ਸਹਿਕਾਰੀ ਸਭਾਵਾਂ ਅਤੇ ਗ੍ਰਾਮ ਪੰਚਾਇਤਾਂ ਵਿਚ ਮੌਜੂਦ ਖੇਤੀ ਮਸ਼ੀਨਰੀ ਵਰਤਣ ਵਾਲੇ ਛੋਟੇ ਕਿਸਾਨਾਂ ਤੋਂ ਕੋਈ ਕਿਰਾਇਆ ਨਹੀਂ ਵਸੂਲਿਆ ਜਾਵੇਗਾ: ਮੁੱਖ ਖੇਤੀਬਾੜੀ ਅਫਸਰ
ਫਰੀਦਕੋਟ 20 ਸਤੰਬਰ ,
ਜਿਲ੍ਹਾ ਫਰੀਦਕੋਟ ਵਿੱਚ ਸਾਲ 2024 ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜੀਰੋ ਪੱਧਰ ਤੇ ਲਿਆਉਣ ਦੇ ਮਿੱਥੇ ਟੀਚੇ ਨੂੰ ਪੂਰਾ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਲਗਾਤਾਰਤਾ ਵਿੱਚ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਚਲਾਈ ਜਾ ਰਹੀ ਮੁਹਿੰਮ ਤਹਿਤ ਛੋਟੇ ਕਿਸਾਨਾਂ ਨੂੰ ਸਹਿਕਾਰੀ ਸਭਾਵਾਂ ਰਾਹੀ ਮਸ਼ੀਨਰੀ ਮੁਹੱਈਆ ਕਰਵਾਉਣ ਲਈ ਸਥਾਨਕ ਦਫਤਰ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਵਿਖੇ ਮੀਟਿੰਗ ਹੋਈ ।ਮੀਟਿੰਗ ਵਿੱਚ ਡਾ.ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ, ਸ੍ਰੀ ਰਾਜਪਾਲ ਸਿੰਘ ਉਪ-ਰਜਿਸਟਰਾਰ ਸਹਿਕਾਰੀ ਸਭਾਵਾਂ ਫਰੀਦਕੋਟ,ਡਾ.ਅਮਨ ਕੇਸ਼ਵ ਪੀ.ਡੀ.ਆਤਮਾ ਅਤੇ ਸ੍ਰੀ ਹਰਸਿਮਰਨ ਸਿੰਘ ਇੰਸਪੈਕਟਰ ਸਹਿਕਾਰੀ ਸਭਾ ਫਰੀਦਕੋਟ ਮੌਜੂਦ ਸਨ।
ਮੀਟਿੰਗ ਦੌਰਾਨ ਡਾ.ਅਮਰੀਕ ਸਿੰਘ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਖੇਤਾਂ ਵਿਚ ਸੰਭਾਲ ਕੇ ਕਣਕ ਦੀ ਬਿਜਾਈ ਕਰਨ ਵਿਚ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਨਾਂ ਮੁਸ਼ਕਲਾਂ ਨੂੰ ਧਿਆਨ ਵਿੱਚ ਰਖਦਿਆਂ ਪੰਜਾਬ ਸਰਕਾਰ ਵਲੋਂ ਸਹਿਕਾਰੀ ਸਭਾਵਾਂ ਅਤੇ ਗ੍ਰਾਮ ਪੰਚਤਾਂ ਨੂੰ ਪਰਾਲੀ ਸਾਂਭਣ ...








