Wednesday, October 28
Shadow

Author: admin

ਅਲੀਸ਼ੇਰ ਸੜਕ ਹਾਦਸੇ ਵਿੱਚ ਹੋਇਆ ਜਾਨੀ ਨੁਕਸਾਨ ਬੇਹੱਦ ਦੁਖਦਾਈ; ਪੀੜਤ ਪਰਿਵਾਰਾਂ ਦੇ ਦੁੱਖ ਵਿੱਚ ਬਰਾਬਰ ਦੇ ਸ਼ਰੀਕ ਹਾਂ: ਹਰਪਾਲ ਸਿੰਘ ਚੀਮਾ

ਅਲੀਸ਼ੇਰ ਸੜਕ ਹਾਦਸੇ ਵਿੱਚ ਹੋਇਆ ਜਾਨੀ ਨੁਕਸਾਨ ਬੇਹੱਦ ਦੁਖਦਾਈ; ਪੀੜਤ ਪਰਿਵਾਰਾਂ ਦੇ ਦੁੱਖ ਵਿੱਚ ਬਰਾਬਰ ਦੇ ਸ਼ਰੀਕ ਹਾਂ: ਹਰਪਾਲ ਸਿੰਘ ਚੀਮਾ

hot news
ਸੰਗਰੂਰ, 19 ਅਕਤੂਬਰ: ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਿੰਡ ਅਲੀਸ਼ੇਰ ਵਿਖੇ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਅੱਠ ਵਿਅਕਤੀਆਂ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਦੁਖਾਂਤ ਨੇ ਪੀੜਤ ਪਰਿਵਾਰਾਂ ਦੇ ਨਾਲ-ਨਾਲ ਸਮੁੱਚੇ ਇਲਾਕੇ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਉਨ੍ਹਾਂ ਵਿਛੜੇ ਵਿਅਕਤੀਆਂ ਦੇ ਪਰਿਵਾਰਾਂ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਦੁੱਖ ਵਿੱਚ ਬਰਾਬਰ ਦੀ ਸ਼ਰੀਕ ਹੈ। ਸ੍ਰ ਚੀਮਾ ਜ਼ਿਲ੍ਹਾ ਹਸਪਤਾਲ, ਸੰਗਰੂਰ ਵਿਖੇ ਜ਼ੇਰੇ ਇਲਾਜ ਮਰੀਜ਼ਾਂ ਦਾ ਹਾਲ ਜਾਨਣ ਪੁੱਜੇ ਸਨ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਿਸੇ ਪਰਿਵਾਰ ਦੇ ਪਿਆਰੇ ਮੈਂਬਰ ਦਾ ਅਚਾਨਕ ਵਿਛੋੜਾ ਅਸਹਿ ਹੁੰਦਾ ਹੈ ਅਤੇ ਇਸ ਹਾਦਸੇ ਵਿੱਚ ਆਪਣੇ ਪਿਆਰਿਆਂ ਨੂੰ ਗੁਆਉਣ ਵਾਲੇ ਪਰਿਵਾਰਾਂ ਦੀ ਪੀੜ ਨੂੰ ਸ਼ਬਦਾਂ ਵਿੱਚ ਬਿਆਨ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਕੀਮਤੀ ਮਨੁੱਖੀ ਜਾਨਾਂ ਦੇ ਨੁਕਸਾਨ ਦੀ ਭਰਪਾਈ ਸੰਭਵ ਨਹੀਂ, ਪਰ ਪ੍ਰਭਾਵਿਤ ਪਰਿਵਾਰਾਂ ਨੂੰ ਹੌਸਲਾ ਅਤੇ ਲੋੜੀਂਦੀ ਸਹਾਇਤਾ ਦੇਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਕੈਬਨਿਟ ਮੰਤ...
ਅਲੀਸ਼ੇਰ ਸੜਕ ਹਾਦਸੇ ਵਿੱਚ ਅੱਠ ਵਿਅਕਤੀਆਂ ਦੀ ਮੌਤ ’ਤੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ; ਹਸਪਤਾਲਾਂ ਵਿੱਚ ਜਾ ਕੇ ਜ਼ੇਰੇ ਇਲਾਜ ਜ਼ਖ਼ਮੀਆਂ ਦਾ ਹਾਲ ਜਾਣਿਆ

ਅਲੀਸ਼ੇਰ ਸੜਕ ਹਾਦਸੇ ਵਿੱਚ ਅੱਠ ਵਿਅਕਤੀਆਂ ਦੀ ਮੌਤ ’ਤੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ; ਹਸਪਤਾਲਾਂ ਵਿੱਚ ਜਾ ਕੇ ਜ਼ੇਰੇ ਇਲਾਜ ਜ਼ਖ਼ਮੀਆਂ ਦਾ ਹਾਲ ਜਾਣਿਆ

hot news
ਸੰਗਰੂਰ, 19 ਅਕਤੂਬਰ- ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਜ਼ਿਲ੍ਹਾ ਹਸਪਤਾਲ ਸੰਗਰੂਰ ਅਤੇ ਪਟਿਆਲਾ ਦੇ ਹਸਪਤਾਲ ਵਿੱਚ ਪੁੱਜ ਕੇ ਪਿੰਡ ਅਲੀਸ਼ੇਰ ਵਿਖੇ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਿਆ ਅਤੇ ਹਾਦਸੇ ਵਿੱਚ ਹੋਈ ਅੱਠ ਵਿਅਕਤੀਆਂ ਦੀ ਮੌਤ ’ਤੇ ਡੂੰਘੇ ਦੁੱਖ ਅਤੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਪੀੜਤ ਪਰਿਵਾਰਾਂ ਨਾਲ ਦਿਲੀ ਹਮਦਰਦੀ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਇਸ ਹਾਦਸੇ ਵਿੱਚ ਕੀਮਤੀ ਜਾਨਾਂ ਦਾ ਚਲੇ ਜਾਣਾ ਬੇਹੱਦ ਦੁਖਦਾਈ ਹੈ ਅਤੇ ਪ੍ਰਭਾਵਿਤ ਪਰਿਵਾਰਾਂ ਨੂੰ ਪਿਆ ਇਹ ਘਾਟਾ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਜ਼ਖ਼ਮੀਆਂ ਦਾ ਇਲਾਜ ਸਿਵਲ ਹਸਪਤਾਲ, ਸੰਗਰੂਰ ਅਤੇ ਸਰਕਾਰੀ ਰਜਿੰਦਰਾ ਹਸਪਤਾਲ, ਪਟਿਆਲਾ ਵਿਖੇ ਚੱਲ ਰਿਹਾ ਹੈ। ਸ਼੍ਰੀ ਗੋਇਲ ਨੇ ਕਿਹਾ ਕਿ ਉਨ੍ਹਾਂ ਨੇ ਡਾਕਟਰਾਂ ਅਤੇ ਮਰੀਜ਼ਾਂ ਨਾਲ ਵਿਸਥਾਰ ਵਿੱਚ ਗੱਲਬਾਤ ਕੀਤੀ ਹੈ ਤੇ ਹਸਪਤਾਲਾਂ ਵਿੱਚ ਦਾਖ਼ਲ ਸਾਰੇ ਜ਼ਖ਼ਮੀਆਂ ਦੀ ਹਾਲਤ ਫ਼ਿਲਹਾਲ ਸਥਿਰ ਹੈ ਅਤੇ ਡਾਕਟਰੀ ਟੀਮਾਂ ਵੱਲੋਂ ਉਨ੍ਹਾਂ ਦੀ ਦੇਖਭਾਲ ਕੀਤੀ ਜਾ ਰਹੀ ਹੈ। ਬਰਿੰਦਰ ਕੁਮਾਰ ਗੋਇ...
ਧਨੌਲਾ ਦੇ ਨੌਜਵਾਨ ਨੇ ਪਰਾਲੀ ਪ੍ਰਬੰਧਨ ਬਦੌਲਤ ਲਿਖੀ ਸਫਲਤਾ ਦੀ ਇਬਾਰਤ

ਧਨੌਲਾ ਦੇ ਨੌਜਵਾਨ ਨੇ ਪਰਾਲੀ ਪ੍ਰਬੰਧਨ ਬਦੌਲਤ ਲਿਖੀ ਸਫਲਤਾ ਦੀ ਇਬਾਰਤ

hot news
ਬਰਨਾਲਾ, 18 ਅਕਤੂਬਰ       ਜ਼ਿਲ੍ਹਾ ਬਰਨਾਲਾ ਦੇ ਧਨੌਲਾ ਦੀ ਢਿੱਲੋਂ ਪੱਤੀ ਦੇ ਵਸਨੀਕ ਕਿਸਾਨ ਸੁਰਿੰਦਰ ਸਿੰਘ (32), ਪੁੱਤਰ ਮੇਵਾ ਸਿੰਘ ਜਿੱਥੇ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦੀ ਸੁਚੱਜੀ ਵਰਤੋਂ ਕਰਕੇ ਵਾਤਾਵਰਨ ਸੰਭਾਲ ਵਿੱਚ ਯੋਗਦਾਨ ਪਾ ਰਹੇ ਹਨ, ਓਥੇ ਆਪਣੀ ਗੱਤਾ ਫੈਕਟਰੀ ਵਿਚ ਪਰਾਲੀ ਵਰਤ ਕੇ ਚੰਗਾ ਮੁਨਾਫ਼ਾ ਵੀ ਲੈ ਰਹੇ ਹਨ। ਸੁਰਿੰਦਰ ਸਿੰਘ ਨੇ ਸਾਲ 2014 ਵਿੱਚ ਸਿਵਲ ਇੰਜਨੀਅਰਿੰਗ ਦਾ ਡਿਪਲੋਮਾ ਕੀਤਾ ਅਤੇ ਸਾਲ 2015 ਵਿੱਚ ਵਿਦੇਸ਼ ਜਾਣ ਲਈ ਆਈਲੈਟਸ (IELTS) ਦੀ ਤਿਆਰੀ ਸ਼ੁਰੂ ਕੀਤੀ, ਪਰ ਉਸ ਦਾ ਮਨ ਆਪਣਾ ਕਾਰੋਬਾਰ ਕਰਨ ਦਾ ਸੀ। ਇਸੇ ਸੋਚ ਕਰਕੇ ਉਸ ਨੇ ਆਈਲੈਟਸ ਦੀ ਤਿਆਰੀ ਛੱਡ ਕੇ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਯਤਨ ਕਰਨਾ ਸ਼ੁਰੂ ਕਰ ਦਿੱਤਾ। ਆਪਣੇ ਸੁਪਨੇ ਨੂੰ ਹਕੀਕਤ ਵਿੱਚ ਬਦਲਦਿਆਂ ਉਸ ਨੇ ਸਾਲ 2017 ਵਿੱਚ ਲਗਭਗ 65 ਲੱਖ ਰੁਪਏ ਦੀ ਲਾਗਤ ਨਾਲ ਧਨੌਲਾ - ਭੈਣੀ ਜੱਸਾ ਰੋਡ 'ਤੇ ਆਪਣੀ 5 ਏਕੜ ਜ਼ਮੀਨ 'ਤੇ ਗੱਤਾ ਉਤਪਾਦਨ ਪਲਾਂਟ ਸਥਾਪਤ ਕੀਤਾ। ਸ਼ੁਰੂਆਤ ਵਿੱਚ ਉਹ ਹਰ ਮਹੀਨੇ ਲਗਭਗ 2,000 ਬੰਡਲ ਗੱਤਾ ਤਿਆਰ ਕਰਦੇ ਸਨ ਅਤੇ ਹੌਲੀ ਹੌਲੀ ਕਾਰੋਬਾਰ ਦਾ ਵਿਸਥਾਰ ਕ...
ਦੀਵਾਲੀ ਤੋਂ ਪਹਿਲਾਂ ਕੇਂਦਰੀ ਵਿਧਾਨ ਸਭਾ ਹਲਕਾ ਸਟਰੀਟ ਲਾਈਟਾਂ ਨਾਲ ਰੌਸ਼ਨ ਕੀਤਾ ਜਾ ਰਿਹਾ ਹੈ: ਵਿਧਾਇਕ ਡਾ. ਅਜੈ ਗੁਪਤਾ

ਦੀਵਾਲੀ ਤੋਂ ਪਹਿਲਾਂ ਕੇਂਦਰੀ ਵਿਧਾਨ ਸਭਾ ਹਲਕਾ ਸਟਰੀਟ ਲਾਈਟਾਂ ਨਾਲ ਰੌਸ਼ਨ ਕੀਤਾ ਜਾ ਰਿਹਾ ਹੈ: ਵਿਧਾਇਕ ਡਾ. ਅਜੈ ਗੁਪਤਾ

hot news
ਅੰਮ੍ਰਿਤਸਰ, 18 ਅਕਤੂਬਰ, 2026: ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ. ਅਜੈ ਗੁਪਤਾ ਨੇ ਵਾਰਡ ਨੰਬਰ 60 ਵਿੱਚ ਗਲੀ ਸੂਰਜ ਵਾਲੀ, ਗਲੀ ਅੰਜੁਮਨ ਪਾਰਕ ਅਤੇ ਗੁਜਰਾਤੀ ਬਸਤੀ ਵਿੱਚ ਨਵੀਆਂ LED ਸਟਰੀਟ ਲਾਈਟਾਂ ਲਗਾਉਣ ਲਈ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਵਿਧਾਇਕ ਡਾ. ਅਜੈ ਗੁਪਤਾ ਨੇ ਦੱਸਿਆ ਕਿ ਦੀਵਾਲੀ ਤੋਂ ਪਹਿਲਾਂ ਕੇਂਦਰੀ ਵਿਧਾਨ ਸਭਾ ਹਲਕਾ ਸਟਰੀਟ ਲਾਈਟਾਂ ਨਾਲ ਰੌਸ਼ਨ ਕੀਤਾ ਜਾ ਰਿਹਾ ਹੈ। ਵਿਧਾਇਕ ਡਾ. ਗੁਪਤਾ ਨੇ ਦੱਸਿਆ ਕਿ ਵਾਰਡ ਨੰਬਰ 60 ਵਿੱਚ ਇੱਕ ਨਵਾਂ ਸੀਵਰੇਜ ਸਿਸਟਮ ਲਗਾਇਆ ਗਿਆ ਹੈ। ਹੁਣ, ਇਨ੍ਹਾਂ ਗਲੀਆਂ ਨੂੰ ਪੱਕਾ ਕਰਨ ਦਾ ਕੰਮ ਚੱਲ ਰਿਹਾ ਹੈ। ਇਨ੍ਹਾਂ ਗਲੀਆਂ ਵਿੱਚ LED ਸਟਰੀਟ ਲਾਈਟਾਂ ਲਗਾਉਣ ਦਾ ਕੰਮ ਪਹਿਲਾਂ ਹੀ ਸ਼ੁਰੂ ਹੋ ਚੁੱਕਾ ਹੈ। ਵਿਧਾਇਕ ਡਾ. ਅਜੈ ਗੁਪਤਾ ਨੇ ਦੱਸਿਆ ਕਿ ਕੇਂਦਰੀ ਵਿਧਾਨ ਸਭਾ ਹਲਕੇ ਦੇ ਸਾਰੇ ਵਾਰਡਾਂ ਵਿੱਚ ਲਗਭਗ 1,100 ਨਵੀਆਂ LED ਸਟਰੀਟ ਲਾਈਟਾਂ ਲਗਾਉਣ ਲਈ ਇੰਪਰੂਵਮੈਂਟ ਟਰੱਸਟ, ਅੰਮ੍ਰਿਤਸਰ ਤੋਂ ਪ੍ਰਵਾਨਗੀ ਪ੍ਰਾਪਤ ਹੋ ਗਈ ਹੈ। ਇਸ ਪਹਿਲਕਦਮੀ ਤਹਿਤ, ਜਿੱਥੇ ਵੀ ਕਮੀ ਹੈ, ਉੱਥੇ ਰੋਜ਼ਾਨਾ ਨਵੀਆਂ ਸਟਰੀਟ ਲਾਈਟਾਂ ਲਗਾਈਆਂ ਜਾ ਰਹੀਆਂ ਹਨ। ਉ...
ਬਜ਼ੁਰਗਾਂ ਦੀ ਸੇਵਾ ਤੇ ਸਨਮਾਨ ਪੰਜਾਬ ਸਰਕਾਰ ਦਾ ਮੁੱਖ ਟੀਚਾ —— ਡਾ.ਬਲਜੀਤ ਕੌਰ

ਬਜ਼ੁਰਗਾਂ ਦੀ ਸੇਵਾ ਤੇ ਸਨਮਾਨ ਪੰਜਾਬ ਸਰਕਾਰ ਦਾ ਮੁੱਖ ਟੀਚਾ —— ਡਾ.ਬਲਜੀਤ ਕੌਰ

hot news
ਮਲੋਟ / ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ-                 ਬਜੁ਼ਰਗਾਂ ਦੀ ਸੇਵਾਂ ਤੇ ਸਨਮਾਨ ਕਰਨਾ ਪੰਜਾਬ ਸਰਕਾਰ ਦਾ ਮੁੱਖ ਟੀਚਾ ਹੈ, ਇਹ ਪ੍ਰਗਟਾਵਾਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ  ਡਾ. ਬਲਜੀਤ ਕੌਰ ਨੇ ਪੰਜਾਬ ਸਰਕਾਰ ਵੱਲੋਂ ਬਜੁਰਗਾਂ ਦੀ ਭਲਾਈ ਲਈ ਸਟੇਟ ਐਕਸ਼ਨ ਪਲਾਨ ‘ਸਾਡਾ ਬਜ਼ੁਰਗ, ਸਾਡਾ ਮਾਣ’ ਤਹਿਤ ਮਲੋਟ ਵਿਖੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਕਰਵਾਏ ਗਏ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਬਜੁਰਗਾਂ ਨੂੰ ਮਾਣ ਸਨਮਾਨ ਦੇਣ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਜੁਰਗ ਸਾਡੇ ਸਮਾਜ ਦਾ ਸਰਮਾਇਆ ਹਨ ਅਤੇ ਇਹਨਾਂ ਨੂੰ ਕਦੇ ਵੀ ਆਪਣਾ ਬੋਝ ਨਹੀਂ ਸਮਝਣਾ ਚਾਹੀਦਾ ਅਤੇ ਸਾਨੂੰ ਸਾਂਝਾ ਪਰਿਵਾਰ ਨੂੰ ਕਾਮਯਾਬ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਅਤੇ ਬਜੁਰਗਾਂ ਵਿੱਚ ਆਪਸੀ ਸਬੰਧ ਮਜ਼ਬੂਰ ਕਰਨ ਵਿੱਚ ਇਹ ਕੈਂਪ ਮਹੱਤਵਪੂਰਨ ਭੂਮਿਕਾ ਨਿਭਾਉਣਗੇ। ਇਸ ਮੌਕੇ ਸਿਹਤ ਵਿਭਾਗ ਵਲੋ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ, ਜਿਸ ਵਿੱਚ ਅੱਖਾਂ ਦ...

ਦਵਾਈਆਂ ਦੀ ਆੜ ਵਿੱਚ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਵੀ ਹਾਲਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ: ਅਮਨ ਅਰੋੜਾ

breaking news
ਸੁਨਾਮ, 18 ਅਕਤੂਬਰ: ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਦਵਾਈਆਂ ਦੀ ਆੜ ਵਿੱਚ ਨਸ਼ਾ ਵੇਚ ਕੇ ਲੋਕਾਂ ਦੀ ਸਿਹਤ ਅਤੇ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਕਿਸੇ ਵੀ ਹਾਲਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਕਿਸੇ ਵੀ ਕੈਮਿਸਟ ਦੁਕਾਨਦਾਰ ਦੀ ਨਸ਼ੀਲੀਆਂ ਦਵਾਈਆਂ ਦੀ ਗ਼ੈਰਕਾਨੂੰਨੀ ਵਿਕਰੀ ਵਿੱਚ ਸ਼ਮੂਲੀਅਤ ਪਾਈ ਜਾਂਦੀ ਹੈ ਤਾਂ ਉਸ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਕੈਬਨਿਟ ਮੰਤਰੀ ਅੱਜ ਐੱਸ.ਯੂ.ਐੱਸ. ਕਾਲਜ, ਸੁਨਾਮ ਵਿਖੇ ਕੈਮਿਸਟ ਐਸੋਸੀਏਸ਼ਨ ਦੇ ਪ੍ਰੋਗਰਾਮ ਦੌਰਾਨ ਵਿਧਾਨ ਸਭਾ ਹਲਕਾ ਸੁਨਾਮ ਦੇ ਕੈਮਿਸਟ ਦੁਕਾਨਦਾਰਾਂ, ਪੁਲਿਸ ਅਧਿਕਾਰੀਆਂ, ਮੁੱਖ ਮੈਡੀਕਲ ਅਫ਼ਸਰ ਅਤੇ ਡਰੱਗ ਇੰਸਪੈਕਟਰ ਨਾਲ ਨਸ਼ਿਆਂ ਦੀ ਰੋਕਥਾਮ ਸਬੰਧੀ ਅਹਿਮ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਮੀਟਿੰਗ ਦੌਰਾਨ ਦਵਾਈਆਂ ਦੀ ਦੁਰਵਰਤੋਂ ਅਤੇ ਨਸ਼ੇ ਵਜੋਂ ਉਨ੍ਹਾਂ ਦੀ ਗ਼ੈਰਕਾਨੂੰਨੀ ਵਿਕਰੀ ਨੂੰ ਰੋਕਣ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ। ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਸ਼...
ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

hot news
ਲਹਿਰਾਗਾਗਾ, 18 ਅਕਤੂਬਰ ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਲਹਿਰਾਗਾਗਾ - ਜਾਖਲ ਰੋਡ 'ਤੇ ਪਿੰਡ ਅਲੀਸ਼ੇਰ ਨੇੜੇ ਵਾਪਰੇ ਸੜਕ ਹਾਦਸੇ ਵਿੱਚ 08 ਵਿਅਕਤੀਆਂ ਦੀ ਮੌਤ ਹੋ ਗਈ ਹੈ। ਇਸ ਹਾਦਸੇ ਵਿੱਚ 12 ਵਿਅਕਤੀ ਜ਼ਖਮੀ ਹੋਏ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਸਬੰਧੀ ਹਰ ਲੋੜੀਂਦੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਮੈਡੀਕਲ ਮਦਦ ਦੇ ਨਾਲ-ਨਾਲ ਪੀੜਤਾਂ ਤੇ ਉਹਨਾਂ ਦੇ ਪਰਿਵਾਰਾਂ ਦੀ ਹਰ ਸੰਭਵ ਮਦਦ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ ਹੈ।...
ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਬਾਬਾ ਮਸੀਤ ਦੀ ਜਗ੍ਹਾ ਲਈ 10 ਲੱਖ ਰੁਪਏ ਦੀ ਗਰਾਂਟ ਦਿੱਤੀ

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਬਾਬਾ ਮਸੀਤ ਦੀ ਜਗ੍ਹਾ ਲਈ 10 ਲੱਖ ਰੁਪਏ ਦੀ ਗਰਾਂਟ ਦਿੱਤੀ

hot news
ਫ਼ਰੀਦਕੋਟ 18 ਅਕਤੂਬਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅੱਜ ਪਿੰਡ ਸੰਧਵਾਂ ਵਿਖੇ ਬਾਬਾ ਮਸੀਤ ਦੀ ਜਗ੍ਹਾ ’ਤੇ ਪਹੁੰਚੇ, ਜਿੱਥੇ ਉਨ੍ਹਾਂ ਨੇ ਸੰਗਤ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਬਾਬਾ ਮਸੀਤ ਦੀ ਜਗ੍ਹਾ ਲਈ 10 ਲੱਖ ਰੁਪਏ ਦੀ ਗਰਾਂਟ ਦਿੱਤੀ। ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪਿੰਡ ਵਾਸੀਆਂ ਵੱਲੋਂ ਮਿਲ ਰਿਹਾ ਪਿਆਰ, ਸਤਿਕਾਰ ਅਤੇ ਅਸੀਸਾਂ ਉਨ੍ਹਾਂ ਲਈ ਬੇਹੱਦ ਕੀਮਤੀ ਹਨ। ਉਨ੍ਹਾਂ ਕਿਹਾ ਕਿ ਉਹਨਾਂ ਦੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਲੋਕਾਂ ਦੀਆਂ ਉਮੀਦਾਂ ਤੇ ਖਰਾ ਉਤਰਿਆ ਜਾਵੇ। ਉਨ੍ਹਾਂ ਕਿਹਾ ਕਿ ਉਨ੍ਹਾਂ ਲਈ ਸਭ ਤੋਂ ਵੱਡੀ ਪੂੰਜੀ ਲੋਕਾਂ ਦਾ ਪਿਆਰ ਅਤੇ ਅਸੀਸਾਂ ਹਨ। ਉਨ੍ਹਾਂ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕ ਇਸੇ ਤਰ੍ਹਾਂ ਪਿਆਰ ਅਤੇ ਸਹਿਯੋਗ ਬਣਾਈ ਰੱਖਣ, ਤਾਂ ਜੋ ਇਲਾਕੇ ਦੇ ਵਿਕਾਸ ਅਤੇ ਲੋਕ ਭਲਾਈ ਦੇ ਕਾਰਜਾਂ ਨੂੰ ਹੋਰ ਅੱਗੇ ਵਧਾਇਆ ਜਾ ਸਕੇ। ਇਸ ਮੌਕੇ ਸਰਪੰਚ ਗੁਰਪ੍ਰੀਤ ਸਿੰਘ, ਸਰਪੰਚ ਮੁਖਤਿਆਰ ਸਿੰਘ, ਦਿਲਬਾਗ ਸਿੰਘ ਮੈਂਬਰ, ਅਸ਼ੋਕ ਕੁਮਾਰ ਠੇਕੇਦਾਰ, ਮੋਹਿਤ ਗੋਇਲ, ਮਿੱਠੂ ਸਿੰਘ ਪ੍ਰਧਾਨ, ਪੰਚ ਮੰਦਰ ਸਿੰਘ,...
ਵਿਧਾਇਕ ਜਿੰਪਾ ਨੇ ਓਮ ਨਗਰ, ਪੁਰਹੀਰਾਂ ‘ਚ ਸੀਵਰੇਜ ਦੇ ਕੰਮ ਦੀ ਕਰਵਾਈ ਸ਼ੁਰੂਆਤ

ਵਿਧਾਇਕ ਜਿੰਪਾ ਨੇ ਓਮ ਨਗਰ, ਪੁਰਹੀਰਾਂ ‘ਚ ਸੀਵਰੇਜ ਦੇ ਕੰਮ ਦੀ ਕਰਵਾਈ ਸ਼ੁਰੂਆਤ

hot news
ਹੁਸ਼ਿਆਰਪੁਰ, 18 ਅਕਤੂਬਰ: ਸ਼ਹਿਰ ਦੇ ਵਾਰਡ ਨੰਬਰ 16 ਅਤੇ 17 ਨਾਲ ਲੱਗਦੇ ਓਮ ਨਗਰ, ਪੁਰਹੀਰਾਂ ਖੇਤਰ ਵਿੱਚ ਵਿਕਾਸ ਕਾਰਜਾਂ ਨੂੰ ਗਤੀ ਦਿੰਦਿਆਂ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਰੀਬ 15 ਲੱਖ ਰੁਪਏ ਦੀ ਲਾਗਤ ਨਾਲ ਵਿਛਾਈ ਜਾਣ ਵਾਲੀ ਅੱਧਾ ਕਿਲੋਮੀਟਰ ਸੀਵਰੇਜ ਲਾਈਨ ਦੇ ਕੰਮ ਦੀ ਸ਼ੁਰੂਆਤ ਕਰਵਾਈ। ਇਸ ਵਿਕਾਸ ਕਾਰਜ ਦੇ ਮੁਕੰਮਲ ਹੋਣ ਨਾਲ ਇਲਾਕਾ ਵਾਸੀਆਂ ਨੂੰ ਸੀਵਰੇਜ ਦੀ ਬਿਹਤਰ ਸਹੂਲਤ ਮਿਲੇਗੀ ਅਤੇ ਇਲਾਕੇ ਵਿੱਚ ਸਫ਼ਾਈ ਵਿਵਸਥਾ ਵਿੱਚ ਸੁਧਾਰ ਹੋਵੇਗਾ। ਇਸ ਮੌਕੇ ਵਿਧਾਇਕ ਜਿੰਪਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸ਼ਹਿਰਾਂ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਹੁਸ਼ਿਆਰਪੁਰ ਸ਼ਹਿਰ ਵਿੱਚ ਅਣਗਿਣਤ ਵਿਕਾਸ ਕਾਰਜ ਕਰਵਾਏ ਗਏ ਹਨ, ਜਿਨ੍ਹਾਂ ਦਾ ਲਾਭ ਆਮ ਲੋਕਾਂ ਨੂੰ ਮਿਲ ਰਿਹਾ ਹੈ। ਵਿਧਾਇਕ ਜਿੰਪਾ ਨੇ ਕਿਹਾ ਕਿ ਓਮ ਨਗਰ, ਪੁਰਹੀਰਾਂ ਖੇਤਰ ਦੇ ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਸੀਵਰੇਜ ਲਾਈਨ ਵਿਛਾਉਣ ਦਾ ਕੰਮ ਸ਼ੁ...
ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਪਹੁੰਚੇ ਗਲੋਬਲ ਮਾਰਕੀਟ ਵਿੱਚ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਐਸ.ਆਈ.ਏ.ਐਲ. ਪੈਰਿਸ 2026’ ਵਿਖੇ ਸੋਹਣਾ ਦੇ ਨਵੇਂ ਉਤਪਾਦ ਕੀਤੇ ਲਾਂਚ

ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਪਹੁੰਚੇ ਗਲੋਬਲ ਮਾਰਕੀਟ ਵਿੱਚ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਐਸ.ਆਈ.ਏ.ਐਲ. ਪੈਰਿਸ 2026’ ਵਿਖੇ ਸੋਹਣਾ ਦੇ ਨਵੇਂ ਉਤਪਾਦ ਕੀਤੇ ਲਾਂਚ

breaking news
ਪੈਰਿਸ, 18 ਅਕਤੂਬਰ: ਪੰਜਾਬ ਦੇ ਖੇਤੀਬਾੜੀ ਖੇਤਰ ਦਾ ਵਿਸ਼ਵ ਪੱਧਰ 'ਤੇ ਵਿਸਤਾਰ ਕਰਨ ਅਤੇ ਬਰਾਮਦ ਨੂੰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਦੇ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੁਨੀਆ ਦੀਆਂ ਪ੍ਰਮੁੱਖ ਅੰਤਰਰਾਸ਼ਟਰੀ ਖੁਰਾਕੀ ਵਸਤਾਂ ਦੀਆਂ ਪ੍ਰਦਰਸ਼ਨੀਆਂ ਵਿੱਚੋਂ ਇੱਕ 'ਐਸ.ਆਈ.ਏ.ਐਲ. ਪੈਰਿਸ 2026' (ਸੈਲੋਂ ਇੰਟਰਨੈਸ਼ਨਲ ਦੇ ਲ’ਅਲੀਮੈਂਟੇਸ਼ਨ) ਵਿਖੇ ਮਾਰਕਫੈੱਡ (ਪੰਜਾਬ ਸਟੇਟ ਕੋਆਪਰੇਟਿਵ ਸਪਲਾਈ ਐਂਡ ਮਾਰਕੀਟਿੰਗ ਫੈਡਰੇਸ਼ਨ ਲਿਮਟਿਡ) ਦੇ ਪ੍ਰਮੁੱਖ ਬ੍ਰਾਂਡ 'ਸੋਹਣਾ' ਅਧੀਨ ਦੋ ਨਵੇਂ ਉਤਪਾਦ—'ਕੈਨਡ ਚਿੱਟੇ ਛੋਲੇ' ਅਤੇ 'ਕੈਨਡ ਰਾਜਮਾਂਹ' ਲਾਂਚ ਕੀਤੇ ਹਨ। ਪੈਰਿਸ ਗਏ ਇੱਕ ਉੱਚ-ਪੱਧਰੀ ਵਫ਼ਦ ਦੀ ਅਗਵਾਈ ਕਰਦਿਆਂ ਮੁੱਖ ਮੰਤਰੀ ਨੇ ਇੰਡੀਆ ਪਵੇਲੀਅਨ ਦਾ ਦੌਰਾ ਕੀਤਾ ਅਤੇ ਮਾਰਕਫੈੱਡ ਦੇ ਪ੍ਰਦਰਸ਼ਨੀ ਸਟਾਲ ਦਾ ਉਦਘਾਟਨ ਕੀਤਾ, ਜਿੱਥੇ ਪੰਜਾਬ ਦੇ ਖੇਤੀਬਾੜੀ ਵਿਰਸੇ, ਫੂਡ ਪ੍ਰੋਸੈਸਿੰਗ ਸਮਰੱਥਾਵਾਂ ਅਤੇ ਉੱਚ ਗੁਣਵੱਤਾ ਵਾਲੇ ਉਤਪਾਦਾਂ ਦੇ ਵਿਸ਼ਵ ਪੱਧਰ 'ਤੇ ਮਾਨਤਾ ਪ੍ਰਾਪਤ ਸਪਲਾਇਰ ਵਜੋਂ ਉੱਭਰਨ ਦੀਆਂ ਸੰਭਾਵਨਾਵਾਂ ਨੂੰ ਦਰਸਾਇਆ ਗਿਆ। ਮੁੱਖ ਮੰਤਰੀ ਭਗ...