ਜ਼ਿਲ੍ਹਾ ਪੁਲਿਸ ਰੂਪਨਗਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਗੈਰਕਾਨੂੰਨੀ ਸੰਪਤੀ ਦੀ ਕਾਨੂੰਨੀ ਤੌਰ ‘ਤੇ ਢਾਹੁਣ ਲਈ ਪੁਲਿਸ ਸਹਾਇਤਾ ਮੁਹੱਈਆ
ਸ੍ਰੀ ਅਨੰਦਪੁਰ ਸਾਹਿਬ, 28 ਜੂਨ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਡਾਇਰੈਕਟਰ ਜਨਰਲ ਆਫ ਪੁਲਿਸ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ ਹੇਠ, ਜ਼ਿਲ੍ਹਾ ਪੁਲਿਸ ਰੂਪਨਗਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ ਇੱਕ ਗੈਰਕਾਨੂੰਨੀ ਤੌਰ ‘ਤੇ ਬਣਾਈ ਗਈ ਸੰਪਤੀ ਨੂੰ ਢਾਹੁਣ ਲਈ ਨਗਰ ਕੌਂਸਲ, ਸ੍ਰੀ ਆਨੰਦਪੁਰ ਸਾਹਿਬ ਦੇ ਕਾਰਜਕਾਰੀ ਅਧਿਕਾਰੀ ਨੂੰ ਪੂਰਨ ਸਹਿਯੋਗ ਦਿੱਤਾ ਗਿਆ।
ਇਥੇ ਜਾਣਕਾਰੀ ਦਿੰਦਿਆਂ ਐਸ.ਪੀ. ਸ਼੍ਰੀ ਅਰਵਿੰਦ ਮੀਨਾ ਨੇ ਦੱਸਿਆ ਕਿ ਨਸ਼ਾ ਤਸਕਰ ਅਜਮੇਰ ਸਿੰਘ ਉਰਫ਼ ਸੋਨੀ ਵਿਰੁੱਧ ਸ੍ਰੀ ਆਨੰਦਪੁਰ ਸਾਹਿਬ ਦੇ ਇਲਾਕੇ ਨਾਲ ਸੰਬੰਧਿਤ ਨਸ਼ਾ ਤਸਕਰੀ ਦੀ ਗੈਰ ਕਾਨੂੰਨੀ ਗਤੀਵਿਧੀਆਂ ਦਾ ਲੰਮਾ ਰਿਕਾਰਡ ਹੈ ਅਤੇ ਉਸ ਦੇ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਲਗਭਗ 10 ਮਾਮਲੇ ਦਰਜ ਹਨ। ਕੁੱਲ ਮਿਲਾਕੇ ਅਜਮੇਰ ਸਿੰਘ ਖ਼ਿਲਾਫ਼ 12 ਮਾਮਲੇ ਦਰਜ ਹਨ।
ਉਨ੍ਹਾਂ ਦੱਸਿਆ ਕਿ ਉਸ ਦੀ ਰਿਹਾਇਸ਼ ਨੂੰ ਢਾਹੁਣ ਦੀ ਕਾਰਵਾਈ ਸੰਬੰਧਿਤ ਸਿਵਲ ਅਥਾਰਟੀਆਂ ਵੱਲੋਂ ਸਾਰੀਆਂ ਲਾਜ਼ਮੀ ਕਾਨੂੰਨੀ ਕਾਰਵਾਈਆਂ ਪੂਰੀਆਂ ਕਰਨ ਤੋਂ ਬਾਅਦ ਕਾਨੂੰਨ ਅਨੁਸਾਰ ਕੀਤੀ ਗਈ। ਜ਼ਿਲ੍ਹਾ ਪੁਲਿਸ ਰੂਪਨਗਰ ਵੱਲੋਂ ਕਾਨੂ...







