Shadow

Author: admin

ਨੋ ਡਿਊ ਸਰਟੀਫਿਕੇਟ ਨਾ ਮਿਲਣ ‘ਤੇ ਹਲਫਨਾਮੇ ਦੇ ਨਾਲ ਦਾਖ਼ਲ ਕੀਤੇ ਜਾ ਸਕਦੇ ਨੇ ਨਾਮਜ਼ਦਗੀ ਪੱਤਰ : ਡਿਪਟੀ ਕਮਿਸ਼ਨਰ

ਨੋ ਡਿਊ ਸਰਟੀਫਿਕੇਟ ਨਾ ਮਿਲਣ ‘ਤੇ ਹਲਫਨਾਮੇ ਦੇ ਨਾਲ ਦਾਖ਼ਲ ਕੀਤੇ ਜਾ ਸਕਦੇ ਨੇ ਨਾਮਜ਼ਦਗੀ ਪੱਤਰ : ਡਿਪਟੀ ਕਮਿਸ਼ਨਰ

National, Politics, Punjab
ਬਠਿੰਡਾ: 30 ਸਤੰਬਰ : ਪੰਚਾਇਤੀ ਚੋਣਾਂ ਸਬੰਧੀ ਨਾਮਜ਼ਦਗੀਆਂ ਦਾਖਲ ਕਰਨ ਨੂੰ ਲੈ ਕੇ ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਜਾਰੀ ਪੱਤਰ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਭਰਨ ਸਬੰਧੀ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਮੁਤਾਬਕ ਜੇਕਰ ਕਿਸੇ ਉਮੀਦਵਾਰ ਨੂੰ ਆਪਣੇ ਵੱਲੋਂ ਕੀਤੀਆਂ ਕੋਸ਼ਿਸ਼ਾਂ ਦੇ ਬਾਵਜੂਦ ਨਾਮਜ਼ਦਗੀ ਪੱਤਰ ਦੇ ਨਾਲ ਲਾਉਣ ਲਈ ਕਿਸੇ ਵੀ ਕਿਸਮ ਦੇ ਟੈਕਸ ਦੇ ਏਰੀਅਰ ਦੇ ਬਕਾਏ ਜਾਂ ਕਿਸੇ ਵੀ ਕਿਸਮ ਦੇ ਹੋਰ ਬਕਾਏ ਬਾਬਤ ਨੋ ਡਿਊ ਸਰਟੀਫਿਕੇਟ (ਐਨ.ਡੀ.ਸੀ.) ਸਬੰਧਤ ਅਥਾਰਟੀ ਵੱਲੋਂ ਜਾਰੀ ਨਹੀਂ ਹੁੰਦਾ ਜਾਂ ਕਿਸੇ ਵੀ ਅਥਾਰਟੀ ਦੀ ਕਿਸੇ ਵੀ ਕਿਸਮ ਦੀ ਜਾਇਦਾਦ ’ਤੇ ਕਬਜ਼ੇ ਸਬੰਧੀ ਨੋ ਅਬਜੈਕਸ਼ਨ ਸਰਟੀਫਿਕੇਟ (ਐਨ.ਓ.ਸੀ) ਜਾਰੀ ਨਹੀਂ ਹੁੰਦਾ ਤਾਂ ਸਬੰਧਤ ਉਮੀਦਵਾਰ ਆਪਣੇ ਵੱਲੋਂ ਇੱਕ ਹਲਫਨਾਮਾ ਨਾਮਜ਼ਦਗੀ ਪੱਤਰ ਦੇ ਨਾਲ ਲਾ ਕੇ ਕਾਗਜ਼ ਦਾਖਲ ਕਰ ਸਕਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਉਮੀਦਵਾਰ ਇਹ ਹਲਫਨਾਮਾ ਦੇਵੇਗਾ ਕਿ ਪੰਜਾਬ ਰਾਜ ਚੋਣ ਕਮਿਸ਼ਨ ਐਕਟ 1994 ਬਾਬਤ ਉਸ ਦੇ ਵੱਲ ਕਿਸੇ ਵੀ ਕਿਸਮ ਦੇ ਟੈਕਸਾਂ ਦੇ ਏਰੀਅਰ...
ਸੈਂਟਰ ਕੋੜਿਆ ਵਾਲੀ ਵਿਖੇ ਮਨਾਇਆ ਗਿਆ ਪੋਸ਼ਨ ਮਹੀਨਾ

ਸੈਂਟਰ ਕੋੜਿਆ ਵਾਲੀ ਵਿਖੇ ਮਨਾਇਆ ਗਿਆ ਪੋਸ਼ਨ ਮਹੀਨਾ

National, Politics, Punjab
ਫਾਜ਼ਿਲਕਾ, 30 ਸਤੰਬਰ ਡਾਇਰੈਕਟਰ ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀਆਂ ਹਦਾਇਤਾ ਅਨੁਸਾਰ ਜਿਲਾ ਪ੍ਰੋਗਰਾਮ ਅਫਸਰ ਸ੍ਰੀਮਤੀ ਨਣਦੀਪ ਕੌਰ ਦੀ ਯੋਗ ਅਗਵਾਈ ਹੇਠ ਸੀ. ਡੀ.ਪੀ.ਓ ਫਾਜਿਲਕਾ ਦੇ ਅਧੀਨ ਆਉਂਦੇ ਪਿੰਡ ਆਗਣਵਾੜੀ ਸੈਟਰ ਕੋੜਿਆ ਬਲੀ ਵਿਖੇ ਪੋਸ਼ਣ ਮਹੀਨਾ “ਮਨਾਇਆ ਗਿਆ। ਇਸ ਮੌਕੇ ਗਰਭਵਤੀ ਔਰਤਾ ਦੀ ਗੋਦ ਭਰਾਈ ਕਰਵਾਈ ਗਈ । ਆਗਣਵਾੜੀ ਸਰਕਲ ਅਰਬਨ 3 ਦੀ ਸੁਪਰਵਾਈਜਰ ਰੀਨਾ ਰਾਣੀ ਨੇ ਮਹਿਲਾਵਾ ਨੂੰ ਪੂਰਨ ਆਹਾਰ ਲੈਣ, ਅਨੀਮੀਆ ਤੇ ਕੂਪੋਸ਼ਨ ਵਰਗੀਆਂ ਸਮੱਸਿਆਵਾਂ ਤੋ ਬਚਣ ਦੀ ਜਾਣਕਾਰੀ ਵੀ ਦਿੱਤੀ । ਇਸ ਮੌਕੇ ਬਲਾਕ ਕੋਆਰਡੀਨੇਟਰ ਇੰਦਰਜੀਤ ਕੌਰ, ਵਰਕਰ ਗਜੋ ਤਾਰਾਵੰਤੀ, ਸੁਨੀਤਾ ਗਈ, ਸਲੋਚਨਾ ਗਣੀ ਅਤੇ ਅੰਗੂਰੀ ਦੇਵੀ ਅਤੇ ਸਮੂਹ ਹੈਲਪਰਾ ਵੀ ਹਾਜਰ ਸਨ ।...
ਪੰਚਾਇਤੀ ਚੋਣਾਂ ਲੜਨ ਦੇ ਇੱਛੁਕ ਉਮੀਦਵਾਰਾਂ ਨੂੰ ਲਗਾਤਾਰ ਜਾਰੀ ਕੀਤੇ ਜਾ ਰਹੇ ਹਨ ਐਨਓਸੀ

ਪੰਚਾਇਤੀ ਚੋਣਾਂ ਲੜਨ ਦੇ ਇੱਛੁਕ ਉਮੀਦਵਾਰਾਂ ਨੂੰ ਲਗਾਤਾਰ ਜਾਰੀ ਕੀਤੇ ਜਾ ਰਹੇ ਹਨ ਐਨਓਸੀ

National, Politics, Punjab
ਫਾਜ਼ਿਲਕਾ, 30 ਸਤੰਬਰ ਫਾਜ਼ਿਲਕਾ ਦੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਸ੍ਰੀ ਗੁਰਦਰਸ਼ਨ ਲਾਲ ਕੁੰਡਲ ਨੇ ਦੱਸਿਆ ਕਿ ਪੰਚਾਇਤੀ ਚੋਣਾਂ ਵਿਚ ਸਰਪੰਚ ਤੇ ਪੰਚ ਦੇ ਅਹੁਦੇ ਦੀ ਚੋਣ ਲੜਨ ਦੇ ਇੱਛੁਕ ਉਮੀਦਵਾਰਾਂ ਨੂੰ ਉਨ੍ਹਾਂ ਦੇ ਵਿਭਾਗ ਵੱਲੋਂ ਲਗਾਤਾਰ ਐਨਓਸੀ ਅਰਥਾਰ ਇਤਰਾਜਹੀਣਤਾ ਸਰਟੀਫਿਕੇਟ ਜਾਰੀ ਕੀਤੇ ਜਾ ਰਹੇ ਹਨ ਅਤੇ ਜਿੱਥੇ ਕਿਸੇ ਨੇ ਬਕਾਇਆ ਜਮਾਂ ਕਰਵਾਉਣਾ ਹੈ ਉਹ ਵੀ ਲੋਕ ਜਮਾਂ ਕਰਵਾ ਕੇ ਇਤਰਾਜਹੀਣਤਾ ਸਰਟੀਫਿਕੇਟ ਪ੍ਰਾਪਤ ਕਰ ਰਹੇ ਹਨ। ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਨੇ ਦੱਸਿਆ ਕਿ ਲੰਘੇ ਸ਼ਨੀਵਾਰ ਅਤੇ ਐਤਵਾਰ ਨੂੰ ਵੀ ਸਾਰੇ ਬੀਡੀਪੀਓ ਦਫ਼ਤਰ ਖੁੱਲੇ ਰੱਖੇ ਗਏ ਤਾਂ ਜੋ ਕਿਸੇ ਨੂੰ ਵੀ ਐਨਓਸੀ ਲੈਣ ਵਿਚ ਕੋਈ ਦਿੱਕਤ ਨਾ ਆਵੇ ਅਤੇ ਆਉਣ ਵਾਲੀ 2 ਅਤੇ 3 ਅਕਤੂਬਰ ਨੂੰ ਵੀ ਦਫ਼ਤਰ ਖੁੱਲੇ ਰੱਖੇ ਜਾਣਗੇ ਤਾਂ ਜੋ ਲੋਕਾਂ ਨੂੰ ਐਨਓਸੀ ਲੈਣ ਵਿਚ ਦਿੱਕਤ ਨਾ ਆਵੇ। ਉਨ੍ਹਾਂ ਨੇ ਕਿਹਾ ਕਿ ਵਿਭਾਗ ਵੱਲੋਂ ਇਸ ਸਬੰਧੀ ਪੂਰੇ ਇੰਤਜਾਮ ਕੀਤੇ ਗਏ ਹਨ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਸ਼ਨੀਵਾਰ ਸ਼ਾਮ ਤੱਕ ਜ਼ਿਲ੍ਹੇ ਵਿਚ 776 ਐਨਓਸੀ ਜਾਰੀ ਕੀਤੀਆਂ ਜਾ ਚੁੱਕੀਆਂ ਸਨ।...
ਰਿਟਰਨਿੰਗ ਅਫਸਰਾਂ ਨੂੰ ਨੋ ਡਿਊ ਸਰਟੀਫਿਕੇਟ ਜਾਂ ਨੋ ਆਬਜੈਕਸ਼ਨ ਸਰਟੀਫਿਕੇਟ ਸਬੰਧੀ ਹਦਾਇਤਾਂ ਜਾਰੀ

ਰਿਟਰਨਿੰਗ ਅਫਸਰਾਂ ਨੂੰ ਨੋ ਡਿਊ ਸਰਟੀਫਿਕੇਟ ਜਾਂ ਨੋ ਆਬਜੈਕਸ਼ਨ ਸਰਟੀਫਿਕੇਟ ਸਬੰਧੀ ਹਦਾਇਤਾਂ ਜਾਰੀ

National, Politics, Punjab
ਫਾਜ਼ਿਲਕਾ 30 ਸਤੰਬਰ ਵਧੀਕ ਜਿਲ੍ਹਾ ਚੋਣ ਅਫਸਰ ਕਮ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੁਭਾਸ਼ ਚੰਦਰ ਨੇ ਦੱਸਿਆ ਹੈ ਕਿ ਜਿਲ੍ਹੇ ਵਿੱਚ ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ 15 ਅਕਤੂਬਰ, 2024 ਨੂੰ ਹੋਣ ਜਾ ਰਹੀਆਂ ਹਨ ਅਤੇ ਚਾਹਵਾਨ ਉਮੀਦਵਾਰੀ 4 ਅਕਤੂਬਰ 2024 ਸ਼ਾਮ 3 ਵਜੇ ਤੱਕ ਆਪਣੇ ਨਾਮਜਦਗੀ ਫਾਰਮ ਸਬੰਧਤ ਰਿਟਰਨਿੰਗ ਅਫਸਰ ਕੋਲ ਜਮਾਂ ਕਰਵਾ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੁਭਾਸ਼ ਚੰਦਰ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ ਦਾਖਲ ਕਰਨ ਵਾਲੇ ਉਮੀਦਵਾਰਾਂ ਵੱਲੋਂ ਸਬੰਧਤ ਅਥਾਰਟੀਆਂ ਦੇ ਨਿਯਮਾਂ ਜਾਂ ਪ੍ਰਕਿਰਿਆਵਾਂ ਅਨੁਸਾਰ ਨਾਮਜਦਗੀ ਪੱਤਰਾਂ ਦੇ ਨਾਲ ਨੋ ਡਿਊ ਸਰਟੀਫਿਕੇਟ ਜਾਂ ਨੋ ਆਬਜੈਕਸ਼ਨ ਸਰਟੀਫਿਕੇਟ ਨੱਥੀ ਕਰਨਾ ਜਰੂਰੀ ਹੈ ਅਤੇ ਜੇਕਰ ਕਿਸੇ ਉਮੀਦਵਾਰ ਨੂੰ ਕੇਸਿਸਾਂ ਦੇ ਬਾਵਜੂਦ ਉਕਤ ਸਰਟੀਫਿਕੇਟ ਪ੍ਰਾਪਤ ਨਹੀਂ ਹੁੰਦਾ ਤਾਂ ਉਹ ਇੱਕ ਹਲਫਨਾਮਾ. ਜਿਸ ਵਿੱਚ ਸਪਸ਼ਟ ਕੀਤਾ ਹੋਵੇ ਕਿ ਉਹ ਸਬੰਧਤ ਅਥਾਰਟੀ ਦੇ ਕਿਸੇ ਟੈਕਸ ਜਾਂ ਹੋਰ ਬਕਾਏ ਦਾ ਦੇਣਦਾਰ ਨਹੀਂ ਹੈ ਅਤੇ ਪੰਜਾਬ ਰਾਜ ਚੋਣ ਕਮਿਸ਼ਨ ਐਕਟ, 1994 ਦੀ ਧਾਰਾ 11 ਦੇ ਅਨੁਸਾਰ ਉਸ ਕੋਲ ਕਿਸੇ ...
17 ਅਕਤੂਬਰ ਨੂੰ ਭਗਵਾਨ ਮਹਾਰਿਸ਼ੀ ਵਾਲਮੀਕਿ ਜੀ ਦਾ ਮਣਾਇਆ ਜਾਵੇਗਾ ਪ੍ਰਗਟ ਦਿਵਸ – ਡਿਪਟੀ ਕਮਿਸ਼ਨਰ

17 ਅਕਤੂਬਰ ਨੂੰ ਭਗਵਾਨ ਮਹਾਰਿਸ਼ੀ ਵਾਲਮੀਕਿ ਜੀ ਦਾ ਮਣਾਇਆ ਜਾਵੇਗਾ ਪ੍ਰਗਟ ਦਿਵਸ – ਡਿਪਟੀ ਕਮਿਸ਼ਨਰ

National, Politics, Punjab
ਅੰਮ੍ਰਿਤਸਰ 29 ਸਤੰਬਰ 2024— ਭਗਵਾਨ ਵਾਲਮੀਕਿ ਜੀ ਦਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 17 ਅਕਤੂਬਰ ਨੂੰ ਸ੍ਰੀ ਵਾਲਮੀਕਿ ਤੀਰਥ ਵਿਖੇ ਪ੍ਰਗਟ ਦਿਵਸ ਮਨਾਇਆ ਜਾ ਰਿਹਾ ਹੈ ਅਤੇ 5 ਅਕਤੂਬਰ ਤੋਂ ਵੱਖ ਵੱਖ ਰਾਜਾਂ ਅਤੇ ਹੋਰ ਥਾਵਾਂ ਤੋਂ ਸ਼ੋਭਾ ਯਾਤਰਾ ਵਿਖੇ ਪਹੁੰਚਣੀਆਂ ਸ਼ੁਰੂ ਹੋ ਜਾਣਗੀਆਂ। ਇਸ ਸਬੰਧ ਵਿੱਚ ਅੱਜ ਡਿਪਟੀ ਕਮਿਸ਼ਨਰ ਮੈਡਮ ਸ਼ਾਕਸ਼ੀ ਸਾਹਨੀ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਪ੍ਰਬੰਧਾਂ ਦਾ ਜਾਇਜਾ ਲੈਂਦਿਆਂ ਦੱਸਿਆ ਕਿ 5 ਅਕਤੂਬਰੀ ਨੂੰ ਹਿਮਾਚਲ ਪ੍ਰਦੇਸ਼ ਤੋਂ, 11 ਅਕਤੂਬਰ ਨੂੰ ਜਲੰਧਰ ਤੋਂ ਅਤੇ 16 ਅਕਤੂਬਰ ਨੂੰ ਨਕੋਦਰ ਤੋਂ ਭਾਰੀ ਸੰਗਤਾਂ ਇਥੇ ਪਹੁੰਚ ਰਹੀਆਂ ਹਨ। ਉਨਾਂ ਦੱਸਿਆ ਕਿ ਇਨਾਂ ਸਾਰੇ ਉਤਸਵਾਂ ਦੀ ਸ਼ੁਰੂਆਤ 5 ਅਕਤੂਬਰ ਤੋਂ ਸ਼ੁਰੂ ਹੋ ਕੇ 18 ਅਕਤੂਬਰ ਨੂੰ ਸਮਾਪਤ ਹੋਵੇਗਾ। ਡਿਪਟੀ ਕਮਿਸ਼ਨਰ ਨੇ ਪ੍ਰਬੰਧਾਂ ਦਾ ਜਾਇਜਾ ਲੈਂਦੇ ਹੋਏ ਦੱਸਿਆ ਕਿ ਇਸ ਸਮਾਗਮ ਨੂੰ ਮਨਾਉਣ ਲਈ ਵੱਖ-ਵੱਖ ਕਮੇਟੀਆਂ ਬਣਾ ਦਿੱਤੀਆਂ ਗਈਆਂ ਹਨ। ਉਨਾਂ ਸਬੰਧਤ ਅਧਿਕਾਰੀ ਨੂੰ ਹਦਾਇਤ ਕਰਦਿਆਂ ਕਿਹਾ ਕਿ ਮੇਲੇ ਵਿੱਚ ਸ਼ਰਧਾਲੂਆਂ ਦੀ ਸੁਰੱਖਿਆ ਲਈ ਕੰਟਰੋਲ ਰੂਮ, ਟ੍ਰੈਫਿਕ, ਸੈਨੀਟੇਸ਼ਨ, ਡੈਕੋਰੇਸ਼ਨ, ਲੰਗਰ...
ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਗੇਮ ਹਾਕੀ ਦੇ ਜਿਲ੍ਹਾ ਪੱਧਰੀ ਟੂਰਨਾਮੈਟ ਦੇ ਮੁਕਾਬਿਲਆ ਦੇ ਨਤੀਜੇ

ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਗੇਮ ਹਾਕੀ ਦੇ ਜਿਲ੍ਹਾ ਪੱਧਰੀ ਟੂਰਨਾਮੈਟ ਦੇ ਮੁਕਾਬਿਲਆ ਦੇ ਨਤੀਜੇ

National, Politics, Punjab
    ਅੰਮ੍ਰਿਤਸਰ 29 ਸਤੰਬਰ (       ) ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਵੱਲੋ ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਜਿਲ੍ਹਾ ਪੱਧਰੀ ਖੇਡਾਂ ਵਿੱਚ ਗੇਮ ਹਾਕੀ ਦੇ ਟੂਰਨਾਮੈਟ ਸਕੂਲ ਆਫ ਐਮੀਨੇਸ ਛੇਹਰਟਾ ਵਿਖੇ ਚੱਲ ਰਹੇ ਹਨ।   ਹਾਕੀ ਦੇ ਟੂਰਨਾਂਮੈਟ ਦੌਰਾਨ ਅੰਤਰ ਰਾਸ਼ਟਰੀ ਹਾਕੀ ਖਿਡਾਰੀ ਅਰਾਏਜੀਤ ਸਿੰਘ ਹੁੰਦਲ ਅਤੇ ਅੰਤਰ-ਰਾਸ਼ਟੀ ਹਾਕੀ ਖਿਡਾਰੀ ਅਜੀਤ ਪਾਲ ਸਿੰਘ (ਡਾਕਟਰ) ਨੇ  ਮੁੱਖ ਮਹਿਮਾਨ ਵਜੋ ਸਿਰਕਤ ਕੀਤੀ ਅਤੇ ਖਿਡਾਰੀਆ ਨਾਲ ਜਾਣ ਪਛਾਣ ਕੀਤੀ। ਉਹਨਾਂ ਵੱਲੋ ਖਿਡਾਰੀਆਂ ਨੂੰ ਪੜਾਈ ਦੇ ਨਾਲ ਨਾਲ ਖੇਡਾਂ ਨੂੰ ਵੀ ਆਪਣੇ ਕੈਰੀਅਰ ਵਜੋ ਅਪਣਾਉਣ ਲਈ  ਕਿਹਾ  ਗਿਆ। ਅੱਜ ਦੇ ਨਤੀਜੇ ਇਸ ਪ੍ਰਕਾਰ ਹਨ।   ਗੇਮ ਹਾਕੀ –ਗੇਮ ਹਾਕੀ ਦੀਆ ਜਿਲ੍ਹਾ ਪੱਧਰੀ ਖੇਡਾਂ ਸਕੂਲ ਆਫ ਐਮੀਨੇਸ ਛੇਹਰਟਾ ਅੰਮ੍ਰਿਤਸਰ ਵਿਖੇ ਚੱਲ ਰਹੀਆ ਹਨ। ਅੰ-17 ਲੜਕਿਆ ਦੇ ਮੁਕਾਬਲੇ ਵਿੱਚ ਬਾਬਾ ਪੱਲਾ ਬੁਤਾਲਾ ਕਲੱਬ ਦੀ ਟੀਮ ਨੇ ਪਹਿਲਾ ਸਥਾਨ, ਸਕੂਲ ਆਫ ਐਮੀਨੇਸ ਛੇਹਰਟਾ ਦੀ ਟੀਮ ਨੇ ਦੂਜਾ ਸਥਾਨ ਅਤੇ ਸਾਇਨਿੰਗ ਸਟਾਰ ਸਰਹਾਲਾ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ।  ਅੰ-21 ਲੜਕਿਆ ਦੇ ਮੁਕਾਬਲੇ  ਵਿੱਚ ਐਮੀਨੈਸ ਸਕੂਲ ਛੇ...
ਕਿਸਾਨ ਬੇਫ਼ਿਕਰ ਰਹਿਣ ਪਰਾਲੀ ਸੰਭਾਲਣ ਲਈ ਮਿਲੇਗੀ ਪੂਰੀ ਮਿਸ਼ਨਰੀ, ਪਰ ਅੱਗ ਨਾ ਲਗਾਉਣ : ਡਿਪਟੀ ਕਮਿਸ਼ਨਰ

ਕਿਸਾਨ ਬੇਫ਼ਿਕਰ ਰਹਿਣ ਪਰਾਲੀ ਸੰਭਾਲਣ ਲਈ ਮਿਲੇਗੀ ਪੂਰੀ ਮਿਸ਼ਨਰੀ, ਪਰ ਅੱਗ ਨਾ ਲਗਾਉਣ : ਡਿਪਟੀ ਕਮਿਸ਼ਨਰ

National, Politics, Punjab
ਅੰਮ੍ਰਿਤਸਰ,  29 ਸਤੰਬਰ 2024---- ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸੀ ਸਾਹਨੀ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸਾਨ ਮੌਜੂਦਾ ਸੀਜ਼ਨ ਦੌਰਾਨ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਪੱਖੋਂ ਬੇਫ਼ਿਕਰ ਰਹਿਣ ਕਿਉਂਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋੜੀਂਦੀ ਮਸ਼ੀਨਰੀ ਦੇ ਪੁਖ਼ਤਾ ਪ੍ਰਬੰਧਨ ਪਹਿਲਾਂ ਹੀ ਕਰ ਲਏ ਗਏ ਹਨ। ਇਸ ਮੁੱਦੇ ਉੱਤੇ ਪਿੰਡ ਬੰਡਾਲਾ , ਸਫੀਪੁਰ , ਮਲਕਪੁਰ ਅਤੇ ਤਾਰਾਗੜ੍ਹ ਵਿਖੇ ਕਿਸਾਨਾਂ ਨੂੰ ਮਿਲਣ ਲਈ ਪੁੱਜੇ ਡਿਪਟੀ ਕਮਿਸ਼ਨਰ ਨੇ  ਕਿਸਾਨਾਂ ਨੂੰ ਭਾਵੁਕਤਾ ਨਾਲ ਮਿਲਦਿਆਂ ਉਨ੍ਹਾਂ ਨੇ ਜਿਥੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਆ ਰਹੀ ਮੁਸ਼ਕਲ ਸਬੰਧੀ ਜਾਣਿਆ ਅਤੇ ਉਥੇ ਹੀ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਸਮੇਂ ਸਿਰ ਲੋੜੀਂਦੇ ਬੇਲਰ, ਹੈਪੀ ਸੀਡਰ, ਸੁਪਰ ਸੀਡਰ, ਸਰਫੇਸ ਸੀਡਰ ਆਦਿ ਦੇ ਅਗੇਤੇ ਪ੍ਰਬੰਧ ਕੀਤੀ ਹੋਏ ਹਨ। ਡਿਪਟੀ ਕਮਿਸ਼ਨਰ  ਨੇ ਸੰਬੋਧਨ ਕਰਦਿਆਂ ਕਿਹਾ ਕਿ ਜਿਨ੍ਹਾਂ ਨੇ ਲੰਘੇ ਵਰ੍ਹੇ ਪਿਛਲੇ ਸਾਲ ਵਿਚ ਪਰਾਲੀ ਨੂੰ ਅੱਗ ਨਹੀਂ ਲਗਾਈ ਉਹ ਕਿਸਾਨ ਧੰਨਵਾਦ ਦੇ ਪਾਤਰ ਹਨ। ਉਹਨਾਂ ਕਿਹਾ ਕਿ ਮੈਨੂੰ ਕਿ...
ਮੁੱਖ ਮੰਤਰੀ ਵੱਲੋਂ ਸੂਬੇ ਪ੍ਰਤੀ ਸਮਰਪਣ ਅਤੇ ਪ੍ਰਤੀਬੱਧਤਾ ਦਾ ਲਾਮਿਸਾਲ ਪ੍ਰਗਟਾਵਾ, ਹਸਪਤਾਲ ਤੋਂ ਛੁੱਟੀ ਮਿਲਣ ਤੋਂ ਤੁਰੰਤ ਬਾਅਦ ਅਹਿਮ ਮੀਟਿੰਗ ਦੀ ਪ੍ਰਧਾਨਗੀ ਕੀਤੀ

ਮੁੱਖ ਮੰਤਰੀ ਵੱਲੋਂ ਸੂਬੇ ਪ੍ਰਤੀ ਸਮਰਪਣ ਅਤੇ ਪ੍ਰਤੀਬੱਧਤਾ ਦਾ ਲਾਮਿਸਾਲ ਪ੍ਰਗਟਾਵਾ, ਹਸਪਤਾਲ ਤੋਂ ਛੁੱਟੀ ਮਿਲਣ ਤੋਂ ਤੁਰੰਤ ਬਾਅਦ ਅਹਿਮ ਮੀਟਿੰਗ ਦੀ ਪ੍ਰਧਾਨਗੀ ਕੀਤੀ

National, Politics, Punjab
ਚੰਡੀਗੜ੍ਹ, 29 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਸਾਉਣੀ ਦੇ ਮੰਡੀਕਰਨ ਸੀਜ਼ਨ ਦੌਰਾਨ ਝੋਨੇ ਦੀ ਫ਼ਸਲ ਖਰੀਦਣ ਲਈ ਪੂਰੀ ਤਰ੍ਹਾਂ ਤਿਆਰ ਹੈ। ਝੋਨੇ ਦੀ ਖਰੀਦ ਲਈ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਕ ਅਕਤੂਬਰ ਤੋਂ ਸ਼ੁਰੂ ਹੋਣ ਵਾਲੇ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਵੱਲੋਂ 185 ਲੱਖ ਮੀਟਰਕ ਟਨ ਝੋਨਾ ਮੰਡੀਆਂ ਵਿੱਚ ਲਿਆਂਦੇ ਜਾਣ ਦੀ ਉਮੀਦ ਹੈ।ਉਨ੍ਹਾਂ ਕਿਹਾ ਕਿ ਇਸ ਵਾਰ ਸੂਬੇ ਵਿੱਚ 32 ਲੱਖ ਹੈਕਟੇਅਰ ਰਕਬਾ ਝੋਨੇ ਦੀ ਕਾਸ਼ਤ ਹੇਠ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ 185 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਦਾ ਟੀਚਾ ਹੈ।  ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤੀ ਰਿਜ਼ਰਵ ਬੈਂਕ ਵੱਲੋਂ ਸਾਉਣੀ ਮੰਡੀਕਰਨ ਸੀਜ਼ਨ 2024-25 ਲਈ 41,378 ਕਰੋੜ ਰੁਪਏ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਸਰਕਾਰ ਨੇ ਇਸ ਸੀਜ਼ਨ ਲਈ 'ਏ' ਗਰੇਡ ਦੇ ਝੋਨੇ ਲਈ 2320 ਰੁਪਏ ਪ੍ਰਤੀ ਕੁਇੰਟਲ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਤੈਅ ਕੀਤਾ ਹੈ।...
ਪਸ਼ੂ ਪਾਲਣ ਵਿਭਾਗ ਦੇ ਡਾਕਟਰਾਂ ਵੱਲੋਂ ਪਿੰਡ ਸਲੇਮਸ਼ਾਹ ਵਿਖੇ ਗਉਮਾਤਾ ਦਾ ਕੀਤਾ ਸਫਲ ਆਪ੍ਰੇਸ਼ਨ

ਪਸ਼ੂ ਪਾਲਣ ਵਿਭਾਗ ਦੇ ਡਾਕਟਰਾਂ ਵੱਲੋਂ ਪਿੰਡ ਸਲੇਮਸ਼ਾਹ ਵਿਖੇ ਗਉਮਾਤਾ ਦਾ ਕੀਤਾ ਸਫਲ ਆਪ੍ਰੇਸ਼ਨ

National, Politics, Punjab
ਫਾਜ਼ਿਲਕਾ, 29 ਸਤੰਬਰ ਪਸ਼ੂ ਪਾਲਣ ਦੇ ਵੈਟਨਰੀ ਅਫਸਰ ਡਾਕਟਰ ਅੰਕਿਤਾ ਧੂੜੀਆ ਵੈਟਨਰੀ ਅਫਸਰ ਸੀ.ਵੀ.ਐਚ ਰਾਣਾ, ਡਾ. ਅਮਰਜੀਤ ਸੀ.ਵੀ.ਐਚ ਜੰਡਵਾਲਾ ਮੀਰਾ ਸਾਂਗਲਾ, ਡਾ. ਲੇਖਿਕਾ ਸੀ.ਵੀ.ਐਚ. ਕਰਨੀ ਖੇੜਾ, ਡਾ. ਰਿਸ਼ਭ ਜਜੋਰਿਆ ਸੀ.ਵੀ.ਐਚ. ਲਾਧੂਕਾ ਵੱਲੋਂ ਕੈਟਲ ਪੋਂਡ ਪਿੰਡ ਸਲੇਮਸ਼ਾਹ ਵਿਚ ਬੀਮਾਰ ਗਉਮਾਤਾ  ਦੇ ਪੇਟ ਦਾ ਸਫਲ ਆਪ੍ਰੇਸ਼ਨ ਕੀਤਾ ਗਿਆ। ਆਪ੍ਰੇਸ਼ਨ ਦੌਰਾਨ ਗਉਮਾਤਾ ਦੇ ਪੇਟ ਵਿਚ ਭਾਰੀ ਮਾਤਰਾ ਵਿਚ ਪੋਲੀਥੀਨ ਅਤੇ ਪੋਲੀਥੀਨ ਦੇ ਲਿਫਾਫੇ ਕੱਢਿਆ ਗਿਆ।ਆਪ੍ਰੇਸ਼ਨ ਤੋਂ ਬਾਅਦ ਗਉਮਾਤਾ ਬਿਲਕੁਲ ਸਿਹਤਮੰਦ ਹੈ। ਕੈਟਲ ਪੋਂਡ ਦੇ ਕਮੇਟੀ ਮੈਂਬਰ ਦਿਨੇਸ਼ ਮੋਦੀ ਅਤੇ ਸ੍ਰੀ ਨਰੇਸ਼ ਕੁਮਾਰ ਚਾਵਲਾ ਵੱਲੋਂ ਡਾਕਟਰਾਂ ਦੀ ਟੀਮ ਦਾ ਧੰਨਵਾਦ ਕੀਤਾ ਗਿਆ। ਆਪ੍ਰੇਸ਼ਨ ਕਰਨ ਵਾਲੇ ਡਾਕਟਰਾਂ ਨੇ ਕਿਹਾ ਕਿ ਡਿਪਟੀ ਡਾਇਰੈਟਰ ਪਸ਼ੂ ਪਾਲਣ ਡਾ. ਰਾਜੀਵ ਕੁਮਾਰ ਛਾਬੜਾ ਦੀ ਅਗਵਾਈ ਵਿਚ ਇਸੇ ਤਰ੍ਹਾਂ ਗਉਮਾਤਾ ਅਤੇ ਪਸ਼ੂਧਨ ਦੀ ਤਨਦੇਹੀ ਨਾਲ ਸੇਵਾ ਕਰਦੇ ਰਹਿਣਗੇ।ਡਾ ਮਨਦੀਪ ਸਿੰਘ ਅਤੇ ਡਾ. ਗੁਰਚਰਨ ਸਿੰਘ ਸਹਾਇਕ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਫਾਜ਼ਿਲਕਾ ਵੱਲੋਂ ਆਮ ਜਨਤਾ ਨੂੰ ਅਪੀਲ ਕੀਤੀ ਗਈ ਕਿ ਪਲਾਸਟਿਕ ਅਤੇ ਪੋਲੀਥੀਨ ਲਿਫਾਫਿਆਂ ਨੁੰ ...
ਛੋਟੇ ਕਿਸਾਨਾਂ ਦੀ ਸਹੂਲਤ ਲਈ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਸਹਿਕਾਰੀ ਸਭਾਵਾਂ ਵਿਚ 644 ਖੇਤੀ ਮਸ਼ੀਨਾਂ ਉਪਲਬਧ:ਮੁੱਖ ਖੇਤੀਬਾੜੀ ਅਫ਼ਸਰ

ਛੋਟੇ ਕਿਸਾਨਾਂ ਦੀ ਸਹੂਲਤ ਲਈ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਸਹਿਕਾਰੀ ਸਭਾਵਾਂ ਵਿਚ 644 ਖੇਤੀ ਮਸ਼ੀਨਾਂ ਉਪਲਬਧ:ਮੁੱਖ ਖੇਤੀਬਾੜੀ ਅਫ਼ਸਰ

National, Politics, Punjab
ਫਰੀਦਕੋਟ : 29 ਸਤੰਬਰ 2024 ( ) ਦੁਨੀਆਂ ਦੀ ਨੰਬਰ ਇਕ ਸਹਿਕਾਰੀ ਖਾਦ ਸੰਸਥਾ ਇਫਕੋ ਵੱਲੋਂ ਜ਼ਿਲ੍ਹਾ ਫਰੀਦਕੋਟ ਵਿਖੇ ਇੱਕ ਵਿਕਰੀ ਕੇਂਦਰ ਕਰਮਚਾਰੀ ਸਿਖਲਾਈ ਪ੍ਰੋਗਰਾਮ ਦਾ ਆਯੋਜਨ ਸਥਾਨਕ ਮਹਾਰਾਜ ਢਾਬੇ ਵਿਚ ਕਰਵਾਇਆ ਗਿਆ। ਇਸ ਪ੍ਰੋਗਰਾਮ ਦੀ ਅਗਵਾਈ ਸ. ਹਰਮੇਲ ਸਿੰਘ ਸਿੱਧੂ, ਸਟੇਟ ਮਾਰਕੀਟਿੰਗ ਮੈਨੇਜਰ,ਇਫਕੋ,ਪੰਜਾਬ ਦੁਆਰਾ ਕੀਤੀ ਗਈ। ਇਸ ਪ੍ਰੋਗਰਾਮ ਵਿੱਚ  ਡਾ.ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ ਮੁੱਖ ਮਹਿਮਾਨ ਅਤੇ ਉਪ ਰਜਿਸਟਰਾਰ ਸਹਿਕਾਰੀ ਸਭਾਵਾਂ ਰਾਜਪਾਲ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ । ਇਸ ਪ੍ਰੋਗਰਾਮ ਵਿਚ ਸਹਿਕਾਰੀ ਸਭਾਵਾਂ ਦੇ ਸਮੂਹ ਸਕੱਤਰ ਸ਼ਾਮਿਲ ਹੋਏ ਅਤੇ ਉਨ੍ਹਾਂ ਨੂੰ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਬਾਰੇ ,ਨੈਨੋ ਯੂਰੀਆ ਅਤੇ ਡੀ ਏ ਪੀ ਦੀ ਵਿਕਰੀ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ। ਮੀਟਿੰਗ ਵਿੱਚ ਹਾਜ਼ਰ ਸਕੱਤਰ ਸਹਿਕਾਰੀ ਸਭਾਵਾਂ ਨੂੰ ਸੰਬੋਧਨ ਕਰਦਿਆਂ ਡਾ.ਅਮਰੀਕ ਸਿੰਘ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਜ਼ਿਲਾ ਫਰੀਦਕੋਟ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧ...