈਕਿੰਗ ਮੁਹਿੰਮ ਦੌਰਾਨ ਉਹਨਾਂ ਵੱਲੋਂ ਦੁਕਾਨਾਂ ਵਿੱਚੋਂ ਖਰੀਦਦਾਰੀ ਕਰ ਕੇ ਆ ਰਹੇ ਗ੍ਰਾਹਕਾਂ ਨੂੰ ਦੁਕਾਨਦਾਰਾਂ ਤੋਂ ਬਿੱਲ ਮੰਗਣ ਲਈ ਪ੍ਰੇਰਿਤ ਕੀਤਾ ਅਤੇ ਨਾਲ ਹੀ ਦੁਕਾਨਦਾਰਾਂ ਨੂੰ ਹਰ ਸੇਲ ਲਈ ਗ੍ਰਾਹਕ ਨੂੰ ਬਣਦਾ ਸੇਲ ਬਿੱਲ ਜਾਰੀ ਕਰਨ ਦੀ ਹਦਾਇਤ ਵੀ ਕੀਤੀ।  ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਇਹ ਮੁਹਿੰਮ ਗ੍ਰਾਹਕਾਂ ਨੂੰ ਬਿੱਲ ਲੈਣ ਲਈ ਜਾਗਰੂਕ ਕਰਨ ਤੇ ...
10 ਸਾਲਾ ਤੋ ਬਿਨਾ ਅੱਗ ਲਗਾਏ ਕਣਕ ਦੀ ਬਿਜਾਈ ਕਰ ਰਿਹਾ ਕਿਸਾਨ ਜਗਸੀਰ ਸਿੰਘ

10 ਸਾਲਾ ਤੋ ਬਿਨਾ ਅੱਗ ਲਗਾਏ ਕਣਕ ਦੀ ਬਿਜਾਈ ਕਰ ਰਿਹਾ ਕਿਸਾਨ ਜਗਸੀਰ ਸਿੰਘ

National, Politics, Punjab
ਫਰੀਦਕੋਟ 03 ਅਕਤੂਬਰ (  ) ਫਰੀਦਕੋਟ ਜਿਲੇ ਦੇ ਪਿੰਡ ਸੁੱਖਣਵਾਲਾ ਦੇ ਅਗਾਂਹ ਵਧੂ ਕਿਸਾਨ ਸ਼੍ਰੀ ਜਗਸੀਰ ਪਿਛਲੇ 10 ਸਾਲਾਂ ਤੋ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਵਾਹ ਕੇ ਦੂਸਰੇ ਕਿਸਾਨਾਂ ਲਈ ਮਿਸਾਲ ਬਣ ਕੇ ਸੁਚੱਜੇ ਪਰਾਲੀ ਪ੍ਰਬੰਧਨ ਸਬੰਧੀ ਕਿਸਾਨ ਵੀਰਾਂ ਨੂੰ ਜਾਗਰੂਕ ਕਰ ਰਿਹਾ ਹੈ।ਕਿਸਾਨ ਜਗਸੀਰ ਸਿੰਘ ਬਿਨਾ ਅੱਗ ਲਗਾਏ ਕਣਕ ਦੀ ਬਿਜਾਈ ਕਰਕੇ ਸਫਲ ਕਿਸਾਨ ਵੱਜੋ ਸਾਹਮਣੇ ਆਇਆ ਹੈ। ਕਿਸਾਨ ਜਗਸੀਰ ਸਿੰਘ ਨੇ ਆਪਣੇ ਤਜਰਬਿਆਂ ਸਬੰਧੀ ਜਾਣਕਾਰੀ ਦੇਣ ਲਈ ਆਪਣਾ ਕੰਟੈਕਟ ਨੰਬਰ 9876712106 ਵੀ ਕਿਸਾਨ ਵੀਰਾਂ ਨਾਲ ਸਾਂਝਾ ਕੀਤਾ ਹੈ। ਕਿਸਾਨ ਜਗਸੀਰ ਸਿੰਘ ਆਪਣੀ ਜ਼ਮੀਨ ਵਿੱਚ ਪਿਛਲੇ 10 ਸਾਲਾਂ ਤੋ ਕਣਕ/ਝੋਨਾ/ਬਾਸਮਤੀ ਦੀ ਬਿਜਾਈ ਇੰਨਸੀਟੂ ਮੈਨੇਜੇਮੈਂਟ ਦੁਆਰਾ ਕਰ ਰਿਹਾ ਹੈ। ਇਹ ਕਿਸਾਨ ਝੋਨਾ/ਬਾਸਮਤੀ ਦੀ ਪਰਾਲੀ ਨੂੰ ਖੇਤ ਵਿੱਚ ਹੀ ਪਾਣੀ ਲਾ ਕੇ ਰੋਟਾਵੇਟਰ ਨਾਲ ਮੈਨੇਜ਼ ਕਰਕੇ ਕਣਕ ਦੀ ਬਿਜਾਈ ਕਰਦਾ ਹੈ।ਇਸ ਤੋਂ ਇਲਾਵਾ ਐਮ. ਬੀ. ਪਲਾਓ ਅਤੇ ਸੁਪਰ ਸਟਾਰਅ ਮੈਨੇਜਮੈਂਟ ਚਲਾ ਕੇ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਕਰਦਾ ਹੈ। ਇਸ ਤਕਨੀਕ ਨਾਲ ਉਹ ਪਿਛਲੇ 3-4 ਸਾਲਾਂ ਤੋਂ ਆਪਣੇ ਖੇਤ ਵਿੱਚ ਕਣਕ, ਝੋਨੇ ਲਈ ਖਾਦ ਦੀ...
ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਫਰੀਦਕੋਟ ਦੇ ਕਿਸਾਨਾਂ ਦੇ ਨੂੰ ਅਪੀਲ

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਫਰੀਦਕੋਟ ਦੇ ਕਿਸਾਨਾਂ ਦੇ ਨੂੰ ਅਪੀਲ

National, Politics, Punjab
ਫਰੀਦਕੋਟ 03 ਅਕਤੂਬਰ (  ) ਡਿਪਟੀ ਕਮਿਸ਼ਨਰ  ਸ਼੍ਰੀ ਵਿਨੀਤ ਕੁਮਾਰ ਨੇ ਕਿਸਾਨ ਵੀਰਾਂ ਨੂੰ ਅਪੀਲ  ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਿਜਾਏ ਖੇਤ ਵਿੱਚ ਵਾਹ ਕੇ ਜਾਂ ਚੁਕਾ ਕੇ ਜ਼ਮੀਨ ਦੀ ਸਿਹਤ ਸੁਧਾਰਨ ਦੇ ਨਾਲ ਨਾਲ ਹਵਾ ਦਾ ਪ੍ਰਦੂਸ਼ਣ ਘਟਾਇਆ ਜਾ ਸਕਦਾ ਹੈ।ਝੋਨੇ ਦੀ ਪਰਾਲੀ ਬੋਝ ਨਹੀਂ ਸਗੋਂ ਮਿੱਟੀ ਦੀ ਸਿਹਤ ਸੁਧਾਰਨ ਲਈ ਪੌਸ਼ਟਿਕ ਤੱਤਾਂ ਦਾ ਖਜ਼ਾਨਾ ਹੈ ,ਜਿਸ ਨੂੰ ਅੱਗ ਲਗਾ ਕੇ ਸਾੜਣ ਦੀ ਬਿਜਾਏ ਖੇਤਾਂ ਵਿੱਚ ਸੰਭਾਲ ਕੇ ਕਣਕ ਜਾਂ ਹੋਰ ਫਸਲਾਂ ਦੀ ਬਿਜਾਈ ਕਰਨੀ ਚਾਹੀਦੀ ਹੈ। ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਵਾਹ ਕੇ ਫਸਲਾਂ ਦੀ ਬਿਜਾਈ ਕਰਨ ਨਾਲ ਪੈਦਾਵਾਰ ਵਿੱਚ ਵਾਧਾ ਹੁੰਦਾ ਹੈ। ਮਿੱਟੀ ਦੀ ਸਿਹਤ ਵਿੱਚ ਸੁਧਾਰ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇੱਕ ਏਕੜ ਰਕਬੇ ਵਿੱਚੋਂ ਤਕਰੀਬਨ ਤਿੰਨ ਟਨ ਪਰਾਲੀ ਪੈਦਾ ਹੁੰਦੀ ਹੈ।ਤਿੰਨ ਟਨ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ 1000 ਕਿਲੋ ਜੈਵਿਕ ਕਾਰਬਨ, 13 ਕਿਲੋ ਨਾਈਟਰੋਜਨ, 6 ਕਿਲੋ ਫਾਸਫੋਰਸ, 63 ਕਿਲੋ ਪੋਟਾਸ਼, 3.5 ਕਿਲੋ ਸਲਫਰ ਅਤੇ ਮਿੱਟੀ ਵਿਚਲੇ ਲਘੂ ਜੀਵਾਂ ਦਾ ਬਹੁਤ ਨੁਕਸਾਨ ਹੁੰਦਾ ਹੈ, ਜਿਸ ਦੀ ਬਾਜ਼ਾਰੀ ਕੀਮਤ ਤਕਰੀਬਨ 6000/- ਰੁ...
‘ਸਵੱਛਤਾ ਹੀ ਸੇਵਾ’ ਅਭਿਆਨ ਨੂੰ ਬਣਾਉਣਾ ਚਾਹੀਦਾ ਹੈ ਜ਼ਿੰਦਗੀ ਦਾ ਹਿੱਸਾ- ਐਸ.ਡੀ.ਐਮ. ਮਲੋਟ

‘ਸਵੱਛਤਾ ਹੀ ਸੇਵਾ’ ਅਭਿਆਨ ਨੂੰ ਬਣਾਉਣਾ ਚਾਹੀਦਾ ਹੈ ਜ਼ਿੰਦਗੀ ਦਾ ਹਿੱਸਾ- ਐਸ.ਡੀ.ਐਮ. ਮਲੋਟ

National, Politics, Punjab
ਮਲੋਟ/ਸ੍ਰੀ ਮੁਕਤਸਰ ਸਾਹਿਬ, 02 ਅਕਤੂਬਰ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਤੇ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਸ਼੍ਰੀ ਰਾਜੇਸ਼ ਤ੍ਰਿਪਾਠੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਲੋਟ ਵਿਖੇ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਬਠਿੰਡਾ ਚੌਂਕ ਤੋਂ ਤਹਸੀਲ ਰੋਡ ਤੱਕ ਦੋਨੋਂ ਸਾਈਡਾਂ ‘ਤੇ ਸਫ਼ਾਈ ਦੀ ਸ਼ੁਰੂਆਤ ਐਸ.ਡੀ.ਐਮ. ਮਲੋਟ ਡਾ. ਸੰਜੀਵ ਕੁਮਾਰ ਵੱਲੋਂ ਕੀਤੀ ਗਈ। ਇਸ ਮੌਕੇ ਐਸ.ਡੀ.ਐਮ. ਮਲੋਟ ਵੱਲੋਂ ਜਿਨ੍ਹਾਂ ਥਾਵਾਂ ‘ਤੇ ਇਹ ਸਫਾਈ ਅਭਿਆਨ ਚੱਲ ਰਿਹਾ ਸੀ, ਉਨ੍ਹਾਂ ਉੱਥੇ ਪਹੁੰਚ ਹਰੇਕ ਸੰਸਥਾ ਦੀ ਹੌਂਸਲਾ ਅਫ਼ਜਾਈ ਕੀਤੀ। ਇਸ ਮੁਹਿੰਮ ਦੌਰਾਨ ਸਕੂਲ ਦੇ ਬੱਚਿਆਂ ਨੇ ਵੀ ਉਚੇਚੇ ਤੌਰ ‘ਤੇ ਭਾਗ ਲਿਆ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਨਾਲ-ਨਾਲ ਸਾਨੂੰ ਵੱਡਿਆਂ ਨੂੰ ਵੀ ਅੱਜ ਦੇ ਇਸ ਸਫਾਈ ਅਭਿਆਨ ਨੂੰ ਆਪਣੀ ਜਿੰਦਗੀ ਦਾ ਹਿੱਸਾ ਬਣਾ ਲੈਣਾ ਚਾਹੀਦਾ ਹੈ ਅਤੇ ਸਾਫ-ਸਫਾਈ ਨਾਲ ਹੀ ਅਸੀਂ ਬਿਮਾਰੀਆਂ ਤੋਂ ਨਿਜ਼ਾਤ ਪਾ ਸਕਦੇ ਹਾਂ ਇਸ ਮੌਕੇ ਉਨ੍ਹਾਂ ਸਾਰੀਆਂ ਵਪਾਰਕ ਸੰਸਥਾਵਾਂ ਨੂੰ ਅਪੀਲ ਕੀਤੀ ਤੋਂ ਉਨ੍ਹਾਂ ਦੇ ਸਹਿਯੋਗ ਨਾਲ ਹੀ ਜੀ.ਟੀ. ਰੋਡ ਦੇ ਦੋਵੇਂ ਸਾਈਡਾਂ ਨੂੰ ਇਕ ਵੱਖਰੀ ਦਿੱਖ ਮਿਲ ਸਕਦੀ ਹੈ ਅਤੇ ਮਲੋਟ ਸ਼ਹਿਰ...
ਸੁਤੰਤਰਤਾ ਸੰਗਰਾਮੀ  ਉਜਾਗਰ ਸਿੰਘ ਖਤਰਾਏ ਕਲਾਂ ਦੇ ਪਰਿਵਾਰ ਨੂੰ ਮਿਲੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ

ਸੁਤੰਤਰਤਾ ਸੰਗਰਾਮੀ ਉਜਾਗਰ ਸਿੰਘ ਖਤਰਾਏ ਕਲਾਂ ਦੇ ਪਰਿਵਾਰ ਨੂੰ ਮਿਲੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ

National, Politics, Punjab
ਅੰਮ੍ਰਿਤਸਰ, 2 ਅਕਤੂਬਰ 2024 (    )-  ਪੰਜਾਬ ਸਰਕਾਰ ਵੱਲੋਂ ਸੁਤੰਤਰਤਾ ਸੰਗਰਾਮੀ  ਉਜਾਗਰ ਸਿੰਘ ਖਤਰਾਏ ਕਲਾਂ ਦੀ ਯਾਦ ਵਿੱਚ ਉਨ੍ਹਾਂ ਦੇ ਪਿੰਡ ਦੇ ਸਰਕਾਰੀ ਹਾਈ ਸਕੂਲ ਦਾ ਨਾਮਕਰਨ ਉਨਾਂ ਦੇ ਨਾਮ 'ਤੇ ਕਰਨ ਤੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸਾਕਸ਼ੀ ਸਾਹਨੀ ਨੇ ਕਿਹਾ ਹੈ ਕਿ ਜਿਲ੍ਹਾ ਪ੍ਰਸਾਸ਼ਨ ਵਲੋਂ ਸਕੂਲ ਨੂੰ ਜੋ ਵੀ ਹੋਰ ਸਹਿਯੋਗ ਦੀ ਲੋੜ ਹੋਵੇਗੀ ਸਮੇਂ ਸਿਰ ਦਿੱਤਾ ਜਾਵੇਗਾ । ਆਜ਼ਾਦੀ ਘੁਲਾਟੀਆਂ ਦੇ ਸਤਿਕਾਰ ਵਿਚ ਜਿਲ੍ਹਾ ਪ੍ਰਸਾਸ਼ਨ ਵੱਲੋਂ ਕੋਈ ਵੀ ਕੋਤਾਹੀ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਇਹ ਭਰੋਸਾ ਕਾਮਰੇਡ ਉਜਾਗਰ ਸਿੰਘ ਮੈਮੋਰੀਅਲ ਟਰਸਟ ਦੇ ਪ੍ਰਧਾਨ  ਤੇ ਉਨ੍ਹਾਂ ਦੇ ਪੋਤਰੇ ਸ. ਦਿਲਬਾਗ ਸਿੰਘ ਖਤਰਾਏ ਕਲਾਂ ਨੂੰ ਦਿੱਤਾ ਜੋ ਉਨ੍ਹਾਂ ਨੂੰ ਇੱਥੇ ਉਚੇਚੇ ਤੌਰ ਤੇ ਮਿਲਣ ਲਈ ਪੁੱਜੇ ਸਨ। ਦੇਸ਼ ਦੀ ਆਜ਼ਾਦੀ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੇ ਉਘੇ  ਸੁਤੰਤਰਤਾ ਸੰਗਰਾਮੀਆਂ  ਦੀਆਂ ਕੁਰਬਾਨੀਆਂ ਅੱਗੇ ਅਸੀਂ ਸਾਰੇ ਨਤਮਸਤਕ ਹਾਂ। ਉਨ੍ਹਾਂ ਵੱਲੋਂ ਦੇਸ਼ ਦੀ ਆਜ਼ਾਦੀ ਲਈ ਜੋ ਸੰਘਰਸ਼ ਲੜੇ ਗਏ ਉਸ ਤੋਂ ਆਉਣ ਵਾਲੀਆਂ  ਪੀੜ੍ਹੀਆਂ ਨੂੰ ਜਾਣੂ  ਕਰਵਾਉਣ ਲਈ ਅਜਿਹੇ ਉਪਰਾਲੇ ਭਵਿੱਖ ਵੀ ਕਰਦੇ ਰਹਿਣਾ ਚਾਹੀਦਾ ਹੈ...
ਪੇਂਡੂ  ਬੇਰੁਜਗਾਰ  ਨੋਜਵਾਨਾਂ ਲਈ  ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ 7 ਅਕਤੂਬਰ ਤੋਂ ਸ਼ੁਰੂ

ਪੇਂਡੂ ਬੇਰੁਜਗਾਰ ਨੋਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ 7 ਅਕਤੂਬਰ ਤੋਂ ਸ਼ੁਰੂ

National, Politics, Punjab
ਅੰਮ੍ਰਿਤਸਰ 2 ਅਕਤੂਬਰ 2024-- ਜਿਲਾ ਅੰਮ੍ਰਿਤਸਰ ਨਾਲ ਸਬੰਧਿਤ ਪੇਂਡੂ  ਬੇਰੁਜਗਾਰ ਨੋਜਵਾਨ ਲੜਕੇ/ਲੜਕੀਆਂ,ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਕੋਰਸ ਵਾਸਤੇ  ਦਫਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਅੰਮ੍ਰਿਤਸਰ, (ਸਾਹਮਣੇ ਵੇਰਕਾ ਡੇਅਰੀ ਮਿਲਕ ਪਲਾਂਟ,ਵੇਰਕਾ) ਵਿਖੇ 7 ਅਕਤੂਬਰ ਤੱਕ ਅਰਜੀਆਂ ਦੇ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ: ਵਰਿਆਮ ਸਿੰਘ,ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਅੰਮ੍ਰਿਤਸਰ ਨੇ ਦੱਸਿਆ ਕਿ ਖੇਤੀ ਵਿੱਚ ਵਿਭਿੰਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਡੇਅਰੀ ਦੇ ਕਿੱਤੇ ਨੂੰ ਸਹਾਇਕ ਧੰਦੇ ਵਜੋਂ ਅਪਨਾਉਣ ਲਈ 2 ਹਫਤੇ ਦੀ ਡੇਅਰੀ ਸਿਖਲਾਈ 7 ਅਕਤੂਬਰ 2024 ਤੋ ਡੇਅਰੀ ਸਿਖਲਾਈ ਤੇ ਵਿਸਥਾਰ ਕੇਦਰ, ਵੇਰਕਾ (ਜਿਲਾ ਅੰਮ੍ਰਿਤਸਰ) ਵਿਖੇ  ਕਰਵਾਈ ਜਾਣੀ ਹੈ। ਇਸ ਸਿਖਲਾਈ ਕੋਰਸ ਵਿੱਚ ਬੇਰੁਜਗਾਰ ਪੇਡੂ ਨੌਜਵਾਨ ਲੜਕੇ/ਲੜਕੀਆਂ ਜੋ ਘੱਟੋ ਘੱਟ 5ਵੀਂ ਪਾਸ ਹੋਣ,ਉਮਰ 18 ਤੋਂ 55 ਸਾਲ ਦਰਮਿਆਨ ਹੋਵੇ,ਪੇਂਡੂ ਖੇਤਰ ਨਾਲ ਸਬੰਧਤ ਹੋਣ, ਇਸ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ। ਸਿਖਲਾਈ ਉਪਰੰਤ ਵਿਭਾਗ ਵੱਲੋਂ ਸਬੰਧਤਾਂ ਨੂੰ ਵੱਖ ਵੱਖ ਬੈ...