ਡਿਪਟੀ ਕਮਿਸ਼ਨਰ ਪਰਾਲੀ ਪ੍ਰਬੰਧਨ ਲਈ ਮੁੜ ਖੇਤਾਂ ਵਿੱਚ ਪੁੱਜੇ
ਅੰਮ੍ਰਿਤਸਰ, 1 ਅਕਤੂਬਰ 2024:
ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਸਮੇਂ ਸਿਰ ਮਸ਼ੀਨਰੀ ਉਪਲਬਧ ਕਰਵਾਉਣ, ਪਰਾਲੀ ਦੀ ਅੱਗ ਉੱਤੇ ਕਾਬੂ ਪਾਉਣ ਵਾਲੀਆਂ ਟੀਮਾਂ ਦੀ ਜਾਂਚ ਕਰਨ ਅਤੇ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਸ਼੍ਰੀਮਤੀ ਸਾਕਸ਼ੀ ਸਾਹਨੀ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਖੇਤਾਂ ਵਿੱਚ ਉਤਰਿਆ ਹੋਇਆ ਹੈ।
ਡਿਪਟੀ ਕਮਿਸ਼ਨਰ ਨੇ ਅੱਜ ਪਿਛਲੇ ਸਾਲ ਹਾਟ ਸਪਾਟ ਰਹੇ ਭਾਵ ਜਿੱਥੇ ਵੱਧ ਪਰਾਲੀ ਨੂੰ ਅੱਗ ਲੱਗੀ ਸੀ, ਪਿੰਡ ਅਕਾਲਗੜ੍ਹ, ਭੀਲੋਵਾਲ, ਉਦੋਕੇ ਕਲਾਂ,ਭੋਏ ਵਾਲ ਅਤੇ ਛਾਪਾ ਰਾਮ ਸਿੰਘ ਦਾ ਦੌਰਾ ਕੀਤਾ। ਉਹਨਾਂ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਰਾਲੀ ਪ੍ਰਬੰਧਨ ਕਰਨ ਲਈ ਕਿਸਾਨਾਂ ਨੂੰ ਇੰਨ ਸੀਟੂ ਤੇ ਐਕਸ ਸੀਟੂ ਲਈ ਬੇਲਰ, ਚੋਪਰ, ਸੁਪਰ ਸੀਡਰ ਤੇ ਸਰਫੇਸ ਸੀਡਰ ਵਰਗੀ ਜਿਹੜੀ ਵੀ ਮਸ਼ੀਨਰੀ ਦੀ ਜ਼ਰੂਰਤ ਹੋਵੇਗੀ ਉਹ ਮੁਹੱਈਆ ਕਰਵਾਈ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਨੂੰ ਆਪਣੇ ਖੇਤਾਂ ਵਿੱਚ ਪਰਾਲੀ ਤੇ ਹੋਰ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਤ ਕਰਨ ਵਾਸਤੇ ਖੇਤਾਂ ਵਿੱਚ ਪੁੱਜਿਆ ਹੋਇਆ ਹੈ। ਉਨ੍ਹਾਂ ਦੱਸ...








