ਡਿਪਟੀ ਕਮਿਸ਼ਨਰ ਵੱਲੋਂ ਤਿਉਹਾਰਾਂ ਦੇ ਸੀਜ਼ਨ ਦੌਰਾਨ ਮਿਠਾਈਆਂ ਤੇ ਬੇਕਰੀ ਸਮਾਨ ਚ ਭੋਜਨ ਸੁਰੱਖਿਆ ਮਿਆਰਾਂ ਦੀ ਪਾਲਣਾ ਦੀ ਸਮੀਖਿਆ
ਐਸ.ਏ.ਐਸ.ਨਗਰ, 28 ਅਕਤੂਬਰ, 2024:
ਤਿਉਹਾਰਾਂ ਦੇ ਸੀਜ਼ਨ ਦੌਰਾਨ ਮਿਠਾਈਆਂ
ਵਿਚ ਮਿਲਾਵਟਖੋਰੀ 'ਤੇ ਨਜ਼ਰ ਰੱਖਣ ਅਤੇ ਫੂਡ ਸੇਫਟੀ ਐਂਡ ਸਟੈਂਡਰਡ ਅਥਾਰਟੀ ਆਫ਼ ਇੰਡੀਆ ਵੱਲੋਂ ਨਿਰਧਾਰਤ ਮਿਆਰਾਂ ਦੀ ਮਿਠਾਈ/ਬੇਕਰੀ ਦਾ ਸਮਾਨ ਬਣਾਉਣ ਵਿੱਚ ਪਾਲਣਾ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਅੱਜ ਆਪਣੇ ਦਫ਼ਤਰ ਵਿਖੇ ਫੂਡ ਸੇਫਟੀ ਵਿੰਗ ਦੀ ਪ੍ਰਗਤੀ ਦਾ ਜਾਇਜ਼ਾ ਲਿਆ।
ਡਿਪਟੀ ਕਮਿਸ਼ਨਰ ਜੈਨ ਨੇ ਸਿਵਲ ਸਰਜਨ ਡਾ. ਰੇਨੂੰ ਸਿੰਘ ਅਤੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਅੰਮ੍ਰਿਤ ਵੜਿੰਗ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਕਿਸੇ ਵੀ ਕਿਸਮ ਦੇ ਮਿਲਾਵਟੀ ਜਾਂ ਨਕਲੀ ਜਾਂ ਸਿੰਥੈਟਿਕ ਉਤਪਾਦਾਂ 'ਤੇ ਨਜ਼ਰ ਰੱਖ ਕੇ ਬਜ਼ਾਰ ਵਿੱਚ ਮਠਿਆਈਆਂ/ਬੇਕਰੀ ਦੇ ਸਮਾਨ ਦੀ ਸ਼ੁੱਧਤਾ ਨੂੰ ਯਕੀਨੀ ਬਣਾਉਣ।
ਸਿਵਲ ਸਰਜਨ ਅਤੇ ਜ਼ਿਲ੍ਹਾ ਸਿਹਤ ਅਫ਼ਸਰ ਨੇ ਡਿਪਟੀ ਕਮਿਸ਼ਨਰ ਨੂੰ ਪਿਛਲੇ ਸਮੇਂ ਦੌਰਾਨ ਖੁਰਾਕੀ ਪਦਾਰਥਾਂ ਵਿੱਚ ਮਿਲਾਵਟਖੋਰੀ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤੋਂ ਜਾਣੂ ਕਰਵਾਉਂਦਿਆਂ ਦੱਸਿਆ ਕਿ ਸਿਹਤ ਵਿਭਾਗ ਅਤੇ ਫ਼ੂਡ ਤੇ ਡਰੱਗ ਪ੍ਰਸ਼ਾਸਨ ਦੇ ਅਧਿਕਾਰੀ ਤਿਉਹਾਰ ਦੇ ਸੀਜ਼ਨ ਦੌਰਾਨ ਮਿਲਾਵਟਖੋਰ...








