ਕੈਬਨਿਟ ਮੰਤਰੀ ਅਮਨ ਅਰੋੜਾ ਨੇ ਹਲਕਾ ਸੁਨਾਮ ਵਾਸੀਆਂ ਨੂੰ ਦਿੱਤਾ 53.28 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਤੋਹਫ਼ਾ
ਸੁਨਾਮ ਊਧਮ ਸਿੰਘ ਵਾਲਾ/ਲੌਂਗੋਵਾਲ, 28 ਫਰਵਰੀ:
ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਸੁਨਾਮ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਕਰੀਬ 53 ਕਰੋੜ 28 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾ ਕੇ ਹਲਕਾ ਵਾਸੀਆਂ ਨੂੰ ਵੱਡਾ ਤੋਹਫ਼ਾ ਦਿੱਤਾ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਨਵੀਂਆਂ ਸੜਕਾਂ ਦਾ ਨਿਰਮਾਣ, ਸੜਕਾਂ ਦੀ ਮਜ਼ਬੂਤੀ, ਅਤੇ ਹੋਰ ਬੁਨਿਆਦੀ ਢਾਂਚਾਗਤ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ।
ਇਸ ਮੌਕੇ ਕੈਬਿਨੇਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਸਮੁੱਚੇ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਡੇ ਪੱਧਰ ’ਤੇ ਪ੍ਰੋਜੈਕਟ ਸ਼ੁਰੂ ਕੀਤੇ ਜਾ ਰਹੇ ਹਨ।
ਸ੍ਰੀ ਅਮਨ ਅਰੋੜਾ ਨੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਸੁਨਾਮ ਊਧਮ ਸਿੰਘ ਵਾਲਾ ਦੇ ਪਿੰਡ ਨਮੋਲ ਤੋਂ ਕੀਤੀ ਜਿੱਥੇ ਉਨ੍ਹਾਂ ਨੇ 90 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਕੜਾਕੇ ਵਾਲੀ ਸੜਕ, 84 ਲੱਖ ਦੀ...







