ਸਮਾਜਿਕ ਸੁਰੱਖਿਆ ਤੋਂ ਸੰਕੇਤਿਕ ਵਿਧਾਨ ਸਭਾ ਤੱਕ: ਪੰਜਾਬ ਸਰਕਾਰ ਦੇ ਲੋਕ-ਪੱਖੀ ਅਤੇ ਇਤਿਹਾਸਕ ਕਦਮ
ਚੰਡੀਗੜ੍ਹ, 19 ਦਸੰਬਰ:
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਨਿਰੰਤਰ ਲੋਕ-ਪੱਖੀ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਬਜ਼ੁਰਗਾਂ, ਔਰਤਾਂ, ਬੱਚਿਆਂ ਅਤੇ ਦਿਵਿਆਂਗਜਨਾਂ ਦੀ ਸਮਾਜਿਕ ਅਤੇ ਆਰਥਿਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਾਲ 2025 (ਵਿੱਤੀ ਸਾਲ 2025-26) ਦੌਰਾਨ ਕਈ ਇਤਿਹਾਸਕ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ।
ਉਨ੍ਹਾਂ ਦੱਸਿਆ ਕਿ ਸਮਾਜਿਕ ਸੁਰੱਖਿਆ ਸਕੀਮਾਂ ਅਧੀਨ ਸਾਲ 2025 ਦੌਰਾਨ 6175 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਗਿਆ ਹੈ, ਜਿਸ ਵਿੱਚੋਂ ਨਵੰਬਰ 2025 ਤੱਕ 4683.94 ਕਰੋੜ ਰੁਪਏ ਦੀ ਰਾਸ਼ੀ ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਤਹਿਤ ਜਾਰੀ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਕਿਹਾ ਕਿ ਇਸ ਸਮੇਂ 35 ਲੱਖ 29 ਹਜ਼ਾਰ 216 ਲਾਭਪਾਤਰੀਆਂ ਨੂੰ ਨਿਰੰਤਰ ਵਿੱਤੀ ਸਹਾਇਤਾ ਮਿਲ ਰਹੀ ਹੈ, ਜੋ ਕਿ ਪੰਜਾਬ ਸਰਕਾਰ ਵੱਲੋਂ ਸਮਾਜਿਕ ਸੁਰੱਖਿਆ ਦਾ ਮਜ਼ਬੂਤ ਜਾਲ ਤਿਆਰ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦਾ ਹ...








