ਡਿਪਟੀ ਕਮਿਸ਼ਨਰ ਨੇ ਸੜਕੀ ਦੁਰਘਟਨਾਵਾਂ ਨੂੰ ਰੋਕਣ ਅਤੇ ਸੁਚਾਰੂ ਟ੍ਰੈਫ਼ਿਕ ਪ੍ਰਬੰਧਾਂ ਸਬੰਧੀ ਕੀਤੀ ਬੈਠਕ
ਬਠਿੰਡਾ, 25 ਸਤੰਬਰ : ਰੋਡ ਸੇਫ਼ਟੀ ਸਬੰਧੀ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਬਾਰੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਜ਼ਿਲ੍ਹੇ ਅੰਦਰ ਸੜਕ ਦੁਰਘਟਨਾਵਾਂ ਨੂੰ ਰੋਕਣ ਅਤੇ ਟ੍ਰੈਫ਼ਿਕ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ ਗਏ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਮੌਜੂਦ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਰੋਡ ਸੇਫਟੀ ਦੇ ਮੱਦੇਨਜ਼ਰ ਚੁੱਕੇ ਜਾਣ ਵਾਲੇ ਸੁਚਾਰੂ ਕਦਮਾਂ, ਰੋਡ ਮੈਪ, ਸੁਝਾਅ ਅਤੇ ਪਲਾਨ ਤਿਆਰ ਕਰਦਿਆਂ ਜਲਦ ਤੋਂ ਜਲਦ ਰਿਪੋਰਟ ਪੇਸ਼ ਕੀਤੀ ਜਾਵੇ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਕਿਹਾ ਕਿ ਟਰੈਫਿਕ ਲਾਈਟਾਂ, ਸੜਕਾਂ ਉਪਰ ਮਾਰਕਿੰਗ ਅਤੇ ਸਾਈਨ ਬੋਰਡ, ਮੈਨ ਚੌਕਾਂ ਵਿੱਚ ਸੀਸੀਟੀਵੀ ਕੈਮਰੇ ਲਗਾਉਣੇ ਅਤੇ ਉਨ੍ਹਾਂ ਨੂੰ ਚਾਲੂ ਹਾਲਤ ਵਿੱਚ ਰੱਖਣੇ ਯਕੀਨੀ ਬਣਾਏ ਜਾਣ। ਇਸ ਤੋਂ ਇਲਾਵਾ ਸ਼ਹਿਰ ਦੀਆਂ ਮੁੱਖ ਸੜਕਾਂ ਤੇ ਪੱਠਿ...








