Shadow

Author: admin

ਕਿਰਤ ਵਿਭਾਗ ਵੱਲੋਂ ਲਗਾਏ ਗਏ ਕੈਂਪ ਦੌਰਾਨ 235 ਉਸਾਰੀ ਕਿਰਤੀਆਂ ਨੇ ਲਿਆ ਲਾਹਾ-ਰਾਜਬੀਰ ਸਿੰਘ

ਕਿਰਤ ਵਿਭਾਗ ਵੱਲੋਂ ਲਗਾਏ ਗਏ ਕੈਂਪ ਦੌਰਾਨ 235 ਉਸਾਰੀ ਕਿਰਤੀਆਂ ਨੇ ਲਿਆ ਲਾਹਾ-ਰਾਜਬੀਰ ਸਿੰਘ

National, Politics, Punjab
ਫਾਜ਼ਿਲਕਾ 20 ਸਤੰਬਰ ਜਿਲ੍ਹਾ ਫਾਜਿਲਕਾ ਦੇ ਉਸਾਰੀ ਕਿਰਤੀਆਂ ਨੂੰ ਦੀ ਰਜਿਸਟਰੇਸ਼ਨ/ਰਿਨਿਊਅਲ ਅਤੇ ਭਲਾਈ ਸਕੀਮਾਂ ਬਾਰੇ ਜਾਗਰੂਕਤਾ ਪ੍ਰਦਾਨ ਕਰਨ ਲਈ ਡਿਪਟੀ ਕਮਿਸ਼ਨਰ ਫਾਜਿਲਕਾ ਸ਼੍ਰੀਮਤੀ ਅਮਰਪ੍ਰੀਤ ਕੌਰ ਸੰਧੂ ਆਈਏਐਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇੱਕ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਕਿਰਤ ਵਿਭਾਗ ਵੱਲੋਂ ਗਿਆ। ਕਿਰਤ ਵਿਭਾਗ ਦੇ ਇੰਸਪੈਕਟਰ ਰਾਜਬੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਂਪ ਦੌਰਾਨ 235 ਉਸਾਰੀ ਕਿਰਤੀਆਂ ਨੇ ਲਾਹਾ ਹਾਸਲ ਕੀਤਾ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਸੇਵਾ ਕੇਂਦਰ ਦਾ ਸਟਾਫ ਵੀ ਕਿਰਤ ਵਿਭਾਗ ਵਿਖੇ ਮੌਜੂਦ ਸੀ ਜਿਨ੍ਹਾਂ ਵੱਲੋਂ 45 ਉਸਾਰੀ ਕਿਰਤੀਆਂ ਨੂੰ ਕਿਰਤ ਵਿਭਾਗ ਨਾਲ ਸਬੰਧਤ ਸੇਵਾਵਾਂ ਮੌਕੇ *ਤੇ ਮੁਹੱਈਆ ਕਰਵਾਈਆਂ ਗਈਆਂ ਅਤੇ 190 ਲਾਭਪਾਤਰੀਆਂ ਨੂੰ ਕਿਰਤ ਵਿਭਾਗ ਦੇ ਸਟਾਫ ਵੱਲੋਂ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਅਧੀਨ ਜਾਰੀ ਵੱਖ-ਵੱਖ ਸਕੀਮਾਂ ਜਿਸ ਵਿਚ ਰਜਿਸਟਰੇਸ਼ਨ, ਰਿਨਿਉਲ ਅਤੇ ਹੋਰ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਲਿਆ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਕੈਂਪ ਨੂੰ ਲੈ ਕੇ ਭਾਰੀ ਉਤਸ਼ਾਹ ਸੀ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸ...
ਜ਼ਿਲ੍ਹਾ ਮੋਗਾ ਅਧੀਨ ਆਉਂਦੇ ਖ਼ੇਤਰਾਂ ਦੇ ਕੁਲੈਕਟਰ ਰੇਟ ਰੀਵਾਇਜ਼

ਜ਼ਿਲ੍ਹਾ ਮੋਗਾ ਅਧੀਨ ਆਉਂਦੇ ਖ਼ੇਤਰਾਂ ਦੇ ਕੁਲੈਕਟਰ ਰੇਟ ਰੀਵਾਇਜ਼

National, Politics, Punjab
ਮੋਗਾ, 20 ਸਤੰਬਰ (000) - ਸਾਲ 2024-2025 ਦੇ ਕੁਲੈਕਟਰ ਰੇਟ ਰੀਵਾਇਜ਼ ਕਰਨ ਸਬੰਧੀ ਸ੍ਰੀ ਵਿਸ਼ੇਸ਼ ਸਾਰੰਗਲ ਆਈ.ਏ.ਐਸ.ਡਿਪਟੀ ਕਮਿਸ਼ਨਰ, ਮੋਗਾ ਦੀ ਪ੍ਰਧਾਨਗੀ ਹੇਠ ਜਿਲ੍ਹੇ ਦੇ ਸਮੂਹ ਅਧਿਕਾਰੀਆਂ ਨਾਲ ਮੀਟਿੰਗ ਹੋਈ। ਮੀਟਿੰਗ ਦੌਰਾਨ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਮੋਗਾ ਅਧੀਨ ਖੇਤਰਾਂ ਦੇ ਕੁਲੈਕਟਰ ਰੇਟਾਂ ਵਿੱਚ ਲਗਭਗ 15 ਤੋਂ 20 ਫੀਸਦੀ ਦਾ ਵਾਧਾ ਕੀਤਾ ਗਿਆ। ਡਿਪਟੀ ਕਮਿਸ਼ਨਰ ਵੱਲੋਂ ਨਵੇਂ ਕੁਲੈਕਟਰ ਰੇਟਾਂ ਨੂੰ ਜ਼ਿਲ੍ਹਾ ਮੋਗਾ ਅੰਦਰ ਮਿਤੀ 23 ਸਤੰਬਰ, 2024 ਦਿਨ ਸੋਮਵਾਰ ਤੋਂ ਲਾਗੂ ਕਰਨ ਦਾ ਹੁਕਮ ਕੀਤਾ ਗਿਆ ਹੈ। ਹੁਣ ਜ਼ਿਲ੍ਹਾ ਮੋਗਾ ਅੰਦਰ ਰਜਿਸਟਰੇਸ਼ਨ ਦਾ ਕੰਮ ਰੀਵਾਇਜ਼ ਕੀਤੇ ਗਏ ਕੁਲੈਕਟਰ ਰੇਟਾਂ ਮੁਤਾਬਿਕ ਹੀ ਹੋਵੇਗਾ। ਇਸ ਮੀਟਿੰਗ ਵਿੱਚ ਸ੍ਰੀਮਤੀ ਚਾਰੂਮਿਤਾ ਪੀ.ਸੀ.ਐਸ.ਵਧੀਕ ਡਿਪਟੀ ਕਮਿਸ਼ਨਰ, ਮੋਗਾ, ਸ੍ਰੀਮਤੀ ਸਵਾਤੀ ਪੀ.ਸੀ.ਐਸ. ਉਪ ਮੰਡਲ ਮੈਜਿਸਟਰੇਟ, ਨਿਹਾਲ ਸਿੰਘ ਵਾਲਾ, ਸ੍ਰੀ ਲਕਸ਼ੇ ਕੁਮਾਰ ਗੁਪਤਾ ਜ਼ਿਲ੍ਹਾ ਮਾਲ ਅਫਸਰ, ਮੋਗਾ ਅਤੇ ਸਮੂਹ ਸਬ ਰਜਿਸਟਰਾਰ/ਜੁਆਇੰਟ ਸਬ ਰਜਿਸਟਰਾਰ ਜਿਲ੍ਹਾ ਮੋਗਾ ਨੇ ਭਾਗ ਲਿਆ।...
ਪੀ ਐਮ ਵਿਸਵਕਰਮਾ ਸਕੀਮ ਦੇ ਲਾਭਪਾਤਰੀਆਂ ਨੂੰ ਟ੍ਰੇਨਿੰਗ ਸਰਟੀਫਿਕੇਟ ਤੇ ਲੋਨ ਮੰਜੂਰੀ ਪੱਤਰ ਵੰਡੇ

ਪੀ ਐਮ ਵਿਸਵਕਰਮਾ ਸਕੀਮ ਦੇ ਲਾਭਪਾਤਰੀਆਂ ਨੂੰ ਟ੍ਰੇਨਿੰਗ ਸਰਟੀਫਿਕੇਟ ਤੇ ਲੋਨ ਮੰਜੂਰੀ ਪੱਤਰ ਵੰਡੇ

National, Politics, Punjab
ਫਾਜ਼ਿਲਕਾ 20 ਸਤੰਬਰ ਅੱਜ ਇੱਥੇ ਹੋਏ ਇਕ ਸਮਾਗਮ ਦੌਰਾਨ ਪੀਐਮ ਵਿਸਵਕਰਮਾ ਸਕੀਮ ਦੇ ਲਾਭਪਾਤਰੀਆਂ ਨੂੰ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਟ੍ਰੇਨਿੰਗ ਸਰਟੀਫਿਕੇਟ ਅਤੇ ਲੋਨ ਮੰਜੂਰੀ ਪੱਤਰ ਵੰਡੇ। ਇਸ ਮੌਕੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਵੀ ਵਿਸੇਸ਼ ਤੌਰ ਤੇ ਉਨ੍ਹਾਂ ਦੇ ਨਾਲ ਹਾਜਰ ਸਨ। ਇਸ ਮੌਕੇ ਵੱਖ ਵੱਖ ਪ੍ਰਕਾਰ ਦੇ ਦਸਤਕਾਰੀ ਨਾਲ ਜੁੜੇ ਲੋਕਾਂ ਵੱਲੋਂ ਤਿਆਰ ਸਮਾਨ ਦੀ ਪ੍ਰਦਰਸ਼ਨੀ ਵੀ ਲਗਾਈ ਗਈ ਸੀ। ਇਸ ਮੌਕੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਲੋਕਾਂ ਨੂੰ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਦਾ ਸੱਦਾ ਵੀ ਦਿੱਤਾ। ਇਸ ਸਕੀਮ ਤਹਿਤ 18 ਪ੍ਰਕਾਰ ਦੇ ਦਸਤਕਾਰੀ ਕਿੱਤਿਆਂ ਨਾਲ ਸਬੰਧਤ ਲੋਕਾਂ ਨੂੰ ਰਜਿਸਟੇ੍ਰਸ਼ਨ ਕਰਨ ਤੋਂ ਬਾਅਦ ਉਨ੍ਹਾਂ ਦੀ ਹੁਨਰ ਸਿਖਲਾਈ, ਹੁਨਰ ਸਿਖਲਾਈ ਦੌਰਾਨ ਵਜੀਫਾ ਅਤੇ ਟੂਲ ਕਿੱਟ ਦਿੱਤੀ ਜਾਂਦੀ ਹੈ। ਜਦ ਕਿ ਅਜਿਹੇ ਲੋਕਾਂ ਨੂੰ ਆਪਣੇ ਕੰਮ ਵਿਚ ਵਾਧੇ ਲਈ ਬਹੁਤ ਹੀ ਘੱਟ ਵਿਆਜ ਦਰਾਂ ਤੇ ਬਿਨ੍ਹਾਂ ਕਿਸੇ ਗਰੰਟੀ ਦੇ 3 ਲੱਖ ਰੁਪਏ ਤੱਕ ਦਾ ਲੌਨ ਵੀ ਮਿਲ ਸਕਦਾ ਹੈ। ਇਸ ਮੌਕੇ ਸਰਕਾਰੀ ਆਈਟੀਆਈ ਫਾਜ਼ਿਲਕਾ ਜਿੰਨ੍ਹਾਂ ਵੱਲੋਂ ਇਹ ਸਮਾਗਮ ਕਰਵਾਇਆ ਗ...
ਇੱਕ ਰੋਜ਼ਾ ਮਹਿਲਾ ਅਤੇ ਬਾਲ ਸਭਾ ਟਰੇਨਿੰਗ ਕੈਂਪ ਲਗਾਏ

ਇੱਕ ਰੋਜ਼ਾ ਮਹਿਲਾ ਅਤੇ ਬਾਲ ਸਭਾ ਟਰੇਨਿੰਗ ਕੈਂਪ ਲਗਾਏ

National, Politics, Punjab
ਫਾਜ਼ਿਲਕਾ, 18 ਸਤੰਬਰ ਪ੍ਰਦੇਸ਼ਿਕ ਦਿਹਾਤੀ ਵਿਕਾਸ ਸੰਸਥਾ ਮੋਹਾਲੀ ਵੱਲੋ ਲਗਾਏ ਜਾ ਰਹੇ ਇੱਕ ਰੋਜ਼ਾ ਕੈਂਪ ਡਿਪਟੀ ਡਾਇਰੈਕਟਰ ਸ੍ਰੀ ਹਰਮਨਦੀਪ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬੀ.ਡੀ.ਪੀ.ੳ ਅਬੋਹਰ ਸ੍ਰੀ ਅੰਤਰਪ੍ਰੀਤ ਸਿੰਘ ਦੀ ਅਗਵਾਈ ਹੇਠ ਐਸ.ਆਈ.ਆਰ.ਡੀ ਮੋਹਾਲੀ ਵੱਲੋ ਇੱਕ ਰੋਜ਼ਾ ਮਹਿਲਾ ਅਤੇ ਬਾਲ ਸਭਾ ਟਰੇਨਿੰਗ ਕੈਂਪ ਲਗਾਏ ਜਾ ਰਹੇ ਹਨ।ਅਬੋਹਰ ਬਲਾਕ ਵਿੱਚ 17-9-2024 ਤੋਂ 20-09-2024 ਤੱਕ ਟਰੇਨਿੰਗ ਕੈਂਪ ਲਗਾਏ ਗਏ।ਜਿਸ ਵਿੱਚ ਲਾਈਨ ਵਿਭਾਗਾਂ ਦੇ ਪਿੰਡ ਪੱਧਰ ਦੇ ਅਧਿਕਾਰੀ/ਕਰਮਚਾਰੀ ਸਿਹਤ ਵਿਭਾਗ ਵੱਲੋਂ ਆਸ਼ਾ ਵਰਕਰ,ਏ.ਐਨ.ਐਮ,ਸਮਾਜਿਕ ਸੁਰੱਖਿਆ ਵਿਭਾਗ ਤੋਂ ਆਂਗਨਵਾੜੀ ਵਰਕਰ ਤੇ ਸਿੱਖਿਆ ਵਿਭਾਗ ਤੋਂ ਇੱਕ ਅਧਿਆਪਕ ਪ੍ਰਤੀ ਗਰਾਮ ਪੰਚਾਇਤ ਨੇ ਇਸ ਇੱਕ ਰੋਜ਼ਾ ਟਰੇਨਿੰਗ ਕੈਂਪ ਵਿੱਚ ਭਾਗ ਲਿਆ। ਐਸ.ਆਈ.ਆਰ.ਡੀ ਮੋਹਾਲੀ ਵੱਲੋਂ ਮਾਸਟਰ ਰਿਸੋਰਸ ਪਰਸਨ ਸ੍ਰੀ ਗੁਰਵਿੰਦਰ ਸਿੰਘ ਮਹਿਲਾ ਸਭਾ ਅਤੇ ਬਾਲ ਸਭਾ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਵੱਖ ਵੱਖ ਵਿਭਾਗਾਂ ਵੱਲੋਂ ਔਰਤਾਂ ਅਤੇ ਬੱਚਿਆਂ ਦੀ ਭਲਾਈ ਲਈ ਚੱਲ ਰਹੀਆਂ ਸਕੀਮਾਂ ਅਤੇ ਮਹਿਲਾਵਾਂ ਦੀ ਸੁਰੱਖਿਆ ਸਬੰਧੀ ਕਾਨੂੰਨ ਦੀ ਜਾਣਕਾਰੀ ਦਿੱਤੀ ਗਈ।ਰਿਸੋ...
ਵਿਜੀਲੈਂਸ ਬਿਊਰੋ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

National, Politics, Punjab
ਚੰਡੀਗੜ, 20 ਸਤੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਮਾਲ ਹਲਕਾ ਪਿੰਡ ਜੱਸੀਆਂ, ਜਿਲਾ ਲੁਧਿਆਣਾ ਵਿਖੇ ਤਾਇਨਾਤ ਪਟਵਾਰੀ ਅਨਿਲ ਨਰੂਲਾ ਨੂੰ 25000  ਰਿਸ਼ਵਤ  ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਮੇਜਰ ਸਿੰਘ ਵਾਸੀ ਨਿਊ ਅਮਰ ਨਗਰ, ਲੁਧਿਆਣਾ  ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਮੁਲਜ਼ਮ ਨੇ ਉਸਦੀ ਜੱਦੀ ਜ਼ਮੀਨ ਦੇ ਇੰਤਕਾਲ ਦਾ 25 ਸਾਲਾਂ ਦਾ ਮਾਲ ਰਿਕਾਰਡ ਦੇਣ ਬਦਲੇ 25,000 ਰੁਪਏ ਦੀ ਮੰਗ ਕੀਤੀ ਸੀ। ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਆਰਥਿਕ ਅਪਰਾਧ ਸ਼ਾਖਾ (ਈਓਡਬਲਿਊ) ਲੁਧਿਆਣਾ ਯੂਨਿਟ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 25,000...
ਸਵਛਤਾ ਹੀ ਸੇਵਾ ਮੁਹਿੰਮ ਦੀ ਲੜੀ ਤਹਿਤ ਨਗਰ ਕੌਂਸਲ ਫਾਜ਼ਿਲਕਾ ਵੱਲੋਂ ਸਟਾਲ ਲਗਾ ਕੇ ਵੰਡੀ ਗਈ ਖਾਦ

ਸਵਛਤਾ ਹੀ ਸੇਵਾ ਮੁਹਿੰਮ ਦੀ ਲੜੀ ਤਹਿਤ ਨਗਰ ਕੌਂਸਲ ਫਾਜ਼ਿਲਕਾ ਵੱਲੋਂ ਸਟਾਲ ਲਗਾ ਕੇ ਵੰਡੀ ਗਈ ਖਾਦ

National, Politics, Punjab
ਫਾਜ਼ਿਲਕਾ 20 ਸਤੰਬਰ ਸਵੱਛਤਾ ਹੀ ਸੇਵਾ ਮੁਹਿੰਮ ਅਧੀਨ 2 ਅਕਤੂਬਰ ਤੱਕ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਦੀ ਲੜੀ ਤਹਿਤ ਕਾਰਜ ਸਾਧਕ ਅਫਸਰ ਜਗਸੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ *ਤੇ ਨਗਰ ਕੌਂਸਲ ਫਾਜ਼ਿਲਕਾ ਵੱਲੋਂ ਪ੍ਰਤਾਪ ਬਾਗ ਅਤੇ ਘੰਟਾ ਘਰ ਵਿਖੇ ਸਟਾਲ ਲਗਾ ਕੇ ਖਾਦ ਦੀ ਵੰਡ ਕੀਤੀ ਗਈ ਸੁਪਰਡੈਂਟ ਨਰੇਸ਼ ਖੇੜਾ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਨਗਰ ਕੌਂਸਲ ਵੱਲੋਂ ਸਬਜੀਆਂ ਤੇ ਫਲਾਂ ਦੇ ਛਿਲਕਿਆਂ ਤੋਂ ਜੈਵਿਕ ਖਾਦ ਤਿਆਰ ਕੀਤੀ ਜਾ ਰਹੀ ਹੈ ਤੇ ਇਸ ਜੈਵਿਕ ਖਾਦ ਨੂੰ ਕਿਸਾਨ ਵੀਰ, ਨਰਸਰੀਆਂ ਵਾਲੇ ਵਰਤੋਂ ਵਿਚ ਲਿਆ ਸਕਦੇ ਹਨ। ਉਨ੍ਹਾਂ ਲੋਕਾਂ ਨੁੰ ਅਪੀਲ ਕਰਦਿਆਂ ਕਿਹਾ ਕਿ ਲੋਕ ਘਰਾਂ ਵਿਚ ਗਿਲਾ ਤੇ ਸੁੱਕਾ ਕੂੜਾ ਵੱਖਰਾ ਵੱਖਰਾ ਰੱਖਣ ਤੇ ਵੱਖਰਾ ਵੱਖਰਾ ਹੀ ਵੇਸਟ ਕੁਲੈਕਟਰਾਂ ਨੂੰ ਕੂੜਾ ਜਮਾਂ ਕਰਵਾਇਆ ਜਾਵੇ।...
15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ

15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ

Crime, National, Politics, Punjab
ਚੰਡੀਗੜ੍ਹ, 19 ਸਤੰਬਰ, 2024 -  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੁਹਾਲੀ ਜ਼ਿਲ੍ਹੇ ਦੇ ਥਾਣਾ ਸਦਰ ਖਰੜ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਕਰਮਵੀਰ ਸਿੰਘ ਵਿਰੁੱਧ 15000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਖਿਲਾਫ਼ ਇਹ ਮੁਕੱਦਮਾ ਮਲੋਆ ਕਲੋਨੀ, ਚੰਡੀਗੜ੍ਹ ਦੇ ਵਸਨੀਕ ਸੁਖਵਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਸ਼ਿਕਾਇਤ ਦੀ ਜਾਂਚ ਦੇ ਆਧਾਰ 'ਤੇ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਏਐਸਆਈ ਨੇ ਥਾਣਾ ਸਦਰ ਖਰੜ ਵਿਖੇ ਦਰਜ ਇੱਕ ਕੇਸ ਵਿੱਚ ਉਸਦੇ ਰਿਸ਼ਤੇਦਾਰਾਂ ਦੀ ਜ਼ਮਾਨਤ ਕਰਵਾਉਣ ਬਦਲੇ 15,000 ਰੁਪਏ ਦੀ ਰਿਸ਼ਵਤ ਲਈ ਸੀ। ਬੁਲਾਰੇ ਨੇ ਅੱਗੇ ਦੱਸਿਆ ਕਿ ਪੜਤਾਲ ਦੌਰਾਨ ਸ਼ਿਕਾਇਤ ਵਿੱਚ 15000 ਰੁਪਏ ਦੀ ਰਿਸ਼ਵਤ ਲੈ...
ਕਿਸਾਨਾਂ ਨੂੰ ਖਾਦਾਂ ਨਾਲ ਹੋਰ ਉਤਪਾਦ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਚਾਰ ਟੀਮਾਂ ਗਠਿਤ: ਗੁਰਮੀਤ ਖੁੱਡੀਆਂ

ਕਿਸਾਨਾਂ ਨੂੰ ਖਾਦਾਂ ਨਾਲ ਹੋਰ ਉਤਪਾਦ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਚਾਰ ਟੀਮਾਂ ਗਠਿਤ: ਗੁਰਮੀਤ ਖੁੱਡੀਆਂ

National, Politics, Punjab
ਚੰਡੀਗੜ੍ਹ, 19 ਸਤੰਬਰ: ਕਿਸਾਨਾਂ ਨੂੰ ਖਾਦਾਂ ਦੇ ਨਾਲ ਜ਼ਬਰੀ ਹੋਰ ਖੇਤੀ ਉਤਪਾਦ ਵੇਚਣ ਸਬੰਧੀ ਗਤੀਵਿਧੀਆਂ ਨੂੰ ਰੋਕਣ ਲਈ ਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਾਰ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਨ੍ਹਾਂ ਟੀਮਾਂ ਦੀ ਨਿਗਰਾਨੀ ਸੰਯੁਕਤ ਡਾਇਰੈਕਟਰ ਪੱਧਰ ਦੇ ਅਧਿਕਾਰੀ ਕਰਨਗੇ। ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ ਮਾਝਾ ਕਿਸਾਨ ਸੰਘਰਸ਼ ਕਮੇਟੀ ਨਾਲ ਮੀਟਿੰਗ ਉਪਰੰਤ ਇਨ੍ਹਾਂ ਟੀਮਾਂ ਦੇ ਗਠਨ ਦੇ ਨਿਰਦੇਸ਼ ਦਿੱਤੇ। ਖੇਤੀਬਾੜੀ ਮੰਤਰੀ ਨੇ ਮਾਝਾ ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਦੀ ਅਗਵਾਈ ਵਾਲੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਪੰਜਾਬ ਕੋਲ ਆਗਾਮੀ ਹਾੜ੍ਹੀ ਸੀਜ਼ਨ ਲਈ ਲੋੜੀਂਦੀ ਮਾਤਰਾ ਵਿੱਚ ਡੀ.ਏ.ਪੀ./ਐਨ.ਪੀ.ਕੇ./ਐਸ.ਐਸ.ਪੀ. ਉਪਲੱਬਧ ਹੈ ਕਿਉਂਕਿ ਪੰਜਾਬ ਨੂੰ ਲੋੜੀਂਦੀ ਮਾਤਰਾ ਵਿੱਚ ਡੀ.ਏ.ਪੀ. ਅਤੇ ਹੋਰ ਫਾਸਫੇਟਿਕ ਖਾਦਾਂ ਪ੍ਰਾਪਤ ਹੋ ਰਹੀਆਂ ਹਨ। ਕਿਸਾਨਾਂ ਦੇ ਵਫ਼ਦ ਵੱਲੋਂ ਹੋਰ ਖੇਤੀ ਉਤਪਾਦਾਂ ਨੂੰ ਜ਼ਬਰਦਸਤੀ ਖਾਦਾਂ ਨਾਲ ਵੇਚਣ ਦੇ ਮਾਮਲੇ ਬਾਰੇ ਸ. ਗੁਰਮੀਤ ਸਿੰਘ ਖੁੱਡੀਆਂ ਨੇ...
ਪੰਜਾਬ ਪੁਲਿਸ ਦੀ  ਏ.ਐਨ.ਟੀ.ਐਫ. ਨੇ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਨਸ਼ਾ ਸਪਲਾਇਰਾਂ ਨਾਲ ਮਿਲੀਭੁਗਤ ਕਰਨ ਲਈ ਕੀਤਾ ਪਰਚਾ ਦਰਜ

ਪੰਜਾਬ ਪੁਲਿਸ ਦੀ ਏ.ਐਨ.ਟੀ.ਐਫ. ਨੇ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਨਸ਼ਾ ਸਪਲਾਇਰਾਂ ਨਾਲ ਮਿਲੀਭੁਗਤ ਕਰਨ ਲਈ ਕੀਤਾ ਪਰਚਾ ਦਰਜ

National, Politics, Punjab
ਚੰਡੀਗੜ੍ਹ, 19 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਟੌਲਰੈਂਸ ਨੀਤੀ ਦੇ ਮੱਦੇਨਜ਼ਰ ਪੰਜਾਬ ਪੁਲੀਸ ਦੀ ਐਂਟੀ ਨਾਰਕੋਟਿਕ ਟਾਸਕ ਫੋਰਸ (ਏ.ਐਨ.ਟੀ.ਐਫ.) ਦੀ ਜਾਂਚ ਉਪਰੰਤ ਸਾਹਮਣੇ ਆਏ ਤੱਥਾਂ ਦੇ ਅਧਾਰ ’ਤੇ ਡੀਐਸਪੀ ਵਵਿੰਦਰ ਕੁਮਾਰ ਮਹਾਜਨ ਖ਼ਿਲਾਫ਼ ਭ੍ਰਿਸ਼ਟ ਅਭਿਆਸਾਂ ਵਿੱਚ ਡਰੱਗ ਸਪਲਾਇਰਾਂ ਦੀ ਮਦਦ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਇਹ ਜਾਣਕਾਰੀ ਡੀਜੀਪੀ ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦਿੱਤੀ । ਇਸ ਸਬੰਧ ਵਿੱਚ, ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਤੇ 8 ਅਤੇ ਐਨਡੀਪੀਐਸ ਐਕਟ ਦੀ ਧਾਰਾ 59 (2) ਦੇ ਤਹਿਤ  ਐਫਆਈਆਰ ਦਰਜ ਕੀਤੀ ਗਈ ਹੈ, ਜੋ ਕੀਤੇ ਗਏ ਅਪਰਾਧਾਂ ਦੀ ਗੰਭੀਰਤਾ ਅਤੇ ਅਹੁਦੇ ਦੀ ਦੁਰਵਰਤੋਂ ਨੂੰ ਉਜਾਗਰ ਕਰਦੀ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਏਐਨਟੀਐਫ ਨੇ  1.98 ਕਰੋੜ ਅਲਪਰਾਜ਼ੋਲਮ ਗੋਲੀਆਂ ਅਤੇ 40 ਕਿਲੋਗ੍ਰਾਮ ਕੱਚੀ ਅਲਪਰਾਜ਼ੋਲਮ ਜ਼ਬਤ ਕਰਨ ਸਬੰਧੀ ਮਾਮਲੇ ਵਿੱਚ ਦਰਜ ਫਰਵਰੀ 2024 ਦੇ ਕੇਸ ਦੀ ਤਾਜ਼ਾ ਜਾਂਚ ਤੋਂ ਬਾਅਦ ਆਪਣੇ ਹੀ ਰੈਂਕ ਵਿੱਚ ਭ੍ਰਿਸ਼ਟਾਚਾਰ ਵਿਰੁੱਧ  ਨਿਰਣਾਇਕ ਕਾਰਵਾਈ...
ਪੰਜਾਬ ਸਰਕਾਰ ਨੂੰ ਅਗਸਤ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 26 ਫੀਸਦੀ ਵਾਧਾ: ਜਿੰਪਾ

ਪੰਜਾਬ ਸਰਕਾਰ ਨੂੰ ਅਗਸਤ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 26 ਫੀਸਦੀ ਵਾਧਾ: ਜਿੰਪਾ

National, Politics, Punjab
ਚੰਡੀਗੜ੍ਹ, 19 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੂੰ ਜ਼ਮੀਨ ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਅਗਸਤ 2024 ਦੌਰਾਨ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਅਗਸਤ 2023 ਨਾਲੋਂ 26 ਫੀਸਦੀ ਜ਼ਿਆਦਾ ਆਮਦਨ ਆਈ ਹੈ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਪੰਜਾਬ ਵਾਸੀਆਂ ਨੂੰ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਹੈ ਅਤੇ ਇਸੇ ਸਦਕਾ ਸੂਬੇ ਦੀ ਆਮਦਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਜਿੰਪਾ ਨੇ ਦੱਸਿਆ ਕਿ ਅਗਸਤ 2024 ਵਿੱਚ ਸਟੈਂਪ ਅਤੇ ਰਜਿਸਟਰੇਸ਼ਨ ਅਧੀਨ ਪੰਜਾਬ ਸਰਕਾਰ ਨੂੰ 440.92 ਕਰੋੜ ਰੁਪਏ ਦੀ ਆਮਦਨ ਹੋਈ ਹੈ ਜੋ ਕਿ ਸਾਲ 2023 ਦੇ ਅਗਸਤ ਮਹੀਨੇ ਨਾਲੋਂ 26.24 ਫੀਸਦੀ ਜ਼ਿਆਦਾ ਹੈ। ਅਗਸਤ 2023 ਵਿਚ ਇਹ ਆਮਦਨ 349.26 ਕਰੋੜ ਰੁਪਏ ਸੀ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਜੁਲਾਈ 2024 ਵਿਚ ਸਟੈਂਪ ਅਤੇ ਰਜਿਸਟਰੇਸ਼ਨ ਅਧੀਨ ਪੰਜਾਬ ਸਰਕਾਰ ਨੂੰ 463.08 ਕਰੋੜ ਰੁਪਏ ਦੀ ਆਮਦਨ ਹੋਈ ਸੀ ਜ...