ਸਹਿਕਾਰੀ ਸਭਾਵਾਂ ਅਤੇ ਗ੍ਰਾਮ ਪੰਚਾਇਤਾਂ ਵਿਚ ਮੌਜੂਦ ਖੇਤੀ ਮਸ਼ੀਨਰੀ ਵਰਤਣ ਵਾਲੇ ਛੋਟੇ ਕਿਸਾਨਾਂ ਤੋਂ ਕੋਈ ਕਿਰਾਇਆ ਨਹੀਂ ਵਸੂਲਿਆ ਜਾਵੇਗਾ: ਡਿਪਟੀ ਕਮਿਸ਼ਨਰ
ਫਰੀਦਕੋਟ 26 ਸਤੰਬਰ 2024 ( ) ਜਿਲ੍ਹਾ ਫਰੀਦਕੋਟ ਵਿੱਚ ਸਾਲ 2024 ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜੀਰੋ ਪੱਧਰ ਤੇ ਲਿਆਉਣ ਦੇ ਮਿੱਥੇ ਟੀਚੇ ਨੂੰ ਪੂਰਾ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਵਿਚ ਕੀਤੇ ਗਏ ਫੈਸਲੇ ਮੁਤਾਬਕ ਲਗਾਤਾਰਤਾ ਵਿੱਚ ਸਹਿਕਾਰੀ ਸਭਾਵਾਂ ਅਤੇ ਗ੍ਰਾਮ ਪੰਚਾਇਤਾਂ ਕੋਲ ਮੌਜੂਦ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ ਵਾਲੇ ਛੋਟੇ ਕਿਸਾਨਾਂ ਤੋਂ ਕੋਈ ਮਸ਼ੀਨਰੀ ਦਾ ਕਿਰਾਇਆ ਨਹੀਂ ਵਸੂਲਿਆ ਜਾਵੇਗਾ।
ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਛੋਟੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਖੇਤਾਂ ਵਿਚ ਸੰਭਾਲ ਕੇ ਕਣਕ ਦੀ ਬਿਜਾਈ ਕਰਨ ਵਿਚ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਨਾਂ ਮੁਸ਼ਕਲਾਂ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਵਲੋਂ ਸਹਿਕਾਰੀ ਸਭਾਵਾਂ ਅਤੇ ਗ੍ਰਾਮ ਪੰਚਾਇਤਾਂ ਨੂੰ ਪਰਾਲੀ ਸਾਂਭਣ ਲਈ ਖੇਤੀ ਮਸ਼ੀਨਰੀ 80% ਫੀਸਦੀ ਸਬਸਿਡੀ ਤੇ ਮੁੱਹਈਆ ਕਰਵਾਈ ਗਈ ਹੈ ਤਾਂ ਜੋ ਛੋਟੇ ਕਿਸਾਨ ਇਨਾਂ ਦੀ ਵਰਤੋਂ ਕਰਕੇ ਝੋਨੇ ਦੀ ਪਰਾਲੀ ਦੀ ਸੰਭਾਲ ਕਰ ਸਕਣ। ਉਨਾਂ ਦੱਸਿਆ ਕਿ ਛੋਟੇ ਕਿਸਾਨਾਂ ਦੀ ਇਸ ਸਮ...








