Shadow

Author: admin

ਐਨ.ਓ.ਸੀ/ ਐਨ.ਡੀ.ਸੀ. ਨਾ ਮਿਲਣ ‘ਤੇ ਹਲਫਨਾਮੇ ਦੇ ਨਾਲ ਦਾਖ਼ਲ ਕੀਤੇ ਜਾ ਸਕਦੇ ਨੇ ਨਾਮਜ਼ਦਗੀ ਪੱਤਰ-ਡੀ.ਸੀ

ਐਨ.ਓ.ਸੀ/ ਐਨ.ਡੀ.ਸੀ. ਨਾ ਮਿਲਣ ‘ਤੇ ਹਲਫਨਾਮੇ ਦੇ ਨਾਲ ਦਾਖ਼ਲ ਕੀਤੇ ਜਾ ਸਕਦੇ ਨੇ ਨਾਮਜ਼ਦਗੀ ਪੱਤਰ-ਡੀ.ਸੀ

National, Politics, Punjab
ਫ਼ਰੀਦਕੋਟ,  29 ਸਤੰਬਰ,2024 ਪੰਚਾਇਤੀ ਚੋਣਾਂ ਸਬੰਧੀ ਨਾਮਜ਼ਦਗੀਆਂ ਦਾਖਲ ਕਰਨ ਨੂੰ ਲੈ ਕੇ ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਹਦਾਇਤਾਂ  ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ  ਨੇ ਦੱਸਿਆ ਕਿ ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਭਰਨ ਸਬੰਧੀ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਮੁਤਾਬਕ ਜੇਕਰ ਕਿਸੇ ਉਮੀਦਵਾਰ ਨੂੰ ਆਪਣੇ ਵੱਲੋਂ ਕੀਤੀਆਂ ਕੋਸ਼ਿਸ਼ਾਂ ਦੇ ਬਾਵਜੂਦ ਨਾਮਜ਼ਦਗੀ ਪੱਤਰ ਦੇ ਨਾਲ ਲਾਉਣ ਲਈ ਕਿਸੇ ਵੀ ਕਿਸਮ ਦੇ ਟੈਕਸ ਦੇ ਏਰੀਅਰ ਦੇ ਬਕਾਏ ਜਾਂ ਕਿਸੇ ਵੀ ਕਿਸਮ ਦੇ ਹੋਰ ਬਕਾਏ ਬਾਬਤ ਨੋ ਡੀਊ ਸਰਟੀਫਿਕੇਟ (ਐਨ.ਡੀ.ਸੀ.) ਸਬੰਧਤ ਅਥਾਰਟੀ ਵੱਲੋਂ ਜਾਰੀ ਨਹੀਂ ਹੁੰਦਾ ਜਾਂ ਕਿਸੇ ਵੀ ਅਥਾਰਟੀ ਦੀ ਕਿਸੇ ਵੀ ਕਿਸਮ ਦੀ ਜਾਇਦਾਦ ਉੱਤੇ ਕਬਜ਼ੇ ਸਬੰਧੀ ਨੋ ਅਬਜੈਕਸ਼ਨ ਸਰਟੀਫਿਕੇਟ (ਐਨ.ਓ.ਸੀ) ਜਾਰੀ ਨਹੀਂ ਹੁੰਦਾ ਤਾਂ ਸਬੰਧਤ ਉਮੀਦਵਾਰ ਆਪਣੇ ਵੱਲੋਂ ਇੱਕ ਹਲਫਨਾਮਾ ਨਾਮਜ਼ਦਗੀ ਪੱਤਰ ਦੇ ਨਾਲ ਲਾ ਕੇ ਕਾਗਜ਼ ਦਾਖਲ ਕਰ ਸਕਦਾ ਹੈ। ਉਮੀਦਵਾਰ ਇਹ ਹਲਫਨਾਮਾ ਦੇਵੇਗਾ ਕਿ ਪੰਜਾਬ ਰਾਜ ਚੋਣ ਕਮਿਸ਼ਨ ਐਕਟ 1994 ਬਾਬਤ ਉਸ ਦੇ ਵੱਲ ਕਿਸੇ ਵੀ ਕਿਸਮ ਦੇ ਟੈਕਸਾਂ ਦੇ ਏਰੀਅਰ ਦਾ ਬਕਾਇਆ ਜਾਂ ...
ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਤਸਕਰੀ ਦੇ ਰੈਕੇਟ ਦਾ ਕੀਤਾ ਪਰਦਾਫਾਸ਼; 6 ਕਿਲੋ ਹੈਰੋਇਨ, ਗੋਲੀ ਸਿੱਕਾ ਬਰਾਮਦ

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਤਸਕਰੀ ਦੇ ਰੈਕੇਟ ਦਾ ਕੀਤਾ ਪਰਦਾਫਾਸ਼; 6 ਕਿਲੋ ਹੈਰੋਇਨ, ਗੋਲੀ ਸਿੱਕਾ ਬਰਾਮਦ

National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 29 ਸਤੰਬਰ: ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਵੱਡੀ ਸਫਲਤਾ ਹਾਸਲ ਕਰਦਿਆਂ 6 ਕਿਲੋ ਹੈਰੋਇਨ, .30 ਬੋਰ ਦੇ 67 ਜਿੰਦਾ ਕਾਰਤੂਸ ਅਤੇ ਦੋ ਮੈਗਜ਼ੀਨਾਂ ਬਰਾਮਦ ਕਰਕੇ ਸਰਹੱਦ ਪਾਰੋਂ ਹੈਰੋਇਨ ਤਸਕਰੀ ਦੇ ਰੈਕਟ ਦਾ ਪਰਦਾਫਾਸ਼ ਕੀਤਾ ਹੈ। ਹਲਾਂਕਿ ਇਸ ਬਰਾਮਦਗੀ ਵਿੱਚ ਸ਼ਾਮਲ ਦੋਸ਼ੀ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਵੱਡੀ ਮਾਤਰਾ ਵਿੱਚ ਹੈਰੋਇਨ ਅਤੇ ਅਸਲਾ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਦੋਸ਼ੀ ਵੱਲੋਂ ਸੁੱਟੇ ਗਏ ਬੈਗ ਵਿੱਚੋਂ ਐਪਲ ਆਈਫੋਨ 11 ਪ੍ਰੋ ਸਮੇਤ ਛੇ ਮੋਬਾਈਲ ਫੋਨ ਅਤੇ ਜੀਓ ਡੋਂਗਲ ਵੀ ਬਰਾਮਦ ਕੀਤੀ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸੀਆਈ ਅੰਮ੍ਰਿਤਸਰ ਦੀ ਟੀਮ ਨੂੰ ਭਰੋਸੇਯੋਗ ਸੂਚਨਾ ਮਿਲੀ ਸੀ ਕਿ ਗੁਰਦਾਸਪੁਰ ਦੇ ਪਿੰਡ ਜਾਫ਼ਰਪੁਰ ਦਾ ਇੱਕ ਵਿਅਕਤੀ ਨਸ਼ਿਆਂ/ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਹੈ ਅਤੇ ਉਸ ਨੇ ਹਾਲ ਹੀ ਵਿੱਚ ਜ਼ਿਲ੍ਹਾ ਬਟਾਲਾ-ਗੁਰਦਾਸ...

ਡਿਪਟੀ ਕਮਿਸ਼ਨਰ ਵੱਲੋਂ ਦਿਵਯਾਂਗ ਕ੍ਰਿਕਟ ਲੀਗ ਦੇ ਜੇਤੂਆਂ ਦਾ ਸਨਮਾਨ

Politics, Punjab
ਲੁਧਿਆਣਾ, 29 ਸਤੰਬਰ (000) - ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਦਿਵਯਾਂਗ ਕ੍ਰਿਕਟ ਲੀਗ ਦੇ ਸਮਾਪਨ ਸਮਾਰੋਹ ਦੌਰਾਨ ਜੇਤੂਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਟੂਰਨਾਮੈਂਟ ਦੇ ਅਖੀਰਲੇ ਦਿਨ ਮੌਕੇ ਡਿਪਟੀ ਕਮਿਸ਼ਨਰ ਨੇ ਜ਼ੋਰ ਦੇ ਕੇ ਕਿਹਾ ਕਿ ਦਿਵਿਆਂਗ ਸਾਡੇ ਭਾਈਚਾਰੇ ਦਾ ਅਨਿੱਖੜਵਾਂ ਅੰਗ ਹਨ। ਡਿਪਟੀ ਕਮਿਸ਼ਨਰ ਜੋਰਵਾਲ ਵੱਲੋਂ ਵੀ ਲਗਭਗ ਇਕ ਘੰਟਾ ਦਿਵਯਾਂਗ ਖਿਡਾਰੀਆਂ ਨਾਲ ਖੇਡਾਂ ਵਿੱਚ ਸ਼ਮੂਲੀਅਤ ਕੀਤੀ ਗਈ ਅਤੇ ਇਨਾਮ ਵੰਡੇ। ਉਨ੍ਹਾਂ ਦਿਵਿਆਂਗ ਖਿਡਾਰੀਆਂ ਦੀ ਸ਼ਮੂਲੀਅਤ ਦੀ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਪ੍ਰਸ਼ਾਸਨ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਦੇ ਜੀਵਨ ਨੂੰ ਬਿਹਤਰ ਬਣਾਉਣ ਲਈ ਅਣਥੱਕ ਮਿਹਨਤ ਕਰ ਰਿਹਾ ਹੈ। ਉਨ੍ਹਾਂ ਸਮਾਜ ਵਿੱਚ ਉਹਨਾਂ ਦੀ ਮਹੱਤਤਾ ਅਤੇ ਹਰ ਕਿਸੇ ਦੇ ਬਰਾਬਰ ਉਹਨਾਂ ਦੇ ਹੱਕਾਂ ਬਾਰੇ ਵੀ ਚਾਨਣਾ ਪਾਇਆ। ਡਿਪਟੀ ਕਮਿਸ਼ਨਰ ਜੋਰਵਾਲ ਨੇ ਲੋਕਾਂ ਨੂੰ ਹਮਦਰਦੀ ਵਾਲਾ ਰਵੱਈਆ ਅਪਣਾਉਣ ਅਤੇ ਇਨ੍ਹਾਂ ਵਿਅਕਤੀਆਂ ਨਾਲ ਹਮੇਸ਼ਾ ਸਤਿਕਾਰ ਨਾਲ ਪੇਸ਼ ਆਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਲੀਗ ਦੇ ਪ੍ਰਬੰਧਕਾਂ ਦੀ ਤਾਰੀਫ਼ ਕਰਦਿਆਂ ਜ਼ਿਲ੍ਹਾ ਸਰਕਾਰ ਵੱਲੋ...
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗੁਆਂਢੀ ਰਾਜਾਂ ਤੋਂ ਝੋਨੇ ਦੀ ਆਮਦ ‘ਤੇ ਸਖ਼ਤ ਨਿਗਰਾਨੀ ਰੱਖਣ ਦੇ ਹੁਕਮ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗੁਆਂਢੀ ਰਾਜਾਂ ਤੋਂ ਝੋਨੇ ਦੀ ਆਮਦ ‘ਤੇ ਸਖ਼ਤ ਨਿਗਰਾਨੀ ਰੱਖਣ ਦੇ ਹੁਕਮ

National, Politics, Punjab
ਐਸ.ਏ.ਐਸ.ਨਗਰ, 29 ਸਤੰਬਰ, 2024: ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਗੁਆਂਢੀ ਰਾਜਾਂ ਤੋਂ ਝੋਨੇ ਦੀ ਗੈਰ-ਕਾਨੂੰਨੀ ਆਮਦ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਜ਼ਿਲ੍ਹਾ ਪੁਲਿਸ ਨੂੰ ਸਖ਼ਤ ਚੌਕਸੀ ਰੱਖਣ ਅਤੇ ਝਰਮੜੀ ਬੈਰੀਅਰ, ਬੱਸ ਸਟੈਂਡ ਹੰਡੇਸਰਾ, ਸਿਸਵਾਂ ਟੀ ਪੁਆਇੰਟ, ਸੇਖੋਂ ਬੈਂਕੁਇੰਟ ਢਕੋਲੀ, ਬੇਹੜਾ ਮੋੜ ਡੇਰਾਬੱਸੀ, ਰਾਮਗੜ੍ਹ-ਦਫ਼ਰਪੁਰ ਰੋਡ ਮੁਬਾਰਕਪੁਰ ਵਿਖੇ ਵਿਸ਼ੇਸ਼ ਅੰਤਰਰਾਜੀ ਸਰਹੱਦੀ ਨਾਕੇ ਲਗਾਉਣ ਲਈ ਆਖਿਆ ਹੈ।     ਉਨ੍ਹਾਂ ਜ਼ਿਲ੍ਹਾ ਮੰਡੀ ਅਧਿਕਾਰੀਆਂ ਅਤੇ ਮਾਰਕੀਟ ਕਮੇਟੀ ਦੇ ਸਕੱਤਰਾਂ ਨੂੰ ਸਥਾਨਕ ਮੰਡੀਆਂ ਵਿੱਚ ਹੋਰ ਰਾਜਾਂ ਤੋਂ ਝੋਨੇ ਦੀ ਆਮਦ 'ਤੇ ਨਜ਼ਰ ਰੱਖਣ ਦੇ ਹੁਕਮ ਵੀ ਦਿੱਤੇ।   ਡਿਪਟੀ ਕਮਿਸ਼ਨਰ ਅਨੁਸਾਰ ਹਰਿਆਣਾ ਦੀ ਸਰਹੱਦ ਨਾਲ ਲੱਗਦੀਆਂ ਮੰਡੀਆਂ ਵਿੱਚ ਬਾਹਰੋਂ ਵੱਡੀ ਮਾਤਰਾ ਚ ਫ਼ਸਲ ਆਉਣ ਦੇ ਖ਼ਦਸ਼ੇ ਕਾਰਨ ਥਾਂ ਦੀ ਤੰਗੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਅਤੇ ਸਥਾਨਕ ਕਮਿਸ਼ਨ ਏਜੰਟਾਂ ਜਾਂ ਹੋਰ ਪ੍ਰਬੰਧਾਂ ਰਾਹੀਂ ਦੂਜੇ ਰਾਜਾਂ ਤੋਂ ਫਸਲ ਦੀ ਆਮਦ ਕਾਰਨ ਖਰੀਦ ਪ੍ਰਕਿਰਿਆ ਵਿੱਚ ਰੁਕਾਵਟ ਬਣਦੀ ਹੈ। ਜਦ ਕਿ ਸਥਾਨਕ ਸਿਵਲ ਪ੍ਰਸ਼ਾਸਨ ਆਪਣੇ ਅਧਿਕਾਰ ਖੇਤਰ ਅ...
ਫੋਰਟਿਸ ਲੁਧਿਆਣਾ ਦੀ ਸਾਈਕਲੋਥਾਨ 2.0 ਨੇ ਲੋਕਾਂ ਨੂੰ ਵਰਲਡ ਹਾਰਟ ਡੇ ‘ਤੇ ਦਿਲ ਦੀ ਸਿਹਤ ਨੂੰ ਪ੍ਰਾਥਮਿਕਤਾ ਦੇਣ ਲਈ ਪ੍ਰੇਰਿਤ ਕੀਤਾ; ਜਿਸ ਵਿੱਚ 1000 ਸਾਈਕਲ ਸਵਾਰਾਂ ਨੇ ਭਾਗ ਲਿਆ

ਫੋਰਟਿਸ ਲੁਧਿਆਣਾ ਦੀ ਸਾਈਕਲੋਥਾਨ 2.0 ਨੇ ਲੋਕਾਂ ਨੂੰ ਵਰਲਡ ਹਾਰਟ ਡੇ ‘ਤੇ ਦਿਲ ਦੀ ਸਿਹਤ ਨੂੰ ਪ੍ਰਾਥਮਿਕਤਾ ਦੇਣ ਲਈ ਪ੍ਰੇਰਿਤ ਕੀਤਾ; ਜਿਸ ਵਿੱਚ 1000 ਸਾਈਕਲ ਸਵਾਰਾਂ ਨੇ ਭਾਗ ਲਿਆ

National, Politics, Punjab
ਲੁਧਿਆਣਾ, 29 ਸਤੰਬਰ 2024: ਦਿਲ ਦੀ ਸਿਹਤ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ, ਫੋਰਟਿਸ ਹਸਪਤਾਲ ਲੁਧਿਆਣਾ ਨੇ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਦੇ ਨਾਲ ਮਿਲ ਕੇ ਵਰਲਡ ਹਾਰਟ ਡੇ ਦੇ ਮੌਕੇ 'ਤੇ ਆਪਣੀ ਦੂਜੀ ਸਾਈਕਲੋਥਾਨ ਦਾ ਆਯੋਜਨ ਕੀਤਾ। ਇਸ ਪ੍ਰੋਗਰਾਮ ਵਿੱਚ 1000 ਤੋਂ ਵੱਧ ਸਾਈਕਲਿੰਗ ਪ੍ਰੇਮੀਆਂ ਨੇ ਉਤਸ਼ਾਹਪੂਰਵਕ ਹਿੱਸਾ ਲਿਆ, ਜਿੱਥੇ ਸਭ ਨੇ ਸਾਈਕਲਿੰਗ ਦੇ ਸਧਾਰਨ ਅਤੇ ਪ੍ਰਭਾਵਸ਼ਾਲੀ ਵਰਜ਼ਿਸ਼ ਰਾਹੀਂ ਦਿਲ ਦੀ ਸਿਹਤ ਪ੍ਰਤੀ ਜਾਗਰੂਕਤਾ ਵਧਾਉਣ ਦਾ ਸੁਨੇਹਾ ਦਿੱਤਾ। ਸਾਈਕਲੋਥਾਨ ਦੀ ਸ਼ੁਰੂਆਤ ਫੋਰਟਿਸ ਹਸਪਤਾਲ, ਮਾਲ ਰੋਡ, ਲੁਧਿਆਣਾ ਤੋਂ ਹੋਈ ਅਤੇ ਇਸ ਦਾ ਸਮਾਪਨ ਫੋਰਟਿਸ ਹਸਪਤਾਲ, ਚੰਡੀਗੜ੍ਹ ਰੋਡ, ਲੁਧਿਆਣਾ 'ਤੇ ਹੋਇਆ। ਪ੍ਰੋਗਰਾਮ ਦਾ ਉਦਘਾਟਨ ਮੁੱਖ ਮਹਿਮਾਨ ਸ਼੍ਰੀ ਜਿਤਿੰਦਰ ਜੌਰਵਾਲ (ਡਿਪਟੀ ਕਮਿਸ਼ਨਰ ਲੁਧਿਆਣਾ) ਨੇ ਕੀਤਾ। ਉਨ੍ਹਾਂ ਦਾ ਸਵਾਗਤ ਫੋਰਟਿਸ ਹਸਪਤਾਲ ਅੰਮ੍ਰਿਤਸਰ ਅਤੇ ਲੁਧਿਆਣਾ ਦੇ ਜ਼ੋਨਲ ਹੈੱਡ ਡਾ. ਵਿਸ਼ਵਦੀਪ ਗੋਯਲ, ਫੋਰਟਿਸ ਹਸਪਤਾਲ ਮਾਲ ਰੋਡ ਲੁਧਿਆਣਾ ਦੇ ਯੂਨਿਟ ਹੈੱਡ ਸ਼੍ਰੀ ਗੁਰਦਰਸ਼ਨ ਮੰਗਟ, ਕਾਰਡੀਓਲੋਜੀ ਦੇ ਨਿਰਦੇਸ਼ਕ ਡਾ. ਪਰਮਦੀਪ ਸਿੰਘ ਸੰਧੂ, ਡਾ. ਸੰਦੀਪ ਚੋਪੜਾ (ਨਿਰਦੇਸ਼ਕ...
ਸੀ.ਆਈ.ਏ. ਸਟਾਫ ਮੋਹਾਲ਼ੀ ਦੀ ਟੀਮ ਵੱਲੋਂ ਡੇਰਾਬੱਸੀ ਚੋਂ ਇੱਕਵਿਅਕਤੀ .32 ਬੋਰ ਦੇ ਨਜਾਇਜ ਪਿਸਤੌਲ ਅਤੇ 02 ਜਿੰਦਾਂ ਰੌਂਦ ਸਮੇਤ ਕਾਬੂ

ਸੀ.ਆਈ.ਏ. ਸਟਾਫ ਮੋਹਾਲ਼ੀ ਦੀ ਟੀਮ ਵੱਲੋਂ ਡੇਰਾਬੱਸੀ ਚੋਂ ਇੱਕਵਿਅਕਤੀ .32 ਬੋਰ ਦੇ ਨਜਾਇਜ ਪਿਸਤੌਲ ਅਤੇ 02 ਜਿੰਦਾਂ ਰੌਂਦ ਸਮੇਤ ਕਾਬੂ

National, Politics, Punjab
ਡੇਰਾਬੱਸੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 29 ਸਤੰਬਰ: ਐੱਸ ਐੱਸ ਪੀ ਐਸ.ਏ.ਐਸ. ਨਗਰ ਦੀਪਕ ਪਾਰਿਕ ਆਈ.ਪੀ.ਐਸ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੋਹਾਲ਼ੀ ਪੁਲਿਸ ਵੱਲੋਂ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿਮ ਦੌਰਾਨ ਡਾ. ਜੋਤੀ ਯਾਦਵ ਆਈ ਪੀ ਐੱਸ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਐਸ.ਏ.ਐਸ. ਨਗਰ ਅਤੇ ਤਲਵਿੰਦਰ ਸਿੰਘ ਪੀ ਪੀ ਐੱਸ ਉੱਪ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਐਸ.ਏ.ਐਸ. ਨਗਰ ਦੀ ਨਿਗਰਾਨੀ ਹੇਠ ਇੰਸਪੈਕਟਰ ਹਰਮਿੰਦਰ ਸਿੰਘ ਇੰਚਾਰਜ ਸੀ.ਆਈ.ਏ. ਸਟਾਫ ਮੋਹਾਲ਼ੀ ਦੀ ਟੀਮ ਵੱਲੋਂ 01 ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 01 ਨਜਾਇਜ ਪਿਸਟਲ .32 ਬੋਰ ਸਮੇਤ 02 ਜਿੰਦਾਂ ਰੌਂਦ ਬ੍ਰਾਮਦ ਕਰਾਉਣ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ। ਡਾ. ਜੋਤੀ ਯਾਦਵ ਆਈ ਪੀ ਐੱਸ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਐਸ.ਏ.ਐਸ. ਨਗਰ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 24-09-2024 ਨੂੰ ਸੀ.ਆਈ.ਏ. ਸਟਾਫ ਦੀ ਪੁਲਿਸ ਪਾਰਟੀ ਨੇੜੇ ਬੱਸ ਸਟੈਂਡ, ਡੇਰਾਬਸੀ ਮੌਜੂਦ ਸੀ, ਜਿੱਥੇ ਸੀ.ਆਈ.ਏ. ਸਟਾਫ ਦੇ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਨੂੰ ਸੂਚਨਾ ਮਿਲ਼ੀ ਕਿ ਜਗਤਾਰ ਸਿੰਘ ਉਰਫ ਤਾਰਾ ਗੁੱਜਰ ਪੁੱਤਰ ਅਜੈਬ ਸਿੰਘ ਵਾਸੀ ਦਾ...
ਸੀ ਐਮ ਦੀ ਯੋਗਸ਼ਾਲਾ ਤਹਿਤ ਲੱਗ ਰਹੀਆਂ ਯੋਗਾ ਕਲਾਸਾਂ ਲੋਕਾਂ ਨੂੰ ਜ਼ਿਆਦਾ ਭਾਰ, ਡਿਪਰੈਸ਼ਨ ਅਤੇ ਪਿੱਠ ਦਰਦ ਦੀਆਂ ਸਮੱਸਿਆਵਾਂ ਤੋਂ ਪਹੁੰਚਾ ਰਹੀਆਂ ਹਨ

ਸੀ ਐਮ ਦੀ ਯੋਗਸ਼ਾਲਾ ਤਹਿਤ ਲੱਗ ਰਹੀਆਂ ਯੋਗਾ ਕਲਾਸਾਂ ਲੋਕਾਂ ਨੂੰ ਜ਼ਿਆਦਾ ਭਾਰ, ਡਿਪਰੈਸ਼ਨ ਅਤੇ ਪਿੱਠ ਦਰਦ ਦੀਆਂ ਸਮੱਸਿਆਵਾਂ ਤੋਂ ਪਹੁੰਚਾ ਰਹੀਆਂ ਹਨ

National, Politics, Punjab
 ਅਭਿਸ਼ੇਕ ਰਾਣਾ ਇੱਕ ਦਿਨ ਵਿੱਚ ਲਾਉਂਦਾ ਹੈ ਛੇ ਯੋਗਾ ਕਲਾਸਾਂ  ਜ਼ੀਰਕਪੁਰ (ਐਸ.ਏ.ਐਸ. ਨਗਰ), 29 ਸਤੰਬਰ: ਕੁਰੂਕਸ਼ੇਤਰ ਯੂਨੀਵਰਸਿਟੀ ਤੋਂ ਯੋਗਾ ਵਿੱਚ ਪੋਸਟ ਗ੍ਰੈਜੂਏਟ ਡਿਗਰੀ ਪ੍ਰਾਪਤ ਟ੍ਰੇਨਰ ਅਭਿਸ਼ੇਕ ਰਾਣਾ ਅਨੁਸਾਰ ਸੀ ਐਮ ਦੀ ਯੋਗਸ਼ਾਲਾ ਦੇ ਤਹਿਤ ਲਾਈਆਂ ਜਾ ਰਹੀਆਂ ਯੋਗਾ ਕਲਾਸਾਂ ਜ਼ੀਰਕਪੁਰ ਖੇਤਰ ਵਿੱਚ ਵੱਧ ਭਾਰ, ਡਿਪਰੈਸ਼ਨ ਅਤੇ ਕਮਰ ਦਰਦ ਦੀਆਂ ਸਮੱਸਿਆਵਾਂ ਤੋਂ ਪੀੜਤ ਲੋਕਾਂ ਲਈ ਵਰਦਾਨ ਸਾਬਤ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਯੋਗਾ ਪ੍ਰੋਗਰਾਮ ਨੇ ਸੂਬੇ ਦੇ ਲੋਕਾਂ ਨੂੰ ਆਪਣੀ ਜੀਵਨ ਸ਼ੈਲੀ ਬਦਲ ਕੇ ਸਿਹਤ ਪ੍ਰਤੀ ਜਾਗਰੂਕ ਕਰਨ ਵਿੱਚ ਮਦਦ ਕੀਤੀ ਹੈ। ਅਭਿਸ਼ੇਕ ਜੋ ਮਾਇਆ ਗਾਰਡਨ ਵੀਆਈਪੀ ਰੋਡ, ਮੈਸਿਸ ਅਲਾਂਜ਼ਾ, ਸਵਾਸਤਿਕ ਵਿਹਾਰ, ਨਾਭਾ, ਛੱਤਬੀੜ ਅਤੇ ਸ਼ਤਾਬਗੜ੍ਹ ਖੇਤਰਾਂ ਵਿੱਚ ਰੋਜ਼ਾਨਾ ਯੋਗਾ ਦੀਆਂ ਕਲਾਸਾਂ ਲਗਾਉਂਦੇ ਹਨ, ਨੇ ਕਿਹਾ ਕਿ ਭਾਗੀਦਾਰਾਂ ਦੁਆਰਾ ਦੂਜਿਆਂ ਨੂੰ ਦਿੱਤੀ ਗਈ ਫੀਡਬੈਕ ਗਰੁੱਪ ਵਿੱਚ ਨਵੇਂ ਦਾਖਲੇ ਲਿਆਉਂਦੀ ਹੈ ਜਿਸ ਨਾਲ ਕਲਾਸ ਦੀ ਸਮਰੱਥਾ ਦੁੱਗਣੀ ਹੋ ਜਾਂਦੀ ਹੈ ਜੋ ਕਿ ਆਮ ਤੌਰ 'ਤੇ 25 'ਤੇ ਰੱਖੀ ਜਾਂਦੀ ਹੈ। ਛੱਤਬੀੜ ...
ਅੰਮ੍ਰਿਤਸਰ ਦੀ ਅਮੀਰ ਵਿਰਾਸਤ ਨੂੰ ਨਵੀਂ ਪੀੜੀ ਤੱਕ ਪਹੁੰਚਾਉਣਾ ਬਹੁਤ ਜਰੂਰੀ -ਡਿਪਟੀ ਕਮਿਸ਼ਨਰ

ਅੰਮ੍ਰਿਤਸਰ ਦੀ ਅਮੀਰ ਵਿਰਾਸਤ ਨੂੰ ਨਵੀਂ ਪੀੜੀ ਤੱਕ ਪਹੁੰਚਾਉਣਾ ਬਹੁਤ ਜਰੂਰੀ -ਡਿਪਟੀ ਕਮਿਸ਼ਨਰ

National, Politics, Punjab
ਅੰਮ੍ਰਿਤਸਰ 29 ਸਤੰਬਰ 2024--- ਅੰਮ੍ਰਿਤਸਰ ਦੇ ਸੱਭਿਆਚਾਰ ਅਤੇ ਅਮੀਰ ਵਿਰਾਸਤ ਨੂੰ ਨਵੀਂ ਪੀੜੀ ਤੱਕ ਪਹੁੰਚਾਣਾ ਬਹੁਤ ਜਰੂਰੀ ਹੈ ਤਾਂ ਜੋ ਸਾਡੀ ਆਉਣ ਵਾਲੀ ਪੀੜੀ ਨੂੰ ਪਤਾ ਲੱਗ ਸਕੇ ਕਿ ਸਾਡਾ ਸਭਿਆਚਾਰ ਅਤੇ ਵਿਰਾਸਤ ਕੀ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ, ਵਿਸ਼ਵ ਵਿਰਾਸਤ ਮੌਕੇ ਸੈਰ ਸਪਾਟਾ ਵਿਭਾਗ ਪੰਜਾਬ ਵਲੋਂ ਕਰਵਾਈ ਗਈ ਹੈਰੀਟੇਜ਼ ਵਾਕ ਦੌਰਾਨ ਕੀਤਾ। ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਅੱਜ ਵਾਇਸ ਆਫ ਅੰਮ੍ਰਿਤਸਰ ਅਤੇ ਅਗੋਸ਼ ਐਨਜੀਓ ਦੀ ਸਹਾਇਤਾ ਨਾਲ ਟਾਊਨ ਹਾਲ ਤੋਂ ਲੈ ਕੇ ਸ਼ਹਿਰ ਦੇ ਵੱਖ-ਵੱਖ ਹਿੱਸਿਆ ਤੱਕ ਕੱਢੀ ਗਈ ਵਿਰਾਸਤੀ ਸੈਰ ਦੀ ਅਗਵਾਈ ਕਰਦਿਆਂ ਕੀਤਾ। ਇਹ ਵਿਰਾਸਤੀ ਸੈਰ ਟਾਊਨ ਹਾਲ ਤੋਂ ਸ਼ੁਰੂ ਹੋ ਕੇ ਗੁਰਦੁਆਰਾ ਸਾਰਾਗੜ੍ਹੀ, ਕਿਲ੍ਹਾ ਆਹਲੁਵਾਲੀਆ, ਜਲੇਬੀ ਵਾਲਾ ਚੌਂਕ, ਉਦਾਸੀਨ ਆਸ਼ਰਮ ਅਖਾੜਾ ਸੰਗਲਾ ਵਾਲਾ, ਦਰਸ਼ਨੀ ਡਿਓਢੀ, ਚੌਰਸਤੀ ਅਟਾਰੀ, ਬਾਬਾ ਬੋਹੜ, ਕਰਾਲਿੰਗ ਸਟਰੀਟ ਅਤੇ ਪੁਰਾਣੇ ਬਜ਼ਾਰਾਂ ਚੋਂ ਹੁੰਦੀ ਹੋਈ ਵਾਪਿਸ ਟਾਊਨ ਹਾਲ ਵਿਖੇ ਸਮਾਪਤ ਹੋਈ। ਉਹਨਾਂ ਕਿਹਾ ਕਿ ਇਸ ਵਿਰਾਸਤੀ ਸੈਰ ਦਾ ਮੁੱਖ ਮਕਸਦ ਨਵੀਂ ਪੀੜੀ ਅਤੇ ਅੰਮ੍ਰਿਤਸਰ ਵਿਖੇ ਆਉਣ ਵਾਲੇ ਸ਼ਰਧਾਲੂਆਂ ਨੂੰ ਸ...
ਬੇਟੀ ਬਚਾਓ, ਬੇਟੀ ਪੜ੍ਹਾਓ ਮੁਹਿੰਮ ਤਹਿਤ ਬੱਚੀਆਂ ਦੇ ਜੀਵਨ ਮਿਆਰ ਨੂੰ ਉੱਚਾ ਚੁੱਕਣ ਅਤੇ ਲਿੰਗ ਅਨੁਪਾਤ ਵਿੱਚ ਸਮਤੋਲ ਲਿਆਉਣ ਲਈ ਜਾਗਰੂਕਤਾ ਗਤੀਵਿਧੀਆਂ

ਬੇਟੀ ਬਚਾਓ, ਬੇਟੀ ਪੜ੍ਹਾਓ ਮੁਹਿੰਮ ਤਹਿਤ ਬੱਚੀਆਂ ਦੇ ਜੀਵਨ ਮਿਆਰ ਨੂੰ ਉੱਚਾ ਚੁੱਕਣ ਅਤੇ ਲਿੰਗ ਅਨੁਪਾਤ ਵਿੱਚ ਸਮਤੋਲ ਲਿਆਉਣ ਲਈ ਜਾਗਰੂਕਤਾ ਗਤੀਵਿਧੀਆਂ

National, Politics, Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 29 ਸਤੰਬਰ, 2024: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਤਹਿਤ ਬੱਚੀਆ ਦੇ ਜੀਵਨ ਮਿਆਰ ਨੂੰ ਉੱਚਾ ਚੁੱਕਣ ਅਤੇ ਲਿੰਗ ਅਨੁਪਾਤ ਵਿੱਚ ਸੰਤੁਲਨ ਕਾਇਮ ਕਰਨ ਲਈ ਨਿਰੰਤਰ ਯਤਨ ਜਾਰੀ ਹਨ, ਜਿਨ੍ਹਾਂ ਤਹਿਤ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗਗਨਦੀਪ ਸਿੰਘ ਨੇ ਦੱਸਿਆ ਕਿ ਇਸ ਮੁਹਿੰਮ ਦਾ ਉਦੇਸ਼ ਲਿੰਗ ਅਨੁਪਾਤ ‘ਚ ਸੁਧਾਰ, ਮਹਿਲਾ ਸਸ਼ਕਤੀਕਰਨ ਅਤੇ ਲੜਕੀਆਂ ਨੂੰ ਪੜ੍ਹਾਈ ਪ੍ਰਤੀ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਅਧੀਨ ਜਾਗਰੂਕਤਾ ਦੇ ਤਹਿਤ ਸਮਾਜ ਵਿੱਚ ਲੜਕੀਆਂ ਪ੍ਰਤੀ ਆਮ ਜਨਤਾ ਦੀ ਸੋਚ ਨੂੰ ਬਦਲਣ ਲਈ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਐੱਸ.ਏ.ਐੱਸ.ਨਗਰ ਵੱਲੋਂ ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਅਧੀਨ ਜਾਗਰੂਕਤਾ ਗਤੀਵਿਧੀਆਂ ਤਹਿਤ ਪਹਿਲਾਂ ਖਰੜ-ਕੁਰਾਲੀ ਫ਼ਲਾਈਓਵਰ ਦੀਆਂ ਦੀਵਾਰਾਂ ਤੇ ਗ੍ਰੈਫਿਟੀ ਕਰਵਾ ਕੇ ਕੌਮੀ ਅਤੇ ਕੌਮਾਂਤਰੀ ਪੱਧ...
ਰਾਜ ਚੋਣ ਕਮਿਸ਼ਨ ਵੱਲੋਂ ਸਾਰੇ ਜ਼ਿਲ੍ਹਾ ਚੋਣ ਅਫ਼ਸਰਾਂ ਅਤੇ ਰਿਟਰਨਿੰਗ ਅਫ਼ਸਰਾਂ ਨੂੰ “ਨੋ ਡਿਊ ਸਰਟੀਫਿਕੇਟ” ਜਾਂ “ਨੋ ਆਬਜੈਕਸ਼ਨ ਸਰਟੀਫਿਕੇਟ” ਸਬੰਧੀ ਹਦਾਇਤਾਂ ਜਾਰੀ

ਰਾਜ ਚੋਣ ਕਮਿਸ਼ਨ ਵੱਲੋਂ ਸਾਰੇ ਜ਼ਿਲ੍ਹਾ ਚੋਣ ਅਫ਼ਸਰਾਂ ਅਤੇ ਰਿਟਰਨਿੰਗ ਅਫ਼ਸਰਾਂ ਨੂੰ “ਨੋ ਡਿਊ ਸਰਟੀਫਿਕੇਟ” ਜਾਂ “ਨੋ ਆਬਜੈਕਸ਼ਨ ਸਰਟੀਫਿਕੇਟ” ਸਬੰਧੀ ਹਦਾਇਤਾਂ ਜਾਰੀ

National, Politics, Punjab
ਚੰਡੀਗੜ੍ਹ, 29 ਸਤੰਬਰ: ਸੂਬੇ ਵਿੱਚ ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ 15 ਅਕਤੂਬਰ, 2024 ਨੂੰ ਹੋਣ ਜਾ ਰਹੀਆਂ ਹਨ ਅਤੇ ਚਾਹਵਾਨ ਉਮੀਦਵਾਰੀ 4 ਅਕਤੂਬਰ, 2024 ਸ਼ਾਮ 3 ਵਜੇ ਤੱਕ ਆਪਣੇ ਨਾਮਜ਼ਦਗੀ ਫਾਰਮ ਸਬੰਧਤ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਵਿੱਚ ਜਮ੍ਹਾ ਕਰਵਾ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ ਦਾਖਲ ਕਰਨ ਵਾਸਤੇ ਉਮੀਦਵਾਰਾਂ ਦੀ ਸਹੂਲਤ ਲਈ ਕਮਿਸ਼ਨ ਵੱਲੋਂ ਸਮੂਹ ਜ਼ਿਲ੍ਹਾ ਚੋਣ ਅਫ਼ਸਰਾਂ ਅਤੇ ਰਿਟਰਨਿੰਗ ਅਫ਼ਸਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਵਾਲੇ ਉਮੀਦਵਾਰਾਂ ਵੱਲੋਂ ਸਬੰਧਤ ਅਥਾਰਟੀਆਂ ਦੇ ਨਿਯਮਾਂ ਜਾਂ ਪ੍ਰਕਿਰਿਆਵਾਂ ਅਨੁਸਾਰ ਨਾਮਜ਼ਦਗੀ ਪੱਤਰਾਂ ਦੇ ਨਾਲ ਨੋ ਡਿਊ ਸਰਟੀਫ਼ਿਕੇਟ ਜਾਂ ਨੋ ਆਬਜੈਕਸ਼ਨ ਸਰਟੀਫ਼ਿਕੇਟ ਨੱਥੀ ਕਰਨਾ ਜ਼ਰੂਰੀ ਹੈ ਅਤੇ ਜੇਕਰ ਕਿਸੇ ਉਮੀਦਵਾਰ ਨੂੰ ਕੋਸ਼ਿਸ਼ਾਂ ਦੇ ਬਾਵਜੂਦ ਉਕਤ ਸਰਟੀਫਿਕੇਟ ਪ੍ਰਾਪਤ ਨਹੀਂ ਹੁੰਦਾ ਤਾਂ ਉਹ ਇੱਕ ਹਲਫ਼ਨਾਮਾ, ਜਿਸ ਵਿੱਚ ਸਪਸ਼ਟ ਕੀਤਾ ਹੋਵੇ ਕਿ ਉਹ ਸਬੰਧਤ ਅਥਾਰਟੀ ਦੇ ਕਿਸੇ ਟੈਕਸ ਜਾਂ ਹੋਰ ਬਕਾਏ ਦਾ ਦੇਣਦਾਰ ਨਹੀਂ ਹੈ ...