Saturday, March 14
Shadow

Author: Sukhjinder Singh

ਜ਼ਿਲ੍ਹੇ ਵਿਚ ਹੁੱਕਾ ਬਾਰ ਚਲਾਉਣ ’ਤੇ ਪਾਬੰਦੀ

ਜ਼ਿਲ੍ਹੇ ਵਿਚ ਹੁੱਕਾ ਬਾਰ ਚਲਾਉਣ ’ਤੇ ਪਾਬੰਦੀ

National
ਮਾਨਸਾ, 20 ਦਸੰਬਰ :             ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਕਿਸੇ ਵੀ ਦੁਕਾਨ, ਹੋਟਲ, ਰੈਸਟੋਰੈਂਟ, ਹੁੱਕਾ ਬਾਰਾਂ ਅਤੇ ਪਬਲਿਕ ਸਥਾਨਾ ਆਦਿ ’ਤੇ ਹੁੱਕਾ ਪੀਣ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ।             ਉਨ੍ਹਾਂ ਕਿਹਾ ਕਿ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ (ਤੰਬਾਕੂ ਕੰਟਰੋਲ ਸੈੱਲ ਪੰਜਾਬ) ਦੇ ਪੱਤਰ ਰਾਹੀਂ ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਦੀ ਪਾਲਣਾ ਹਿੱਤ ਆਮ ਲੋਕਾਂ ਦੀ ਸਿਹਤ ਨੂੰ ਮੁੱਖ ਰੱਖਦੇ ਹੋਏ ਇਸ ਜ਼ਿਲ੍ਹੇ ਦੀ ਹਦੂਦ ਅੰਦਰ ਹੁੱਕਾ ਬਾਰਾਂ ’ਤੇ ਇਹ ਹੁਕਮ ਸਖ਼ਤੀ ਨਾਲ ਲਾਗੂ ਕਰਵਾਉਣਾ ਜ਼ਰੂਰੀ ਹੈ।             ਇਹ ਹੁਕਮ 31 ਜਨਵਰੀ 2026 ਤੱਕ ਲਾਗੂ ਰਹਿਣਗੇ।...
ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਦੀ ਖਰੀਦ, ਵੇਚ ਅਤੇ ਵਰਤੋਂ ’ਤੇ ਪਾਬੰਦੀ

ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਦੀ ਖਰੀਦ, ਵੇਚ ਅਤੇ ਵਰਤੋਂ ’ਤੇ ਪਾਬੰਦੀ

National
ਮਾਨਸਾ, 20 ਦਸੰਬਰ :             ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀਆਂ ਸੀਮਾਵਾਂ ਅੰਦਰ ਆਮ ਲੋਕਾਂ ਦੇ ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਦੀ ਖਰੀਦ, ਵੇਚ ਅਤੇ ਵਰਤੋਂ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ।             ਉਨ੍ਹਾਂ ਕਿਹਾ ਕਿ ਭਾਰਤ ਵਿਚ ਮਿਲਟਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਮਿਲਟਰੀ ਰੰਗ ਦੀ ਵਰਦੀ ਪਹਿਨੀ ਜਾਂਦੀ ਹੈ ਅਤੇ ਮਿਲਟਰੀ ਰੰਗ ਦੇ ਵਹੀਕਲਾਂ, ਜਿਵੇਂ ਕਿ ਜੀਪਾਂ, ਮੋਟਰਸਾਇਕਲਾਂ, ਟਰੱਕਾਂ ਆਦਿ ਦੀ ਵਰਤੋਂ ਕੀਤੀ ਜਾਂਦੀ ਹੈ। ਪ੍ਰੰਤੂ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਮਿਲਟਰੀ ਰੰਗ ਦੀਆਂ ਵਰਦੀਆਂ/ਵਹੀਕਲਾਂ ਦਾ ਗਲਤ ਇਸਤੇਮਾਲ ਕਰਕੇ ਦੇਸ਼ ਅੰਦਰ ਅਮਨ ਅਤੇ ਕਾਨੂੰਨ ਵਿਚ ਰੁਕਾਵਟ ਪੈਦਾ ਕਰਕੇ, ਮਨੁੱਖੀ ਜੀਵਨ ਹੋਂਦ ਨੂੰ ਖਤਰਾ ਪੈਦਾ ਕੀਤਾ ਜਾਂਦਾ ਹੈ।             ਉਨ੍ਹਾਂ ਕਿਹਾ ਕਿ ਇਸ ਲਈ ਮੈਨੂੰ ਯਕੀਨ ਹੋ ਚੁੱਕਾ ਹੈ ਕਿ ਇਸ ਨਾਲ ਹੁੰਦੇ ਬੁਰੇ ਪ੍ਰਭਾਵ ਨੂੰ ਰੋਕਣ ਲਈ ਤੁਰੰਤ ਆਮ ਲੋਕਾਂ ਨੂੰ ਮਿਲਟਰੀ ਰੰਗ ਦੀ ਵਰਦੀ ਅ...
ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਵਿੱਚ ਸਹਾਈ ਸਾਬਤ ਹੋ ਰਹੀ ਮੈਗਾ ਪੀਟੀਐਮ

ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਵਿੱਚ ਸਹਾਈ ਸਾਬਤ ਹੋ ਰਹੀ ਮੈਗਾ ਪੀਟੀਐਮ

National
ਸੰਗਰੂਰ, 20 ਦਸੰਬਰ ਪੰਜਾਬ ਸਰਕਾਰ ਦੇ ਵਿਸ਼ੇਸ਼ ਉਪਰਾਲੇ ਮੈਗਾ (ਪੀ. ਟੀ.ਐਮ.) ਮਾਪੇ ਅਧਿਆਪਕ ਮਿਲਣੀ ਤਹਿਤ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਇਹ ਮਿਲਣੀਆਂ ਕਰਵਾਈਆਂ ਗਈਆਂ, ਜਿਨ੍ਹਾਂ ਵਿੱਚ ਵੱਖ-ਵੱਖ ਉੱਚ ਅਧਿਕਾਰੀਆਂ ਨੇ ਸ਼ਿਰਕਤ ਕਰ ਕੇ ਜਿੱਥੇ ਇਹਨਾਂ ਮਿਲਣੀਆਂ ਦਾ ਜਾਇਜ਼ਾ ਲਿਆ, ਉੱਥੇ ਆਪਣੇ ਵਿਚਾਰ ਵੀ ਸਾਂਝੇ ਕੀਤੇ। ਇਸ ਮੌਕੇ ਵੱਖ-ਵੱਖ ਅਧਿਕਾਰੀਆਂ ਤੇ ਮਾਪਿਆਂ ਨੇ ਕਿਹਾ ਕਿ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਵਿੱਚ ਮੈਗਾ ਪੀਟੀਐਮਜ਼ ਸਹਾਈ ਸਾਬਤ ਹੋ ਰਹੀਆਂ ਹਨ। ਇਸ ਮੌਕੇ ਐਸ.ਡੀ.ਐਮ., ਦਿੜ੍ਹਬਾ, ਸ਼੍ਰੀ ਰਾਜੇਸ਼ ਸ਼ਰਮਾ ਨੇ ਸਕੂਲ ਆਫ ਐਮੀਨੈਂਸ, ਦਿੜ੍ਹਬਾ, ਐੱਸ. ਡੀ.ਐਮ., ਭਵਾਨੀਗੜ੍ਹ, ਸ਼੍ਰੀਮਤੀ ਮਨਜੀਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਚੰਨੋ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਨਦਾਮਪੁਰ ਅਤੇ ਐੱਸ.ਡੀ.ਐਮ. ਸੰਗਰੂਰ, ਸ. ਚਰਨਜੋਤ ਸਿੰਘ ਵਾਲੀਆ ਤੇ ਸੰਯੁਕਤ ਸਕੱਤਰ, ਸਿੱਖਿਆ ਵਿਭਾਗ, ਸ. ਸੁਖਪ੍ਰੀਤ ਸਿੰਘ ਸਿੱਧੂ ਨੇ ਸਕੂਲ ਆਫ ਐਮੀਨੈਂਸ, ਸੰਗਰੂਰ ਵਿਖੇ ਰੱਖੀਆਂ ਮਾਪੇ ਅਧਿਆਪਕ ਮਿਲਣੀਆਂ ਵਿੱਚ ਸ਼ਿਰਕਤ ਕੀਤੀ। ਇਹ ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍ਹਾ ਸਿੱਖਿ...
ਜ਼ਿਲ੍ਹਾ ਟਰੈਫਿਕ ਪੁਲਿਸ ਵੱਲੋਂ ਬਟਾਲਾ ਰੋਡ ਮਿੰਨੀ ਆਟੋ ਟੈਕਸੀ ਸਟੈਂਡ ਵਿਖੇ ਜਾਗਰੂਕਤਾ ਸੈਮੀਨਾਰ

ਜ਼ਿਲ੍ਹਾ ਟਰੈਫਿਕ ਪੁਲਿਸ ਵੱਲੋਂ ਬਟਾਲਾ ਰੋਡ ਮਿੰਨੀ ਆਟੋ ਟੈਕਸੀ ਸਟੈਂਡ ਵਿਖੇ ਜਾਗਰੂਕਤਾ ਸੈਮੀਨਾਰ

National
ਗੁਰਦਾਸਪੁਰ, 20 ਦਸੰਬਰ () ਜ਼ਿਲ੍ਹਾ ਟਰੈਫਿਕ ਪੁਲਿਸ ਵੱਲੋਂ ਇਕ ਸੈਮੀਨਾਰ ਬਟਾਲਾ ਰੋਡ ਮਿੰਨੀ ਆਟੋ ਟੈਕਸੀ ਸਟੈਂਡ ਵਿਖ ਲਗਾਇਆ ਗਿਆ, ਜਿਸ ਵਿੱਚ ਆਮ ਪਬਲਿਕ ਅਤੇ ਡਰਾਈਵਰਾਂ ਨੂੰ ਸ਼ਾਮਿਲ ਕਰਕੇ ਟਰੈਫਿਕ ਨਿਯਮਾਂ ਦੀ ਜਾਣਕਾਰੀ ਦਿੱਤੀ ਗਈ। ਏ. ਐਸ.ਆਈ ਅਮਨਦੀਪ ਸਿੰਘ ਨੇ ਡਰਾਈਵਰ ਲਾਇਸੰਸ ਦੀ ਅਹਿਮੀਅਤ ਬਾਰੇ ਦੱਸਿਆ ਗਿਆ। ਧੁੰਦ ਦੇ ਮੌਸਮ ਵਿੱਚ ਡਰਾਈਵਿੰਗ ਕਰਦੇ ਸਮੇਂ ਸਾਵਧਾਨੀਆਂ ਵਰਤਣ ਲਈ ਦੱਸਿਆ ਗਿਆ। ਹੌਲੀ ਰਫਤਾਰ ਨਾਲ ਗੱਡੀਆਂ ਚਲਾਉਣ ਲਾਈਟਾਂ ਹਮੇਸ਼ਾ ਲੋ ਬੀਮ ਮੋਡ ਰੱਖਣ ਬਲਿੰਕ ਚਾਲੂ ਰੱਖਣ ਸੜਕਾਂ ਤੇ ਲੱਗੇ ਸਾਈਨ ਬੋਰਡ ਤੇ ਰੋਡ ਲਾਈਨ ਦੀ ਸਹਾਇਤਾ ਲੈਣ ਲਈ ਜਾਗਰੂਕ ਕੀਤਾ ਗਿਆ। ਨਸ਼ਾ ਕਰਕੇ ਡਰਾਵਿੰਗ ਕਰਨਾ ਕਾਨੂੰਨੀ ਅਪਰਾਧ ਹੈ ਬਾਰੇ ਵਿਸਤਾਰ ਪੂਰਵਕ ਦੱਸਿਆ ਗਿਆ ਆਪਣੇ ਵਹਨਾ ਉੱਪਰ ਰਿਫਲੈਕਟਰ ਜਾਂ ਯੈਲੋ ਟੇਪ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ। ਐਕਸੀਡੈਂਟ ਪੀੜਤ ਦੀ ਮਦਦ ਵਾਸਤੇ ਅੱਗੇ ਆਉਣ ਲਈ ਪ੍ਰੇਰਿਤ ਕੀਤਾ ਗਿਆ। ਹੈਲਪ ਲਾਈਨ ਨੰਬਰ 112 1033 1930 ਬਾਰੇ ਜਾਣਕਾਰੀ ਦਿੱਤੀ ਗਈ। ਸੈਮੀਨਾਰ ਵਿੱਚ ਏ. ਐਸ.ਆਈ ਅਮਨਦੀਪ ਸਿੰਘ, ਹਰਦੀਪ ਸਿੰਘ ਅਤੇ ਸੁਰਜੀਤ ਸਿੰਘ ਜਸ ਆਦਿ ਨੇ ਹਿੱਸਾ ਲਿਆ।...
ਪਛੜੀਆਂ ਸ਼੍ਰੇਣੀਆਂ, ਘੱਟ ਗਿਣਤੀ ਵਰਗ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ ਲੋਕਾਂ ਦੇ ਉਥਾਨ ਲਈ ਪੰਜਾਬ ਸਰਕਾਰ ਯਤਨਸ਼ੀਲ : ਸੰਦੀਪ ਸੈਣੀ

ਪਛੜੀਆਂ ਸ਼੍ਰੇਣੀਆਂ, ਘੱਟ ਗਿਣਤੀ ਵਰਗ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ ਲੋਕਾਂ ਦੇ ਉਥਾਨ ਲਈ ਪੰਜਾਬ ਸਰਕਾਰ ਯਤਨਸ਼ੀਲ : ਸੰਦੀਪ ਸੈਣੀ

National
ਚੰਡੀਗੜ੍ਹ, 19 ਦਸੰਬਰ: ਪੰਜਾਬ ਪਛੜੀਆਂ ਸ਼੍ਰੇਣੀਆਂ, ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਵੱਲੋਂ ਸੂਬੇ ਦੀਆਂ ਪਛੜੀਆਂ ਸ਼੍ਰੇਣੀਆਂ, ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਅਤੇ ਘੱਟ ਗਿਣਤੀ ਵਰਗ ਦੇ ਵਿਅਕਤੀਆਂ ਦਾ ਆਰਥਿਕ ਮਿਆਰ ਉੱਚਾ ਚੁੱਕਣ ਦੇ ਮਨੋਰਥ ਨਾਲ ਸਵੈ-ਰੁਜ਼ਗਾਰ ਸਥਾਪਿਤ ਕਰਨ ਲਈ ਅਤੇ ਵਿਦਿਆਰਥੀਆਂ ਨੂੰ ਦੇਸ਼ ਅਤੇ ਵਿਦੇਸ਼ਾਂ ਵਿੱਚ ਉਚੇਰੀ ਸਿਖਿਆ ਪ੍ਰਾਪਤ ਕਰਨ ਲਈ ਘੱਟ ਵਿਆਜ ਦੀ ਦਰ ‘ਤੇ ਕਰਜੇ ਮੁਹੱਇਆ ਕਰਵਾਏ ਜਾਂਦੇ ਹਨ। ਇਹ ਜਾਣਕਾਰੀ ਬੈਕਫਿੰਕੋ ਦੇ ਚੇਅਰਮੈਨ ਸ੍ਰੀ ਸੰਦੀਪ ਸੈਣੀ ਵੱਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਪਛੜੀਆਂ ਸ਼੍ਰੇਣੀਆਂ, ਘੱਟ ਗਿਣਤੀ ਵਰਗ  ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ ਲੋਕਾਂ ਦੇ ਉਥਾਨ ਲਈ ਪੰਜਾਬ ਸਰਕਾਰ ਯਤਨਸ਼ੀਲ ਹੈ। ਸ੍ਰੀ  ਸੈਣੀ ਨੇ ਦੱਸਿਆ ਕਿ ਬੈਕਫਿੰਕੋ ਵੱਲੋਂ ਸਾਲ 2025-26 ਦੌਰਾਨ ਐਨ.ਐਮ.ਡੀ. ਸਕੀਮ ਅਧੀਨ ਪੰਜਾਬ ਰਾਜ ਦੇ ਘੱਟ ਗਿਣਤੀ ਵਰਗ (ਸਿੱਖ, ਮੁਸਲਿਮ, ਕ੍ਰਿਸ਼ਚਨ, ਪਾਰਸੀ, ਬੋਧੀ ਅਤੇ ਜੈਨੀ) ਦੇ ਲੋਕਾਂ ਨੂੰ 1047 ਲਾਭਪਾਤਰੀਆਂ ਨੂੰ 26.12 ਕਰੋੜ ਰੁਪਏ ਕਰਜੇ ਦਾ ਟੀਚਾ ਨਿਸ਼ਚਿਤ ਕੀਤਾ ਗਿਆ ਹੈ, ਜਿਸ ਦੇ ਵਿਰੁੱਧ 1-4-2025 ਤੋਂ 30-11...
‘ਯੁੱਧ ਨਸ਼ਿਆਂ ਵਿਰੁੱਧ’: 293ਵੇਂ ਦਿਨ, ਪੰਜਾਬ ਪੁਲਿਸ ਨੇ 61 ਨਸ਼ਾ ਤਸਕਰਾਂ ਨੂੰ 528 ਗ੍ਰਾਮ ਹੈਰੋਇਨ, 2.4 ਕਿਲੋਗ੍ਰਾਮ ਅਫੀਮ, 3 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ*

‘ਯੁੱਧ ਨਸ਼ਿਆਂ ਵਿਰੁੱਧ’: 293ਵੇਂ ਦਿਨ, ਪੰਜਾਬ ਪੁਲਿਸ ਨੇ 61 ਨਸ਼ਾ ਤਸਕਰਾਂ ਨੂੰ 528 ਗ੍ਰਾਮ ਹੈਰੋਇਨ, 2.4 ਕਿਲੋਗ੍ਰਾਮ ਅਫੀਮ, 3 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ*

National
ਚੰਡੀਗੜ੍ਹ, 19 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਨਸ਼ਿਆਂ ਵਿਰੋਧੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 293ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 282 ਥਾਵਾਂ ’ਤੇ ਛਾਪੇਮਾਰੀ ਕੀਤੀ ਜਿਸ ਨਾਲ ਸੂਬੇ ਭਰ ਵਿੱਚ  61 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 52 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਇਸ ਦੇ ਨਾਲ, 293 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 40,748 ਹੋ ਗਈ ਹੈ। ਛਾਪੇਮਾਰੀਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 528 ਗ੍ਰਾਮ ਹੈਰੋਇਨ, 2.4 ਕਿਲੋਗ੍ਰਾਮ ਅਫੀਮ, 214 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 3.02 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ...
ਸਮਾਜਿਕ ਸੁਰੱਖਿਆ ਤੋਂ ਸੰਕੇਤਿਕ ਵਿਧਾਨ ਸਭਾ ਤੱਕ: ਪੰਜਾਬ ਸਰਕਾਰ ਦੇ ਲੋਕ-ਪੱਖੀ ਅਤੇ ਇਤਿਹਾਸਕ ਕਦਮ

ਸਮਾਜਿਕ ਸੁਰੱਖਿਆ ਤੋਂ ਸੰਕੇਤਿਕ ਵਿਧਾਨ ਸਭਾ ਤੱਕ: ਪੰਜਾਬ ਸਰਕਾਰ ਦੇ ਲੋਕ-ਪੱਖੀ ਅਤੇ ਇਤਿਹਾਸਕ ਕਦਮ

National
ਚੰਡੀਗੜ੍ਹ, 19 ਦਸੰਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਨਿਰੰਤਰ ਲੋਕ-ਪੱਖੀ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਬਜ਼ੁਰਗਾਂ, ਔਰਤਾਂ, ਬੱਚਿਆਂ ਅਤੇ ਦਿਵਿਆਂਗਜਨਾਂ ਦੀ ਸਮਾਜਿਕ ਅਤੇ ਆਰਥਿਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਾਲ 2025 (ਵਿੱਤੀ ਸਾਲ 2025-26) ਦੌਰਾਨ ਕਈ ਇਤਿਹਾਸਕ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਉਨ੍ਹਾਂ ਦੱਸਿਆ ਕਿ ਸਮਾਜਿਕ ਸੁਰੱਖਿਆ ਸਕੀਮਾਂ ਅਧੀਨ ਸਾਲ 2025 ਦੌਰਾਨ 6175 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਗਿਆ ਹੈ, ਜਿਸ ਵਿੱਚੋਂ ਨਵੰਬਰ 2025 ਤੱਕ 4683.94 ਕਰੋੜ ਰੁਪਏ ਦੀ ਰਾਸ਼ੀ ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਤਹਿਤ ਜਾਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ 35 ਲੱਖ 29 ਹਜ਼ਾਰ 216 ਲਾਭਪਾਤਰੀਆਂ ਨੂੰ ਨਿਰੰਤਰ ਵਿੱਤੀ ਸਹਾਇਤਾ ਮਿਲ ਰਹੀ ਹੈ, ਜੋ ਕਿ ਪੰਜਾਬ ਸਰਕਾਰ ਵੱਲੋਂ ਸਮਾਜਿਕ ਸੁਰੱਖਿਆ ਦਾ ਮਜ਼ਬੂਤ ਜਾਲ ਤਿਆਰ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦਾ ਹ...
ਸਾਲ 2025 ਦਾ ਲੇਖਾ-ਜੋਖਾ – ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ

ਸਾਲ 2025 ਦਾ ਲੇਖਾ-ਜੋਖਾ – ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ

National
ਚੰਡੀਗੜ੍ਹ, 19 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕਿਸਾਨ-ਪੱਖੀ ਪਹੁੰਚ ਦੇ ਨਤੀਜੇ ਵਜੋਂ ਅਤੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਨੇ ਸਾਲ 2025-26 ਦੌਰਾਨ ਕਣਕ ਅਤੇ ਝੋਨੇ ਦੇ ਖਰੀਦ ਸੀਜ਼ਨਾਂ ਦੀ ਸਫ਼ਲਤਾ ਨੂੰ ਯਕੀਨੀ ਬਣਾਇਆ। ਦੋਵਾਂ ਸੀਜ਼ਨਾਂ ਵਿੱਚ ਮੰਡੀਆਂ ਵਿੱਚ ਸਾਰੇ ਭਾਈਵਾਲਾਂ ਜਿਵੇਂ ਕਿ ਕਿਸਾਨਾਂ, ਆੜ੍ਹਤੀਆਂ, ਕਾਮਿਆਂ ਲਈ ਢੁਕਵੇਂ ਸਫ਼ਾਈ, ਪਾਣੀ ਅਤੇ ਬਾਰਦਾਨੇ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ, ਜਿਨ੍ਹਾਂ ਨੇ ਨਿਰਵਿਘਨ ਅਤੇ ਸੁਚਾਰੂ ਖਰੀਦ ਸੀਜ਼ਨਾਂ ਨੂੰ ਯਕੀਨੀ ਬਣਾਉਣ ਵਿੱਚ ਅਹਿਮ ਯੋਗਦਾਨ ਪਾਇਆ। ਅਪ੍ਰੈਲ-ਮਈ ਦੌਰਾਨ ਕਣਕ ਦੇ ਖਰੀਦ ਸੀਜ਼ਨ ਵਿੱਚ 72 ਘੰਟਿਆਂ ਦੇ ਸਮੇਂ ਵਿੱਚ ਕਿਸਾਨਾਂ ਦੀ 130 ਲੱਖ ਮੀਟਰਿਕ ਟਨ ਤੋਂ ਵੱਧ ਉਪਜ ਦੀ ਖਰੀਦ ਅਤੇ ਚੁਕਾਈ ਕੀਤੀ ਗਈ। ਇਸ ਦੇ ਨਾਲ ਹੀ 27000 ਕਰੋੜ ਰੁਪਏ ਤੋਂ ਵੱਧ ਰਾਸ਼ੀ ਕਿਸਾਨਾਂ ਦੇ ਖਾਤਿਆਂ ਵਿੱਚ ਜਮ੍ਹਾਂ ਕਰਵਾਈ ਗਈ। ਸੂਬੇ ਵਿੱਚ ਭਿਆਨਕ ਹੜ੍ਹਾਂ ਦੀ ਮਾਰ ਨਾਲ ਪ੍ਰਭਾਵਿਤ ਹੋਣ ਦੇ ਬਾਵਜੂਦ ਝੋਨੇ ਦਾ ਖਰੀਦ ਸੀਜ਼ਨ (ਅਕਤੂਬਰ-ਨ...
ਖੇਤੀ ਰਹਿੰਦ-ਖੂੰਹਦ ਦੇ ਨਿਪਟਾਰੇ ਅਤੇ ਸੌਰ ਊਰਜਾ ਨਾਲ ਰੁਸ਼ਨਾਏਗਾ ਪੰਜਾਬ

ਖੇਤੀ ਰਹਿੰਦ-ਖੂੰਹਦ ਦੇ ਨਿਪਟਾਰੇ ਅਤੇ ਸੌਰ ਊਰਜਾ ਨਾਲ ਰੁਸ਼ਨਾਏਗਾ ਪੰਜਾਬ

National
ਚੰਡੀਗੜ੍ਹ, 19 ਦਸੰਬਰ: ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਸਾਲ 2025 ਦੌਰਾਨ ਨਵਿਆਉਣਯੋਗ ਖੇਤਰ ਵਿੱਚ ਹੋਈ ਬੇਮਿਸਾਲ ਪ੍ਰਗਤੀ 'ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਖੇਤੀ ਰਹਿੰਦ-ਖੂੰਹਦ ਅਤੇ ਸੌਰ ਊਰਜਾ ਦੀ ਵਰਤੋਂ ਜ਼ਰੀਏ ਪੰਜਾਬ ਨੂੰ ਸੁਹਾਵਣੇ ਤੇ ਸਿਹਤਮੰਦ ਭਵਿੱਖ ਵੱਲ ਲਿਜਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਸੂਰਜ ਤੋਂ ਘਰਾਂ ਅਤੇ ਖੇਤਾਂ ਨੂੰ ਊਰਜਾ ਮਿਲ ਰਹੀ ਹੈ; ਖੇਤੀ ਰਹਿੰਦ-ਖੂੰਹਦ ਤੋਂ ਸਾਫ਼-ਸੁਥਰੇ ਈਂਧਣ ਵਜੋਂ ਕੰਮ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੇਡਾ ਨੇ ਆਪਣੀਆਂ ਵਿਕਾਸ-ਮੁਖੀ ਨੀਤੀਆਂ ਨਾਲ ਪੰਜਾਬ ਦੇ ਟਿਕਾਊ ਭਵਿੱਖ ਦੀ ਸਿਰਜਣਾ ਵੱਲ ਇੱਕ ਵੱਡੀ ਪੁਲਾਂਘ ਪੁੱਟੀ ਹੈ। ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸੌਰ ਊਰਜਾ ਨਾਲ ਪੰਜਾਬ ਦਾ ਰਿਸ਼ਤਾ ਇਸ ਸਾਲ ਹੋਰ ਵੀ ਗੂੜਾ ਹੋਇਆ ਹੈ ਕਿਉਂਕਿ ਜੁਲਾਈ 2025 ਵਿੱਚ ਬਠਿੰਡਾ ਦੇ ਪਿੰਡ ਭਾਗੀ ਬਾਂਦਰ ਵਿਖੇ 4 ਮੈਗਾਵਾਟ ਸਮਰੱਥਾ ਦਾ ਇੱਕ ਗਰਾਊਂਡ -ਮਾਊਂਟਿਡ ਸੋਲਰ ਪਾਵਰ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ ਅਤੇ ਬਠਿੰਡਾ ਦੇ ਕੋਠੇ ਮੱਲੂਆਣਾ ਅਤੇ ਸ਼ੇਰਗੜ੍ਹ...
ਟਰਾਂਸਪੋਰਟ ਖੇਤਰ ਵਿੱਚ ਵੱਡੀਆਂ ਕੰਪਨੀਆਂ ਦੀ ਇਜਾਰੇਦਾਰੀ ਖ਼ਤਮ ਕਰਨ ਲਈ ਮੁੱਖ ਮੰਤਰੀ ਦਾ ਵੱਡਾ ਕਦਮ, ‘ਰੋਜ਼ਗਾਰ ਕ੍ਰਾਂਤੀ ਯੋਜਨਾ’ ਅਧੀਨ ਬੇਰੋਜ਼ਗਾਰ ਨੌਜਵਾਨਾਂ ਨੂੰ 505 ਮਿੰਨੀ ਬੱਸ ਪਰਮਿਟ ਸੌਂਪੇ

ਟਰਾਂਸਪੋਰਟ ਖੇਤਰ ਵਿੱਚ ਵੱਡੀਆਂ ਕੰਪਨੀਆਂ ਦੀ ਇਜਾਰੇਦਾਰੀ ਖ਼ਤਮ ਕਰਨ ਲਈ ਮੁੱਖ ਮੰਤਰੀ ਦਾ ਵੱਡਾ ਕਦਮ, ‘ਰੋਜ਼ਗਾਰ ਕ੍ਰਾਂਤੀ ਯੋਜਨਾ’ ਅਧੀਨ ਬੇਰੋਜ਼ਗਾਰ ਨੌਜਵਾਨਾਂ ਨੂੰ 505 ਮਿੰਨੀ ਬੱਸ ਪਰਮਿਟ ਸੌਂਪੇ

National
ਚੰਡੀਗੜ੍ਹ, 19 ਦਸੰਬਰ: ਟਰਾਂਸਪੋਰਟ ਖੇਤਰ ਵਿੱਚ ਵੱਡੀਆਂ ਕੰਪਨੀਆਂ ਦਾ ਏਕਾਧਿਕਾਰ ਖ਼ਤਮ ਕਰਨ ਦੇ ਉਦੇਸ਼ ਨਾਲ ਵੱਡਾ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਰੋਜ਼ਗਾਰ ਕ੍ਰਾਂਤੀ ਸਕੀਮ’ ਤਹਿਤ ਸੂਬੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ 505 ਮਿੰਨੀ ਬੱਸ ਪਰਮਿਟ ਸੌਂਪੇ। ਇੱਥੇ ਮਗਸੀਪਾ ਵਿਖੇ ਹੋਏ ਇੱਕ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਇਤਿਹਾਸਕ ਮੀਲ ਪੱਥਰ ਹੈ ਕਿਉਂਕਿ ਸੂਬਾ ਸਰਕਾਰ ਨੇ ਇਸ ਸਵੈ-ਰੋਜ਼ਗਾਰ ਪਹਿਲਕਦਮੀ ਨਾਲ ‘ਰੋਜ਼ਗਾਰ ਕ੍ਰਾਂਤੀ’ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਟਰਾਂਸਪੋਰਟ ਵਿਭਾਗ ਨੇ ਮਾਰਚ 2022 ਤੋਂ ਹੁਣ ਤੱਕ ਕੁੱਲ 1165 ‘ਸਮਾਲ ਸਟੇਜ ਕੈਰਿਜ ਪਰਮਿਟ’ ਮਨਜ਼ੂਰ ਕੀਤੇ ਹਨ ਅਤੇ ਅੱਜ ਇਸ ਯੋਜਨਾ ਤਹਿਤ 505 ਨੌਜਵਾਨਾਂ ਨੂੰ ਪਰਮਿਟ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਪਰਮਿਟ ਆਮ ਪਰਿਵਾਰਾਂ ਦੇ ਇਨ੍ਹਾਂ ਨੌਜਵਾਨਾਂ ਨੂੰ ਸਮਰੱਥ ਬਣਾਉਣ ਲਈ ਨਿਰਪੱਖ ਢੰਗ ਨਾਲ ਦਿੱਤੇ ਗਏ ਹਨ। ਪਰਮਿਟ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਨੂੰ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਕਦਮ ਪੈਟਰੋਲ ਪੰਪ ਅਪਰੇਟਰਾਂ, ਬੱਸ ਅਪਰੇਟਰਾਂ ਅਤੇ ਹੋਰ ਸਬੰਧਤ...