ਕਿਸਾਨਾਂ ਦੀ ਝੋਨੇ ਦੀ ਫਸਲ ਦਾ ਇੱਕ-ਇੱਕ ਦਾਣਾ ਜਾਵੇਗਾ ਖਰੀਦਿਆਂ : ਡਿਪਟੀ ਕਮਿਸ਼ਨਰ
ਬਠਿੰਡਾ, 30 ਸਤੰਬਰ : ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਝੋਨੇ ਦੀ ਖਰੀਦ ਤੇ ਸਮੇਂ-ਸਿਰ ਲਿਫਟਿੰਗ ਦੇ ਪ੍ਰਬੰਧਾਂ ਸਬੰਧੀ ਅਧਿਕਾਰੀਆਂ, ਸੈੱਲਰ ਮਾਲਕਾਂ, ਆੜ੍ਹਤੀਆਂ, ਕੰਬਾਈਨ ਮਾਲਕਾਂ ਅਤੇ ਕਿਸਾਨ ਨੁਮਾਇੰਦਿਆਂ ਨਾਲ ਵਿਸ਼ੇਸ਼ ਬੈਠਕ ਕਰਕੇ ਉਨ੍ਹਾਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਦੇ ਨਾਲ ਐਸਐਸਪੀ ਮੈਡਮ ਅਮਨੀਤ ਕੌਂਡਲ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਦੀ ਝੋਨੇ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਿਆਂ ਜਾਵੇਗਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਆਪਸੀ ਸਹਿਯੋਗ ਤੇ ਭਾਈਚਾਰਕ ਸਾਂਝ ਬਰਕਰਾਰ ਰੱਖਦਿਆਂ ਝੋਨੇ ਦੀ ਖਰੀਦ ਦੇ ਪ੍ਰਬੰਧਾਂ ਨੂੰ ਸਫਲਤਾਪੂਰਵਕ ਢੰਗ ਨਾਲ ਨੇਪਰੇ ਚੜਾਇਆ ਜਾਵੇ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਮੰਡੀ ਅਫ਼ਸਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਪੀਣ ਵਾਲੇ ਸਾਫ ਸੁਥਰੇ ਪਾਣੀ, ਬਿਜਲੀ ਤੇ ਬੈਠਣ ਲਈ ਛਾਂਦਾਰ ਜਗ੍ਹਾ ਦੇ ਪ੍ਰਬੰਧ ਕੀਤੇ ਜਾਣ ਅਤੇ ਇਹ ਵੀ ਯਕੀਨੀ ਬਣਾਉਣ ਕਿ ਵੱਧ ਨਮੀ ਵਾਲਾ ਝੋਨਾ ਮੰਡੀਆਂ ਵਿੱਚ ਨਾ ਆਉਣ ਦਿ...








