Thursday, October 22
Shadow

Author: admin

ਝੋਨੇ ਦੀ ਖਰੀਦ ਤੇ ਚੁਕਾਈ ‘ਚ ਲਿਆਂਦੀ ਜਾਵੇ ਹੋਰ ਤੇਜੀ : ਡਿਪਟੀ ਕਮਿਸ਼ਨਰ

ਝੋਨੇ ਦੀ ਖਰੀਦ ਤੇ ਚੁਕਾਈ ‘ਚ ਲਿਆਂਦੀ ਜਾਵੇ ਹੋਰ ਤੇਜੀ : ਡਿਪਟੀ ਕਮਿਸ਼ਨਰ

National, Politics, Punjab
ਬਠਿੰਡਾ, 30 ਅਕਤੂਬਰ : ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਪਰੇ ਨੇ ਫੂਡ ਸਪਲਾਈ ਵਿਭਾਗ ਅਤੇ ਵੱਖ-ਵੱਖ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਪਰਾਲੀ ਪ੍ਰਬੰਧਨ, ਝੋਨੇ ਦੀ ਖ਼ਰੀਦ ਅਤੇ ਲਿਫਟਿੰਗ ਦੇ ਮੱਦੇਨਜ਼ਰ ਵਿਸ਼ੇਸ਼ ਸਮੀਖਿਆ ਬੈਠਕ ਕੀਤੀ। ਇਸ ਮੌਕੇ ਉਹਨਾਂ ਅਧਿਕਾਰੀਆਂ ਨੂੰ ਲੋੜੀਦੇ ਦੇ ਦਿਸ਼ਾ-ਨਿਰਦੇਸ਼ਾ ਵੀ ਦਿੱਤੇ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਕੋਲੋਂ ਝੋਨੇ ਦੀ ਖਰੀਦ ਸਬੰਧੀ ਕਾਰਜਾਂ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਕਿਹਾ ਕਿ ਮੰਡੀਆਂ ਚ ਝੋਨੇ ਦੀ ਖਰੀਦ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਕੋਈ ਦਿੱਕਤ ਨਾ ਆਉਣ ਦਿੱਤੀ ਜਾਵੇ ਅਤੇ ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਆਦੇਸ਼ ਦਿੱਤੇ ਕਿ ਖਰੀਦ ਕੀਤੇ ਗਏ ਝੋਨੇ ਦੀ ਲਿਫਟਿੰਗ ਵਿਚ ਵੀ ਹੋਰ ਤੇਜ਼ੀ ਲਿਆਂਦੀ ਜਾਵੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਵਾਤਾਵਰੜ ਦੀ ਸ਼ੁੱਧਤਾ ਨੂੰ ਮੁੱਖ ਰੱਖਦਿਆਂ ਉਹ ਝੋਨੇ ਦੀ ਪਰਾਲੀ ਅਤੇ ਉਸਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਪਰਾਲੀ ਅਤੇ ਇਸ ਦੀ ਰਹਿੰਦ-ਖੂੰਹਦ ਦਾ ਆਧੁਨਿਕ ਮਸ਼ੀਨਰੀ ਨਾਲ ਨਿਪਟਾਰਾ ਕੀਤਾ ਜਾਵ...
ਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਡਟਣ ਦਾ ਸੱਦਾ

ਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਡਟਣ ਦਾ ਸੱਦਾ

National, Politics, Punjab
ਚੰਡੀਗੜ੍ਹ, 30 ਅਕਤੂਬਰ: ਦੋਆਬਾ ਗਰੁੱਪ ਆਫ਼ ਕਾਲਜਿਜ਼ ਵਿਖੇ ਯੁਵਕ ਮੇਲੇ ਵਿੱਚ ਪ੍ਰੇਰਣਾਦਾਇਕ ਭਾਸ਼ਣ ਦਿੰਦਿਆਂ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਨੇ ਵਿਦਿਆਰਥੀਆਂ ਅਤੇ ਫੈਕਲਟੀ ਨੂੰ ਇੱਕ ਅਜਿਹਾ ਸਮਾਜ ਸਿਰਜਣ ਦੀ ਅਪੀਲ ਕੀਤੀ ਜੋ ਔਰਤਾਂ ਦੇ ਮਾਣ-ਸਤਿਕਾਰ ਅਤੇ ਸਮਾਜਿਕ ਬਰਾਬਰੀ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਨਸ਼ਿਆਂ ਵਿਰੁੱਧ ਡਟ ਕੇ ਖੜ੍ਹੇ । ਉਨ੍ਹਾਂ ਨੇ ਇੱਕ ਸੁਰੱਖਿਅਤ ਅਤੇ ਮਾਣ-ਸਤਿਕਾਰ ਵਾਲੇ ਸਮਾਜ ਦੀ ਸਿਰਜਣਾ ਲਈ ਚੰਗੀ ਸ਼ਖਸੀਅਤ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਸ੍ਰੀਮਤੀ ਗਿੱਲ ਨੇ ਪੰਜਾਬ ਮਹਿਲਾ ਕਮਿਸ਼ਨ ਦੀ ਕਾਰਜ ਪ੍ਰਣਾਲੀ ਬਾਰੇ ਗੱਲ ਕਰਦਿਆਂ ਪੰਜਾਬ ਵਿੱਚ ਔਰਤਾਂ ਅਤੇ ਲੜਕੀਆਂ ਦੇ ਅਧਿਕਾਰਾਂ ਦੀ ਰਾਖੀ ਅਤੇ ਮਾਣ-ਸਨਮਾਨ ਨੂੰ ਯਕੀਨੀ ਬਣਾਉਣ ਲਈ ਕਮਿਸ਼ਨ ਦੀ ਭੂਮਿਕਾ ਬਾਰੇ ਚਾਨਣਾ ਪਾਇਆ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਜਾਗਰੂਕ ਰਹਿਣ ਅਤੇ ਆਪਣੀ ਜ਼ਿੰਮੇਵਾਰੀ ਨੂੰ ਸਮਝਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਆਪਣੇ ਸਮਾਜ ਅਤੇ ਆਲੇ-ਦੁਆਲੇ ਨੂੰ ਬਿਹਤਰ ਬਣਾਉਣ ਵਿੱਚ ਹਰ ਕੋਈ ਅਹਿਮ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼...
ਡਿਪਟੀ ਕਮਿਸ਼ਨਰ, ਡੀਆਈਜੀ ਤੇ ਐਸਐਸਪੀ ਨੇ ਦਿੱਤੀਆਂ ਜ਼ਿਲ੍ਹਾ ਵਾਸੀਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ

ਡਿਪਟੀ ਕਮਿਸ਼ਨਰ, ਡੀਆਈਜੀ ਤੇ ਐਸਐਸਪੀ ਨੇ ਦਿੱਤੀਆਂ ਜ਼ਿਲ੍ਹਾ ਵਾਸੀਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ

National, Politics, Punjab
ਬਠਿੰਡਾ, 30 ਅਕਤੂਬਰ : ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ, ਡੀਆਈਜੀ ਬਠਿੰਡਾ ਰੇਂਜ ਸ. ਹਰਚਰਨ ਸਿੰਘ ਭੁੱਲਰ ਅਤੇ ਜ਼ਿਲਾ ਪੁਲਿਸ ਮੁਖੀ ਮੈਡਮ ਅਮਨੀਤ ਕੌਂਡਲ ਨੇ ਜਿੱਥੇ ਜ਼ਿਲ੍ਹਾ ਵਾਸੀਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੱਤੀਆਂ ਉੱਥੇ ਹੀ ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਪ੍ਰਦੂਸ਼ਣ ਰਹਿਤ ਅਤੇ ਗਰੀਨ ਦੀਵਾਲੀ ਮਨਾਉਣ ਦੀ ਅਪੀਲ ਕੀਤੀ। ਇਸ ਮੌਕੇ ਉਹਨਾਂ ਕਿਹਾ ਕਿ ਦੀਵਾਲੀ ਦਾ ਤਿਉਹਾਰ ਆਪਸੀ ਭਾਈਚਾਰੇ ਨੂੰ ਬਰਕਰਾਰ ਰੱਖਣਾ ਸਿਖਾਉਂਦਾ ਹੈ। ਉਹਨਾਂ ਇਹ ਵੀ ਕਿਹਾ ਕਿ ਦੀਵਾਲੀ ਇਨਸਾਨਾਂ ਲਈ ਬਿਨਾ ਸ਼ੱਕ ਬਹੁਤ ਖ਼ੁਸ਼ੀਆਂ ਭਰਿਆ ਸਮਾਂ ਹੁੰਦਾ ਹੈ ਪਰ ਜਾਨਵਰਾਂ ਅਤੇ ਪੰਛੀਆਂ ਲਈ ਇਹ ਸਾਲ ਦਾ ਸਭ ਤੋਂ ਦੁਖਦਾਈ ਸਮਾਂ ਹੁੰਦਾ ਹੈ। ਜਿਵੇਂ ਕਿ ਪਾਲਤੂ ਜਾਨਵਰਾਂ ਦੇ ਮਾਲਕ ਦਸਦੇ ਹਨ ਕਿ ਦੀਵਾਲੀ ਸਮੇਂ ਪਟਾਕਿਆਂ ਦੇ ਸ਼ੋਰ ਤੋਂ ਜਾਨਵਰ ਸਹਿਮ ਜਾਂਦੇ ਹਨ ਅਤੇ ਉਨ੍ਹਾਂ ਦੀ ਸੁਣਨ ਸ਼ਕਤੀ ਵੀ ਬਹੁਤ ਜ਼ਿਆਦਾ ਪ੍ਰਭਾਵਤ ਹੁੰਦੀ ਹੈ। ਇਸ ਮੌਕੇ ਉਨ੍ਹਾਂ ਆਮ ਲੋਕਾਂ ਨੂੰ ਕਿਹਾ ਕਿ ਦਿਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ ਵਾਤਾਵਰਨ ਦੀ ਸ਼ੁੱਧਤਾ ਨੂੰ ਬਰਕਰਾਰ ਰੱਖਣ ਲਈ 1-1 ਬੂਟਾ ਜ਼ਰੂਰ ਲਗਾਇਆ ਜਾਵੇ ਤੇ ਉਸਦੀ ਸਾਂਭ-ਸੰਭਾਲ ...
ਭ੍ਰਿਸ਼ਟਾਚਾਰ ਦੇਸ਼ ਦੀ ਤਰੱਕੀ ਵਿੱਚ ਸਭ ਤੋਂ ਵੱਡੀ ਰੁਕਾਵਟ ਹੈ-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ

ਭ੍ਰਿਸ਼ਟਾਚਾਰ ਦੇਸ਼ ਦੀ ਤਰੱਕੀ ਵਿੱਚ ਸਭ ਤੋਂ ਵੱਡੀ ਰੁਕਾਵਟ ਹੈ-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ

National, Politics, Punjab
ਮਾਨਸਾ, 30 ਅਕਤੂਬਰ : ‘ਰਾਸ਼ਟਰ ਦੀ ਖੁਸ਼ਹਾਲੀ ਲਈ ਇਮਾਨਦਾਰੀ ਦਾ ਸੱਭਿਆਚਾਰ’ ਦੇ ਬੈਨਰ ਹੇਠ ਵਿਜੀਲੈਂਸ ਬਿਊਰੋ ਵੱਲੋਂ 28 ਅਕਤੂਬਰ 2024 ਤੋਂ 03 ਨਵੰਬਰ 2024 ਤੱਕ ਮਨਾਏ ਜਾ ਰਹੇ ਭ੍ਰਿਸ਼ਟਾਚਾਰ ਵਿਰੋਧੀ ਜਾਗਰੂਕਤਾ ਹਫ਼ਤੇ ਤਹਿਤ ਅੱਜ ਸਥਾਨਕ ਮਾਤਾ ਸੁੰਦਰੀ ਗਰਲਜ਼ ਕਾਲਜ ਵਿਖੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਰਿਸ਼ਵਤ ਲੈਣਾ ਅਤੇ ਦੇਣਾ ਦੋਨੋਂ ਹੀ ਜ਼ੁਰਮ ਹਨ। ਉਨ੍ਹਾਂ ਦੱਸਿਆ ਕਿ ਕਿਸੇ ਵੀ ਬੁਰਾਈ ਜਾਂ ਅਲ੍ਹਾਮਤ ਨੂੰ ਖ਼ਤਮ ਕਰਨ ਦੀ ਸ਼ੁਰੂਆਤ ਹਮੇਸ਼ਾਂ ਸਾਨੂੰ ਖੁਦ ਤੋਂ ਹੀ ਕਰਨੀ ਚਾਹੀਦੀ ਹੈ। ਜੇਕਰ ਅਸੀਂ ਖੁਦ ਇਮਾਨਦਾਰੀ ਨਾਲ ਆਪਣੇ ਕੰਮਾਂ ਨੂੰ ਕਰਾਂਗੇ ਅਤੇ ਰਿਸ਼ਵਤ ਲੈਣ ਜਾਂ ਦੇਣ ਦੀ ਬਜਾਇ ਨਿਯਮਾਂ ਅਨੁਸਾਰ ਆਪਣਾ ਕਿਰਦਾਰ ਨਿਭਾਵਾਂਗੇ, ਤਾਂ ਹੀ ਸਮਾਜ ਤੋਂ ਭ੍ਰਿਸ਼ਟਾਚਾਰ ਜਾਂ ਹੋਰ ਬੁਰਾਈਆਂ ਨੂੰ ਦੂਰ ਕਰ ਸਕਾਂਗੇ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਦੇਸ਼ ਨੂੰ ਅੰਦਰੋ ਖੋਖਲਾ ਕਰਦਾ ਹੈ ਅਤੇ ਦੇਸ਼ ਦੀ ਤਰੱਕੀ ਵਿੱਚ ਸਭ ਤੋਂ ਵੱਡੀ ਰੁਕਾਵਟ ਬਣਦਾ ਹੈ। ਉਨ੍ਹਾਂ ਵਿਅਕਤੀ ...
ਡੀ ਏ ਪੀ ਖਾਦ ਦੀ ਬਦਲ ਵਜੋਂ ਕਿਸਾਨ ਖਾਦ ਜਾਂ ਟ੍ਰਿਪਲ ਸੁਪਰ ਫਾਸਫੇਟ ਦੀ ਵਰਤੋਂ ਵੀ ਕੀਤੀ ਜਾ ਸਕਦੀ ਹੈ : ਮੁੱਖ ਖੇਤੀਬਾੜੀ ਅਫਸਰ

ਡੀ ਏ ਪੀ ਖਾਦ ਦੀ ਬਦਲ ਵਜੋਂ ਕਿਸਾਨ ਖਾਦ ਜਾਂ ਟ੍ਰਿਪਲ ਸੁਪਰ ਫਾਸਫੇਟ ਦੀ ਵਰਤੋਂ ਵੀ ਕੀਤੀ ਜਾ ਸਕਦੀ ਹੈ : ਮੁੱਖ ਖੇਤੀਬਾੜੀ ਅਫਸਰ

National, Politics, Punjab
ਫਰੀਦਕੋਟ: 30 ਅਕਤੂਬਰ 2024 :ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੇ ਹੁਕਮਾਂ ਤੇ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਲਈ ਲੋੜੀਂਦੀਆਂ ਖਾਦਾਂ ਮੁਹੱਈਆ ਕਰਵਾਉਣ ਦੇ ਮੰਤਵ ਲਈ ਖੇਤੀਬਾੜੀ  ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜ਼ਿਲ੍ਹਾ ਫਰੀਦਕੋਟ ਵਿੱਚ ਅੱਜ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਵੱਖ ਵੱਖ ਟੀਮਾਂ ਵੱਲੋਂ ਬਲਾਕ ਜੈਤੋ,ਕੋਟਕਪੂਰਾ ਅਤੇ ਫ਼ਰੀਦਕੋਟ  ਦੇ ਖਾਦ ਵਿਕ੍ਰੇਤਾਵਾਂ ਦੇ ਕਾਰੋਬਾਰ ਨਾਲ ਸੰਬੰਧਤ ਦੁਕਾਨਾਂ ਅਤੇ ਗੋਦਾਮਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਜਿਸ ਦੀ ਅਗਵਾਈ  ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ ਵੱਲੋਂ ਕੀਤੀ ਗਈ ਅਤੇ ਟੀਮ ਵਿੱਚ ਹੋਰਨਾਂ ਤੋਂ ਇਲਾਵਾ ਡਾ.ਗੁਰਪ੍ਰੀਤ ਸਿੰਘ ਖੇਤੀਬਾੜੀ ਅਫ਼ਸਰ ਅਤੇ ਡਾ. ਰਮਨਦੀਪ ਸਿੰਘ ਖੇਤੀਬਾੜੀਖੇਤੀ ਉਪ ਨਿਰੀਖਕ ਸ਼ਾਮਿਲ ਸਨ।          ਗੱਲਬਾਤ ਕਰਦਿਆਂ ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਜ਼ਿਲਾ ਫਰੀਦਕੋਟ ਵਿੱਚ ਹਾੜ੍ਹੀ ਦੌਰਾਨ ਤਕਰੀਬਨ ਇੱਕ ਲੱਖ ਪੰਦਰਾਂ ਹਜ਼ਾਰ ਹੈਕਟੇਅਰ ਰਕਬੇ ਵਿੱਚ ਕਣਕ ਦੀ ਬਿਜਾਈ ਕੀਤੀ ਜਾਣੀ ਹੈ ਜਿਸ ਲਈ ਤਕਰੀਬਨ 16 ਹਜ਼ਾਰ ਮੀਟ੍ਰਿਕ ਟਨ ਫਾਸਫੈਟਿਕ ਖਾਦਾਂ ਦੀ ਜ਼ਰੂਰਤ ਹੈ।ਉਨਾਂ ਦੱਸਿਆ ਕਿ ਕਣਕ ਦੀ ਕਾਸਤ ਲਈ ਫਾਸਫ...
ਪਰਾਲੀ ਪ੍ਰਬੰਧਨ ਦੇ ਮੱਦੇਨਜ਼ਰ ਡੀਸੀ ਅਤੇ ਐਸਐਸਪੀ ਨੇ ਕੀਤਾ ਦੌਰਾ

ਪਰਾਲੀ ਪ੍ਰਬੰਧਨ ਦੇ ਮੱਦੇਨਜ਼ਰ ਡੀਸੀ ਅਤੇ ਐਸਐਸਪੀ ਨੇ ਕੀਤਾ ਦੌਰਾ

National, Politics, Punjab
ਬਠਿੰਡਾ, 30 ਅਕਤੂਬਰ : ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਅਤੇ ਐਸਐਸਪੀ ਮੈਡਮ ਅਮਨੀਤ ਕੌਂਡਲ ਵਲੋਂ ਜ਼ਿਲ੍ਹੇ ਦੇ ਪਿੰਡ ਗਿੱਲ ਪੱਤੀ, ਹਰਰਾਏਪੁਰ, ਭੋਖੜਾ ਅਤੇ ਗੋਬਿੰਦਪੁਰਾ ਦੇ ਖੇਤਾਂ ਦਾ ਦੌਰਾ ਕਰਦਿਆਂ ਝੋਨੇ ਦੀ ਪਰਾਲੀ ਪ੍ਰਬੰਧਨ ਦਾ ਵੀ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਅਪੀਲ ਕੀਤੀ ਕਿ ਪਰਾਲੀ ਪ੍ਰਬੰਧਨ ਲਈ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ।           ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਅਪੀਲ ਕੀਤੀ ਕਿ ਉਹ ਵਾਤਾਵਰਣ ਦੀ ਸ਼ੁੱਧਤਾ ਨੂੰ ਮੁੱਖ ਰੱਖਦਿਆਂ ਉਹ ਝੋਨੇ ਦੀ ਪਰਾਲੀ ਅਤੇ ਉਸਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਸਗੋਂ ਪਰਾਲੀ ਅਤੇ ਇਸ ਦੀ ਰਹਿੰਦ-ਖੂੰਹਦ ਦਾ ਆਧੁਨਿਕ ਮਸ਼ੀਨਰੀ ਨਾਲ ਨਿਪਟਾਰਾ ਕੀਤਾ ਜਾਵੇ। ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੌਰੇ ਦੌਰਾਨ ਕਿਸਾਨਾਂ ਨੂੰ ਉਨਤ ਕਿਸਾਨ ਐਪ ਉਨ੍ਹਾਂ ਦੇ ਮੋਬਾਇਲਾਂ ਉਪਰ ਡਾਊਨਲੋਡ ਕਰਨ ਬਾਰੇ ਜਾਣੂੰ ਕਰਵਾਉਂਦਿਆਂ ਕਿਹਾ ਕਿ ਇਸ ਦੀ ਵੱਧ ਤੋਂ ਵੱਧ ਵਰਤੋਂ ਕੀਤੀ ਜਾਵੇ। ਇਸ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਅਤੇ ਐਸ.ਐਸ.ਪੀ. ਮੈਡਮ ਅਮਨੀਤ ਕੌਂਡਲ ਨੇ ਖੇ...
10000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਆਬਕਾਰੀ ਵਿਭਾਗ ਦਾ ਸੇਵਾਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

10000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਆਬਕਾਰੀ ਵਿਭਾਗ ਦਾ ਸੇਵਾਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Crime, National, Politics, Punjab
ਚੰਡੀਗੜ੍ਹ, 29 ਅਕਤੂਬਰ, 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਰਿਸ਼ਵਤ ਦੇ ਕੇਸ ਵਿੱਚ ਆਬਕਾਰੀ ਤੇ ਕਰ ਵਿਭਾਗ ਦੇ ਇੰਸਪੈਕਟਰ ਜਤਿੰਦਰਪਾਲ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੁਣ ਇਸੇ ਕੇਸ ਵਿੱਚ ਆਬਕਾਰੀ ਤੇ ਕਰ ਵਿਭਾਗ, ਕਪੂਰਥਲਾ ਵਿਖੇ ਸੇਵਾਦਾਰ (ਹੁਣ ਕਲਰਕ) ਵਜੋਂ ਤਾਇਨਾਤ ਸਹਿ ਮੁਲਜ਼ਮ ਸੰਜੀਵ ਮਲਹੋਤਰਾ ਨੂੰ 10,000 ਰੁਪਏ ਰਿਸ਼ਵਤ ਲੈਣ ਅਤੇ ਹੋਰ 20,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਖਿਲਾਫ਼ ਇਹ ਕੇਸ ਮੁਹੱਲਾ ਕਿਆਮਪੁਰਾ, ਕਪੂਰਥਲਾ ਦੇ ਵਸਨੀਕ ਨੀਰਜ ਸ਼ਰਮਾ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਹ ਕਪੂਰਥਲਾ ਸ਼ਹਿਰ ਦੇ ਕਿਆਮਪੁਰਾ ਵਿਖੇ ਇਲੈਕਟ੍ਰਾਨਿਕ ਦੀ ਦੁਕਾਨ ਚਲਾ ਰਿਹਾ ਹੈ ਅਤੇ ਉਸਨੇ ਅਪ੍ਰੈਲ 2024 ਵਿੱਚ ਕਿਸੇ ਗ੍ਰਾਹਕ ਨੂੰ ਕੂਲਰ ਵੇਚਿਆ ਸੀ, ਜਿਸ ਸਬੰਧੀ ਗ੍ਰਾਹਕ ਨਾਲ ਪੈਦਾ ਹੋਏ ਵਿ...
ਡਰਾਈਵਰਾਂ ਅਤੇ ਕੰਡਕਟਰਾਂ ਨੂੰ ਛੇਤੀ ਮਿਲੇਗੀ ਖੁਸ਼ਖਬਰੀ

ਡਰਾਈਵਰਾਂ ਅਤੇ ਕੰਡਕਟਰਾਂ ਨੂੰ ਛੇਤੀ ਮਿਲੇਗੀ ਖੁਸ਼ਖਬਰੀ

National, Politics, Punjab
ਚੰਡੀਗੜ੍ਹ, 29 ਅਕਤੂਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਛੇਤੀ ਹੀ ਸਰਕਾਰੀ ਬੱਸਾਂ ਦੇ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਖੁਸ਼ਖਬਰੀ ਦੇਣ ਦੀ ਤਿਆਰੀ ਅਰੰਭ ਦਿੱਤੀ ਗਈ ਹੈ। ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਰਕਾਰੀ ਬੱਸਾਂ ਦੇ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਰੈਗੂਲਰ ਕਰਨ ਸਬੰਧੀ ਕੇਸ ਛੇਤੀ ਤੋਂ ਛੇਤੀ ਤਿਆਰ ਕਰਨ ਤਾਂ ਜੋ ਕੇਸ ਕੈਬਨਿਟ ਦੀ ਪ੍ਰਵਾਨਗੀ ਲਈ ਭੇਜਿਆ ਜਾ ਸਕੇ। ਇਥੇ ਆਪਣੀ ਸਰਕਾਰੀ ਰਿਹਾਇਸ਼ ਵਿਖੇ ਪੰਜਾਬ ਰੋਡਵੇਜ਼/ਪਨਬੱਸ ਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਅਤੇ ਪੰਜਾਬ ਰੋਡਵੇਜ਼ (ਪਨਬੱਸ) ਸਟੇਟ ਟਰਾਂਸਪੋਰਟ ਵਰਕਰ ਯੂਨੀਅਨ ਦੇ ਨੁਮਾਇੰਦਿਆਂ ਨਾਲ ਵੱਖੋ-ਵੱਖਰੀਆਂ ਮੀਟਿੰਗਾਂ ਦੌਰਾਨ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਮੁਲਾਜ਼ਮਾਂ ਨੂੰ ਆਊਟਸੋਰਸ ਤੋਂ ਕੰਟਰੈਕਟ 'ਤੇ ਕਰਨ ਲਈ ਨੀਤੀ ਦਾ ਖਰੜਾ ਤਿਆਰ ਕੀਤਾ ਜਾਵੇ ਅਤੇ ਕੰਟਰੈਕਟ ਵਾਲੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਵਿਸ਼ੇਸ਼ ਕੇਸ ਬਣਾਇਆ ਜਾਵੇ। ਮੀਟਿੰਗ ਦੌਰਾਨ ਸ. ਲਾਲਜੀਤ ਸਿੰਘ ਭੁੱ...
ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਕਿਸਾਨਾਂ ਨੂੰ ਵਾਤਾਵਰਣ ਸੰਭਾਲ ਲਈ ਆਧੁਨਿਕ ਢੰਗ-ਤਰੀਕੇ ਅਪਣਾਉਣ ਦੀ ਅਪੀਲ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਕਿਸਾਨਾਂ ਨੂੰ ਵਾਤਾਵਰਣ ਸੰਭਾਲ ਲਈ ਆਧੁਨਿਕ ਢੰਗ-ਤਰੀਕੇ ਅਪਣਾਉਣ ਦੀ ਅਪੀਲ

National, Politics, Punjab
ਚੰਡੀਗੜ੍ਹ, 29 ਅਕਤੂਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਅਤੇ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਰੀ ਦੀ ਵਰਤੋਂ ਕਰਨ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਸਕੀਮ ਤਹਿਤ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਤਿਆਰ ਕੀਤੇ ਸਰਫੇਸ ਸੀਡਰਾਂ ਉੱਤੇ ਸਬਸਿਡੀ ਦਿੱਤੀ ਜਾਵੇਗੀ। ਕਿਸਾਨਾਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ 'ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ॥’’ ਤੇ ਚੱਲਣ ਦੀ ਅਪੀਲ ਕਰਦਿਆਂ ਸਪੀਕਰ ਨੇ ਕਿਹਾ ਕਿ ਫਸਲੀ ਰਹਿੰਦ-ਖੂਹੰਦ ਦੇ ਸਥਾਈ ਪ੍ਰਬੰਧ ਲਈ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਰੀ ਦੀ ਵਰਤੋਂ ਸਮੇਂ ਦੀ ਮੁੱਖ ਲੋੜ ਹੈ। ਸ. ਸੰਧਵਾਂ ਨੇ ਕਿਹਾ ਕਿ ਯੋਗ ਲਾਭਪਾਤਰੀ, ਜਿਨ੍ਹਾਂ ਵਿੱਚ ਵਿਅਕਤੀਗਤ ਕਿਸਾਨ ਅਤੇ ਸਹਿਕਾਰੀ ਸਭਾਵਾਂ ਸ਼ਾਮਲ ਹਨ, 50 ਫੀਸਦ ਸਬਸਿਡੀ 'ਤੇ ਸੁਪਰ ਐਸ.ਐਮ.ਐਸ., ਹੈਪੀ ਸੀਡਰ ਅਤੇ ਪੈਡੀ ਸਟਰਾਅ ਚੋਪਰ ਵਰਗੀਆਂ ਮਸ਼ੀਨਾਂ ਖਰੀਦ ਸਕਦੇ ਹਨ। ਕਸਟਮ ਹਾਇਰਿੰਗ ਸੈਂਟਰ 30 ਲੱਖ ਰੁਪਏ ਦੇ ਨਿਵੇਸ਼ ਨਾਲ ...
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਮੁੱਢਲੀ ਪ੍ਰਕਾਸ਼ਨਾਂ ਦੀਆਂ ਵੋਟਰ ਸੂਚੀਆਂ ਸੌਪੀਆਂ

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਮੁੱਢਲੀ ਪ੍ਰਕਾਸ਼ਨਾਂ ਦੀਆਂ ਵੋਟਰ ਸੂਚੀਆਂ ਸੌਪੀਆਂ

National, Politics, Punjab
ਡੀਗੜ੍ਹ, 29 ਅਕਤੂਬਰ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਨੇ ਸੂਬੇ ਦੀਆਂ ਸਮੂਹ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਮੁੱਢਲੀ ਪ੍ਰਕਾਸ਼ਨਾਂ ਦੀਆਂ ਬਿਨਾਂ ਫੋਟੋ ਵੋਟਰ ਸੂਚੀ ਦੀਆਂ ਸੀਡੀਜ਼ ਸੌਪੀਆਂ ਹਨ। ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਸਿਬਿਨ ਸੀ. ਨੇ ਦੱਸਿਆ ਕਿ 29 ਅਕਤੂਬਰ, 2024 ਨੂੰ ਮੁੱਢਲੀ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ ਤੱਕ ਪੰਜਾਬ ਵਿਚ ਕੁੱਲ ਵੋਟਰਾਂ ਦੀ ਗਿਣਤੀ 2 ਕਰੋੜ 12 ਲੱਖ 81 ਹਜ਼ਾਰ 800 ਹੈ। ਜਿਨ੍ਹਾਂ ਵਿੱਚੋਂ ਮਰਦ ਵੋਟਰ 1 ਕਰੋੜ 11 ਲੱਖ 84 ਹਜ਼ਾਰ 385, ਔਰਤਾਂ 1 ਕਰੋੜ 96 ਹਜ਼ਾਰ 664, ਤੀਜਾ ਲਿੰਗ 751, ਐਨ.ਆਰ.ਆਈ 1610, ਦਿਵਿਆਂਗ ਵੋਟਰ 1 ਲੱਖ 55 ਹਜ਼ਾਰ 578 ਅਤੇ ਸਰਵਿਸ ਵੋਟਰ 1 ਲੱਖ 1 ਹਜ਼ਾਰ 793 ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਮੇਂ ਪੰਜਾਬ ਵਿੱਚ ਕੁੱਲ ਪੋਲਿੰਗ ਸਟੇਸ਼ਨਾਂ ਦੀ ਗਿਣਤੀ 24 ਹਜ਼ਾਰ 446 ਹੈ, ਜਿਸ ਵਿੱਚ ਸ਼ਹਿਰੀ ਪੋਲਿੰਗ ਸਟੇਸ਼ਨਾਂ ਦੀ ਗਿਣਤੀ 8062 ਅਤੇ ਪੇਂਡੂ ਪੋਲਿੰਗ ਸਟੇਸ਼ਨਾਂ ਦੀ ਗਿਣਤੀ 16,384 ਹੈ। ਉਨ੍ਹਾਂ ਦੱਸਿਆ ਕਿ ਸਾਰੇ ਪੋਲਿੰਗ ਸਟੇਸ਼ਨਾਂ ਉੱ...