ਸਰਫੇਸ ਸੀਡਰ / ਮਲਚਿੰਗ ਤਕਨੀਕ ਨਾਲ ਕਣਕ ਦੀ ਬਿਜਾਈ-ਸਸਤੀ ਅਤੇ ਸੌਖੀ : ਮੁੱਖ ਖੇਤੀਬਾੜੀ ਅਫਸਰ
ਫਰੀਦਕੋਟ:22 ਸਤੰਬਰ 2024 ( ) ਸਾਲ 2024 -25 ਦੌਰਾਨ ਜ਼ਿਲਾ ਫਰੀਦਕੋਟ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ ਤੇ ਲਿਆਉਣ ਲਈ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਦੀ ਅਗਵਾਈ ਹੇਠ ਕੀਤੇ ਜਾ ਰਹੇ ਉਪਰਾਲਿਆਂ ਨੂੰ ਅੱਗੇ ਤੋਰਦੇ ਹੋਏ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਰਫੇਸ ਸੀਡਰ ਮਾਲਿਕ ਕਿਸਾਨਾਂ ਲਈ ਇੱਕ ਰੋਜ਼ਾ ਸਿਖਲਾਈ ਪ੍ਰੋਗਰਾਮ ਸਥਾਨਕ ਮੁੱਖ ਖੇਤੀਬਾੜੀ ਦਫਤਰ ਦੇ ਆਤਮਾ ਮੀਟਿੰਗ ਹਾਲ ਲਗਾਇਆ ਗਿਆ ।ਇਸ ਸਿਖਲਾਈ ਪ੍ਰੋਗਰਾਮ ਦੀ ਪ੍ਰਧਾਨਗੀ ਮੁੱਖ ਖੇਤੀਬਾੜੀ ਅਫਸਰ ਡਾ. ਅਮਰੀਕ ਸਿੰਘ ਨੇ ਕੀਤੀ।
ਕਿਸਾਨਾਂ ਨੂੰ ਸੰਬੋਧਨ ਕਰਦਿਆ ਡਾ. ਅਮਰੀਕ ਸਿੰਘ ਨੇ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਪਿਛਲੇ ਸਾਲ ਬਗੈਰ ਪਰਾਲੀ ਨੂੰ ਅੱਗ ਲਗਾਏ ਅਤੇ ਖੇਤ ਨੂੰ ਵਾਹੁਣ ਤੋਂ ਬਿਨਾਂ ਕਣਕ ਦੀ ਬਿਜਾਈ ਕਰਨ ਦੀ ਨਵੀਂ ਸਰਫੇਸ ਸੀਡਰ ਨਾਮ ਦੀ ਵਿਧੀ ਸਿਫਾਰਸ਼ ਕੀਤੀ ਗਈ ਸੀ ਪਰ ਸਰਫੇਸ ਸੀਡਰ ਮਾਲਕ ਕਿਸਾਨਾਂ,ਸਹਿਕਾਰੀ ਸਭਾਵਾਂ ਨੂੰ ਇਸ ਮਸ਼ੀਨ ਦੇ ਤਕਨੀਕੀ ਨੁਕਤਿਆਂ ਦੀ ਜਾਣਕਾਰੀ ਨਾ ਹੋਣ ਕਾਰਨ ਬਹੁਤ ਘੱਟ ਰਕਬੇ ਵਿੱਚ ਇਸ ਤਕਨੀਕ ਨਾਲ ਕਣਕ ਦੀ ਕਾਸਤ ਕੀ...








